1ਹਰੇਕ ਪਰਿਵਾਰ-ਸਮੂਹ ਦਾ ਇੱਕ ਆਦਮੀ ਤੁਹਾਡੀ ਸਹਾਇਤਾ ਕਰੇਗਾ। ਇਹ ਆਦਮੀ ਆਪਣੇ ਪਰਿਵਾਰ-ਸਮੂਹ ਦਾ ਆਗੂ ਹੋਵੇਗਾ।"
2ਜਿਹੜੇ ਆਦਮੀ ਤੁਹਾਡਾ ਸਾਥ ਦੇਣਗੇ ਅਤੇ ਤੁਹਾਡੀ ਸਹਾਇਤਾ ਕਰਨਗੇ ਉਨ੍ਹਾਂ ਦੇ ਨਾਮ ਇਹ ਹਨ: ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ ਸ਼ਦੇਊਰ ਦਾ ਪੁੱਤਰ ਅਲੀਸੂਰ:"
3ਸ਼ਿਮਓਨ ਦੇ ਪਰਿਵਾਰ-ਸਮੂਹ ਵਿੱਚੋਂ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ;"
4ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ;"
5ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੂਆਰ ਦਾ ਪੁੱਤਰ ਨਥਨਿਏਲ;"

6ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ ਹੇਲੋਨ ਦਾ ਪੁੱਤਰ ਅਲੀਆਬ;"
7ਅਫ਼ਰਾਈਮ ਦੇ ਪਰਿਵਾਰ-ਸਮੂਹ ਵਿੱਚੋਂ ਯੂਸੁਫ਼ ਦੀ ਸੰਤਾਨ ਵਿੱਚੋਂ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ; ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਪਦਾਹਸ਼ੂਰ ਦਾ ਪੁੱਤਰ ਗਮਲੀਏਲ;"
8ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਗਿਦਓਨੀ ਦਾ ਪੁੱਤਰ ਅਬੀਦਾਨ;"
9ਦਾਨ ਦੇ ਪਰਿਵਾਰ-ਸਮੂਹ ਵਿੱਚੋਂ; ਅੰਮੀਸ਼ਦਾਈ ਦਾ ਪੁੱਤਰ ਅਹੀਅਜ਼ਰ;"
10ਆਸ਼ੇਰ ਦੇ ਪਰਿਵਾਰ-ਸਮੂਹ ਵਿੱਚੋਂ; ਆਕਰਾਨ ਦਾ ਪੁੱਤਰ ਪਗੀਏਲ;"

11ਗਾਦ ਦੇ ਪਰਿਵਾਰ-ਸਮੂਹ ਵਿੱਚੋਂ; ਦਊਏਲ ਦਾ ਪੁੱਤਰ ਅਲਯਾਸਾਫ਼;"
12ਨਫ਼ਤਾਲੀ ਦੇ ਪਰਿਵਾਰ-ਸਮੂਹ ਵਿੱਚੋਂ; ਏਨਾਨ ਦਾ ਪੁੱਤਰ ਅਹੀਰਾ।”"
13ਇਹ ਸਾਰੇ ਆਦਮੀ ਆਪਣੇ ਪਰਿਵਾਰਾਂ ਦੇ ਆਗੂ ਸਨ। ਉਹ ਆਪਣੇ ਪਰਿਵਾਰ-ਸਮੂਹ ਦੇ ਚੁਣੇ ਹੋਏ ਆਗੂ ਅਤੇ ਇਸਰਾਏਲੀ ਫ਼ੌਜ ਦੇ ਭਾਗਾ ਦੇ ਸਰਦਾਰ ਸਨ।"
14ਮੂਸਾ ਅਤੇ ਹਾਰੂਨ ਨੇ ਇਨ੍ਹਾਂ ਆਦਮੀਆ ਨੂੰ ਨਾਲ ਲਿਆ, ਜਿਨ੍ਹਾਂ ਨੂੰ ਨਾਮਾ ਦੁਆਰਾ ਆਗੂ ਚੁਣਿਆ ਗਿਆ ਸੀ।"
15ਮੂਸਾ ਅਤੇ ਹਾਰੂਨ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੂਜੇ ਮਹੀਨੇ ਦੇ ਪਹਿਲੇ ਦਿਨ ਇਕੱਠਿਆ ਕੀਤਾ। ਫ਼ੇਰ ਸਾਰੇ ਲੋਕਾਂ ਦੀ ਉਨ੍ਹਾਂ ਦੇ ਪਰਿਵਾਰ-ਸਮੂਹਾ ਦੇ ਨਾਮਾ ਸਮੇਤ ਗਿਣਤੀ ਕਰਕੇ ਸੂਚੀ ਬਣਾਈ ਗਈ ਸੀ। 20 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਾਰੇ ਆਦਮੀਆ ਦੀ ਸੂਚੀ ਬਣਾਈ ਗਈ ਸੀ।"

16ਮੂਸਾ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ ਮੂਸਾ ਨੇ ਉਨ੍ਹਾਂ ਲੋਕਾਂ ਦੀ ਗਿਣਤੀ ਕੀਤੀ ਜਦੋਂ ਉਹ ਸੀਨਈ ਮਾਰੂਥਲ ਅੰਦਰ ਹੀ ਸਨ।"
17ਉਨ੍ਹਾਂ ਨੇ ਰਊਬੇਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ (ਰਊਬੇਨ ਇਸਰਾਏਲ ਦਾ ਪਹਿਲੋਠਾ ਪੁੱਤਰ ਸੀ।) ਉਨ੍ਹਾਂ ਸਾਰੇ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ ਜਿਹੜੇ 11 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਆਪਣੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਸਮੇਤ ਸੂਚੀ ਬਣਾਈ ਗਈ।"
18ਰਊਬੇਨ ਦੇ ਪਰਿਵਾਰ ਵਿੱਚੋਂ ਗਿਣੇ ਗਏ ਆਦਮੀਆ ਦੀ ਗਿਣਤੀ 46,500 ਸੀ।"
19ਉਨ੍ਹਾਂ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰੇ ਆਦਮੀਆ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ ਉਨ੍ਹਾਂ ਦੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਸਮੇਤ ਸੂਚੀ ਬਣਾਈ ਗਈ।"
20ਸ਼ਿਮਓਨ ਦੇ ਪਰਿਵਾਰ-ਸਮੂਹ ਵਿੱਚੋਂ ਗਿਣਤੀ ਕੀਤੇ ਗਏ ਕੁਲ ਆਦਮੀ 59,300 ਸਨ।"

21ਉਨ੍ਹਾਂ ਨੇ ਗਾਦ ਦੇ ਪਰਿਵਾਰ-ਸਮੂਹ ਦੇ ਲੋਕਾਂ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੀ ਸੂਚੀ ਤਿਆਰ ਕੀਤੀ ਗਈ ਜਿਹੜੇ 20 ਸਾਲ ਦੀ ਉਮਰ ਦੇ ਜਾਂ ਉਸਤੋਂ ਵਡੇਰੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਹ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਦੇ ਸਦੱਸਾਂ ਸਮੇਤ ਦਰਜ ਕੀਤੇ ਗਏ ਸਨ।"
22ਗਾਦ ਦੇ ਪਰਿਵਾਰ-ਸਮੂਹ ਵਿੱਚਲੇ ਆਦਮੀਆ ਦੀ ਕੁੱਲ ਗਿਣਤੀ 45,650 ਸੀ।"
23ਉਨ੍ਹਾਂ ਨੇ ਯਹੂਦਾਹ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਦੀ ਉਮਰ ਦੇ ਜਾਂ ਇਸਤੋਂ ਵਡੇਰੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।"
24ਯਹੂਦਾਹ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 74,600 ਸੀ।"
25ਉਨ੍ਹਾਂ ਨੇ ਯਿੱਸੱਕਾਰ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।"

26ਯਿੱਸਾਕਾਰ ਦੇ ਪਰਿਵਾਰ-ਸਮੂਹ ਦੇ ਕੁਝ ਆਦਮੀਆਂ ਦੀ ਕੁੱਲ ਗਿਣਤੀ 54,400 ਸੀ।"
27ਉਨ੍ਹਾਂ ਨੇ ਜ਼ਬੂਲੁਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ ਉਨ੍ਹਾਂ ਸਾਰਿਆਂ ਆਦਮੀਆ ਦੇ ਨਾਮਾ ਦੀ ਸੂਚੀ ਤਿਆਰ ਕੀਤੀ ਗਈ ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।"
28ਜ਼ਬੂਲੁਨ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 57,400 ਸੀ।"
29ਉਨ੍ਹਾਂ ਨੇ ਅਫ਼ਰਾਈਮ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। (ਅਫ਼ਰਾਈਮ ਯੂਸੁਫ਼ ਦਾ ਪੁੱਤਰ ਸੀ।) ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।"
30ਅਫ਼ਰਾਈਮ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 40,500 ਸੀ।"

31ਉਨ੍ਹਾਂ ਨੇ ਮਨੱਸ਼ਹ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਮਨੱਸ਼ਹ ਯੂਸੁਫ਼ ਦਾ ਪੁੱਤਰ ਸੀ ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।"
32ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 32,200 ਸੀ।"
33ਉਨ੍ਹਾਂ ਨੇ ਬਿਨਯਾਮੀਨ ਦੇ ਪਰਿਵਾਰ ਦੇ ਮਸੂਹ ਦੀ ਗਿਣਤੀ ਕੀਤੀ ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।"
34ਬਿਨਯਾਮੀਨ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 35,400 ਸੀ।"
You have read Leviticus 27
34 verses