Lumina
Luke

Luke 11

Luke 11·Punjabi Bible

1ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਇੱਕ ਊਠ ਦਾ ਸੂਈ ਦੇ ਨੱਕੇ ਵਿੱਚੋਂ ਲੰਘਣਾ ਸੌਖਾ ਹੈ।”"

2ਕੌਣ ਬਚਾਇਆ ਜਾ ਸੱਕਦਾ ਹੈ ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਆਖਣ ਲੱਗੇ, “ਫਿਰ ਕੌਣ ਬਚਾਇਆ ਜਾ ਸੱਕਦਾ ਹੈ?”"

3ਯਿਸੂ ਨੇ ਆਖਿਆ, “ਜਿਹੜੀਆਂ ਗੱਲਾਂ ਮਨੁੱਖਾਂ ਲਈ ਅਣਹੋਣੀਆਂ ਹਨ, ਉਹ ਪਰਮੇਸ਼ੁਰ ਤੋਂ ਹੋ ਸੱਕਦੀਆਂ ਹਨ।”"

4ਪਤਰਸ ਨੇ ਕਿਹਾ, “ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ।”"

5ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਹਰ ਕੋਈ, ਜਿਸਨੇ ਆਪਣੇ ਘਰ, ਪਤਨੀ, ਭਰਾਵਾਂ, ਮਾਪਿਆਂ, ਅਤੇ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਵਾਸਤੇ ਛੱਡਿਆ ਹੈ,"

Luke 11 illustration - Luke Chapter 11

6ਉਹ ਆਪਣੇ ਛੱਡੇ ਤੋਂ ਕਿਤੇ ਵੱਧ ਪਾਵੇਗਾ। ਉਹ ਆਪਣੀ ਜ਼ਿੰਦਗੀ ਵਿੱਚ ਛੱਡੇ ਹੋਏ ਤੋਂ ਕਿਤੇ ਵੱਧੇਰੇ ਪ੍ਰਾਪਤ ਕਰੇਗਾ ਅਤੇ ਜਦੋਂ ਉਹ ਮਰੇਗਾ, ਉਸਦਾ ਵਾਸਾ ਹਮੇਸ਼ਾ ਪਰਮੇਸ਼ੁਰ ਦੇ ਨਾਲ ਹੋਵੇਗਾ।”"

7ਯਿਸੂ ਮੌਤ ਤੋਂ ਜੀਅ ਉੱਠੇਗਾ ਫਿਰ ਯਿਸੂ ਬਾਰ੍ਹਾਂ ਰਸੂਲਾਂ ਨੂੰ ਇੱਕ ਪਾਸੇ ਲਿਆਇਆ ਅਤੇ ਉਨ੍ਹਾਂ ਨੂੰ ਆਖਿਆ, “ਸੁਣੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਉਹ ਸਾਰੀਆਂ ਗੱਲਾਂ ਜੋ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਲਿਖੀਆਂ ਹਨ, ਪੂਰਨ ਹੋ ਜਾਣਗੀਆਂ।"

8ਉਸ ਨੂੰ ਗੈਰ-ਯਹੂਦੀ ਲੋਕਾਂ ਦੇ ਹੱਥਾਂ ਵਿੱਚ ਦੇ ਦਿੱਤਾ ਜਾਵੇਗਾ। ਉਹ ਉਸਦਾ ਮਜ਼ਾਕ ਉਡਾਉਣਗੇ, ਉਸਦੀ ਬੇਇੱਜ਼ਤੀ ਕਰਨਗੇ ਅਤੇ ਉਸ ਉੱਪਰ ਥੁੱਕਣਗੇ।"

9ਉਸ ਨੂੰ ਕੁੱਟਣਗੇ ਅਤੇ ਫੇਰ ਉਸ ਨੂੰ ਮਾਰ ਦੇਣਗੇ। ਪਰ ਉਹ ਤੀਜੇ ਦਿਨ ਮੁਰਦਿਆਂ ਵਿੱਚੋਂ ਜੀਅ ਉੱਠੇਗਾ।”"

10ਰਸੂਲਾਂ ਨੇ ਉਸਦੀ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਮਝ ਨਾ ਸੱਕੇ, ਉਨ੍ਹਾਂ ਲਈ ਅਰਥ ਗੁਪਤ ਰੱਖਿਆ ਗਿਆ ਸੀ।"

Luke 11 illustration - Luke Chapter 11

11ਯਿਸੂ ਦਾ ਇੱਕ ਅੰਨ੍ਹੇ ਆਦਮੀ ਨੂੰ ਠੀਕ ਕਰਨਾ ਜਦੋਂ ਯਿਸੂ ਯਰੀਹੋ ਦੇ ਨੇੜੇ ਆਇਆ ਉੱਥੇ, ਪੈਸੇ ਮੰਗਦਾ ਹੋਇਆ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਸੀ।"

12ਜਦੋਂ ਉਸ ਨੇ ਭੀੜ ਲੰਘਦੀ ਨੂੰ ਸੁਣਿਆ ਤਾਂ ਉਸ ਨੇ ਪੁੱਛਿਆ, “ਇਹ ਕੀ ਹੋ ਰਿਹਾ ਹੈ?”"

13ਲੋਕਾਂ ਨੇ ਉਸ ਨੂੰ ਦੱਸਿਆ, “ਯਿਸੂ ਨਾਸਰੀ, ਇੱਥੇ ਆ ਰਿਹਾ ਹੈ।”"

14ਅੰਨ੍ਹਾ ਆਦਮੀ ਬੜਾ ਉਤਸਾਹਤ ਹੋਇਆ ਅਤੇ ਆਖਣ ਲੱਗਾ, “ਯਿਸੂ, ਦਾਊਦ ਦੇ ਪੁੱਤਰ ਮੇਰੇ ਤੇ ਦਯਾ ਕਰ!”"

15ਜਿਹੜੇ ਲੋਕ ਅੱਗੇ ਆਗੂ ਬਣਕੇ ਚਲ ਰਹੇ ਸਨ ਉਨ੍ਹਾਂ ਨੇ ਅੰਨ੍ਹੇ ਆਦਮੀ ਨੂੰ ਇਉਂ ਬੋਲਣ ਤੋਂ ਵਰਜਿਆ। ਪਰ ਅੰਨ੍ਹਾ ਆਦਮੀ ਹੋਰ ਵੀ ਜੋਰ ਦੀ ਰੌਲਾ ਪਾਉਣ ਲੱਗਾ, “ਯਿਸੂ, ਦਾਊਦ ਦੇ ਪੁੱਤਰ, ਮੇਰੇ ਤੇ ਮਿਹਰ ਕਰ!”"

Luke 11 illustration - Luke Chapter 11

16ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਅੰਨ੍ਹੇ ਆਦਮੀ ਨੂੰ ਮੇਰੇ ਕੋਲ ਲਿਆਵੋ।” ਜਦੋਂ ਅੰਨ੍ਹਾ ਆਦਮੀ ਨੇੜੇ ਆਇਆ ਤਾਂ ਉਸ ਨੇ ਉਸ ਨੂੰ ਪੁੱਛਿਆ,"

17“ਤੂੰ ਮੈਥੋਂ ਆਪਣੇ ਵਾਸਤੇ ਕੀ ਕਰਾਉਣਾ ਚਾਹੁੰਦਾ ਹੈ?” ਉਸ ਨੇ ਆਖਿਆ, “ਪ੍ਰਭੂ! ਮੈਂ ਵੇਖਣਾ ਚਾਹੁੰਦਾ ਹਾਂ।”"

18ਯਿਸੂ ਨੇ ਉਸ ਨੂੰ ਕਿਹਾ, “ਆਪਣੀ ਦ੍ਰਿਸ਼ਟੀ ਪ੍ਰਾਪਤ ਕਰ! ਤੇਰੇ ਵਿਸ਼ਵਾਸ ਨੇ ਤੈਨੂੰ ਰਾਜੀ ਕੀਤਾ ਹੈ।”"

19ਤਦ ਉਹ ਮਨੁੱਖ ਵੇਖਣ ਦੇ ਸਮਰਥ ਸੀ। ਉਹ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਯਿਸੂ ਦਾ ਅਨੁਸਰਣ ਕਰਨ ਲੱਗਾ। ਜਿਨ੍ਹਾ ਸਾਰੇ ਲੋਕਾਂ ਨੇ ਇਹ ਵੇਖਿਆ ਉਨ੍ਹਾਂ ਨੇ ਵੀ ਪਰਮੇਸ਼ੁਰ ਦੀ ਉਸਤਤਿ ਕੀਤੀ।"

20ਜ਼ੱਕੀ ਯਿਸੂ ਯਰੀਹੋ ਸ਼ਹਿਰ ਦੇ ਵਿੱਚੋਂ ਦੀ ਲੰਘ ਰਿਹਾ ਸੀ।"

Luke 11 illustration - Luke Chapter 11

21ਯਰੀਹੋ ਵਿੱਚ ਜ਼ੱਕੀ ਨਾਂ ਦਾ ਇੱਕ ਆਦਮੀ ਸੀ, ਉਹ ਇੱਕ ਅਮੀਰ ਅਤੇ ਪ੍ਰਧਾਨ ਮਸੂਲੀਆ ਸੀ।"

22ਉਹ ਵੇਖਣਾ ਚਾਹੁੰਦਾ ਸੀ ਕਿ ਇਹ ਯਿਸੂ ਕੌਣ ਹੈ? ਹੋਰ ਵੀ ਬੜੇ ਲੋਕ ਉੱਥੇ ਸਨ ਜਿਹੜੇ ਕਿ ਉਸ ਨੂੰ ਵੇਖਣਾ ਚਾਹੁੰਦੇ ਸਨ। ਕਿਉਂਕਿ ਜ਼ੱਕੀ ਮਧਰਾ ਸੀ, ਉਹ ਭੀੜ ਵਿੱਚ ਯਿਸੂ ਨੂੰ ਨਾ ਵੇਖ ਸੱਕਿਆ।"

23ਇਸ ਲਈ ਉਹ ਰਾਹ ਦੇ ਉਸ ਹਿੱਸੇ ਵੱਲ ਅੱਗੇ ਨੱਸਿਆ ਜਿੱਧਰੋਂ ਯਿਸੂ ਆ ਰਿਹਾ ਸੀ। ਫ਼ਿਰ ਉਹ ਉਸ ਨੂੰ ਵੇਖਣ ਲਈ ਗੁੱਲਰ ਦੇ ਰੁੱਖ ਤੇ ਚੜ੍ਹ੍ਹ ਗਿਆ।"

24ਜਦੋਂ ਯਿਸੂ ਉਸ ਥਾਵੇਂ ਅੱਪੜਿਆ, ਉਸ ਉੱਪਰ ਤੱਕਿਆ ਅਤੇ ਜ਼ੱਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸ ਨੂੰ ਆਖਿਆ, “ਜ਼ੱਕੀ, ਜਲਦੀ ਹੇਠਾਂ ਉੱਤਰ ਆ! ਅੱਜ ਮੈਂ ਤੇਰੇ ਘਰ ਰੁਕਣਾ ਹੈ।”"

25ਜ਼ੱਕੀ ਫ਼ਟਾਫ਼ਟ ਹੇਠਾਂ ਉੱਤਰਿਆ ਅਤੇ ਉਸ ਨੇ ਖੁਸ਼ੀ ਨਾਲ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ।"

Luke 11 illustration - Luke Chapter 11

26ਸਭ ਲੋਕਾਂ ਨੇ ਇਹ ਨਜ਼ਾਰਾ ਵੇਖਿਆ ਅਤੇ ਉਹ ਸ਼ਿਕਾਇਤ ਕਰਨ ਲੱਗੇ, “ਵੇਖੋ! ਯਿਸੂ ਇੱਕ ਪਾਪੀ ਦੇ ਘਰ ਠਹਿਰਣ ਗਿਆ ਹੈ।”"

27ਪਰ ਜ਼ੱਕੀ ਉੱਪਰ ਉੱਠਿਆ ਅਤੇ ਆਖਿਆ, “ਪ੍ਰਭੂ, ਮੈਂ ਆਪਣਾ ਅੱਧਾ ਧਨ ਗਰੀਬਾਂ ਨੂੰ ਦੇਣ ਦਾ ਇਕਰਾਰ ਕਰਦਾ ਹਾਂ। ਜੇਕਰ ਮੈਂ ਕਿਸੇ ਨਲ ਧੋਖਾ ਕਰਾਂ ਤਾਂ ਉਸਦਾ ਚੌਗੁਣਾ ਉਸ ਮਨੁੱਖ ਨੂੰ ਮੋੜਾਂਗਾ।”"

28ਯਿਸੂ ਨੇ ਕਿਹਾ, “ਅੱਜ, ਇਸ ਖਾਨਦਾਨ ਲਈ ਮੁਕਤੀ ਆਈ ਹੈ। ਕਿਉਂਕਿ ਇਹ ਮਸੂਲੀਆਂ ਵੀ ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਵਿੱਚੋਂ ਇੱਕ ਹੈ।"

29ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਲੱਭਣ ਅਤੇ ਬਚਾਉਣ ਲਈ ਆਇਆ ਹੈ।”"

30ਪਰਮੇਸ਼ੁਰ ਤੁਹਾਨੂੰ ਜੋ ਦੇਵੇ ਸੋ ਵਰਤੋ ਲੋਕ ਉਨ੍ਹਾਂ ਗੱਲਾਂ ਨੂੰ ਸੁਣ ਰਹੇ ਸਨ ਜੋ ਯਿਸੂ ਨੇ ਉਨ੍ਹਾਂ ਨੂੰ ਆਖੀਆਂ। ਪਰ ਹੁਣ, ਉਹ ਯਰੂਸ਼ਲਮ ਦੇ ਨੇੜੇ ਆ ਗਿਆ, ਇਸ ਲਈ ਕੁਝ ਲੋਕਾਂ ਨੇ ਸੋਚਿਆ ਕਿ ਪਰਮੇਸ਼ੁਰ ਦਾ ਰਾਜ ਜਲਦੀ ਆਵੇਗਾ।"

Luke 11 illustration - Luke Chapter 11

31ਯਿਸੂ ਜਾਣਦਾ ਸੀ ਕਿ ਲੋਕ ਇੰਝ ਸੋਚ ਰਹੇ ਹਨ ਤਾਂ ਇਸ ਆਧਾਰ ਤੇ ਉਸ ਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਸ਼ਹਿਜ਼ਾਦਾ ਕਿਸੇ ਦੂਰ ਦੇਸ਼ ਜਾਣ ਲਈ ਤਿਆਰ ਹੋ ਰਿਹਾ ਸੀ, ਜਿੱਥੇ ਉਸ ਨੂੰ ਰਾਜਾ ਬਣਾ ਦਿੱਤਾ ਜਾਣਾ ਸੀ ਅਤੇ ਫ਼ੇਰ ਉਸ ਨੇ ਆਪਣੇ ਦੇਸ਼ ਵਾਪਸ ਆਉਣਾ ਸੀ।"

32ਇਸ ਲਈ ਉਸ ਨੇ ਆਪਣੇ ਦਸ ਨੋਕਰਾਂ ਨੂੰ ਇਕੱਠਿਆਂ ਕੀਤਾ। ਉਸ ਨੇ ਹਰ ਇੱਕ ਨੂੰ ਦੌਲਤ ਦਾ ਇੱਕ ਥੈਲਾ ਦਿੱਤਾ। ਅਤੇ ਉਨ੍ਹਾਂ ਨੂੰ ਕਿਹਾ, ‘ਜਦ ਤੱਕ ਮੈਂ ਵਾਪਸ ਮੁੜਾਂ ਤੁਸੀਂ ਇਸ ਧਨ ਨਾਲ ਵਪਾਰ ਕਰਨਾ।’"

33ਪਰ ਉਸ ਦੇ ਰਾਜ ਵਿੱਚ ਲੋਕਾਂ ਨੇ ਉਸ ਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸ ਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।’"

34“ਪਰ ਉਹ ਆਦਮੀ ਰਾਜਾ ਬਣ ਗਿਆ। ਜਦੋਂ ਉਹ ਮੁੜ ਆਇਆ, ਉਸ ਨੇ ਆਖਿਆ, ‘ਉਨ੍ਹਾਂ ਨੋਕਰਾਂ ਨੂੰ ਸੱਦੋ ਜਿਨ੍ਹਾਂ ਨੂੰ ਮੈਂ ਧਨ ਦਿੱਤਾ ਸੀ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਧਨ ਨਾਲ ਉਨ੍ਹਾਂ ਨੇ ਕਿੰਨਾ ਨਫ਼ਾ ਕਮਾਇਆ ਹੈ।’"

35ਪਹਿਲਾ ਨੋਕਰ ਆਇਆ ਤੇ ਆਖਿਆ, ‘ਮਾਲਕ! ਜੋ ਧਨ ਤੁਸੀਂ ਮੈਨੂੰ ਦੇ ਗਏ ਸੀ, ਉਸ ਨੂੰ ਲਗਾ ਕੇ ਮੈਂ ਦਸ ਗੁਣਾ ਕਰ ਲਿਆ ਹੈ।’"

Luke 11 illustration - Luke Chapter 11

36ਬਾਦਸ਼ਾਹ ਨੇ ਉਸ ਨੂੰ ਕਿਹਾ, ‘ਸ਼ਾਬਾਸ਼! ਤੂੰ ਇੱਕ ਚੰਗਾ ਸੇਵਕ ਹੈ। ਤੂੰ ਇਹ ਸਾਬਤ ਕਰ ਦਿੱਤਾ ਹੈ ਕਿ ਤੂੰ ਛੋਟੀਆਂ ਚੀਜ਼ਾਂ ਵਿੱਚ ਵਿਸ਼ਵਾਸਯੋਗ ਹੈ, ਇਸ ਲਈ ਮੈਂ ਹੁਣ ਤੈਨੂੰ ਦਸ ਸ਼ਹਿਰਾਂ ਦਾ ਹਾਕਮ ਬਣਾਵਾਂਗਾ।’"

37“ਦੂਜੇ ਨੇ ਆਖਿਆ, ‘ਮਾਲਕ! ਮੈਂ ਤੁਹਾਡੇ ਇੱਕ ਧਨ ਦੇ ਥੈਲੇ ਨਾਲ ਪੰਜ ਗੁਣਾ ਧਨ ਕਮਾਇਆ ਹੈ।’"

38ਬਾਦਸ਼ਾਹ ਨੇ ਉਸ ਨੌਕਰ ਨੂੰ ਕਿਹਾ, ‘ਮੈਂ ਤੈਨੂੰ ਪੰਜ ਸ਼ਹਿਰਾਂ ਦਾ ਹਾਕਮ ਬਣਾਵਾਂਗਾ।’"

39“ਤਦ ਇੱਕ ਹੋਰ ਨੋਕਰ ਅੰਦਰ ਆਇਆ ਅਤੇ ਉਸ ਨੇ ਆਣਕੇ ਕਿਹਾ, ‘ਸੁਆਮੀ, ਇਹ ਰਿਹਾ ਤੁਹਾਡਾ ਧਨ ਵਾਲਾ ਥੈਲਾ। ਮੈਂ ਇਸ ਨੂੰ ਵੱਡੇ ਕੱਪੜੇ ਵਿੱਚ ਲਪੇਟ ਕੇ ਲੁਕਾ ਦਿੱਤਾ ਸੀ।"

40ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਸਖਤ ਤਬੀਅਤ ਦੇ ਆਦਮੀ ਹੋ। ਤੁਸੀਂ ਉਹ ਧਨ ਲੈਂਦੇ ਹੋ ਜੋ ਤੁਸੀਂ ਕਮਾਇਆ ਨਹੀਂ ਸੀ ਅਤੇ ਜੋ ਬੀਜਿਆ ਨਹੀਂ ਸੀ ਸੋ ਵਢਦੇ ਹੋ।’"

Luke 11 illustration - Luke Chapter 11

41“ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ਓ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ।"

42ਜੇਕਰ ਇਹ ਸੱਚ ਹੈ, ਤਾਂ ਤੈਨੂੰ ਮੇਰੇ ਧਨ ਨੂੰ ਸਰਾਫ਼ੇ ਦੀ ਹੱਟੀ ਵਿੱਚ ਰੱਖਣਾ ਚਾਹੀਦਾ ਸੀ, ਤਾਂ ਜੋ ਜਦੋਂ ਮੈਂ ਵਾਪਸ ਪਰਤਦਾ, ਮੈਂ ਆਪਣਾ ਧਨ ਕੁਝ ਬਿਆਜ ਨਾਲ ਪ੍ਰਾਪਤ ਕੀਤਾ ਹੁੰਦਾ।’"

43ਤਦ ਜਿਹੜੇ ਆਦਮੀ ਖੜ੍ਹੇ ਇਹ ਸਭ ਵੇਖ ਰਹੇ ਸਨ ਉਸ ਨੇ ਉਨ੍ਹਾਂ ਨੂੰ ਕਿਹਾ, ‘ਧਨ ਦਾ ਇਹ ਝੋਲਾ ਇਸ ਨੋਕਰ ਤੋਂ ਲੈ ਲਵੋ ਅਤੇ ਉਸ ਨੋਕਰ ਨੂੰ ਦੇ ਦੇਵੋ ਜਿਸਨੇ ਧਨ ਦੇ ਦਸ ਝੋਲੇ ਕਮਾਏ ਹਨ।’"

44“ਉਨ੍ਹਾਂ ਮਨੁੱਖਾਂ ਨੇ ਰਾਜੇ ਨੂੰ ਕਿਹਾ, ‘ਪਰ ਸੁਆਮੀ! ਉਸ ਆਦਮੀ ਕੋਲ ਤਾਂ ਪਹਿਲਾਂ ਹੀ ਧਨ ਦੇ ਦਸ ਝੋਲੇ ਹਨ।’"

45“ਫ਼ੇਰ ਰਾਜੇ ਨੇ ਆਖਿਆ, ‘ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਉਸ ਨੂੰ ਜਿਸ ਕੋਲ ਹੈ, ਜ਼ਿਆਦਾ ਦਿੱਤਾ ਜਾਵੇਗਾ, ਪਰ ਹਰ ਕੋਈ ਜਿਸ ਕੋਲ ਨਹੀਂ ਹੈ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।"

Luke 11 illustration - Luke Chapter 11

46ਹੁਣ ਕਿੱਥੇ ਹਨ ਮੇਰੇ ਵੈਰੀ? ਕਿੱਥੇ ਹਨ ਉਹ ਜੋ ਮੈਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੁੰਦੇ ਸਨ? ਮੇਰੇ ਵੈਰੀਆਂ ਨੂੰ ਇੱਥੇ ਲਿਆਕੇ ਮਾਰ ਸੁੱਟੋ। ‘ਮੈਂ ਉਨ੍ਹਾਂ ਨੂੰ ਮਰਦੇ ਹੋਏ ਵੇਖਾਂਗਾ।’”"

47ਯਿਸੂ ਦਾ ਯਰੂਸ਼ਲਮ ਵਿੱਚ ਪ੍ਰਵੇਸ਼ ਇਹ ਸਭ ਗੱਲਾਂ ਆਖਣ ਤੋਂ ਬਾਦ ਯਿਸੂ ਯਰੂਸ਼ਲਮ ਵੱਲ ਨੂੰ ਗਿਆ।"

48ਜਦ ਉਹ ਬੈਤਫਗਾ ਅਤੇ ਬੈਤਅਨੀਆ ਪਹੁੰਚਿਆ, ਜੋ ਕਿ ਜ਼ੈਤੂਨ ਦੇ ਪਹਾੜ ਤੇ ਹੈ, ਉਸ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,"

49“ਉਹ ਸ਼ਹਿਰ, ਜੋ ਤੁਹਾਨੂੰ ਇੱਥੋਂ ਨਜ਼ਰ ਆ ਰਿਹਾ ਹੈ, ਉੱਥੇ ਜਾਵੋ। ਜਦੋਂ ਤੁਸੀਂ ਸ਼ਹਿਰ ਵਿੱਚ ਪ੍ਰਵੇਸ਼ ਕਰੋ, ਤੁਹਾਨੂੰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਲੱਭੇਗਾ ਹਾਲੇ ਤੱਕ ਇਸ ਉੱਤੇ ਕਿਸੇ ਨੇ ਵੀ ਸਵਾਰੀ ਨਹੀਂ ਕੀਤੀ। ਤੁਸੀਂ ਉਸ ਨੂੰ ਖੋਲ੍ਹਕੇ ਮੇਰੇ ਕੋਲ ਲੈ ਆਵੋ।"

50ਜੇਕਰ ਤੁਹਾਨੂੰ ਕੋਈ ਪੁੱਛੇ, ‘ਤੁਸੀਂ ਇਸ ਨੂੰ ਕਿਉਂ ਲਿਜਾ ਰਹੇ ਹੋ?’ ਉਸ ਨੂੰ ਆਖੋ, ‘ਸੁਆਮੀ ਨੂੰ ਇਸਦੀ ਲੋੜ ਹੈ।’”"

Luke 11 illustration - Luke Chapter 11

51“ਦੋਨੋ ਚੇਲੇ ਸ਼ਹਿਰ ਅੰਦਰ ਚੱਲੇ ਗਏ। ਉਨ੍ਹਾਂ ਨੇ ਉੱਥੇ ਇੱਕ ਗਧਾ ਬੰਨ੍ਹਿਆ ਹੋਇਆ ਵੇਖਿਆ ਜਿਵੇਂ ਯਿਸੂ ਨੇ ਦੱਸਿਆ ਸੀ।"

52ਜਿਵੇਂ ਹੀ ਉਹ ਇਸ ਨੂੰ ਖੋਲ੍ਹ ਰਹੇ ਸਨ, ਮਾਲਕ ਬਾਹਰ ਆਏ ਅਤੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਸਾਡੇ ਗਧੇ ਨੂੰ ਕਿਉਂ ਖੋਲ੍ਹ ਰਹੇ ਹੋ?”"

53ਚੇਲਿਆਂ ਨੇ ਜਵਾਬ ਦਿੱਤਾ, “ਸੁਆਮੀ ਨੂੰ ਇਸਦੀ ਲੋੜ ਹੈ।”"

54ਤਾਂ ਉਹ ਚੇਲੇ ਉਸ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਵਸਤਰ ਗਧੇ ਦੇ ਉੱਪਰ ਵਿਛਾਏ ਅਤੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।"

Chapter Complete

You have read Luke 11

54 verses