1ਜਾਜਕ ਫ਼ਫ਼ੂੰਦੀ ਦਾ ਧਿਆਨ ਨਾਲ ਨਿਰੀਖਣ ਕਰੇਗਾ। ਜੇ ਘਰ ਦੀਆਂ ਕੰਧਾਂ ਤੇ ਉੱਗੀ ਫ਼ਫ਼ੂੰਦੀ ਵਿੱਚ ਹਰੇ ਰੰਗ ਦੇ ਜਾਂ ਲਾਲ ਰੰਗ ਦੇ ਛੇਕ ਹਨ, ਅਤੇ ਜੇ ਫ਼ਫ਼ੂੰਦੀ ਕੰਧ ਦੀ ਸਤਹ ਤੋਂ ਡੂੰਘੇਰੀ ਦਿਖਾਈ ਦਿੰਦੀ ਹੈ,"
2ਜਾਜਕ ਨੂੰ ਘਰ ਵਿੱਚੋਂ ਬਾਹਰ ਆ ਜਾਣਾ ਚਾਹੀਦਾ ਹੈ ਅਤੇ ਘਰ ਨੂੰ ਸੱਤ ਦਿਨਾਂ ਲਈ ਤਾਲਾ ਲਾ ਦੇਣਾ ਚਾਹੀਦਾ ਹੈ।"
3“ਸੱਤਵੇਂ ਦਿਨ, ਜਾਜਕ ਨੂੰ ਵਾਪਸ ਆਕੇ ਘਰ ਦੀ ਜਾਂਚ ਕਰਨੀ ਚਾਹੀਦੀ ਹੈ। ਜੇ ਫ਼ਫ਼ੂੰਦ ਘਰ ਦੀਆਂ ਕੰਧਾਂ ਉੱਤੇ ਫ਼ੈਲ ਗਈ ਹੈ,"
4ਤਾਂ ਜਾਜਕ ਨੂੰ ਲੋਕਾਂ ਨੂੰ ਹੁਕਮ ਦੇਣਾ ਚਾਹੀਦਾ ਹੈ ਕਿ ਉਹ ਫ਼ਫ਼ੂੰਦ ਲੱਗੇ ਪੱਥਰਾਂ ਨੂੰ ਖਿੱਚਕੇ ਬਾਹਰ ਸੁੱਟ ਦੇਣ। ਉਨ੍ਹਾਂ ਨੂੰ ਇਹ ਪੱਥਰ ਸ਼ਹਿਰ ਤੋਂ ਬਾਹਰ ਕਿਸੇ ਖਾਸ ਪਲੀਤ ਥਾਂ ਉੱਤੇ ਸੁੱਟਣੇ ਚਾਹੀਦੇ ਹਨ।"
5ਫ਼ੇਰ ਜਾਜਕ ਨੂੰ ਲੋਕਾਂ ਤੋਂ ਸਾਰੇ ਘਰ ਨੂੰ ਖੁਰਚਵਾ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਉਹ ਖੁਰਚਿਆ ਹੋਇਆ ਪਲਸਤਰ ਸ਼ਹਿਰ ਤੋਂ ਬਾਹਰ ਖਾਸ ਨਾਪਾਕ ਥਾਂ ਤੇ ਸੁੱਟ ਦੇਣਾ ਚਾਹੀਦਾ ਹੈ।"

6ਫ਼ੇਰ ਮਾਲਕ ਨੂੰ ਕੰਧਾਂ ਵਿੱਚ ਨਵੇਂ ਪੱਥਰ ਲਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਕੰਧਾਂ ਉੱਤੇ ਨਵਾਂ ਪਲਸਤਰ ਕਰਨਾ ਚਾਹੀਦਾ ਹੈ।"
7“ਹੋ ਸੱਕਦਾ ਹੈ ਕਿ ਕੋਈ ਬੰਦਾ ਪੁਰਾਣੇ ਪੱਥਰਾਂ ਅਤੇ ਪਲਸਤਰ ਨੂੰ ਚੁੱਕ ਲਵੇ ਅਤੇ ਨਵੇਂ ਪੱਥਰਾਂ ਅਤੇ ਪਲਸਤਰ ਵਿੱਚ ਮਿਲਾ ਦੇਵੇ। ਅਤੇ ਹੋ ਸੱਕਦਾ ਹੈ ਕਿ ਉਸ ਘਰ ਵਿੱਚ ਫ਼ਫ਼ੂੰਦ ਇੱਕ ਵਾਰ ਫ਼ੇਰ ਦਿਖਾਈ ਦੇਵੇ।"
8ਤਾਂ ਜਾਜਕ ਨੂੰ ਅੰਦਰ ਆਕੇ ਘਰ ਦੀ ਜਾਂਚ ਕਰਨੀ ਚਾਹੀਦੀ ਹੈ। ਜੇਕਰ ਫ਼ਫ਼ੂੰਦੀ ਘਰ ਵਿੱਚ ਫ਼ੈਲ ਗਈ ਹੈ, ਇਹ ਨੁਕਸਾਨਦੇਹ ਫ਼ਫ਼ੂੰਦੀ ਹੈ। ਇਸ ਲਈ ਉਹ ਘਰ ਪਲੀਤ ਹੈ।"
9ਉਸ ਬੰਦੇ ਨੂੰ ਘਰ, ਇਸਦੇ ਪੱਥਰ, ਇਸ ਦੀਆਂ ਲੱਕੜਾਂ ਅਤੇ ਇਸਦਾ ਸਾਰਾ ਪਲਸਤਰ ਉਧੇੜ ਦੇਣਾ ਚਾਹੀਦਾ ਹੈ। ਲੋਕਾਂ ਨੂੰ ਘਰ ਦਾ ਸਾਰਾ ਮਲਬਾ ਸ਼ਹਿਰ ਤੋਂ ਬਾਹਰ ਖਾਸ ਪਲੀਤ ਥਾਂ ਤੇ ਸੁੱਟ ਦੇਣਾ ਚਾਹੀਦਾ ਹੈ।"
10ਕੋਈ ਵੀ ਬੰਦਾ ਜੋ ਉਸ ਘਰ ਵਿੱਚ ਜਾਂਦਾ ਹੈ ਜਦ ਉਹ ਘਰ ਬੰਦ ਪਿਆ ਹੋਵੇ, ਤਾਂ ਉਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ।"

11ਜੇ ਕੋਈ ਬੰਦਾ ਉਸ ਘਰ ਵਿੱਚ ਭੋਜਨ ਕਰਦਾ ਹੈ ਜਾਂ ਲੇਟ ਜਾਂਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ।"
12“ਜਦੋਂ ਕਿਸੇ ਘਰ ਵਿੱਚ ਨਵੇਂ ਪੱਥਰ ਤੇ ਚੂਨਾ ਲੱਗ ਜਾਵੇ, ਜਾਜਕ ਨੂੰ ਉਸ ਘਰ ਦੀ ਜਾਂਚ ਕਰਨੀ ਚਾਹੀਦੀ ਹੈ। ਜੇ ਘਰ ਵਿੱਚ ਫ਼ਫ਼ੂੰਦ ਨਹੀਂ ਫ਼ੈਲੀ ਹੋਈ ਤਾਂ ਜਾਜਕ ਇਹ ਐਲਾਨ ਕਰੇਗਾ ਕਿ ਘਰ ਪਾਕ ਹੈ। ਕਿਉਂਕਿ ਫ਼ਫ਼ੂੰਦ ਚਲੀ ਗਈ ਹੈ।"
13“ਫ਼ੇਰ, ਘਰ ਨੂੰ ਪਾਕ ਬਨਾਉਣ ਲਈ, ਜਾਜਕ ਨੂੰ ਦੋ ਪੰਛੀ, ਦਿਆਰ ਦੀ ਲੱਕੜ ਦਾ ਇੱਕ ਟੁਕੜਾ ਅਤੇ ਲਾਲ ਕੱਪੜੇ ਦੀ ਟਾਕੀ ਅਤੇ ਜ਼ੂਫ਼ਾ ਲੈਣਾ ਚਾਹੀਦਾ ਹੈ।"
14ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਉੱਤੇ ਮਿੱਟੀ ਦੇ ਬਰਤਨ ਵਿੱਚ ਜ਼ਿਬਹ ਕਰੇਗਾ।"
15ਫ਼ੇਰ ਜਾਜਕ ਦਿਆਰ ਦੀ ਲੱਕੜ, ਜ਼ੂਫ਼ਾ, ਲਾਲ ਕੱਪੜੇ ਦੀ ਟਾਕੀ ਅਤੇ ਜਿਉਂਦੇ ਪੰਛੀ ਨੂੰ ਲਵੇਗਾ। ਉਹ ਇਨ੍ਹਾਂ ਚੀਜ਼ਾਂ ਨੂੰ ਉਸ ਪੰਛੀ ਦੇ ਖੂਨ ਵਿੱਚ ਡੁਬੋਵੇਗਾ ਜਿਸ ਨੂੰ ਵਗਦੇ ਪਾਣੀ ਵਿੱਚ ਮਾਰਿਆ ਗਿਆ ਸੀ। ਫ਼ੇਰ ਉਹ ਖੂਨ ਨੂੰ ਸੱਤ ਵਾਰੀ ਉਸ ਘਰ ਉੱਤੇ ਛਿੜਕੇਗਾ।"

16ਜਾਜਕ ਉਨ੍ਹਾਂ ਚੀਜ਼ਾਂ ਦੀ ਇਹ ਵਰਤੋਂ ਘਰ ਨੂੰ ਪਾਕ ਬਨਾਉਣ ਲਈ ਕਰੇਗਾ।"
17ਜਾਜਕ ਸ਼ਹਿਰ ਤੋਂ ਬਾਹਰ ਖੁਲ੍ਹੇ ਖੇਤਾਂ ਵਿੱਚ ਜਾਵੇਗਾ ਅਤੇ ਜਿਉਂਦੇ ਪੰਛੀ ਨੂੰ ਉਡਾ ਦੇਵੇਗਾ। ਇਸ ਤਰ੍ਹਾਂ, ਜਾਜਕ ਉਸ ਘਰ ਲਈ ਪਰਾਸਚਿਤ ਕਰੇਗਾ ਅਤੇ ਇਸ ਨੂੰ ਪਾਕ ਘੋਸ਼ਿਤ ਕਰ ਦੇਵੇਗਾ।”"
18ਇਹ ਨੇਮ ਕੋੜ੍ਹ ਦੀ ਕਿਸੇ ਵੀ ਛੂਤ ਲਈ,"
19ਕੱਪੜਿਆਂ ਉੱਤੇ ਜਾਂ ਘਰ ਵਿੱਚ ਲਗੀ ਫ਼ਫ਼ੂੰਦ ਲਈ ਹਨ।"
20ਇਹ ਨੇਮ ਚਮੜੀ ਉੱਤੇ ਉਭਰੀ ਸੋਜ਼ਿਸ਼, ਪਪੜੀ ਜਾਂ ਚਮਕੀਲੇ ਧਬਿਆਂ ਲਈ ਹਨ।"

21ਇਹ ਨੇਮ ਸਿੱਖਾਉਂਦੇ ਹਨ ਕਿ ਕਦੋਂ ਚੀਜ਼ਾਂ ਨਾਪਾਕ ਹੁੰਦੀਆਂ ਹਨ ਅਤੇ ਕਦੋਂ ਚੀਜ਼ਾਂ ਪਲੀਤ ਹੁੰਦੀਆਂ ਹਨ। ਇਹ ਇਸ ਤਰ੍ਹਾਂ ਦੀਆਂ ਬਿਮਾਰੀਆਂ ਲਈ ਨੇਮ ਹਨ।"
22ਪ੍ਰਮੇਹ ਦੇ ਰੋਗਾਂ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਇਹ ਵੀ ਆਖਿਆ,"
23“ਇਸਰਾਏਲ ਦੇ ਲੋਕਾਂ ਨੂੰ ਆਖੋ; ਜਦੋਂ ਕਿਸੇ ਬੰਦੇ ਦੇ ਸ਼ਰੀਰ ਵਿੱਚੋਂ ਦ੍ਰਵ ਨਿਕਲ ਰਿਹਾ ਹੋਵੇ, ਤਾਂ ਉਹ ਪਲੀਤ ਹੈ।"
24ਇਸ ਨਾਲ ਫ਼ਰਕ ਨਹੀਂ ਪੈਂਦਾ ਕਿ ਉਸ ਦੇ ਸ਼ਰੀਰ ਵਿੱਚੋਂ ਇਹ ਚੀਜ਼ ਵਗਣਾ ਜਾਰੀ ਰੱਖਦੀ ਹੈ ਜਾਂ ਉਸਦਾ ਸ਼ਰੀਰ ਇਸ ਨੂੰ ਵਗਣ ਤੋਂ ਰੋਕ ਦਿੰਦਾ ਹੈ।"
25“ਜੇ ਉਹ ਬੰਦਾ, ਜਿਸਦੇ ਸ਼ਰੀਰ ਵਿੱਚੋਂ ਕੋਈ ਚੀਜ਼ ਵਗਦੀ ਹੈ, ਕਿਸੇ ਬਿਸਤਰੇ ਉੱਤੇ ਲੇਟਿਆ ਹੈ, ਤਾਂ ਉਹ ਬਿਸਤਰਾ ਪਲੀਤ ਹੋ ਜਾਂਦਾ ਹੈ। ਉਹ ਹਰ ਚੀਜ਼, ਜਿਸ ਉੱਤੇ ਉਹ ਬੰਦਾ ਬੈਠਦਾ ਹੈ, ਪਲੀਤ ਹੋ ਜਾਂਦੀ ਹੈ।"

26ਜੇ ਕੋਈ ਉਸ ਬੰਦੇ ਦੇ ਬਿਸਤਰੇ ਨੂੰ ਛੂਹ ਲੈਂਦਾ ਹੈ, ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।"
27ਜੇ ਕੋਈ ਬੰਦਾ ਕਿਸੇ ਐਸੀ ਚੀਜ਼ ਉੱਤੇ ਬੈਠਦਾ ਹੈ ਜਿਸ ਉੱਤੇ ਵਗਦੀ ਹੋਈ ਚੀਜ਼ ਵਾਲਾ ਬੰਦਾ ਬੈਠਿਆ ਸੀ ਤਾਂ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।"
28ਇਸਤੋਂ ਇਲਾਵਾ, ਜੇ ਕੋਈ ਬੰਦਾ ਪ੍ਰਮੇਹ ਵਾਲੇ ਬੰਦੇ ਨੂੰ ਛੂਹ ਲੈਂਦਾ ਹੈ ਤਾਂ ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।"
29ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਪਾਕ ਬੰਦੇ ਉੱਤੇ ਥੁੱਕ ਸੁੱਟਦਾ ਹੈ ਤਾਂ ਉਸ ਪਾਕ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਇਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ।"
30ਸਵਾਰੀ ਕਰਦੇ ਵਕਤ ਪ੍ਰਮੇਹ ਵਾਲਾ ਬੰਦਾ ਜਿਸ ਕਾਸੇ ਤੇ ਵੀ ਬੈਠਦਾ ਹੈ ਪਲੀਤ ਹੋ ਜਾਂਦੀ ਹੈ।"

31ਇਸ ਲਈ ਜੋ ਵੀ ਬੰਦਾ ਉਨ੍ਹਾਂ ਚੀਜ਼ਾਂ ਨੂੰ ਛੂਹ ਲੈਂਦਾ ਹੈ ਜਿਹੜੀਆਂ ਪ੍ਰਮੇਹ ਵਾਲੇ ਬੰਦੇ ਦੇ ਹੇਠਾਂ ਸਨ, ਸ਼ਾਮ ਤੱਕ ਪਲੀਤ ਰਹੇਗਾ। ਜਿਹੜਾ ਬੰਦਾ ਇਨ੍ਹਾਂ ਚੀਜ਼ਾਂ ਨੂੰ ਚੁੱਕਦਾ ਜਿਹੜੀਆਂ ਪ੍ਰਮੇਹ ਵਾਲੇ ਬੰਦੇ ਦੇ ਹੇਠਾਂ ਸਨ ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ।"
32ਅਜਿਹਾ ਵੀ ਵਾਪਸ ਸੱਕਦਾ ਹੈ ਕਿ ਪ੍ਰਮੇਹ ਵਾਲੇ ਬੰਦੇ ਨੇ ਆਪਣੇ ਹੱਥ ਨਹੀਂ ਧੋਤੇ ਅਤੇ ਕਿਸੇ ਦੂਸਰੇ ਬੰਦੇ ਨੂੰ ਛੂਹ ਲਿਆ ਹੋਵੇ। ਤਾਂ ਦੂਸਰੇ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।"
33“ਪਰ ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਮਿੱਟੀ ਦੇ ਭਾਂਡੇ ਨੂੰ ਛੂਹ ਲੈਂਦਾ ਹੈ, ਤਾਂ ਉਹ ਭਾਂਡਾ ਤੋੜ ਦੇਣਾ ਚਾਹੀਦਾ ਹੈ। ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਲੱਕੜ ਦੇ ਬਰਤਨ ਨੂੰ ਛੂਹ ਲੈਂਦਾ ਹੈ ਤਾਂ ਉਸ ਬਰਤਨ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ।"
34“ਜਦੋਂ ਕੋਈ ਪ੍ਰਮੇਹ ਵਾਲਾ ਬੰਦਾ ਪਾਕ ਬਣਾਏ ਜਾਣ ਲਈ ਤਿਆਰ ਹੁੰਦਾ ਹੈ, ਉਸ ਨੂੰ ਪਾਕ ਬਣਾਏ ਜਾਣ ਤੋਂ ਪਹਿਲਾਂ ਸੱਤ ਦਿਨ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ। ਫ਼ੇਰ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਵਗਦੇ ਪਾਣੀ ਵਿੱਚ ਇਸ਼ਨਾਨ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋ ਜਾਵੇਗਾ।"
35ਅੱਠਵੇਂ ਦਿਨ, ਉਹ ਬੰਦਾ ਦੋ ਘੁੱਗੀਆਂ ਜਾਂ ਦੋ ਕਬੂਤਰ ਲੈ ਕੇ ਆਵੇ। ਉਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਆਉਣਾ ਚਾਹੀਦਾ ਹੈ। ਉਹ ਦੋਵੇਂ ਪੰਛੀ ਜਾਜਕ ਨੂੰ ਦੇਵੇਗਾ।"

36ਜਾਜਕ ਪੰਛੀਆਂ ਨੂੰ, ਇੱਕ ਨੂੰ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਵੇਗਾ। ਇਸ ਤਰ੍ਹਾਂ, ਜਾਜਕ ਯਹੋਵਾਹ ਦੇ ਸਾਹਮਣੇ ਉਸ ਬੰਦੇ ਲਈ ਪਰਾਸਚਿਤ ਕਰੇਗਾ।"
37ਆਦਮੀਆਂ ਲਈ ਬਿਧੀਆਂ “ਜੇਕਰ ਕੋਈ ਬੰਦਾ ਵੀਰਜ ਵਗਾਉਂਦਾ, ਉਸ ਨੂੰ ਆਪਣੇ-ਆਪ ਨੂੰ ਪਾਣੀ ਵਿੱਚ ਪੂਰੀ ਤਰ੍ਹਾਂ ਧੋਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।"
38ਜੇ ਵੀਰਜ ਕਿਸੇ ਕੱਪੜੇ ਜਾਂ ਚਮੜੇ ਉੱਤੇ ਹੈ, ਇਸ ਨੂੰ ਪਾਣੀ ਨਾਲ ਧੋਤਾ ਜਾਣਾ ਚਾਹੀਦਾ ਹੈ। ਇਹ ਸ਼ਾਮ ਤੱਕ ਪਲੀਤ ਰਹੇਗਾ।"
39ਜੇ ਕੋਈ ਬੰਦਾ ਕਿਸੇ ਔਰਤ ਨਾਲ ਸੰਭੋਗ ਕਰਦਾ ਹੈ, ਆਦਮੀ ਤੇ ਔਰਤ, ਦੋਹਾਂ ਨੂੰ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹਿਣਗੇ।"
40ਔਰਤਾਂ ਲਈ ਬਿਧੀਆਂ “ਜੇ ਕਿਸੇ ਔਰਤ ਦਾ ਮਾਹਵਾਰੀ ਸਮੇਂ ਖੂਨ ਵਗਦਾ ਹੈ, ਤਾਂ ਉਹ ਸੱਤ ਦਿਨਾਂ ਤੱਕ ਪਲੀਤ ਰਹੇਗੀ। ਜੇ ਕੋਈ ਬੰਦਾ ਉਸ ਨੂੰ ਛੂਹ ਲੈਂਦਾ ਹੈ, ਤਾਂ ਉਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ।"

41ਇਸਤੋਂ ਇਲਾਵਾ ਹਰ ਉਹ ਚੀਜ਼ ਜਿਸ ਉੱਤੇ ਮਾਹਵਾਰੀ ਸਮੇਂ ਵਾਲੀ ਔਰਤ ਲੇਟਦੀ ਹੈ। ਪਲੀਤ ਹੋ ਜਾਵੇਗੀ। ਅਤੇ ਹਰ ਉਹ ਚੀਜ਼, ਜਿਸ ਉੱਤੇ ਉਹ ਉਸ ਸਮੇਂ ਦੌਰਾਨ ਬੈਠਦੀ ਹੈ, ਪਲੀਤ ਹੋ ਜਾਵੇਗੀ।"
42ਜੇ ਕੋਈ ਬੰਦਾ ਉਸ ਔਰਤ ਦੇ ਬਿਸਤਰੇ ਨੂੰ ਛੂੰਹਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਵਿੱਚ ਨਹਾਉਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ।"
43ਜੇ ਕੋਈ ਵੀ ਕਿਸੇ ਅਜਿਹੀ ਚੀਜ਼ ਨੂੰ ਛੂੰਹਦਾ ਹੈ ਜਿਸ ਉੱਤੇ ਉਹ ਔਰਤ ਬੈਠੀ ਸੀ, ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ? ਉਹ ਸ਼ਾਮ ਤੱਕ ਪਲੀਤ ਰਹੇਗਾ।"
44ਜੇ ਕੋਈ ਬੰਦਾ ਕਿਸੇ ਉਸ ਚੀਜ਼ ਨੂੰ ਛੂੰਹਦਾ ਜੋ ਬਿਸਤਰੇ ਉੱਤੇ ਸੀ ਜਾਂ ਜਿਸ ਉੱਤੇ ਉਹ ਬੈਠੀ ਹੋਈ ਸੀ, ਉਹ ਸ਼ਾਮ ਤੱਕ ਪਲੀਤ ਰਹੇਗਾ।"
45“ਜੇ ਕੋਈ ਆਦਮੀ ਕਿਸੇ ਔਰਤ ਨਾਲ ਉਸ ਦੇ ਮਾਹਵਾਰੀ ਸਮੇਂ ਦੌਰਾਨ, ਸੰਭੋਗ ਕਰਦਾ ਹੈ, ਉਹ ਸੱਤਾਂ ਦਿਨਾਂ ਤੱਕ ਪਲੀਤ ਰਹੇਗਾ। ਹਰ ਉਹ ਬਿਸਤਰ ਜਿਸ ਉੱਤੇ ਉਹ ਆਦਮੀ ਸੌਵੇਗਾ, ਪਲੀਤ ਹੋਵੇਗਾ।"

46“ਜੇ ਕਿਸੇ ਔਰਤ ਨੂੰ ਬਹੁਤ ਦਿਨ ਲਈ ਖੂਨ ਪੈਂਦਾ ਹੈ, ਆਪਣੇ ਮਾਹਵਾਰੀ ਸਮੇਂ ਤੋਂ ਬਿਨਾ, ਜਾਂ ਜੇ ਉਸ ਨੂੰ ਮਾਹਵਾਰੀ ਦੇ ਸਮੇਂ ਤੋਂ ਵੱਧ ਖੂਨ ਪੈਂਦਾ ਹੈ, ਤਾਂ ਉਹ ਮਾਹਵਾਰੀ ਸਮੇਂ ਵਾਂਗ ਹੀ ਪਲੀਤ ਹੋਵੇਗੀ।"
47ਖੂਨ ਪੈਣ ਦੇ ਸਮੇਂ ਦੌਰਾਨ ਜਿਹੜੇ ਬਿਸਤਰੇ ਉੱਤੇ ਉਹ ਔਰਤ ਲੇਟਦੀ ਹੈ ਉਹ ਉਸ ਦੇ ਮਾਹਵਾਰੀ ਸਮੇਂ ਦੇ ਬਿਸਤਰੇ ਵਰਗਾ ਹੀ ਹੋਵੇਗਾ। ਹਰ ਉਹ ਚੀਜ਼ ਜਿਸ ਉੱਤੇ ਉਹ ਔਰਤ ਬੈਠਦੀ ਹੈ ਉਹ ਉਸੇ ਤਰ੍ਹਾਂ ਪਲੀਤ ਹੋਵੇਗੀ ਜਿਵੇਂ ਉਹ ਮਾਹਵਾਰੀ ਦੇ ਦੌਰਾਨ ਹੁੰਦੀ ਹੈ।"
48ਜੇ ਕੋਈ ਬੰਦਾ ਉਨ੍ਹਾਂ ਚੀਜ਼ਾਂ ਨੂੰ ਛੂੰਹਦਾ ਹੈ ਤਾਂ ਉਹ ਬੰਦਾ ਪਲੀਤ ਹੋਵੇਗਾ। ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾ ਲੈਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।"
49ਔਰਤ ਦੇ ਖੂਨ ਬੰਦ ਹੋਣ ਤੋਂ ਮਗਰੋਂ, ਉਸ ਨੂੰ ਸੱਤਾਂ ਦਿਨਾਂ ਲਈ ਇੰਤਜ਼ਾਰ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋਵੇਗੀ।"
50ਫ਼ੇਰ ਅੱਠਵੇਂ ਦਿਨ, ਔਰਤ ਨੂੰ ਦੋ ਘੁੱਗੀਆਂ ਜਾਂ ਦੋ ਕਬੂਤਰ ਲੈ ਕੇ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਤੇ ਜਾਜਕ ਕੋਲ ਲੈ ਕੇ ਆਉਣਾ ਚਾਹੀਦਾ ਹੈ।"

51ਫ਼ੇਰ ਜਾਜਕ ਨੂੰ ਪੰਛੀ, ਇੱਕ ਪੰਛੀ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਉਸ ਲਈ ਯਹੋਵਾਹ ਦੇ ਸਾਹਮਣੇ ਉਸ ਦੇ ਨਾਪਾਕ ਖੂਨ ਵਗਣ ਖਾਤਰ ਪਰਾਸਚਿਤ ਕਰੇਗਾ।"
52“ਇਸ ਤਰ੍ਹਾਂ ਤੁਹਾਨੂੰ ਇਸਰਾਏਲ ਦੇ ਲੋਕਾਂ ਨੂੰ ਪਲੀਤ ਹੋਣ ਬਾਰੇ ਚੇਤਾਵਨੀ ਦੇਣੀ ਚਾਹੀਦੀ ਹੈ। ਜੇ ਤੁਸੀਂ ਚੇਤਾਵਨੀ ਨਹੀਂ ਦਿਉਂਗੇ, ਤਾਂ ਹੋ ਸੱਕਦਾ ਹੈ ਕਿ ਉਹ ਮੇਰੇ ਪਵਿੱਤਰ ਤੰਬੂ ਨੂੰ ਪਲੀਤ ਕਰ ਦੇਣ। ਅਤੇ ਫ਼ੇਰ ਉਨ੍ਹਾਂ ਨੂੰ ਮਰਨਾ ਪਵੇਗਾ।”"
53ਇਹ ਬਿਧੀਆਂ ਪ੍ਰਮੇਹ ਵਾਲੇ ਲੋਕਾਂ ਅਤੇ ਉਨ੍ਹਾਂ ਆਦਮੀਆਂ ਲਈ ਹਨ ਜਿਨ੍ਹਾਂ ਦਾ ਵੀਰਜ ਵਗ ਜਾਵੇ ਅਤੇ ਇਸ ਕਾਰਣ ਪਲੀਤ ਹੋ ਜਾਣ।"
54ਇਹ ਬਿਧੀਆਂ ਉਨ੍ਹਾਂ ਔਰਤਾਂ ਲਈ ਹਨ ਜਿਹੜੀਆਂ ਆਪਣੇ ਮਾਹਵਾਰੀ ਦੇ ਖੂਨ ਨਾਲ ਪਲੀਤ ਹੋ ਜਾਂਦੀਆਂ ਹਨ। ਇਹ ਬਿਧੀਆਂ ਹਰ ਉਸ ਵਿਅਕਤੀ ਲਈ ਹਨ ਜਿਸ ਨੂੰ ਅਸੁਭਾਵਿਕ ਪ੍ਰਮੇਹ ਹੋਵੇ ਅਤੇ ਉਸ ਆਦਮੀ ਲਈ ਹਨ ਜਿਹੜਾ ਕਿਸੇ ਨਾਪਾਕ ਔਰਤ ਨਾਲ ਸੰਭੋਗ ਕਰਦਾ ਹੈ।"
55ਪਰਾਸਚਿਤ ਦਾ ਦਿਨ ਹਾਰੂਨ ਦੇ ਦੋ ਪੁੱਤਰ ਉਦੋਂ ਮਾਰੇ ਗਏ ਜਦੋਂ ਉਹ ਯਹੋਵਾਹ ਦੇ ਨੇੜੇ ਆਏ। ਉਸਤੋਂ ਬਾਦ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ।"

56ਅਤੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ ਕਿ ਜਦੋਂ ਉਹ ਚਾਹੇ ਅੱਤ ਪਵਿੱਤਰ ਸਥਾਨ ਵਿੱਚ ਪਰਦੇ ਦੇ ਪਿੱਛੇ ਪਵਿੱਤਰ ਸੰਦੂਕ ਦੇ ਸਾਹਮਣੇ ਨਾ ਜਾਵੇ, ਨਹੀਂ ਤਾਂ ਉਹ ਮਾਰਿਆ ਜਾਵੇਗਾ। ਪਵਿੱਤਰ ਸੰਦੂਕ ਉਸ ਕਮਰੇ ਵਿੱਚ ਉਸ ਪਰਦੇ ਦੇ ਪਿੱਛੇ ਹੈ ਅਤੇ ਇਸ ਉੱਤੇ ਇੱਕ ਖਾਸ ਕੱਜਣ ਪਾਇਆ ਹੋਇਆ ਹੈ। ਜੇਕਰ ਹਾਰੂਨ ਉਸ ਕਮਰੇ ਅੰਦਰ ਜਾਵੇਗਾ, ਉਹ ਮਰ ਜਾਵੇਗਾ। ਕਿਉਂਕਿ ਮੈਂ ਉਸ ਖਾਸ ਕੱਜਣ ਉੱਤੇ ਇੱਕ ਬੱਦਲ ਵਿੱਚ ਪ੍ਰਗਟ ਹੁੰਦਾ ਹਾਂ।"
57“ਇਹ ਤਰੀਕਾ ਜਿਸ ਤਰ੍ਹਾਂ ਹਾਰੂਨ ਅੱਤ ਪਵਿੱਤਰ ਸਥਾਨ ਵਿੱਚ ਦਾਖਲ ਹੋ ਸੱਕਦਾ; ਉਸ ਨੂੰ ਇੱਕ ਬਲਦ ਪਾਪ ਦੀ ਭੇਟ ਵਜੋਂ ਅਤੇ ਇੱਕ ਭੇਡੂ ਹੋਮ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ।"
You have read Leviticus 14
57 verses