1“ਤੁਹਾਨੂੰ ਆਪਣੇ ਕਿਸੇ ਵੀ ਬੱਚੇ ਦੀ ਮੋਲਕ ਨੂੰ ਬਲੀ ਵਜੋਂ ਨਹੀਂ ਚੜ੍ਹਾਉਣਾ ਚਾਹੀਦਾ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਆਪਣੇ ਪਰਮੇਸ਼ੁਰ ਦੇ ਨਾਂ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ।"
2“ਤੁਹਾਨੂੰ ਕਿਸੇ ਮਰਦ ਨਾਲ ਔਰਤ ਵਾਂਗ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਭਿਆਨਕ ਪਾਪ ਹੈ।"
3“ਤੁਹਾਨੂੰ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਣਗੇ। ਕਿਸੇ ਔਰਤ ਨੂੰ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਕੁਦਰਤ ਦੇ ਖਿਲਾਫ਼ ਹੈ।"
4“ਇਹੋ ਜਿਹੀਆਂ ਗੱਲਾਂ ਕਰਕੇ ਆਪਣੇ-ਆਪ ਨੂੰ ਪਲੀਤ ਨਾ ਕਰੋ। ਮੈਂ ਕੌਮਾਂ ਨੂੰ ਉਨ੍ਹਾਂ ਦੇ ਦੇਸ਼ਾਂ ਵਿੱਚੋਂ ਬਾਹਰ ਕੱਢ ਰਿਹਾ ਹਾਂ ਅਤੇ ਉਨ੍ਹਾਂ ਦੀ ਧਰਤੀ ਤੁਹਾਨੂੰ ਦੇ ਰਿਹਾ ਹਾਂ। ਕਿਉਂਕਿ ਉਨ੍ਹਾਂ ਲੋਕਾਂ ਨੇ ਭਿਆਨਕ ਪਾਪ ਕੀਤੇ ਸਨ।"
5ਉਨ੍ਹਾਂ ਨੇ ਧਰਤੀ ਨੂੰ ਨਾਪਾਕ ਬਣਾਇਆ। ਮੈਂ ਉਨ੍ਹਾਂ ਨੂੰ ਸਜ਼ਾ ਦੇਵਾਂਗਾ। ਹੁਣ ਧਰਤੀ ਇਹੋ ਜਿਹੀਆਂ ਗੱਲਾਂ ਕਾਰਣ ਹੀ ਬਿਮਾਰ ਹੈ। ਅਤੇ ਧਰਤੀ ਉਨ੍ਹਾਂ ਲੋਕਾਂ ਨੂੰ ਹੁਣ ਬਾਹਰ ਉਗਲ ਰਹੀ ਹੈ ਜਿਹੜੇ ਉੱਥੇ ਰਹਿੰਦੇ ਸਨ।"

6“ਇਸ ਲਈ ਤੁਹਾਨੂੰ ਮੇਰੀਆਂ ਬਿਧੀਆਂ ਅਤੇ ਨਿਆਵਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਇਹੋ ਜਿਹੇ ਭਿਆਨਕ ਪਾਪ ਨਹੀਂ ਕਰਨੇ ਚਾਹੀਦੇ। ਇਹ ਨੇਮ ਇਸਰਾਏਲ ਦੇ ਨਾਗਰਿਕਾਂ ਲਈ ਅਤੇ ਤੁਹਾਡੇ ਦਰਮਿਆਨ ਰਹਿਣ ਵਾਲੇ ਲੋਕਾਂ ਲਈ ਹਨ।"
7ਜਿਹੜੇ ਲੋਕ ਇਸ ਧਰਤੀ ਉੱਤੇ ਤੁਹਾਡੇ ਤੋਂ ਪਹਿਲਾਂ ਰਹਿੰਦੇ ਸਨ, ਉਨ੍ਹਾਂ ਨੇ ਇਹ ਭਿਆਨਕ ਗੱਲਾਂ ਕੀਤੀਆਂ। ਇਸ ਲਈ ਧਰਤੀ ਨਾਪਾਕ ਹੋ ਗਈ।"
8ਜੇ ਤੁਸੀਂ ਇਹ ਗੱਲਾਂ ਕਰੋਂਗੇ ਤਾਂ ਤੁਸੀਂ ਇਸ ਧਰਤੀ ਨੂੰ ਨਾਪਾਕ ਕਰੋਂਗੇ। ਅਤੇ ਇਹ ਤੁਹਾਨੂੰ ਵੀ ਉਸੇ ਤਰ੍ਹਾਂ ਬਾਹਰ ਉਗਲ ਦੇਵੇਗੀ ਜਿਵੇਂ ਇਸਨੇ ਉਨ੍ਹਾਂ ਕੌਮਾਂ ਨੂੰ ਉਗਲਿਆ ਸੀ ਜੋ ਤੁਹਾਡੇ ਤੋਂ ਪਹਿਲਾਂ ਇੱਥੇ ਸਨ।"
9ਜੇ ਕੋਈ ਬੰਦਾ ਇਹੋ ਜਿਹਾ ਭਿਆਨਕ ਪਾਪ ਕਰਦਾ ਹੈ ਤਾਂ ਉਸ ਬੰਦੇ ਨੂੰ ਉਸ ਦੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ।"
10ਹੋਰਨਾਂ ਲੋਕਾਂ ਨੇ ਇਹ ਭਿਆਨਕ ਪਾਪ ਕੀਤੇ ਹਨ। ਪਰ ਤੁਹਾਨੂੰ ਮੇਰੀਆਂ ਬਿਧੀਆਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਇਹੋ ਜਿਹਾ ਕੋਈ ਭਿਆਨਕ ਗੁਨਾਹ ਨਹੀਂ ਕਰਨਾ ਚਾਹੀਦਾ। ਆਪਣੇ-ਆਪ ਨੂੰ ਇਹੋ ਜਿਹੇ ਪਾਪਾਂ ਨਾਲ ਨਾਪਾਕ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”"

11ਇਸਰਾਏਲ ਪਰਮੇਸ਼ੁਰ ਦਾ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ,"
12“ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਵੀ ਪਵਿੱਤਰ ਹੋਣਾ ਚਾਹੀਦਾ ਹੈ।"
13“ਤੁਹਾਡੇ ਵਿੱਚੋਂ ਹਰ ਬੰਦੇ ਨੂੰ ਆਪਣੇ ਮਾਤਾ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਮੇਰੇ ਅਰਾਮ ਦੇ ਸਾਰੇ ਖਾਸ ਦਿਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
14“ਮੇਰੇ ਵੱਲੋਂ ਨਿਕੰਮੇ ਬੁੱਤਾਂ ਵੱਲ ਨਾ ਪਰਤੋਂ। ਆਪਣੇ ਲਈ ਢਾਲੀਆਂ ਹੋਈਆਂ ਮੂਰਤੀਆਂ ਨਾ ਬਣਾਉ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
15“ਜਦੋਂ ਤੁਸੀਂ ਯਹੋਵਾਹ ਨੂੰ ਕੋਈ ਸੁੱਖ-ਸਾਂਦ ਦੀ ਬਲੀ ਚੜ੍ਹਾਉ ਤਾਂ ਤੁਹਾਨੂੰ ਇਹ ਸਹੀ ਢੰਗ ਨਾਲ ਚੜ੍ਹਾਉਣੀ ਚਾਹੀਦੀ ਹੈ ਤਾਂ ਜੋ ਤੁਸੀਂ ਪ੍ਰਵਾਨ ਹੋ ਸੱਕੋ।"

16ਤੁਸੀਂ ਇਸ ਨੂੰ ਉਸੇ ਦਿਨ ਵੀ ਖਾ ਸੱਕਦੇ ਹੋ ਜਿਸ ਦਿਨ ਤੁਸੀਂ ਇਸ ਨੂੰ ਭੇਟ ਕਰਦੇ ਹੋ ਅਤੇ ਅਗਲੇ ਦਿਨ ਵੀ। ਪਰ ਜੇ ਉਸ ਬਲੀ ਵਿੱਚੋਂ ਤੀਸਰੇ ਦਿਨ ਲਈ ਕੁਝ ਬਚ ਜਾਵੇ ਤਾਂ ਤੁਹਾਨੂੰ ਇਸ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ।"
You have read Leviticus 17
16 verses