Lumina
Luke

Luke 10

Luke 10·Punjabi Bible

1ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ ਇੱਕ ਫਰੀਸੀ ਨੇ ਯਿਸੂ ਨੂੰ ਪੁੱਛਿਆ, “ਪਰਮੇਸ਼ੁਰ ਦਾ ਰਾਜ ਕਦੋਂ ਆਵੇਗਾ?” ਯਿਸੂ ਨੇ ਆਖਿਆ, “ਪਰਮੇਸ਼ੁਰ ਦਾ ਰਾਜ ਆਵੇਗਾ ਪਰ ਇਸ ਤਰ੍ਹਾਂ ਨਹੀਂ ਕਿ ਤੁਸੀਂ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਦੇ ਯੋਗ ਹੋਵੋਂ।"

2ਅਤੇ ਨਾ ਹੀ ਲੋਕ ਇਹ ਕਹਿਣਗੇ ਕਿ ‘ਵੇਖੋ, ਪਰਮੇਸ਼ੁਰ ਦਾ ਰਾਜ ਇੱਥੇ ਹੈ’, ਜਾਂ ‘ਇਹ ਉੱਥੇ ਹੈ।’ ਨਹੀਂ, ਸਗੋਂ ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ।”"

3ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਉਹ ਸਮਾਂ ਆਵੇਗਾ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਦਿਨ ਨੂੰ ਵੇਖਣਾ ਚਾਹੋਂਗੇ ਪਰ ਤੁਸੀਂ ਵੇਖਣ ਯੋਗ ਨਹੀਂ ਹੋਵੋਂਗੇ।"

4ਲੋਕ ਤੁਹਾਨੂੰ ਦੱਸਣਗੇ, ‘ਵੇਖੋ, ਇਹ ਉੱਥੇ ਹੈ।’ ਜਾਂ ‘ਵੇਖੋ, ਉਹ ਇੱਥੇ ਹੈ।’ ਤੁਸੀਂ ਜਿੱਥੇ ਹੋ ਉੱਥੇ ਹੀ ਠਹਿਰੋ; ਅਤੇ ਜਾਕੇ ਉਨ੍ਹਾਂ ਦਾ ਅਨੁਸਰਣ ਨਾ ਕਰੋ।"

5ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਉਹ ਸਪੱਸ਼ਟ ਤੌਰ ਤੇ ਉਸ ਬਿਜਲੀ ਦੀ ਤਰ੍ਹਾਂ ਦਿਸੇਗਾ ਜੋ ਅਕਾਸ਼ ਨੂੰ ਇੱਕ ਹੱਦ ਤੋਂ ਦੂਸਰੀ ਹੱਦ ਤੱਕ ਚਮਕਾਉਂਦੀ ਹੈ।"

Luke 10 illustration - Luke Chapter 10

6ਪਰ ਪਹਿਲਾਂ, ਮਨੁੱਖ ਦੇ ਪੁੱਤਰ ਨੂੰ ਬਹੁਤ ਤਸੀਹੇ ਝੱਲਣੇ ਪੈਣਗੇ ਅਤੇ ਉਸ ਨੂੰ ਇਸ ਪੀੜ੍ਹੀ ਦੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ।"

7“ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।"

8ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹੜ੍ਹ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।"

9“ਇਸੇ ਤਰ੍ਹਾਂ ਹੀ ਲੂਤ ਦੇ ਸਮੇਂ ਵਿੱਚ ਵਾਪਰਿਆ। ਲੋਕ ਖਾਂਦੇ-ਪੀਂਦੇ ਖਰੀਦਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।"

10ਉਸ ਦਿਨ ਜਦੋਂ ਲੂਤ ਸਦੂਮ ਤੋਂ ਬਾਹਰ ਆਇਆ ਫ਼ਿਰ ਅਕਾਸ਼ ਤੋਂ ਅੱਗ ਅਤੇ ਗੰਧਕ ਦਾ ਮੀਂਹ ਪਿਆ ਅਤੇ ਹਰ ਕੋਈ ਮਰ ਗਿਆ।"

Luke 10 illustration - Luke Chapter 10

11ਇਹ ਬਿਲਕੁਲ ਇਸੇ ਤਰ੍ਹਾਂ ਹੀ ਹੋਵੇਗਾ ਜਦੋਂ ਮਨੁੱਖ ਦਾ ਪੁੱਤਰ ਪ੍ਰਗਟ ਹੋਵੇਗਾ।"

12“ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸ ਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸ ਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।"

13ਯਾਦ ਰੱਖੋ ਕਿ ਲੂਤ ਦੀ ਪਤਨੀ ਨਾਲ ਕੀ ਹੋਇਆ ਸੀ?"

14“ਜਿਹੜਾ ਮਨੁੱਖ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਗੁਆ ਬੈਠੇਗਾ ਅਤੇ ਜਿਹੜਾ ਕੋਈ ਉਸ ਨੂੰ ਗੁਆਵੇ ਉਸ ਨੂੰ ਵਾਪਸ ਪਾ ਲਵੇਗਾ।"

15ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸ ਰਾਤ, ਹੋ ਸੱਕਦਾ ਹੈ ਇੱਕ ਹੀ ਮੰਜੇ ਤੇ ਦੋ ਲੋਕ ਸੌਂ ਰਹੇ ਹੋਣ, ਪਰ ਇੱਕ ਨੂੰ ਉੱਪਰ ਚੁੱਕ ਲਿਆ ਜਾਵੇਗਾ ਅਤੇ ਦੂਜੇ ਨੂੰ ਛੱਡ ਦਿੱਤਾ ਜਾਵੇਗਾ।"

Luke 10 illustration - Luke Chapter 10

16ਦੋ ਔਰਤਾਂ ਦਾਣੇ ਪੀਹ ਰਹੀਆਂ ਹੋਣਗੀਆਂ ਤਾਂ ਇੱਕ ਔਰਤ ਰਹਿ ਜਾਵੇਗੀ ਅਤੇ ਦੂਜੀ ਚੁੱਕ ਲਈ ਜਾਵੇਗੀ।”"

17"

18ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਅਜਿਹਾ ਕਿੱਥੇ ਹੋਵੇਗਾ?” ਯਿਸੂ ਨੇ ਆਖਿਆ, “ਜਿੱਥੇ ਕਿਤੇ ਵੀ ਮੁਰਦਾ ਸਰੀਰ ਹੈ, ਉੱਥੇ ਗਿਰਝ ਇਕੱਠੇ ਹੋਕੇ ਆਉਣਗੇ।”"

19ਪਰਮੇਸ਼ੁਰ ਆਪਣੇ ਲੋਕਾਂ ਨੂੰ ਉੱਤਰ ਦੇਵੇਗਾ ਯਿਸੂ ਨੇ ਉਨ੍ਹਾਂ ਨੂੰ ਇਹ ਸਮਝਾਉਣ ਲਈ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਕਿਵੇਂ ਉਨ੍ਹਾਂ ਨੂੰ ਹਮੇਸ਼ਾ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਆਸ ਨਹੀਂ ਛੱਡਣੀ ਚਾਹੀਦੀ।"

20“ਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ।"

Luke 10 illustration - Luke Chapter 10

21ਉਸੇ ਸ਼ਹਿਰ ਵਿੱਚ, ਇੱਕ ਔਰਤ ਰਹਿੰਦੀ ਸੀ ਜਿਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਉਸ ਹਾਕਮ ਪਾਸ ਬਹੁਤ ਵਾਰ ਆਈ ਅਤੇ ਕਿਹਾ, ‘ਇੱਕ ਆਦਮੀ ਮੈਨੂੰ ਕਸ਼ਟ ਦਿੰਦਾ ਹੈ। ਕਿਰਪਾ ਕਰਕੇ ਮੈਨੂੰ ਨਿਆਂ ਦੇਵੋ!’"

22ਪਰ ਉਹ ਹਾਕਮ ਉਸ ਔਰਤ ਦੀ ਮਦਦ ਨਹੀਂ ਸੀ ਕਰਨਾ ਚਾਹੁੰਦਾ। ਬਹੁਤ ਦੇਰ ਬਾਦ ਹਾਕਮ ਨੇ ਆਪਣੇ ਮਨ ਵਿੱਚ ਸੋਚਿਆ, ‘ਨਾ ਤਾਂ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ਅਤੇ ਨਾ ਹੀ ਇਸ ਗੱਲ ਦੀ ਪ੍ਰਵਾਹ ਕਰਦਾ ਹਾਂ ਕਿ ਲੋਕ ਮੇਰੇ ਬਾਰੇ ਕੀ ਸੋਚਦੇ ਹਨ।"

23ਪਰ ਇਹ ਔਰਤ ਮੈਨੂੰ ਕਿੰਨਾ ਦੁੱਖ ਦਿੰਦੀ ਹੈ। ਜੇਕਰ ਇਹ ਜੋ ਚਾਹੁੰਦੀ ਹੈ ਮੈਂ ਇਸ ਨੂੰ ਦੇ ਦੇਵਾਂ ਤਾਂ ਇਹ ਮੈਨੂੰ ਇੱਕਲਿਆਂ ਛੱਡ ਜਾਵੇਗੀ ਤੇ ਜੇਕਰ ਮੈਂ ਉਸਦੀ ਸਮੱਸਿਆ ਹੱਲ ਨਾ ਕੀਤੀ, ਉਹ ਆਉਣਾ ਜਾਰੀ ਰੱਖੇਗੀ ਅਤੇ ਮੈਨੂੰ ਪਰੇਸ਼ਾਨ ਕਰਦੀ ਰਹੇਗੀ।’”"

24ਫਿਰ ਪ੍ਰਭੂ ਨੇ ਆਖਿਆ, “ਸੁਣੋ! ਇਸ ਵਿੱਚ ਡੂੰਘਾ ਭਾਵ ਹੈ, ਜੋ ਕਿ ਹਾਕਮ ਨੇ ਕਿਹਾ।"

25ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਦੁਹਾਈ ਦਿੰਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ।"

Luke 10 illustration - Luke Chapter 10

26ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”"

27ਪਰਮੇਸ਼ੁਰ ਨੂੰ ਨਿਮ੍ਰਤਾ ਨਾਲ ਬੇਨਤੀ ਉੱਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ।"

28“ਇੱਕ ਵਾਰ ਇੱਕ ਫਰੀਸੀ ਅਤੇ ਇੱਕ ਮਸੂਲੀਆ ਸੀ। ਇੱਕ ਦਿਨ ਉਹ ਦੋਵੇ ਇਕੱਠੇ ਪ੍ਰਾਰਥਨਾ ਕਰਨ ਲਈ ਮੰਦਰ ਗਏ।"

29ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖੜ੍ਹਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਨੇ ਆਖਿਆ, ‘ਹੇ ਪਰਮੇਸ਼ੁਰ! ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈੜਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ।"

30ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।’"

Luke 10 illustration - Luke Chapter 10

31“ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ!’"

32ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।”"

33ਪਰਮੇਸ਼ੁਰ ਦੇ ਰਾਜ ਵਿੱਚ ਕੌਣ ਪਰਵੇਸ਼ ਕਰੇਗਾ? ਕੁਝ ਲੋਕ ਆਪਣੇ ਛੋਟੇ ਬੱਚਿਆਂ ਨੂੰ ਯਿਸੂ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਨੂੰ ਛੂਹਵੇ। ਪਰ ਜਦੋਂ ਉਸ ਦੇ ਚੇਲਿਆਂ ਨੇ ਵੇਖਿਆ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ।"

34ਪਰ ਯਿਸੂ ਨੇ ਛੋਟੇ ਬਾਲਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਬੱਚਿਆਂ ਨੂੰ ਮੇਰੇ ਕੋਲ ਆਉਣ ਦੇਵੋ! ਉਨ੍ਹਾਂ ਨੂੰ ਰੋਕੋ ਨਾ। ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹੈ ਜੋ ਇਨ੍ਹਾਂ ਬੱਚਿਆਂ ਵਰਗੇ ਹਨ।"

35ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਕੋਈ ਵੀ ਜਿਹੜਾ ਪਰਮੇਸ਼ੁਰ ਦੇ ਰਾਜ ਨੂੰ ਬੱਚਿਆਂ ਦੇ ਵਾਂਗ ਨਹੀਂ ਕਬੂਲਦਾ, ਉਹ ਕਦੀ ਵੀ ਪਰਮੇਸ਼ੁਰ ਦੇ ਰਾਜ ਅੰਦਰ ਪ੍ਰਵੇਸ਼ ਨਹੀਂ ਕਰੇਗਾ।”"

Luke 10 illustration - Luke Chapter 10

36ਇੱਕ ਅਮੀਰ ਵਿਅਕਤੀ ਦਾ ਯਿਸੂ ਨੂੰ ਸਵਾਲ ਇੱਕ ਯਹੂਦੀ ਆਗੂ ਨੇ ਯਿਸੂ ਨੂੰ ਪੁੱਛਿਆ, “ਭੱਲੇ ਗੁਰੂ ਜੀ, ਸਦੀਪਕ ਜੀਵਨ ਪਾਉਣ ਵਾਸਤੇ ਮੈਂ ਕੀ ਕਰਾਂ?”"

37ਯਿਸੂ ਨੇ ਉਸ ਨੂੰ ਆਖਿਆ, “ਤੂੰ ਮੈਨੂੰ ਭੱਲਾ ਕਿਉਂ ਆਖਦਾ ਹੈਂ। ਇੱਕਲਾ ਪਰਮੇਸ਼ੁਰ ਹੀ ਭੱਲਾ ਹੈ।"

38ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਤੂੰ ਹੁਕਮਨਾਮਿਆਂ ਨੂੰ ਜਾਣਦਾ ਹੈਂ? ‘ਤੈਨੂੰ ਬਦਕਾਰੀ ਦਾ ਪਾਪ ਨਹੀਂ ਕਰਨਾ ਚਾਹੀਦਾ, ਤੈਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ, ਤੈਨੂੰ ਚੋਰੀ ਨਹੀਂ ਕਰਨੀ ਚਾਹੀਦੀ, ਤੈਨੂੰ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ ਅਤੇ ਤੈਨੂੰ ਆਪਣੇ ਮਾਤਾ-ਪਿਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ।’”"

39ਪਰ ਆਗੂ ਨੇ ਕਿਹਾ, “ਇਹ ਸਾਰੇ ਹੁਕਮ ਤਾਂ ਮੈਂ ਬਚਪਨ ਤੋਂ ਮੰਨਦਾ ਚੱਲਿਆ ਆ ਰਿਹਾ ਹਾਂ।”"

40ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਗੂ ਨੂੰ ਆਖਿਆ, “ਅਜੇ ਵੀ ਇੱਕ ਚੀਜ ਹੈ ਜਿਸਦੀ ਤੇਰੇ ਵਿੱਚ ਘਾਟ ਹੈ। ਉਹ ਇਹ ਕਿ ਤੇਰੇ ਕੋਲ ਜਿੰਨੀ ਵੀ ਦੌਲਤ ਹੈ ਉਸ ਨੂੰ ਵੇਚਕੇ ਧਨ ਗਰੀਬਾਂ ਵਿੱਚ ਵੰਡ ਦੇ। ਤੈਨੂੰ ਸਵਰਗ ਵਿੱਚ ਤੇਰਾ ਖਜਾਨਾ ਮਿਲੇਗਾ। ਇਹ ਸਭ ਕਰਕੇ ਫਿਰ ਤੂੰ ਮੇਰੇ ਕੋਲ ਆ ਤੇ ਮੇਰੇ ਪਿੱਛੇ-ਪਿੱਛੇ ਚੱਲ।”"

Luke 10 illustration - Luke Chapter 10

41ਪਰ ਜਦੋਂ ਉਸ ਆਗੂ ਨੇ ਇਹ ਸੁਣਿਆ ਤਾਂ ਉਹ ਬੜਾ ਉਦਾਸ ਹੋਇਆ ਕਿਉਂਕਿ ਉਹ ਬੜਾ ਅਮੀਰ ਸੀ ਅਤੇ ਸਾਰੀ ਦੌਲਤ ਆਪਣੇ ਕੋਲ ਰੱਖਣੀ ਚਾਹੁੰਦਾ ਸੀ।"

42ਜਦੋਂ ਯਿਸੂ ਨੇ ਵੇਖਿਆ ਕਿ ਉਹ ਮਨੁੱਖ ਬੜਾ ਉਦਾਸ ਹੋ ਗਿਆ ਹੈ ਤਾਂ ਉਸ ਨੇ ਆਖਿਆ “ਧਨਵਾਨ ਵਾਸਤੇ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਬੜਾ ਔਖਾ ਹੈ।"

Chapter Complete

You have read Luke 10

42 verses