1ਜੇ ਤੁਸੀਂ ਆਪਣੇ ਗੁਆਂਢੀ ਦੀ ਜ਼ਮੀਨ ਖਰੀਦਣਾ ਚਾਹੁੰਦੇ ਹੋ ਤਾਂ ਪਿੱਛਲੇ ਜੁਬਲੀ ਵਰ੍ਹੇ ਤੋਂ ਸਾਲਾਂ ਦੀ ਗਿਣਤੀ ਕਰੋ, ਇਸ ਅੰਕ ਦੀ ਵਰਤੋਂ ਸਹੀ ਕੀਮਤ ਨਿਰਧਾਰਤ ਕਰਨ ਲਈ ਕਰੋ। ਕਿਉਂਕਿ ਉਹ ਤੁਹਾਨੂੰ ਅਸਲ ਵਿੱਚ ਅਗਲੇ ਜੁਬਲੀ ਵਰ੍ਹੇ ਤੱਕ ਫ਼ਸਲਾਂ ਵਢਣ ਦੇ ਅਧਿਕਾਰ ਵੇਚ ਰਿਹਾ ਹੈ।"
2ਜੇਕਰ ਅਗਲੇ ਜੁਬਲੀ ਵਰ੍ਹੇ ਤੋਂ ਪਹਿਲਾਂ ਬਹੁਤ ਸਾਲ ਰਹਿੰਦੇ ਹਨ, ਤਾਂ ਕੀਮਤ ਜ਼ਿਆਦਾ ਹੋਵੇਗੀ। ਜੇਕਰ ਵਰ੍ਹੇ ਘੱਟ ਹਨ, ਤਾਂ ਕੀਮਤ ਘੱਟ ਹੋਵੇਗੀ। ਕਿਉਂਕਿ ਸੱਚਮੁੱਚ, ਤੁਹਾਡਾ ਗੁਆਂਢੀ ਤੁਹਾਨੂੰ ਗਿਣਤੀ ਦੀਆਂ ਫ਼ਸਲਾਂ ਵੇਚ ਰਿਹਾ ਹੈ।"
3ਤੁਹਾਨੂੰ ਇੱਕ ਦੂਸਰੇ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਆਪਣੇ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"
4“ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਚੇਤੇ ਰੱਖੋ। ਉਨ੍ਹਾਂ ਨੂੰ ਮੰਨੋ। ਤਾਂ ਤੁਸੀਂ ਆਪਣੇ ਦੇਸ਼ ਵਿੱਚ ਸੁਰੱਖਿਅਤ ਰਹੋਂਗੇ।"
5ਅਤੇ ਜ਼ਮੀਨ ਤੁਹਾਡੇ ਲਈ ਚੰਗੀਆਂ ਫ਼ਸਲਾਂ ਪੈਦਾ ਕਰੇਗੀ। ਫ਼ੇਰ ਤੁਹਾਡੇ ਕੋਲ ਕਾਫ਼ੀ ਭੋਜਨ ਹੋਵੇਗਾ ਅਤੇ ਤੁਸੀਂ ਧਰਤੀ ਉੱਤੇ ਸੁਰੱਖਿਅਤ ਹੋਕੇ ਰਹੋਂਗੇ।"

6“ਪਰ ਸ਼ਾਇਦ ਤੁਸੀਂ ਆਖੋ, ‘ਜੇ ਅਸੀਂ ਬੀਜ ਨਹੀਂ ਬੀਜਾਂਗੇ ਜਾਂ ਫ਼ਸਲਾਂ ਇਕੱਠੀਆਂ ਨਹੀਂ ਕਰਾਂਗੇ। ਤਾਂ ਸੱਤਵੇਂ ਸਾਲ ਦੌਰਾਨ ਅਸੀਂ ਕੀ ਖਾਵਾਂਗੇ।’"
7ਫ਼ਿਕਰ ਨਾ ਕਰੋ। ਮੈਂ ਛੇਵੇਂ ਵਰ੍ਹੇ ਵਿੱਚ ਤੁਹਾਡੇ ਲਈ ਆਪਣੀਆਂ ਅਸੀਸਾਂ ਭੇਜਾਂਗਾ। ਉਸ ਵਰ੍ਹੇ, ਧਰਤੀ ਇੰਨੀ ਫ਼ਸਲ ਉਗਾਵੇਗੀ ਜੋ ਕਿ ਤਿੰਨਾਂ ਸਾਲਾਂ ਲਈ ਕਾਫ਼ੀ ਹੋਵੇਗੀ।"
8ਜਦੋਂ ਤੁਸੀਂ ਅੱਠਵੇਂ ਵਰ੍ਹੇ ਬੀਜ ਬੀਜੋਂਗੇ, ਤੁਸੀਂ ਹਾਲੇ ਵੀ ਪਿੱਛਲੀ ਫ਼ਸਲ ਦੀਆਂ ਚੀਜ਼ਾਂ ਖਾ ਰਹੇ ਹੋਵੋਂਗੇ। ਤੁਸੀਂ ਪੁਰਾਣੀ ਫ਼ਸਲ 9ਵੇਂ ਸਾਲ ਤੱਕ ਖਾਂਦੇ ਰਹੋਂਗੇ, ਜਦੋਂ ਕਿ ਤੁਸੀਂ 8ਵੇਂ ਸਾਲ ਵਿੱਚ ਬੀਜੀ ਫ਼ਸਲ ਦੀ ਵਾਢੀ ਕਰੋਂਗੇ।"
9ਜਾਇਦਾਦ ਦੀਆਂ ਬਿਧੀਆਂ “ਜ਼ਮੀਨ ਅਸਲ ਵਿੱਚ ਮੇਰੀ ਹੈ। ਇਸ ਲਈ ਤੁਸੀਂ ਇਸ ਨੂੰ ਪੱਕੇ ਤੌਰ ਤੇ ਨਹੀਂ ਵੇਚ ਸੱਕਦੇ। ਤੁਸੀਂ ਤਾਂ ਮੇਰੀ ਜ਼ਮੀਨ ਉੱਤੇ ਮੇਰੇ ਨਾਲ ਰਹਿਣ ਵਾਲੇ ਪਰਦੇਸੀ ਮੁਸਾਫ਼ਰ ਹੋ।"
10ਸਾਰੇ ਦੇਸ਼ ਵਿੱਚ, ਜ਼ਮੀਨ ਉਸ ਆਦਮੀ ਦੁਆਰਾ ਵਾਪਸ ਖਰੀਦੀ ਜਾਣ ਦੇਣੀ ਚਾਹੀਦੀ ਹੈ ਜਿਸਨੇ ਇਸ ਨੂੰ ਵੇਚਿਆ ਸੀ।"

11ਜੇਕਰ ਤੁਹਾਡੇ ਦੇਸ਼ ਦਾ ਕੋਈ ਵੀ ਬੰਦਾ ਇੰਨਾ ਗਰੀਬ ਹੋ ਜਾਵੇ ਕਿ ਉਹ ਆਪਣੀ ਜ਼ਮੀਨ ਵੇਚ ਦੇਵੇ, ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਆਕੇ ਉਸ ਲਈ ਜ਼ਮੀਨ ਵਾਪਸ ਖਰੀਦਣੀ ਚਾਹੀਦੀ ਹੈ।"
12ਹੋ ਸੱਕਦਾ ਹੈ ਕਿ ਉਸ ਦੇ ਲਈ ਜ਼ਮੀਨ ਖਰੀਦਣ ਵਾਲਾ ਉਸਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ। ਪਰ ਹੋ ਸੱਕਦਾ ਹੈ ਕਿ ਉਹ ਆਪਣੇ ਲਈ ਜ਼ਮੀਨ ਵਾਪਸ ਖਰੀਦਣ ਲਈ ਲੋੜੀਂਦਾ ਪੈਸਾ ਇਕੱਠਾ ਕਰ ਲਵੇ।"
13ਫ਼ੇਰ ਉਸ ਨੂੰ ਜ਼ਮੀਨ ਵੇਚਣ ਤੋਂ ਬਾਦ ਦੇ ਵਰ੍ਹੇ ਗਿਨਣੇ ਚਾਹੀਦੇ ਹਨ। ਉਸ ਨੂੰ ਜ਼ਮੀਨ ਦੀ ਕੀਮਤ ਨਿਰਧਾਰਿਤ ਕਰਨ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ। ਫ਼ੇਰ ਉਸ ਨੂੰ ਜ਼ਮੀਨ ਵਾਪਸ ਖਰੀਦਕੇ ਇਸਤੇ ਵਾਪਸ ਆ ਜਾਣਾ ਚਾਹੀਦਾ ਹੈ।"
14ਪਰ ਜੇਕਰ ਉਹ ਆਪਣੇ ਲਈ ਜ਼ਮੀਨ ਵਾਪਸ ਖਰੀਦਣ ਲਈ ਲੋੜੀਂਦਾ ਪੈਸਾ ਇਕੱਠਾ ਨਹੀਂ ਕਰ ਸੱਕਦਾ, ਜੋ ਉਸ ਨੇ ਵੇਚਿਆ ਸੀ, ਉਹ ਖਰੀਦਦਾਰ ਦੇ ਹੱਥਾਂ ਵਿੱਚ ਜੁਬਲੀ ਵਰ੍ਹੇ ਤੀਕ ਰਹੇਗਾ। ਜੁਬਲੀ ਵਰ੍ਹੇ ਵਿੱਚ ਉਸ ਨੂੰ ਆਪਣੀ ਜ਼ਮੀਨ ਤੇ ਵਾਪਸ ਜਾਣਾ ਚਾਹੀਦਾ ਅਤੇ ਇਸਤੇ ਕਬਜ਼ਾ ਲੈ ਲੈਣਾ ਚਾਹੀਦਾ ਹੈ।"
15“ਜੇਕਰ ਕੋਈ ਬੰਦਾ ਕੰਧਾਂ ਨਾਲ ਘਿਰੇ ਸ਼ਹਿਰੀ ਇਲਾਕੇ ਵਿੱਚ ਮਕਾਨ ਵੇਚਦਾ, ਉਸ ਨੂੰ ਇੱਕ ਸਾਲ ਤਾਈਂ ਜਦੋਂ ਤੋਂ ਉਸ ਨੇ ਘਰ ਵੇਚਿਆ ਸੀ, ਘਰ ਖਰੀਦਣ ਦਾ ਹੱਕ ਹੈ।"

16ਪਰ ਜੇਕਰ ਉਹ ਪੂਰਾ ਸਾਲ ਬੀਤਣ ਤੋਂ ਪਹਿਲਾਂ ਮਕਾਨ ਨੂੰ ਵਾਪਸ ਨਹੀਂ ਖਰੀਦਦਾ, ਤਾਂ ਕੰਧਾਂ ਨਾਲ ਘਿਰੇ ਸ਼ਹਿਰੀ ਇਲਾਕੇ ਵਿੱਚਲਾ ਇਹ ਮਕਾਨ, ਹਮੇਸ਼ਾ ਲਈ ਉਸਦਾ ਅਤੇ ਉਸ ਦੇ ਉੱਤਰਾਧਿਕਾਰੀਆਂ ਦਾ ਹੋ ਜਾਵੇਗਾ ਜਿਸਨੇ ਇਸ ਨੂੰ ਖਰੀਦਿਆ ਸੀ।"
17ਚਾਰਦੀਵਾਰੀ ਤੋਂ ਬਿਨਾ ਨਗਰਾਂ ਨੂੰ ਖੁਲ੍ਹੇ ਖੇਤ ਮੰਨਿਆ ਜਾਵੇਗਾ। ਇਸ ਲਈ ਇਨ੍ਹਾਂ ਛੋਟਿਆਂ ਨਗਰਾਂ ਵਿੱਚ ਵੇਚੇ ਗਏ ਘਰ ਕਿਸੇ ਵੀ ਵਕਤ ਵਾਪਸ ਖਰੀਦੇ ਜਾ ਸੱਕਣਗੇ ਅਤੇ ਜੁਬਲੀ ਵਰ੍ਹੇ ਦੇ ਸਮੇਂ ਆਪਣੇ ਪਹਿਲੇ ਮਾਲਕਾਂ ਕੋਲ ਵਾਪਸ ਚੱਲੇ ਜਾਣਗੇ।"
18“ਪਰ ਲੇਵੀਆਂ ਦੇ ਸ਼ਹਿਰਾਂ ਬਾਰੇ; ਲੇਵੀ ਆਪਣੇ ਘਰਾਂ ਨੂੰ ਉਨ੍ਹਾਂ ਦੇ ਆਪਣੇ ਸ਼ਹਿਰਾਂ ਵਿੱਚਲੇ ਮਕਾਨਾਂ ਨੂੰ ਕਿਸੇ ਵੇਲੇ ਵੀ ਵਾਪਸ ਖਰੀਦ ਸੱਕਦੇ ਹਨ।"
19ਜੇ ਕੋਈ ਬੰਦਾ ਕਿਸੇ ਲੇਵੀ ਤੋਂ ਮਕਾਨ ਖਰੀਦਦਾ ਹੈ, ਲੇਵੀਆਂ ਦੇ ਸ਼ਹਿਰ ਵਿੱਚਲਾ ਉਹ ਮਕਾਨ ਜੁਬਲੀ ਦੇ ਮੌਕੇ ਤੇ ਇੱਕ ਵਾਰ ਫ਼ੇਰ ਲੇਵੀਆਂ ਕੋਲ ਚੱਲਾ ਜਾਵੇਗਾ, ਕਿਉਂਕਿ ਇਸਰਾਏਲ ਵਿੱਚ ਲੇਵੀਆਂ ਦੇ ਸ਼ਹਿਰਾਂ ਵਿੱਚਲੇ ਮਕਾਨ ਸਥਾਈ ਤੌਰ ਤੇ ਲੇਵੀਆਂ ਦੇ ਹਨ।"
20ਇਸਤੋਂ ਇਲਾਵਾ, ਲੇਵੀਆਂ ਦੇ ਸ਼ਹਿਰਾਂ ਦੇ ਆਲੇ-ਦੁਆਲੇ ਦੇ ਖੇਤਾਂ ਨੂੰ ਵੇਚਿਆ ਨਹੀਂ ਜਾ ਸੱਕਦਾ। ਇਹ ਖੇਤ ਹਮੇਸ਼ਾ ਵਾਸਤੇ ਲੇਵੀਆਂ ਦੇ ਹਨ।"

21ਗੁਲਾਮਾਂ ਦੇ ਮਾਲਕਾਂ ਲਈ ਬਿਧੀਆਂ “ਤੁਹਾਡੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਸੱਕਦਾ ਕਿ ਉਹ ਆਪਣਾ ਹੀ ਗੁਜ਼ਾਰਾ ਨਾ ਕਰ ਸੱਕੇ। ਤੁਹਾਨੂੰ ਉਸਦੀ ਮਦਦ ਕਰਨੀ ਚਾਹੀਦੀ ਹੈ ਭਾਵੇਂ ਉਹ ਵਿਦੇਸ਼ੀ ਵਸਨੀਕ ਹੋਵੇ ਜਾਂ ਕੋਈ ਨਾਗਰਿਕ ਤਾਂ ਜੋ ਉਹ ਤੁਹਾਡੇ ਦਰਮਿਆਨ ਰਹਿਣਾ ਜਾਰੀ ਰੱਖ ਸੱਕੇ।"
22ਉਸ ਨੂੰ ਦਿੱਤੇ ਹੋਏ ਪੈਸੇ ਤੇ ਕੋਈ ਸੂਦ ਨਾ ਵਸੂਲੋ। ਪਰ ਇਸਦੀ ਬਜਾਇ ਆਪਣੇ ਪਰਮੇਸ਼ੁਰ ਤੋਂ ਡਰੋ ਤਾਂ ਜੋ ਤੁਹਾਡਾ ਸਹ-ਦੇਸ਼ਵਾਸੀ ਤੁਹਾਡੇ ਨਾਲ ਰਹਿ ਸੱਕੇ।"
23ਉਸ ਨੂੰ ਵੇਚੇ ਭੋਜਨ ਤੋਂ ਕੋਈ ਨਫ਼ਾ ਕਮਾਉਣ ਦੀ ਕੋਸ਼ਿਸ਼ ਨਾ ਕਰੋ।"
You have read Leviticus 24
23 verses