Lumina
Luke

Luke 16

Luke 16·Punjabi Bible

1ਯਿਸੂ ਦਾ ਯਹੂਦੀ ਆਗੂਆਂ ਅੱਗੇ ਪੇਸ਼ ਹੋਣਾ ਅਗਲੀ ਸਵੇਰ, ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਦੀ ਇੱਕ ਸਭਾ ਹੋਈ। ਤੇ ਉਹ ਯਿਸੂ ਨੂੰ ਆਪਣੀ ਸਭ ਤੋਂ ਉੱਚੀ ਅਦਾਲਤ ਵਿੱਚ ਲੈ ਗਏ।"

2ਉਨ੍ਹਾਂ ਆਖਿਆ, “ਜੇਕਰ ਤੂੰ ਮਸੀਹ ਹੈ ਤਾਂ ਸਾਨੂੰ ਦੱਸ ਕਿ ਤੂੰ ਹੀ ਮਸੀਹ ਹੈ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਮੈਂ ਤੁਹਾਨੂੰ ਦੱਸ ਵੀ ਦੇਵਾਂ ਕਿ ਮੈਂ ਮਸੀਹ ਹਾਂ ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਨਹੀਂ ਕਰੋਂਗੇ।"

3ਅਤੇ ਜੇਕਰ ਮੈਂ ਤੁਹਾਨੂੰ ਕੁਝ ਪੁੱਛਾਂਗਾ ਤਾਂ ਤੁਸੀਂ ਜਵਾਬ ਨਹੀਂ ਦੇਵੋਂਗੇ।"

4ਪਰ ਇਸਤੋਂ ਅੱਗੇ ਮਨੁੱਖ ਦਾ ਪੁੱਤਰ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ।”"

5ਉਨ੍ਹਾਂ ਸਭਨਾ ਨੇ ਆਖਿਆ, “ਤਾਂ ਕੀ ਤੂੰ ਪਰਮੇਸ਼ੁਰ ਦਾ ਪੁੱਤਰ ਹੈ?” ਉਸ ਨੇ ਜਵਾਬ ਦਿੱਤਾ, “ਹਾਂ, ਤੁਸੀਂ ਆਖਣ ਵਿੱਚ ਸਹੀ ਹੋ ਮੈਂ ਹਾਂ।”"

Luke 16 illustration - Luke Chapter 16

6ਤਦ ਉਨ੍ਹਾਂ ਸਭ ਨੇ ਆਖਿਆ, “ਹੁਣ ਸਾਨੂੰ ਗਵਾਹੀ ਕਿਉਂ ਲੋੜੀਦੀ ਹੈ? ਅਸੀਂ ਉਸ ਨੂੰ ਉਸ ਦੇ ਹੀ ਮੂੰਹੋਂ ਸੁਣਿਆ ਹੈ।”"

7ਰਾਜਪਾਲ ਪਿਲਾਤੁਸ ਦੇ ਯਿਸੂ ਨੂੰ ਸਵਾਲ ਕਰਨੇ ਤਦ ਉਹ ਸਾਰੀ ਟੋਲੀ ਖੜ੍ਹੀ ਹੋਈ ਅਤੇ ਯਿਸੂ ਨੂੰ ਪਿਲਾਤੁਸ ਕੋਲ ਲੈ ਗਈ।"

8ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”"

9ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈ?” ਯਿਸੂ ਨੇ ਜਵਾਬ ਦਿੱਤਾ, “ਹਾ, ਇਹ ਸਹੀ ਹੈ।”"

10ਪਿਲਾਤੁਸ ਨੇ ਪ੍ਰਧਾਨ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਮਨੁੱਖ ਵਿੱਚ ਕੋਈ ਮਾੜੀ ਗੱਲ ਨਜ਼ਰ ਨਹੀਂ ਆਈ।”"

Luke 16 illustration - Luke Chapter 16

11ਪਰ ਉਨ੍ਹਾਂ ਬਾਰ-ਬਾਰ ਇਹੀ ਕਿਹਾ, “ਇਹ ਆਪਣੇ ਉਪਦੇਸ਼ਾਂ ਨਾਲ ਸਾਰੇ ਯਹੂਦਿਯਾ ਵਿੱਚ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਨੇ ਇਹ ਕਰਨਾ ਗਲੀਲ ਵਿੱਚ ਸ਼ੁਰੂ ਕੀਤਾ ਅਤੇ ਹੁਣ ਇਹ ਇੱਥੇ ਵੀ ਆ ਗਿਆ ਹੈ।”"

12ਪਿਲਾਤੁਸ ਨੇ ਯਿਸੂ ਨੂੰ ਹੇਰੋਦੇਸ ਕੋਲ ਭੇਜਿਆ ਪਿਲਾਤੁਸ ਨੇ ਇਹ ਸੁਣਿਆ ਅਤੇ ਪੁੱਛਿਆ ਕੀ ਯਿਸੂ ਗਲੀਲ ਤੋਂ ਹੈ।"

13ਜਦੋਂ ਉਸ ਨੂੰ ਪਤਾ ਲੱਗਾ ਕਿ ਉਹ ਹੇਰੋਦੇਸ ਦੇ ਪ੍ਰਦੇਸ਼ ਤੋਂ ਹੈ, ਉਸ ਨੇ ਉਸ ਨੂੰ ਹੇਰੋਦੇਸ ਕੋਲ ਭੇਜ ਦਿੱਤਾ। ਉਸ ਸਮੇਂ ਹੇਰੋਦੇਸ ਯਰੂਸ਼ਲਮ ਵਿੱਚ ਸੀ।"

14ਜਦੋਂ ਹੇਰੋਦੇਸ ਨੇ ਯਿਸੂ ਨੂੰ ਵੇਖਿਆ, ਤਾਂ ਉਹ ਬੜਾ ਖੁਸ਼ ਹੋਇਆ, ਕਿਉਂਕਿ ਉਹ ਯਿਸੂ ਬਾਰੇ ਬੜਾ ਕੁਝ ਸੁਣ ਚੁੱਕਾ ਸੀ, ਇਸ ਲਈ ਉਸ ਨੂੰ ਮਿਲਣ ਦੀ ਇੱਛਾ ਉਸਦੀ ਬੜੇ ਚਿਰ ਤੋਂ ਸੀ। ਹੁਣ ਹੇਰੋਦੇਸ ਨੇ ਆਸ ਕੀਤੀ ਕਿ ਉਹ ਯਿਸੂ ਨੰ ਇੱਕ ਕਰਿਸ਼ਮਾ ਕਰਦਿਆਂ ਵੇਖ ਸੱਕੇਗਾ।"

15ਹੇਰੋਦੇਸ ਨੇ ਯਿਸੂ ਨੂੰ ਬਹੁਤ ਸਾਰੇ ਸਵਾਲ ਪੁੱਛੇ, ਪਰ ਯਿਸੂ ਨੇ ਉਸ ਨੂੰ ਕੋਈ ਵੀ ਜਵਾਬ ਨਾ ਦਿੱਤਾ।"

Luke 16 illustration - Luke Chapter 16

16ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਉੱਥੇ ਖੜ੍ਹੇ ਸਨ ਅਤੇ ਉਹ ਜ਼ੋਰ ਨਾਲ ਯਿਸੂ ਤੇ ਦੋਸ਼ ਲਾ ਰਹੇ ਸਨ।"

17ਫ਼ੇਰ ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।"

18ਅਤੀਤ ਵਿੱਚ ਪਿਲਾਤੁਸ ਅਤੇ ਹੇਰੋਦੇਸ, ਇੱਕ ਦੂਜੇ ਦੇ ਵੈਰੀ ਸਨ, ਪਰ ਉਸ ਦਿਨ, ਉਹ ਦੋਵੇ ਫ਼ਿਰ ਮਿੱਤਰ ਬਣ ਗਏ।"

19ਯਿਸੂ ਦੀ ਮੌਤ ਅਵਸ਼ ਪਿਲਾਤੁਸ ਨੇ ਪ੍ਰਧਾਨ ਜਾਜਕਾਂ ਤੇ, ਯਹੂਦੀ ਆਗੂਆਂ ਅਤੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਫ਼ਿਰ ਉਨ੍ਹਾਂ ਨੂੰ ਕਿਹਾ,"

20“ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲੱਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।"

Luke 16 illustration - Luke Chapter 16

21ਹੇਰੋਦੇਸ ਨੂੰ ਵੀ ਇਸ ਵਿੱਚ ਕੋਈ ਦੋਸ਼ ਨਹੀਂ ਦਿਸਿਆ, ਇਸ ਲਈ ਹੇਰੋਦੇਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਵੇਖੋ। ਯਿਸੂ ਨੇ ਕੋਈ ਗਲਤੀ ਨਹੀਂ ਕੀਤੀ, ਜਿਸ ਵਾਸਤੇ ਉਹ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਵੇ।"

22ਇਸ ਲਈ ਮੈਂ ਉਸ ਨੂੰ ਥੋੜੀ ਜਿੰਨੀ ਸਜ਼ਾ ਦੇਕੇ ਛੱਡ ਦਿੰਦਾ ਹਾਂ।”"

23"

24ਪਰ ਸਾਰੀ ਭੀੜ ਜੋਰ ਦੀ ਚੀਖੀ, “ਉਸ ਨੂੰ ਮਾਰ ਦਿਉ। ਸਾਡੇ ਲਈ ਬਰ੍ਰਬਾਸ ਨੂੰ ਮੁਕਤ ਕਰ ਦਿਉ।”"

25(ਬਰਬਾਸ ਕੈਦ ਵਿੱਚ ਸੀ ਕਿਉਂਕਿ ਉਸ ਨੇ ਸ਼ਹਿਰ ਵਿੱਚ ਫ਼ਸਾਦ ਸ਼ੁਰੂ ਕੀਤਾ ਸੀ, ਅਤੇ ਕਤਲ ਕੀਤਾ ਸੀ।)"

Luke 16 illustration - Luke Chapter 16

26ਪਿਲਾਤੁਸ ਯਿਸੂ ਨੂੰ ਮੁਕਤ ਕਰਨਾ ਚਾਹੁੰਦਾ ਸੀ, ਇਸ ਲਈ ਲੋਕਾਂ ਉਸ ਨੇ ਲੋਕਾਂ ਨੂੰ ਯਿਸੂ ਦੀ ਰਿਹਾਈ ਵਾਸਤੇ ਇੱਕ ਵਾਰ ਫ਼ੇਰ ਬੇਨਤੀ ਕੀਤੀ।"

27ਪਰ ਉਨ੍ਹਾਂ ਨੇ ਦੂਸਰੀ ਵਾਰ ਰੌਲਾ ਪਾਇਆ, “ਇਸ ਨੂੰ ਸਲੀਬ ਦਿਉ, ਇਸ ਨੂੰ ਸਲੀਬ ਦਿਉ।”"

28ਤੀਜੀ ਵਾਰ ਫ਼ੇਰ ਪਿਲਾਤੁਸ ਨੇ ਭੀੜ ਨੂੰ ਕਿਹਾ, “ਤੁਸੀਂ ਇਸ ਨੂੰ ਕਿਉਂ ਮਾਰਨਾ ਚਾਹੁੰਦੇ ਹੋ? ਇਸਨੇ ਕੀ ਗਲਤ ਕੀਤਾ ਹੈ? ਇਹ ਕਸੂਰਵਾਰ ਨਹੀਂ ਹੈ। ਮੈਨੂੰ ਇਸ ਨੂੰ ਮਾਰਨ ਦਾ ਕੋਈ ਕਾਰਣ ਨਹੀਂ ਲੱਭਿਆ। ਇਸ ਲਈ ਮੈਂ ਇਸ ਨੂੰ ਥੋੜੀ ਸਜ਼ਾ ਦੇਕੇ ਅਜ਼ਾਦ ਕਰ ਦਿੰਦਾ ਹਾਂ।”"

29ਪਰ ਭੀੜ ਲਗਾਤਾਰ ਚੀਖਦੀ ਰਹੀ ਅਤੇ ਯਿਸੂ ਨੂੰ ਸਲੀਬ ਦੇਣ ਦੀ ਮੰਗ ਕਰਦੀ ਰਹੀ।"

30ਉਨ੍ਹਾਂ ਨੇ ਬਹੁਤ ਉੱਚੀ ਰੌਲਾ ਪਾਇਆ, ਇਸ ਲਈ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਫ਼ੈਸਲਾ ਕਰ ਲਿਆ।"

Luke 16 illustration - Luke Chapter 16

31ਲੋਕਾਂ ਨੇ ਬਰੱਬਾਸ ਦੀ ਰਿਹਾਈ ਦੀ ਮੰਗ ਕੀਤੀ, ਜੋ ਕਿ ਵਿਦ੍ਰੋਹ ਅਤੇ ਕਤਲ ਕਰਨ ਲਈ ਕੈਦ ਕੀਤਾ ਗਿਆ ਸੀ। ਤਾਂ ਲੋਕਾਂ ਦੀ ਮੰਗ ਤੇ, ਪਿਲਾਤੁਸ ਨੂੰ ਬਰੱਬਾਸ ਨੂੰ ਮੁਕਤ ਕਰਨਾ ਪਿਆ ਅਤੇ ਯਿਸੂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਕਰ ਸੱਕਦੇ ਹਨ।"

Chapter Complete

You have read Luke 16

31 verses