Lumina
Leviticus

The Peace Offering

Leviticus 3·Punjabi Bible

1ਅਤੇ ਉਸ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਵਾਲੇ ਬਲਦ ਦੀ ਸਾਰੀ ਚਰਬੀ ਇਕੱਠੀ ਕਰ ਲਵੇ। ਉਸ ਨੂੰ ਉਹ ਚਰਬੀ ਲੈਣੀ ਚਾਹੀਦੀ ਹੈ ਜਿਹੜੀ ਅੰਦਰਲੇ ਹਿਸਿਆਂ ਉੱਤੇ ਅਤੇ ਆਲੇ-ਦੁਆਲੇ ਹੈ।"

2ਉਹ ਦੋਵੇਂ ਗੁਰਦੇ ਅਤੇ ਉਨ੍ਹਾਂ ਉਤਲੀ ਪੁੱਠ ਦੇ ਹੇਠਲੇ ਹਿੱਸੇ ਦੀ ਚਰਬੀ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਲਵੇ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ।"

3ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਲਾਹੁਣਾ ਚਾਹੀਦਾ ਜਿਵੇਂ ਸੁੱਖ-ਸਾਂਦ ਦੀ ਭੇਟ ਵਾਲੇ ਬਲਦ ਤੋਂ ਚਰਬੀ ਨੂੰ ਲਾਹਿਆ ਜਾਂਦਾ ਹੈ। ਉਸ ਨੂੰ ਪਸ਼ੂ ਦੇ ਅੰਗਾਂ ਨੂੰ ਹੋਮ ਦੀ ਭੇਟ ਵਾਲੀ ਜਗਵੇਦੀ ਉੱਤੇ ਸਾੜ ਦੇਣ ਚਾਹੀਦਾ।"

4ਪਰ ਉਸ ਨੂੰ ਬਲਦ ਦੀ ਖੱਲ, ਇਸਦੇ ਅੰਦਰਲੇ ਹਿੱਸਿਆਂ ਅਤੇ ਇਸਦੇ ਸ਼ਰੀਰ ਦੀ ਰਹਿੰਦ-ਖੂੰਦ ਅਤੇ ਇਸਦੇ ਸਿਰ ਅਤੇ ਲੱਤਾਂ ਦਾ ਸਾਰਾ ਮਾਸ ਡੇਰੇ ਤੋਂ ਬਾਹਰ ਉਸ ਸਾਫ਼ ਥਾਵੇਂ ਲੈ ਜਾਣਾ ਚਾਹੀਦਾ ਜਿੱਥੇ ਰਾਖ ਸੁੱਟੀ ਜਾਂਦੀ ਹੈ। ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਲੱਕੜਾਂ ਉੱਤੇ ਪਾਕੇ ਸਾੜ ਦੇਣਾ ਚਾਹੀਦਾ। ਬਲਦ ਨੂੰ ਉੱਥੇ ਸਾੜਿਆ ਜਾਵੇ ਜਿੱਥੇ ਰਾਖ ਸੁੱਟੀ ਜਾਂਦੀ ਹੈ।"

5“ਜੇਕਰ ਇਸਰਾਏਲ ਦੀ ਸਾਰੀ ਕੌਮ ਅਨਜਾਣੇ ਹੀ ਉਹ ਗੱਲ ਕਰਕੇ ਪਾਪ ਕਰੇ ਜਿਸ ਨੂੰ ਯਹੋਵਾਹ ਨੇ ਉਨ੍ਹਾਂ ਨੂੰ ਨਾ ਕਰਨ ਵਾਸਤੇ ਆਖਿਆ, ਉਹ ਦੋਸ਼ੀ ਹੋਣਗੇ, ਭਾਵੇਂ ਉਹ ਅਨਜਾਣ ਹਨ ਕਿ ਉਨ੍ਹਾਂ ਨੇ ਕੀਤਾ ਹੈ।"

Leviticus 3 illustration - Leviticus Chapter 3

6ਜਦੋਂ ਉਨ੍ਹਾਂ ਨੇ ਆਪਣੇ ਪਾਪ ਦਾ ਪਤਾ ਚੱਲ ਜਾਵੇ, ਉਨ੍ਹਾਂ ਨੂੰ ਸਾਰੀ ਕੌਮ ਖਾਤਰ ਇੱਕ ਜਵਾਨ ਬਲਦ ਪਾਪ ਦੀ ਭੇਟ ਵਜੋਂ ਯਹੋਵਾਹ ਨੂੰ ਚੜ੍ਹਾਉਣਾ ਚਾਹੀਦਾ ਹੈ, ਉਨ੍ਹਾਂ ਨੂੰ ਬਲਦ ਮੰਡਲੀ ਵਾਲੇ ਤੰਬੂ ਕੋਲ ਲੈ ਆਉਣਾ ਚਾਹੀਦਾ ਹੈ।"

7ਲੋਕਾਂ ਦੇ ਬਜ਼ੁਰਗ ਯਹੋਵਾਹ ਦੇ ਸਾਹਮਣੇ ਬਲਦ ਦੇ ਸਿਰ ਤੇ ਹੱਥ ਰੱਖਣ ਅਤੇ ਫ਼ੇਰ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਿਆ ਜਾਵੇਗਾ।"

8ਫ਼ੇਰ ਮਸਹ ਕੀਤਾ ਹੋਇਆ ਜਾਜਕ ਬਲਦ ਦਾ ਕੁਝ ਖੂਨ ਲਵੇ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਲੈ ਜਾਵੇ।"

9ਜਾਜਕ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਇਸ ਨੂੰ ਸੱਤ ਵਾਰੀ ਯਹੋਵਾਹ ਦੇ ਸਾਹਮਣੇ ਵਾਲੇ ਪਰਦੇ ਅੱਗੇ ਛਿੜਕੇ।"

10ਫ਼ੇਰ ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਜਗਵੇਦੀ ਦੇ ਕੋਨਿਆਂ ਉੱਤੇ ਲਗਾ ਦੇਵੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।)"

Leviticus 3 illustration - Leviticus Chapter 3

11ਫ਼ੇਰ ਜਾਜਕ ਨੂੰ ਜਾਨਵਰ ਦੀ ਸਾਰੀ ਚਰਬੀ ਲੈ ਲੈਣੀ ਚਾਹੀਦੀ ਹੈ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ।"

12ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਭੇਟ ਕਰਨਾ ਚਾਹੀਦਾ ਜਿਵੇਂ ਉਸ ਨੇ ਪਾਪ ਦੀ ਭੇਟ ਵਾਲੇ ਬਲਦ ਨੂੰ ਭੇਟ ਕੀਤਾ ਸੀ। ਇਸ ਤਰ੍ਹਾਂ ਜਾਜਕ ਲੋਕਾਂ ਲਈ ਪਰਾਸਚਿਤ ਕਰੇਗਾ ਅਤੇ ਉਨ੍ਹਾਂ ਦੇ ਪਾਪ ਮੁਆਫ਼ ਹੋ ਜਾਣਗੇ।"

13ਜਾਜਕ ਨੂੰ ਚਾਹੀਦਾ ਹੈ ਕਿ ਇਸ ਬਲਦ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਸਾੜ ਦੇਵੇ, ਜਿਵੇਂ ਉਸ ਨੇ ਦੂਸਰੇ ਬਲਦ ਨੂੰ ਸਾੜਿਆ ਸੀ। ਇਹ ਸਾਰੀ ਕੌਮ ਲਈ ਪਾਪ ਦੀ ਭੇਟ ਹੈ।"

14“ਜਦੋਂ ਕੋਈ ਹਾਕਮ ਅਨਜਾਣੇ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕਰਨ ਬਾਰੇ ਯਹੋਵਾਹ, ਉਸ ਦੇ ਪਰਮੇਸ਼ੁਰ, ਨੇ ਆਖਿਆ ਹੋਵੇ, ਉਹ ਦੋਸ਼ੀ ਹੋਵੇਗਾ।"

15ਜਦੋਂ ਹਾਕਮ ਆਪਣੇ ਪਾਪ ਬਾਰੇ ਜਾਣ ਜਾਵੇ, ਉਸ ਨੂੰ ਭੇਟ ਵਜੋਂ ਇੱਕ ਬੱਕਰੀ ਲਿਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ।"

Leviticus 3 illustration - Leviticus Chapter 3

16ਹਾਕਮ ਨੂੰ ਬੱਕਰੀ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਬੱਕਰੀ ਨੂੰ ਉਸੇ ਥਾਂ ਤੇ ਮਾਰਨਾ ਚਾਹੀਦਾ ਜਿੱਥੇ ਉਹ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਜ਼ਿਬਾਹ ਕਰਦੇ ਹਨ। ਇਹ ਬੱਕਰੀ ਪਾਪ ਦੀ ਭੇਟ ਹੈ।"

17ਜਾਜਕ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਦਾ ਖੂਨ ਆਪਣੀ ਉਂਗਲੀ ਉੱਤੇ ਲਾਵੇ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਵੇ। ਜਾਜਕ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।"

Chapter Complete

You have read Leviticus 3

17 verses