1ਇਸਰਾਏਲ ਦਾ ਕੋਈ ਵੀ ਬੰਦਾ ਜੋ ਬਲਦ ਜਾਂ ਲੇਲੇ ਜਾਂ ਬੱਕਰੇ ਨੂੰ ਡੇਰੇ ਦੇ ਅੰਦਰ ਜਾਂ ਬਾਹਰ ਮਾਰਦਾ ਹੈ।"
2ਉਸ ਨੂੰ ਉਹ ਜਾਨਵਰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਉਸ ਨੂੰ ਇਹ ਜਾਨਵਰ ਯਹੋਵਾਹ ਨੂੰ ਸੁਗਾਤ ਵਜੋਂ ਯਹੋਵਾਹ ਦੇ ਪਵਿੱਤਰ ਤੰਬੂ ਦੇ ਅੱਗੇ ਭੇਟ ਕਰਨਾ ਚਾਹੀਦਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦਾ, ਉਹ ਖੂਨ ਖਰਾਬੇ ਦਾ ਦੋਸ਼ੀ ਹੋਵੇਗਾ ਅਤੇ ਉਸ ਨੂੰ ਆਪਣੇ ਲੋਕਾਂ ਤੋਂ ਅਲੱਗ ਕਰ ਦਿੱਤਾ ਜਾਵੇ।"
3ਇਹ ਨੇਮ ਇਸ ਵਾਸਤੇ ਹੈ ਕਿ ਲੋਕ ਜਾਨਵਰਾਂ ਨੂੰ ਖੇਤਾਂ ਵਿੱਚ ਕੁਰਬਾਨ ਕਰਨ ਦੀ ਬਜਾਇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਕੋਲ ਲੈ ਕੇ ਆਉਣ। ਉਨ੍ਹਾਂ ਨੂੰ ਉਹ ਜਾਨਵਰ ਯਹੋਵਾਹ ਲਈ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨਜ਼ਦੀਕ ਜਾਜਕ ਕੋਲ ਲੈ ਕੇ ਆਉਣੇ ਚਾਹੀਦੇ ਹਨ।"
4ਫ਼ੇਰ ਜਾਜਕ ਨੂੰ ਉਨ੍ਹਾਂ ਜਾਨਵਰਾਂ ਦਾ ਖੂਨ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਜਾਨਵਰਾਂ ਦੀ ਚਰਬੀ ਨੂੰ ਜਗਵੇਦੀ ਉੱਤੇ ਸਾੜੇਗਾ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।"
5ਉਨ੍ਹਾਂ ਨੂੰ ਆਪਣੇ ‘ਬੱਕਰੇ ਦੇਵਤਿਆਂ’ ਨੂੰ ਹੋਰ ਬਲੀਆਂ ਨਹੀਂ ਚੜ੍ਹਾਉਣੀਆਂ ਚਾਹੀਦੀਆਂ। ਉਨ੍ਹਾਂ ਨੇ ਹੋਰਨਾਂ ਦੇਵਤਿਆਂ ਦਾ ਅਨੁਸਰਣ ਕੀਤਾ ਹੈ, ਅਤੇ ਇਸ ਤਰ੍ਹਾਂ ਉਨ੍ਹਾਂ ਨੇ ਵੇਸਵਾਵਾਂ ਵਾਂਗੂ ਵਿਹਾਰ ਕੀਤਾ ਹੈ। ਇਹ ਨੇਮ ਹਮੇਸ਼ਾ ਲਈ ਜਾਰੀ ਰਹਿਣਗੇ।"

6“ਲੋਕਾਂ ਨੂੰ ਦੱਸ; ਇਸਰਾਏਲ ਦਾ ਕੋਈ ਨਾਗਰਿਕ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਮੁਸਾਫ਼ਰ ਜਾਂ ਪਰਦੇਸੀ ਵੀ ਸ਼ਾਇਦ ਹੋਮ ਦੀ ਭੇਟ ਜਾਂ ਬਲੀ ਭੇਟ ਕਰੇ।"
7ਉਸ ਬੰਦੇ ਨੂੰ ਆਪਣੀ ਬਲੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਯਹੋਵਾਹ ਨੂੰ ਭੇਟ ਕਰਨਾ ਚਾਹੀਦਾ ਹੈ। ਜੇ ਉਹ ਬੰਦਾ ਅਜਿਹਾ ਨਹੀਂ ਕਰਦਾ, ਉਸ ਨੂੰ ਆਪਣੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਣਾ ਚਾਹੀਦਾ ਹੈ।"
8“ਮੈਂ (ਪਰਮੇਸ਼ੁਰ) ਉਸ ਕਿਸੇ ਵੀ ਬੰਦੇ ਦੇ ਖਿਲਾਫ਼ ਹੋਵਾਂਗਾ ਜਿਹੜਾ ਖੂਨ ਖਾਂਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਕੋਈ ਸ਼ਹਿਰੀ ਹੈ ਜਾਂ ਉਹ ਤੁਹਾਡੇ ਦਰਮਿਆਨ ਰਹਿੰਦਾ ਕੋਈ ਵਿਦੇਸ਼ੀ ਹੈ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਵਾਂਗਾ।"
9ਕਿਉਂਕਿ ਸ਼ਰੀਰ ਦੀ ਜਾਨ ਖੂਨ ਵਿੱਚ ਹੁੰਦੀ ਹੈ। ਮੈਂ ਤੁਹਾਨੂੰ ਖੂਨ ਨੂੰ ਖੁਦ ਲਈ ਪਰਾਸਚਿਤ ਕਰਨ ਖਾਤਰ, ਜਗਵੇਦੀ ਉੱਤੇ ਪਾਉਣ ਲਈ ਦਿੱਤਾ ਹੈ। ਇਹ ਜੀਵਨ ਖੂਨ ਹੈ ਜੋ ਲੋਕਾਂ ਲਈ ਪਰਾਸਚਿਤ ਕਰਦਾ ਹੈ।"
10ਇਸੇ ਲਈ ਮੈਂ ਇਸਰਾਏਲ ਦੇ ਲੋਕਾਂ ਨੂੰ ਆਖਦਾ ਹਾਂ; ਤੁਹਾਡੇ ਵਿੱਚੋਂ ਕੋਈ ਵੀ ਖੂਨ ਨਾ ਖਾਵੇ ਅਤੇ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵੀ ਵਿਦੇਸ਼ੀ ਖੂਨ ਨਾ ਖਾਵੇ।"

11“ਜੇ ਕੋਈ ਬੰਦਾ ਕਿਸੇ ਜੰਗਲੀ ਜਾਨਵਰ ਨੂੰ ਜਾਂ ਪੰਛੀ ਨੂੰ ਫ਼ੜ ਲੈਂਦਾ, ਜਿਸ ਨੂੰ ਖਾਧਾ ਜਾ ਸੱਕਦਾ ਹੈ ਤਾਂ ਉਸ ਨੂੰ ਉਸਦਾ ਖੂਨ ਧਰਤੀ ਤੇ ਡੋਲ੍ਹਕੇ ਗੰਦਗੀ ਨਾਲ ਢੱਕ ਦੇਣਾ ਚਾਹੀਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਇਸਰਾਏਲ ਦਾ ਕੋਈ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ।"
12ਤੁਹਾਨੂੰ ਅਜਿਹਾ ਕਿਉਂ ਕਰਨਾ ਚਾਹੀਦਾ ਹੈ? ਕਿਉਂਕਿ ਜੇ ਹਾਲੇ ਵੀ ਖੂਨ ਮਾਸ ਵਿੱਚ ਹੈ ਤਾਂ ਉਸ ਜਾਨਵਰ ਦੀ ਜਾਨ ਮਾਸ ਵਿੱਚ ਹੈ। ਇਸ ਲਈ ਮੈਂ ਇਸਰਾਏਲ ਦੇ ਲੋਕਾਂ ਨੂੰ ਇਹ ਹੁਕਮ ਦਿੰਦਾ ਹਾਂ; ਅਜਿਹਾ ਮਾਸ ਨਾ ਖਾਉ ਜਿਸ ਵਿੱਚ ਹਾਲੇ ਖੂਨ ਹੈ। ਕੋਈ ਵੀ ਬੰਦਾ ਜਿਹੜਾ ਖੂਨ ਨੂੰ ਖਾਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ।"
13“ਇਸਤੋਂ ਇਲਾਵਾ, ਜੇ ਕੋਈ ਬੰਦਾ ਕਿਸੇ ਆਪਣੇ-ਆਪ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਜਾਂ ਕੋਈ ਬੰਦਾ ਕਿਸੇ ਦੂਸਰੇ ਜਾਨਵਰ ਦੁਆਰਾ ਮਰੇ ਹੋਏ ਜਾਨਵਰ ਨੂੰ ਖਾਂਦਾ ਹੈ, ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣਾ ਸ਼ਰੀਰ ਪਾਣੀ ਨਾਲ ਧੋਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ। ਫ਼ੇਰ ਉਹ ਪਾਕ ਹੋਵੇਗਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ।"
14ਜੇ ਉਹ ਬੰਦਾ ਆਪਣੇ ਕੱਪੜੇ ਨਹੀਂ ਧੋਂਦਾ ਜਾਂ ਆਪਣੇ-ਆਪ ਨੂੰ ਨਹੀਂ ਧੋਂਦਾ ਤਾਂ ਉਹ ਆਪਣੇ ਪਾਪ ਦੀ ਸਜ਼ਾ ਭੁਗਤੇਗਾ।”"
15ਜਿਨਸੀ ਸੰਬੰਧਾਂ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,"

16“ਇਸਰਾਏਲ ਦੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
17ਅਤੀਤ ਵਿੱਚ, ਤੁਸੀਂ ਮਿਸਰ ਵਿੱਚ ਰਹਿੰਦੇ ਸੀ। ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉੱਥੇ ਹੁੰਦੀਆਂ ਸਨ। ਮੈਂ ਤੁਹਾਨੂੰ ਕਨਾਨ ਲੈ ਜਾ ਰਿਹਾ ਹਾਂ। ਇੱਥੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉਸ ਦੇਸ਼ ਵਿੱਚ ਹੁੰਦੀਆਂ ਹਨ। ਉਨ੍ਹਾਂ ਦੇ ਕਨੂਨਾਂ ਮੁਤਾਬਕ ਨਾ ਰਹੋ।"
18ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ! ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
19ਇਸ ਲਈ ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ। ਜੇ ਕੋਈ ਬੰਦਾ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਦਾ ਹੈ, ਉਹ ਜਿਉਂਵੇਗਾ। ਮੈਂ ਯਹੋਵਾਹ ਹਾਂ।"
20“ਤੁਹਾਨੂੰ ਕਦੇ ਵੀ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਮੈਂ ਯਹੋਵਾਹ ਹਾਂ।"

21“ਤੁਹਾਨੂੰ ਕਦੇ ਵੀ ਆਪਣੇ ਪਿਤਾ ਜਾਂ ਮਾਤਾ ਨਾਲ ਜਿਨਸੀ ਸੰਬੰਧ ਨਹੀਂ ਬਨਾਉਣਾ ਚਾਹੀਦਾ। ਇਹ ਔਰਤ ਤੁਹਾਡੀ ਮਾਂ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।"
22ਤੁਹਾਨੂੰ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ, ਭਾਵੇਂ ਉਹ ਤੁਹਾਡੀ ਮਾਂ ਨਾ ਹੋਵੇ। ਕਿਉਂਕਿ ਉਹ ਤੁਹਾਡੇ ਪਿਤਾ ਨਾਲ ਸੰਬੰਧਤ ਹੈ।"
23“ਤੁਹਾਨੂੰ ਆਪਣੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਤੁਹਾਡੇ ਪਿਤਾ ਦੀ ਧੀ ਜਾਂ ਤੁਹਾਡੀ ਮਾਤਾ ਦੀ ਧੀ ਹੈ। ਅਤੇ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਤੁਹਾਡੀ ਭੈਣ ਤੁਹਾਡੇ ਘਰ ਵਿੱਚ ਜੰਮੀ ਸੀ ਜਾਂ ਕਿਸੇ ਹੋਰ ਥਾਂ ਉੱਤੇ।"
24“ਤੁਹਾਨੂੰ ਆਪਣੀ ਪੋਤੀ ਜਾਂ ਆਪਣੇ ਪੁੱਤਰ ਦੀ ਧੀ ਜਾਂ ਤੁਹਾਡੀ ਧੀ ਦੀ ਧੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡਾ ਹੀ ਇੱਕ ਹਿੱਸਾ ਹਨ।"
25“ਜੇ ਤੁਹਾਡੇ ਪਿਤਾ ਅਤੇ ਉਸਦੀ ਪਤਨੀ ਦੀ ਕੋਈ ਧੀ ਹੈ, ਤਾਂ ਉਹ ਤੁਹਾਡੇ ਭੈਣ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।"

26“ਤੁਹਾਨੂੰ ਆਪਣੇ ਪਿਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ।"
27ਤੁਹਾਨੂੰ ਆਪਣੀ ਮਾਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੀ ਮਾਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ।"
28ਤੁਹਾਨੂੰ ਆਪਣੇ ਚਾਚੇ ਦੀ ਵਹੁਟੀ ਨਾਲ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੀ ਚਾਚੀ ਹੈ।"
29“ਤੁਹਾਨੂੰ ਆਪਣੀ ਨੂੰਹ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੇ ਪੁੱਤਰ ਦੀ ਪਤਨੀ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।"
30“ਤੁਹਾਨੂੰ ਆਪਣੇ ਭਰਾ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਡੇ ਭਰਾ ਨਾਲ ਜਿਨਸੀ ਸੰਬੰਧ ਬਨਾਉਣ ਵਰਗੀ ਗੱਲ ਹੋਵੇਗੀ।"

31“ਤੁਹਾਨੂੰ ਕਿਸੇ ਮਾਂ ਤੇ ਉਸਦੀ ਧੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਇਸ ਔਰਤ ਦੀ ਪੋਤੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਇਸ ਔਰਤ ਦੇ ਪੁੱਤਰ ਦੀ ਧੀ ਹੈ ਜਾਂ ਧੀ ਦੀ ਧੀ ਹੈ। ਉਸ ਦੀਆਂ ਪੋਤੀਆਂ ਉਸ ਦੀਆਂ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਨਾਲ ਜਿਨਸੀ ਸੰਬੰਧ ਬਨਾਉਣੇ ਗਲਤ ਗੱਲ ਹੈ।"
32“ਜਦੋਂ ਤੁਹਾਡੀ ਪਤਨੀ ਹਾਲੇ ਜਿਉਂਦੀ ਹੋਵੇ, ਤੁਹਾਨੂੰ ਉਸਦੀ ਭੈਣ ਨੂੰ ਦੂਸਰੀ ਬਰਾਬਰ ਦੀ ਪਤਨੀ ਵਾਂਗ ਨਹੀਂ ਲੈਣਾ ਚਾਹੀਦਾ ਅਤੇ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।"
33“ਇਸਤੋਂ ਇਲਾਵਾ ਤੁਹਾਨੂੰ ਕਿਸੇ ਔਰਤ ਦੇ ਮਾਹਵਾਰੀ ਦੇ ਦਿਨਾਂ ਵਿੱਚ ਉਸ ਦੇ ਨੇੜੇ ਜਿਸਨੀ ਸੰਬੰਧ ਬਨਾਉਣ ਲਈ ਨਹੀਂ ਜਾਣਾ ਚਾਹੀਦਾ। ਉਹ ਇਸ ਸਮੇਂ ਦੌਰਾਨ ਪਲੀਤ ਹੁੰਦੀ ਹੈ।"
34“ਤੁਹਾਨੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਵੇਗਾ।"
You have read Leviticus 16
34 verses