1ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁੜੇਂ ਤਾ ਆਪਣੇ ਭਾਈਆਂ ਨੂੰ ਵੀ ਤਕੜਾ ਕਰੀਂ।”"
2ਪਰ ਪਤਰਸ ਨੇ ਉਸ ਨੂੰ ਕਿਹਾ, “ਪ੍ਰਭੂ! ਮੈਂ ਤੇਰੇ ਨਾਲ ਕੈਦ ਹੋਣ ਨੂੰ ਵੀ ਤਿਆਰ ਹਾਂ, ਅਤੇ ਤੇਰੇ ਨਾਲ ਮਰਨ ਨੂੰ ਵੀ।”"
3ਪਰ ਯਿਸੂ ਨੇ ਕਿਹਾ, “ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕੜ ਬਾਂਗ ਨਹੀਂ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਨਾ ਕਹੇ ਕਿ ਮੈਂ ਤੈਨੂੰ ਨਹੀਂ ਜਾਣਦਾ।”"
4ਬਿਪਤਾ ਲਈ ਤਿਆਰ ਰਹੋ ਤਦ ਯਿਸੂ ਨੇ ਰਸੂਲਾਂ ਨੂੰ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਪ੍ਰਚਾਰ ਦੇਣ ਲਈ ਭੇਜਿਆ। ਮੈਂ ਤੁਹਾਨੂੰ ਬਿਨਾ ਪੈਸੇ, ਥੈਲੇ ਅਤੇ ਜੁਤਿਆਂ ਦੇ ਭੇਜ ਦਿੱਤਾ। ਪਰ ਕੀ ਤੁਹਾਨੂੰ ਕਿਸੇ ਚੀਜ਼ ਦੀ ਜ਼ਰੂਰਤ ਆਈ?” ਰਸੂਲਾਂ ਨੇ ਆਖਿਆ, “ਨਹੀਂ।”"
5ਯਿਸੂ ਨੇ ਉਨ੍ਹਾਂ ਨੂੰ ਕਿਹਾ, “ਪਰ ਹੁਣ, ਜੇਕਰ ਤੁਹਾਡੇ ਕੋਲ ਪੈਸੇ ਤੇ ਇੱਕ ਝੋਲਾ ਹੈ, ਉਨ੍ਹਾਂ ਨੂੰ ਆਪਣੇ ਨਾਲ ਲਵੋ। ਜੇਕਰ ਤੁਹਾਡੇ ਕੋਲ ਇੱਕ ਤਲਵਾਰ ਨਹੀਂ ਹੈ, ਤਾਂ ਆਪਣਾ ਕੁੜਤਾ ਵੇਚਕੇ ਇੱਕ ਖਰੀਦ ਲਵੋ।”"

6ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਲੋਕਾਂ ਆਖਿਆ ਕਿ ਉਹ ਇੱਕ ਅਪਰਾਧੀ ਹੈ।’ ਇਹ ਗੱਲ ਜਿਹੜੀ ਮੇਰੇ ਬਾਰੇ ਲਿਖੀ ਗਈ ਸੀ ਵਾਪਰਨੀ ਚਾਹੀਦੀ ਹੈ। ਅਤੇ ਅਸਲ ਵਿੱਚ ਹੁਣ ਵਾਪਰ ਰਹੀ ਹੈ”"
7ਚੇਲਿਆਂ ਨੇ ਕਿਹਾ, “ਵੇਖੋ, ਪ੍ਰਭੂ, ਇੱਥੇ ਦੋ ਤਲਵਾਰਾਂ ਹਨ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਉਹ ਕਾਫ਼ੀ ਹਨ।”"
8ਯਿਸੂ ਨੇ ਰਸੂਲਾਂ ਨੂੰ ਪ੍ਰਾਰਥਨਾ ਕਰਨ ਲਈ ਕਿਹਾ ਯਿਸੂ ਯਰੂਸ਼ਲਮ ਸ਼ਹਿਰ ਛੱਡ ਕੇ ਜੈਤੂਨ ਦੇ ਪਹਾੜ ਨੂੰ ਗਿਆ। ਉਹ ਅਕਸਰ ਉੱਥੇ ਜਾਇਆ ਕਰਦਾ ਸੀ। ਉਸ ਦੇ ਚੇਲੇ ਉਸ ਦੇ ਨਾਲ ਗਏ। ਜਦੋਂ ਉਹ ਉਸ ਜਗ੍ਹਾ ਪਹੁੰਚੇ, ਉਸ ਨੇ ਚੇਲਿਆਂ ਨੂੰ ਆਖਿਆ, “ਪ੍ਰਾਰਥਨਾ ਕਰੋ ਕਿ ਤੁਹਾਨੂੰ ਪਰਤਾਇਆ ਨਾ ਜਾਵੇ।”"
9ਫਿਰ ਯਿਸੂ ਉਨ੍ਹਾਂ ਤੋਂ ਪੰਜਾਹ ਕੁ ਕਦਮ ਦੂਰ ਗਿਆ। ਉਹ ਗੋਡਿਆਂ ਭਾਰ ਝੁੱਕਿਆ ਅਤੇ ਪ੍ਰਾਰਥਨਾ ਕੀਤੀ,"
10“ਹੇ ਪਿਤਾ! ਜੇਕਰ ਤੂੰ ਚਾਹੇਂ, ਤਾਂ ਦੁੱਖਾਂ ਦਾ ਇਹ ਪਿਆਲਾ ਮੇਰੇ ਤੋਂ ਹਟਾ ਲੈ, ਪਰ ਤੁਹਾਡੀ ਇੱਛਾ ਹੀ ਹੋਵੇ, ਨਾ ਕਿ ਮੇਰੀ।”"

11ਫਿਰ ਸੁਰਗ ਤੋਂ ਇੱਕ ਦੂਤ ਪ੍ਰਗਟਿਆ ਅਤੇ ਉਸ ਨੂੰ ਸ਼ਕਤੀ ਦਿੱਤੀ।"
12ਯਿਸੂ ਵੱਡੀ ਮਾਨਸਿਕ ਪੀੜਾ ਵਿੱਚ ਸੀ, ਤਾਂ ਉਹ ਹੋਰ ਵੀ ਗੰਭੀਰਤਾ ਪੂਰਵਕ ਪ੍ਰਾਰਥਨਾ ਕਰਨ ਲੱਗਾ। ਉਸਦਾ ਮੁੜਕਾ ਲਹੂ ਦੀਆਂ ਬੂਦਾਂ ਵਾਂਗ ਧਰਤੀ ਉੱਤੇ ਡਿੱਗ ਰਿਹਾ ਸੀ।"
13ਉਹ ਪ੍ਰਾਰਥਨਾ ਕਰਨ ਤੋਂ ਬਾਦ, ਉੱਠਿਆ ਅਤੇ ਆਪਣੇ ਚੇਲਿਆਂ ਕੋਲ ਗਿਆ। ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਨ੍ਹਾਂ ਦੀ ਉਦਾਸੀ ਨੇ ਉਨ੍ਹਾਂ ਨੂੰ ਬੜਾ ਥਕਾ ਦਿੱਤਾ ਸੀ।"
14ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸੁੱਤੇ ਕਿਉਂ ਪਏ ਹੋ? ਉੱਠੋ ਅਤੇ ਉੱਠ ਕੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋਂ।”"
15ਯਿਸੂ ਦਾ ਗਿਰਫ਼ਤਾਰ ਹੋਣਾ ਜਦੋਂ ਯਿਸੂ ਬੋਲ ਰਿਹਾ ਸੀ ਤਾਂ ਲੋਕਾਂ ਦਾ ਇੱਕ ਸਮੂਹ ਉਸ ਕੋਲ ਆਇਆ, ਉਨ੍ਹਾਂ ਵਿੱਚੋਂ ਇੱਕ ਰਸੂਲ ਯਹੂਦਾ, ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ। ਯਹੂਦਾ ਯਿਸੂ ਦੇ ਕੋਲ ਆਇਆ ਤਾਂ ਜੋ ਉਹ ਯਿਸੂ ਨੂੰ ਚੁੰਮ ਸੱਕੇ।"

16ਪਰ ਯਿਸੂ ਨੇ ਉਸ ਨੂੰ ਕਿਹਾ, “ਯਹੂਦਾ। ਕੀ ਤੂੰ ਇਹ ਮਿੱਤਰਤਾ ਦਾ ਚੁੰਮਣ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥ ਫ਼ੜਾਉਣ ਲਈ ਦੇ ਰਿਹਾ ਹੈਂ?”"
17ਯਿਸੂ ਦੇ ਚੇਲੇ ਵੀ ਉਸ ਕੋਲ ਹੀ ਖੜ੍ਹੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਕੀ ਵਾਪਰ ਸੱਕਦਾ ਹੈ ਅਤੇ ਯਿਸੂ ਨੂੰ ਪੁੱਛਿਆ, “ਪ੍ਰਭੂ, ਕੀ ਅਸੀਂ ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਮਾਰ ਦੇਈਏ?”"
18ਫ਼ਿਰ ਉਨ੍ਹਾਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਸਰਦਾਰ ਜਾਜਕ ਦੇ ਨੌਕਰ ਦੇ ਕੰਨ ਤੇ ਚਲਾਈ ਅਤੇ ਕੰਨ ਨੂੰ ਵੱਢ ਦਿੱਤਾ।"
19ਯਿਸੂ ਨੇ ਕਿਹਾ, “ਰੁਕੋ।” ਤਾਂ ਉਸ ਨੇ ਉਸ ਨੌਕਰ ਦੇ ਕੰਨ ਨੂੰ ਛੂਹ ਕੇ ਉਸ ਨੂੰ ਵੀ ਰਾਜੀ ਕਰ ਦਿੱਤਾ।"
20ਉਹ ਸਮੂਹ ਜਿਹੜਾ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਆਇਆ ਸੀ ਉਸ ਵਿੱਚ ਪ੍ਰਧਾਨ ਜਾਜਕ, ਵੱਡੇ ਬਜ਼ੁਰਗ ਯਹੂਦੀ ਆਗੂ ਅਤੇ ਯਹੂਦੀ ਸਿਪਾਹੀ ਸਨ। ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੱਥੇ ਤਲਵਾਰਾਂ ਅਤੇ ਡਾਂਗਾ ਲੈ ਕੇ ਕਿਉਂ ਆਏ ਹੋ? ਤੁਸੀਂ ਕੀ ਸੋਚਦੇ ਹੋ ਕਿ ਮੈਂ ਅਪਰਾਧੀ ਹਾਂ?"

21ਮੈਂ ਤੁਹਾਡੇ ਨਾਲ ਹਰ ਰੋਜ਼ ਮੰਦਰ ਦੇ ਇਲਾਕੇ ਵਿੱਚ ਹੁੰਦਾ ਸਾਂ। ਤੁਸੀਂ ਮੈਨੂੰ ਉੱਥੇ ਗਿਰਫ਼ਤਾਰ ਕਿਉਂ ਨਹੀਂ ਕੀਤਾ? ਪਰ ਇਹ ਤੁਹਾਡਾ ਸਮਾਂ ਹੈ, ਹਨੇਰੇ ਦੇ ਸ਼ਾਸਨ ਦਾ ਸਮਾਂ।”"
22ਪਤਰਸ ਇਹ ਕਹਿੰਦੇ ਡਰਦਾ ਹੈ ਕਿ ਉਹ ਯਿਸੂ ਨੂੰ ਜਾਣਦਾ ਹੈ ਉਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਅਗਾਂਹ ਲੈ ਗਏ ਅਤੇ ਉਸ ਨੂੰ ਸਰਦਾਰ ਜਾਜਕ ਦੇ ਘਰ ਅੰਦਰ ਲੈ ਆਏ। ਪਤਰਸ ਨੇ ਥੋੜੀ ਦੂਰੀ ਤੇ ਹੀ ਉਨ੍ਹਾਂ ਦਾ ਪਿੱਛਾ ਕੀਤਾ।"
23ਸਿਪਾਹੀਆਂ ਨੇ ਸਰਦਾਰ ਜਾਜਕ ਦੇ ਵਿਹੜੇ ਦੇ ਵਿੱਚਕਾਰ ਅੱਗ ਮਚਾਈ ਅਤੇ ਇਸ ਦੇ ਆਲੇ-ਦੁਆਲੇ ਬੈਠ ਗਏ, ਪਤਰਸ ਵੀ ਉਨ੍ਹਾਂ ਨਾਲ ਬੈਠ ਗਿਆ।"
24ਇੱਕ ਨੋਕਰਾਣੀ ਨੇ ਪਤਰਸ ਨੂੰ ਉੱਥੇ ਬੈਠਾ ਵੇਖਿਆ। ਉਹ ਅੱਗ ਦੀ ਰੌਸ਼ਨੀ ਵਿੱਚ ਉਸਦਾ ਚਿਹਰਾ ਪਛਾਣ ਗਈ। ਉਸ ਨੇ ਧਿਆਨ ਨਾਲ ਪਤਰਸ ਦਾ ਚਿਹਰਾ ਵੇਖਿਆ ਅਤੇ ਆਖਿਆ, “ਇਹ ਆਦਮੀ ਵੀ ਉਸ ਨਾਲ ਸੀ।”"
25ਪਰ ਪਤਰਸ ਨੇ ਕਿਹਾ, ਇਹ ਸੱਚ ਨਹੀਂ ਹੈ। ਉਸ ਨੇ ਕਿਹਾ, “ਹੇ ਔਰਤ। ਮੈਂ ਉਸ ਨੂੰ ਨਹੀਂ ਜਾਣਦਾ।”"

26ਕੁਝ ਦੇਰ ਬਾਦ ਇੱਕ ਹੋਰ ਆਦਮੀ ਨੇ ਪਤਰਸ ਵੱਲ ਵੇਖਿਆ ਅਤੇ ਕਿਹਾ, “ਤੂੰ ਵੀ ਉਨ੍ਹਾਂ ਵਿੱਚੋਂ ਇੱਕ ਹੈ।” ਪਰ ਪਤਰਸ ਨੇ ਆਖਿਆ, “ਹੇ ਮਨੁੱਖ। ਮੈਂ ਉਨ੍ਹਾਂ ਵਿੱਚੋਂ ਨਹੀਂ ਹਾਂ।”"
27ਤਕਰੀਬਨ ਘੰਟੇ ਕੁ ਬਾਦ ਇੱਕ ਹੋਰ ਆਦਮੀ ਨੇ ਜ਼ੋਰ ਦੇਕੇ ਕਿਹਾ, “ਇਹ ਸੱਚ ਹੈ। ਨਿਸ਼ਚਿਤ ਹੀ ਇਹ ਆਦਮੀ ਉਸ ਦੇ ਨਾਲ ਸੀ ਜੋ ਕਿ ਗਲੀਲ ਤੋਂ ਹੈ।”"
28ਪਰ ਪਤਰਸ ਨੇ ਆਖਿਆ, “ਮਨੁੱਖ। ਮੈਂ ਨਹੀਂ ਜਾਣਦਾ ਤੂੰ ਕਿਸ ਬਾਰੇ ਆਖ ਰਿਹਾ ਹੈਂ?” ਜਦੋਂ ਪਤਰਸ ਹਾਲੇ ਬੋਲ ਰਿਹਾ ਸੀ, ਇੱਕ ਕੁੱਕੜ ਨੇ ਬਾਂਗ ਦਿੱਤੀ।"
29ਤਦ ਪ੍ਰਭੂ ਮੁੜਿਆ ਅਤੇ ਪਤਰਸ ਦੀਆਂ ਅੱਖਾਂ ਵੱਲ ਝਾਕਿਆ। ਪਤਰਸ ਨੂੰ ਯਾਦ ਆਇਆ ਕਿ ਪ੍ਰਭੂ ਨੇ ਕੀ ਆਖਿਆ ਸੀ, “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰੀ ਇਹ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ।”"
30ਫ਼ਿਰ ਪਤਰਸ ਬਾਹਰ ਗਿਆ ਅਤੇ ਫ਼ੁੱਟ-ਫ਼ੁੱਟਕੇ ਰੋਣ ਲੱਗਾ।"

31ਲੋਕ ਯਿਸੂ ਉੱਪਰ ਹੱਸੇ ਜਿਹੜੇ ਆਦਮੀ ਜੋ ਯਿਸੂ ਦੀ ਪਹਿਰੇਦਾਰੀ ਕਰ ਰਹੇ ਸਨ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਉਣਾ ਅਤੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਸ ਦੀਆਂ ਅੱਖਾਂ ਤੇ ਪੱਟੀ ਬੰਨ੍ਹ ਦਿੱਤੀ ਤਾਂ ਜੋ ਉਹ ਉਨ੍ਹਾਂ ਨੂੰ ਵੇਖ ਨਾ ਸੱਕੇ। ਫ਼ਿਰ ਉਨ੍ਹਾਂ ਨੇ ਉਸ ਨੂੰ ਪੁੱਛਿਆ, “ਅਗੰਮ ਵਾਕ ਕਰ ਤੈਨੂੰ ਕਿਹਨੇ ਮਾਰਿਆ ਹੈ?”"
32ਉਨ੍ਹਾਂ ਲੋਕਾਂ ਨੇ ਉਸ ਨੂੰ ਬਹੁਤ ਕੁਝ ਮੰਦਾ ਆਖਿਆ।"
You have read Luke 15
32 verses