1ਮੂਸਾ ਨੇ ਸੀਨਾ ਲਿਆ ਅਤੇ ਇਸ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਹਿਲਾਇਆ। ਇਹ ਮੂਸਾ ਦਾ ਜਾਜਕਾਂ ਨੂੰ ਮਸਹ ਕਰਨ ਦੀ ਰਸਮ ਦਾ ਇੱਕ ਹਿੱਸਾ ਸੀ। ਇਹ ਉਸੇ ਤਰ੍ਹਾਂ ਸੀ ਜਿਵੇਂ ਮੂਸਾ ਨੂੰ ਯਹੋਵਾਹ ਨੇ ਹੁਕਮ ਕੀਤਾ ਸੀ।"
2ਮੂਸਾ ਨੇ ਕੁਝ ਕੁ ਮਸਹ ਕਰਨ ਵਾਲਾ ਤੇਲ ਲਿਆ ਅਤੇ ਜਗਵੇਦੀ ਉੱਪਰਲਾ ਕੁਝ ਖੂਨ ਲਿਆ। ਮੂਸਾ ਨੇ ਇਸ ਵਿੱਚੋਂ ਕੁਝ ਹਾਰੂਨ ਅਤੇ ਹਾਰੂਨ ਦੇ ਵਸਤਰਾਂ ਉੱਤੇ ਛਿੜਕਿਆ। ਮੂਸਾ ਨੇ ਇਸ ਵਿੱਚੋਂ ਕੁਝ ਹਾਰੂਨ ਦੇ ਪੁੱਤਰਾਂ ਅਤੇ ਉਨ੍ਹਾਂ ਦੇ ਵਸਤਰਾਂ ਉੱਤੇ ਛਿੜਕਿਆ। ਜਿਹੜੇ ਹਾਰੂਨ ਦੇ ਨਾਲ ਸਨ। ਇਸ ਤਰ੍ਹਾਂ ਮੂਸਾ ਨੇ ਹਾਰੂਨ, ਉਸ ਦੇ ਵਸਤਰਾਂ, ਉਸ ਦੇ ਪੁੱਤਰਾਂ ਅਤੇ ਉਸ ਦੇ ਪੁੱਤਰਾਂ ਦੇ ਵਸਤਰਾਂ ਨੂੰ ਪਵਿੱਤਰ ਬਣਾ ਦਿੱਤਾ।"
3ਫ਼ੇਰ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, “ਜਿਵੇਂ ਮੈਂ ਹੁਕਮ ਦਿੱਤਾ ਸੀ, ‘ਹਾਰੂਨ ਤੇ ਉਸ ਦੇ ਪੁੱਤਰਾਂ ਨੂੰ ਇਹ ਚੀਜ਼ਾਂ ਖਾਣੀਆਂ ਚਾਹੀਦੀਆਂ।’ ਇਸ ਲਈ ਰੋਟੀਆਂ ਵਾਲੀ ਟੋਕਰੀ ਅਤੇ ਜਾਜਕ ਚੁਨਣ ਦੀ ਰਸਮ ਦਾ ਮਾਸ ਲੈ ਲਵੋ। ਉਸ ਮਾਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਕੋਲ ਉਬਾਲੋ ਅਤੇ ਮਾਸ ਤੇ ਰੋਟੀ ਨੂੰ ਉਸ ਥਾਂ ਉੱਤੇ ਖਾਉ।"
4ਜੇ ਮਾਸ ਜਾਂ ਰੋਟੀ ਵਿੱਚੋਂ ਕੁਝ ਬਚ ਜਾਵੇ ਤਾਂ ਇਸ ਨੂੰ ਸਾੜ ਦਿਉ।"
5ਜਾਜਕਾਂ ਨੂੰ ਚੁਨਣ ਦੀ ਰਸਮ ਸੱਤ ਦਿਨਾਂ ਤੱਕ ਚੱਲੇਗੀ। ਜਦੋਂ ਤੱਕ ਇਹ ਸਮਾਂ ਖਤਮ ਨਹੀਂ ਹੋ ਜਾਂਦਾ ਤੁਹਾਨੂੰ ਮੰਡਲੀ ਵਾਲੇ ਤੰਬੂ ਦਾ ਪ੍ਰਵੇਸ਼ ਦੁਆਰ ਨਹੀਂ ਛੱਡਣਾ ਚਾਹੀਦਾ।"

6ਜਿਹੜੀਆਂ ਗੱਲਾਂ ਅੱਜ ਹੋਈਆਂ ਹਨ ਯਹੋਵਾਹ ਨੇ ਤੁਹਾਡੇ ਲਈ ਪਰਾਸਚਿਤ ਕਰਨ ਲਈ ਉਨ੍ਹਾਂ ਨੂੰ ਕਰਨ ਦਾ ਆਦੇਸ਼ ਦਿੱਤਾ ਹੈ।"
7ਤੁਹਾਨੂੰ ਸੱਤਾਂ ਦਿਨਾਂ ਤੱਕ ਦਿਨ ਰਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਰਹਿਣਾ ਪਵੇਗਾ। ਜੇ ਤੁਸੀਂ ਯਹੋਵਾਹ ਦੇ ਹੁਕਮਾਂ ਦੀ ਪਾਲਣਾ ਨਹੀਂ ਕਰੋਂਗੇ ਤਾਂ ਤੁਸੀਂ ਮਰ ਜਾਉਂਗੇ। ਯਹੋਵਾਹ ਨੇ ਮੈਨੂੰ ਇਹ ਹੁਕਮ ਦਿੱਤੇ ਸਨ।”"
8ਇਸ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"
9ਯਹੋਵਾਹ ਜਾਜਕਾਂ ਨੂੰ ਪ੍ਰਵਾਨ ਕਰਦਾ ਹੈ ਅੱਠਵੇਂ ਦਿਨ, ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਸੱਦਿਆ। ਉਸ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਵੀ ਸੱਦਿਆ।"
10ਮੂਸਾ ਨੇ ਹਾਰੂਨ ਨੂੰ ਆਖਿਆ, “ਇੱਕ ਬਲਦ ਅਤੇ ਇੱਕ ਭੇਡੂ ਲਵੋ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ। ਬਲਦ ਪਾਪ ਦੀ ਭੇਟ ਹੋਵੇਗਾ ਅਤੇ ਭੇਡੂ ਹੋਮ ਦੀ ਭੇਟ ਹੋਵੇਗਾ। ਇਹ ਜਾਨਵਰ ਯਹੋਵਾਹ ਨੂੰ ਭੇਟ ਕਰੋ।"

11ਇਸਰਾਏਲ ਦੇ ਲੋਕਾਂ ਨੂੰ ਆਖੋ, ‘ਪਾਪ ਦੀ ਭੇਟ ਲਈ ਇੱਕ ਬੱਕਰਾ ਲਵੋ ਅਤੇ ਹੋਮ ਦੀ ਭੇਟ ਲਈ ਇੱਕ ਵੱਛਾ ਅਤੇ ਲੇਲਾ ਲਵੋ। ਵੱਛਾ ਅਤੇ ਲੇਲਾ ਇੱਕ-ਇੱਕ ਸਾਲ ਦੇ ਹੋਣੇ ਚਾਹੀਦੇ ਹਨ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ।"
12ਸੁੱਖ-ਸਾਂਦ ਦੀ ਭੇਟ ਲਈ ਇੱਕ ਬਲਦ ਤੇ ਭੇਡੂ ਲਵੋ। ਉਨ੍ਹਾਂ ਜਾਨਵਰਾਂ ਨੂੰ ਅਤੇ ਤੇਲ ਨਾਲ ਗੁਨ੍ਹੇ ਹੋਏ ਅਨਾਜ ਦੀ ਭੇਟ ਨੂੰ ਲਵੋ ਅਤੇ ਇਹ ਚੀਜ਼ਾਂ ਯਹੋਵਾਹ ਨੂੰ ਭੇਟ ਕਰੋ। ਕਿਉਂਕਿ ਅੱਜ ਯਹੋਵਾਹ ਤੁਹਾਡੇ ਸਾਹਮਣੇ ਆਵੇਗਾ।’”"
13ਇਸ ਲਈ ਸਾਰੇ ਲੋਕ ਮੰਡਲੀ ਵਾਲੇ ਤੰਬੂ ਕੋਲ ਆ ਗਏ। ਉਨ੍ਹਾਂ ਸਾਰਿਆਂ ਨੇ ਉਹ ਚੀਜ਼ਾਂ ਲਿਆਂਦੀਆਂ ਜਿਨ੍ਹਾਂ ਦਾ ਮੂਸਾ ਨੇ ਆਦੇਸ਼ ਦਿੱਤਾ ਸੀ। ਸਾਰੇ ਲੋਕ ਯਹੋਵਾਹ ਦੇ ਸਾਹਮਣੇ ਖੜ੍ਹੇ ਹੋ ਗਏ।"
14ਮੂਸਾ ਨੇ ਆਖਿਆ, “ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ। ਤਾਂ ਯਹੋਵਾਹ ਦਾ ਪਰਤਾਪ ਤੁਹਾਨੂੰ ਦਿਖਾਈ ਦੇਵੇਗਾ।”"
15ਤਾਂ ਮੂਸਾ ਨੇ ਹਾਰੂਨ ਨੂੰ ਇਹ ਗੱਲਾਂ ਆਖੀਆਂ, “ਜਾ, ਉਹ ਗੱਲਾਂ ਕਰ ਜਿਨ੍ਹਾਂ ਦਾ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਜਗਵੇਦੀ ਕੋਲ ਜਾ ਅਤੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਚੜ੍ਹਾ। ਆਪਣੇ ਅਤੇ ਆਪਣੇ ਲੋਕਾਂ ਦੇ ਪਾਪਾਂ ਲਈ ਪਰਾਸਚਿਤ ਕਰ। ਲੋਕਾਂ ਦੀਆਂ ਬਲੀਆਂ ਲੈ ਅਤੇ ਉਨ੍ਹਾਂ ਲਈ ਪਰਾਸਚਿਤ ਕਰ।”"

16ਇਸ ਲਈ ਹਾਰੂਨ ਜਗਵੇਦੀ ਕੋਲ ਗਿਆ। ਉਸ ਨੇ ਬਲਦ ਨੂੰ ਪਾਪ ਦੀ ਭੇਟ ਵਜੋਂ ਜ਼ਿਬਹ ਕੀਤਾ। ਇਹ ਪਾਪ ਦੀ ਭੇਟ ਉਸ ਦੇ ਆਪਣੇ ਲਈ ਸੀ।"
17ਫ਼ੇਰ ਹਾਰੂਨ ਦੇ ਪੁੱਤਰ ਨੇ ਖੂਨ ਹਾਰੂਨ ਕੋਲ ਲਿਆਂਦਾ। ਹਾਰੂਨ ਨੇ ਖੂਨ ਵਿੱਚ ਆਪਣੀ ਉਂਗਲੀ ਡੁਬੋਈ ਅਤੇ ਇਸ ਨੂੰ ਜਗਵੇਦੀ ਦੇ ਕਿਨਾਰਿਆਂ ਉੱਤੇ ਲਾਇਆ। ਫ਼ੇਰ ਹਾਰੂਨ ਨੇ ਜਗਵੇਦੀ ਦੇ ਥੜੇ ਉੱਤੇ ਖੂਨ ਡੋਲ੍ਹ ਦਿੱਤਾ।"
18ਉਸ ਨੇ ਪਾਪ ਦੀ ਭੇਟ ਤੋਂ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਕੇ ਇਨ੍ਹਾਂ ਨੂੰ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"
19ਫ਼ੇਰ ਹਾਰੂਨ ਨੇ ਮਾਸ ਅਤੇ ਚਮੜੀ ਨੂੰ ਡੇਰੇ ਤੋਂ ਬਾਹਰ ਅੱਗ ਉੱਤੇ ਸਾੜ ਦਿੱਤਾ।"
20ਇਸਤੋਂ ਮਗਰੋਂ, ਉਸ ਨੇ ਹੋਮ ਦੀ ਭੇਟ ਲਈ ਜਾਨਵਰਾਂ ਨੂੰ ਮਾਰਿਆ। ਹਾਰੂਨ ਦੇ ਪੁੱਤਰ ਹਾਰੂਨ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ।"

21ਹਾਰੂਨ ਦੇ ਪੁੱਤਰਾਂ ਨੇ ਹੋਮ ਦੀ ਭੇਟ ਦੀ ਸਿਰੀ ਅਤੇ ਟੁਕੜੇ ਹਾਰੂਨ ਨੂੰ ਦੇ ਦਿੱਤੇ। ਫ਼ੇਰ ਹਾਰੂਨ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜ ਦਿੱਤਾ।"
22ਹਾਰੂਨ ਨੇ ਹੋਮ ਦੀ ਭੇਟ ਦੇ ਅੰਦਰਲੇ ਅੰਗਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ। ਅਤੇ ਉਸ ਨੇ ਇਨ੍ਹਾਂ ਨੂੰ ਜਗਵੇਦੀ ਉੱਪਰ ਸਾੜ ਦਿੱਤਾ।"
23ਫ਼ੇਰ ਹਾਰੂਨ ਨੇ ਲੋਕਾਂ ਨੂੰ ਚੜ੍ਹਾਵਾ ਲਿਆਂਦਾ। ਉਸ ਨੇ ਪਾਪ ਦੀ ਭੇਟ ਦਾ ਬੱਕਰਾ ਮਾਰਿਆ ਜਿਹੜਾ ਲੋਕਾਂ ਲਈ ਸੀ। ਉਸ ਨੇ ਪਹਿਲਾਂ ਵਾਂਗ ਪਾਪ ਲਈ ਬੱਕਰਾ ਭੇਟ ਕੀਤਾ।"
24ਉਸ ਨੇ ਹੋਮ ਦੀ ਭੇਟ ਲਿਆਂਦੀ ਅਤੇ ਇਸ ਨੂੰ ਉਸੇ ਤਰ੍ਹਾਂ ਭੇਟ ਕੀਤਾ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ।"
25ਉਸ ਨੇ ਅਨਾਜ ਦੀ ਭੇਟ ਜਗਵੇਦੀ ਤੇ ਲਿਆਂਦੀ। ਉਸ ਨੇ ਅਨਾਜ ਦੀ ਇੱਕ ਮੁੱਠ ਭਰੀ ਅਤੇ ਇਸ ਨੂੰ ਜਗਵੇਦੀ ਉੱਤੇ ਸਵੇਰ ਵੇਲੇ ਦੀ ਰੋਜ਼ਾਨਾ ਹੋਮ ਦੀ ਭੇਟ ਨਾਲ ਸਾੜ ਦਿੱਤਾ।"

26ਹਾਰੂਨ ਨੇ ਲੋਕਾਂ ਲਈ ਸੁੱਖ-ਸਾਂਦ ਦੀ ਭੇਟ ਵਜੋਂ ਇੱਕ ਬਲਦ ਅਤੇ ਇੱਕ ਭੇਡੂ ਵੀ ਮਾਰਿਆ। ਉਸ ਦੇ ਪੁੱਤਰ ਉਸ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ।"
27ਹਾਰੂਨ ਦੇ ਪੁੱਤਰ, ਉਸ ਕੋਲ ਬਲਦ ਅਤੇ ਭੇਡੂ ਦੀ ਚਰਬੀ ਵੀ ਲਿਆਏ। ਉਹ ਮੋਟੀ ਪੂਛ, ਅੰਦਰਲੇ ਅੰਗਾਂ ਤੇ ਚੜ੍ਹੀ ਹੋਈ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲਿਆਏ।"
28ਉਸ ਦੇ ਪੁੱਤਰਾਂ ਨੇ ਚਰਬੀ ਵਾਲੇ ਇਨ੍ਹਾਂ ਹਿੱਸਿਆਂ ਨੂੰ ਬਲਦ ਅਤੇ ਭੇਡੂ ਦੇ ਸੀਨਿਆਂ ਉੱਤੇ ਪਾ ਦਿੱਤਾ ਅਤੇ ਉਸ ਨੇ ਚਰਬੀ ਵਾਲੇ ਹਿਸਿਆਂ ਨੂੰ ਜਗਵੇਦੀ ਉੱਤੇ ਸਾੜਿਆ।"
29ਉਸ ਨੇ ਸੀਨਿਆਂ ਅਤੇ ਸੱਜੇ ਪੱਟਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਵਜੋਂ ਮੂਸਾ ਦੇ ਆਦੇਸ਼ ਅਨੁਸਾਰ ਹਿਲਾਇਆ।"
30ਫ਼ੇਰ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਉੱਠਾਏ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ। ਜਦੋਂ ਹਾਰੂਨ ਪਾਪ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਹਟਿਆ ਤਾਂ ਉਹ ਜਗਵੇਦੀ ਤੋਂ ਹੇਠਾਂ ਉਤਰ ਆਇਆ।"

31ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਗਏ। ਉਹ ਬਾਹਰ ਨਿਕਲੇ ਅਤੇ ਲੋਕਾਂ ਨੂੰ ਅਸੀਸ ਦਿੱਤੀ। ਫ਼ੇਰ ਯਹੋਵਾਹ ਦਾ ਪਰਤਾਪ ਸਾਰੇ ਲੋਕਾਂ ਸਾਹਮਣੇ ਪ੍ਰਗਟ ਹੋਇਆ।"
32ਯਹੋਵਾਹ ਵੱਲੋਂ ਅੱਗ ਬਾਹਰ ਆਈ ਅਤੇ ਜਗਵੇਦੀ ਉੱਪਰ ਹੋਮ ਦੀ ਭੇਟ ਅਤੇ ਚਰਬੀ ਨੂੰ ਸਾੜ ਦਿੱਤਾ। ਜਦੋਂ ਸਮੂਹ ਲੋਕਾਂ ਨੇ ਇਹ ਦੇਖਿਆ, ਉਨ੍ਹਾਂ ਨੇ ਨਾਅਰੇ ਲਾਏ ਅਤੇ ਧਰਤੀ ਉੱਤੇ ਝੁਕ ਕੇ ਮੱਥਾ ਟੇਕਿਆ।"
33ਪਰਮੇਸ਼ੁਰ ਨਾਦਾਬ ਅਤੇ ਅਬੀਹੂ ਨੂੰ ਤਬਾਹ ਕਰਦਾ ਫ਼ੇਰ ਹਾਰੂਨ ਦੇ ਪੁੱਤਰਾਂ, ਨਾਦਾਬ ਅਤੇ ਅਬੀਹੂ ਨੇ ਪਾਪ ਕੀਤਾ। ਹਰੇਕ ਪੁੱਤਰ ਨੇ ਆਪੋ-ਆਪਣਾ ਧੂਪਦਾਨ ਲਿਆ, ਅਤੇ ਇਨ੍ਹਾਂ ਵਿੱਚ ਅੱਗ ਪਾਕੇ ਇਸ ਵਿੱਚ ਧੂਪ ਪਾਈ। ਉਨ੍ਹਾਂ ਨੇ ਯਹੋਵਾਹ ਅੱਗੇ ਅਜੀਬ ਤਰ੍ਹਾਂ ਦੀ ਅੱਗ ਭੇਟ ਕੀਤੀ। ਉਨ੍ਹਾਂ ਨੇ ਉਸ ਅੱਗ ਦੀ ਵਰਤੋਂ ਨਹੀਂ ਕੀਤੀ ਜਿਸਦੀ ਵਰਤੋਂ ਕਰਨ ਲਈ ਉਨ੍ਹਾਂ ਨੂੰ ਯਹੋਵਾਹ ਨੇ ਕਿਹਾ ਸੀ।"
34ਇਸ ਲਈ ਯਹੋਵਾਹ ਵੱਲੋਂ ਅੱਗ ਆਈ ਅਤੇ ਨਾਦਾਬ ਅਤੇ ਅਬੀਹੂ ਨੂੰ ਭਸਮ ਕਰ ਦਿੱਤਾ। ਉਹ ਯਹੋਵਾਹ ਦੇ ਸਾਹਮਣੇ ਮਰ ਗਏ।"
35ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਜਿਹੜੇ ਜਾਜਕ ਮੇਰੇ ਨੇੜੇ ਆਉਣ ਉਨ੍ਹਾਂ ਨੂੰ ਮੇਰੇ ਪਵਿੱਤਰ ਹੋਣ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਸਾਰੇ ਲੋਕਾਂ ਦੇ ਸਾਹਮਣੇ ਸਤਿਕਾਰਿਆ ਜਾਣਾ ਚਾਹੀਦਾ ਹੈ।’” ਹਾਰੂਨ ਚੁੱਪ-ਚਾਪ ਸੀ।"

36ਹਾਰੂਨ ਦੇ ਚਾਚੇ ਉਜਿਏਲ ਦੇ ਦੋ ਪੁੱਤਰ ਸਨ। ਉਹ ਸਨ ਮੀਸ਼ਾਏਲ ਤੇ ਇਲਜਫ਼ਾਨ। ਮੂਸਾ ਨੇ ਉਨ੍ਹਾਂ ਪੁੱਤਰਾਂ ਨੂੰ ਆਖਿਆ, “ਪਵਿੱਤਰ ਸਥਾਨ ਦੇ ਅਗਲੇ ਹਿੱਸੇ ਵੱਲ ਜਾਓ। ਆਪਣੇ ਚਚੇਰੇ ਭਰਾਵਾਂ ਦੀਆਂ ਲਾਸ਼ਾਂ ਚੁੱਕੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਲੈ ਜਾਓ।”"
You have read Leviticus 8
36 verses