1ਜਿਓ ਹੀ ਯਿਸੂ ਸਵਾਰੀ ਕਰਦਾ ਅੱਗੇ ਵੱਧਿਆ, ਲੋਕਾਂ ਨੇ ਆਪਣੇ ਕੱਪੜੇ ਰਾਹ ਤੇ ਖਿਲਾਰ ਦਿੱਤੇ।"
2ਉਹ ਯਰੂਸ਼ਲਮ ਦੇ ਨੇੜੇ ਪਹੁੰਚ ਰਿਹਾ ਸੀ। ਉਹ ਤਕਰੀਬਨ ਜੈਤੂਨ ਦੀ ਪਹਾੜੀ ਦੀ ਉਤਰਾਈ ਤੇ ਪਹੁੰਚਿਆ। ਚੇਲਿਆਂ ਦੀ ਸਾਰੀ ਭੀੜ ਖੁਸ਼ ਸੀ, ਅਤੇ ਉਨ੍ਹਾਂ ਨੇ ਜੋ ਸਾਰੇ ਕਰਿਸ਼ਮੇ ਵੇਖੇ ਸਨ ਉਨ੍ਹਾਂ ਲਈ ਉੱਚੀ ਅਵਾਜ਼ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਜੋ ਵੀ ਸ਼ਕਤੀਸ਼ਾਲੀ ਵਸਤਾਂ ਵੇਖੀਆਂ ਉਨ੍ਹਾਂ ਸਭਨਾਂ ਲਈ ਪਰਮੇਸ਼ੁਰ ਦਾ ਸ਼ੁਕਰ ਕੀਤਾ।"
3ਉਨ੍ਹਾਂ ਨੇ ਆਖਿਆ, “‘ਧੰਨ ਹੈ! ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ।’ ਸੁਰਗ ਵਿੱਚ ਸ਼ਾਂਤੀ ਹੋਵੇ ਅਤੇ ਪਰਮੇਸ਼ੁਰ ਨੂੰ ਮਹਿਮਾ।”"
4ਭੀੜ ਵਿੱਚੋਂ ਕੁਝ ਫਰੀਸੀਆਂ ਨੇ ਯਿਸੂ ਨੂੰ ਆਖਿਆ, “ਸੁਆਮੀ! ਆਪਣੇ ਚੇਲਿਆਂ ਨੂੰ ਆਖੋ ਕਿ ਇੰਝ ਕਹਿਣ ਤੋਂ ਬਾਜ ਆਉਣ!”"
5ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਦੱਸਦਾ ਹਾਂ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਆਂ ਹਨ। ਜੇਕਰ ਮੇਰੇ ਚੇਲੇ ਚੁੱਪ ਕਰ ਜਾਣਗੇ ਤਾਂ ਇਹ ਪੱਥਰ ਅਜਿਹਾ ਬੋਲ ਉੱਠਣਗੇ।”"

6ਯਿਸੂ ਦੀ ਯਰੂਸ਼ਲਮ ਲਈ ਪੁਕਾਰ ਜਦੋਂ ਯਿਸੂ ਯਰੂਸ਼ਲਮ ਦੇ ਨੇੜੇ ਆਇਆ, ਉਸ ਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।"
7ਉਸ ਨੇ ਯਰੂਸ਼ਲਮ ਨੂੰ ਆਖਿਆ, “ਕਾਸ਼ ਕਿ ਤੂੰ ਅੱਜ ਇਹ ਜਾਣਦਾ ਕਿ ਤੇਰੇ ਲਈ ਕਿਹੜੀਆਂ ਗੱਲਾਂ ਸ਼ਾਂਤੀ ਲਿਆਉਣਗੀਆਂ। ਪਰ ਤੂੰ ਇਸ ਨੂੰ ਨਹੀਂ ਜਾਣ ਸੱਕਦਾ ਕਿਉਂਕਿ ਇਹ ਤੈਥੋਂ ਲੁਕੀਆਂ ਹੋਈਆਂ ਹਨ।"
8ਇੱਕ ਸਮਾਂ ਆਵੇਗਾ ਜਦੋਂ ਤੇਰੇ ਵੈਰੀ ਤੇਰੇ ਦੁਆਲੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਸਾਰੇ ਪਾਸਿਓ ਘੇਰਾ ਪਾ ਲੈਣਗੇ ਅਤੇ ਦਬਾਉ ਪਾਉਣਗੇ।"
9ਉਹ ਤੈਨੂੰ ਅਤੇ ਤੇਰੇ ਲੋਕਾਂ ਨੂੰ ਨਸ਼ਟ ਕਰ ਦੇਣਗੇ। ਉਹ ਇੱਕ ਪੱਥਰ ਨੂੰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹਿਣ ਦੇਣਗੇ। ਇਹ ਸਭ ਇਸ ਲਈ ਵਾਪਰੇਗਾ ਕਿਉਂਕਿ ਜਦੋਂ ਪਰਮੇਸ਼ੁਰ ਤੈਨੂੰ ਬਚਾਉਣ ਲਈ ਆਇਆ ਤੂੰ ਉਸ ਨੂੰ ਮਹਿਸੂਸ ਨਾ ਕੀਤਾ।”"
10ਯਿਸੂ ਦਾ ਮੰਦਰ ਵਿੱਚ ਜਾਣਾ ਯਿਸੂ ਮੰਦਰ ਦੇ ਖੇਤਰ ਵਿੱਚ ਗਿਆ। ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ, ਜੋ ਅੰਦਰ ਚੀਜ਼ਾਂ ਵੇਚ ਰਹੇ ਸਨ।"

11ਯਿਸੂ ਨੇ ਕਿਹਾ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਇੱਕ ਪ੍ਰਾਰਥਨਾ ਦਾ ਘਰ ਹੋਵੇਗਾ’, ਪਰ ਤੁਸੀਂ ਇਸ ਨੂੰ, ‘ਡਾਕੂਆਂ ਦੇ ਲੁਕਣ ਦੀ ਜਗ੍ਹਾ’ ਵਿੱਚ ਬਦਲ ਦਿੱਤਾ ਹੈ।”"
12ਯਿਸੂ ਨੇ ਹਰ ਰੋਜ਼ ਮੰਦਰ ਵਿੱਚ ਉਪਦੇਸ਼ ਦਿੱਤੇ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਕੁਝ ਲੋਕ ਤੇ ਆਗੂ ਯਿਸੂ ਨੂੰ ਮਾਰਨ ਦਾ ਮੌਕਾ ਤਾੜ ਰਹੇ ਸਨ।"
13ਪਰ ਉਹ ਉਸ ਨੂੰ ਮਾਰਨ ਦਾ ਰਾਹ ਨਾ ਲੱਭ ਸੱਕੇ ਕਿਉਂਕਿ ਸਭ ਲੋਕ ਬੜੇ ਧਿਆਨ ਨਾਲ ਯਿਸੂ ਦੇ ਉਪਦੇਸ਼ਾਂ ਨੂੰ ਸੁਣ ਰਹੇ ਸਨ।"
14ਪਰਤਾਵੇ ਲਈ ਪ੍ਰਸ਼ਨ ਇੱਕ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਲੋਕਾਂ ਸਾਹਮਣੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਬੋਲਿਆ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਯਿਸੂ ਨਾਲ ਗੱਲ ਬਾਤ ਕਰਨ ਲਈ ਆਏ।"
15ਉਨ੍ਹਾਂ ਨੇ ਉਸ ਨੂੰ ਪੁੱਛਿਆ, “ਸਾਨੂੰ ਦੱਸ? ਤੂੰ ਇਹ ਸਭ ਗੱਲਾਂ ਕਿਸ ਅਧਿਕਾਰ ਨਾਲ ਕਰ ਰਿਹਾ ਹੈ? ਤੈਨੂੰ ਇਹ ਅਧਿਕਾਰ ਕਿਸਨੇ ਦਿੱਤਾ ਹੈ?”"

16ਯਿਸੂ ਨੇ ਆਖਿਆ, “ਮੈਂ ਵੀ ਤੁਹਾਨੂੰ ਇੱਕ ਸਵਾਲ ਕਰਦਾ ਹਾਂ।"
17ਤੁਸੀਂ ਮੈਨੂੰ ਦੱਸੋ; ਯੂਹੰਨਾ ਦੁਆਰਾ ਦਿੱਤਾ ਗਿਆ ਬਪਤਿਸਮਾ ਕੀ ਸੁਰਗ ਵੱਲੋਂ ਸੀ ਜਾਂ ਲੋਕਾਂ ਵੱਲੋਂ?”"
18ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਯਹੂਦੀ ਆਗੂਆਂ, ਸਭ ਨੇ ਇਸ ਬਾਰੇ ਚਰਚਾ ਕੀਤੀ ਅਤੇ ਇੱਕ ਦੂਜੇ ਨੂੰ ਕਿਹਾ, “ਜੇਕਰ ਅਸੀਂ ਕਿਹਾ ਕਿ ‘ਯੂਹੰਨਾ ਦਾ ਬਪਤਿਸਮਾ, ਪਰਮੇਸ਼ੁਰ ਵੱਲੋਂ ਸੀ ਤਾਂ ਉਹ ਆਖੇਗਾ ਕਿ ਫਿਰ ਤੁਸੀਂ ਯੂਹੰਨਾ ਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’"
19ਪਰ ਜੇਕਰ ਅਸੀਂ ਆਖਦੇ ਹਾਂ ਕਿ, ਯੂਹੰਨਾ ਦਾ ਬਪਤਿਸਮਾ ਲੋਕਾਂ ਵੱਲੋਂ ਸੀ।’ ਤਾਂ ਸਾਰੇ ਲੋਕ ਸਾਨੂੰ ਇਹ ਸੁਣਕੇ ਪੱਥਰਾਂ ਨਾਲ ਮਾਰ ਸੁੱਟਣਗੇ ਕਿਉਂਕਿ ਉਹ ਇਹੀ ਵਿਸ਼ਵਾਸ ਰੱਖਦੇ ਹਨ ਕਿ ਯੂਹੰਨਾ ਇੱਕ ਨਬੀ ਸੀ।”"
20ਇਸ ਲਈ ਉਨ੍ਹਾਂ ਨੇ ਆਖਿਆ, “ਅਸੀਂ ਇਸ ਗੱਲ ਦਾ ਉੱਤਰ ਨਹੀਂ ਜਾਣਦੇ।”"

21ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਇਹ ਸਭ ਕਰਨ ਲਈ ਮੈਂ ਕਿਹੜਾ ਅਧਿਕਾਰ ਇਸਤੇਮਾਲ ਕਰਦਾ ਹਾਂ?”"
22ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਫਿਰ ਯਿਸੂ ਨੇ ਲੋਕਾਂ ਨੂੰ ਇਹ ਉਦਾਹਰਣ ਦਿੱਤੀ: “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਾਇਆ ਅਤੇ ਕੁਝ ਕਿਸਾਨਾਂ ਨੂੰ ਠੇਕੇ ਤੇ ਦੇ ਦਿੱਤਾ, ਅਤੇ ਲੰਬੇ ਸਮੇਂ ਲਈ ਕਿਸੇ ਦੂਰ ਦੇਸ਼ ਨੂੰ ਚੱਲਿਆ ਗਿਆ।"
23ਸਮਾਂ ਆਉਣ ਤੇ ਰੁੱਤ ਸਿਰ ਉਸ ਨੇ ਇੱਕ ਨੌਕਰ ਨੂੰ ਕਿਸਾਨਾਂ ਕੋਲ ਭੇਜਿਆ ਕਿ ਉਹ ਉਸ ਨੂੰ ਅੰਗੂਰਾਂ ਵਿੱਚੋਂ ਉਸਦਾ ਬਣਦਾ ਹਿੱਸਾ ਦੇਣ। ਪਰ ਕਿਸਾਨਾਂ ਨੇ ਨੌਕਰ ਨੂੰ ਕੁੱਟਿਆ ਅਤੇ ਉਸ ਨੂੰ ਖਾਲੀ ਹੱਥੀਂ ਵਾਪਸ ਭੇਜ ਦਿੱਤਾ।"
24ਤਾਂ ਫ਼ਿਰ ਉਸ ਮਨੁੱਖ ਨੇ ਉਨ੍ਹਾਂ ਕੋਲ ਆਪਣਾ ਦੂਜਾ ਨੌਕਰ ਭੇਜਿਆ। ਉਨ੍ਹਾਂ ਨੇ ਇਸ ਨੂੰ ਵੀ ਕੁਟਿਆ ਅਤੇ ਬੇਇੱਜ਼ਤ ਕਰਕੇ ਉਸ ਨੂੰ ਖਾਲੀ ਹੱਥੀ ਭੇਜ ਦਿੱਤਾ।"
25ਫ਼ੇਰ ਉਸ ਆਦਮੀ ਨੇ ਕਿਸਾਨਾਂ ਕੋਲ ਇੱਕ ਤੀਜਾ ਨੌਕਰ ਭੇਜਿਆ। ਉਨ੍ਹਾਂ ਨੇ ਉਸ ਨੂੰ ਕੁਟਿਆ ਅਤੇ ਜ਼ਖਮੀ ਕਰਕੇ ਉਸ ਨੂੰ ਬਾਹਰ ਸੁੱਟ ਦਿੱਤਾ।"

26“ਉਸ ਖੇਤ ਦੇ ਮਾਲਕ ਨੇ ਸੋਚਿਆ, ‘ਮੈਂ ਹੁਣ ਕੀ ਕਰਾਂ? ਮੈਂ ਹੁਣ ਆਪਣੇ ਪਿਆਰੇ ਪੁੱਤਰ ਨੂੰ ਭੇਜਾਂਗਾ। ਇਹ ਕਿਸਾਨ ਮੇਰੇ ਪੁੱਤਰ ਨੂੰ ਇੱਜ਼ਤ ਦੇਣਗੇ!’"
27ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਆਉਂਦਾ ਵੇਖਿਆ ਤਾਂ ਉਹ ਇੱਕ-ਦੂਜੇ ਨੂੰ ਆਖਣ ਲੱਗੇ, ‘ਇਹ ਮਾਲਕ ਦਾ ਪੁੱਤਰ ਹੈ ਜੋ ਕਿ ਇਸ ਅੰਗੂਰਾਂ ਦੇ ਬਾਗ ਦਾ ਵਾਰਸ ਹੈ, ਆਓ ਇਸ ਨੂੰ ਮਾਰ ਦੇਈਏ ਤਾਂ ਜੋ ਇਹ ਅੰਗੂਰਾਂ ਦਾ ਬਾਗ ਸਾਡਾ ਹੋ ਜਾਵੇਗਾ।’"
28ਇਸ ਲਈ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਬਾਹਰ ਲਿਆਂਦਾ ਅਤੇ ਮਾਰ ਦਿੱਤਾ। “ਤਾਂ ਹੁਣ ਅੰਗੂਰਾਂ ਦੇ ਬਾਗ ਦਾ ਮਾਲਕ ਕੀ ਕਰੇਗਾ?"
29ਉਹ ਆਵੇਗਾ ਅਤੇ ਉਨ੍ਹਾਂ ਕਿਸਾਨਾਂ ਨੂੰ ਮਾਰ ਦੇਵੇਗਾ। ਅਤੇ ਅੰਗੂਰਾਂ ਦੇ ਬਾਗ ਨੂੰ ਦੂਸਰੇ ਕਿਸਾਨਾਂ ਨੂੰ ਠੇਕੇ ਤੇ ਦੇ ਦੇਵੇਗਾ।” ਜਦੋਂ ਲੋਕਾਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਤਾਂ ਉਹ ਆਖਣ ਲੱਗੇ, “ਰੱਬ ਨਾ ਕਰੇ ਕਿ ਅਜਿਹਾ ਹੋਵੇ।”"
30ਪਰ ਯਿਸੂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਝਾਕਿਆ ਅਤੇ ਆਖਿਆ, “ਤਾਂ ਫ਼ੇਰ ਇਸ ਲਿਖਤ ਦਾ ਕੀ ਅਰਥ: ‘ਜਿਸ ਪੱਥਰ ਨੂੰ ਰਾਜਾਂ ਨੇ ਰੱਦ ਕੀਤਾ ਉਹ ਖੂੰਜੇ ਦਾ ਪੱਥਰ ਬਣ ਗਿਆ।’"

31ਹਰ ਕੋਈ ਜੋ ਉਸ ਪੱਥਰ ਤੇ ਡਿੱਗੇਗਾ ਟੁਕੜੇ-ਟੁਕੜੇ ਹੋ ਜਾਵੇਗਾ। ਅਤੇ ਜਿਸ ਉੱਤੇ ਉਹ ਪੱਥਰ ਡਿੱਗੇਗਾ ਉਹ ਕੁਚੱਲਿਆ ਜਾਵੇਗਾ।”"
32ਯਹੂਦੀ ਆਗੂਆਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਅਤੇ ਮਹਿਸੂਸ ਕੀਤਾ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਕਿਹਾ ਗਿਆ ਸੀ। ਇਸ ਲਈ ਉਹ ਉਸ ਨੂੰ ਉਸ ਵੇਲੇ ਫੜਨਾ ਚਾਹੁੰਦੇ ਸਨ ਪਰ ਉਹ ਲੋਕਾਂ ਕੋਲੋਂ ਡਰਦੇ ਸਨ ਉਹ ਖਬਰੇ ਕੀ ਕਰਨਗੇ?"
33ਯਹੂਦੀ ਆਗੂਆਂ ਨੇ ਯਿਸੂ ਨਾਲ ਚਾਲ ਖੇਡੀ ਇਸ ਲਈ ਨੇਮ ਦੇ ਉਪਦੇਸ਼ਕ ਅਤੇ ਜਾਜਕ ਯਿਸੂ ਨੂੰ ਫ਼ੜਨ ਦੀ ਸਹੀ ਤਾਕ ਵਿੱਚ ਰਹੇ ਅਤੇ ਉਨ੍ਹਾਂ ਨੇ ਉਸ ਕੋਲ ਕੁਝ ਜਸੂਸ ਭੇਜੇ ਜਿਨ੍ਹਾਂ ਨੇ ਚੰਗੇ ਮਨੁੱਖ ਹੋਣ ਦਾ ਨਾਟਕ ਕੀਤਾ। ਉਹ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣਾ ਚਾਹੁੰਦੇ ਸਨ ਤਾਂ ਜੋ ਉਹ ਯਿਸੂ ਨੂੰ ਰਾਜਪਾਲ ਦੇ ਹੱਥੀ ਸੌਂਪ ਸੱਕਣ, ਜਿਸ ਕੋਲ ਯਿਸੂ ਉੱਤੇ ਸ਼ਕਤੀ ਅਤੇ ਅਧਿਕਾਰ ਸੀ।"
34ਤਾਂ ਇਨ੍ਹਾਂ ਆਦਮੀਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਜੋ ਤੁਸੀਂ ਆਖਦੇ ਹੋ ਅਤੇ ਉਪਦੇਸ਼ ਦਿੰਦੇ ਹੋ ਉਹ ਸਹੀ ਹੈ ਤੁਸੀਂ ਕਿਸੇ ਦੀ ਵੀ ਤਰਫ਼ਦਾਰੀ ਨਹੀਂ ਕਰਦੇ ਸਗੋਂ ਪਰਮੇਸ਼ੁਰ ਦੇ ਮਾਰਗ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ।"
35ਤੁਸੀਂ ਸਾਨੂੰ ਇਹ ਦੱਸੋ ਕਿ ਕੀ ਕੈਸਰ ਨੂੰ ਮਸੂਲ ਦੇਣਾ ਠੀਕ ਹੈ ਕਿ ਗਲਤ?”"

36ਪਰ ਯਿਸੂ ਜਾਣਦਾ ਸੀ ਕਿ ਇਹ ਆਦਮੀ ਉਸ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ,"
37“ਮੈਨੂੰ ਇੱਕ ਸਿੱਕਾ ਦਿਖਾਵੋ? ਅਤੇ ਇਹ ਦੱਸੋ ਕਿ ਇਸ ਉੱਪਰ ਕਿਸਦਾ ਨਾਮ ਅਤੇ ਤਸਵੀਰ ਹੈ?” ਉਨ੍ਹਾਂ ਕਿਹਾ, “ਇਹ ਕੈਸਰ ਦੀ ਹੈ।”"
38ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਫ਼ੇਰ ਜੋ ਕੈਸਰ ਦਾ ਹੈ ਉਹ ਕੈਸਰ ਨੂੰ ਦੇਵੋ ਅਤੇ ਜੋ ਪਰਮੇਸ਼ੁਰ ਦਾ ਹੈ ਉਹ ਪਰਮੇਸ਼ੁਰ ਨੂੰ ਦੇਵੋ।”"
39ਲੋਕ ਉਸ ਦੇ ਇੰਨੇ ਬੁੱਧੀਮਾਨ ਜਵਾਬ ਤੇ ਹੈਰਾਨ ਰਹਿ ਗਏ ਅਤੇ ਕੁਝ ਨਾ ਆਖ ਸੱਕੇ। ਉਹ ਭੀੜ ਅੱਗੇ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣ ਵਿੱਚ ਅਸਮਰਥ ਸਨ।"
40ਕੁਝ ਸਦੂਕੀਆਂ ਨੇ ਯਿਸੂ ਨਾਲ ਚਾਲ ਖੇਡੀ ਕੁਝ ਸਦੂਕੀ ਯਿਸੂ ਕੋਲ ਆਏ। ਉਹ ਇਹ ਵਿਸ਼ਵਾਸ ਨਹੀਂ ਕਰਦੇ ਕਿ ਪੁਨਰ ਉੱਥਾਨ ਹੈ।"

41ਉਨ੍ਹਾਂ ਉਸ ਨੂੰ ਪੁੱਛਿਆ, “ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਮਰਦ ਬਿਨ ਔਲਾਦ ਮਰ ਜਾਵੇ, ਤਾਂ ਉਸ ਦੇ ਭਰਾ ਨੂੰ ਉਸਦੀ ਔਰਤ ਨਾਲ ਵਿਆਹ ਕਰਾ ਲੈਣਾ ਚਾਹੀਦਾ ਹੈ। ਤਾਂ ਜੋ ਉਹ ਮਰੇ ਹੋਏ ਭਰਾ ਵਾਸਤੇ ਸੰਤਾਨ ਪੈਦਾ ਕਰ ਸੱਕੇ।"
42ਇੱਕ ਵਾਰ ਸੱਤ ਭਰਾ ਸਨ। ਪਹਿਲੇ ਭਰਾ ਨੇ ਜੋ ਸਭ ਤੋਂ ਵੱਡਾ ਸੀ, ਇੱਕ ਔਰਤ ਨਾਲ ਵਿਆਹ ਕਰਵਾਇਆ ਪਰ ਉਹ ਮਰ ਗਿਆ, ਉਸ ਦੇ ਕੋਈ ਉਲਾਦ ਨਾ ਹੋਈ।"
43ਫਿਰ ਦੂਜੇ ਭਰਾ ਨੇ ਉਸ ਔਰਤ ਨਾਲ ਵਿਆਹ ਕੀਤਾ ਪਰ ਉਹ ਵੀ ਮਰ ਗਿਆ।"
44ਉਸ ਦੇ ਤੀਜੇ ਭਰਾ ਨੇ ਉਸ ਔਰਤ ਨਾਲ ਵਿਆਹ ਕਰਵਾ ਲਿਆ ਪਰ ਉਹ ਵੀ ਮਰ ਗਿਆ। ਇੰਝ ਹੀ ਸੱਤਾਂ ਭਰਾਵਾਂ ਨਾਲ ਵਾਪਰਿਆ। ਵਾਰੀ-ਵਾਰੀ ਉਨ੍ਹਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਅਤੇ ਉਹ ਸਾਰੇ ਦੇ ਸਾਰੇ ਹੀ ਬਿਨ ਔਲਾਦ ਹੀ ਮਰ ਗਏ।"
45ਅੰਤ ਵਿੱਚ, ਔਰਤ ਵੀ ਮਰ ਗਈ। ਪਰ ਉਨ੍ਹਾਂ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ,"

46ਹੁਣ, ਪੁਨਰ ਉੱਥਾਨ ਦੇ ਦਿਨ, ਉਹ ਕਿਸ ਦੀ ਵਹੁਟੀ ਹੋਵੇਗੀ, ਕਿਉਂਕਿ ਸੱਤਾਂ ਹੀ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ?”"
47ਯਿਸੂ ਨੇ ਸਦੂਕੀਆਂ ਨੂੰ ਕਿਹਾ, “ਧਰਤੀ ਤੇ ਲੋਕਾਂ ਦਾ ਵਿਆਹ ਇੱਕ ਦੂਜੇ ਨਾਲ ਹੁੰਦਾ ਹੈ।"
48ਪਰ ਉਹ ਲੋਕ ਜਿਹੜੇ ਮੁਰਦਿਆਂ ਵਿੱਚੋਂ ਜੀਅ ਉੱਠਦੇ ਹਨ ਅਤੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਵਿੱਚ ਜਿਉਣਗੇ, ਉਹ ਵਿਆਹ ਨਹੀਂ ਕਰਨਗੇ।"
49ਅਤੇ ਉਹ ਹੋਰ ਨਹੀਂ ਮਰ ਸੱਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉੱਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ।"
50ਮੂਸਾ ਨੇ ਵੀ ਇਹ ਦਰਸਾਇਆ ਹੈ ਕਿ ਮੁਰਦਾ ਲੋਕ ਜੀਅ ਉੱਠਣਗੇ। ਉਸ ਨੇ ਅਜਿਹਾ ਮਚਦੀ ਹੋਈ ਝਾੜੀ ਵਾਲੀ ਘਟਨਾ ਵੇਲੇ ਦਰਸਾਇਆ ਜਦੋਂ ਉਸ ਨੇ ਪ੍ਰਭੂ ਨੂੰ ‘ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ’ ਬੁਲਾਇਆ ਸੀ।"

51ਉਹ ਮਰੇ ਹੋਏ ਲੋਕਾਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਉਸ ਲਈ ਸਭ ਲੋਕ ਜੀਵਿਤ ਹਨ।”"
52ਕੁਝ ਨੇਮ ਦੇ ਉਪਦੇਸ਼ਕਾਂ ਨੇ ਕਿਹਾ, “ਗੁਰੂ ਜੀ, ਤੁਸੀਂ ਸਹੀ ਆਖਿਆ ਹੈ।”"
53ਉਸ ਵੇਲੇ ਤੋਂ, ਕੋਈ ਵੀ ਇੰਨਾ ਨਿੱਡਰ ਨਹੀਂ ਸੀ ਕਿ ਉਸ ਨੂੰ ਕੋਈ ਹੋਰ ਸਵਾਲ ਕਰ ਸੱਕੇ।"
54ਕੀ ਮਸੀਹ ਦਾਊਦ ਦਾ ਪੁੱਤਰ ਹੈ? ਤਦ ਯਿਸੂ ਨੇ ਆਖਿਆ, “ਲੋਕ ਇਹ ਕਿਉਂ ਆਖਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?"
55ਜ਼ਬੂਰਾਂ ਦੀ ਪੁਸਤਕ ਵਿੱਚ ਦਾਊਦ ਖੁਦ ਕਹਿੰਦਾ ਹੈ: ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ’"

56ਜਦੋਂ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ।’"
57ਇਸ ਲਈ ਜਦੋਂ ਦਾਊਦ ਮਸੀਹ ਨੂੰ ‘ਪ੍ਰਭੂ’ ਬੁਲਾਉਦਾ ਹੈ। ਫ਼ੇਰ ਯਿਸੂ ਦਾਊਦ ਦਾ ਪੁੱਤਰ ਕਿਵੇਂ ਹੋ ਸੱਕਦਾ ਹੈ?”"
58ਯਿਸੂ ਨੇਮ ਦੇ ਉਪਦੇਸ਼ਕਾਂ ਬਾਰੇ ਖਬਰਦਾਰ ਕਰਦਾ ਸਾਰੇ ਲੋਕ ਯਿਸੂ ਨੂੰ ਸੁਣ ਰਹੇ ਸਨ। ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,"
59“ਨੇਮ ਦੇ ਉਪਦੇਸ਼ਕਾਂ ਕੋਲੋਂ ਖਬਰਦਾਰ ਰਹੋ ਜਿਹੜੇ ਲੰਬੇ ਚੋਗੇ ਪਾਕੇ ਫਿਰਨਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਲਾਮ ਲੈਣਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਅਵਤਾਂ ਵਿੱਚ ਬਹੁਤ ਮਹੱਤਵਪੂਰਨ ਥਾਵਾਂ ਚਾਹੁੰਦੇ ਹਨ।"
You have read Luke 12
59 verses