Lumina
Leviticus

The Feasts of the LORD

Leviticus 23·Punjabi Bible

1ਤੁਸੀਂ ਇਨ੍ਹਾਂ ਛੁੱਟੀਆਂ ਨੂੰ ਯਹੋਵਾਹ ਦੇ ਸਬਤਾਂ ਤੋਂ ਇਲਾਵਾ ਮਨਾਉਂਗੇ। ਤੁਸੀਂ ਸੁਗਾਤਾਂ ਨੂੰ ਯਹੋਵਾਹ ਨੂੰ ਆਪਣੀਆਂ ਹੋਰਨਾਂ ਭੇਟਾਂ, ਖਾਸ ਇਕਰਾਰਾਂ ਲਈ ਤੁਹਾਡੀਆਂ ਭੇਟਾਂ, ਅਤੇ ਤੁਹਾਡੀਆਂ ਮਨ-ਮਰਜ਼ੀ ਦੀਆਂ ਭੇਟਾਂ ਤੋਂ ਇਲਾਵਾ ਚੜ੍ਹਾਵੋਂਗੇ।"

2“ਸੱਤਵੇਂ ਮਹੀਨੇ ਦੇ 15ਵੇਂ ਦਿਨ ਜਦੋਂ ਤੁਸੀਂ ਧਰਤੀ ਦੀਆਂ ਫ਼ਸਲਾਂ ਸਾਂਭ ਹਟੋਂਗੇ, ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਦਾ ਤਿਉਹਾਰ ਮਨਾਉਂਗੇ। ਪਹਿਲਾ ਦਿਨ ਅਤੇ ਅੱਠਵਾਂ ਦਿਨ ਅਰਾਮ ਦੇ ਖਾਸ ਦਿਨ ਹੋਣਗੇ।"

3ਪਹਿਲੇ ਦਿਨ, ਤੁਸੀਂ ਫ਼ਲਦਾਰ ਰੁੱਖਾਂ ਤੋਂ ਚੰਗੇ ਫ਼ਲ ਅਤੇ ਨਦੀ ਕੰਢੇ ਉੱਗੇ ਹੋਏ ਖਜ਼ੂਰ ਦੇ ਰੁੱਖਾਂ, ਪੋਪਲਰ ਦੇ ਰੁੱਖਾਂ ਅਤੇ ਵਿਲੋ ਦੇ ਰੁੱਖਾਂ ਦੀਆਂ ਟਾਹਣੀਆਂ ਲਵੋਂਗੇ। ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਹਮਣੇ ਜਸ਼ਨ ਮਨਾਉਂਗੇ।"

4ਤੁਸੀਂ ਹਰ ਸਾਲ ਸੱਤ ਦਿਨ ਇਹ ਛੁੱਟੀ ਯਹੋਵਾਹ ਲਈ ਮਨਾਉਂਗੇ। ਇਹ ਨੇਮ ਹਮੇਸ਼ਾ ਰਹੇਗਾ। ਤੁਸੀਂ ਇਹ ਛੁੱਟੀ ਸੱਤਵੇਂ ਮਹੀਨੇ ਵਿੱਚ ਮਨਾਉਂਗੇ।"

5ਤੁਸੀਂ ਸੱਤਾਂ ਦਿਨਾਂ ਤੀਕ ਆਰਜ਼ੀ ਸ਼ਰਣ ਸਥਾਨਾਂ ਵਿੱਚ ਰਹੋਂਗੇ। ਇਸਰਾਏਲ ਦਾ ਹਰ ਨਾਗਰਿਕ ਇਨ੍ਹਾਂ ਸ਼ਰਣ ਸਥਾਨਾਂ ਵਿੱਚ ਰਹੇਗਾ।"

Leviticus 23 illustration - Leviticus Chapter 23

6ਫ਼ੇਰ ਤੁਹਾਡੇ ਸਾਰੇ ਉੱਤਰਾਧਿਕਾਰੀ ਜਾਣ ਲੈਣਗੇ ਕਿ ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਸਮੇਂ ਦੌਰਾਨ ਆਰਜ਼ੀ ਸ਼ਰਣ ਸਥਾਨਾਂ ਵਿੱਚ ਰਹਿਣ ਦਿੱਤਾ ਜਦੋਂ ਮੈਂ ਉਨ੍ਹਾਂ ਨੂੰ ਮਿਸਰ ਤੋਂ ਲੈ ਕੇ ਆਇਆ ਸਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”"

7ਇਸ ਤਰ੍ਹਾਂ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਛੁੱਟੀਆਂ ਬਾਰੇ ਦੱਸਿਆ।"

8ਸ਼ਮਾਦਾਨ ਅਤੇ ਪਵਿੱਤਰ ਰੋਟੀ ਯਹੋਵਾਹ ਨੇ ਮੂਸਾ ਨੂੰ ਆਖਿਆ,"

9“ਇਸਰਾਏਲ ਦੇ ਲੋਕਾਂ ਨੂੰ ਹੁਕਮ ਦੇ ਕਿ ਉਹ ਜ਼ੈਤੂਨ ਵਿੱਚੋਂ ਪੀੜਿਆ ਹੋਇਆ ਸ਼ੁੱਧ ਤੇਲ ਲੈ ਕੇ ਆਉਣ। ਇਹ ਤੇਲ ਦੀਵਿਆਂ ਲਈ ਹੈ। ਇਹ ਦੀਵੇ ਬਿਨਾ ਬੁਝੇ ਬਲਣੇ ਚਾਹੀਦੇ ਹਨ।"

10ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਯਹੋਵਾਹ ਦੇ ਸਾਹਮਣੇ ਸ਼ਾਮ ਤੋਂ ਸਵੇਰ ਤੱਕ ਰੌਸ਼ਨੀ ਜਗਦੀ ਰੱਖੇਗਾ। ਇਹ ਰੌਸ਼ਨੀ ਉਸ ਪਰਦੇ ਦੇ ਬਾਹਰ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਟਂਗਿਆ ਹੋਇਆ ਹੈ। ਇਹ ਨੇਮ ਹਮੇਸ਼ਾ ਜਾਰੀ ਰਹੇਗਾ।"

Leviticus 23 illustration - Leviticus Chapter 23

11ਹਾਰੂਨ ਨੂੰ ਦੀਵਿਆਂ ਨੂੰ ਹਮੇਸ਼ਾ ਯਹੋਵਾਹ ਦੇ ਅੱਗੇ ਬਲਦੇ ਰਹਿਣ ਲਈ ਸ਼ੁੱਧ ਸੋਨੇ ਦੇ ਲੈਂਪ ਸਟੈਂਡ ਉੱਤੇ ਰੱਖਣਾ ਚਾਹੀਦਾ ਹੈ।"

12“ਮੈਦਾ ਲਵੋ ਅਤੇ ਉਸ ਦੀਆਂ 12 ਰੋਟੀਆਂ ਪਕਾਉ। ਹਰੇਕ ਰੋਟੀ ਲਈ 16 ਕੱਪ ਮੈਦਾ ਵਰਤੋਂ।"

13ਇਨ੍ਹਾਂ ਨੂੰ ਦੋ ਕਤਾਰਾਂ ਵਿੱਚ ਯਹੋਵਾਹ ਦੇ ਸਾਹਮਣੇ ਸੁਨਿਹਰੀ ਮੇਜ ਉੱਤੇ ਰੱਖੋ। ਹਰੇਕ ਕਤਾਰ ਵਿੱਚ 6 ਰੋਟੀਆਂ ਹੋਣਗੀਆਂ।"

14ਰੋਟੀ ਦੀ ਹਰ ਕਤਾਰ ਦੇ ਨਾਲ ਸ਼ੁੱਧ ਲੁਬਾਨ ਰੱਖੋ। ਇਹ ਰੋਟੀ ਲਈ ਯਾਦਗਾਰੀ ਹਿੱਸਾ ਅਤੇ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵਾ ਹੋਵੇਗਾ।"

15ਹਰ ਸਬਤ ਦੇ ਦਿਨ, ਜਾਜਕ ਯਹੋਵਾਹ ਦੇ ਸਾਹਮਣੇ ਕਤਾਰ ਵਿੱਚ ਹਮੇਸ਼ਾ ਨਵੀਆਂ ਰੋਟੀਆਂ ਰੱਖੇਗਾ। ਇਹ ਇਕਰਾਰਨਾਮਾ ਇਸਰਾਏਲ ਦੇ ਲੋਕਾਂ ਲਈ ਸਦਾ ਜਾਰੀ ਰਹੇਗਾ।"

Leviticus 23 illustration - Leviticus Chapter 23

16ਇਹ ਰੋਟੀ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ। ਉਹ ਇਸ ਰੋਟੀ ਨੂੰ ਕਿਸੇ ਪਵਿੱਤਰ ਸਥਾਨ ਤੇ ਖਾਣਗੇ। ਕਿਉਂਕਿ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਏ ਗਏ ਚੜ੍ਹਾਵਿਆਂ ਵਿੱਚੋਂ ਸਭ ਤੋਂ ਪਵਿੱਤਰ ਰੋਟੀ ਹਮੇਸ਼ਾ ਲਈ ਹਾਰੂਨ ਦੀ ਹੈ।”"

17ਜਿਸ ਬੰਦੇ ਨੇ ਪਰਮੇਸ਼ੁਰ ਨੂੰ ਸਰਾਪਿਆ ਕਿਸੇ ਇਸਰਾਏਲੀ ਮਾਤਾ ਅਤੇ ਮਿਸਰੀ ਪਿਤਾ ਦੇ ਇੱਕ ਪੁੱਤਰ ਨੇ, ਇਸਰਾਏਲੀ ਲੋਕਾਂ ਦਰਮਿਆਨ ਤੁਰਿਆ ਜਾਂਦਿਆਂ ਡੇਰੇ ਅੰਦਰ ਇੱਕ ਇਸਰਾਏਲੀ ਆਦਮੀ ਨਾਲ ਲੜਨਾ ਸ਼ੁਰੂ ਕਰ ਦਿੱਤਾ।"

18ਇਸਰਾਏਲੀ ਔਰਤ ਦੇ ਪੁੱਤਰ ਨੇ ਗਾਲ੍ਹਾਂ ਕੱਢੀਆਂ ਤੇ ਯਹੋਵਾਹ ਦੇ ਨਾਮ ਨੂੰ ਕਲੰਕਤ ਕਰ ਦਿੱਤਾ, ਇਸ ਲਈ ਲੋਕ ਇਸ ਆਦਮੀ ਨੂੰ ਮੂਸਾ ਕੋਲ ਲੈ ਆਏ। (ਉਸਦੀ ਮਾਂ ਦਾ ਨਾਮ ਸ਼ਲੂਮੀਥ ਸੀ ਜਿਹੜੀ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਦਿਬਰੀ ਦੀ ਧੀ ਸੀ।)"

19ਲੋਕਾਂ ਨੇ ਉਸ ਆਦਮੀ ਨੂੰ ਕੈਦੀ ਬਣਾ ਲਿਆ ਅਤੇ ਯਹੋਵਾਹ ਦੇ ਹੁਕਮ ਨੂੰ ਉਨ੍ਹਾਂ ਸਾਹਮਣੇ ਸਾਫ਼ ਹੋ ਜਾਣ ਦਾ ਇੰਤਜ਼ਾਰ ਕਰਨ ਲੱਗੇ।"

20ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"

Leviticus 23 illustration - Leviticus Chapter 23

21“ਉਸ ਆਦਮੀ ਨੂੰ, ਜਿਸਨੇ ਸਰਾਪਿਆ ਸੀ, ਡੇਰੇ ਤੋਂ ਬਾਹਰ ਲੈ ਜਾਉ। ਫ਼ੇਰ ਉਨ੍ਹਾਂ ਸਾਰੇ ਲੋਕਾਂ ਨੂੰ ਇੱਕਤਰ ਕਰੋ ਜਿਨ੍ਹਾਂ ਨੇ ਉਸ ਨੂੰ ਗਾਲ੍ਹਾਂ ਕੱਢਦਿਆਂ ਸੁਣਿਆ ਸੀ। ਉਨ੍ਹਾਂ ਨੂੰ ਆਪਣੇ ਹੱਥ ਉਸ ਦੇ ਸਿਰ ਤੇ ਰੱਖਣੇ ਚਾਹੀਦੇ ਹਨ ਅਤੇ ਫ਼ੇਰ ਸਾਰੇ ਲੋਕਾਂ ਨੂੰ ਉਸ ਉੱਤੇ ਪੱਥਰ ਸੁੱਟਕੇ ਉਸ ਨੂੰ ਮਾਰ ਦੇਣਾ ਚਾਹੀਦਾ ਹੈ।"

22ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ; ਜੇ ਕੋਈ ਬੰਦਾ ਆਪਣੇ ਪਰਮੇਸ਼ੁਰ ਨੂੰ ਗਾਲ੍ਹ ਕੱਢਦਾ ਹੈ ਤਾਂ ਉਸ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ।"

23ਕੋਈ ਵੀ ਬੰਦਾ, ਜਿਹੜਾ ਯਹੋਵਾਹ ਦੇ ਨਾਮ ਦੇ ਵਿਰੁੱਧ ਬੋਲਦਾ ਹੈ, ਮਾਰ ਮੁਕਾਇਆ ਜਾਣਾ ਚਾਹੀਦਾ ਹੈ। ਸਾਰੇ ਲੋਕਾਂ ਨੂੰ ਉਸ ਨੂੰ ਪੱਥਰ ਮਾਰਨੇ ਚਾਹੀਦੇ ਹਨ। ਪਰਦੇਸੀਆਂ ਨੂੰ ਵੀ ਉਸੇ ਤਰ੍ਹਾਂ ਦੀ ਸਜ਼ਾ ਦੇਣੀ ਚਾਹੀਦੀ ਹੈ ਜਿਹੋ ਜਿਹੀ ਇਸਰਾਏਲ ਵਿੱਚ ਜੰਮੇ ਬੰਦੇ ਨੂੰ ਦਿੱਤੀ ਗਈ। ਜੇ ਕੋਈ ਬੰਦਾ ਯਹੋਵਾਹ ਦੇ ਨਾਮ ਨੂੰ ਸਰਾਪਦਾ ਹੈ ਉਸ ਨੂੰ ਮਾਰ ਸੁੱਟਣਾ ਚਾਹੀਦਾ ਹੈ।"

24“ਅਤੇ ਜੇ ਕੋਈ ਬੰਦਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ।"

25ਜਿਹੜਾ ਬੰਦਾ ਕਿਸੇ ਜਾਨਵਰ ਨੂੰ ਮਾਰ ਦਿੰਦਾ ਹੈ ਜਿਹੜਾ ਕਿਸੇ ਹੋਰ ਬੰਦੇ ਦਾ ਹੈ ਤਾਂ ਉਸ ਨੂੰ ਉਸਦੀ ਥਾਵੇਂ ਹੋਰ ਜਾਨਵਰ ਦੇਣਾ ਚਾਹੀਦਾ ਹੈ।"

Leviticus 23 illustration - Leviticus Chapter 23

26“ਅਤੇ ਜੇ ਕੋਈ ਬੰਦਾ ਆਪਣੇ ਗੁਆਂਢੀ ਨੂੰ ਜ਼ਖਮ ਦਿੰਦਾ ਹੈ ਤਾਂ ਉਸੇ ਤਰ੍ਹਾਂ ਦਾ ਜ਼ਖਮ ਉਸ ਬੰਦੇ ਨੂੰ ਦੇਣਾ ਚਾਹੀਦਾ ਹੈ।"

27ਟੁੱਟੀ ਹੱਡੀ ਬਦਲੇ ਟੁੱਟੀ ਹੱਡੀ, ਅੱਖ ਬਦਲੇ ਅੱਖ ਦੰਦ ਬਦਲੇ ਦੰਦ। ਜਿਸ ਕਿਸਮ ਦਾ ਜ਼ਖਮ ਕੋਈ ਬੰਦਾ ਕਿਸੇ ਦੂਸਰੇ ਨੂੰ ਦਿੰਦਾ ਹੈ ਉਸ ਬੰਦੇ ਨੂੰ ਵੀ ਉਸੇ ਤਰ੍ਹਾਂ ਦਾ ਜ਼ਖਮ ਦੇਣਾ ਚਾਹੀਦਾ ਹੈ।"

28ਇਸ ਲਈ ਜੇ ਕੋਈ ਬੰਦਾ ਕਿਸੇ ਜਾਨਵਰ ਨੂੰ ਮਾਰ ਦਿੰਦਾ ਹੈ ਤਾਂ ਉਸ ਬੰਦੇ ਨੂੰ ਜਾਨਵਰ ਦੀ ਕੀਮਤ ਦੇਣੀ ਚਾਹੀਦੀ ਹੈ। ਪਰ ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ।"

29“ਇਹ ਕਾਨੂੰਨ ਬੇਲਾਗ ਹੋਵੇਗਾ-ਇਹ ਪਰਦੇਸੀਆਂ ਲਈ ਵੀ ਹੈ ਅਤੇ ਤੁਹਾਡੇ ਆਪਣੇ ਦੇਸ਼ ਦੇ ਲੋਕਾਂ ਲਈ ਵੀ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”"

30ਫ਼ੇਰ ਮੂਸਾ ਨੇ ਇਸਰਾਏਲ ਦੇ ਲੋਕਾਂ ਨਾਲ ਗੱਲ ਕੀਤੀ, ਅਤੇ ਉਨ੍ਹਾਂ ਨੇ ਉਸ ਬੰਦੇ ਨੂੰ, ਡੇਰੇ ਤੋਂ ਬਾਹਰ ਲਿਆਂਦਾ, ਜਿਸਨੇ ਸਰਾਪਿਆ ਸੀ। ਫ਼ੇਰ ਉਨ੍ਹਾਂ ਨੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"

Leviticus 23 illustration - Leviticus Chapter 23

31ਧਰਤੀ ਲਈ ਅਰਾਮ ਦਾ ਸਮਾਂ ਯਹੋਵਾਹ ਨੇ ਮੂਸਾ ਨਾਲ ਸੀਨਾ ਪਰਬਤ ਉੱਤੇ ਗੱਲ ਕੀਤੀ। ਯਹੋਵਾਹ ਨੇ ਆਖਿਆ,"

32“ਇਸਰਾਏਲ ਦੇ ਲੋਕਾਂ ਨੂੰ ਆਖ; ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ, ਤੁਹਾਨੂੰ ਯਹੋਵਾਹ ਲਈ ਧਰਤੀ ਨੂੰ ਅਰਾਮ ਦਾ ਖਾਸ ਸਮਾਂ ਦੇਣਾ ਚਾਹੀਦਾ ਹੈ।"

33ਤੁਸੀਂ ਆਪਣੇ ਖੇਤ ਵਿੱਚ ਛੇ ਸਾਲ ਬੀਜ਼ ਬੀਜੋਂਗੇ। ਤੁਸੀਂ ਛੇ ਸਾਲ ਆਪਣੇ ਅੰਗੂਰ ਦੇ ਬਾਗਾਂ ਵਿੱਚ ਪੌਦਿਆਂ ਨੂੰ ਛਾਂਗੋਂਗੇ ਅਤੇ ਇਨ੍ਹਾਂ ਦਾ ਫ਼ਲ ਘਰੀਂ ਲਿਆਵੋਂਗੇ।"

34ਪਰ ਸੱਤਵੇਂ ਵਰ੍ਹੇ ਦੌਰਾਨ ਤੁਸੀਂ ਧਰਤੀ ਨੂੰ ਅਰਾਮ ਕਰਨ ਦਿਉਂਗੇ। ਇਹ ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਸਮਾਂ ਹੋਵੇਗਾ। ਤੁਹਾਨੂੰ ਆਪਣੇ ਖੇਤ ਵਿੱਚ ਕੋਈ ਬੀਜ ਨਹੀਂ ਬੀਜਣਾ ਚਾਹੀਦਾ ਜਾਂ ਅੰਗੂਰ ਦੇ ਬਾਗਾਂ ਵਿੱਚ ਪੌਦਿਆਂ ਨੂੰ ਨਹੀਂ ਛਾਗਣਾ ਚਾਹੀਦਾ।"

35ਤੁਹਾਨੂੰ ਉਹ ਫ਼ਸਲਾਂ ਨਹੀਂ ਵਢਣੀਆਂ ਚਾਹੀਦੀਆਂ ਜਿਹੜੀਆਂ ਤੁਹਾਡੀ ਵਾਢੀ ਤੋਂ ਮਗਰੋਂ ਆਪਣੇ-ਆਪ ਉੱਗ ਪੈਂਦੀਆਂ ਹਨ ਅਤੇ ਤੁਹਾਨੂੰ ਉਨ੍ਹਾਂ ਵੇਲਾਂ ਤੋਂ ਅੰਗੂਰ ਨਹੀਂ ਤੋਂੜਨੇ ਚਾਹੀਦੇ ਜਿਹੜੀਆਂ ਛਾਂਗੀਆਂ ਨਹੀਂ ਗਈਆਂ। ਧਰਤੀ ਲਈ ਇਹ ਅਰਾਮ ਦਾ ਸਮਾਂ ਹੈ।"

Leviticus 23 illustration - Leviticus Chapter 23

36“ਉਸ ਸਾਲ ਜੋ ਕੁਝ ਵੀ ਧਰਤੀ ਆਪਣੇ-ਆਪ ਪੈਦਾ ਕਰੇ-ਤੁਸੀਂ ਅਤੇ ਤੁਹਾਡੇ ਦਾਸ ਅਤੇ ਦਾਸੀਆਂ, ਤੁਹਾਡੇ ਭਾੜੇ ਦੇ ਕਾਮੇ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਖਾ ਸੱਕੋਂਗੇ।"

37ਅਤੇ ਤੁਹਾਡੀਆਂ ਗਾਵਾਂ ਅਤੇ ਹੋਰ ਜਾਨਵਰਾਂ ਲਈ ਖਾਣ ਲਈ ਕਾਫ਼ੀ ਭੋਜਨ ਹੋਵੇਗਾ।"

38ਮੁਕਤੀ ਦਾ ਵਰ੍ਹਾ-ਜੁਬਲੀ “ਤੁਸੀਂ ਸੱਤਾਂ ਵਰ੍ਹਿਆਂ ਦੇ ਸੱਤਾਂ ਸਮੂਹ ਨੂੰ ਵੀ ਗਿਣੋਂਗੇ। ਇਹ 49 ਸਾਲ ਹੋਣਗੇ।"

39ਪਰਾਸਚਿਤ ਦੇ ਦਿਨ, ਤੁਹਾਨੂੰ ਭੇਡੂ ਦਾ ਸਿੰਗ ਵਜਾਉਣਾ ਚਾਹੀਦਾ ਹੈ। ਇਹ ਸੱਤਵੇਂ ਮਹੀਨੇ ਦੇ 10ਵੇਂ ਦਿਨ ਹੋਵੇਗਾ। ਤੁਹਾਨੂੰ ਸਾਰੇ ਦੇਸ਼ ਅੰਦਰ ਭੇਡੂ ਦਾ ਸਿੰਗ ਵਜਾਉਣਾ ਚਾਹੀਦਾ ਹੈ।"

40ਤੁਸੀਂ 50ਵੇਂ ਵਰ੍ਹੇ ਨੂੰ ਇੱਕ ਖਾਸ ਵਰ੍ਹਾ ਬਣਾਵੋਂਗੇ। ਤੁਸੀਂ ਆਪਣੇ ਦੇਸ਼ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਲਈ ਅਜ਼ਾਦੀ ਦਾ ਐਲਾਨ ਕਰੋਂਗੇ। ਇਹ ਸਮਾਂ ‘ਜੁਬਲੀ’ ਅਖਵਾਏਗਾ। ਤੁਹਾਡੇ ਵਿੱਚੋਂ ਹਰ ਕੋਈ ਆਪਣੀ ਜ਼ਾਇਦਾਦ ਅਤੇ ਪਰਿਵਾਰ ਕੋਲ ਵਾਪਸ ਜਾਵੇਗਾ।"

Leviticus 23 illustration - Leviticus Chapter 23

41ਪੰਜਾਹਵਾਂ ਵਰ੍ਹਾ ਤੁਹਾਡੇ ਲਈ ਜੁਬਲੀ ਹੋਵੇਗਾ। ਕੋਈ ਬੀਜ ਨਹੀਂ ਬੀਜਣੇ। ਆਪਣੇ-ਆਪ ਉੱਗੀਆਂ ਫ਼ਸਲਾਂ ਦੀ ਵਾਢੀ ਨਹੀਂ ਕਰਨੀ। ਅਣਛਾਂਗੀਆਂ ਵੇਲਾਂ ਦੇ ਅੰਗੂਰ ਨਹੀਂ ਤੋਂੜਨੇ।"

42ਜੁਬਲੀ ਦਾ ਵਰ੍ਹਾ ਤੁਹਾਡੇ ਲਈ ਪਵਿੱਤਰ ਵਰ੍ਹਾ ਹੋਵੇਗਾ। ਇਸ ਲਈ ਇਸ ਸਾਲ ਵਿੱਚ ਤੁਸੀਂ ਸਿਧੀਆਂ ਖੇਤਾਂ ਵਿੱਚੋਂ ਲਈਆਂ ਹੋਈਆਂ ਫ਼ਸਲਾਂ ਹੀ ਖਾਵੋਂਗੇ।"

43ਜੁਬਲੀ ਵਰ੍ਹੇ ਵਿੱਚ ਹਰ ਬੰਦਾ ਆਪਣੀ ਜ਼ਾਇਦਾਦ ਉੱਤੇ ਵਾਪਸ ਜਾਵੇਗਾ।"

44“ਜਦੋਂ ਤੁਸੀਂ ਆਪਣੇ ਗੁਆਂਢੀ ਨੂੰ ਆਪਣੀ ਜ਼ਮੀਨ ਵੇਚੋਂ ਤਾਂ ਉਸ ਨਾਲ ਧੋਖਾ ਨਾ ਕਰੋ। ਅਤੇ ਜਦੋਂ ਉਸ ਕੋਲੋਂ ਜ਼ਮੀਨ ਖਰੀਦੋ ਤਾਂ ਉਸ ਨੂੰ ਧੋਖਾ ਨਾ ਕਰਨ ਦਿਉ।"

Chapter Complete

You have read Leviticus 23

44 verses