Lumina
Judges

Abimelech's Kingship

Judges 9·Punjabi Bible

1ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਅਜਿਹਾ ਭੋਜਨ ਨਾ ਕਰੀਂ ਜਿਹੜਾ ਨਾਪਾਕ ਹੈ।"

2ਕਿਉਂਕਿ ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਉਹ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਕੀਤਾ ਜਾਵੇਗਾ ਉਹ ਨਜ਼ੀਰ ਹੋਵੇਗਾ। ਤੂੰ ਕਦੇ ਵੀ ਉਸ ਦੇ ਵਾਲ ਨਾ ਕੱਟੀ। ਉਹ ਜੰਮਣ ਤੋਂ ਪਹਿਲਾਂ ਹੀ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ। ਉਹ ਇਸਰਾਏਲ ਦੇ ਲੋਕਾਂ ਨੂੰ ਫ਼ਲਿਸਤੀ ਲੋਕਾਂ ਦੀ ਤਾਕਤ ਤੋਂ ਬਚਾਵੇਗਾ।”"

3ਫ਼ੇਰ ਉਹ ਔਰਤ ਆਪਣੇ ਪਤੀ ਕੋਲ ਗਈ ਅਤੇ ਜੋ ਕੁਝ ਵਾਪਰਿਆ ਸੀ, ਉਸ ਨੂੰ ਦੱਸ ਦਿੱਤਾ। ਉਸ ਨੇ ਆਖਿਆ, “ਪਰਮੇਸ਼ੁਰ ਵੱਲੋਂ ਇੱਕ ਬੰਦਾ ਮੇਰੇ ਕੋਲ ਆਇਆ। ਉਹ ਪਰਮੇਸ਼ੁਰ ਦਾ ਫ਼ਰਿਸ਼ਤਾ ਜਾਪਦਾ ਸੀ। ਉਸ ਨੇ ਮੈਨੂੰ ਭੈਭੀਤ ਕਰ ਦਿੱਤਾ। ਮੈਂ ਉਸ ਨੂੰ ਇਹ ਨਹੀਂ ਪੁੱਛਿਆ ਕਿ ਉਹ ਕਿੱਥੋਂ ਦਾ ਸੀ। ਉਸ ਨੇ ਮੈਨੂੰ ਆਪਣਾ ਨਾਮ ਨਹੀਂ ਦੱਸਿਆ।"

4ਪਰ ਉਸ ਨੇ ਮੈਨੂੰ ਆਖਿਆ, ‘ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਕੋਈ ਨਾਪਾਕ ਭੋਜਨ ਨਾ ਕਰੀਂ। ਕਿਉਂਕਿ ਇਹ ਲੜਕਾ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਹੋਵੇਗਾ। ਇਹ ਲੜਕਾ ਆਪਣੇ ਜਨਮ ਤੋਂ ਪਹਿਲਾਂ ਤੋਂ ਅਤੇ ਮੌਤ ਦੇ ਦਿਨ ਤੀਕ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ।’”"

5ਤਾਂ ਮਾਨੋਆਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਯਹੋਵਾਹ ਜੀ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਪਰਮੇਸ਼ੁਰ ਦੇ ਬੰਦੇ ਨੂੰ ਇੱਕ ਵਾਰੀ ਫ਼ੇਰ ਸਾਡੇ ਕੋਲ ਭੇਜੋ। ਅਸੀਂ ਚਾਹੁੰਦੇ ਹਾਂ ਕਿ ਉਹ ਸਾਨੂੰ ਇਹ ਸਿੱਖਾਵੇ ਕਿ ਅਸੀਂ ਉਸ ਲੜਕੇ ਲਈ ਕੀ ਕਰੀਏ, ਜਿਹੜਾ ਛੇਤੀ ਹੀ ਪੈਦਾ ਹੋਣ ਵਾਲਾ ਹੈ।”"

Judges 9 illustration - Judges Chapter 9

6ਪਰਮੇਸ਼ੁਰ ਨੇ ਮਾਨੋਆਹ ਦੀ ਪ੍ਰਾਰਥਨਾ ਸੁਣ ਲਈ। ਪਰਮੇਸ਼ੁਰ ਦਾ ਦੂਤ ਇੱਕ ਵਾਰ ਫ਼ੇਰ ਔਰਤ ਕੋਲ ਆਇਆ। ਉਹ ਇੱਕ ਖੇਤ ਅੰਦਰ ਬੈਠੀ ਹੋਈ ਸੀ ਅਤੇ ਉਸਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।"

7ਇਸ ਲਈ ਉਹ ਔਰਤ ਆਪਣੇ ਪਤੀ ਨੂੰ ਭੱਜਕੇ ਦੱਸਣ ਗਈ, “ਉਹ ਆਦਮੀ ਵਾਪਸ ਆ ਗਿਆ ਹੈ! ਉਹੀ ਬੰਦਾ ਜਿਹੜਾ ਪਿੱਛਲੇ ਦਿਨ ਮੇਰੇ ਕੋਲ ਆਇਆ ਸੀ ਇੱਥੇ ਹੀ ਹੈ!”"

8ਮਾਨੋਆਹ ਉੱਠ ਪਿਆ ਅਤੇ ਆਪਣੀ ਪਤਨੀ ਦੇ ਪਿੱਛੇ-ਪਿੱਛੇ ਗਿਆ। ਜਦੋਂ ਉਹ ਉਸ ਆਦਮੀ ਕੋਲ ਅਇਆ। ਉਸ ਨੇ ਆਖਿਆ, “ਕੀ ਤੂੰ ਉਹੀ ਆਦਮੀ ਹੈਂ ਜਿਸਨੇ ਪਹਿਲਾਂ ਮੇਰੀ ਪਤਨੀ ਨਾਲ ਗੱਲ ਕੀਤੀ ਸੀ?” ਦੂਤ ਨੇ ਆਖਿਆ, “ਮੈਂ ਹੀ ਹਾਂ।”"

9ਇਸ ਲਈ ਮਾਨੋਆਹ ਨੇ ਆਖਿਆ, “ਮੈਨੂੰ ਆਸ ਹੈ ਕਿ ਜੋ ਤੂੰ ਆਖਦਾ ਹੈਂ ਉਹੀ ਵਾਪਰੇਗਾ। ਮੈਨੂੰ ਦੱਸ ਕਿ ਇਹ ਲੜਕਾ ਕਿਹੋ ਜਿਹੀ ਜ਼ਿੰਦਗੀ ਜੀਵੇਗਾ? ਉਹ ਕੀ ਕਰੇਗਾ?”"

10ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਤੇਰੀ ਪਤਨੀ ਨੂੰ ਉਹ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ ਜੋ ਮੈਂ ਆਖੀਆਂ ਸਨ।"

Judges 9 illustration - Judges Chapter 9

11ਉਸ ਨੂੰ ਕੋਈ ਵੀ ਅਜਿਹੀ ਚੀਜ਼ ਨਹੀਂ ਖਾਣੀ ਚਾਹੀਦੀ ਜੋ ਅੰਗੂਰੀ ਵੇਲ ਉੱਤੇ ਪੈਦਾ ਹੁੰਦੀ ਹੈ। ਉਸ ਨੂੰ ਮੈਅ ਜਾਂ ਕੋਈ ਹੋਰ ਨਸ਼ੇ ਵਾਲੀ ਚੀਜ਼ ਨਹੀਂ ਪੀਣੀ ਚਾਹੀਦੀ। ਉਸ ਨੂੰ ਕੋਈ ਵੀ ਨਾਪਾਕ ਭੋਜਨ ਨਹੀਂ ਕਰਨਾ ਚਾਹੀਦਾ। ਉਸ ਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜਿਸਦਾ ਮੈਂ ਆਦੇਸ਼ ਦਿੱਤਾ ਹੈ।”"

12ਫ਼ੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਚਾਹੁੰਦੇ ਹਾਂ ਕਿ ਤੁਸੀਂ ਕੁਝ ਚਿਰ ਠਹਿਰੋ। ਅਸੀਂ ਤੁਹਾਡੇ ਲਈ ਭੋਜਨ ਵਾਸਤੇ ਇੱਕ ਬੱਕਰਾ ਰਿੰਨਣਾ ਚਾਹੁੰਦੇ ਹਾਂ।”"

13ਤਦ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਜੇ ਤੂੰ ਮੈਨੂੰ ਜਾਣ ਤੋਂ ਰੋਕੇਂਗਾ ਵੀ ਤਾਂ ਮੈਂ ਤੁਹਾਡਾ ਭੋਜਨ ਨਹੀਂ ਖਾਵਾਂਗਾ। ਪਰ ਜੇ ਤੂੰ ਕੁਝ ਭੇਟ ਕਰਨਾ ਹੀ ਚਾਹੁੰਦਾ ਹੈਂ ਤਾਂ ਯਹੋਵਾਹ ਨੂੰ ਇੱਕ ਹੋਮ ਦੀ ਭੇਟ ਚੜ੍ਹਾ।” (ਮਾਨੋਆਹ ਨੂੰ ਪਤਾ ਨਹੀਂ ਸੀ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਸੀ।)"

14ਤਾਂ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ? ਅਸੀਂ ਜਾਨਣਾ ਚਾਹੁੰਦੇ ਹਾਂ ਤਾਂ ਜੋ ਤੇਰੀਆਂ ਆਖੀਆਂ ਸਾਰੀਆਂ ਗੱਲਾਂ ਸੱਚਮੁੱਚ ਵਾਪਰ ਜਾਣ, ਅਸੀਂ ਤੇਰਾ ਆਦਰ ਕਰ ਸੱਕੀਏ!”"

15ਯਹੋਵਾਹ ਦੇ ਦੂਤ ਨੇ ਆਖਿਆ, “ਤੁਸੀਂ ਮੇਰਾ ਨਾਮ ਕਿਉਂ ਪੁੱਛਦੇ ਹੋਂ? ਇਹ ਗੁਪਤ ਹੈ ਅਤੇ ਇਹ ਸਮਝ ਤੋਂ ਪਾਰ ਹੈ।”"

Judges 9 illustration - Judges Chapter 9

16ਤਾਂ ਮਾਨੋਆਹ ਨੇ ਇੱਕ ਚੱਟਾਨ ਉੱਤੇ ਬੱਕਰੀ ਦੀ ਬਲੀ ਦਿੱਤੀ। ਉਸ ਨੇ ਯਹੋਵਾਹ ਨੂੰ ਬੱਕਰੀ ਅਤੇ ਅਨਾਜ ਦੀ ਭੇਟ ਚੜ੍ਹਾਈ ਫ਼ੇਰ ਯਹੋਵਾਹ ਨੇ ਕੁਝ ਅਦਭੁਤ ਕੀਤਾ, ਜਦੋਂ ਮਾਨੋਆਹ ਅਤੇ ਉਸਦੀ ਪਤਨੀ ਵੇਖ ਰਹੇ ਸਨ।"

17ਮਾਨੋਆਹ ਅਤੇ ਉਸਦੀ ਪਤਨੀ ਜੋ ਵਾਪਰ ਰਿਹਾ ਸੀ ਉਸ ਵੱਲ ਦੇਖ ਰਹੇ ਸਨ। ਜਿਉਂ ਹੀ ਜਗਵੇਦੀ ਤੋਂ ਲਾਟਾਂ ਉੱਠੀਆਂ, ਯਹੋਵਾਹ ਦਾ ਦੂਤ ਲਾਟਾਂ ਵਿੱਚੋਂ ਹੋਕੇ ਆਕਾਸ਼ ਨੂੰ ਉਤਾਹਾਂ ਚੱਲਿਆ ਗਿਆ! ਜਦੋਂ ਮਾਨੋਆਹ ਅਤੇ ਉਸਦੀ ਪਤਨੀ ਨੇ ਇਹ ਦੇਖਿਆ, ਉਹ ਜ਼ਮੀਨ ਉੱਤੇ ਝੁਕ ਗਏ।"

18ਆਖਰਕਾਰ ਮਾਨੋਆਹ ਨੂੰ ਸਮਝ ਆ ਗਈ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਹੀ ਸੀ। ਯਹੋਵਾਹ ਦਾ ਦੂਤ ਫ਼ੇਰ ਕਦੇ ਮਾਨੋਆਹ ਦੇ ਸਾਹਮਣੇ ਪ੍ਰਗਟ ਨਹੀਂ ਹੋਇਆ।"

19ਮਾਨੋਆਹ ਨੇ ਆਪਣੀ ਪਤਨੀ ਨੂੰ ਆਖਿਆ, “ਅਸੀਂ ਪਰਮੇਸ਼ੁਰ ਦਾ ਦੀਦਾਰ ਕੀਤਾ ਹੈ! ਅਸੀਂ ਕਿਸੇ ਕਾਰਣ ਅਵੱਸ਼ ਮਰ ਜਾਵਾਂਗੇ!”"

20ਪਰ ਉਸਦੀ ਪਤਨੀ ਨੇ ਉਸ ਨੂੰ ਆਖਿਆ, “ਯਹੋਵਾਹ ਸਾਨੂੰ ਮਾਰਨਾ ਨਹੀਂ ਚਾਹੁੰਦਾ। ਜੇ ਯਹੋਵਾਹ ਸਾਨੂੰ ਮਾਰਨਾ ਚਾਹੁੰਦਾ ਤਾਂ ਉਸ ਨੇ ਸਾਡੀ ਹੋਮ ਦੀ ਭੇਟ ਅਤੇ ਅਨਾਜ ਦੀ ਭੇਟ ਪ੍ਰਵਾਨ ਨਹੀਂ ਕਰਨੀ ਸੀ। ਉਸ ਨੇ ਸਾਨੂੰ ਇਹ ਸਾਰੀਆਂ ਚੀਜ਼ਾਂ ਨਹੀਂ ਦਰਸਾਉਣੀਆਂ ਸਨ। ਅਤੇ ਉਸ ਨੇ ਸਾਨੂੰ ਇਹ ਗੱਲਾਂ ਨਹੀਂ ਦੱਸਣੀਆਂ ਸਨ।”"

Judges 9 illustration - Judges Chapter 9

21ਇਸ ਲਈ ਔਰਤ ਦੇ ਇੱਕ ਲੜਕਾ ਪੈਦਾ ਹੋਇਆ। ਉਸ ਨੇ ਉਸਦਾ ਨਾਮ ਸਮਸੂਨ ਰੱਖਿਆ। ਸਮਸੂਨ ਵੱਡਾ ਹੋਇਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।"

22ਯਹੋਵਾਹ ਦੇ ਆਤਮੇ ਨੇ ਸਮਸੂਨ ਅੰਦਰ ਉਦੋਂ ਹੀ ਕਾਰਜ ਕਰਨਾ ਆਰੰਭ ਕਰ ਦਿੱਤਾ ਜਦੋਂ ਉਹ ਸਾਰਾਹ ਅਤੇ ਅਸ਼ਤਾਓਲ ਦੇ ਸ਼ਹਿਰਾਂ ਵਿੱਚਕਾਰ ਮਹਨੇਹ ਦਾਨ ਵਿੱਚ ਸੀ।"

23ਸਮਸੂਨ ਦਾ ਵਿਆਹ ਸਮਸੂਨ ਤਿਮਨਾਯ ਸ਼ਹਿਰ ਵਿੱਚ ਗਿਆ। ਉੱਥੇ ਉਸ ਨੂੰ ਇੱਕ ਨੌਜਵਾਨ ਫ਼ਲਿਸਤੀ ਔਰਤ ਮਿਲੀ।"

24ਜਦੋਂ ਉਹ ਘਰ ਵਾਪਸ ਆਇਆ ਤਾਂ ਉਸ ਨੇ ਆਪਣੇ ਮਾਤਾ-ਪਿਤਾ ਨੂੰ ਆਖਿਆ, “ਮੈਂ ਤਿਮਨਾਯ ਵਿਖੇ ਇੱਕ ਫ਼ਲਿਸਤੀ ਔਰਤ ਵੇਖੀ ਹੈ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸ ਨੂੰ ਮੇਰੇ ਲਈ ਲੈ ਆਓ। ਮੈਂ ਉਸ ਨਾਲ ਸ਼ਾਦੀ ਕਰਨਾ ਚਾਹੁੰਦਾ ਹਾਂ।”"

25ਉਸ ਦੇ ਮਾਤਾ ਪਿਤਾ ਨੇ ਜਵਾਬ ਦਿੱਤਾ, “ਇਸਰਾਏਲ ਦੇ ਲੋਕਾਂ ਵਿੱਚ ਵੀ ਤਾਂ ਕੋਈ ਅਜਿਹੀ ਕੁੜੀ ਜ਼ਰੂਰ ਹੈ ਜਿਸ ਨਾਲ ਤੂੰ ਵਿਆਹ ਕਰ ਸੱਕਦਾ ਹੈਂ। ਕੀ ਤੇਰੇ ਲਈ ਫ਼ਲਿਸਤੀ ਕੁੜੀ ਨਾਲ ਸ਼ਾਦੀ ਕਰਨੀ ਜ਼ਰੂਰੀ ਹੈ? ਉਨ੍ਹਾਂ ਲੋਕਾਂ ਦੀ ਸੁੰਨਤ ਵੀ ਨਹੀਂ ਹੋਈ ਹੁੰਦੀ।” ਪਰ ਸਮਸੂਨ ਨੇ ਆਖਿਆ, “ਉਸ ਕੁੜੀ ਨੂੰ ਮੇਰੇ ਲਈ ਲਿਆਓ! ਉਹ ਮੈਨੂੰ ਪ੍ਰਸੰਨ ਕਰਦੀ ਹੈ!”"

Judges 9 illustration - Judges Chapter 9

26(ਸਮਸੂਨ ਦੇ ਮਾਪੇ ਇਹ ਨਹੀਂ ਜਾਣਦੇ ਸਨ ਕਿ ਯਹੋਵਾਹ ਚਾਹੁੰਦਾ ਸੀ ਕਿ ਅਜਿਹਾ ਵਾਪਰੇ। ਯਹੋਵਾਹ ਫ਼ਲਿਸਤੀ ਲੋਕਾਂ ਦੇ ਵਿਰੁੱਧ ਕੁਝ ਕਰਨ ਦੀ ਤਲਾਸ਼ ਵਿੱਚ ਸੀ। ਫ਼ਲਿਸਤੀ ਲੋਕ ਉਸ ਵੇਲੇ ਇਸਰਾਏਲ ਦੇ ਲੋਕਾਂ ਉੱਤੇ ਹਕੂਮਤ ਕਰ ਰਹੇ ਸਨ।)"

27ਸਮਸੂਨ ਆਪਣੇ ਮਾਤਾ ਪਿਤਾ ਨਾਲ ਤਿਮਨਾਯ ਸ਼ਹਿਰ ਨੂੰ ਗਿਆ। ਉਹ ਉੱਥੋਂ ਤੀਕ ਗਏ ਜਿੱਥੇ ਸ਼ਹਿਰ ਦੇ ਨੇੜੇ ਅੰਗੂਰਾਂ ਦੇ ਖੇਤ ਸਨ। ਉਸੇ ਥਾਂ ਉੱਤੇ ਇੱਕ ਜਵਾਨ ਸ਼ੇਰ ਅਚਾਨਕ ਦਹਾੜਿਆ ਅਤੇ ਸਮਸੂਨ ਉੱਤੇ ਕੁੱਦ ਪਿਆ!"

28ਯਹੋਵਾਹ ਦਾ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਈ। ਉਸ ਨੇ ਆਪਣੇ ਨੰਗੇ ਹੱਥਾਂ ਨਾਲ ਸ਼ੇਰ ਨੂੰ ਚੀਰ ਸੁੱਟਿਆ। ਇਹ ਉਸ ਨੂੰ ਬਹੁਤ ਆਸਾਨ ਲੱਗਿਆ। ਇਹ ਇੰਨਾ ਹੀ ਆਸਾਨ ਸੀ ਜਿੰਨਾ ਕਿਸੇ ਬੱਕਰੇ ਨੂੰ ਚੀਰ ਸੁੱਟਣਾ। ਪਰ ਸਮਸੂਨ ਨੇ ਆਪਣੇ ਮਾਤਾ ਪਿਤਾ ਨੂੰ ਇਹ ਨਹੀਂ ਦੱਸਿਆ ਕਿ ਉਸ ਨੇ ਕੀ ਕੀਤਾ ਸੀ।"

29ਇਸ ਲਈ ਸਮਸੂਨ ਸ਼ਹਿਰ ਵਿੱਚ ਗਿਆ ਅਤੇ ਫ਼ਲਿਸਤੀ ਕੁੜੀ ਨਾਲ ਗੱਲ ਕੀਤੀ ਅਤੇ ਉਹ ਉਸ ਨਾਲ ਪ੍ਰਸੰਨ ਸੀ।"

30ਕਈ ਦਿਨਾਂ ਮਗਰੋਂ ਸਮਸੂਨ ਫ਼ਲਿਸਤੀ ਔਰਤ ਨਾਲ ਸ਼ਾਦੀ ਕਰਨ ਲਈ ਵਾਪਸ ਆ ਗਿਆ। ਆਉਂਦਿਆਂ ਹੋਇਆਂ ਰਸਤੇ ਵਿੱਚ ਉਹ ਮਰੇ ਹੋਏ ਸ਼ੇਰ ਨੂੰ ਵੇਖਣ ਲਈ ਗਿਆ। ਉਸ ਨੇ ਸ਼ੇਰ ਦੀ ਲਾਸ਼ ਵਿੱਚ ਮਧੂ ਮੱਖੀਆਂ ਦਾ ਝੁੰਡ ਦੇਖਿਆ। ਉਨ੍ਹਾਂ ਨੇ ਕੁਝ ਸ਼ਹਿਦ ਬਣਾ ਲਿਆ ਸੀ।"

Judges 9 illustration - Judges Chapter 9

31ਸਮਸੂਨ ਨੇ ਕੁਝ ਸ਼ਹਿਦ ਹੱਥਾਂ ਨਾਲ ਕੱਢ ਲਿਆ। ਉਹ ਸ਼ਹਿਦ ਖਾਂਦੇ ਹੋਏ ਤੁਰਨ ਲੱਗਾ। ਜਦੋਂ ਉਹ ਆਪਣੇ ਮਾਪਿਆਂ ਕੋਲ ਆਇਆ ਤਾਂ ਉਨ੍ਹਾਂ ਨੂੰ ਕੁਝ ਸ਼ਹਿਦ ਦਿੱਤਾ। ਉਨ੍ਹਾਂ ਨੇ ਵੀ ਉਹ ਖਾ ਲਿਆ। ਪਰ ਸਮਸੂਨ ਨੇ ਆਪਣੇ ਮਾਪਿਆਂ ਨੂੰ ਇਹ ਨਹੀਂ ਦੱਸਿਆ ਕਿ ਉਸ ਨੇ ਸ਼ਹਿਦ ਮੁਰਦਾ ਸ਼ੇਰ ਦੀ ਲਾਸ਼ ਤੋਂ ਲਿਆਂਦਾ ਸੀ।"

32ਸਮਸੂਨ ਦਾ ਪਿਤਾ ਫ਼ਲਿਸਤੀ ਕੁੜੀ ਨੂੰ ਦੇਖਣ ਲਈ ਗਿਆ। ਰਿਵਾਜ਼ ਇਹ ਸੀ ਕਿ ਦੂਲ੍ਹਾ ਦਾਵਤ ਦੇਵੇ। ਇਸ ਲਈ ਸਮਸੂਨ ਨੇ ਦਾਵਤ ਦਿੱਤੀ।"

33ਜਦੋਂ ਫ਼ਲਿਸਤੀ ਲੋਕਾਂ ਨੇ ਦੇਖਿਆ ਕਿ ਉਹ ਦਾਵਤ ਦੇ ਰਿਹਾ ਹੈ ਤਾਂ ਉਨ੍ਹਾਂ ਨੇ ਉਸ ਵਿੱਚ ਸ਼ਾਮਿਲ ਹੋਣ ਲਈ 30 ਆਦਮੀ ਭੇਜੇ।"

34ਸਮਸੂਨ ਨੇ 30 ਆਦਮੀਆਂ ਨੂੰ ਆਖਿਆ, “ਮੈਂ ਤੁਹਾਨੂੰ ਇੱਕ ਕਹਾਣੀ ਸੁਨਾਉਣਾ ਚਾਹੁੰਦਾ ਹਾਂ। ਇਹ ਦਾਵਤ ਸੱਤ ਦਿਨ ਚੱਲੇਗੀ। ਉਸ ਸਮੇਂ ਦੌਰਾਨ ਜਵਾਬ ਲੱਭਣ ਦੀ ਕੋਸ਼ਿਸ਼ ਕਰਨਾ। ਜੇ ਤੁਸੀਂ ਉਸ ਸਮੇਂ ਦੇ ਅੰਦਰ ਬੁਝਾਰਤ ਬੁੱਝ ਲਈ ਤਾਂ ਮੈਂ ਤੁਹਾਨੂੰ 30 ਮਹੀਨ ਕੱਪੜੇ ਦੀਆਂ ਕਮੀਜ਼ਾਂ ਅਤੇ 30 ਬਦਲਵੇਂ ਕੱਪੜੇ ਦੇਵਾਂਗਾ।"

35ਪਰ ਜੇ ਤੁਸੀਂ ਬੁਝਾਰਤ ਨਾ ਬੁਝ ਸੱਕੇ ਤਾਂ ਤੁਹਾਨੂੰ 30 ਮਹੀਨ ਕੱਪੜੇ ਦੀਆਂ ਕਮੀਜ਼ਾਂ ਅਤੇ 30 ਬਦਲਵੇਂ ਕੱਪੜੇ ਮੈਨੂੰ ਦੇਣੇ ਪੈਣਗੇ।” ਇਸ ਲਈ 30 ਆਦਮੀਆਂ ਨੇ ਆਖਿਆ, “ਆਪਣੀ ਬੁਝਾਰਤ ਦੱਸੋ ਅਸੀਂ ਸੁਣਨਾ ਚਾਹੁੰਦੇ ਹਾਂ।”"

Judges 9 illustration - Judges Chapter 9

36ਸਮਸੂਨ ਨੇ ਉਨ੍ਹਾਂ ਨੂੰ ਇਹ ਬੁਝਾਰਤ ਪਾਈ: “ਖਾਣ ਵਾਲੇ ਵਿੱਚੋਂ ਕੁਝ ਚੀਜ਼ ਖਾਣ ਵਾਲੀ ਆਈ। ਤਾਕਤਵਰ ਵਿੱਚ ਆਈ ਮਿੱਠੀ ਜਿਹੀ ਚੀਜ਼।” 30 ਆਦਮੀਆਂ ਨੇ ਤਿੰਨ ਦਿਨ ਤੱਕ ਜਵਾਬ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਹ ਲੱਭ ਨਹੀਂ ਸੱਕੇ।"

37ਚੌਥੇ ਦਿਨ, ਆਦਮੀ ਸਮਸੂਨ ਦੀ ਪਤਨੀ ਕੋਲ ਆਏ। ਉਨ੍ਹਾਂ ਆਖਿਆ, “ਕੀ ਤੂੰ ਸਾਨੂੰ ਇੱਥੇ ਸਿਰਫ਼ ਗਰੀਬ ਬਨਾਉਣਾ ਲਈ ਸੱਦਾ ਭੇਜਿਆ ਸੀ? ਤੈਨੂੰ ਇਸ ਬੁਝਾਰਤ ਦਾ ਜਵਾਬ ਹਾਸਿਲ ਕਰਨ ਲਈ ਆਪਨੇ ਪਤੀ ਨਾਲ ਛਲ ਕਰਨਾ ਚਾਹੀਦਾ। ਜੇ ਤੂੰ ਸਾਡੇ ਲਈ ਇਸ ਬੁਝਾਰਤ ਦਾ ਜਵਾਬ ਨਹੀਂ ਕੱਢਾਵੇਂਗੀ ਤਾਂ ਅਸੀਂ ਤੈਨੂੰ ਅਤੇ ਤੇਰੇ ਸਾਰੇ ਪਰਿਵਾਰ ਨੂੰ ਸਾੜਕੇ ਮਾਰ ਦਿਆਂਗੇ।”"

38ਇਸ ਲਈ ਸਮਸੂਨ ਦੀ ਪਤਨੀ ਉਸ ਕੋਲ ਗਈ ਅਤੇ ਰੋਣ ਲੱਗ ਪਈ। ਉਸ ਨੇ ਆਖਿਆ, “ਤੂੰ ਮੈਨੂੰ ਨਫ਼ਰਤ ਕਰਦਾ ਹੈਂ, ਤੂੰ ਸੱਚਮੁੱਚ ਮੈਨੂੰ ਪਿਆਰ ਨਹੀਂ ਕਰਦਾ! ਤੂੰ ਮੇਰੇ ਲੋਕਾਂ ਨੂੰ ਇੱਕ ਬੁਝਾਰਤ ਪਾਈ ਹੈ ਅਤੇ ਤੂੰ ਮੈਨੂੰ ਇਸਦਾ ਜਵਾਬ ਵੀ ਨਹੀਂ ਦੱਸਦਾ।” ਉਸ ਨੇ ਉਸ ਨੂੰ ਜਵਾਬ ਦਿੱਤਾ, “ਵੇਖ, ਮੈਂ ਆਪਣੇ ਪਿਉ ਅਤੇ ਮਾਂ ਨੂੰ ਵੀ ਨਹੀਂ ਦੱਸਿਆ ਫ਼ੇਰ ਮੈਂ ਤੈਨੂੰ ਕਿਉਂ ਦੱਸਾਂ?”"

39ਸਮਸੂਨ ਦੀ ਪਤਨੀ ਦਾਵਤ ਦੇ ਰਹਿੰਦੇ ਸੱਤ ਦਿਨਾਂ ਤੱਕ ਰੋਂਦੀ ਰਹੀ। ਇਸ ਲਈ ਆਖਰਕਾਰ ਉਸ ਨੇ ਸੱਤਵੇਂ ਦਿਨ ਬੁਝਾਰਤ ਦਾ ਉੱਤਰ ਦੇ ਦਿੱਤਾ। ਉਸ ਨੇ ਉਸ ਨੂੰ ਇਸ ਲਈ ਦੱਸ ਦਿੱਤਾ ਕਿਉਂਕਿ ਉਹ ਉਸ ਨੂੰ ਪਰੇਸ਼ਾਨ ਕਰਦੀ ਰਹੀ ਸੀ। ਫ਼ੇਰ ਉਹ ਆਪਣੇ ਲੋਕਾਂ ਕੋਲ ਗਈ ਅਤੇ ਉਨ੍ਹਾਂ ਨੂੰ ਬੁਝਾਰਤ ਦਾ ਜਵਾਬ ਦੱਸ ਦਿੱਤਾ।"

40ਇਸ ਲਈ ਸੱਤਵੇਂ ਦਿਨ ਸੂਰਜ ਛਿਪਣ ਤੋਂ ਪਹਿਲਾਂ-ਪਹਿਲਾਂ ਫ਼ਲਿਸਤੀ ਆਦਮੀਆਂ ਕੋਲ ਉੱਤਰ ਸੀ। ਉਹ ਸਮਸੂਨ ਕੋਲ ਆਏ ਅਤੇ ਆਖਿਆ, “ਸ਼ਹਿਦ ਨਾਲੋਂ ਮਿਠਾ ਕੀ ਹੈ? ਸ਼ੇਰ ਨਾਲੋ ਤਕੜਾ ਕੌਣ ਹੈ?” ਤਾਂ ਸਮਸੂਨ ਨੇ ਉਨ੍ਹਾਂ ਨੂੰ ਆਖਿਆ, “ਜੇ ਤੁਸੀਂ ਮੇਰੀ ਗਾਂ ਨਾਲ ਹੱਲ ਨਾ ਵਾਹਿਆ ਹੁੰਦਾ ਤੁਸੀਂ ਮੇਰੀ ਬੁਝਾਰਤ ਨਹੀਂ ਸੀ ਬੁੱਝ ਸੱਕਦੇ!”"

Judges 9 illustration - Judges Chapter 9

41ਫ਼ੇਰ ਯਹੋਵਾਹ ਆਤਮਾ ਸਮਸੂਨ ਵਿੱਚ ਬੜੀ ਤਾਕਤ ਨਾਲ ਆਇਆ ਅਤੇ ਉਹ ਅਸ਼ਕਲੋਨ ਨਗਰ ਵਿੱਚ ਚੱਲਾ ਗਿਆ ਅਤੇ ਜਾਕੇ 30 ਫ਼ਲਿਸਤੀਆਂ ਨੂੰ ਮਾਰ ਦਿੱਤਾ। ਫ਼ੇਰ ਉਸ ਨੇ ਲਾਸ਼ਾਂ ਤੋਂ ਕੱਪੜੇ ਅਤੇ ਹੋਰ ਸਾਮਾਨ ਉਤਾਰ ਲਿਆ। ਅਤੇ ਇਨ੍ਹਾਂ ਨੂੰ ਵਾਪਸ ਲਿਆਕੇ ਉਨ੍ਹਾਂ ਲੋਕਾਂ ਨੂੰ ਦੇ ਦਿੱਤੇ ਜਿਨ੍ਹਾਂ ਨੇ ਬੁਝਾਰਤ ਬੁੱਝੀ ਸੀ। ਉਹ ਬਹੁਤ ਨਾਰਾਜ਼ ਸੀ ਇਸ ਲਈ ਉਹ ਆਪਨੇ ਪਿਤਾ ਦੇ ਘਰ ਗਿਆ।"

42ਤਾਂ ਸਮਸੂਨ ਦੀ ਪਤਨੀ ਉਸ ਦੇ ਦੋਸਤ ਦੀ ਪਤਨੀ ਬਣ ਗਈ, ਜੋ ਉਸਦਾ ਸਭ ਤੋਂ ਚੰਗਾ ਆਦਮੀ ਸੀ।"

43ਸਮਸੂਨ ਫ਼ਲਿਸਤੀਆਂ ਲਈ ਮੁਸ਼ਕਿਲਾਂ ਖੜੀਆਂ ਕਰਦਾ ਹੈ ਕਣਕ ਦੀ ਵਾਢੀ ਵੇਲੇ ਸਮਸੂਨ ਆਪਣੀ ਪਤਨੀ ਨੂੰ ਮਿਲਣ ਲਈ ਗਿਆ। ਉਸ ਨੇ ਇੱਕ ਜਵਾਨ ਬੱਕਰਾ ਸੁਗਾਤ ਵਜੋਂ ਨਾਲ ਲੈ ਲਿਆ। ਉਸ ਨੇ ਆਖਿਆ, “ਮੈਂ ਆਪਣੀ ਪਤਨੀ ਦੇ ਕਮਰੇ ਵਿੱਚ ਜਾ ਰਿਹਾ ਹਾਂ।” ਪਰ ਉਸਦਾ ਪਿਤਾ ਸਮਸੂਨ ਨੂੰ ਅੰਦਰ ਨਾ ਆਉਣ ਦੇਵੇ।"

44ਉਸ ਦੇ ਪਿਤਾ ਨੇ ਸਮਸੂਨ ਨੂੰ ਆਖਿਆ, “ਮੈਂ ਤਾਂ ਸੋਚਿਆ ਸੀ ਕਿ ਤੂੰ ਉਸ ਨੂੰ ਨਫ਼ਰਤ ਕਰਦਾ ਹੈਂ। ਇਸ ਲਈ ਮੈਂ ਉਸਦੀ ਸ਼ਾਦੀ ਤੇਰੇ ਸਭ ਤੋਂ ਚੰਗੇ ਆਦਮੀ ਨਾਲ ਹੀ ਕਰਨ ਦਿੱਤੀ ਹੈ। ਉਸਦੀ ਛੋਟੀ ਭੈਣ ਉਸ ਨਾਲੋਂ ਵੀ ਵੱਧੇਰੇ ਸੋਹਣੀ ਹੈ, ਤੂੰ ਉਸ ਨਾਲ ਵਿਆਹ ਕਰ ਸੱਕਦਾ ਹੈਂ।”"

45ਪਰ ਸਮਸੂਨ ਨੇ ਉਸ ਨੂੰ ਆਖਿਆ, “ਹੂਣ ਮੇਰੇ ਕੋਲ ਤੁਹਾਨੂੰ ਫ਼ਲਿਸਤੀ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦਾ ਚੰਗਾ ਕਾਰਣ ਹੈ। ਹੁਣ ਕੋਈ ਵੀ ਮੈਨੂੰ ਕਸੂਰਵਾਰ ਨਹੀਂ ਠਹਿਰਾਵੇਗਾ।”"

Judges 9 illustration - Judges Chapter 9

46ਇਸ ਲਈ ਸਮਸੂਨ ਬਾਹਰ ਗਿਆ ਅਤੇ 300 ਲੂੰਮੜੀਆਂ ਫ਼ੜ ਲਿਆਇਆ? ਉਸ ਨੇ ਦੋ-ਦੋ ਲੂੰਮੜੀਆਂ ਲਈਆਂ ਅਤੇ ਉਨ੍ਹਾਂ ਦੀਆਂ ਪੂਛਾਂ ਬੰਨ੍ਹਕੇ ਜੋੜੇ ਬਣਾ ਦਿੱਤੇ। ਫ਼ੇਰ ਉਸ ਨੇ ਲੂੰਮੜੀਆਂ ਦੇ ਹਰ ਜੋੜੇ ਦੀਆਂ ਪੂਛਾਂ ਦੇ ਵਿਚਕਾਰ ਇੱਕ-ਇੱਕ ਮਸ਼ਾਲ ਬੰਨ੍ਹ ਦਿੱਤੀ।"

47ਸਮਸੂਨ ਨੇ ਉਹ ਮਸ਼ਾਲਾਂ ਬਾਲ ਦਿੱਤੀਆਂ ਜਿਹੜੀਆਂ ਉਸ ਨੇ ਲੂੰਮੜੀਆਂ ਦੀਆਂ ਪੂਛਾਂ ਵਿੱਚਕਾਰ ਬੰਨ੍ਹੀਆਂ ਸਨ। ਫ਼ੇਰ ਉਸ ਨੇ ਲੂੰਮੜੀਆਂ ਨੂੰ ਫ਼ਲਿਸਤੀਆਂ ਦੇ ਕਣਕ ਦੇ ਖੇਤਾਂ ਵਿੱਚ ਭੱਜਣ ਲਈ ਛੱਡ ਦਿੱਤਾ। ਇੰਝ ਉਸ ਨੇ ਉਨ੍ਹਾਂ ਦੇ ਖੇਤਾਂ ਵਿੱਚ ਉੱਗੇ ਬੂਟਿਆਂ, ਅਤੇ ਕੱਟੇ ਹੋਏ ਅਨਾਜ ਦੀਆਂ ਢੇਰੀਆਂ, ਉਨ੍ਹਾਂ ਦੇ ਅੰਗੂਰਾਂ ਦੇ ਬਾਗਾਂ ਅਤੇ ਜ਼ੈਤੂਨ ਦੇ ਬਗੀਚਿਆਂ ਨੂੰ ਨਾਸ਼ ਕਰ ਦਿੱਤਾ।"

48ਫ਼ਲਿਸਤੀ ਲੋਕਾਂ ਨੇ ਪੁੱਛਿਆ, “ਇਹ ਕਿਸਨੇ ਕੀਤਾ ਹੈ?” ਕਿਸਨੇ ਉਨ੍ਹਾਂ ਨੂੰ ਦੱਸਿਆ, “ਤਿਮਨਾਥ ਦੇ ਬੰਦੇ ਜਵਾਈ ਸਮਸੂਨ ਨੇ ਅਜਿਹਾ ਕੀਤਾ ਹੈ। ਉਸ ਨੇ ਅਜਿਹਾ ਇਸ ਲਈ ਕੀਤਾ ਹੈ ਕਿਉਂਕਿ ਉਸ ਦੇ ਸੌਹਰੇ ਨੇ ਸਮਸੂਨ ਦੀ ਪਤਨੀ ਵਿਆਹ ਵੇਲੇ ਦੇ ਸਰਬਾਲ੍ਹੇ ਨੂੰ ਦੇ ਦਿੱਤੀ।” ਇਸ ਲਈ ਫ਼ਲਿਸਤੀ ਲੋਕਾਂ ਨੇ ਸਮਸੂਨ ਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਅੱਗ ਲਾਕੇ ਸਾੜ ਦਿੱਤਾ।"

49ਫ਼ੇਰ ਸਮਸੂਨ ਨੇ ਫ਼ਲਿਸਤੀ ਲੋਕਾਂ ਨੂੰ ਆਖਿਆ, “ਤੁਸੀਂ ਮੇਰੇ ਨਾਲ ਇਹ ਬੁਰਾ ਸਲੂਕ ਕੀਤਾ ਹੈ। ਇਸ ਲਈ ਹੁਣ ਮੈਂ ਵੀ ਤੁਹਾਡੇ ਨਾਲ ਬੁਰਾ ਸਲੂਕ ਕਰਾਂਗਾ। ਤਾਂ ਮੇਰਾ ਤੁਹਾਡੇ ਨਾਲ ਹਿਸਾਬ ਬਰਾਬਰ ਹੋਵੇਗਾ।”"

50ਤਾਂ ਸਮਸੂਨ ਨੇ ਫ਼ਲਿਸਤੀ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਸ ਨੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਬੰਦੇ ਮਾਰ ਦਿੱਤੇ। ਫ਼ੇਰ ਉਹ ਚੱਲਿਆ ਗਿਆ ਅਤੇ ਇੱਕ ਗੁਫ਼ਾ ਵਿੱਚ ਰਹਿਣ ਲੱਗਾ। ਉਹ ਗੁਫ਼ਾ ਏਟਾਮ ਦੀ ਚੱਟਾਨ ਨਾਮ ਦੇ ਸਥਾਨ ਉੱਤੇ ਸੀ।"

Judges 9 illustration - Judges Chapter 9

51ਫ਼ੇਰ ਫ਼ਲਿਸਤੀ ਲੋਕ ਯਹੂਦਾਹ ਦੀ ਧਰਤੀ ਉੱਤੇ ਗਏ। ਉਹ ਲੇਹੀ ਨਾਮ ਦੇ ਇੱਕ ਸਥਾਨ ਉੱਤੇ ਰੁਕ ਗਏ। ਉਨ੍ਹਾਂ ਦੀ ਫ਼ੌਜ ਨੇ ਉੱਥੇ ਡੇਰਾ ਲਾ ਲਿਆ (ਅਤੇ ਜੰਗ ਦੀ ਤਿਆਰੀ ਕਰਨ ਲੱਗੀ।)"

52ਯਹੂਦਾਹ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਫ਼ਲਿਸਤੀ ਲੋਕ ਇੱਥੇ ਸਾਡੇ ਨਾਲ ਲੜਨ ਲਈ ਕਿਉਂ ਆਏ ਹੋ?” ਉਸ ਨੇ ਜਵਾਬ ਦਿੱਤਾ, “ਅਸੀਂ ਸਮਸੂਨ ਨੂੰ ਫ਼ੜਨ ਆਏ ਹਾਂ। ਅਸੀਂ ਉਸ ਨੂੰ ਆਪਣਾ ਕੈਦੀ ਬਨਾਉਣਾ ਚਾਹੁੰਦੇ ਹਾਂ। ਅਸੀਂ ਉਸ ਨੂੰ ਉਨ੍ਹਾਂ ਗੱਲਾਂ ਦੀ ਸਜ਼ਾ ਦੇਣੀ ਚਾਹੁੰਦੇ ਹਾਂ ਜਿਹੜੀਆਂ ਉਸ ਨੇ ਸਾਡੇ ਲੋਕਾਂ ਨਾਲ ਕੀਤੀਆਂ ਹਨ।”"

53ਫ਼ੇਰ ਯਹੂਦਾਹ ਦੇ ਪਰਿਵਾਰ-ਸਮੂਹ ਦੇ 3,000 ਆਦਮੀ ਸਮਸੂਨ ਕੋਲ ਗਏ। ਉਹ ਏਟਾਮ ਦੀ ਚੱਟਾਨ ਨੇੜੇ ਦੀ ਗੁਫ਼ਾ ਕੋਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਕੀ ਕੀਤਾ ਹੈ? ਕੀ ਤੈਨੂੰ ਨਹੀਂ ਪਤਾ ਕਿ ਫ਼ਲਿਸਤੀ ਲੋਕ ਸਾਡੇ ਉੱਤੇ ਹਕੂਮਤ ਕਰਦੇ ਹਨ?” ਸਮਸੂਨ ਨੇ ਜਵਾਬ ਦਿੱਤਾ, “ਮੈਂ ਸਿਰਫ਼ ਉਨ੍ਹਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਸਜ਼ਾ ਦਿੱਤੀ ਹੈ ਜਿਹੜੇ ਉਨ੍ਹਾਂ ਨੇ ਮੇਰੇ ਨਾਲ ਕੀਤੇ ਹਨ।”"

54ਫ਼ੇਰ ਉਨ੍ਹਾਂ ਨੇ ਸਮਸੂਨ ਨੂੰ ਆਖਿਆ, “ਅਸੀਂ ਤੈਨੂੰ ਬੰਨ੍ਹਣ ਲਈ ਆਏ ਹਾਂ। ਅਸੀਂ ਤੈਨੂੰ ਫ਼ਲਿਸਤੀ ਲੋਕਾਂ ਦੇ ਹਵਾਲੇ ਕਰ ਦਿਆਂਗੇ।” ਸਮਸੂਨ ਨੇ ਯਹੂਦਾਹ ਦੇ ਬੰਦਿਆਂ ਨੂੰ ਆਖਿਆ, “ਇਕਰਾਰ ਕਰੋ ਕਿ ਤੁਸੀਂ ਖੁਦ ਮੈਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਗੇ।”"

55ਫ਼ੇਰ ਯਹੂਦਾਹ ਦੇ ਬੰਦਿਆਂ ਨੇ ਆਖਿਆ, “ਸਾਨੂੰ ਮਨਜ਼ੂਰ ਹੈ। ਅਸੀਂ ਬਸ ਤੈਨੂੰ ਬੰਨ੍ਹਾਂਗੇ ਅਤੇ ਤੈਨੂੰ ਫ਼ਲਿਸਤੀ ਲੋਕਾਂ ਦੇ ਹਵਾਲੇ ਕਰ ਦਿਆਂਗੇ। ਅਸੀਂ ਇਕਰਾਰ ਕਰਦੇ ਹਾਂ ਕਿ ਅਸੀਂ ਤੈਨੂੰ ਨਹੀਂ ਮਾਰਾਂਗੇ।” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਦੋ ਨਵੇਂ ਰੱਸਿਆਂ ਨਾਲ ਬੰਨ੍ਹ ਦਿੱਤਾ। ਉਹ ਉਸ ਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ।"

Judges 9 illustration - Judges Chapter 9

56ਜਦੋਂ ਸਮਸੂਨ ਲਹੀ ਨਾਮ ਦੇ ਸਥਾਨ ਉੱਤੇ ਅੱਪੜਿਆ, ਫ਼ਲਿਸਤੀ ਲੋਕ ਉਸ ਨੂੰ ਮਿਲਣ ਲਈ ਆਏ। ਉਹ ਖੁਸ਼ੀ ਨਾਲ ਚੀਕਾਂ ਮਾਰ ਰਹੇ ਸਨ। ਫ਼ੇਰ ਯਹੋਵਾਹ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਿਆ। ਸਮਸੂਨ ਨੇ ਰੱਸੇ ਤੋੜ ਦਿੱਤੇ। ਰੱਸੇ ਸੜੀਆਂ ਹੋਈਆਂ ਕਮਜ਼ੋਰ ਰਸੀਆਂ ਵਰਗੇ ਜਾਪਦੇ ਸਨ। ਰੱਸੇ ਉਸ ਦੇ ਬਾਜੂਆਂ ਤੋਂ ਇਸ ਤਰ੍ਹਾਂ ਡਿੱਗ ਪਏ ਜਿਵੇਂ ਉਹ ਪਿਘਲ ਗਏ ਹੋਣ।"

57ਸਮਸੂਨ ਨੂੰ ਇੱਕ ਮਰੇ ਹੋਏ ਖੋਤੇ ਦਾ ਜਬੜਾ ਮਿਲ ਗਿਆ। ਉਸ ਨੇ ਜਬੜੇ ਦੀ ਹੱਡੀ ਫ਼ੜੀ ਅਤੇ 1,000 ਫ਼ਲਿਸਤੀ ਲੋਕਾਂ ਨੂੰ ਇਸਦੇ ਨਾਲ ਮਾਰ ਦਿੱਤਾ।"

Chapter Complete

You have read Judges 9

57 verses