Lumina
Leviticus

The Meat Offering

Leviticus 2·Punjabi Bible

1ਉਸ ਨੂੰ ਸੁੱਖ-ਸਾਂਦ ਦੀ ਭੇਟ ਦਾ ਇੱਕ ਹਿੱਸਾ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਗਏ ਚੜ੍ਹਾਵੇ, ਵਜੋਂ ਚੜ੍ਹਾਉਣਾ ਚਾਹੀਦਾ ਹੈ। ਉਸ ਨੂੰ ਚਰਬੀ, ਸਾਰੀ ਪੂਛ ਅਤੇ ਜਿਹੜੀ ਚਰਬੀ ਜਾਨਵਰ ਦੇ ਅੰਦਰ ਅਤੇ ਅੰਦਰਲੇ ਅੰਗਾਂ ਦੇ ਆਲੇ-ਦੁਆਲੇ ਹੋਵੇ, ਚੜ੍ਹਾਉਣੀ ਚਾਹੀਦੀ ਹੈ। (ਉਸ ਨੂੰ ਰੀਢ਼ ਦੀ ਹੱਡੀ ਦੇ ਨੇੜਿਉਂ ਪੂਛ ਕੱਟ ਦੇਣੀ ਚਾਹੀਦੀ ਹੈ।)"

2ਉਸ ਨੂੰ ਦੋਵੇਂ ਗੁਰਦੇ ਅਤੇ ਉਨ੍ਹਾਂ ਉਤਲੀ ਪੁਠ ਦੇ ਹੇਠਲੇ ਹਿੱਸੇ ਨੇੜੇ ਦੀ ਚਰਬੀ, ਕਲੇਜੀ ਦਾ ਚਰਬੀ ਵਾਲਾ ਹਿੱਸਾ ਵੀ ਭੇਟ ਕਰਨਾ ਚਾਹੀਦਾ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ।"

3ਜਾਜਕ ਨੂੰ ਇਨ੍ਹਾਂ ਨੂੰ ਅੱਗ ਉੱਤੇ ਸਾੜਨਾ ਚਾਹੀਦਾ ਹੈ। ਇਹ ਅੱਗ ਦੁਆਰਾ ਯਹੋਵਾਹ ਨੂੰ ਭੋਜਨ ਦੀ ਭੇਟ ਹੈ।"

4“ਜੇ ਭੇਟ ਬੱਕਰੀ (ਨਰ ਜਾਂ ਮਾਦਾ) ਦੀ ਹੋਵੇ, ਉਹ ਬੰਦਾ ਇਸ ਨੂੰ ਯਹੋਵਾਹ ਦੇ ਸਾਹਮਣੇ ਲੈ ਕੇ ਆਵੇ।"

5ਉਸ ਬੰਦੇ ਨੂੰ ਚਾਹੀਦਾ ਹੈ ਕਿ ਬੱਕਰੇ ਦੇ ਸਿਰ ਉੱਤੇ ਹੱਥ ਰੱਖੇ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਜ਼ਿਬਾਹ ਕਰੇ। ਫ਼ੇਰ ਹਰੂਨ ਦੇ ਪੁੱਤਰ ਨੂੰ ਬੱਕਰੇ ਦਾ ਖੂਨ ਜਗਵੇਦੀ ਉੱਤੇ ਅਤੇ ਇਸਦੇ ਆਸੇ-ਪਾਸੇ ਛਿੜਕਨਾ ਚਾਹੀਦਾ ਹੈ।"

Leviticus 2 illustration - Leviticus Chapter 2

6ਉਸ ਬੰਦੇ ਨੂੰ ਸੁੱਖ-ਸਾਂਦ ਦੀ ਭੇਟ ਦਾ ਇੱਕ ਹਿੱਸਾ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ। ਉਸ ਨੂੰ ਪਸ਼ੂ ਦੇ ਅੰਦਰਲੇ ਅੰਗਾਂ ਨੂੰ ਢੱਕਦੀ ਹੋਈ ਚਰਬੀ ਨੂੰ ਭੇਟ ਕਰਨਾ ਚਾਹੀਦਾ ਹੈ।"

7ਬੰਦੇ ਨੂੰ ਦੋਵੇ ਗੁਰਦੇ ਅਤੇ ਪੁਠ ਦੇ ਹੇਠਲੇ ਹਿੱਸੇ ਦੀ ਚਰਬੀ ਭੇਟ ਕਰਨੀ ਚਾਹੀਦੀ ਹੈ। ਉਸ ਨੂੰ ਕਲੇਜੀ ਦਾ ਚਰਬੀ ਵਾਲਾ ਹਿੱਸਾ ਵੀ ਅਰਪਨ ਕਰਨਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਇਸ ਨੂੰ ਗੁਰਦਿਆਂ ਦੇ ਨਾਲ ਹੀ ਲਾਹ ਲਵੇ।"

8ਫ਼ੇਰ ਜਾਜਕ ਨੂੰ ਇਨ੍ਹਾਂ ਨੂੰ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਹ ਅੱਗ ਦੁਆਰਾ ਭੋਜਨ ਦੀ ਭੇਟ ਹੈ ਅਤੇ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਸਾਰੀ ਚਰਬੀ ਯਹੋਵਾਹ ਦੀ ਹੈ।"

9ਇਹ ਅਸੂਲ ਤੁਹਾਡੀਆਂ ਸਾਰੀਆਂ ਪੀੜ੍ਹੀਆਂ ਤੱਕ ਹਮੇਸ਼ਾ ਜਾਰੀ ਰਹੇਗਾ। ਜਿੱਥੇ ਕਿਤੇ ਵੀ ਤੁਸੀਂ ਰਹਿੰਦੇ ਹੋਵੋ, ਤੁਹਾਨੂੰ ਕਦੇ ਵੀ ਚਰਬੀ ਜਾਂ ਖੂਨ ਨਹੀਂ ਖਾਣਾ ਚਾਹੀਦਾ।”"

10ਅਚਨਚੇਤ ਕੀਤੇ ਪਾਪਾਂ ਲਈ ਭੇਟਾਂ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,"

Leviticus 2 illustration - Leviticus Chapter 2

11“ਇਸਰਾਏਲ ਦੇ ਲੋਕਾਂ ਨੂੰ ਆਖੋ; ਜੇ ਕੋਈ ਬੰਦਾ ਅਚਨਚੇਤੀ ਪਾਪ ਕਮਾਉਂਦਾ ਹੈ ਅਤੇ ਉਨ੍ਹਾਂ ਗੱਲਾਂ ਵਿੱਚੋਂ ਕੋਈ ਕਰ ਬੈਠਦਾ ਹੈ ਜਿਹੜੀਆਂ ਯਹੋਵਾਹ ਨੇ ਕਰਨ ਤੋਂ ਮਨਾਂ ਕੀਤਾ ਹੈ, ਤਾਂ ਉਸ ਬੰਦੇ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਹਨ:"

12“ਜੇ ਮਸਹ ਕੀਤਾ ਹੋਇਆ ਜਾਜਕ ਪਾਪ ਕਰਦਾ ਅਤੇ ਲੋਕਾਂ ਤੇ ਦੋਸ਼ ਲਿਆਉਂਦਾ, ਤਾਂ ਉਸ ਨੂੰ ਆਪਣੇ ਪਾਪ ਲਈ ਯਹੋਵਾਹ ਨੂੰ ਪਾਪ ਦੀ ਭੇਟ ਵਜੋਂ ਇੱਕ ਬੇਨੁਕਸ ਜਵਾਨ ਬਲਦ ਚੜ੍ਹਾਉਣ ਚਾਹੀਦਾ ਹੈ।"

13ਉਸ ਨੂੰ ਬਲਦ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ। ਉਸ ਨੂੰ ਆਪਣਾ ਹੱਥ ਬਲਦ ਦੇ ਸਿਰ ਉੱਤੇ ਰੱਖਣਾ ਚਾਹੀਦਾ ਅਤੇ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ ਹੈ।"

14ਫ਼ੇਰ ਮਸਹ ਕੀਤੇ ਜਾਜਕ ਨੂੰ ਬਲਦ ਦਾ ਥੋੜਾ ਜਿਹਾ ਖੂਨ ਲੈਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਅੰਦਰ ਲੈ ਜਾਣਾ ਚਾਹੀਦਾ ਹੈ।"

15ਜਾਜਕ ਨੂੰ ਚਾਹੀਦਾ ਹੈ ਕਿ ਉਹ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਸਭ ਤੋਂ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਸਨਮੁੱਖ ਸੱਤ ਵਾਰੀ ਖੂਣ ਛਿੜਕੇ।"

Leviticus 2 illustration - Leviticus Chapter 2

16ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਧੁਫ਼ ਵਾਲੀ ਜਗਵੇਦੀ ਦੇ ਕੋਨਿਆਂ ਉੱਪਰ ਛਿੜਕੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਬਲਦ ਦਾ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।)"

Chapter Complete

You have read Leviticus 2

16 verses