Lumina
Judges

Gideon Pursues; Death of Gideon

Judges 8·Punjabi Bible

1ਅਵੱਸ਼ ਹੀ ਤੁਸੀਂ ਉਸ ਧਰਤੀ ਉੱਤੇ ਰਹਿ ਸੱਕਦੇ ਹੋ ਜਿਹੜੀ ਤੁਹਾਨੂੰ ਤੁਹਾਡੇ ਦੇਵਤੇ ਸ਼ਕਮ ਨੇ ਦਿੱਤੀ ਹੈ। ਇਸ ਲਈ ਅਸੀਂ ਉਸ ਧਰਤੀ ਉੱਤੇ ਰਹਾਂਗੇ ਜਿਹੜੀ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਦਿੱਤੀ ਹੈ!"

2ਕੀ ਤੁਸੀਂ ਕਿਸੇ ਤਰ੍ਹਾਂ ਵੀ ਸਿੱਫੋਰ ਦੇ ਪੁੱਤਰ ਬਾਲਾਕ ਨਾਲੋਂ ਬਿਹਤਰ ਹੋਂ? ਉਹ ਮੋਆਬ ਦੀ ਧਰਤੀ ਦਾ ਰਾਜਾ ਸੀ। ਕੀ ਉਸ ਨੇ ਇਸਰਾਏਲ ਦੇ ਲੋਕਾਂ ਨਾਲ ਝਗੜਾ ਕੀਤਾ ਸੀ? ਕੀ ਉਹ ਸੱਚਮੁੱਚ ਇਸਰਾਏਲ ਦੇ ਲੋਕਾਂ ਨਾਲ ਲੜਿਆ ਸੀ?"

3ਇਸਰਾਏਲ ਦੇ ਲੋਕ ਹਸ਼ਬੋਨ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ 300 ਸਾਲਾਂ ਤੋਂ ਰਹਿ ਰਹੇ ਹਨ। ਇਸਰਾਏਲ ਦੇ ਲੋਕ ਅਰੋਏਰ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ 300 ਸਾਲਾਂ ਤੋਂ ਰਹਿ ਰਹੇ ਹਨ ਇਸਰਾਏਲ ਦੇ ਲੋਕ ਨਦੀ ਦੇ ਨਾਲ-ਨਾਲ ਲੱਗਦੇ ਸਾਰੇ ਸ਼ਹਿਰਾਂ ਵਿੱਚ 300 ਸਾਲਾਂ ਤੋਂ ਰਹਿ ਰਹੇ ਹਨ। ਤੁਸੀਂ ਇਨ੍ਹਾਂ ਸਾਰੇ ਸ਼ਹਿਰਾਂ ਨੂੰ ਇਸ ਸਮੇਂ ਦੌਰਾਨ ਖੋਹਣ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ?"

4ਇਸਰਾਏਲ ਦੇ ਲੋਕਾਂ ਨੇ ਤੁਹਾਡੇ ਵਿਰੁੱਧ ਕੋਈ ਪਾਪ ਨਹੀਂ ਕੀਤਾ। ਪਰ ਤੁਸੀਂ ਇਸਰਾਏਲ ਦੇ ਲੋਕਾਂ ਦੇ ਖਿਲਾਫ਼ ਬਹੁਤ ਮਾੜੀ ਗੱਲ ਕਰ ਰਹੇ ਹੋ। ਸਾਡਾ ਯਹੋਵਾਹ, ਸੱਚਾ ਨਿਆਂਕਾਰ, ਨਿਆਂ ਕਰੇ ਕਿ ਕੀ ਅਸੀਂ ਇਸਰਾਏਲ ਦੇ ਲੋਕ, ਸਹੀ ਹਾਂ ਜਾਂ ਅੰਮੋਨੀ ਲੋਕ!”"

5ਅੰਮੋਨੀ ਲੋਕਾਂ ਦੇ ਰਾਜੇ ਨੇ ਯਿਫ਼ਤਾਹ ਦੇ ਇਸ ਸੰਦੇਸ਼ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ।"

Judges 8 illustration - Judges Chapter 8

6ਯਿਫ਼ਤਾਹ ਦਾ ਇਕਰਾਰ ਫ਼ੇਰ ਯਹੋਵਾਹ ਦਾ ਆਤਮਾ ਯਿਫ਼ਤਾਹ ਵਿੱਚ ਆ ਗਿਆ। ਯਿਫ਼ਤਾਹ ਗਿਲਆਦ ਅਤੇ ਮਨੱਸ਼ਹ ਦੇ ਇਲਾਕੇ ਵਿੱਚੋਂ ਲੰਘਿਆ। ਉਹ ਗਿਲਆਦ ਦੇ ਮਿਸਫ਼ਾਹ ਸ਼ਹਿਰ ਵਿੱਚ ਗਿਆ। ਗਿਲਆਦ ਦੇ ਸ਼ਹਿਰ ਮਿਸਫ਼ਾਹ ਤੋਂ, ਯਿਫ਼ਤਾਹ ਅੰਮੋਨੀ ਲੋਕਾਂ ਦੀ ਧਰਤੀ ਵਿੱਚੋਂ ਹੋਕੇ ਲੰਘਿਆ।"

7ਯਿਫ਼ਤਾਹ ਨੇ ਯਹੋਵਾਹ ਨਾਲ ਇੱਕ ਇਕਰਾਰ ਕੀਤਾ। ਉਸ ਨੇ ਆਖਿਆ, “ਜੇ ਤੁਸੀਂ ਮੈਨੂੰ ਅੰਮੋਨੀ ਲੋਕਾਂ ਨੂੰ ਹਰਾਉਣ ਦੇਵੋਂ,"

8ਤਾਂ ਮੈਂ ਉਹ ਪਹਿਲੀ ਚੀਜ਼ ਭੇਟ ਕਰਾਂਗਾ ਜਿਹੜੀ ਉਦੋਂ ਮੇਰੇ ਘਰ ਤੋਂ ਬਾਹਰ ਆਵੇਗੀ ਜਦੋਂ ਮੈਂ ਜਿੱਤ ਹਾਸਿਲ ਕਰਕੇ ਵਾਪਿਸ ਆਵਾਂਗਾ। ਮੈਂ ਇਸ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਚੜ੍ਹਾਵਾਂਗਾ।”"

9ਫ਼ੇਰ ਯਿਫ਼ਤਾਹ ਅੰਮੋਨੀ ਲੋਕਾਂ ਦੀ ਧਰਤੀ ਵੱਲ ਚੱਲਾ ਗਿਆ। ਯਿਫ਼ਤਾਹ ਨੇ ਅੰਮੋਨੀ ਲੋਕਾਂ ਨਾਲ ਜੰਗ ਕੀਤੀ। ਯਹੋਵਾਹ ਨੇ ਉਸਦੀ ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਕੀਤੀ।"

10ਉਸ ਨੇ ਉਨ੍ਹਾਂ ਨੂੰ ਅਰੋਏਰ ਤੋਂ ਲੈ ਕੇ ਮਿੰਨੀਥ ਸ਼ਹਿਰ ਤੀਕ ਹਰਾ ਦਿੱਤਾ। ਯਿਫ਼ਤਾਹ ਨੇ 20 ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ। ਫ਼ੇਰ ਉਹ ਅੰਮੋਨੀ ਲੋਕਾਂ ਨਾਲ ਅਬੇਲ ਕੇਰਾਮਿਮ ਸ਼ਹਿਰ ਤੱਕ ਲੜਿਆ। ਇਸਰਾਏਲ ਦੇ ਲੋਕਾਂ ਨੇ ਅੰਮੋਨੀ ਲੋਕਾਂ ਨੂੰ ਹਰਾ ਦਿੱਤਾ ਇਹ ਅੰਮੋਨੀ ਲੋਕਾਂ ਲਈ ਕਰਾਰੀ ਹਾਰ ਸੀ।"

Judges 8 illustration - Judges Chapter 8

11ਯਿਫ਼ਤਾਹ ਮਿਸਫ਼ਾਹ ਵਾਪਸ ਚੱਲਾ ਗਿਆ। ਯਿਫ਼ਤਾਹ ਆਪਣੇ ਘਰ ਗਿਆ ਅਤੇ ਉਸਦੀ ਧੀ ਨੂੰ ਮਿਲਣ ਲਈ ਘਰ ਤੋਂ ਬਾਹਰ ਆਈ। ਉਹ ਤੰਬੂਰਿਨ ਵਜਾ ਰਹੀ ਸੀ ਅਤੇ ਨੱਚ ਰਹੀ ਸੀ। ਉਹ ਉਸਦੀ ਇੱਕਲੌਤੀ ਧੀ ਸੀ। ਯਿਫ਼ਤਾਹ ਉਸ ਨੂੰ ਬਹੁਤ ਪਿਆਰ ਕਰਦਾ ਸੀ। ਯਿਫ਼ਤਾਹ ਦੇ ਹੋਰ ਕੋਈ ਧੀਆਂ ਪੁੱਤਰ ਨਹੀਂ ਸਨ।"

12ਜਦੋਂ ਯਿਫ਼ਤਾਹ ਨੇ ਦੇਖਿਆ ਕਿ ਉਸਦੀ ਧੀ ਉਸ ਨੂੰ ਸ਼ੁਭਕਾਮਨਾਵਾਂ ਦੇਣ ਵਾਸਤੇ ਉਸ ਦੇ ਘਰ ਤੋਂ ਬਾਹਰ ਆਉਣ ਵਾਲੀ ਸਭ ਤੋਂ ਪਹਿਲੀ ਚੀਜ਼ ਸੀ, ਉਸ ਨੇ ਆਪਣਾ ਗਮ ਪ੍ਰਗਟ ਕਰਨ ਲਈ ਆਪਣੇ ਕੱਪੜੇ ਪਾੜ ਲਏ। ਅਤੇ ਆਖਿਆ, “ਓਹੋ। ਮੇਰੀਏ ਧੀਏ! ਤੂੰ ਮੈਨੂੰ ਬਰਬਾਦ ਕਰ ਦਿੱਤਾ ਹੈ! ਤੂੰ ਮੈਨੂੰ ਬਹੁਤ-ਬਹੁਤ ਉਦਾਸ ਕਰ ਦਿੱਤਾ ਹੈ। ਮੈਂ ਯਹੋਵਾਹ ਅੱਗੇ ਇੱਕ ਇਕਰਾਰ ਕੀਤਾ ਸੀ, ਅਤੇ ਮੈਂ ਉਸ ਨੂੰ ਬਦਲ ਨਹੀਂ ਸੱਕਦਾ!”"

13ਤਾਂ ਉਸਦੀ ਧੀ ਨੇ ਯਿਫ਼ਤਾਹ ਨੂੰ ਆਖਿਆ, “ਪਿਤਾ ਜੀ, ਤੁਸੀਂ ਯਹੋਵਾਹ ਅੱਗੇ ਇੱਕ ਇਕਰਾਰ ਕੀਤਾ ਹੈ। ਇਸ ਲਈ ਇਕਰਾਰ ਪੂਰਾ ਕਰੋ। ਉਹੀ ਕਰੋ ਜੋ ਤੁਸੀਂ ਕਰਨ ਲਈ ਆਖਿਆ ਸੀ। ਆਖਿਰਕਾਰ ਯਹੋਵਾਹ ਨੇ ਤੁਹਾਡੇ ਦੁਸ਼ਮਣਾ, ਅੰਮੋਨੀ ਲੋਕਾਂ ਨੂੰ ਹਰਾਉਣ ਵਿੱਚ ਤੁਹਾਡੀ ਮਦਦ ਕੀਤੀ ਹੈ।”"

14ਤਾਂ ਉਸਦੀ ਧੀ ਨੇ ਆਪਣੇ ਪਿਤਾ ਨੂੰ ਆਖਿਆ, “ਪਰ ਮੇਰੇ ਲਈ ਇਹ ਇੱਕ ਗੱਲ ਪਹਿਲਾਂ ਕਰੋ। ਮੈਨੂੰ ਦੋ ਮਹੀਨੇ ਲਈ ਇੱਕਲਿਆਂ ਛੱਡ ਦਿਉ। ਮੈਨੂੰ ਪਹਾੜਾ ਵਿੱਚ ਜਾਣ ਦਿਉ। ਮੈਂ ਵਿਆਹ ਨਹੀਂ ਕਰਾਵਾਂਗੀ ਅਤੇ ਬੱਚੇ ਪੈਦਾ ਨਹੀਂ ਕਰਾਂਗੀ, ਇਸ ਲਈ ਮੈਨੂੰ ਅਤੇ ਮੇਰੀਆਂ ਸਹੇਲੀਆਂ ਨੂੰ ਰਲ ਕੇ ਰੋਣ ਦਿਉ।”"

15ਯਿਫ਼ਤਾਹ ਨੇ ਆਖਿਆ, “ਜਾਓ, ਇਹੀ ਕਰੋ।” ਯਿਫ਼ਤਾਹ ਨੇ ਉਸ ਨੂੰ ਦੋ ਮਹੀਨਿਆਂ ਲਈ ਦੂਰ ਭੇਜ ਦਿੱਤਾ। ਯਿਫ਼ਤਾਹ ਦੀ ਧੀ ਅਤੇ ਉਸ ਦੀਆਂ ਸਹੇਲੀਆਂ ਪਹਾੜਾਂ ਵਿੱਚ ਰਹੀਆਂ। ਉਹ ਉਸ ਦੇ ਲਈ ਰੋਈਆਂ ਕਿਉਂਕਿ ਉਸ ਨੇ ਨਾ ਵਿਆਹ ਕਰਵਾਉਣਾ ਸੀ ਅਤੇ ਨਾ ਬੱਚੇ ਪੈਦਾ ਕਰਨੇ ਸਨ।"

Judges 8 illustration - Judges Chapter 8

16ਦੋ ਮਹੀਨਿਆਂ ਦੇ ਅੰਤ ਉੱਤੇ, ਯਿਫ਼ਤਾਹ ਦੀ ਧੀ ਆਪਣੇ ਪਿਤਾ ਕੋਲ ਵਾਪਸ ਪਰਤ ਆਈ। ਯਿਫ਼ਤਾਹ ਨੇ ਉਹੀ ਕੀਤਾ ਜੋ ਉਸ ਨੇ ਯਹੋਵਾਹ ਨਾਲ ਇਕਰਾਰ ਕੀਤਾ ਸੀ। ਯਿਫ਼ਤਾਹ ਦੀ ਧੀ ਨੇ ਕਦੇ ਵੀ ਕਿਸੇ ਨਾਲ ਜਿਨਸੀ ਸੰਬੰਧ ਨਹੀਂ ਰੱਖੇ ਸਨ। ਇਸ ਲਈ ਇਸਰਾਏਲ ਵਿੱਚ ਇਹ ਇੱਕ ਰਿਵਾਜ਼ ਬਣ ਗਿਆ।"

17ਹਰ ਸਾਲ ਇਸਰਾਏਲ ਦੀਆਂ ਔਰਤਾਂ ਗਿਲਆਦ ਦੇ ਯਿਫ਼ਤਾਹ ਦੀ ਧੀ ਨੂੰ ਯਾਦ ਕਰਦੀਆਂ। ਇਸਰਾਏਲ ਦੀਆਂ ਔੜਤਾਂ ਹਰ ਸਾਲ ਚਾਰ ਦਿਨਾਂ ਲਈ ਯਿਫ਼ਤਾਹ ਦੀ ਧੀ ਲਈ ਰੋਂਦੀਆਂ।"

18ਯਿਫ਼ਤਾਹ ਅਤੇ ਇਫ਼ਰਾਈਮ ਇਫ਼ਰਾਈਮ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਆਪਨੇ ਸਾਰੇ ਸਿਪਾਹੀਆਂ ਨੂੰ ਇਕੱਠਿਆਂ ਕੀਤਾ। ਫ਼ੇਰ ਉਹ ਨਦੀ ਪਾਰ ਕਰਕੇ ਸਾਪੋਨ ਸ਼ਹਿਰ ਵੱਲ ਗਏ। ਉਨ੍ਹਾਂ ਨੇ ਯਿਫ਼ਤਾਹ ਨੂੰ ਆਖਿਆ, “ਤੂੰ ਅੰਮੋਨੀ ਲੋਕਾਂ ਨਾਲ ਲੜਨ ਲਈ ਸਾਨੂੰ ਕਿਉਂ ਨਹੀਂ ਸੱਦਿਆ? ਅਸੀਂ ਤੇਰੇ ਘਰ ਨੂੰ ਤੇਰੇ ਸਣੇ ਅੱਗ ਲਾ ਦਿਆਂਗੇ?”"

19ਯਿਫ਼ਤਾਹ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਮੇਰਾ ਅਤੇ ਮੇਰੇ ਲੋਕਾਂ ਦਾ ਅੰਮੋਨੀਆਂ ਨਾਲ ਗੰਭੀਰ ਮਤਭੇਦ ਸੀ। ਇਸ ਲਈ ਅਸੀਂ ਉਨ੍ਹਾਂ ਦੇ ਵਿਰੁੱਧ ਲੜਾਈ ਕੀਤੀ। ਮੈਂ ਤੁਹਾਨੂੰ ਬੁਲਾਇਆ ਸੀ ਪਰ ਤੁਸੀਂ ਸਾਡੀ ਸਹਾਇਤਾ ਕਰਨ ਲਈ ਨਹੀਂ ਆਏ।"

20ਮੈਂ ਦੇਖ ਲਿਆ ਕਿ ਤੁਸੀਂ ਸਾਡੀ ਸਹਾਇਤਾ ਨਹੀਂ ਕਰੋਂਗੇ। ਇਸ ਲਈ ਮੈਂ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਇਆ। ਮੈਂ ਨਦੀ ਪਾਰ ਕਰਕੇ ਅੰਮੋਨੀ ਲੋਕਾਂ ਨਾਲ ਲੜਨ ਲਈ ਗਿਆ। ਯਹੋਵਾਹ ਨੇ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ। ਹੁਣ ਤੁਸੀਂ ਅੱਜ ਮੇਰੇ ਖਿਲਾਫ਼ ਲੜਨ ਲਈ ਕਿਉਂ ਆਏ ਹੋ?”"

Judges 8 illustration - Judges Chapter 8

21ਫ਼ੇਰ ਯਿਫ਼ਾਤਾਹ ਨੇ ਗਿਲਆਦ ਦੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ। ਉਹ ਇਫ਼ਰਾਈਮ ਦੇ ਪਰਿਵਾਰ-ਸਮੂਹ ਦੇ ਨਾਲ ਲੜੇ ਕਿਉਂਕਿ ਉਨ੍ਹਾਂ ਨੇ ਗਿਲਆਦ ਦੇ ਬੰਦਿਆਂ ਦੀ ਬੇਇੱਜ਼ਤੀ ਕੀਤੀ ਸੀ। ਅਤੇ ਆਖਿਆ ਸੀ, “ਤੁਸੀਂ ਗਿਲਆਦ, ਇਫ਼ਰਾਈਮ ਅਤੇ ਮਨੱਸ਼ਹ ਦੇ ਵਿੱਚਕਾਰ ਦੀ ਧਰਤੀ ਉੱਤੇ ਇਫ਼ਰਾਈਮ ਦੇ ਭਗੌੜੇ ਹੋ।” ਗਿਲਆਦ ਦੇ ਲੋਕਾਂ ਨੇ ਇਫ਼ਰਾਈਮ ਦੇ ਲੋਕਾਂ ਨੂੰ ਹਰਾ ਦਿੱਤਾ।"

22ਗਿਲਆਦ ਦੇ ਬੰਦਿਆਂ ਨੇ ਉਨ੍ਹਾਂ ਥਾਵਾਂ ਉੱਤੇ ਕਬਜ਼ਾ ਕਰ ਲਿਆ ਜਿੱਥੇ ਲੋਕ ਯਰਦਨ ਨਦੀ ਪਾਰ ਕਰਦੇ ਸਨ। ਉਹ ਥਾਵਾਂ ਇਫ਼ਰਾਈਮ ਦੇ ਦੇਸ਼ ਵੱਲ ਪੈਂਦੀਆਂ ਸਨ। ਜਦੋਂ ਵੀ ਕਦੇ ਇਫ਼ਰਾਈਮ ਦਾ, ਬਚ ਕੇ ਨਿਕਲਿਆ ਬੰਦਾ ਨਦੀ ਕੋਲ ਆਉਂਦਾ ਅਤੇ ਆਖਦਾ, “ਮੈਨੂੰ ਪਾਰ ਜਾਣ ਦਿਉ”, ਗਿਲਆਦ ਦੇ ਬੰਦੇ ਉਸ ਨੂੰ ਪੁੱਛਦੇ, “ਕੀ ਤੂੰ ਇਫ਼ਰਾਈਮ ਤੋਂ ਹੈ?” ਜੇ ਉਹ ਆਖਦਾ, “ਨਹੀਂ,”"

23ਫ਼ੇਰ ਉਹ ਆਖਦੇ, “‘ਸ਼ਿੱਬੋਲਥ’ ਸ਼ਬਦ ਬੋਲ।” ਇਫ਼ਰਾਈਮ ਦੇ ਲੋਕ ਉਸ ਸ਼ਬਦ ਨੂੰ ਸਹੀ ਢੰਗ ਨਾਲ ਨਹੀਂ ਉੱਚਾਰ ਸੱਕਦੇ ਸਨ। ਉਹ “ਸਿੱਬੋਲਥ” ਬੋਲਦੇ ਸਨ। ਇਸ ਲਈ ਜੇ ਕੋਈ ਬੰਦਾ ਆਖਦਾ, “ਸਿੱਬੋਲਥ” ਤਾਂ ਗਿਲਆਦ ਦੇ ਬੰਦਿਆਂ ਨੂੰ ਪਤਾ ਲੱਗ ਜਾਂਦਾ ਕਿ ਉਹ ਇਫ਼ਰਾਈਮ ਤੋਂ ਸੀ। ਤਾਂ ਉਹ ਉਸ ਨੂੰ ਯਰਦਨ ਨਦੀ ਦੇ ਪਾਰ ਲੰਘਣ ਵਾਲੇ ਸਥਾਨ ਤੇ ਲੈ ਜਾਂਦੇ ਅਤੇ ਮਾਰ ਦਿੰਦੇ। ਉਨ੍ਹਾਂ ਨੇ ਇਫ਼ਰਾਈਮ ਦੇ 42,000 ਲੋਕ ਮਾਰ ਦਿੱਤੇ।"

24ਯਿਫ਼ਤਾਹ ਇਸਰਾਏਲ ਦੇ ਲੋਕਾਂ ਲਈ ਛੇ ਸਾਲ ਤੱਕ ਨਿਆਂਕਾਰ ਰਿਹਾ। ਫ਼ੇਰ ਗਿਲਆਦ ਦੇ ਯਿਫ਼ਤਾਹ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਉਸ ਨੂੰ ਉਸ ਦੇ ਆਪਣੇ ਕਸਬੇ ਗਿਲਆਦ ਵਿੱਚ ਹੀ ਦਫ਼ਨਾ ਦਿੱਤਾ।"

25ਨਿਆਂਕਾਰ ਇਬਸਾਨ ਯਿਫ਼ਤਾਨ ਤੋਂ ਮਗਰੋਂ ਇਬਸਾਨ ਨਾਮ ਦਾ ਬੰਦਾ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਸੀ। ਇਬਸਾਨ ਬੈਤਲਹਮ ਸ਼ਹਿਰ ਦਾ ਸੀ।"

Judges 8 illustration - Judges Chapter 8

26ਇਬਸਾਨ ਦੇ 30 ਪੁੱਤਰ ਅਤੇ 30 ਧੀਆਂ ਸਨ। ਉਸ ਨੇ ਆਪਣੀਆਂ 30 ਧੀਆਂ ਨੂੰ ਉਨ੍ਹਾਂ ਆਦਮੀਆਂ ਨਾਲ ਸ਼ਾਦੀ ਕਰਨ ਲਈ ਆਖਿਆ ਜੋ ਉਸ ਦੇ ਰਿਸ਼ਤੇਦਾਰ ਨਹੀਂ ਸਨ। ਅਤੇ ਉਸ ਨੇ 30 ਕੁੜੀਆਂ ਲੱਭੀਆਂ ਜਿਹੜੀਆਂ ਉਸਦੀਆਂ ਇਰਸ਼ਤੇਦਾਰ ਨਹੀਂ ਸਨ, ਅਤੇ ਆਪਣੇ 30 ਪੁੱਤਰਾਂ ਦੀ ਸ਼ਾਦੀ ਉਨ੍ਹਾਂ ਨਾਲ ਕਰ ਦਿੱਤੀ। ਇਬਸਾਨ ਇਸਰਾਏਲ ਦੇ ਲੋਕਾਂ ਦਾ ਸੱਤ ਸਾਲ ਨਿਆਂਕਾਰ ਰਿਹਾ।"

27ਫ਼ੇਰ ਇਬਸਾਨ ਦਾ ਦੇਹਾਂਤ ਹੋ ਗਿਆ। ਉਸ ਨੂੰ ਬੈਤਲਹਮ ਸ਼ਹਿਰ ਵਿੱਚ ਦਫ਼ਨਾਇਆ ਗਿਆ।"

28ਨਿਆਂਕਾਰ ਏਲੋਨ ਇਬਸਾਨ ਤੋਂ ਮਗਰੋਂ ਏਲੋਨ ਨਾਮ ਦਾ ਆਦਮੀ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਰਿਹਾ। ਏਲੋਨ ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਹ ਇਸਰਾਏਲ ਦੇ ਲੋਕਾਂ ਦਾ ਦਸ ਸਾਲ ਤੱਕ ਨਿਆਂਕਾਰ ਰਿਹਾ।"

29ਫ਼ੇਰ ਜ਼ਬੂਲੁਨ ਦੇ ਪਰਿਵਾਰ-ਸਮੂਹ ਦਾ ਏਲੋਨ ਮਰ ਗਿਆ ਅਤੇ ਜ਼ਬੂਲੁਨ ਦੇ ਅੱਯਾਲੋਨ ਸ਼ਹਿਰ ਵਿੱਚ ਦਫ਼ਨਾਇਆ ਗਿਆ।"

30ਨਿਆਂਕਾਰ ਅਬਦੋਨ ਜਦੋਂ ਏਲੋਨ ਮਰਿਆ ਤਾਂ ਅਬਦੋਨ ਨਾਮ ਦਾ ਬੰਦਾ ਜਿਹੜਾ ਹਿੱਲੇਲ ਦਾ ਪੁੱਤਰ ਸੀ, ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਰਿਹਾ। ਅਬਦੋਨ ਫ਼ਿਰਾਤੋਂਨ ਸ਼ਹਿਰ ਦਾ ਸੀ।"

Judges 8 illustration - Judges Chapter 8

31ਅਬਦੋਨ ਦੇ 40 ਪੁੱਤਰ ਅਤੇ 30 ਪੋਤਰੇ ਸਨ। ਉਹ 70 ਖੋਤਿਆਂ ਦੀ ਸਵਾਰੀ ਕਰਦੇ ਸਨ। ਅਬਦੋਨ ਇਸਰਾਏਲ ਦੇ ਲੋਕਾਂ ਦਾ ਅੱਠ ਸਾਲ ਨਿਆਂਕਾਰ ਰਿਹਾ।"

32ਫ਼ੇਰ ਹਿੱਲੇਲ ਦਾ ਪੁੱਤਰ ਅਬਦੋਨ ਮਰ ਗਿਆ। ਉਸ ਨੂੰ ਫ਼ਿਰਾਤੋਂਨ ਸ਼ਹਿਰ ਵਿੱਚ ਦਫ਼ਨਾਇਆ ਗਿਆ। ਫ਼ਿਰਾਤੋਂਨ ਇਫ਼ਰਾਈਮ ਦੀ ਧਰਤੀ ਉੱਤੇ ਹੈ। ਇਹ ਉਸ ਪਹਾੜੀ ਪ੍ਰਦੇਸ਼ ਵਿੱਚ ਹੈ ਜਿੱਥੇ ਅਮਾਲੇਕੀ ਲੋਕ ਰਹਿੰਦੇ ਸਨ।"

33ਸਮਸੂਠ ਦਾ ਜਨਮ ਫ਼ੇਰ ਤੋਂ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਮੰਨੀਆਂ ਜਾਂਦੀਆਂ ਸਨ। ਇਸ ਲਈ ਯਹੋਵਾਹ ਨੇ 40 ਵਰ੍ਹਿਆਂ ਲਈ ਉਨ੍ਹਾਂ ਨੂੰ ਫ਼ਲਸਤੀਆਂ ਦੇ ਹੱਥਾਂ ਵਿੱਚ ਸੌਂਪ ਦਿੱਤਾ।"

34ਉੱਥੇ ਸਾਰਾਹ ਸ਼ਹਿਰ ਦਾ ਇੱਕ ਬੰਦਾ ਸੀ। ਉਸ ਬੰਦੇ ਦਾ ਨਾਮ ਮਾਨੋਆਹ ਸੀ। ਉਹ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਮਾਨੋਆਹ ਦੀ ਇੱਕ ਪਤਨੀ ਸੀ। ਪਰ ਉਸ ਦੇ ਕੋਈ ਔਲਾਦ ਨਹੀਂ ਸੀ।"

35ਯਹੋਵਾਹ ਦਾ ਦੂਤ ਮਾਨੋਆਹ ਦੀ ਪਤਨੀ ਸਾਹਮਣੇ ਪ੍ਰਗਟ ਹੋਇਆ। ਉਸ ਨੇ ਆਖਿਆ, “ਤੇਰੀ ਹਾਲੇ ਤੀਕ ਔਲਾਦ ਨਹੀਂ। ਪਰ ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ।"

Chapter Complete

You have read Judges 8

35 verses