Lumina
Luke

Luke 14

Luke 14·Punjabi Bible

1ਕਿਉਂਕਿ ਉਹ ਦਿਨ ਧਰਤੀ ਉੱਤੇ ਸਾਰੇ ਲੋਕਾਂ ਲਈ ਅਚਾਨਕ ਇੱਕ ਝਾਂਸੇ ਵਾਂਗ ਆਵੇਗਾ।"

2ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”"

3ਹਰ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦਿੰਦਾ ਅਤੇ ਹਰ ਸ਼ਾਮ ਉਹ ਜੈਤੂਨ ਦੇ ਪਹਾੜ ਤੇ ਜਾਕੇ ਰਾਤ ਵਤੀਤ ਕਰਦਾ ਹੁੰਦਾ ਸੀ।"

4ਹਰ ਸਵੇਰ ਲੋਕ ਤੜਕਸਾਰ ਉੱਠ ਕੇ, ਮੰਦਰ ਵਿੱਚ ਯਿਸੂ ਦੇ ਉਪਦੇਸ਼ ਸੁਨਣ ਲਈ ਜਾਂਦੇ।"

5ਯਹੂਦੀ ਆਗੂ ਯਿਸੂ ਨੂੰ ਮਾਰਨਾ ਚਾਹੁੰਦੇ ਹਨ ਪਤੀਰੀ ਰੋਟੀ ਦੇ ਤਿਉਹਾਰ ਦਾ ਸਮਾਂ, ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪਹੁੰਚਿਆ।"

Luke 14 illustration - Luke Chapter 14

6ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਯਿਸੂ ਨੂੰ ਮਾਰਨ ਦਾ ਰਾਹ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ।"

7ਯਹੂਦਾ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਉਂਦਾ ਹੈ ਯਿਸੂ ਦੇ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਦਾ ਨਾਂ ਯਹੂਦਾ ਇਸੱਕਰਿਯੋਤੀ ਸੀ। ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ।"

8ਯਹੂਦਾ ਨੇ ਜਾਕੇ ਪ੍ਰਧਾਨ ਜਾਜਕਾਂ ਅਤੇ ਸਿਪਾਹੀਆਂ ਨਾਲ, ਜਿਹੜੇ ਮੰਦਰ ਦੀ ਨਿਗਰਾਨੀ ਕਰਦੇ ਸਨ, ਇਸ ਬਾਰੇ ਵਿੱਚਾਰ ਕੀਤਾ ਕਿ ਉਹ ਕਿਵੇਂ ਯਿਸੂ ਨੂੰ ਉਨ੍ਹਾਂ ਦੇ ਹੱਥ ਫ਼ੜਵਾ ਸੱਕੇਗਾ।"

9ਉਹ ਬਹੁਤ ਪ੍ਰਸੰਨ ਸਨ ਅਤੇ ਉਨ੍ਹਾਂ ਨੇ ਉਸ ਨਾਲ ਵਾਇਦਾ ਕੀਤਾ ਕਿ ਇਸ ਕਾਰਜ ਲਈ ਉਹ ਉਸ ਨੂੰ ਪੈਸੇ ਦੇਣਗੇ।"

10ਯਹੂਦਾ ਇਸ ਕੰਮ ਲਈ ਰਾਜੀ ਹੋ ਗਿਆ ਅਤੇ ਉਹ ਮੌਕੇ ਦੀ ਤਲਾਸ਼ ਵਿੱਚ ਰਹਿਣ ਲੱਗਾ। ਯਹੂਦਾ ਯਿਸੂ ਨੂੰ ਉਨ੍ਹਾਂ ਦੇ ਹਵਾਲੇ ਉਦੋਂ ਕਰਨਾ ਚਾਹੁੰਦਾ ਸੀ ਜਦੋਂ ਆਲੇ-ਦੁਆਲੇ ਭੀੜ ਨਾ ਹੋਵੇ।"

Luke 14 illustration - Luke Chapter 14

11ਪਤੀਰੀ ਰੋਟੀ ਦੀ ਤਿਆਰੀ ਪਤੀਰੀ ਰੋਟੀ ਦੇ ਦਿਨ ਦਾ ਤਿਉਹਾਰ ਆਇਆ। ਇਹ ਉਹ ਦਿਨ ਸੀ ਜਿਸ ਦਿਨ ਪਸਾਹ ਦੇ ਲਈ ਉਹ ਲੇਲੇ ਦਾ ਬਲੀਦਾਨ ਕਰਦੇ ਸਨ।"

12ਫਿਰ ਯਿਸੂ ਨੇ ਯੂਹੰਨਾ ਅਤੇ ਪਤਰਸ ਨੂੰ ਆਖਿਆ, “ਜਾਓ ਅਤੇ ਸਾਡੇ ਲਈ ਪਸਾਹ ਦਾ ਭੋਜਨ ਤਿਆਰ ਕਰੋ।”"

13ਪਤਰਸ ਅਤੇ ਯੂਹੰਨਾ ਨੇ ਯਿਸੂ ਨੂੰ ਕਿਹਾ, “ਤੂੰ ਕਿਹੜੀ ਥਾਂ ਚਾਹੁੰਦਾ ਹੈਂ ਜਿੱਥੇ ਅਸੀਂ ਭੋਜਨ ਤਿਆਰ ਕਰੀਏ?” ਉਸ ਨੇ ਉਨ੍ਹਾਂ ਨੂੰ ਆਖਿਆ,"

14“ਜਦੋਂ ਤੁਸੀਂ ਸ਼ਹਿਰ ਵਿੱਚ ਵੜੋਂਗੇ, ਤੁਸੀਂ ਇੱਕ ਆਦਮੀ ਨੂੰ ਪਾਣੀ ਦਾ ਘੜਾ ਚੁੱਕੀ ਜਾਂਦਿਆਂ ਵੇਖੋਂਗੇ। ਉਸ ਦੇ ਪਿੱਛੇ ਹੋ ਤੁਰਨਾ। ਉਹ ਇੱਕ ਘਰ ਵਿੱਚ ਵੜੇਗਾ, ਤਸੀਂ ਵੀ ਉਸ ਦੇ ਪਿੱਛੇ ਉੱਥੇ ਚੱਲੇ ਜਾਣਾ।"

15ਘਰ ਦੇ ਮਾਲਕ ਨੂੰ ਆਖਣਾ ਕਿ, ‘ਗੁਰੂ ਪੁੱਛਦਾ ਹੈ ਉਹ ਕਮਰਾ ਕਿੱਥੇ ਹੈ ਜਿੱਥੇ ਉਹ ਤੇ ਉਸ ਦੇ ਚੇਲੇ ਪਸਾਹ ਦਾ ਭੋਜਨ ਖਾਣਗੇ?’"

Luke 14 illustration - Luke Chapter 14

16ਫਿਰ ਮਾਲਕ ਤੁਹਾਨੂੰ ਘਰ ਦੇ ਚੁਬਾਰੇ ਤੇ ਇੱਕ ਵੱਡਾ ਕਮਰਾ ਵਿਖਾਵੇਗਾ। ਇਹ ਕਮਰਾ ਇਸਤੇਮਾਲ ਲਈ ਵੱਧੀਆ ਸੱਜਿਆ ਹੋਇਆ ਹੋਵੇਗਾ, ਤੁਸੀਂ ਉੱਥੇ ਪਸਾਹ ਦਾ ਭੋਜਨ ਤਿਆਰ ਕਰੋ।”"

17ਪਤਰਸ ਅਤੇ ਯੂਹੰਨਾ ਗਏ, ਅਤੇ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਉਨ੍ਹਾਂ ਨੂੰ ਕਿਹਾ ਸੀ। ਤਾਂ ਉਨ੍ਹਾਂ ਨੇ ਪਸਾਹ ਦਾ ਭੋਜਨ ਤਿਆਰ ਕੀਤਾ।"

18ਪ੍ਰਭੂ ਦਾ ਰਾਤ ਦਾ ਭੋਜਨ ਪਸਾਹ ਦਾ ਭੋਜਨ ਖਾਣ ਦਾ ਸਮਾਂ ਆਇਆ। ਯਿਸੂ ਅਤੇ ਰਸੂਲ ਇਕੱਠੇ ਭੋਜਨ ਕਰਨ ਲਈ ਬੈਠ ਗਏ।"

19ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਰਨ ਤੋਂ ਪਹਿਲਾਂ ਮੈਂ ਉਤਸੁਕਤਾ ਨਾਲ ਇਹ ਪਸਾਹ ਦਾ ਭੋਜਨ ਤੁਹਾਡੇ ਨਾਲ ਕਰਨਾ ਚਾਹੁੰਦਾ ਸਾਂ।"

20ਮੈਂ ਇਹ ਪਸਾਹ ਦਾ ਭੋਜਨ ਤਦ ਤੱਕ ਨਹੀਂ ਕਰਾਂਗਾ ਜਦੋਂ ਤੀਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸਹੀ ਅਰੱਥਾਂ ਵਿੱਚ ਸੰਪੂਰਨ ਨਾ ਹੋਵੇ।”"

Luke 14 illustration - Luke Chapter 14

21ਉਸ ਤੋਂ ਬਾਦ, ਉਸ ਨੇ ਪਿਆਲਾ ਲਿਆ ਅਤੇ ਇਸ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਆਖਿਆ, “ਇਸ ਪਿਆਲੇ ਨੂੰ ਫੜੋ ਅਤੇ ਆਪਸ ਵਿੱਚ ਵੰਡ ਲਵੋ।"

22ਮੈਂ ਤੁਹਾਨੂੰ ਦੱਸਦਾ ਕਿ ਮੈਂ ਇਹ ਦਾਖਰਸ ਓਨਾ ਚਿਰ ਫਿਰ ਕਦੀ ਵੀ ਨਹੀਂ ਪੀਵਾਂਗਾ ਜਿੰਨਾ ਚਿਰ ਫਿਰ ਪਰਮੇਸ਼ੁਰ ਦਾ ਰਾਜ ਨਹੀਂ ਆਉਂਦਾ।”"

23ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਤੋੜੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”"

24ਇਸ ਢੰਗ ਨਾਲ ਹੀ, ਰਾਤ ਦੇ ਭੋਜਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਪਿਆਲਾ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਵਿਖਾਉਂਦਾ ਹੈ। ਇਹ ਮੇਰੇ ਲਹੂ ਦਾ ਨਵਾਂ ਕਰਾਰ ਹੈ ਜੋ ਮੈਂ ਤੁਹਾਡੀ ਖਾਤਿਰ ਵਹਾਉਣਾ ਹੈ।”"

25ਯਿਸੂ ਦਾ ਵੈਰੀ ਕੌਣ ਬਣੇਗਾ ਯਿਸੂ ਨੇ ਆਖਿਆ, “ਪਰ ਤੁਹਾਡੇ ਵਿੱਚੋਂ ਇੱਕ ਜਣਾ ਮੈਨੂੰ ਧੋਖਾ ਦੇਵੇਗਾ। ਉਸਦਾ ਹੱਥ ਮੇਰੇ ਨਾਲ ਮੇਜ ਉੱਤੇ ਹੀ ਹੈ।"

Luke 14 illustration - Luke Chapter 14

26ਮਨੁੱਖ ਦਾ ਪੁੱਤਰ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ ਆਖਿਆ ਗਿਆ ਹੈ, ਪਰ ਇਹ ਉਸ ਵਿਅਕਤੀ ਲਈ ਭਿਆਨਕ ਹੋਵੇਗਾ ਜੋ ਉਸ ਨੂੰ ਧੋਖਾ ਦੇਵੇਗਾ।”"

27ਤਾਂ ਰਸੂਲ ਆਪਸ ਵਿੱਚ ਇਹ ਪੁੱਛਣ ਲੱਗੇ ਕਿ ਸਾਡੇ ਵਿੱਚੋਂ ਕਿਹੜਾ ਅਜਿਹਾ ਕਰੇਗਾ?"

28ਸੇਵਕ ਵਾਂਗ ਰਹੋ ਉਸਤੋਂ ਬਾਦ ਰਸੂਲਾਂ ਨੇ ਆਪਸ ਵਿੱਚ ਇਹ ਆਖਦਿਆਂ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਕਿ ਉਨ੍ਹਾਂ ਵਿੱਚੋਂ ਕੌਣ ਮਹਾਨ ਹੈ?"

29ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਦੁਨੀਆਂ ਦੇ ਰਾਜੇ ਪ੍ਰਭੂਆਂ ਵਾਂਗ ਆਪਣੇ ਲੋਕਾਂ ਤੇ ਸ਼ਾਸਨ ਕਰਦੇ ਹਨ। ਜਿਨ੍ਹਾਂ ਕੋਲ ਦੂਸਰਿਆਂ ਉੱਪਰ ਇਖਤਿਆਰ ਹੈ ਉਹ ‘ਆਪਣੇ-ਆਪ ਨੂੰ ਲੋਕਾਂ ਦੇ ਮਦਦਗਾਰ ਕਹਾਉਂਦੇ ਹਨ।’"

30ਪਰ ਤੁਹਾਨੂੰ ਇਸ ਤਰ੍ਹਾਂ ਦੇ ਨਹੀਂ ਹੋਣਾ ਚਾਹੀਦਾ। ਇਸਦੀ ਜਗ੍ਹਾ ਤੁਹਾਡੇ ਵਿੱਚੋਂ ਮਹਾਨ ਆਦਮੀ ਨੂੰ ਸਭ ਤੋਂ ਛੋਟੇ ਵਰਗਾ ਬਣ ਜਾਣਾ ਚਾਹੀਦਾ ਹੈ। ਆਗੂਆਂ ਨੂੰ ਸੇਵਕਾਂ ਵਾਂਗ ਹੋਣਾ ਚਾਹੀਦਾ ਹੈ।"

Luke 14 illustration - Luke Chapter 14

31ਤੁਹਾਡੀ ਰਾਇ ਵਿੱਚ ਕੌਣ ਵੱਧ ਮਹੱਤਵਯੋਗ ਹੈ: ਜੋ ਵਿਅਕਤੀ ਖਾਣੇ ਦੀ ਮੇਜ ਤੇ ਬੈਠਾ ਜਾਂ ਜਿਹੜਾ ਵਿਅਕਤੀ ਉਸਦੀ ਸੇਵਾ ਕਰ ਰਿਹਾ ਹੈ? ਤੁਹਾਡੇ ਖਿਆਲ ਵਿੱਚ ਜਿਹੜਾ ਮੇਜ ਤੇ ਬੈਠਾ ਹੈ ਮਹਾਨ ਹੈ ਮੈਂ ਤੁਹਾਡੇ ਵਿੱਚੋਂ ਸੇਵਕਾਂ ਵਰਗਾ ਹਾਂ।"

32“ਤੁਸੀਂ ਹੀ ਹੋ ਜੋ ਮੇਰੇ ਪਰਤਿਆਵਿਆਂ ਦੌਰਾਨ ਮੇਰੇ ਨਾਲ ਰਹੇ।"

33ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਇੱਕ ਰਾਜ ਦਿੱਤਾ ਹੈ, ਮੈਂ ਵੀ ਤੁਹਾਨੂੰ ਇੱਕ ਰਾਜ ਦੇਵਾਂਗਾ।"

34“ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੇ ਮੇਜ ਤੇ ਬੈਠੋਂਗੇ। ਅਤੇ ਤੁਸੀਂ ਸਿੰਘਾਸਨ ਤੇ ਬੈਠਕੇ ਇਸਰਾਏਲ ਦੀਆਂ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਂਗੇ।"

35ਆਪਣਾ ਵਿਸ਼ਵਾਸ ਨਾ ਛੱਡੋ “ਆਓ ਸ਼ਮਊਨ, ਸ਼ਮਊਨ ਸ਼ੈਤਾਨ ਨੇ ਤੈਨੂੰ ਕਣਕ ਵਾਂਗ ਛੱਟਣ ਲਈ ਮੰਗਿਆ ਹੈ।"

Chapter Complete

You have read Luke 14

35 verses