Lumina
Leviticus

The Holiness of Priests

Leviticus 21·Punjabi Bible

1ਕਿਸੇ ਜਾਜਕ ਦੀ ਧੀ ਵਿਧਵਾ ਜਾਂ ਤਲਾਕਸ਼ੁਦਾ ਔਰਤ ਹੋ ਸੱਕਦੀ ਹੈ। ਜੇ ਉਸ ਨੂੰ ਸਹਾਰਾ ਦੇਣ ਲਈ ਉਸ ਦੇ ਬੱਚੇ ਨਹੀਂ ਹਨ ਅਤੇ ਉਹ ਆਪਣੇ ਪਿਤਾ ਦੇ ਘਰ ਵਾਪਸ ਚਲੀ ਜਾਂਦੀ ਹੈ ਜਿੱਥੇ ਉਹ ਬਚਪਨ ਤੋਂ ਰਹਿੰਦੀ ਸੀ ਉਹ ਆਪਣੇ ਪਿਉ ਦਾ ਭੋਜਨ ਖਾ ਸੱਕਦੀ ਹੈ। ਪਰ ਜਾਜਕ ਦੇ ਪਰਿਵਾਰ ਤੋਂ ਬਾਹਰਲਾ ਵਿਅਕਤੀ ਇਸ ਭੋਜਨ ਨੂੰ ਨਹੀਂ ਖਾ ਸੱਕਦਾ।"

2“ਹੋ ਸੱਕਦਾ ਹੈ ਕੋਈ ਬੰਦਾ ਗਲਤੀ ਨਾਲ ਪਵਿੱਤਰ ਭੋਜਨ ਵਿੱਚੋਂ ਕੁਝ ਖਾ ਲਵੇ। ਉਸ ਬੰਦੇ ਨੂੰ ਉਨੀ ਮਿਕਦਾਰ ਜਾਜਕ ਨੂੰ ਦੇਣੀ ਚਾਹੀਦੀ ਹੈ, ਅਤੇ ਉਸ ਨੂੰ ਉਸ ਭੋਜਨ ਦਾ ਪੰਜਵਾਂ ਹਿੱਸਾ ਕੀਮਤ ਹੋਰ ਦੇਣੀ ਚਾਹੀਦੀ ਹੈ।"

3“ਇਸ ਲਈ ਉਹ ਲੋਕ (ਜੋ ਜਾਜਕ ਨਾ ਹੋਣ) ਇਸਰਾਏਲ ਦੇ ਲੋਕਾਂ ਦੁਆਰਾ ਯਹੋਵਾਹ ਨੂੰ ਚੜ੍ਹਾਈਆਂ ਗਈਆਂ ਚੀਜ਼ਾਂ ਦਾ ਦੁਰਉਪਯੋਗ ਨਹੀਂ ਕਰਨਾ ਚਾਹੀਦਾ।"

4ਅਤੇ ਉਹ ਦੋਸ਼ੀ ਹੋਣਗੇ ਅਤੇ ਪਵਿੱਤਰ ਭੋਜਨ ਖਾਂਦੇ ਸਮੇਂ ਆਪਣੇ ਪਾਪਾਂ ਦੀ ਜ਼ਿੰਮੇਵਾਰੀ ਸਹਾਰਨਗੇ। ਮੈਂ ਯਹੋਵਾਹ ਹਾਂ ਜੋ, ਉਨ੍ਹਾਂ ਨੂੰ ਪਵਿੱਤਰ ਬਣਾਉਂਦਾ ਹਾਂ।”"

5ਯਹੋਵਾਹ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ,"

Leviticus 21 illustration - Leviticus Chapter 21

6“ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਹੋ ਸੱਕਦਾ ਹੈ ਕਿ ਇਸਰਾਏਲ ਦਾ ਕੋਈ ਨਾਗਰਿਕ ਜਾਂ ਇਸਰਾਏਲ ਵਿੱਚ ਰਹਿੰਦਾ ਕੋਈ ਵੀ ਵਿਦੇਸ਼ੀ ਹੋਮ ਦੀ ਭੇਟ ਲਿਆਉਣਾ ਚਾਹੇ। ਇਹ ਉਸ ਬੰਦੇ ਦੀ ਖਾਸ ਸੁੱਖਣਾ ਜਾਂ ਕੋਈ ਖਾਸ ਭੇਟ ਹੋਵੇ ਜੋ ਉਹ ਲਿਆਉਣ ਚਾਹੁੰਦਾ ਸੀ।"

7ਇਹ ਸੁਗਾਤਾਂ ਹਨ ਜਿਹੜੀਆਂ ਤੁਸੀਂ ਲਿਆ ਸੱਕਦੇ ਹੋ; ਇੱਕ ਬਲਦ, ਭੇਡੂ ਜਾਂ ਬੱਕਰਾ। ਤੁਹਾਨੂੰ ਕਿਸੇ ਨੁਕਸ ਵਾਲਾ ਜਾਨਵਰ ਨਹੀਂ ਲਿਆਉਣਾ ਚਾਹੀਦਾ ਕਿਉਂਕਿ ਪਰਮੇਸ਼ੁਰ ਇਸ ਨੂੰ ਪ੍ਰਵਾਨ ਨਹੀਂ ਕਰੇਗਾ।"

8“ਕੋਈ ਬੰਦਾ ਯਹੋਵਾਹ ਲਈ ਸੁੱਖ-ਸਾਂਦ ਦੀ ਭੇਟ ਲਿਆ ਸੱਕਦਾ ਹੈ। ਉਹ ਸੁੱਖ-ਸਾਂਦ ਦੀ ਭੇਟ, ਉਸ ਬੰਦੇ ਦੀ ਖਾਸ ਸੁੱਖਣਾ ਦੀ ਅਦਾਇਗੀ ਹੋ ਸੱਕਦੀ ਹੈ। ਜਾਂ ਇਹ ਉਹ ਖਾਸ ਸੁਗਾਤ ਹੋ ਸੱਕਦੀ ਹੈ ਜਿਹੜੀ ਉਹ ਯਹੋਵਾਹ ਨੂੰ ਚੜ੍ਹਾਉਣੀ ਚਾਹੁੰਦਾ ਹੋਵੇ। ਇਹ ਵੱਗ ਜਾਂ ਇੱਜੜ ਤੋਂ ਹੋ ਸੱਕਦੀ ਹੈ ਪਰ ਇਸ ਨੂੰ ਪ੍ਰਵਾਨ ਹੋਣ ਲਈ ਬੇਨੁਕਸ ਹੋਣਾ ਚਾਹੀਦਾ ਹੈ।"

9ਤੁਹਾਨੂੰ ਅੰਨ੍ਹੇ, ਜ਼ਖਮੀ ਹੋਏ, ਅਪੰਗ, ਜਿਸ ਨੂੰ ਪ੍ਰਮੇਹ ਹੋਵੇ ਜਾਂ ਜਿਸ ਨੂੰ ਕੋਈ ਚਮੜੀ ਦਾ ਰੋਗ ਹੋਵੇ ਅਜਿਹਾ ਜਾਨਵਰ ਨਹੀਂ ਚੜ੍ਹਾਉਣਾ ਚਾਹੀਦਾ। ਤੁਹਾਨੂੰ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਯਹੋਵਾਹ ਦੀ ਜਗਵੇਦੀ ਦੀ ਅੱਗੇ ਤੇ ਨਹੀਂ ਸਾੜਨਾ ਚਾਹੀਦਾ।"

10“ਤੁਸੀਂ ਕੋਈ ਅਜਿਹਾ ਬਲਦ ਜਾਂ ਭੇਡ ਨਹੀਂ ਚੜ੍ਹਾਵੋਂਗੇ ਜੋ ਵਿਕਲਾਂਗ ਹੋਵੇ ਜਾਂ ਜੋ ਸਾਧਾਰਨ ਹੋਣ ਤੋਂ ਛੋਟੇ ਹੋਣ। ਤੁਸੀਂ ਇਨ੍ਹਾਂ ਨੂੰ ਖਾਸ ਸੁਗਾਤ ਵਜੋਂ ਯਹੋਵਾਹ ਨੂੰ ਚੜ੍ਹਾ ਸੱਕਦੇ ਹੋਂ, ਪਰ ਇਸ ਨੂੰ ਕਿਸੇ ਖਾਸ ਸੁੱਖਣਾ ਦੀ ਅਦਾਇਗੀ ਵਜੋਂ ਪ੍ਰਵਾਨ ਨਹੀਂ ਕੀਤਾ ਜਾਵੇਗਾ।"

Leviticus 21 illustration - Leviticus Chapter 21

11“ਜੇ ਕਿਸੇ ਜਾਨਵਰ ਦੇ ਅੰਡਕੋਸ਼ ਉੱਤੇ ਝਰੀਟ ਹੈ, ਕੁਚੱਲਿਆ ਹੋਇਆ, ਪਾਟਿਆ ਹੋਇਆ ਜਾਂ ਵੱਢਿਆ ਹੋਇਆ ਤਾਂ ਤੁਹਾਨੂੰ ਉਹ ਜਾਨਵਰ ਯਹੋਵਾਹ ਨੂੰ ਭੇਟ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੀ ਧਰਤੀ ਤੇ ਇਹ ਨਹੀਂ ਕਰਨਾ ਚਾਹੀਦਾ।"

12“ਤੁਹਾਨੂੰ ਆਪਣੇ ਪਰਮੇਸ਼ੁਰ ਨੂੰ ਬਲੀ ਚੜ੍ਹਾਉਣ ਲਈ ਵਿਦੇਸ਼ੀਆਂ ਕੋਲੋਂ ਅਜਿਹੇ ਜਾਨਵਰ ਨਹੀਂ ਲੈਣੇ ਚਾਹੀਦੇ। ਕਿਉਂਕਿ ਉਨ੍ਹਾਂ ਵਿੱਚ ਸ਼ਰੀਰਕ ਖਰਾਬੀ ਹੈ ਅਤੇ ਪਰਮੇਸ਼ੁਰ ਦੁਆਰਾ ਪ੍ਰਵਾਨ ਨਹੀਂ ਕੀਤੇ ਜਾਣਗੇ।”"

13ਯਹੋਵਾਹ ਨੇ ਮੂਸਾ ਨੂੰ ਆਖਿਆ,"

14“ਜਦੋਂ ਕੋਈ ਵੱਛਾ, ਭੇਡ ਜਾਂ ਬੱਕਰੀ ਪੈਦਾ ਹੁੰਦੀ ਹੈ, ਇਸ ਨੂੰ ਸੱਤਾਂ ਦਿਨਾਂ ਤੱਕ ਇਸਦੀ ਮਾਂ ਦੇ ਕੋਲ ਰਹਿਣ ਦੇਣਾ ਚਾਹੀਦਾ ਹੈ। ਫ਼ੇਰ ਅੱਠਵੇਂ ਦਿਨ ਜਾਂ ਉਸਤੋਂ ਮਗਰੋਂ, ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਬਲੀ ਵਜੋਂ ਪ੍ਰਵਾਨ ਕੀਤਾ ਜਾ ਸੱਕਦਾ ਹੈ।"

15ਪਰ ਤੁਹਾਨੂੰ ਉਸੇ ਦਿਨ ਉਸ ਜਾਨਵਰ ਨੂੰ ਅਤੇ ਉਸਦੀ ਮਾਂ ਨੂੰ ਨਹੀਂ ਮਾਰਨਾ ਚਾਹੀਦਾ। ਇਹ ਨੇਮ ਗਾਵਾਂ ਅਤੇ ਭੇਡਾਂ ਲਈ ਇੱਕੋ ਜਿਹਾ ਹੈ।"

Leviticus 21 illustration - Leviticus Chapter 21

16“ਜੇ ਤੁਸੀਂ ਯਹੋਵਾਹ ਨੂੰ ਧੰਨਵਾਦ ਦੀ ਕੋਈ ਖਾਸ ਭੇਟ ਚੜ੍ਹਾਉਣੀ ਚਾਹੁੰਦੇ ਹੋ, ਤੁਹਾਨੂੰ ਇਸ ਨੂੰ ਪ੍ਰਵਾਨ ਕੀਤੇ ਜਾਣ ਲਈ ਇੰਝ ਕਰਨਾ ਚਾਹੀਦਾ।"

17ਤੁਹਾਨੂੰ ਇਸ ਨੂੰ ਉਸੇ ਦਿਨ ਹੀ ਖਾਣਾ ਚਾਹੀਦਾ ਹੈ। ਤੁਹਾਨੂੰ ਅਗਲੀ ਸਵੇਰ ਲਈ ਕੋਈ ਮਾਸ ਨਹੀਂ ਛੱਡਣਾ ਚਾਹੀਦਾ। ਮੈਂ ਯਹੋਵਾਹ ਹਾਂ।"

18“ਮੇਰੇ ਹੁਕਮਾਂ ਨੂੰ ਚੇਤੇ ਰੱਖੋ, ਅਤੇ ਉਨ੍ਹਾਂ ਨੂੰ ਮੰਨੋ। ਮੈਂ ਯਹੋਵਾਹ ਹਾਂ।"

19ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰੋ। ਇਸਰਾਏਲ ਦੇ ਲੋਕਾਂ ਦਰਮਿਆਨ, ਮੇਰੇ ਨਾਲ ਪਵਿੱਤਰਤਾ ਦਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਮੈਂ, ਯਹੋਵਾਹ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ।"

20ਮੈਂ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਹੈ। ਮੈਂ ਯਹੋਵਾਹ ਹਾਂ।”"

Leviticus 21 illustration - Leviticus Chapter 21

21ਖਾਸ ਛੁੱਟੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,"

22“ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਯਹੋਵਾਹ ਦੇ ਚੁਣੇ ਹੋਏ ਤਿਉਹਾਰਾਂ ਦਾ ਪਵਿੱਤਰ ਸਭਾਵਾਂ ਵਜੋਂ ਐਲਾਨ ਕਰੋਂਗੇ। ਮੇਰੀਆਂ ਪਵਿੱਤਰ ਛੁੱਟੀਆਂ ਇਹ ਹਨ;"

23ਸਬਤ “ਛੇ ਦਿਨ ਕੰਮ ਕਰੋ। ਪਰ ਸੱਤਵਾਂ ਦਿਨ, ਸਬਤ, ਅਰਾਮ ਦਾ ਖਾਸ ਦਿਨ ਪਵਿੱਤਰ ਸਭਾ ਦਾ ਹੋਵੇਗਾ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਤੁਹਾਡੇ ਸਾਰੇ ਘਰਾਂ ਵਿੱਚ ਯਹੋਵਾਹ ਲਈ ਸਬਤ ਹੈ।"

24ਪਸਾਹ “ਇਹ ਯਹੋਵਾਹ ਦੀਆਂ ਚੁਣੀਆਂ ਹੋਈਆਂ ਛੁੱਟੀਆਂ ਹਨ। ਤੁਸੀਂ ਇਨ੍ਹਾਂ ਲਈ ਚੁਣੇ ਹੋਏ ਸਮਿਆਂ ਵਾਸਤੇ ਪਵਿੱਤਰ ਸਭਾਵਾਂ ਦਾ ਐਲਾਨ ਕਰੋਂਗੇ।"

Chapter Complete

You have read Leviticus 21

24 verses