Lumina
Luke

Luke 13

Luke 13·Punjabi Bible

1ਉਹ ਵਿਧਵਾਵਾਂ ਦੇ ਘਰ ਲੁੱਟ ਲੈਂਦੇ ਹਨ ਅਤੇ ਬਾਦ ਵਿੱਚ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਕੇ ਚੰਗੇ ਬਨਣ ਦਾ ਢੋਂਗ ਕਰਦੇ ਹਨ। ਉਨ੍ਹਾਂ ਨੂੰ ਵੱਧੇਰੇ ਸਜਾ ਮਿਲੇਗੀ।”"

2ਸੱਚੀ ਦੇਣ ਯਿਸੂ ਨੇ ਕੁਝ ਅਮੀਰ ਆਦਮੀਆਂ ਨੂੰ ਮੰਦਰ ਦੇ ਗੋਲਕ ਵਿੱਚ ਆਪਣਾ ਪੈਸਾ ਪਾਉਂਦਿਆਂ ਵੇਖਿਆ।"

3ਤਦ ਉਸ ਨੇ ਇੱਕ ਗਰੀਬ ਵਿਧਵਾ ਵੇਖੀ।"

4ਉਸ ਨੇ ਤਾਂਬੇ ਦੇ ਦੋ ਸਿੱਕੇ ਗੋਲਕ ਵਿੱਚ ਪਾਏ। ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਭਾਵੇਂ ਇਸ ਔਰਤ ਨੇ ਦੋ ਛੋਟੇ ਸਿੱਕੇ ਪਾਏ ਹਨ, ਅਸਲ ਵਿੱਚ ਉਸ ਨੇ ਅਮੀਰ ਲੋਕਾਂ ਨਾਲੋਂ ਵੱਧ ਪਾਇਆ ਹੈ।"

5ਅਮੀਰ ਲੋਕਾਂ ਕੋਲ ਬਹੁਤ ਅਧਿਕ ਧਨ ਹੈ। ਉਨ੍ਹਾਂ ਨੇ ਸਿਰਫ਼ ਉਹ ਦਿੱਤਾ ਜੋ ਉਨ੍ਹਾਂ ਨੂੰ ਲੋੜੀਦਾ ਨਹੀਂ ਸੀ। ਇਹ ਔਰਤ ਬਹੁਤ ਗਰੀਬ ਹੈ, ਪਰ ਜੋ ਕੁਝ ਇਸ ਕੋਲ ਸੀ ਉਸ ਨੇ ਸਭ ਦੇ ਦਿੱਤਾ ਜਦ ਕਿ ਇਹ ਪੈਸੇ ਉਸ ਨੂੰ ਜਿਉਣ ਵਾਸਤੇ ਚਾਹੀਦੇ ਸਨ।”"

Luke 13 illustration - Luke Chapter 13

6ਮੰਦਰ ਦੀ ਤਬਾਹੀ ਕੁਝ ਚੇਲੇ ਆਪਸ ਵਿੱਚ ਮੰਦਰ ਬਾਰੇ ਗੱਲਾਂ ਕਰਦੇ ਹੋਏ ਕਹਿ ਰਹੇ ਸਨ, “ਇਹ ਬੜਾ ਖੂਬਸੂਰਤ ਮੰਦਰ ਹੈ, ਜੋ ਕਿ ਸਭ ਤੋਂ ਵੱਧੀਆ ਪੱਥਰਾਂ ਦਾ ਬਣਿਆ ਹੋਇਆ ਹੈ। ਵੇਖੋ, ਇਸ ਮੰਦਰ ਨੂੰ ਸਜਾਉਣ ਵਾਸਤੇ ਕਿੰਨੇ ਤੋਹਫ਼ੇ ਭੇਂਟ ਕੀਤੇ ਗਏ ਹਨ।”"

7ਪਰ ਯਿਸੂ ਨੇ ਕਿਹਾ, “ਇੱਕ ਸਮਾਂ ਆਵੇਗਾ ਜਦੋਂ ਤੁਸੀਂ ਵੇਖੋਂਗੇ ਕਿ ਜੋ ਕੁਝ ਵੀ ਇੱਥੇ ਦਿਸ ਰਿਹਾ ਹੈ ਸਭ ਨਸ਼ਟ ਹੋ ਜਾਵੇਗਾ। ਇਸ ਮੰਦਰ ਦੇ ਹਰ ਪੱਥਰ ਨੂੰ ਥੱਲੇ ਧਰਤੀ ਤੇ ਸੁੱਟਿਆ ਜਾਵੇਗਾ। ਇੱਕ ਵੀ ਪੱਥਰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹੇਗਾ।”"

8ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ? ਕਿਹੜਾ ਨਿਸ਼ਾਨ ਵਿਖਾਵੇਗਾ ਕਿ ਇਹ ਇਨ੍ਹਾਂ ਗੱਲਾਂ ਦੇ ਹੋਣ ਦਾ ਸਮਾਂ ਹੈ?”"

9ਯਿਸੂ ਨੇ ਕਿਹਾ, “ਸਾਵੱਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸੱਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿੱਛੇ ਨਾ ਲੱਗਿਓ।"

10ਪਰ ਜਦੋਂ ਤੁਸੀਂ ਲੜਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।”"

Luke 13 illustration - Luke Chapter 13

11ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੇ।"

12ਇੱਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵੱਖ-ਵੱਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਅਕਾਸ਼ ਤੋਂ ਆਉਣਗੇ।"

13“ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਨਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ ਜਾਵੇਗਾ।"

14ਇਹ ਸਭ ਗੱਲਾਂ ਮੇਰੇ ਬਾਰੇ ਗਵਾਹੀ ਦੇਣ ਲਈ ਤੁਹਾਨੂੰ ਅਵਸਰ ਦੇਣਗੀਆਂ।"

15ਪਰ ਆਪਣੇ ਮਨਾਂ ਨੂੰ ਪੱਕਿਆਂ ਕਰੋ ਪਹਿਲਾਂ ਤੋਂ ਹੀ ਇਸ ਗੱਲੋਂ ਨਾ ਘਬਰਾਓ ਕਿ ਤੁਹਾਨੂੰ ਖੁਦ ਦੀ ਰੱਖਿਆ ਕਰਨ ਲਈ ਕੀ ਆਖਣਾ ਚਾਹੀਦਾ ਹੈ।"

Luke 13 illustration - Luke Chapter 13

16ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸੱਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸੱਕੇ।"

17ਇੱਥੋਂ ਤੱਕ ਕਿ ਤੁਹਾਡੇ ਮਾਂ-ਬਾਪ, ਭਰਾ, ਰਿਸ਼ਤੇਦਾਰ, ਦੋਸਤ ਤੁਹਾਡਾ ਵਿਰੋਧ ਕਰਨਗੇ। ਉਹ ਤੁਹਾਡੇ ਵਿੱਚੋਂ ਕਈਆਂ ਨੂੰ ਮਾਰ ਵੀ ਦੇਣਗੇ।"

18ਸਭ ਲੋਕ ਤੁਹਾਨੂੰ ਨਫਰਤ ਕਰਨਗੇ ਕਿਉਂਕਿ ਤੁਸੀਂ ਮੇਰੇ ਪਿੱਛੇ ਤੁਰੇ।"

19ਪਰ ਇਹ ਸਭ ਚੀਜਾਂ ਤੁਹਾਡਾ ਕੁਝ ਵੀ ਨਹੀਂ ਵਿਗਾੜ ਸੱਕਦੀਆਂ।"

20ਤੁਸੀਂ ਆਪਣੇ ਵਿਸ਼ਵਾਸ ਵਿੱਚ ਤਕੜੇ ਰਹਿਕੇ ਆਪਣੇ-ਆਪ ਨੂੰ ਬਚਾ ਲਵੋਂਗੇ।"

Luke 13 illustration - Luke Chapter 13

21ਯਰੂਸ਼ਲਮ ਦਾ ਨਾਸ਼ “ਤੁਸੀਂ ਵੇਖੋਂਗੇ ਫੌਜਾਂ ਯਰੂਸ਼ਲਮ ਨੂੰ ਘੇਰਨਗੀਆਂ। ਤਾਂ ਤੁਸੀਂ ਸਮਝ ਜਾਵੋਂਗੇ ਕਿ ਯਰੂਸ਼ਲਮ ਦੇ ਨਸ਼ਟ ਹੋਣ ਦਾ ਵੇਲਾ ਆ ਗਿਆ ਹੈ।"

22ਉਸ ਵੇਲੇ, ਉਹ ਜਿਹੜੇ ਯਹੂਦਿਯਾ ਵਿੱਚ ਹਨ, ਪਹਾੜਾਂ ਵੱਲ ਫ਼ਰਾਰ ਹੋ ਜਾਣ ਅਤੇ ਉਨ੍ਹਾਂ ਸਾਰਿਆਂ ਨੂੰ, ਜਿਹੜੇ ਯਰੂਸ਼ਲਮ ਵਿੱਚ ਹਨ ਉੱਥੋਂ ਭੱਜ ਜਾਣਾ ਚਾਹੀਦਾ ਹੈ। ਜੇਕਰ ਤੁਸੀਂ ਸ਼ਹਿਰ ਦੇ ਕੋਲ ਹੋਵੋ ਤਾਂ ਅੰਦਰ ਨਾ ਵੜੋ।"

23ਨਬੀਆਂ ਨੇ ਉਸ ਸਮੇਂ ਬਾਰੇ ਬੜੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।"

24“ਇਹ ਸਮਾਂ ਗਰਭਵਤੀ ਔਰਤਾਂ ਵਾਸਤੇ ਬੜਾ ਵਿਕਰਾਲ ਹੋਵੇਗਾ, ਅਤੇ ਉਨ੍ਹਾਂ ਮਾਵਾਂ ਵਾਸਤੇ ਵੀ, ਜਿਨ੍ਹਾਂ ਕੋਲ ਦੁੱਧ ਪੀਂਦੇ ਨਿਆਣੇ ਹਨ। ਕਿਉਂਕਿ ਇਸ ਧਰਤੀ ਤੇ ਬਹੁਤ ਮਾੜਾ ਸਮਾਂ ਆਉਣ ਵਾਲਾ ਹੈ। ਪਰਮੇਸ਼ੁਰ ਇਨ੍ਹਾਂ ਲੋਕਾਂ ਨਾਲ ਬੜੇ ਕਰੋਧ ਵਿੱਚ ਹੋਵੇਗਾ।"

25ਇਨ੍ਹਾਂ ਵਿੱਚੋਂ ਕੁਝ ਲੋਕ ਸਿਪਾਹੀਆਂ ਹੱਥੋਂ ਮਾਰੇ ਜਾਣਗੇ, ਕੁਝ ਲੋਕ ਕੈਦੀ ਬਣਾ ਕੇ ਸਭ ਕੌਮਾਂ ਅਤੇ ਦੇਸ਼ਾਂ ਵਿੱਚ ਪਹੁੰਚਾਏ ਜਾਣਗੇ। ਗੈਰ-ਯਹੂਦੀ ਯਰੂਸ਼ਲਮ ਤੇ ਕਬਜ਼ਾ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦਾ ਸਮਾਂ ਪੂਰਾ ਨਹੀਂ ਹੁੰਦਾ ਉਹ ਇਸ ਨੂੰ ਪੈਰਾਂ ਥੱਲੇ ਮਿੱਧਣਗੇ।"

Luke 13 illustration - Luke Chapter 13

26ਘਬਰਾਉਣਾ ਨਹੀਂ “ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।"

27ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ।"

28ਫ਼ਿਰ ਲੋਕ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।"

29ਜਦੋਂ ਇਹ ਗੱਲਾਂ ਵਾਪਰਨੀਆਂ ਸ਼ੁਰੂ ਹੋਣ, ਖੜ੍ਹੇ ਹੋਵੋ ਅਤੇ ਹੌਂਸਲਾ ਰੱਖੋ, ਕਿਉਂਕਿ ਤੁਹਾਡੇ ਛੁਟਕਾਰੇ ਦਾ ਸਮਾਂ ਨੇੜੇ ਹੈ।”"

30ਮੇਰੇ ਸ਼ਬਦ ਹਮੇਸ਼ਾ ਲਈ ਰਹਿਣਗੇ ਤਦ ਯਿਸੂ ਨੇ ਇਹ ਦ੍ਰਿਸ਼ਟਾਂਤ ਕਹੀ, “ਅੰਜੀਰ ਦੇ ਰੁੱਖ ਨੂੰ ਅਤੇ ਸਾਰੇ ਰੁੱਖਾਂ ਨੂੰ ਵੇਖੋ। ਅੰਜੀਰ ਦਾ ਰੁੱਖ ਇੱਕ ਵੱਧੀਆ ਮਿਸਾਲ ਹੈ।"

Luke 13 illustration - Luke Chapter 13

31ਜਦੋਂ ਇਸ ਉੱਪਰ ਹਰੇ ਪੱਤੇ ਨਿਕਲਦੇ ਹਨ ਤਾਂ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਆ ਗਈ ਹੈ।"

32ਇਸੇ ਤਰ੍ਹਾਂ ਹੀ ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਵਾਪਰਨੀਆਂ ਹਨ। ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਪਰਮੇਸ਼ੁਰ ਦਾ ਰਾਜ ਬਹੁਤ ਨਜ਼ਦੀਕ ਹੈ।”"

33“ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਸ ਸਮੇਂ ਦੇ ਲੋਕਾਂ ਦੇ ਜਿਉਂਦੇ ਜੀਅ ਇਹ ਸਭ ਗੱਲਾਂ ਵਾਪਰਨਗੀਆਂ।"

34ਪੂਰੀ ਦੁਨੀਆਂ, ਧਰਤੀ ਅਤੇ ਅਕਾਸ਼ ਸਭ ਨਸ਼ਟ ਹੋ ਜਾਣਗੇ ਪਰ ਜੋ ਵਾਕ ਮੈਂ ਬੋਲ ਰਿਹਾ ਹਾਂ ਕਦੇ ਵੀ ਨਸ਼ਟ ਨਹੀਂ ਕੀਤੇ ਜਾਣਗੇ।”"

35ਹਰ ਵਕਤ ਤਿਆਰ ਰਹਿਣਾ “ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।"

Chapter Complete

You have read Luke 13

35 verses