Lumina
Leviticus

The Sin Offering

Leviticus 4·Punjabi Bible

1ਉਸ ਨੂੰ ਬੱਕਰੀ ਦੀ ਸਾਰੀ ਚਰਬੀ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦੇਣੀ ਚਾਹੀਦੀ ਹੈ ਜਿਵੇਂ ਉਹ ਸੁੱਖ-ਸਾਂਦ ਦੀ ਬਲੀ ਨੂੰ ਸਾੜਦਾ ਹੈ। ਇਸ ਤਰ੍ਹਾਂ, ਜਾਜਕ ਹਾਕਮ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਹਾਕਮ ਨੂੰ ਮੁਆਫ਼ ਕਰ ਦੇਵੇਗਾ।"

2“ਜਦੋਂ ਕੋਈ ਸਧਾਰਣ ਆਦਮੀ ਅਚਨਚੇਤੀ ਹੀ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕੀਤੇ ਜਾਣ ਲਈ ਯਹੋਵਾਹ ਨੇ ਆਖਿਆ, ਉਹ ਦੋਸ਼ੀ ਹੋਵੇਗਾ।"

3ਜਦੋਂ ਉਹ ਬੰਦਾ ਆਪਣੇ ਪਾਪ ਬਾਰੇ ਜਾਣ ਜਾਂਦਾ ਹੈ ਤਾਂ ਉਸ ਨੂੰ ਇੱਕ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ। ਉਸ ਨੂੰ ਇਹ ਬੱਕਰੀ ਆਪਣੇ ਪਾਪ ਦੀ ਖਾਤਿਰ ਆਪਣੀ ਭੇਟ ਵਜੋਂ ਲਿਆਉਣੀ ਚਾਹੀਦੀ ਹੈ।"

4ਉਸ ਨੂੰ ਆਪਣਾ ਹੱਥ ਬੱਕਰੀ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਵਾਲੀ ਥਾਂ ਉੱਤੇ ਮਾਰਨਾ ਚਾਹੀਦਾ।"

5ਫ਼ੇਰ ਜਾਜਕ ਨੂੰ ਆਪਣੀ ਉਂਗਲੀ ਉੱਤੇ ਬੱਕਰੀ ਦਾ ਕੁਝ ਖੂਨ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਦੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਉਸ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।"

Leviticus 4 illustration - Leviticus Chapter 4

6ਉਸ ਨੂੰ ਬੱਕਰੀ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਸੀ। ਉਹ ਇਸ ਨੂੰ ਭਿਂਨੀ ਸੁਗੰਧੀ ਵਜੋਂ ਜਗਵੇਦੀ ਉੱਤੇ ਸਾੜੇ ਜੋ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਪਰਾਸਚਿਤ ਕਰੇਗਾ ਅਤੇ ਉਸਦਾ ਪਾਪ ਮਾਫ਼ ਹੋ ਜਾਵੇਗਾ।"

7“ਜੇ ਉਹ ਬੰਦਾ ਆਪਣੇ ਪਾਪ ਦੀ ਭੇਟ ਲਈ ਲੇਲਾ ਲੈ ਕੇ ਆਉਂਦਾ ਹੈ, ਤਾਂ ਉਸ ਨੂੰ ਮਾਦਾ ਲੇਲਾ ਲੈ ਕੇ ਆਉਣਾ ਚਾਹੀਦਾ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ।"

8ਉਸ ਬੰਦੇ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਅਤੇ ਇਸ ਨੂੰ ਉਸੇ ਥਾਂ ਤੇ ਪਾਪ ਦੀ ਭੇਟ ਵਜੋਂ ਮਾਰਨਾ ਚਾਹੀਦਾ ਹੈ ਜਿੱਥੇ ਉਹ ਹੋਮ ਦੀ ਭੇਟ ਦੇ ਜਾਨਵਰ ਨੂੰ ਮਾਰਦੇ ਹਨ।"

9ਜਾਜਕ ਨੂੰ ਪਾਪ ਦੀ ਭੇਟ ਦਾ ਕੁਝ ਖੂਨ ਆਪਣੀ ਉਂਗਲੀ ਉੱਤੇ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਲੇਲੇ ਦਾ ਸਾਰਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।"

10ਉਸ ਨੂੰ ਲੇਲੇ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀ ਭੇਟ ਵਾਲੇ ਲੇਲੇ ਦੀ ਚਰਬੀ ਭੇਟ ਕੀਤੀ ਸੀ। ਜਾਜਕ ਨੂੰ ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਹੋਰਨਾਂ ਚੜ੍ਹਾਵਿਆਂ ਦੇ ਨਾਲ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਵਿਅਕਤੀ ਦੇ ਕੀਤੇ ਪਾਪਾਂ ਦੇ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਉਸ ਵਿਅਕਤੀ ਨੂੰ ਮੁਆਫ਼ ਕਰ ਦੇਵੇਗਾ।"

Leviticus 4 illustration - Leviticus Chapter 4

11ਵੱਖੋ-ਵੱਖਰੇ ਅਚਨਚੇਤ ਪਾਪ “ਜਦੋਂ ਕਿਸੇ ਬੰਦੇ ਨੂੰ ਗਵਾਹੀ ਦੇਣ ਲਈ ਸੱਦਿਆ ਜਾਂਦਾ ਅਤੇ ਉਹ ਚਸ਼ਮਦੀਦ ਗਵਾਹ ਜਾਂ ਉਸ ਘਟਨਾ ਬਾਰੇ ਕੁਝ ਜਾਣਦਾ, ਅਤੇ ਜੇ ਉਹ ਬੰਦਾ ਉਹ ਕੁਝ ਨਹੀਂ ਦੱਸਦਾ ਜੋ ਉਸ ਨੇ ਦੇਖਿਆ ਜਾਂ ਜੋ ਉਹ ਜਾਣਦਾ, ਤਾਂ ਉਹ ਆਪਣੀ ਸਾਖੀ ਦੇਣ ਵਿੱਚ ਨਾਕਾਮਯਾਬ ਹੋਣ ਦੇ ਸਿੱਟੇ ਦਾ ਜਿੰਮੇਵਾਰ ਹੈ।"

12“ਜਾਂ ਸ਼ਾਇਦ ਕੋਈ ਬੰਦਾ ਕਿਸੇ ਨਾਪਾਕ ਸ਼ੈਅ ਨੂੰ ਛੂਹ ਲਵੇ। ਇਹ ਕਿਸੇ ਨਾਪਾਕ ਪਾਲਤੂ ਜਾਨਵਰ ਦੀ ਲਾਸ਼ ਹੋ ਸੱਕਦੀ ਹੈ, ਜਾਂ ਕਿਸੇ ਨਾਪਾਕ ਜੰਗਲੀ ਜਾਨਵਰ ਦੀ ਲਾਸ਼ ਹੋ ਸੱਕਦੀ ਹੈ, ਜਾਂ ਇਹ ਕਿਸੇ ਨਾਪਾਕ ਰੀਂਗਦੇ ਜਾਨਵਰ ਦੀ ਵੀ ਹੋ ਸੱਕਦੀ ਹੈ। ਹੋ ਸੱਕਦਾ ਕਿ ਉਹ ਬੰਦਾ ਸਚੇਤ ਨਾ ਹੋਵੇ ਕਿ ਉਸ ਨੇ ਇਨ੍ਹਾਂ ਚੀਜ਼ਾਂ ਨੂੰ ਛੂਹ ਲਿਆ, ਪਰ ਹਾਲੇ ਵੀ ਉਹ ਪਲੀਤ ਹੈ ਅਤੇ ਉਹ ਦੋਸ਼ੀ ਹੈ।"

13“ਜੇਕਰ ਕੋਈ ਵਿਅਕਤੀ ਮਨੁੱਖੀ ਨਾਪਾਕਤਾ ਨੂੰ ਛੂਹ ਲਵੇ, ਕੁਝ ਵੀ ਜੋ ਕਿਸੇ ਵਿਅਕਤੀ ਨੂੰ ਨਾਪਾਕ ਬਣਾਵੇ, ਭਾਵੇਂ ਉਹ ਇਸਤੋਂ ਸਚੇਤ ਨਹੀਂ, ਪਰ ਮਗਰੋਂ ਜਾਣ ਜਾਵੇ ਕਿ ਉਸ ਨੇ ਇਨ੍ਹਾਂ ਵਿੱਚੋਂ ਕਿਸੇ ਨਾਪਾਕ ਚੀਜ਼ ਨੂੰ ਛੂਹ ਲਿਆ ਹੈ, ਤਾਂ ਉਹ ਦੋਸ਼ੀ ਹੋਵੇਗਾ।"

14“ਜਾਂ ਹੋ ਸੱਕਦਾ ਆਦਮੀ ਕੋਈ ਕਸਮ ਜਲਦੀ ਵਿੱਚ ਲੈ ਲਵੇ ਇਹ ਸਾਬਤ ਕਰਨ ਲਈ ਕਿ ਉਹ ਸੱਚ ਕਹਿ ਰਿਹਾ ਹੈ, ਭਾਵੇਂ ਨਤੀਜਾ ਚੰਗਾ ਹੋਵੇ ਜਾਂ ਬੁਰਾ, ਅਤੇ ਉਹ ਇਸ ਨੂੰ ਮਹਿਸੂਸ ਨਹੀਂ ਕਰਦਾ। ਜਦੋਂ ਉਹ ਮਹਿਸੂਸ ਕਰੇ ਕਿ ਉਸ ਨੇ ਕੀ ਕੀਤਾ ਹੈ, ਉਹ ਦੋਸ਼ੀ ਬਣ ਜਾਂਦਾ।"

15ਜਦੋਂ ਕੋਈ ਬੰਦਾ ਇਨ੍ਹਾਂ ਵਿੱਚੋਂ ਕਿਸੇ ਵੀ ਦੋਸ਼ ਨੂੰ ਮਹਿਸੂਸ ਕਰੇ, ਉਸ ਨੂੰ, ਜੋ ਉਸ ਨੇ ਗਲਤ ਕੀਤਾ ਹੈ ਕਬੂਲਣਾ ਚਾਹੀਦਾ।"

Leviticus 4 illustration - Leviticus Chapter 4

16ਉਸ ਨੂੰ ਆਪਣੇ ਪਾਪ ਲਈ ਯਹੋਵਾਹ ਨੂੰ ਆਪਣੀ ਦੋਸ਼ ਦੀ ਭੇਟ ਲੈ ਕੇ ਆਉਣੀ ਚਾਹੀਦੀ ਹੈ। ਉਸ ਨੂੰ ਪਾਪ ਦੀ ਭੇਟ ਵਜੋਂ ਇੱਕ ਲੇਲੀ ਜਾਂ ਇੱਕ ਬੱਕਰੀ ਲਿਆਉਣੀ ਚਾਹੀਦੀ ਹੈ। ਫ਼ੇਰ ਜਾਜਕ ਉਸ ਵਿਅਕਤੀ ਦੇ ਪਾਪ ਲਈ, ਉਸ ਦੇ ਬਦਲੇ ਪਰਾਸਚਿਤ ਕਰੇਗਾ।"

17“ਜੇ ਉਸ ਬੰਦੇ ਤੋਂ ਲੇਲਾ ਜਾਂ ਬੱਕਰੀ ਨਾ ਸਰਦੀ ਹੋਵੇ, ਉਹ ਦੋ ਘੁੱਗੀ ਜਾਂ ਦੋ ਜਵਾਨ ਕਬੂਤਰ ਯਹੋਵਾਹ ਲਈ ਲੈ ਕੇ ਆਵੇ। ਇਹ ਉਸ ਦੇ ਪਾਪ ਲਈ ਦੋਸ਼ ਦੀ ਭੇਟ ਹੋਵੇਗੀ। ਇੱਕ ਪੰਛੀ ਪਾਪ ਦੀ ਭੇਟ ਲਈ ਹੋਵੇ ਤੇ ਦੂਸਰਾ ਹੋਮ ਦੀ ਭੇਟ ਲਈ।"

18ਉਹ ਬੰਦਾ ਉਨ੍ਹਾਂ ਨੂੰ ਜਾਜਕ ਕੋਲ ਲੈ ਕੇ ਆਵੇ। ਪਹਿਲਾਂ, ਜਾਜਕ ਇੱਕ ਪੰਛੀ ਨੂੰ ਪਾਪ ਦੀ ਭੇਟ ਵਜੋਂ ਚੜ੍ਹਾਵੇਗਾ। ਜਾਜਕ ਪੰਛੀ ਦੇ ਸਿਰ ਨੂੰ ਉਸ ਦੀ ਗਿੱਚੀ ਤੋਂ ਤੋੜ ਦੇਵੇਗਾ। ਪਰ ਜਾਜਕ ਪੰਛੀ ਨੂੰ ਹਿਸਿਆਂ ਵਿੱਚ ਨਹੀਂ ਵੰਡੇਗਾ।"

19ਜਾਜਕ ਪਾਪ ਦੀ ਭੇਟ ਦਾ ਖੂਨ ਜਗਵੇਦੀ ਦੇ ਇੱਕ ਪਾਸੇ ਛਿੜਕੇਗਾ ਫ਼ੇਰ ਜਾਜਕ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹੇਗਾ। ਇਹ ਪਾਪ ਦੀ ਭੇਟ ਹੈ।"

20ਫ਼ੇਰ ਜਾਜਕ ਨੂੰ ਦੂਸਰਾ ਪੰਛੀ ਹੋਮ ਦੀ ਭੇਟ ਦੇ ਨੇਮਾਂ ਅਨੁਸਾਰ ਭੇਟ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਨੂੰ, ਉਸ ਦੇ ਕੀਤੇ ਪਾਪਾਂ ਤੋਂ ਪਾਕ ਕਰ ਦੇਵੇਗਾ। ਅਤੇ ਪਰਮੇਸ਼ੁਰ ਉਸ ਬੰਦੇ ਨੂੰ ਮਾਫ਼ ਕਰ ਦੇਵੇਗਾ।"

Leviticus 4 illustration - Leviticus Chapter 4

21“ਜੇ ਉਸ ਬੰਦੇ ਤੋਂ ਦੋ ਘੁੱਗੀ ਜਾਂ ਦੋ ਕਬੂਤਰ ਨਾ ਸਰਦੇ ਹੋਣ, ਉਸ ਨੂੰ ਆਪਣੇ ਪਾਪ ਦੀ ਭੇਟ ਲਈ ਮੈਦੇ ਦੇ 8 ਕੱਪ ਲਿਆਉਣੇ ਚਾਹੀਦੇ ਹਨ। ਉਸ ਨੂੰ ਮੈਦੇ ਵਿੱਚ ਤੇਲ ਨਹੀਂ ਮਿਲਾਉਣਾ ਚਾਹੀਦਾ ਅਤੇ ਇਸ ਉੱਤੇ ਲੋਬਾਨ ਨਹੀਂ ਪਾਉਣਾ ਚਾਹੀਦਾ, ਕਿਉਂਕਿ ਇਹ ਪਾਪ ਦੀ ਭੇਟ ਹੈ।"

22ਉਹ ਮੈਦਾ ਜਾਜਕ ਕੋਲ ਲਿਆਵੇ ਅਤੇ ਜਾਜਕ ਉਸ ਮੈਦੇ ਦੀ ਇੱਕ ਮੁੱਠੀ ਭਰੇਗਾ। ਇਹ ਇੱਕ ਯਾਦਗਾਰੀ ਭੇਟ ਹੋਵੇਗੀ। ਉਹ ਮੈਦੇ ਨੂੰ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਈਆਂ ਗਈਆਂ ਹੋਰਨਾਂ ਭੇਟਾਂ ਦੇ ਨਾਲ ਚੜ੍ਹਾਵੇਗਾ। ਇਹ ਉਸ ਦੇ ਪਾਪ ਦੀ ਭੇਟ ਹੈ।"

23ਇਸ ਤਰ੍ਹਾਂ ਜਾਜਕ ਉਸ ਬੰਦੇ ਨੂੰ ਪਾਕ ਬਣਾ ਦੇਵੇਗਾ। ਅਤੇ ਪਰਮੇਸ਼ੁਰ ਉਸ ਬੰਦੇ ਨੂੰ ਮਾਫ਼ ਕਰ ਦੇਵੇਗਾ। ਜਿਹੜਾ ਹਿੱਸਾ ਬਚ ਜਾਵੇਗਾ ਉਹ ਜਾਜਕ ਦਾ ਹੋਵੇਗਾ, ਜਿਵੇਂ ਅਨਾਜ ਦੀ ਭੇਟ ਦਾ ਹੁੰਦਾ ਹੈ।”"

24ਯਹੋਵਾਹ ਨੇ ਮੂਸਾ ਨੂੰ ਆਖਿਆ,"

25“ਹੋ ਸੱਕਦਾ ਹੈ ਕੋਈ ਬੰਦਾ ਯਹੋਵਾਹ ਦੀਆਂ ਪਵਿੱਤਰ ਚੀਜ਼ਾਂ ਨਾਲ ਅਚਨਚੇਤ ਕੋਈ ਗਲਤ ਗੱਲ ਕਰ ਬੈਠੇ। ਉਸ ਬੰਦੇ ਨੂੰ ਬਿਨਾ ਨੁਕਸ ਵਾਲਾ ਭੇਡੂ ਲੈ ਕੇ ਆਉਣਾ ਚਾਹੀਦਾ ਹੈ। ਇਹ ਯਹੋਵਾਹ ਨੂੰ ਉਸ ਦੇ ਦੋਸ਼ ਦੀ ਭੇਟ ਹੋਵੇਗੀ। ਤੁਹਾਨੂੰ ਸਰਕਾਰੀ ਨਾਪ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਭੇਡੂ ਦੀ ਕੀਮਤ ਨਿਸ਼ਚਿੰਤ ਕਰਨੀ ਚਾਹੀਦੀ ਹੈ।"

Leviticus 4 illustration - Leviticus Chapter 4

26ਉਸ ਨੂੰ ਪਵਿੱਤਰ ਚੀਜ਼ਾਂ ਲਈ ਅਦਾਇਗੀ ਕਰਨੀ ਪਵੇਗੀ ਜੋ ਉਸ ਨੇ ਲਈਆਂ। ਉਸ ਨੂੰ ਪੰਜਵਾਂ ਹਿੱਸਾ ਜੋੜ ਕੇ, ਜਾਜਕ ਨੂੰ ਦੇਣਾ ਚਾਹੀਦਾ ਹੈ। ਫ਼ੇਰ ਜਾਜਕ ਉਸ ਵਿਅਕਤੀ ਲਈ ਦੋਸ਼ ਦੀ ਭੇਟ ਦੇ ਭੇਡੂ ਨਾਲ ਪਰਾਸਚਿਤ ਕਰੇਗਾ ਅਤੇ ਇਹ ਮਾਫ਼ ਹੋ ਜਾਵੇਗਾ।"

27“ਜੇ ਕੋਈ ਬੰਦਾ ਪਾਪ ਕਰਦਾ ਅਤੇ ਉਨ੍ਹਾਂ ਵਿੱਚੋਂ ਕੋਈ ਇੱਕ ਗੱਲ ਕਰਦਾ ਜਿਨ੍ਹਾਂ ਨੂੰ ਯਹੋਵਾਹ ਨੇ ਨਾ ਕਰਨ ਦਾ ਆਦੇਸ਼ ਦਿੱਤਾ ਭਾਵੇਂ ਉਹ ਬੰਦਾ ਨਹੀਂ ਜਾਣਦਾ, ਉਹ ਦੋਸ਼ੀ ਹੋਵੇਗਾ ਅਤੇ ਉਸ ਨੂੰ ਆਪਣੇ ਪਾਪ ਦੀ ਜ਼ਿੰਮੇਵਾਰੀ ਕਬੂਲ ਕਰਨੀ ਚਾਹੀਦੀ ਹੈ।"

28ਉਸ ਨੂੰ ਇੱਕ ਬੇਨੁਕਸ ਅਤੇ ਜਾਜਕ ਦੁਆਰਾ ਨਿਰਧਾਰਿਤ ਕੀਤੀ ਗਈ ਕੀਮਤ ਦਾ ਭੇਡੂ ਉਸ ਕੋਲ ਲਿਆਉਣਾ ਚਾਹੀਦਾ ਹੈ। ਉਹ ਭੇਡੂ ਦੋਸ਼ ਦੀ ਭੇਟ ਹੋਵੇਗਾ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਉਸ ਪਾਪ ਖਾਤਰ ਪਰਾਸਚਿਤ ਕਰੇਗਾ ਜੋ ਉਸ ਨੇ ਅਨਜਾਣੇ ਵਿੱਚ ਕੀਤਾ ਸੀ ਅਤੇ ਉਹ ਮਾਫ਼ ਹੋ ਜਾਵੇਗਾ।"

29ਇਹ ਦੋਸ਼ ਦੀ ਭੇਟ ਹੈ ਕਿਉਂ ਜੋ ਉਹ ਯਹੋਵਾਹ ਅੱਗੇ ਦੋਸ਼ੀ ਹੈ।”"

30ਬਾਕੀ ਪਾਪਾਂ ਲਈ ਦੋਸ਼ ਦੀਆਂ ਭੇਟਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"

Leviticus 4 illustration - Leviticus Chapter 4

31“ਹੋ ਸੱਕਦਾ ਹੈ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਇੱਕ ਪਾਪ ਕਰਕੇ ਯਹੋਵਾਹ ਦੇ ਖਿਲਾਫ਼ ਕੁਝ ਗਲਤ ਕਰੇ: ਕੋਈ ਬੰਦਾ ਕਿਸੇ ਜਮ੍ਹਾਂ ਕਰਾਈ ਹੋਈ ਰਕਮ ਬਾਰੇ ਝੂਠ ਬੋਲ ਸੱਕਦਾ ਜੋ ਉਸ ਨੂੰ ਮਿਲੀ ਹੋਵੇ। ਜਾਂ ਕੋਈ ਬੰਦਾ ਕਿਸੇ ਚੀਜ਼ ਨੂੰ ਚੁਰਾ ਲਵੇ। ਜਾਂ ਕੋਈ ਬੰਦਾ ਕਿਸੇ ਨੂੰ ਧੋਖਾ ਦੇਵੇ।"

32ਜਾਂ ਹੋ ਸੱਕਦਾ ਕਿ ਕੋਈ ਬੰਦਾ ਗੁਆਂਢੀ ਦੀ ਗੁਆਚੀ ਹੋਈ ਕਿਸੇ ਚੀਜ਼ ਨੂੰ ਲੱਭ ਲਵੇ ਅਤੇ ਇਸ ਬਾਰੇ ਝੂਠ ਬੋਲੇ। ਜਾਂ ਹੋ ਸੱਕਦਾ ਕੋਈ ਬੰਦਾ ਕਾਸੇ ਬਾਰੇ ਝੂਠੀ ਸੌਂਹ ਖਾਵੇ ਜਾਂ ਉਹ ਕੋਈ ਹੋਰ ਪਾਪ ਕਰੋ।"

33ਜੇ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਗੱਲ ਕਰੇ, ਤਾਂ ਉਹ ਬੰਦਾ ਪਾਪ ਦਾ ਦੋਸ਼ੀ ਹੈ। ਉਸ ਬੰਦੇ ਨੂੰ ਉਹ ਚੀਜ਼ ਵਾਪਸ ਲਿਆਉਣੀ ਚਾਹੀਦੀ ਹੈ ਜੋ ਉਸ ਨੇ ਚੋਰੀ ਕੀਤੀ, ਜਾਂ ਜਿਸ ਨੂੰ ਉਸ ਨੇ ਧੋਖੇ ਨਾਲ ਲਿਆ, ਜਾਂ ਉਸ ਨੇ ਜੋ ਕੁਝ ਵੀ ਲਿਆ ਜਿਸ ਨੂੰ ਕਿਸੇ ਹੋਰ ਨੇ ਅਮਾਨਤ ਦੇ ਤੌਰ ਤੇ ਰੱਖਣ ਲਈ ਦਿੱਤਾ ਸੀ। ਜਾਂ ਜੋ ਕੁਝ ਵੀ ਉਸ ਨੂੰ ਲੱਭਿਆ ਅਤੇ ਉਸ ਬਾਰੇ ਝੂਠ ਬੋਲਿਆ,"

34ਜਾਂ ਉਸ ਨੇ ਜੋ ਵੀ ਝੂਠੀ ਸੌਂਹ ਖਾਧੀ, ਉਸ ਨੂੰ ਇਸਦੀ ਪੂਰੀ ਕੀਮਤ ਵਿੱਚ ਚੀਜ਼ ਦੇ ਮੁੱਲ ਦਾ ਪੰਜਵਾਂ ਹਿੱਸਾ ਵੱਧ ਜਮ੍ਹਾਂ ਕਰਕੇ ਅਦਾ ਕਰਨਾ ਚਾਹੀਦਾ ਹੈ। ਉਸ ਨੂੰ ਇਹ ਪੈਸਾ ਜਦੋਂ ਉਹ ਆਪਣਾ ਦੋਸ਼ ਦੀ ਭੇਟ ਲੈ ਕੇ ਆਉਂਦਾ, ਉਸ ਦੇ ਅਸਲੀ ਮਾਲਕ ਨੂੰ ਦੇਣਾ ਚਾਹੀਦਾ ਹੈ।"

35ਉਸ ਬੰਦੇ ਨੂੰ ਜਾਜਕ ਕੋਲ ਆਪਣੀ ਦੋਸ਼ ਦੀ ਭੇਟ ਲੈ ਕੇ ਆਉਣੀ ਚਾਹੀਦੀ ਹੈ। ਇਹ ਉਸ ਦੇ ਇੱਜੜ ਵਿੱਚੋਂ ਇੱਕ ਬੇਨੁਕਸ ਭੇਡੂ ਹੋਣਾ ਚਾਹੀਦਾ ਹੈ। ਇਹ ਉਨੇ ਹੀ ਮੁੱਲ ਦਾ ਹੋਣਾ ਚਾਹੀਦਾ ਜਿੰਨਾ ਜਾਜਕ ਆਖੇ। ਇਹ ਯਹੋਵਾਹ ਨੂੰ ਦੋਸ਼ ਦੀ ਭੇਟ ਹੋਵੇਗੀ।"

Chapter Complete

You have read Leviticus 4

35 verses