1“ਪਰਧਾਨ ਜਾਜਕ ਨੂੰ ਉਸ ਦੇ ਭਰਾਵਾਂ ਵਿੱਚੋਂ ਚੁਣਿਆ ਗਿਆ ਸੀ। ਮਸਹ ਵਾਲਾ ਤੇਲ ਉਸ ਦੇ ਸਿਰ ਤੇ ਲਾਇਆ ਗਿਆ ਸੀ। ਇਸ ਤਰ੍ਹਾਂ ਨਾਲ ਉਸ ਨੂੰ ਪਰਧਾਨ ਜਾਜਕ ਦੀ ਖਾਸ ਸੇਵਾ ਲਈ ਚੁਣਿਆ ਗਿਆ ਸੀ। ਉਸ ਨੂੰ ਖਾਸ ਕੱਪੜੇ ਪਹਿਨਣ ਲਈ ਚੁਣਿਆ ਗਿਆ ਸੀ। ਇਸ ਲਈ ਉਸ ਨੂੰ ਅਜਿਹੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਲੋਕਾਂ ਵਿੱਚ ਉਸਦੀ ਉਦਾਸੀ ਨੂੰ ਦਰਸਾਉਣ। ਉਸ ਨੂੰ ਆਪਣੇ ਵਾਲ ਵੱਧਣ ਨਹੀਂ ਦੇਣੇ ਚਾਹੀਦੇ। ਉਸ ਨੂੰ ਆਪਣੇ ਕੱਪੜੇ ਨਹੀਂ ਪਾੜਨੇ ਚਾਹੀਦੇ।"
2ਉਸ ਨੂੰ ਕਿਸੇ ਮੁਰਦਾ ਸ਼ਰੀਰ ਦੇ ਕੋਲ ਜਾਕੇ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਭਾਵੇਂ ਲਾਸ਼ ਉਸਦੀ ਮਾਂ ਹੋਵੇ ਜਾਂ ਪਿਉ ਦੀ।"
3ਪਰਧਾਨ ਜਾਜਕ ਨੂੰ ਪਰਮੇਸ਼ੁਰ ਦੇ ਪਵਿੱਤਰ ਸਥਾਨ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਜੇ ਉਹ ਜਾਵੇਗਾ ਤਾਂ ਉਹ ਪਲੀਤ ਹੋ ਸੱਕਦਾ ਹੈ ਅਤੇ ਉਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਵੀ ਪਲੀਤ ਕਰ ਸੱਕਦਾ ਹੈ। ਕਿਉਂਕਿ ਉਸ ਨੂੰ ਉਸ ਦੇ ਪਰਮੇਸ਼ੁਰ ਦਾ ਮਸਹ ਕਰਨ ਵਾਲਾ ਤੇਲ ਉਸ ਦੇ ਸਿਰ’ਚ ਪਾਕੇ ਸਮਰਪਿਤ ਕੀਤਾ ਗਿਆ ਹੈ। ਮੈਂ ਯਹੋਵਾਹ ਹਾਂ।"
4“ਪਰਧਾਨ ਜਾਜਕ ਨੂੰ ਕਿਸੇ ਅਜਿਹੀ ਔਰਤ ਨਾਲ ਹੀ ਸ਼ਾਦੀ ਕਰਨੀ ਚਾਹੀਦੀ ਹੈ ਜੋ ਕੁਆਰੀ ਹੋਵੇ।"
5ਪਰਧਾਨ ਜਾਜਕ ਨੂੰ ਕਿਸੇ ਵਿਧਵਾ, ਕਿਸੇ ਤਲਾਕਸ਼ੁਦਾ ਔਰਤ ਜਾਂ ਕਿਸੇ ਵੇਸਵਾ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਉਹ ਸਿਰਫ਼ ਆਪਣੇ ਲੋਕਾਂ ਵਿੱਚੋਂ ਹੀ ਕਿਸੇ ਕੁਆਰੀ ਕੁੜੀ ਨਾਲ ਸ਼ਾਦੀ ਕਰ ਸੱਕਦਾ ਹੈ।"

6ਇਸ ਤਰ੍ਹਾਂ, ਉਹ ਲੋਕਾਂ ਦਰਮਿਆਨ ਆਪਣੇ ਬੱਚਿਆਂ ਨੂੰ ਜਾਜਕ ਹੋਣ ਤੋਂ ਅਯੋਗ ਨਹੀਂ ਬਣਾ ਸੱਕੇਗਾ। ਮੈਂ ਯਹੋਵਾਹ ਨੇ, ਜਾਜਕ ਨੂੰ ਉਸ ਦੇ ਖਾਸ ਕਾਰਜ ਲਈ ਵੱਖ ਕੀਤਾ ਹੈ।”"
7ਯਹੋਵਾਹ ਨੇ ਮੂਸਾ ਨੂੰ ਆਖਿਆ,"
8“ਹਾਰੂਨ ਨੂੰ ਆਖ; ਜੇਕਰ ਤੇਰੇ ਉੱਤਰਾਧਿਕਾਰੀਆਂ ਵਿੱਚੋਂ ਕਿਸੇ ਨੂੰ ਵੀ ਕੋਈ ਸ਼ਰੀਰਿਕ ਨੁਕਸ ਹੋਵੇ, ਉਹ ਆਪਣੇ ਪਰਮੇਸ਼ੁਰ ਨੂੰ ਭੋਜਨ ਦਾ ਚੜ੍ਹਾਵਾ ਨਾ ਚੜ੍ਹਾਵੇ।"
9ਕੋਈ ਵੀ ਆਦਮੀ ਜਿਸ ਨੂੰ ਇਨ੍ਹਾਂ ਵਿੱਚੋਂ ਕੋਈ ਸ਼ਰੀਰਿਕ ਨੁਕਸ ਹੈ ਉਸ ਨੂੰ ਜਾਜਕ ਵਜੋਂ ਸੇਵਾ ਨਹੀਂ ਕਰਨੀ ਚਾਹੀਦੀ: ਅੰਨ੍ਹੇ ਆਦਮੀ ਨੂੰ, ਵਿਕਲਾਂਗ ਆਦਮੀ ਨੂੰ, ਭਿਆਨਕ ਚਿਹਰੇ ਵਾਲੇ ਆਦਮੀ ਨੂੰ, ਬਹੁਤ ਲੰਮੀਆਂ ਬਾਹਾਂ ਜਾਂ ਲੱਤਾਂ ਵਾਲੇ ਆਦਮੀ ਨੂੰ,"
10ਟੁੱਟੇ ਹੋਏ ਹੱਥਾਂ ਪੈਰਾਂ ਵਾਲੇ ਆਦਮੀ ਨੂੰ,"

11ਕੁੱਬੇ ਆਦਮੀ ਨੂੰ, ਅੱਖਾਂ ਵਿੱਚ ਨੁਕਸ ਵਾਲੇ ਆਦਮੀ ਨੂੰ, ਪਪੜੀ ਜਾਂ ਚਮੜੀ ਦੇ ਰੋਗੀ ਆਦਮੀ ਨੂੰ, ਖਸੀ ਆਦਮੀ ਨੂੰ।"
12“ਜੇ ਹਾਰੂਨ ਦੇ ਵੰਸ਼ਜਾਂ ਵਿੱਚੋਂ ਕਿਸੇ ਨੂੰ ਕੋਈ ਵੀ ਸ਼ਰੀਰਕ ਨੁਕਸ ਹੋਵੇ, ਉਹ ਯਹੋਵਾਹ ਨੂੰ ਹੋਮ ਦੀ ਭੇਟ ਨਹੀਂ ਚੜ੍ਹਾ ਸੱਕਦਾ। ਅਤੇ ਉਹ ਆਪਣੇ ਪਰਮੇਸ਼ੁਰ ਨੂੰ ਭੋਜਨ ਦੀ ਭੇਟ ਨਹੀਂ ਚੜ੍ਹਾ ਸੱਕਦਾ।"
13ਉਹ ਜਾਜਕ ਦੇ ਪਰਿਵਾਰ ਵਿੱਚੋਂ ਹੈ, ਇਸ ਲਈ ਉਹ ਪਵਿੱਤਰ ਭੋਜਨ ਅਤੇ ਆਪਣੇ ਪਰਮੇਸ਼ੁਰ ਦਾ ਅੱਤ ਪਵਿੱਤਰ ਭੋਜਨ ਖਾ ਸੱਕਦਾ ਹੈ।"
14ਪਰ ਉਹ ਪਵਿੱਤਰ ਦੇ ਪਰਦੇ ਜਾਂ ਜਗਵੇਦੀ ਦੇ ਨਜ਼ਦੀਕ ਨਹੀਂ ਜਾ ਸੱਕਦਾ। ਕਿਉਂਕਿ ਉਸ ਵਿੱਚ ਕੁਝ ਸ਼ਰੀਰਕ ਨੁਕਸ ਹੈ। ਉਸ ਨੂੰ ਮੇਰੇ ਪਵਿੱਤਰ ਸਥਾਨ ਨੂੰ ਅਪਵਿੱਤਰ ਨਹੀਂ ਬਨਾਉਣਾ ਚਾਹੀਦਾ। ਮੈਂ, ਯਹੋਵਾਹ, ਇਨ੍ਹਾਂ ਥਾਵਾਂ ਨੂੰ ਪਵਿੱਤਰ ਬਣਾਇਆ।”"
15ਇਸ ਤਰ੍ਹਾਂ ਮੂਸਾ ਨੇ ਇਹ ਗੱਲਾਂ ਹਾਰੂਨ ਨੂੰ, ਹਾਰੂਨ ਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸੀਆਂ।"

16ਯਹੋਵਾਹ ਨੇ ਮੂਸਾ ਨੂੰ ਆਖਿਆ,"
17“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ; ਇਸਰਾਏਲ ਦੇ ਲੋਕ ਮੈਨੂੰ ਸੁਗਾਤਾਂ ਚੜ੍ਹਾਉਣਗੇ। ਉਹ ਚੀਜ਼ਾਂ ਪਵਿੱਤਰ ਹੋ ਜਾਣਗੀਆਂ ਅਤੇ ਮੇਰੀਆਂ ਹੋਣਗੀਆਂ। ਇਸ ਲਈ ਤੁਹਾਨੂੰ, ਜਾਜਕਾਂ ਨੂੰ ਸਾਵੱਧਾਨ ਰਹਿਣਾ ਚਾਹੀਦਾ ਕਿ ਤੁਸੀਂ ਕਿਵੇਂ ਉਨ੍ਹਾਂ ਚੀਜ਼ਾਂ ਨਾਲ ਪੇਸ਼ ਆਉਂਦੇ ਹੋ। ਜੇ ਤੁਸੀਂ ਉਨ੍ਹਾਂ ਚੀਜ਼ਾਂ ਦਾ ਗਲਤ ਇਸਤੇਮਾਲ ਕਰੋਂਗੇ ਤਾਂ ਤੁਸੀਂ ਮੇਰੇ ਪਵਿੱਤਰ ਨਾਂ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ।"
18ਜੇਕਰ ਤੁਹਾਡੇ ਉੱਤਰਾਧਿਕਾਰੀਆਂ ਵਿੱਚੋਂ ਕੋਈ ਇਨ੍ਹਾਂ ਚੀਜ਼ਾਂ ਨੂੰ ਛੂੰਹਦਾ, ਜਦੋਂ ਉਹ ਪਲੀਤ ਹੋਵੇ, ਉਸ ਨੂੰ ਮੈਥੋਂ ਅਲੱਗ ਕਰ ਦਿੱਤਾ ਜਾਵੇ। ਇਸਰਾਏਲ ਦੇ ਲੋਕਾਂ ਨੇ ਉਹ ਚੀਜ਼ਾਂ ਮੈਨੂੰ ਦਿੱਤੀਆਂ ਹਨ। ਮੈਂ ਯਹੋਵਾਹ ਹਾਂ।"
19“ਜੇ ਹਾਰੂਨ ਦੇ ਕਿਸੇ ਉੱਤਰਾਧਿਕਾਰੀ ਨੂੰ ਚਮੜੀ ਦਾ ਭੈੜਾ ਰੋਗ ਜਾਂ ਪ੍ਰਮੇਹ ਹੈ ਉਹ ਜਿੰਨਾ ਚਿਰ ਪਾਕ ਨਹੀਂ ਹੋ ਜਾਂਦਾ ਪਵਿੱਤਰ ਭੋਜਨ ਨਹੀਂ ਖਾ ਸੱਕਦਾ। ਇਹ ਨੇਮ ਹਰ ਉਸ ਜਾਜਕ ਲਈ ਹੈ ਜਿਹੜਾ ਪਲੀਤ ਹੋ ਜਾਂਦਾ ਹੈ। ਉਹ ਜਾਜਕ ਕਿਸੇ ਮੁਰਦਾ ਸ਼ਰੀਰ ਨਾਲ ਵੀ ਪਲੀਤ ਹੋ ਸੱਕਦਾ ਹੈ, ਜਾਂ ਆਪਣੇ ਹੀ ਵੀਰਜ ਨਾਲ ਵੀ।"
20ਜੇ ਉਹ ਕਿਸੇ ਰੀਂਗਣ ਵਾਲੇ ਨਾਪਾਕ ਜਾਨਵਰ ਨੂੰ ਜਾ ਕਿਸੇ ਕਾਰਣ ਹੋਏ ਪਲੀਤ ਵਿਅਕਤੀ ਨੂੰ ਛੂਹ ਲੈਂਦਾ ਹੈ।"

21ਉਹ ਸ਼ਾਮ ਤੀਕ ਪਲੀਤ ਰਹੇਗਾ। ਉਸ ਨੂੰ ਉਨਾ ਚਿਰ ਕੋਈ ਵੀ ਪਵਿੱਤਰ ਭੋਜਨ ਨਹੀਂ ਖਾਣਾ ਚਾਹੀਦਾ ਜਿੰਨਾ ਚਿਰ ਉਹ ਆਪਣੇ-ਆਪ ਨੂੰ ਪਾਣੀ ਨਾਲ ਧੋ ਨਹੀਂ ਲੈਂਦਾ।"
22ਉਹ ਸੂਰਜ ਛੁਪ ਜਾਣ ਤੋਂ ਬਾਦ ਪਾਕ ਹੋ ਜਾਵੇਗਾ। ਫ਼ੇਰ ਉਹ ਪਵਿੱਤਰ ਭੋਜਨ ਖਾ ਸੱਕਦਾ ਹੈ ਕਿਉਂਕਿ ਉਹ ਭੋਜਨ ਉਸਦਾ ਹੈ।"
23“ਜਾਜਕ ਨੂੰ ਕੋਈ ਵੀ ਅਜਿਹਾ ਜਾਨਵਰ ਨਹੀਂ ਖਾਣਾ ਚਾਹੀਦਾ ਜੋ ਆਪਣੇ-ਆਪ ਮਰਿਆ ਸੀ ਜਾਂ ਜੋ ਹੋਰਨਾਂ ਜਾਨਵਰਾਂ ਦੁਆਰਾ ਮਾਰਿਆ ਗਿਆ ਸੀ। ਜੇ ਉਹ ਉਸ ਮੁਰਦਾ ਜਾਨਵਰ ਨੂੰ ਖਾਂਦਾ ਹੈ, ਉਹ ਪਲੀਤ ਹੋ ਜਾਵੇਗਾ। ਮੈਂ ਯਹੋਵਾਹ ਹਾਂ।"
24“ਉਨ੍ਹਾਂ ਨੂੰ ਧਿਆਨ ਨਾਲ ਮੇਰੀਆਂ ਹਿਦਾਇਤਾਂ ਨੂੰ ਮੰਨਣਾ ਚਾਹੀਦਾ ਹੈ ਤਾਂ ਜੋ ਉਹ ਦੋਸ਼ੀ ਨਾ ਹੋ ਜਾਣ ਅਤੇ ਪਵਿੱਤਰ ਚੀਜ਼ਾਂ ਨੂੰ ਅਪਵਿੱਤਰ ਕਰਨ ਕਾਰਣ ਮਾਰੇ ਨਾ ਜਾਣ। ਮੈਂ, ਯਹੋਵਾਹ, ਨੇ ਉਨ੍ਹਾਂ ਨੂੰ ਇਸ ਖਾਸ ਕੰਮ ਲਈ ਵੱਖ ਕੀਤਾ ਹੈ।"
25ਸਿਰਫ਼ ਜਾਜਕ ਦੇ ਪਰਿਵਾਰ ਦੇ ਲੋਕ ਪਵਿੱਤਰ ਭੋਜਨ ਨੂੰ ਖਾ ਸੱਕਦੇ ਹਨ। ਜਾਜਕ ਕੋਲ ਠਹਿਰਿਆ ਹੋਇਆ ਕੋਈ ਪ੍ਰਹੁਣਾ ਜਾਂ ਭਾੜੇ ਦਾ ਨੌਕਰ ਵੀ ਪਵਿੱਤਰ ਭੋਜਨ ਨਹੀਂ ਖਾ ਸੱਕਦਾ।"

26ਪਰ ਜੇ ਕੋਈ ਜਾਜਕ ਆਪਣੇ ਪੈਸੇ ਨਾਲ ਕਿਸੇ ਨੂੰ ਗੁਲਾਮ ਵਜੋਂ ਖਰੀਦੇ, ਉਹ ਗੁਲਾਮ ਪਵਿੱਤਰ ਭੋਜਨ ਖਾ ਸੱਕਦਾ ਹੈ। ਜਾਜਕ ਦੇ ਘਰ ਵਿੱਚ ਪੈਦਾ ਹੋਏ ਗੁਲਾਮ ਵੀ ਉਹ ਭੋਜਨ ਖਾ ਸੱਕਦੇ ਹਨ।"
27ਹੋ ਸੱਕਦਾ ਹੈ ਕਿਸੇ ਜਾਜਕ ਦੀ ਧੀ ਕਿਸੇ ਅਜਿਹੇ ਬੰਦੇ ਨਾਲ ਸ਼ਾਦੀ ਕਰ ਲਵੇ ਜਿਹੜਾ ਜਾਜਕ ਨਹੀਂ ਹੈ। ਜੇ ਉਹ ਅਜਿਹਾ ਕਰਦੀ ਹੈ ਤਾਂ ਪਵਿੱਤਰ ਭੇਟਾਂ ਵਿੱਚੋਂ ਕੁਝ ਨਹੀਂ ਖਾ ਸੱਕਦੀ।"
You have read Leviticus 20
27 verses