Lumina
Leviticus

The Sabbatical Year and Jubilee

Leviticus 25·Punjabi Bible

1ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਸੀ, ਤੁਹਾਨੂੰ ਕਨਾਨ ਦੀ ਧਰਤੀ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ।"

2“ਹੋ ਸੱਕਦਾ ਹੈ ਕਿ ਤੁਹਾਡੇ ਆਪਣੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਜਾਵੇ ਕਿ ਉਹ ਤੁਹਾਨੂੰ ਆਪਣੇ-ਆਪ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ। ਤੁਹਾਨੂੰ ਉਸ ਕੋਲੋਂ ਗੁਲਾਮ ਵਰਗਾ ਕੰਮ ਨਹੀਂ ਲੈਣਾ ਚਾਹੀਦਾ।"

3ਉਹ ਤੁਹਾਡੇ ਨਾਲ ਰਹਿੰਦੇ ਇੱਕ ਭਾੜੇ ਦੇ ਕਾਮੇ ਜਾਂ ਇੱਕ ਵਿਦੇਸ਼ੀ ਵਾਂਗ ਹੋਵੇਗਾ। ਉਹ ਜੁਬਲੀ ਵਰ੍ਹੇ ਤੀਕ ਤੁਹਾਡੇ ਸੇਵਾ ਕਰੇਗਾ।"

4ਫ਼ੇਰ ਉਹ ਤੁਹਾਡੇ ਕੋਲੋਂ ਜਾ ਸੱਕਦਾ ਹੈ। ਉਹ ਆਪਣੇ ਬੱਚਿਆਂ ਨੂੰ ਲੈ ਕੇ ਆਪਣੇ ਪਰਿਵਾਰ ਕੋਲ ਵਾਪਸ ਜਾ ਸੱਕਦਾ ਹੈ। ਉਹ ਆਪਣੇ ਪੁਰਖਿਆਂ ਦੀ ਜ਼ਮੀਨ ਉੱਤੇ ਵਾਪਸ ਜਾ ਸੱਕਦਾ ਹੈ।"

5ਕਿਉਂ? ਕਿਉਂਕਿ ਉਹ ਮੇਰੇ ਸੇਵਕ ਹਨ। ਮੈਂ ਉਨ੍ਹਾਂ ਨੂੰ ਮਿਸਰ ਵਿੱਚਲੀ ਗੁਲਾਮੀ ਤੋਂ ਬਾਹਰ ਲਿਆਂਦਾ ਉਨ੍ਹਾਂ ਨੂੰ ਫ਼ੇਰ ਤੋਂ ਗੁਲਾਮ ਨਹੀਂ ਬਣਨਾ ਚਾਹੀਦਾ।"

Leviticus 25 illustration - Leviticus Chapter 25

6ਤੁਹਾਨੂੰ ਉਸਤੇ ਕਠੋਰ ਢੰਗ ਨਾਲ ਸ਼ਾਸਨ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੇ ਪਰਮੇਸ਼ੁਰ ਤੋਂ ਡਰਨਾ ਚਾਹੀਦਾ ਹੈ।"

7“ਤੁਹਾਡੇ ਦਾਸ ਅਤੇ ਦਾਸੀਆਂ ਬਾਰੇ; ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਤੋਂ ਆਦਮੀਆਂ ਅਤੇ ਔਰਤਾਂ ਨੂੰ ਤੁਹਾਡੇ ਗੁਲਾਮ ਹੋਣ ਲਈ ਖਰੀਦ ਸੱਕਦੇ ਹੋਂ।"

8ਇਸਤੋਂ ਇਲਾਵਾ, ਤੁਸੀਂ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਉਨ੍ਹਾਂ ਦੇ ਪਰਿਵਾਰਾਂ ਤੋਂ ਜਾਂ ਉਨ੍ਹਾਂ ਦੇ ਪਰਿਵਾਰਾਂ ਤੋਂ ਗੁਲਾਮ ਖਰੀਦ ਸੱਕਦੇ ਹੋ, ਜੋ ਤੁਹਾਡੀ ਧਰਤੀ ਵਿੱਚ ਜਨਮੇ ਸਨ। ਉਹ ਗੁਲਾਮ ਤੁਹਾਡੀ ਜੈਦਾਦ ਬਣ ਜਾਣਗੇ।"

9ਤੁਸੀਂ ਇਨ੍ਹਾਂ ਪਰਦੇਸੀ ਗੁਲਾਮਾਂ ਨੂੰ ਆਪਣੇ ਬੱਚਿਆਂ ਨੂੰ ਵੀ ਦੇ ਸੱਕਦੇ ਹੋ ਜੋ ਤੁਹਾਡੇ ਮਰਨ ਤੋਂ ਬਾਦ ਤੁਹਾਡੇ ਬੱਚਿਆਂ ਦੇ ਹੋ ਜਾਣਗੇ। ਉਹ ਹਮੇਸ਼ਾ ਵਾਸਤੇ ਤੁਹਾਡੇ ਗੁਲਾਮ ਰਹਿਣਗੇ। ਤੁਸੀਂ ਇਨ੍ਹਾਂ ਪਰਦੇਸੀਆਂ ਨੂੰ ਗੁਲਾਮ ਬਣਾ ਸੱਕਦੇ ਹੋ। ਪਰ ਤੁਹਾਨੂੰ ਆਪਣੇ ਭਰਾਵਾਂ, ਇਸਰਾਏਲ ਦੇ ਲੋਕਾਂ ਲਈ ਜ਼ਾਲਮ ਸੁਆਮੀ ਨਹੀਂ ਬਨਣਾ ਚਾਹੀਦਾ।"

10“ਹੋ ਸੱਕਦਾ ਕੋਈ ਵਿਦੇਸ਼ੀ ਜੋ ਤੁਹਾਡੇ ਦਰਮਿਆਨ ਰਹਿੰਦਾ ਅਮੀਰ ਬਣ ਸੱਕਦਾ ਅਤੇ ਤੁਹਾਡੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਬਣ ਸੱਕਦਾ ਕਿ ਉਹ ਆਪਣੇ-ਆਪ ਨੂੰ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਜਾਂ ਉਸ ਦੇ ਪਰਿਵਾਰ ਦੇ ਕਿਸੇ ਸਦੱਸ ਨੂੰ ਗੁਲਾਮ ਵਜੋਂ ਵੇਚ ਦੇਵੇ।"

Leviticus 25 illustration - Leviticus Chapter 25

11ਉਸ ਬੰਦੇ ਨੂੰ ਇਹ ਅਧਿਕਾਰ ਹੋਵੇਗਾ ਕਿ ਉਸ ਨੂੰ ਵਾਪਸ ਖਰੀਦੇ ਜਾਣ ਅਤੇ ਅਜ਼ਾਦ ਹੋਣ ਦਾ ਅਧਿਕਾਰ ਹੋਵੇਗਾ। ਉਸਦਾ ਕੋਈ ਭਰਾ ਉਸ ਨੂੰ ਵਾਪਸ ਖਰੀਦ ਸੱਕਦਾ ਹੈ।"

12ਜਾਂ ਉਸਦਾ ਚਾਚਾ ਜਾਂ ਉਸਦਾ ਚਚੇਰਾ ਭਰਾ ਉਸ ਨੂੰ ਵਾਪਸ ਖਰੀਦ ਸੱਕਦਾ ਹੈ। ਉਸ ਦੇ ਪਰਿਵਾਰ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਵਾਪਸ ਖਰੀਦ ਸੱਕਦਾ ਹੈ। ਜਾਂ ਜੇ ਉਹ ਬੰਦਾ ਲੋੜੀਂਦਾ ਪੈਸਾ ਜਮ੍ਹਾ ਕਰ ਸੱਕਦਾ ਹੈ ਤਾਂ ਉਹ ਆਪਣੇ-ਆਪ ਲਈ ਪੈਸਾ ਤਾਰ ਸੱਕਦਾ ਹੈ ਅਤੇ ਮੁੜਕੇ ਆਜ਼ਾਦ ਹੋ ਸੱਕਦਾ ਹੈ।"

13“ਤੁਸੀਂ ਕੀਮਤ ਦਾ ਨਿਆਂ ਕਿਵੇਂ ਕਰੋਂਗੇ? ਤੁਹਾਨੂੰ ਜਦੋਂ ਤੋਂ ਉਸ ਨੇ ਆਪਣੇ-ਆਪ ਨੂੰ ਵੇਚਿਆ ਸੀ ਜੁਬਲੀ ਵਰ੍ਹੇ ਤੀਕ ਸਾਲ ਗਿਨਣੇ ਚਾਹੀਦੇ ਹਨ। ਇਸ ਗਿਣਤੀ ਦੀ ਵਰਤੋਂ ਕੀਮਤ ਨਿਰਧਾਰਤ ਕਰਨ ਲਈ ਕਰੋ। ਕਿਉਂਕਿ ਅਸਲ ਵਿੱਚ ਉਸ ਬੰਦੇ ਨੇ ਉਸ ਨੂੰ ਕੁਝ ਸਾਲਾਂ ਲਈ ਹੀ ਭਾੜੇ ਤੇ ਰੱਖਿਆ ਸੀ।"

14ਜੇਕਰ ਹਾਲੇ ਵੀ ਜੁਬਲੀ ਵਰ੍ਹੇ ਤੀਕ ਬਹੁਤ ਸਾਲ ਰਹਿੰਦੇ ਹਨ, ਉਸ ਨੂੰ ਲਗਭੱਗ ਉਹੀ ਕੀਮਤ ਅਦਾ ਕਰਨੀ ਚਾਹੀਦੀ ਹੈ ਜਿੰਨੀ ਉਸ ਨੂੰ ਆਪਣੇ-ਆਪ ਨੂੰ ਵੇਚਦਿਆਂ ਸਮੇਂ ਮਿਲੀ ਸੀ।"

15ਜੇ ਜੁਬਲੀ ਵਰ੍ਹੇ ਤੱਕ ਸਿਰਫ਼ ਥੋੜੇ ਜਿਹੇ ਵਰ੍ਹੇ ਹੀ ਰਹਿੰਦੇ ਹਨ, ਤਾਂ ਉਸ ਬੰਦੇ ਨੂੰ ਮੁਢਲੀ ਕੀਮਤ ਦਾ ਥੋੜਾ ਜਿਹਾ ਹਿੱਸਾ ਹੀ ਅਦਾ ਕਰਨਾ ਚਾਹੀਦਾ ਹੈ।"

Leviticus 25 illustration - Leviticus Chapter 25

16ਪਰ ਉਹ ਬੰਦਾ ਵਿਦੇਸ਼ੀ ਦੇ ਨਾਲ ਇੱਕ ਭਾੜੇ ਦੇ ਕਾਮੇ ਵਾਂਗ ਰਹੇਗਾ। ਉਸ ਵਿਦੇਸ਼ੀ ਨੂੰ ਇੱਕ ਜ਼ਾਲਮ ਮਾਲਕ ਨਾ ਬਨਣ ਦਿਉ।"

17“ਉਹ ਬੰਦਾ ਅਜ਼ਾਦ ਹੋ ਜਾਵੇਗਾ, ਭਾਵੇਂ ਉਸ ਨੂੰ ਕੋਈ ਵੀ ਵਾਪਸ ਨਾ ਖਰੀਦੇ। ਜੁਬਲੀ ਵਰ੍ਹੇ ਤੇ ਉਹ ਅਤੇ ਉਸ ਦੇ ਬੱਚੇ ਆਜ਼ਾਦ ਹੋ ਜਾਣਗੇ।"

18ਕਿਉਂਕਿ ਇਸਰਾਏਲ ਦੇ ਲੋਕ ਮੇਰੇ ਨੌਕਰ ਹਨ। ਉਹ ਮੇਰੇ ਨੌਕਰ ਹਨ ਅਤੇ ਮੈਂ ਉਨ੍ਹਾਂ ਨੂੰ ਮਿਸਰ ਚੋਂ ਬਾਹਰ ਲਿਆਂਦਾ ਹੈ। ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ।"

19ਪਰਮੇਸ਼ੁਰ ਦਾ ਹੁਕਮ ਮੰਨਣ ਦੇ ਇਨਾਮ “ਆਪਣੇ ਲਈ ਬੁੱਤ ਨਾ ਬਣਾਉ। ਆਪਣੀ ਧਰਤੀ ਉੱਤੇ ਬੁੱਤਾਂ, ਧਾਰਮਿਕ ਥੰਮਾਂ ਜਾਂ ਤਰਾਸੇ ਹੋਏ ਪੱਥਰਾਂ ਨੂੰ ਨਾ ਉਸਾਰੋ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।"

20“ਮੇਰੀ ਛੁੱਟੀ ਦੇ ਖਾਸ ਦਿਨਾਂ ਨੂੰ ਚੇਤੇ ਰੱਖੋ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰੋ। ਮੈਂ ਯਹੋਵਾਹ ਹਾਂ।"

Leviticus 25 illustration - Leviticus Chapter 25

21“ਜੇ ਤੁਸੀਂ ਮੇਰੇ ਕਾਨੂੰਨਾਂ ਨੂੰ ਚੇਤੇ ਕਰਕੇ ਅਤੇ ਉਨ੍ਹਾਂ ਦੀ ਪਾਲਣਾ ਕਰਕੇ, ਮੇਰੀਆਂ ਹਿਦਾਇਤਾਂ ਅਨੁਸਾਰ ਰਹੋਂਗੇ,"

22ਮੈਂ ਤੁਹਾਨੂੰ ਉਸ ਵੇਲੇ ਮੀਂਹ ਦਿਆਂਗਾ ਜਦੋਂ ਇਸ ਦੀ ਜ਼ਰੂਰਤ ਹੋਵੇਗੀ। ਧਰਤੀ ਫ਼ਸਲਾਂ ਉਗਾਵੇਗੀ ਅਤੇ ਖੇਤਾਂ ਦੇ ਰੁੱਖ ਆਪਣੇ ਫ਼ਲ ਉੱਗਣਗੇ।"

23ਤੁਹਾਡੀ ਗਹਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਕਿ ਅੰਗੂਰ ਸਾਂਭਣ ਦਾ ਸਮਾਂ ਨਹੀਂ ਆ ਜਾਂਦਾ। ਅਤੇ ਤੁਹਾਡਾ ਅੰਗੂਰ ਸਾਂਭਣਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿ ਬੀਜਣ ਦਾ ਸਮਾਂ ਨਹੀਂ ਹੋ ਜਾਂਦਾ। ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਹੋਵੇਗਾ। ਅਤੇ ਤੁਸੀਂ ਆਪਣੀ ਧਰਤੀ ਉੱਤੇ ਸੁਰੱਖਿਅਤ ਰਹੋਂਗੇ।"

24ਮੈਂ ਤੁਹਾਡੇ ਦੇਸ਼ ਨੂੰ ਅਮਨ ਦਿਆਂਗਾ। ਤੁਸੀਂ ਅਮਨ ਚੈਨ ਨਾਲ ਲੇਟੋਂਗੇ। ਕੋਈ ਵੀ ਬੰਦਾ ਤੁਹਾਨੂੰ ਡਰਾਉਣ ਲਈ ਨਹੀਂ ਆਵੇਗਾ। ਮੈਂ ਖਤਰਨਾਕ ਜਾਨਵਰਾਂ ਨੂੰ ਤੁਹਾਡੇ ਦੇਸ਼ ਤੋਂ ਬਾਹਰ ਰੱਖਾਂਗਾ। ਅਤੇ ਫ਼ੌਜਾਂ ਤੁਹਾਡੇ ਦੇਸ਼ ਵਿੱਚੋਂ ਨਹੀਂ ਗੁਜ਼ਰਨਗੀਆਂ।"

25“ਤੁਸੀਂ ਆਪਣੇ ਦੁਸ਼ਮਣਾਂ ਨੂੰ ਭਜਾਉਂਗੇ ਅਤੇ ਉਨ੍ਹਾਂ ਨੂੰ ਹਰਾ ਦਿਉਂਗੇ। ਤੁਸੀਂ ਉਨ੍ਹਾਂ ਨੂੰ ਆਪਣੀ ਤਲਵਾਰ ਨਾਲ ਕਤਲ ਕਰ ਦਿਉਂਗੇ।"

Leviticus 25 illustration - Leviticus Chapter 25

26ਤੁਹਾਡੇ ਪੰਜ ਆਦਮੀ ਸੌ ਆਦਮੀਆਂ ਨੂੰ ਭਜਾ ਦੇਣਗੇ ਅਤੇ ਤੁਹਾਡੇ ਸੌ ਆਦਮੀ ਹਜ਼ਾਰਾਂ ਆਦਮੀਆਂ ਨੂੰ ਭਜਾ ਦੇਣਗੇ। ਤੁਸੀਂ ਆਪਣੇ ਦੁਸ਼ਮਨਾਂ ਨੂੰ ਹਰਾ ਦਿਉਂਗੇ ਅਤੇ ਤਲਵਾਰ ਨਾਲ ਉਨ੍ਹਾਂ ਨੂੰ ਮਾਰ ਦਿਉਂਗੇ।"

27“ਫ਼ੇਰ ਮੈਂ ਤੁਹਾਡੇ ਵੱਲ ਮੁੜਾਂਗਾ। ਮੈਂ ਤੁਹਾਨੂੰ ਬਹੁਤ ਸਾਰੀ ਔਲਾਦ ਦਿਆਂਗਾ। ਮੈਂ ਤੁਹਾਡੇ ਨਾਲ ਆਪਣਾ ਇਕਰਾਰਨਾਮਾ ਨਿਭਾਵਾਂਗਾ।"

28ਤੁਹਾਡੇ ਕੋਲ ਸਾਲ ਭਰ ਤੋਂ ਵੱਧ ਸਮੇਂ ਲਈ ਕਾਫ਼ੀ ਫ਼ਸਲਾਂ ਹੋਣਗੀਆਂ। ਤੁਸੀਂ ਨਵੀਆਂ ਫ਼ਸਲਾਂ ਵੱਢੋਂਗ਼ੇ ਪਰ ਫ਼ੇਰ ਤੁਹਾਨੂੰ ਆਪਣੀਆਂ ਨਵੀਆਂ ਫ਼ਸਲਾਂ ਲਈ ਥਾਂ ਬਨਾਉਣ ਵਾਸਤੇ ਪੁਰਾਣੀਆਂ ਫ਼ਸਲਾਂ ਬਾਹਰ ਸੁੱਟਣੀਆਂ ਪੈਣਗੀਆਂ।"

29ਇਸਤੋਂ ਇਲਾਵਾ, ਮੈਂ ਆਪਣਾ ਪਵਿੱਤਰ ਤੰਬੂ ਤੁਹਾਡੇ ਦਰਮਿਆਨ ਸਥਾਪਿਤ ਕਰਾਂਗਾ। ਮੈਂ ਤੁਹਾਡੇ ਕੋਲੋਂ ਮੂੰਹ ਨਹੀਂ ਮੋੜਾਂਗਾ।"

30ਮੈਂ ਤੁਹਾਡੇ ਨਾਲ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਹੋਵਾਂਗਾ। ਅਤੇ ਤੁਸੀਂ ਮੇਰੇ ਬੰਦੇ ਹੋਵੋਂਗੇ।"

Leviticus 25 illustration - Leviticus Chapter 25

31ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ। ਤੁਸੀਂ ਉਸ ਭਾਰੀ ਬੋਝ ਨਾਲ ਦੱਬੇ ਹੋਏ ਸੀ ਜਿਹੜਾ ਤੁਸੀਂ ਗੁਲਾਮਾਂ ਦੇ ਤੌਰ ਤੇ ਚੁੱਕਿਆ ਹੋਇਆ ਸੀ। ਪਰ ਮੈਂ ਉਹ ਬੱਲੀਆਂ ਤੋੜ ਦਿੱਤੀਆਂ ਜਿਹੜੀਆਂ ਤੁਹਾਡੇ ਮੋਢਿਆਂ ਉੱਤੇ ਰੱਖੀਆਂ ਹੋਈਆਂ ਸਨ। ਮੈਂ ਤੁਹਾਨੂੰ ਫ਼ੇਰ ਇੱਕ ਵਾਰੀ ਸਿਰ ਉੱਚਾ ਚੁੱਕ ਕੇ ਤੁਰਨ ਦਿੱਤਾ।"

32ਪਰਮੇਸ਼ੁਰ ਦੀ ਪਾਲਣਾ ਨਾ ਕਰਨ ਦੀ ਸਜ਼ਾ “ਜੇ ਤੁਸੀਂ ਮੇਰੀ ਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਨਹੀਂ ਕਰੋਂਗੇ।"

33ਜੇ ਤੁਸੀਂ ਮੇਰੀਆਂ ਬਿਧੀਆਂ ਨੂੰ ਨਾਮਂਜ਼ੂਰ ਕਰੋਂਗੇ ਅਤੇ ਮੇਰੇ ਆਦੇਸ਼ਾਂ ਤੋਂ ਉਲਟ ਜਾਵੋਂਗੇ ਅਤੇ ਉਨ੍ਹਾਂ ਦਾ ਅਨੁਸਰਣ ਨਹੀਂ ਕਰੋਂਗੇ, ਤੁਸੀਂ ਮੇਰਾ ਇਕਰਾਰਨਾਮਾ ਤੋੜ ਦਿੱਤਾ ਹੈ।"

34ਤਾਂ ਇਹੀ ਹੈ ਜੋ ਮੈਂ ਤੁਹਾਡੇ ਨਾਲ ਕਰਾਂਗਾ; ਮੈਂ ਤੁਹਾਨੂੰ ਬਿਮਾਰੀ ਅਤੇ ਬੁਖਾਰ ਦਿਆਂਗਾ ਜੋ ਤੁਹਾਡੀਆਂ ਅੱਖਾਂ ਨਸ਼ਟ ਕਰ ਦੇਣਗੇ ਅਤੇ ਤੁਹਾਡੀ ਜਾਨ ਕੱਢ ਲੈਣਗੇ। ਜਦੋਂ ਵੀ ਤੁਸੀਂ ਬੀਜ ਬੀਜੋਂਗੇ, ਤੁਹਾਨੂੰ ਸਫ਼ਲਤਾ ਨਹੀਂ ਮਿਲੇਗੀ ਅਤੇ ਤੁਹਾਡੇ ਦੁਸ਼ਮਣ ਤੁਹਾਡੀਆਂ ਫ਼ਸਲਾਂ ਖਾ ਜਾਣਗੇ।"

35ਮੈਂ ਤੁਹਾਡੇ ਵਿਰੁੱਧ ਹੋਵਾਂਗਾ, ਇਸ ਲਈ ਤੁਹਾਡੇ ਦੁਸ਼ਮਣ ਤੁਹਾਨੂੰ ਹਰਾ ਦੇਣਗੇ। ਉਹ ਦੁਸ਼ਮਣ ਤੁਹਾਨੂੰ ਨਫ਼ਰਤ ਕਰਦੇ ਹਨ ਅਤੇ ਉਹ ਤੁਹਾਡੇ ਉੱਤੇ ਰਾਜ ਕਰਨਗੇ। ਤੁਸੀਂ ਭੱਜ ਜਾਵੋਂਗੇ ਜਦ ਕਿ ਕੋਈ ਵੀ ਤੁਹਾਡਾ ਪਿੱਛਾ ਨਹੀਂ ਕਰ ਰਿਹਾ ਹੋਵੇਗਾ।"

Leviticus 25 illustration - Leviticus Chapter 25

36“ਇਨ੍ਹਾਂ ਗੱਲਾਂ ਤੋਂ ਬਾਦ ਜੇ ਤੁਸੀਂ ਫ਼ੇਰ ਵੀ ਮੇਰੀ ਪਾਲਣਾ ਨਾ ਕੀਤੀ। ਮੈਂ ਤੁਹਾਨੂੰ ਤੁਹਾਡੇ ਪਾਪਾਂ ਦੀ ਸੱਤ ਗੁਣਾ ਵੱਧੇਰੇ ਸਜ਼ਾ ਦੇਵਾਂਗਾ।"

37ਮੈਂ ਉਨ੍ਹਾਂ ਮਹਾਨ ਸ਼ਹਿਰਾਂ ਨੂੰ ਵੀ ਤਬਾਹ ਕਰ ਦਿਆਂਗਾ ਜਿਹੜੇ ਤੁਹਾਨੂੰ ਗੁਮਾਨੀ ਬਣਾਉਂਦੇ ਹਨ। ਅਕਾਸ਼ ਮੀਂਹ ਨਹੀਂ ਵਰ੍ਹਾਉਣਗੇ ਅਤੇ ਧਰਤੀ ਫ਼ਸਲਾਂ ਨਹੀਂ ਉਗਾਏਗੀ।"

38ਤੁਸੀਂ ਸਖਤ ਮਿਹਨਤ ਕਰੋਂਗੇ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਤੁਹਾਡੀ ਜ਼ਮੀਨ ਕੋਈ ਫ਼ਸਲ ਨਹੀਂ ਦੇਵੇਗੀ ਅਤੇ ਤੁਹਾਡੇ ਰੁੱਖ ਆਪਣੇ ਫ਼ਲ ਨਹੀਂ ਉਗਾਉਣਗੇ।"

39“ਫ਼ੇਰ ਵੀ, ਜੇ ਤੁਸੀਂ ਮੇਰੇ ਖਿਲਾਫ਼ ਹੋਵੋਂਗੇ ਅਤੇ ਮੈਨੂੰ ਮੰਨਣ ਤੋਂ ਇਨਕਾਰ ਕਰੋਂਗੇ, ਮੈਂ ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣੇ ਜ਼ਿਆਦਾ ਸਜ਼ਾ ਦਿਆਂਗਾ।"

40ਮੈਂ ਤੁਹਾਡੇ ਖਿਲਾਫ਼ ਜੰਗਲੀ ਜਾਨਵਰ ਘੱਲਾਂਗਾ। ਉਹ ਤੁਹਾਡੇ ਕੋਲੋਂ ਤੁਹਾਡੇ ਬੱਚਿਆਂ ਨੂੰ ਚੁੱਕ ਲਿਜਾਣਗੇ ਅਤੇ ਤੁਹਾਡੇ ਜਾਨਵਰਾਂ ਨੂੰ ਨਸ਼ਟ ਕਰ ਦੇਣਗੇ। ਉਹ ਤੁਹਾਡੇ ਬਹੁਤ ਸਾਰੇ ਲੋਕਾਂ ਨੂੰ ਮਾਰ ਦੇਣਗੇ। ਤੁਹਾਡੀਆਂ ਸੜਕਾਂ ਖਾਲੀ ਹੋ ਜਾਣਗੀਆਂ।"

Leviticus 25 illustration - Leviticus Chapter 25

41“ਜੇ ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਦ ਵੀ ਤੁਸੀਂ ਸਬਕ ਨਾ ਸਿੱਖਿਆ, ਅਤੇ ਜੇ ਤੁਸੀਂ ਫ਼ੇਰ ਵੀ ਮੇਰੇ ਵਿਰੁੱਧ ਹੋਵੋਂਗੇ,"

42ਤਾਂ ਮੈਂ ਵੀ ਤੁਹਾਡੇ ਵਿਰੁੱਧ ਹੋ ਜਾਵਾਂਗਾ। ਮੈਂ-ਮੈਂ ਯਹੋਵਾਹ ਹਾਂ-ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਵਾਰੀ ਸਜ਼ਾ ਦਿਆਂਗਾ।"

43ਤੁਸੀਂ ਮੇਰਾ ਇਕਰਾਰਨਾਮਾ ਤੋੜਿਆ ਹੋਵੇਗਾ, ਇਸ ਲਈ ਮੈਂ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਖਿਲਾਫ਼ ਫ਼ੌਜਾਂ ਲਿਆਵਾਂਗਾ। ਤੁਸੀਂ ਸੁਰੱਖਿਆ ਲਈ ਆਪਣੇ ਸ਼ਹਿਰਾਂ ਅੰਦਰ ਵੜ ਜਾਵੋਂਗੇ। ਪਰ ਮੈਂ ਤੁਹਾਡੇ ਅੰਦਰ ਬਿਮਾਰੀਆਂ ਫ਼ੈਲਾਵਾਂਗਾ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਹਰਾ ਦੇਣਗੇ।"

44ਜਦੋਂ ਮੈਂ ਤੁਹਾਡੀ ਭੋਜਨ ਪੂਰਤੀ ਬੰਦ ਕਰ ਦਿਆਂਗਾ, ਦਸ ਔਰਤਾਂ ਇੱਕੋ ਤੰਦੂਰ ਉੱਤੇ ਆਪਣੀ ਰੋਟੀ ਪਕਾ ਸੱਕਣਗੀਆਂ। ਉਹ ਹਰ ਰੋਟੀ ਨੂੰ ਧਿਆਨ ਨਾਲ ਨਾਪਣਗੀਆਂ। ਤੁਸੀਂ ਖਾਵੋਂਗੇ ਪਰ ਫ਼ੇਰ ਵੀ ਭੁੱਖੇ ਰਹੋਂਗੇ।"

45“ਜੇ ਤੁਸੀਂ ਫ਼ੇਰ ਵੀ ਮੇਰੀ ਗੱਲ ਵੱਲ ਧਿਆਨ ਨਹੀਂ ਦਿਉਂਗੇ ਅਤੇ ਜੇ ਤੁਸੀਂ ਮੇਰੇ ਖਿਲਾਫ਼ ਹੋ ਜਾਵੋਂਗੇ,"

Leviticus 25 illustration - Leviticus Chapter 25

46ਤਾਂ ਮੈਂ ਸੱਚਮੁੱਚ ਆਪਣਾ ਕਰੋਧ ਦਰਸਾਵਾਂਗਾ। ਮੈਂ-ਮੈਂ ਯਹੋਵਾਹ ਹਾਂ-ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣਾ ਸਜ਼ਾ ਦਿਆਂਗਾ।"

47ਤੁਸੀਂ ਇੰਨੇ ਭੁੱਖੇ ਹੋ ਜਾਉਂਗੇ ਕਿ ਤੁਸੀਂ ਆਪਣੇ ਪੁੱਤਰਾਂ, ਧੀਆਂ ਦੇ ਸਰੀਰਾਂ ਨੂੰ ਖਾ ਜਾਉਂਗੇ।"

48ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨਸ਼ਟ ਕਰ ਦਿਆਂਗਾ ਅਤੇ ਤੁਹਾਡੀਆਂ ਧੂਪ ਦੀਆਂ ਜਗਵੇਦੀਆਂ ਚੀਰ ਸੁੱਟਾਂਗਾ। ਮੈਂ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੇ ਬੁੱਤਾਂ ਦੀਆਂ ਲਾਸ਼ਾਂ ਉੱਤੇ ਸੁੱਟ ਦਿਆਂਗਾ। ਤੁਸੀਂ ਮੇਰੇ ਲਈ ਬਹੁਤ ਘਿਰਣਾਯੋਗ ਹੋਵੋਂਗੇ।"

49ਮੈਂ ਤੁਹਾਡੇ ਸ਼ਹਿਰ ਤਬਾਹ ਕਰ ਦਿਆਂਗਾ। ਮੈਂ ਤੁਹਾਡੇ ਪਵਿੱਤਰ ਸਥਾਨਾਂ ਨੂੰ ਸਖਣੇ ਕਰ ਦਿਆਂਗਾ। ਮੈਂ ਤੁਹਾਡੀ ਭੇਟ ਦੀ ਸੁਗੰਧੀ ਲੈਣੀ ਬੰਦ ਕਰ ਦਿਆਂਗਾ।"

50ਮੈਂ ਤੁਹਾਡੀ ਧਰਤੀ ਖਾਲੀ ਕਰ ਦਿਆਂਗਾ ਅਤੇ ਤੁਹਾਡੇ ਦੁਸ਼ਮਣ ਉੱਥੇ ਆਕੇ ਰਹਿਣਗੇ, ਉਹ ਹੈਰਾਨ ਹੋ ਜਾਣਗੇ।"

Leviticus 25 illustration - Leviticus Chapter 25

51ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਆਪਣੀ ਤਲਵਾਰ ਨੂੰ ਮਿਆਨੋ ਖਿੱਚਾਂਗਾ ਅਤੇ ਤੁਹਾਨੂੰ ਨਸ਼ਟ ਕਰ ਦਿਆਂਗਾ। ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਅਤੇ ਤੁਹਾਡੇ ਸ਼ਹਿਰ ਬਰਬਾਦ ਹੋ ਜਾਣਗੇ।"

52“ਤੁਹਾਨੂੰ ਤੁਹਾਡੇ ਦੁਸ਼ਮਣ ਦੇ ਦੇਸ਼ ਲਿਜਾਇਆ ਜਾਵੇਗਾ। ਤੁਹਾਡਾ ਦੇਸ਼ ਸੱਖਣਾ ਹੋ ਜਾਵੇਗਾ। ਇਸ ਤਰ੍ਹਾਂ ਤੁਹਾਡੀ ਧਰਤੀ ਆਖਰਕਾਰ ਆਪਣਾ ਆਰਾਮ ਹਾਸਲ ਕਰੇਗੀ। ਧਰਤੀ ਆਪਣੇ ਆਰਾਮ ਦੇ ਸਮੇਂ ਨੂੰ ਮਾਣੇਗੀ।"

53ਉਸ ਸਮੇਂ ਦੌਰਾਨ, ਜਦੋਂ ਧਰਤੀ ਖਾਲੀ ਹੋਵੇਗੀ, ਇਸ ਨੂੰ ਆਪਣੇ ਅਰਾਮ ਦਾ ਸਮਾਂ ਮਿਲੇਗਾ ਜਿਹੜੀ ਤੁਸੀਂ ਉੱਥੇ ਰਹਿੰਦਿਆਂ ਹੋਇਆਂ ਇਸ ਨੂੰ ਨਹੀਂ ਦਿੱਤਾ ਸੀ।"

54ਬਚੇ ਹੋਏ ਲੋਕ ਆਪਣੇ ਦੁਸ਼ਮਣਾਂ ਦੀ ਧਰਤੀ ਤੇ ਆਪਣੀ ਆਤਮ ਵਿਸ਼ਵਾਸ ਹਾਰ ਜਾਣਗੇ ਅਤੇ ਉਹ ਹਰ ਚੀਜ਼ ਤੋਂ ਡਰਨਗੇ। ਹਵਾ ਦੁਆਰਾ ਉਡਾਏ ਹੋਏ ਪੱਤੇ ਦੀ ਅਵਾਜ਼ ਵੀ ਉਨ੍ਹਾਂ ਨੂੰ ਡਰਾ ਦੇਵੇਗੀ। ਉਹ ਭੱਜਣਗੇ ਅਤੇ ਡਿੱਗ ਪੈਣਗੇ ਜਿਵੇਂ ਕੋਈ ਤਲਵਾਰ ਲੈ ਕੇ ਉਨ੍ਹਾਂ ਦੇ ਪਿੱਛੇ ਪਿਆ ਹੋਵੇ ਭਾਵੇਂ ਕੋਈ ਵੀ ਉਨ੍ਹਾਂ ਨੂੰ ਨਹੀਂ ਭਜਾ ਰਿਹਾ ਹੋਵੇਗਾ।"

55ਉਹ ਇੱਕ ਦੂਜੇ ਉੱਤੇ ਡਿੱਗਣਗੇ ਜਿਵੇਂ ਕਿ ਤਲਵਾਰ ਤੋਂ ਬਚ ਰਹੇ ਹੋਣ-ਭਾਵੇਂ ਕੋਈ ਵੀ ਉਨ੍ਹਾਂ ਨੂੰ ਨਹੀਂ ਭਜਾ ਰਿਹਾ ਹੋਵੇਗਾ। “ਤੁਸੀਂ ਆਪਣੇ ਦੁਸ਼ਮਣਾਂ ਦੇ ਵਿਰੁੱਧ ਖਲੋ ਸੱਕਣ ਜਿੰਨੇ ਵੀ ਤਾਕਤਵਰ ਨਹੀਂ ਹੋਵੋਂਗੇ।"

Chapter Complete

You have read Leviticus 25

55 verses