Lumina
Leviticus

Purification After Childbirth

Leviticus 12·Punjabi Bible

1ਪਰ ਜੇ ਉਹ ਨਿਸ਼ਾਨ ਦਾ ਧਿਆਨ ਨਾਲ ਨਿਰੀਖਣ ਕਰਦਾ ਹੈ ਅਤੇ ਚਮਕੀਲੇ ਨਿਸ਼ਾਨ ਉੱਤੇ ਚਿੱਟੇ ਵਾਲ ਨਹੀਂ ਹਨ ਅਤੇ ਜੇਕਰ ਨਿਸ਼ਾਨ ਚਮੜੀ ਤੋਂ ਗਹਿਰਾ ਨਹੀਂ ਹੈ ਪਰ ਮਧਮ ਪੈ ਗਿਆ ਹੈ, ਉਸ ਨੂੰ ਉਸ ਵਿਅਕਤੀ ਨੂੰ ਸੱਤਾਂ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ।"

2ਸੱਤਵੇਂ ਦਿਨ ਜਾਜਕ ਨੂੰ ਉਸ ਬੰਦੇ ਨੂੰ ਫ਼ੇਰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਚਮੜੀ ਦਾ ਨਿਸ਼ਾਨ ਫ਼ੈਲ ਜਾਂਦਾ ਹੈ ਤਾਂ ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਬੰਦਾ ਪਲੀਤ ਹੈ। ਇਹ ਕੋੜ੍ਹ ਦਾ ਰੋਗ ਹੈ।"

3ਪਰ ਜੇ ਚਮਕੀਲਾ ਨਿਸ਼ਾਨ ਚਮੜੀ ਉੱਤੇ ਹੋਰ ਨਹੀਂ ਫ਼ੈਲਿਆ ਅਤੇ ਮੱਧਮ ਹੋ ਗਿਆ, ਤਾਂ ਇਹ ਛਾਲੇ ਦੀ ਸੋਜ਼ਿਸ਼ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਬੰਦਾ ਪਾਕ ਹੈ। ਇਹ ਸਿਰਫ਼ ਛਾਲੇ ਦਾ ਦਾਗ ਹੈ।"

4“ਕਿਸੇ ਬੰਦੇ ਦੇ ਸਿਰ ਜਾਂ ਦਾਢ਼ੀ ਉੱਤੇ ਕੋਈ ਛੂਤ ਲੱਗ ਸੱਕਦੀ ਹੈ।"

5ਜਾਜਕ ਨੂੰ ਇਸ ਬੁਰੇ ਅਸਰ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਲੱਗੇ ਕਿ ਇਹ ਚਮੜੀ ਤੋਂ ਗਹਿਰਾ ਦਿਖਾਈ ਦਿੰਦਾ ਹੈ ਅਤੇ ਜੇ ਇਸ ਵਿੱਚਲੇ ਵਾਲ ਪਤਲੇ ਤੇ ਪੀਲੇ ਹਨ ਉਸ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਵਿਅਕਤੀ ਨਾਪਾਕ ਹੈ। ਇਹ ਇੱਕ ਮੰਦਾ ਰੋਗ ਹੈ। ਇਹ ਸਿਰ ਜਾਂ ਦਾਢ਼ੀ ਉੱਤੇ ਛੂਤ ਦੀ ਇੱਕ ਭੈੜੀ ਸਥਿਤੀ ਹੈ।"

Leviticus 12 illustration - Leviticus Chapter 12

6ਜੇ ਬਿਮਾਰੀ ਚਮੜੀ ਤੋਂ ਡੂੰਘੇਰੀ ਦਿਖਾਈ ਨਹੀਂ ਦਿੰਦੀ, ਪਰ ਇਸ ਵਿੱਚ ਕੋਈ ਕਾਲਾ ਵਾਲ ਨਹੀਂ ਹੈ, ਤਾਂ ਜਾਜਕ ਨੂੰ ਉਸ ਬੰਦੇ ਨੂੰ ਸੱਤ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ।"

7ਸੱਤਵੇਂ ਦਿਨ ਜਾਜਕ ਨੂੰ ਛੂਤ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਬਿਮਾਰੀ ਹੋਰ ਨਹੀਂ ਵੱਧੀ ਅਤੇ ਇਸ ਵਿੱਚ ਪੀਲੇ ਵਾਲ ਨਹੀਂ ਉੱਗੇ ਹੋਏ ਅਤੇ ਬਿਮਾਰੀ ਚਮੜੀ ਤੋਂ ਡੂੰਘੇਰੀ ਨਹੀਂ ਜਾਪਦੀ,"

8ਤਾਂ ਉਸ ਬੰਦੇ ਨੂੰ ਆਪਣੀ ਹਜਾਮਤ ਕਰਾਉਣੀ ਚਾਹੀਦੀ ਹੈ ਪਰ ਉਸ ਨੂੰ ਬਿਮਾਰੀ ਵਾਲੀ ਥਾਂ ਦੀ ਹਜਾਮਤ ਨਹੀਂ ਕਰਾਉਣੀ ਚਾਹੀਦੀ। ਜਾਜਕ ਨੂੰ ਉਸ ਬੰਦੇ ਨੂੰ ਹੋਰ ਸੱਤਾਂ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ।"

Chapter Complete

You have read Leviticus 12

8 verses