Lumina
Leviticus

Trespass Offerings

Leviticus 5·Punjabi Bible

1ਫ਼ੇਰ ਜਾਜਕ ਦੇ ਅੱਗੇ ਜਾਵੇਗਾ ਅਤੇ ਉਸ ਵਿਅਕਤੀ ਲਈ ਪਰਾਸਚਿਤ ਕਰੇਗਾ ਅਤੇ ਉਹ ਗੱਲਾਂ ਜਿਨ੍ਹਾਂ ਨੂੰ ਕਰਕੇ ਉਹ ਦੋਸ਼ੀ ਬਣਿਆ ਸੀ ਮਾਫ਼ ਕਰ ਦਿੱਤੀਆਂ ਜਾਣਗੀਆਂ।”"

2ਹੋਮ ਦੀਆਂ ਭੇਟਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"

3“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਹੁਕਮ ਦਿਉ; ਇਹ ਹੋਮ ਦੀ ਭੇਟ ਦੀ ਬਿਧੀ ਹੈ। ਹੋਮ ਦੀ ਭੇਟ ਸਾਰੀ ਰਾਤ, ਸਵੇਰ ਹੋਣ ਤੀਕ ਜਗਵੇਦੀ ਉੱਤੇ ਰਹਿਣੀ ਚਾਹੀਦੀ ਹੈ। ਜਗਵੇਦੀ ਦੀ ਅੱਗ ਬਲਦੀ ਰਹਿਣੀ ਚਾਹੀਦੀ ਹੈ।"

4ਜਾਜਕ ਨੂੰ ਆਪਣਾ ਲਿਨਨ ਦਾ ਕੱਛਾ ਅਤੇ ਲਿਨਨ ਦਾ ਚੋਲਾ ਪਹਿਨਣਾ ਚਾਹੀਦਾ ਹੈ। ਫ਼ੇਰ ਉਸ ਨੂੰ ਹੋਮ ਦੀ ਭੇਟ ਸੜਨ ਤੋਂ ਬਾਦ ਜਗਵੇਦੀ ਉੱਤੇ ਬਚੀ ਹੋਈ ਰਾਖ ਚੁੱਕ ਦੇਣੀ ਚਾਹੀਦੀ ਹੈ। ਉਸ ਨੂੰ ਇਹ ਰਾਖ ਜਗਵੇਦੀ ਦੇ ਪਾਸੇ ਤੇ ਪਾ ਦੇਣੀ ਚਾਹੀਦੀ ਹੈ।"

5ਫ਼ੇਰ ਉਸ ਨੂੰ ਆਪਣੇ ਉਸ ਵਸਤਰ ਉਤਾਰ ਦੇਣੇ ਚਾਹੀਦੇ ਹਨ ਅਤੇ ਹੋਰ ਵਸਤਰ ਪਾਕੇ ਉਹ ਰਾਖ ਚੁੱਕੇ ਡੇਰੇ ਤੋਂ ਬਾਹਰ ਸ਼ੁੱਧ ਥਾਂ ਤੇ ਲੈ ਜਾਣੀ ਚਾਹੀਦੀ ਹੈ।"

Leviticus 5 illustration - Leviticus Chapter 5

6ਪਰ ਜਗਵੇਦੀ ਦੀ ਅੱਗ ਬਲਦੀ ਰੱਖਣੀ ਚਾਹੀਦੀ ਹੈ। ਇਸ ਨੂੰ ਬੁਝਣ ਨਹੀਂ ਦਿੱਤਾ ਜਾਣਾ ਚਾਹੀਦਾ ਹਰ ਸਵੇਰ ਜਾਜਕ ਨੂੰ ਅੱਗ ਵਿੱਚ ਲੱਕੜਾਂ ਪਾਉਣੀਆਂ ਚਾਹੀਦੀਆਂ ਹਨ। ਉਸ ਨੂੰ ਹੋਮ ਦੀ ਭੇਟ ਨੂੰ ਜਗਵੇਦੀ ਉੱਤੇ ਰੱਖਣਾ ਚਾਹੀਦਾ ਹੈ ਅਤੇ ਸੁੱਖ-ਸਾਂਦ ਦੀ ਭੇਟ ਦੀ ਚਰਬੀ ਸਾੜ ਦੇਣੀ ਚਾਹੀਦੀ ਹੈ।"

7ਜਗਵੇਦੀ ਉੱਤੇ ਅੱਗ ਬਿਨਾ ਰੁਕੇ ਬਲਦੀ ਰੱਖਣੀ ਚਾਹੀਦੀ ਹੈ। ਇਹ ਕਦੇ ਵੀ ਬੁਝਣ ਨਹੀਂ ਦੇਣੀ ਚਾਹੀਦੀ।"

8ਅਨਾਜ ਦੀਆਂ ਭੇਟਾਂ “ਅਨਾਜ ਦੀਆਂ ਭੇਟਾਂ ਦਾ ਨੇਮ ਇਹ ਹੈ; ਹਾਰੂਨ ਦੇ ਪੁੱਤਰ ਇਸ ਨੂੰ ਜਗਵੇਦੀ ਦੇ ਸਾਹਮਣੇ ਯਹੋਵਾਹ ਕੋਲ ਲੈ ਕੇ ਆਉਣ।"

9ਜਾਜਕ ਨੂੰ ਅਨਾਜ ਦੀ ਭੇਟ ਵਿੱਚੋਂ ਮੈਦੇ ਦੀ ਇੱਕ ਮੁੱਠੀ ਭਰਨੀ ਚਾਹੀਦੀ ਹੈ। ਉਸ ਨੂੰ ਕੁਝ ਤੇਲ ਅਤੇ ਸਾਰਾ ਲੋਬਾਨ ਲੈਣਾ ਚਾਹੀਦਾ ਜੋ ਅਨਾਜ ਦੀ ਭੇਟ ਉੱਤੇ ਹੈ। ਉਸ ਨੂੰ ਅਨਾਜ ਦੀ ਭੇਟ ਨੂੰ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਹ ਯਹੋਵਾਹ ਲਈ ਯਾਦਗਾਰ ਭੇਟ ਹੋਵੇਗੀ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।"

10“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬਚੀ ਹੋਈ ਅਨਾਜ ਦੀ ਭੇਟ ਖਾਣੀ ਚਾਹੀਦੀ ਹੈ। ਅਨਾਜ ਦੀ ਭੇਟ ਇੱਕ ਤਰ੍ਹਾਂ ਦੀ ਪਤੀਰੀ ਰੋਟੀ ਹੈ। ਜਾਜਕਾਂ ਨੂੰ ਪਵਿੱਤਰ ਸਥਾਨ ਉੱਤੇ ਇਹ ਰੋਟੀ ਖਾਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਵਿਹੜੇ ਵਿੱਚ ਖਾਣੀ ਚਾਹੀਦੀ ਹੈ।"

Leviticus 5 illustration - Leviticus Chapter 5

11ਅਨਾਜ ਦੀ ਭੇਟ ਨੂੰ ਖਮੀਰ ਨਾਲ ਨਹੀਂ ਪਕਾਉਣਾ ਚਾਹੀਦਾ। ਮੈਂ ਇਸ ਹਿੱਸੇ ਨੂੰ, ਮੈਨੂੰ ਅੱਗ ਦੁਆਰਾ ਦਿੱਤੇ ਗਏ ਚੜ੍ਹਾਵੇ ਵਿੱਚੋਂ ਜਾਜਕਾਂ ਨੂੰ ਦਿੱਤਾ ਹੈ। ਇਹ ਪਾਪ ਦੀ ਭੇਟ ਅਤੇ ਦੋਸ਼ ਦੀ ਭੇਟ ਵਾਂਗ ਅੱਤ ਪਵਿੱਤਰ ਹੈ।"

12ਹਾਰੂਨ ਦੇ ਉੱਤਰਾਧਿਕਾਰੀਆਂ ਵਿੱਚੋਂ ਹਰ ਨਰ, ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਅਨਾਜ ਦੀ ਭੇਟ ਵਿੱਚੋਂ ਖਾ ਸੱਕਦਾ ਹੈ। ਇਹ ਤੁਹਾਡੀਆਂ ਪੀੜੀਆਂ ਲਈ ਸਦਾ ਵਾਸਤੇ ਇੱਕ ਨੇਮ ਹੈ। ਇਨ੍ਹਾਂ ਭੇਟਾਂ ਨੂੰ ਛੂਹਣਾ ਉਨ੍ਹਾਂ ਆਦਮੀਆਂ ਨੂੰ ਪਵਿੱਤਰ ਬਣਾਉਂਦਾ ਹੈ।”"

13ਜਾਜਕਾਂ ਦੀਆਂ ਅਨਾਜ ਦੀਆਂ ਭੇਟਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"

14“ਇਹ ਉਹ ਭੇਟ ਹੈ ਜਿਹੜੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਯਹੋਵਾਹ ਲਈ ਲੈ ਕੇ ਆਉਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਉਸ ਦਿਨ ਕਰਨਾ ਚਾਹੀਦਾ ਜਦੋਂ ਹਾਰੂਨ ਨੂੰ ਪਰਧਾਨ ਜਾਜਕ ਵਜੋਂ ਮਸਹ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਅਨਾਜ ਦੀ ਭੇਟ ਵਜੋਂ 8 ਕੱਪ ਮੈਦੇ ਦੇ ਲੈ ਕੇ ਆਉਣੇ ਚਾਹੀਦੇ ਹਨ। (ਇਹ ਨਿਯਮਿਤ ਅਨਾਜ ਦੀ ਭੇਟ ਹੈ।) ਉਨ੍ਹਾਂ ਨੂੰ ਇਸਦਾ ਅੱਧਾ ਹਿੱਸਾ ਸਵੇਰੇ ਲੈ ਕੇ ਆਉਣਾ ਚਾਹੀਦਾ ਹੈ ਅਤੇ ਅੱਧਾ ਸ਼ਾਮ ਨੂੰ।"

15ਮੈਦੇ ਵਿੱਚ ਤੇਲ ਮਿਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਤਵੇ ਉੱਤੇ ਪਕਾਉਣਾ ਚਾਹੀਦਾ ਹੈ। ਜਦੋਂ ਇੱਕ ਪੱਕ ਜਾਵੇ ਤਾਂ ਤੁਹਾਨੂੰ ਇਹ ਅੰਦਰ ਲਿਆਉਣਾ ਚਾਹੀਦਾ ਹੈ। ਤੁਹਾਨੂੰ ਇਸ ਚੜ੍ਹਾਵੇ ਦੇ ਟੁਕੜੇ ਕਰ ਲੈਣੇ ਚਾਹੀਦੇ ਹਨ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।"

Leviticus 5 illustration - Leviticus Chapter 5

16“ਉਸ ਜਾਜਕ ਨੂੰ ਜਿਹੜਾ ਹਾਰੂਨ ਦੇ ਉੱਤਰਾਧਿਕਾਰੀਆਂ ਵਿੱਚੋਂ ਹਾਰੂਨ ਦੀ ਥਾਂ ਲੈਣ ਲਈ ਚੁਣਿਆ ਜਾਂਦਾ, ਯਹੋਵਾਹ ਨੂੰ ਇਹ ਭੇਟ ਦੇਣੀ ਚਾਹੀਦੀ ਹੈ। ਇਹ ਨੇਮ ਸਦਾ ਲਈ ਜਾਰੀ ਰਹੇਗਾ। ਜਾਜਕ ਦੀ ਅਨਾਜ ਦੀ ਭੇਟ ਨੂੰ ਪੂਰੀ ਤਰ੍ਹਾਂ ਸਾੜਨਾ ਚਾਹੀਦਾ ਅਤੇ ਇਸ ਨੂੰ ਖਾਣਾ ਨਹੀਂ ਚਾਹੀਦਾ।”"

17ਪਾਪ ਦੀ ਭੇਟ ਦੀ ਬਿਧੀ ਯਹੋਵਾਹ ਨੇ ਮੂਸਾ ਨੂੰ ਆਖਿਆ,"

18“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ; ਇਹ ਪਾਪ ਦੀ ਭੇਟ ਦੀ ਬਿਧੀ ਹੈ। ਪਾਪ ਦੀ ਭੇਟ ਨੂੰ ਉਸੇ ਸਥਾਨ ਉੱਤੇ ਮਾਰਿਆ ਜਾਣਾ ਚਾਹੀਦਾ ਜਿੱਥੇ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਮਾਰਿਆ ਜਾਂਦਾ ਹੈ। ਇਹ ਅੱਤ ਪਵਿੱਤਰ ਹੈ।"

19ਜਿਹੜਾ ਜਾਜਕ ਪਾਪ ਦੀ ਭੇਟ ਨੂੰ ਭੇਟ ਕਰਦਾ ਹੈ ਉਸ ਨੂੰ ਇਸ ਨੂੰ ਖਾਣਾ ਚਾਹੀਦਾ ਹੈ। ਪਰ ਉਸ ਨੂੰ ਇਸ ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਉੱਤੇ ਖਾਣਾ ਚਾਹੀਦਾ ਹੈ।"

Chapter Complete

You have read Leviticus 5

19 verses