Lumina
Leviticus

Clean and Unclean Animals

Leviticus 11·Punjabi Bible

1ਨਾਪਾਕ ਜਾਨਵਰਾਂ ਬਾਰੇ ਬਿਧੀਆਂ “ਜੇ ਇਨ੍ਹਾਂ ਵਿੱਚੋਂ ਕੋਈ ਵੀ ਨਾਪਾਕ ਜਾਨਵਰ ਮਰਕੇ ਕਿਸੇ ਚੀਜ਼ ਉੱਤੇ ਡਿੱਗ ਪਵੇ, ਤਾਂ ਉਹ ਵੀ ਨਾਪਾਕ ਹੋ ਜਾਵੇਗੀ। ਇਹ ਕੋਈ ਲੱਕੜੀ, ਕੱਪੜਾ, ਚਮੜਾ, ਬੋਰੇ ਜਾਂ ਕੋਈ ਔਜ਼ਾਰ ਹੋ ਸੱਕਦਾ ਹੈ। ਭਾਵੇਂ ਇਹ ਜੋ ਵੀ ਹੈ, ਇਸ ਨੂੰ ਪਾਣੀ ਨਾਲ ਧੋਤਾ ਜਾਣਾ ਚਾਹੀਦਾ। ਇਹ ਸ਼ਾਮ ਤੱਕ ਨਾਪਾਕ ਬਣੀ ਰਹੇਗੀ ਅਤੇ ਮਗਰੋਂ ਇਹ ਫ਼ੇਰ ਤੋਂ ਪਾਕ ਹੋ ਜਾਵੇਗੀ।"

2ਜੇ ਇਨ੍ਹਾਂ ਜਾਨਵਰਾਂ ਵਿੱਚੋਂ ਕੋਈ ਵੀ ਮਰਕੇ ਕਿਸੇ ਮਿੱਟੀ ਦੇ ਘੜੇ ਵਿੱਚ ਡਿੱਗ ਪੈਂਦਾ ਹੈ ਤਾਂ ਉਸ ਘੜੇ ਵਿੱਚ ਦਾ ਸਭ ਕੁਝ ਨਾਪਾਕ ਹੋ ਜਾਵੇਗਾ। ਅਤੇ ਤੁਹਾਨੂੰ ਉਹ ਘੜਾ ਤੋੜ ਦੇਣਾ ਚਾਹੀਦਾ ਹੈ।"

3ਜੇ ਉਸ ਨਾਪਾਕ ਘੜੇ ਦਾ ਪਾਣੀ ਕਿਸੇ ਭੋਜਨ ਤੇ ਡਿੱਗਦਾ ਹੈ, ਉਹ ਭੋਜਨ ਨਾਪਾਕ ਹੋ ਜਾਵੇਗਾ ਅਤੇ ਕੋਈ ਵੀ ਪੇਯ ਜੇ ਅਜਿਹੇ ਬਰਤਨ ਵਿੱਚ ਸੀ, ਨਾਪਾਕ ਹੋ ਜਾਵੇਗਾ।"

4ਜੇ ਕਿਸੇ ਵੀ ਮਰੇ ਹੋਏ ਨਾਪਾਕ ਜਾਨਵਰ ਦਾ ਕੋਈ ਅੰਗ ਕਿਸੇ ਚੀਜ਼ ਉੱਤੇ ਡਿੱਗ ਪਵੇ, ਤਾਂ ਉਹ ਚੀਜ਼ ਨਾਪਾਕ ਹੈ। ਇਹ ਮਿੱਟੀ ਦਾ ਤੰਦੂਰ ਜਾਂ ਭੋਜਨ ਪਕਾਉਣ ਵਾਲੀ ਭਠੀ ਵੀ ਹੋ ਸੱਕਦੀ ਹੈ ਅਤੇ ਇਸ ਨੂੰ ਭੰਨ ਦੇਣਾ ਚਾਹੀਦਾ ਹੈ। ਇਹ ਚੀਜ਼ਾਂ ਫ਼ੇਰ ਕਦੇ ਵੀ ਪਾਕ ਨਹੀਂ ਹੋਣਗੀਆਂ। ਉਹ ਹਮੇਸ਼ਾ ਤੁਹਾਡੇ ਲਈ ਨਾਪਾਕ ਹੋਣਗੀਆਂ।"

5“ਕੋਈ ਵੀ ਚਸ਼ਮਾ ਜਾਂ ਖੂਹ ਜਿਸ ਵਿੱਚ ਪਾਣੀ ਜਮ੍ਹਾਂ ਹੁੰਦਾ ਹੈ ਪਾਕ ਰਹੇਗਾ। ਪਰ ਜੇ ਕੋਈ ਬੰਦਾ ਕਿਸੇ ਨਾਪਾਕ ਜਾਨਵਰ ਦੀ ਲਾਸ਼ ਨੂੰ ਛੂਹ ਲੈਂਦਾ ਹੈ, ਉਹ ਵਿਅਕਤੀ ਨਾਪਾਕ ਹੋ ਜਾਂਦਾ।"

Leviticus 11 illustration - Leviticus Chapter 11

6ਜੇ ਉਨ੍ਹਾਂ ਮਰੇ ਹੋਏ ਨਾਪਾਕ ਜਾਨਵਰਾਂ ਦਾ ਕੋਈ ਅੰਗ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਪੈਂਦਾ ਹੈ ਤਾਂ ਉਹ ਬੀਜ ਹਾਲੇ ਵੀ ਪਾਕ ਹੈ।"

7ਪਰ ਜੇ ਤੁਸੀਂ ਬੀਜਾਂ ਉੱਤੇ ਪਾਣੀ ਪਾ ਦਿੰਦੇ ਹੋ ਅਤੇ ਜੇ ਉਨ੍ਹਾਂ ਮਰੇ ਹੋਏ ਜਾਨਵਰਾਂ ਦਾ ਕੋਈ ਅੰਗ ਇਨ੍ਹਾ ਬੀਜਾਂ ਉੱਤੇ ਡਿੱਗ ਪੈਂਦਾ ਹੈ, ਤਾਂ ਉਹ ਬੀਜ ਤੁਹਾਡੇ ਲਈ ਨਾਪਾਕ ਹਨ।"

8“ਇਸ ਤੋਂ ਇਲਾਵਾ, ਜੇ ਕੋਈ ਅਜਿਹਾ ਜਾਨਵਰ ਜਿਸ ਨੂੰ ਤੁਸੀਂ ਭੋਜਨ ਲਈ ਵਰਤਦੇ ਹੋ ਮਰ ਜਾਂਦਾ ਹੈ, ਤਾਂ ਜਿਹੜਾ ਬੰਦਾ ਉਸਦੀ ਲਾਸ਼ ਨੂੰ ਛੂਹੇਗਾ ਸ਼ਾਮ ਤੱਕ ਨਾਪਾਕ ਰਹੇਗਾ।"

9ਉਹ ਬੰਦਾ ਜਿਹੜਾ ਇਸ ਜਾਨਵਰ ਦਾ ਮਾਸ ਖਾਂਦਾ ਹੈ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੱਕ ਨਾਪਾਕ ਰਹੇਗਾ। ਜਿਹੜਾ ਬੰਦਾ ਜਾਨਵਰ ਦੇ ਮੁਰਦਾ ਸ਼ਰੀਰ ਨੂੰ ਚੁੱਕਦਾ ਹੈ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੀਕ ਨਾਪਾਕ ਰਹੇਗਾ।"

10“ਹਰ ਉਹ ਜਾਨਵਰ ਜਿਹੜਾ ਧਰਤੀ ਉੱਤੇ ਘਿਸਰਦਾ ਹੈ ਉਨ੍ਹਾਂ ਜਾਨਵਰਾਂ ਵਿੱਚੋਂ ਹੈ ਜਿਨ੍ਹਾਂ ਨੂੰ ਖਾਣਾ ਯਹੋਵਾਹ ਨੇ ਮਨ੍ਹਾ ਕੀਤਾ ਹੈ।"

Leviticus 11 illustration - Leviticus Chapter 11

11ਤੁਹਾਨੂੰ ਉਹ ਜਾਨਵਰ ਨਹੀਂ ਖਾਣੇ ਚਾਹੀਦੇ ਜਿਹੜੇ ਧਰਤੀ ਤੇ ਰੀਂਗਦੇ ਹਨ; ਉਹ ਜਿਹੜੇ ਆਪਣੇ ਢਿੱਡ ਭਾਰ ਰੀਂਗਦੇ ਹਨ, ਉਹ ਜਿਨ੍ਹਾਂ ਦੀਆਂ ਚਾਰ ਲੱਤਾਂ ਹਨ ਜਾਂ ਜਿਨ੍ਹਾਂ ਦੀਆਂ ਬਹੁਤ ਸਾਰੀਆਂ ਲੱਤਾਂ ਹੋਣ। ਇਹ ਜਾਨਵਰ ਤੁਹਾਡੇ ਲਈ ਘ੍ਰਿਣਾਯੋਗ ਹੋਣੇ ਚਾਹੀਦੇ ਹਨ।"

12ਇਨ੍ਹਾਂ ਰੀਂਗਣ ਵਾਲੇ ਜੀਵਾਂ ਜਾਂ ਸੱਪਾਂ ਕਾਰਣ ਆਪਣੇ-ਆਪ ਨੂੰ ਘ੍ਰਿਣਾਯੋਗ ਨਾ ਬਣਾਉ। ਤੁਹਾਨੂੰ ਇਨ੍ਹਾਂ ਨਾਲ ਆਪਣੇ-ਆਪ ਨੂੰ ਗੰਦਾ ਨਹੀਂ ਬਨਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਨਾਪਾਕ ਹੋ ਜਾਵੋਂਗੇ।"

13ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਆਪਣੇ-ਆਪ ਨੂੰ ਪਵਿੱਤਰ ਰੱਖਣਾ ਚਾਹੀਦਾ ਹੈ। ਇਨ੍ਹਾਂ ਘਿਸਰਨ ਵਾਲਿਆਂ ਸ਼ੈਆਂ ਨਾਲ ਆਪਣੇ-ਆਪ ਨੂੰ ਪਲੀਤ ਨਾ ਬਣਾਉ।"

14ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।”"

15ਇਹ ਨੇਮ ਸਾਰੇ ਪਾਲਤੂ ਜਾਨਵਰਾਂ, ਪੰਛੀਆਂ ਅਤੇ ਧਰਤੀ ਦੇ ਹੋਰ ਜਾਨਵਰਾਂ ਬਾਰੇ ਹਨ। ਇਹ ਨੇਮ ਸਮੁੰਦਰ ਦੇ ਸਾਰੇ ਜਾਨਵਰਾਂ, ਅਤੇ ਉਨ੍ਹਾਂ ਸਾਰੇ ਜਾਨਵਰਾਂ ਬਾਰੇ ਹਨ ਜਿਹੜੇ ਧਰਤੀ ਉੱਤੇ ਘਿਸਰਦੇ ਹਨ।"

Leviticus 11 illustration - Leviticus Chapter 11

16ਇਹ ਸਿੱਖਿਆਵਾਂ ਇਸ ਲਈ ਹਨ ਤਾਂ ਜੋ ਲੋਕ ਪਲੀਤ ਜਾਨਵਰਾਂ ਨੂੰ ਪਾਕ ਜਾਨਵਰਾਂ ਨਾਲੋਂ ਨਿਖੇੜ ਸੱਕਣ। ਤਾਂ ਜੋ ਲੋਕ ਜਾਣ ਸੱਕਣ ਕਿ ਕਿਨ੍ਹਾਂ ਜਾਨਵਰਾਂ ਨੂੰ ਉਹ ਖਾ ਸੱਕਦੇ ਹਨ ਅਤੇ ਕਿਨ੍ਹਾਂ ਨੂੰ ਉਹ ਨਹੀਂ ਖਾ ਸੱਕਦੇ।"

17ਨਵੀਆਂ ਬਣੀਆਂ ਮਾਵਾਂ ਲਈ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,"

18“ਇਸਰਾਏਲ ਦੇ ਲੋਕਾਂ ਨੂੰ ਆਖ: “ਜੇ ਕੋਈ ਔਰਤ ਮੁੰਡੇ ਨੂੰ ਜਨਮ ਦਿੰਦੀ ਹੈ, ਤਾਂ ਉਹ ਔਰਤ ਸੱਤ ਦਿਨ ਤੱਕ ਪਲੀਤ ਰਹੇਗੀ। ਇਹ ਉਸ ਦੇ ਮਹਾਂਵਾਰੀ ਦੇ ਸਮੇਂ ਪਲੀਤ ਹੋਣ ਵਾਂਗ ਹੋਵੇਗਾ।"

19ਅੱਠਵੇਂ ਦਿਨ ਉਸ ਮੁੰਡੇ ਦੀ ਸੁੰਨਤ ਹੋਣੀ ਚਾਹੀਦੀ ਹੈ।"

20ਖੂਨ ਦੀ ਕਮੀ ਤੋਂ ਉਸਦੀ ਸ਼ੁੱਧਤਾ ਲਈ ਹੋਰ 33 ਦਿਨ ਲੱਗਣਗੇ। ਉਸ ਨੂੰ ਕਿਸੇ ਵੀ ਪਵਿੱਤਰ ਚੀਜ਼ ਨੂੰ ਨਹੀਂ ਛੂਹਣਾ ਚਾਹੀਦਾ। ਉਸ ਦੇ ਪਾਕ ਹੋ ਜਾਣ ਦੇ ਸਮੇਂ ਤੀਕ, ਉਸ ਨੂੰ ਪਵਿੱਤਰ ਸਥਾਨ ਵਿੱਚ ਦਾਖਲ ਨਹੀਂ ਹੋਣਾ ਚਾਹੀਦਾ।"

Leviticus 11 illustration - Leviticus Chapter 11

21ਪਰ ਜੇ ਔਰਤ ਕਿਸੇ ਕੁੜੀ ਨੂੰ ਜਨਮ ਦਿੰਦੀ ਹੈ, ਉਹ ਦੋ ਹਫ਼ਤਿਆਂ ਤੱਕ ਉਸੇ ਤਰ੍ਹਾਂ ਪਲੀਤ ਰਹੇਗੀ ਜਿਵੇਂ ਮਹਾਵਾਰੀ ਦੇ ਸਮੇਂ ਰਹਿੰਦੀ ਹੈ। ਖੂਨ ਦੀ ਕਮੀ ਤੋਂ ਉਸਦੀ ਸ਼ੁੱਧਤਾ ਲਈ ਹੋਰ 66 ਦਿਨ ਲੱਗਣਗੇ।"

22“ਆਪਣੇ ਪਾਕ ਹੋਣ ਦੇ ਸਮੇਂ ਦੇ ਮੁੱਕਣ ਤੋਂ ਮਗਰੋਂ ਮੁੰਡੇ ਜਾਂ ਕੁੜੀ ਦੀ ਨਵੀਂ ਮਾਂ ਨੂੰ ਮੰਡਲੀ ਵਾਲੇ ਤੰਬੂ ਲਈ ਖਾਸ ਬਲੀਆਂ ਲੈ ਕੇ ਆਉਣੀਆਂ ਚਾਹੀਦੀਆਂ ਹਨ। ਉਸ ਨੂੰ ਉਹ ਬਲੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਜਾਜਕ ਨੂੰ ਦੇਣੀਆਂ ਚਾਹੀਦੀਆਂ ਹਨ। ਉਸ ਨੂੰ ਹੋਮ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਦੀ ਭੇਟ ਲਈ ਇੱਕ ਘੁੱਗੀ ਜਾਂ ਕਬੂਤਰ ਲਿਆਉਣਾ ਚਾਹੀਦਾ ਹੈ।"

23ਜਾਜਕ ਇਨ੍ਹਾਂ ਨੂੰ ਯਹੋਵਾਹ ਅੱਗੇ ਭੇਟ ਕਰੇਗਾ। ਇਸ ਤਰ੍ਹਾਂ ਜਾਜਕ ਉਸ ਲਈ ਪਰਾਸਚਿਤ ਕਰੇਗਾ। ਫ਼ੇਰ ਉਹ ਆਪਣੇ ਖੂਨ ਦੀ ਕਮੀ ਤੋਂ ਪਾਕ ਹੋ ਜਾਵੇਗੀ। ਇਹ ਨੇਮ ਉਸ ਔਰਤ ਲਈ ਹਨ ਜੋ ਕਿਸੇ ਮੁੰਡੇ ਜਾਂ ਕੁੜੀ ਨੂੰ ਜਨਮ ਦਿੰਦੀ ਹੈ।” ਜੇ ਉਸ ਔਰਤ ਵਿੱਚ ਲੇਲਾ ਲਿਆ ਸੱਕਣ ਦੀ ਪੁੱਜਤ ਨਹੀਂ ਤਾਂ ਉਹ ਦੋ ਘੁੱਗੀ ਜਾਂ ਦੋ ਕਬੂਤਰ ਲਿਆ ਸੱਕਦੀ ਹੈ। ਇੱਕ ਪੰਛੀ ਹੋਮ ਦੀ ਭੇਟ ਲਈ ਅਤੇ ਦੂਸਰਾ ਪੰਛੀ ਪਾਪ ਦੀ ਭੇਟ ਲਈ ਹੋਵੇਗਾ।"

24ਚਮੜੀ ਦੇ ਰੋਗਾਂ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ,"

25“ਕਿਸੇ ਬੰਦੇ ਦੀ ਚਮੜੀ ਤੇ ਸੋਜਸ਼ ਜਾਂ ਖੁਜਲੀ ਹੋ ਸੱਕਦੀ ਹੈ ਜਾਂ ਫ਼ੋੜਾ ਹੋ ਸੱਕਦਾ ਹੈ। ਜੇ ਫ਼ੋੜਾ ਕੋੜ੍ਹ ਵਰਗਾ ਲਗਦਾ ਹੋਵੇ, ਉਸ ਬੰਦੇ ਨੂੰ ਜਾਜਕ ਹਾਰੂਨ ਜਾਂ ਉਸ ਦੇ ਕਿਸੇ ਇੱਕ ਜਾਜਕ ਪੁੱਤਰ ਕੋਲ ਲਿਆਂਦਾ ਜਾਣਾ ਚਾਹੀਦਾ ਹੈ।"

Leviticus 11 illustration - Leviticus Chapter 11

26ਜਾਜਕ ਨੂੰ ਉਸ ਬੰਦੇ ਦੀ ਚਮੜੀ ਉਤਲੇ ਫ਼ੋੜੇ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਫ਼ੋੜੇ ਦਾ ਵਾਲ ਚਿੱਟਾ ਹੋ ਗਿਆ ਹੈ ਅਤੇ ਜੇ ਫ਼ੋੜਾ ਉਸ ਬੰਦੇ ਦੀ ਚਮੜੀ ਨਾਲ ਡੂੰਘਾ ਨਜ਼ਰ ਆਉਂਦਾ ਹੈ, ਤਾਂ ਇਹ ਕੋੜ੍ਹ ਦੀ ਬਿਮਾਰੀ ਹੈ। ਉਸ ਬੰਦੇ ਨੂੰ ਧਿਆਨ ਨਾਲ ਦੇਖਣ ਤੋਂ ਬਾਅਦ, ਜਾਜਕ ਨੂੰ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਲੀਤ ਹੈ।"

27“ਜੇਕਰ ਕਿਸੇ ਬੰਦੇ ਦੀ ਚਮੜੀ ਉੱਤੇ ਚਿੱਟਾ ਨਿਸ਼ਾਨ ਹੈ ਅਤੇ ਇਹ ਚਮੜੀ ਨਾਲੋਂ ਡੂੰਘਾ ਦਿਖਾਈ ਦਿੰਦਾ ਅਤੇ ਧੱਬੇ ਵਿੱਚਲੇ ਵਾਲ ਚਿੱਟੇ ਨਹੀਂ ਹੋਏ। ਜੇ ਇਹ ਸੱਚ ਹੈ, ਜਾਜਕ ਨੂੰ, ਉਸ ਨੂੰ ਸੱਤਾਂ ਦਿਨਾਂ ਲਈ ਹੋਰਨਾਂ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।"

28ਸੱਤਵੇਂ ਦਿਨ, ਜਾਜਕ ਨੂੰ ਉਸ ਵਿਅਕਤੀ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਜਾਜਕ ਦੇਖਦਾ ਹੈ ਕਿ ਫ਼ੋੜਾ ਨਹੀਂ ਬਦਲਿਆ ਤੇ ਚਮੜੀ ਉੱਤੇ ਨਹੀਂ ਫ਼ੈਲਿਆ, ਉਸ ਨੂੰ ਉਸ ਬੰਦੇ ਨੂੰ ਹੋਰ ਸੱਤਾਂ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ।"

29ਸੱਤਾਂ ਦਿਨਾਂ ਮਗਰੋਂ ਜਾਜਕ ਨੂੰ ਇੱਕ ਵਰੀ ਫ਼ੇਰ ਉਸ ਬੰਦੇ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਫ਼ੋੜਾ ਮਧਮ ਹੋ ਗਿਆ ਹੈ ਅਤੇ ਚਮੜੀ ਉੱਤੇ ਨਹੀਂ ਫ਼ੈਲਿਆ ਉਸ ਨੂੰ ਐਲਾਨ ਕਰ ਦੇਣਾ ਚਾਹੀਦਾ ਹੈ ਕਿ ਉਹ ਬੰਦਾ ਪਾਕ ਹੈ ਅਤੇ ਇਹ ਕਿ ਫ਼ੋੜਾ ਸਿਰਫ਼ ਖਾਰਸ਼ ਹੀ ਹੈ। ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਇੱਕ ਵਾਰੀ ਫ਼ੇਰ ਉਹ ਪਾਕ ਹੋ ਜਾਵੇਗਾ।"

30“ਪਰ ਜੇ, ਉਸ ਬੰਦੇ ਨੂੰ ਪਾਕ ਘੋਸ਼ਿਤ ਹੋਣ ਲਈ ਦੋਬਾਰਾ ਜਾਜਕ ਨੂੰ ਦਿਖਾਏ ਜਾਣ ਤੋਂ ਬਾਦ, ਫ਼ੋੜਾ ਉਸਦੀ ਚਮੜੀ ਉੱਤੇ ਹੋਰ ਵੀ ਵੱਧੇਰੇ ਫ਼ੈਲ ਗਿਆ ਹੋਵੇ ਤਾਂ ਉਸ ਬੰਦੇ ਨੂੰ ਇੱਕ ਵਾਰੀ ਫ਼ੇਰ ਜਾਜਕ ਕੋਲ ਆਉਣਾ ਚਾਹੀਦਾ ਹੈ।"

Leviticus 11 illustration - Leviticus Chapter 11

31ਜਾਜਕ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਪਪੜੀ ਚਮੜੀ ਉੱਤੇ ਫ਼ੈਲ ਗਈ ਹੈ, ਤਾਂ ਜਾਜਕ ਇਹ ਐਲਾਨ ਕਰੇ ਕਿ ਬੰਦਾ ਪਲੀਤ ਹੈ। ਇਹ ਕੋੜ੍ਹ ਦੀ ਬਿਮਾਰੀ ਹੈ।"

32“ਜੇ ਕਿਸੇ ਬੰਦੇ ਨੂੰ ਕੋੜ੍ਹ ਦੀ ਬਿਮਾਰੀ ਹੈ ਤਾਂ ਉਸ ਨੂੰ ਜਾਜਕ ਕੋਲ ਲਿਆਂਦਾ ਜਾਵੇ।"

33ਜਾਜਕ ਨੂੰ ਉਸ ਬੰਦੇ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇਕਰ ਉਸ ਦੇ ਸ਼ਰੀਰ ਉੱਤੇ ਚਿੱਟੇ ਰੰਗ ਦੀ ਸੋਜ਼ਿਸ਼ ਹੈ ਅਤੇ ਜੇ ਵਾਲ ਚਿੱਟੇ ਹੋ ਗਏ ਹਨ ਅਤੇ ਜੇਕਰ ਚਮੜੀ ਉਸ ਜਗ਼੍ਹਾ ਤੋਂ ਕੱਚੀ ਹੋਵੇ ਜਿੱਥੇ ਇਹ ਸੁੱਜੀ ਹੋਈ ਹੈ,"

34ਤਾਂ ਇਹ ਛੂਤ ਦੀ ਬਿਮਾਰੀ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਇਹ ਬੰਦਾ ਨਾਪਾਕ ਹੈ। ਉਸ ਨੂੰ ਉਸ ਬੰਦੇ ਨੂੰ ਥੋੜੇ ਸਮੇਂ ਲਈ ਹੋਰਨਾਂ ਲੋਕਾਂ ਤੋਂ ਵੱਖ ਕਰਨ ਦੀ ਜ਼ਰੂਰਤ ਨਹੀਂ ਕਿਉਂਕਿ ਉਹ ਪਹਿਲਾਂ ਹੀ ਜਾਣਦਾ ਹੈ ਕਿ ਬੰਦਾ ਨਾਪਾਕ ਹੈ।"

35“ਕਈ ਵਾਰੀ ਕੋਈ ਚਮੜੀ ਦਾ ਰੋਗ ਕਿਸੇ ਬੰਦੇ ਦੇ ਸਾਰੇ ਸ਼ਰੀਰ ਉੱਤੇ ਫ਼ੈਲ ਜਾਵੇਗਾ। ਇਹ ਚਮੜੀ ਦਾ ਰੋਗ ਉਸ ਬੰਦੇ ਦੀ ਚਮੜੀ ਦੇ ਸਿਰ ਤੋਂ ਪੈਰਾਂ ਤੱਕ ਫ਼ੈਲ ਜਾਵੇਗਾ। ਜਾਜਕ ਨੂੰ ਉਸ ਬੰਦੇ ਦੇ ਸਾਰੇ ਸ਼ਰੀਰ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ।"

Leviticus 11 illustration - Leviticus Chapter 11

36ਜੇ ਜਾਜਕ ਦੇਖਦਾ ਹੈ ਕਿ ਚਮੜੀ ਦਾ ਰੋਗ ਸਾਰੇ ਸ਼ਰੀਰ ਉੱਤੇ ਫ਼ੈਲਿਆ ਹੋਇਆ ਹੈ ਅਤੇ ਇਸਨੇ ਉਸ ਬੰਦੇ ਦੀ ਸਾਰੀ ਚਮੜੀ ਨੂੰ ਚਿੱਟਾ ਕਰ ਦਿੱਤਾ ਹੈ ਤਾਂ ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਾਕ ਹੈ।"

37ਪਰ ਜੇਕਰ ਉੱਥੇ ਕੱਚੀ ਚਮੜੀ ਹੈ, ਤਾਂ ਉਹ ਨਾਪਾਕ ਹੈ।"

38ਜਦੋਂ ਜਾਜਕ ਕੱਚੀ ਚਮੜੀ ਨੂੰ ਦੇਖੇ, ਉਸ ਨੂੰ ਐਲਾਨ ਕਰਨਾ ਚਾਹੀਦਾ ਕਿ ਉਹ ਬੰਦਾ ਨਾਪਾਕ ਹੈ। ਕੱਚੀ ਚਮੜੀ ਪਾਕ ਨਹੀਂ ਹੈ, ਇਹ ਕੋੜ੍ਹ ਹੈ।"

39“ਜੇ ਕੱਚੀ ਚਮੜੀ ਰੰਗ ਬਦਲੇ ਅਤੇ ਚਿੱਟੀ ਹੋ ਜਾਵੇ, ਉਸ ਵਿਅਕਤੀ ਨੂੰ ਜਾਜਕ ਕੋਲ ਆਉਣਾ ਚਾਹੀਦਾ ਹੈ।"

40ਜਾਜਕ ਨੂੰ ਉਸ ਵਿਅਕਤੀ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇਕਰ ਜਗ਼੍ਹਾ ਚਿੱਟੀ ਹੋ ਗਈ ਹੋਵੇ, ਉਸ ਨੂੰ ਐਲਾਨ ਕਰਨਾ ਚਾਹੀਦਾ ਕਿ ਉਹ ਵਿਅਕਤੀ ਪਾਕ ਹੈ।"

Leviticus 11 illustration - Leviticus Chapter 11

41“ਕਿਸੇ ਬੰਦੇ ਦੇ ਫ਼ੋੜਾ ਹੋ ਸੱਕਦਾ ਜੋ ਬਾਦ ਵਿੱਚ ਰਾਜੀ ਹੋ ਜਾਵੇ।"

42ਜੇਕਰ ਉਸ ਜਗ਼੍ਹਾ ਤੇ ਚਿੱਟੀ ਸੋਜ਼ਿਸ਼ ਹੋਵੇ ਜਾਂ ਲਾਲ ਧਾਰੀਆਂ ਵਾਲਾ ਚਮਕੀਲਾ ਚਿੱਟਾ ਨਿਸ਼ਾਨ ਬਣ ਜਾਵੇ ਤਾਂ ਉਸ ਬੰਦੇ ਨੂੰ ਉਹ ਜਗ਼੍ਹਾ ਜਾਜਕ ਨੂੰ ਦਿਖਾਉਣੀ ਚਾਹੀਦੀ ਹੈ।"

43ਜੇ ਫ਼ੋੜਾ ਚਮੜੀ ਨਾਲੋਂ ਗਹਿਰਾ ਹੈ ਅਤੇ ਇਸਦੇ ਉੱਪਰ ਵਾਲ ਚਿੱਟੇ ਹੋ ਜਾਣ ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਇਹ ਬੰਦਾ ਨਾਪਾਕ ਹੈ। ਉਸ ਫ਼ੋੜੇ ਵਿੱਚੋਂ ਛੂਤ ਦੀ ਭੈੜੀ ਸਥਿਤੀ ਫੁੱਟ ਪਈ ਹੈ।"

44ਪਰ ਜੇ ਜਾਜਕ ਧਿਆਨ ਨਾਲ ਉਸ ਨਿਸ਼ਾਨ ਨੂੰ ਦੇਖਦਾ ਹੈ ਅਤੇ ਇਸਦੇ ਉੱਪਰ ਚਿੱਟੇ ਵਾਲ ਨਹੀਂ ਹਨ ਅਤੇ ਨਿਸ਼ਾਨ ਚਮੜੀ ਤੋਂ ਗਹਿਰਾ ਨਹੀਂ ਹੈ ਪਰ ਮਧਮ ਪੈ ਗਿਆ ਹੈ ਤਾਂ ਜਾਜਕ ਨੂੰ ਉਸ ਬੰਦੇ ਨੂੰ ਸੱਤ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ।"

45ਜੇ ਫ਼ੋੜਾ ਚਮੜੀ ਉੱਪਰ ਫ਼ੈਲ ਜਾਵੇ, ਤਾਂ ਉਸ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਨਾਪਾਕ ਹੈ। ਇਹ ਛੂਤ ਹੈ।"

Leviticus 11 illustration - Leviticus Chapter 11

46ਪਰ ਜੇ ਚਮਕੀਲਾ ਨਿਸ਼ਾਨ ਉਸੇ ਥਾਂ ਰਹਿੰਦਾ ਹੈ ਅਤੇ ਫ਼ੈਲਦਾ ਨਹੀਂ, ਇਹ ਸਿਰਫ਼ ਪੁਰਾਣੇ ਫ਼ੋੜੇ ਦਾ ਚਟਾਕ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਇਹ ਬੰਦਾ ਪਾਕ ਹੈ।"

47“ਕਿਸੇ ਬੰਦੇ ਦੀ ਚਮੜੀ ਉੱਤੇ ਛਾਲਾ ਹੋ ਸੱਕਦਾ ਹੈ। ਜੇ ਰਿਸਦੀ ਹੋਈ ਚਮੜੀ ਚਿੱਟਾ ਨਿਸ਼ਾਨ ਜਾਂ ਲਾਲ ਧਾਰੀਆਂ ਵਾਲਾ ਚਿੱਟਾ ਨਿਸ਼ਾਨ ਬਣ ਜਾਂਦੀ ਹੈ, ਤਾਂ ਜਾਜਕ ਨੂੰ ਇਸ ਵੱਲ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਉਹ ਚਿੱਟਾ ਨਿਸ਼ਾਨ ਚਮੜੀ ਨਾਲੋਂ ਗਹਿਰਾ ਦਿਖਾਈ ਦਿੰਦਾ ਹੈ ਅਤੇ ਇਸ ਨਿਸ਼ਾਨ ਉੱਪਰ ਵਾਲ ਚਿੱਟੇ ਹੋ ਗਏ ਹਨ ਤਾਂ ਇਹ ਕੋੜ੍ਹ ਦਾ ਰੋਗ ਹੈ। ਕੋੜ੍ਹ ਛਾਲੇ ਵਿੱਚੋਂ ਫੁੱਟ ਰਿਹਾ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਲੀਤ ਹੈ। ਇਹ ਕੋੜ੍ਹ ਦਾ ਰੋਗ ਹੈ।"

Chapter Complete

You have read Leviticus 11

47 verses