Lumina
Luke

Luke 18

Luke 18·Punjabi Bible

1ਤਦ ਉਨ੍ਹਾਂ ਔਰਤਾਂ ਨੂੰ ਯਿਸੂ ਦੇ ਕੀਤੇ ਬਚਨ ਯਾਦ ਆਏ।"

2ਤਦ ਔਰਤਾਂ ਕਬਰ ਤੋਂ ਵਿਦਾ ਹੋ ਗਈਆਂ ਅਤੇ ਗਿਆਰ੍ਹਾਂ ਰਸੂਲਾਂ ਅਤੇ ਬਾਕੀ ਦੇ ਸਾਰੇ ਚੇਲਿਆਂ ਕੋਲ ਆ ਗਈਆਂ। ਉਨ੍ਹਾਂ ਨੇ ਇਨ੍ਹਾਂ ਸਭ ਗੱਲਾਂ ਬਾਰੇ ਉਨ੍ਹਾਂ ਨੂੰ ਦਸਿਆ।"

3ਇਹ ਔਰਤਾਂ ਮਰਿਯਮ ਮਗਦਲੀਨੀ, ਯੋਆਨਾ ਅਤੇ ਯਾਕੂਬ ਦੀ ਮਾਂ ਅਤੇ ਕੁਝ ਹੋਰ ਔਰਤਾਂ ਸਨ। ਉਨ੍ਹਾਂ ਨੇ ਇਹ ਗੱਲਾਂ ਰਸੂਲਾਂ ਨੂੰ ਕਹੀਆਂ।"

4ਪਰ ਰਸੂਲਾਂ ਨੇ ਔਰਤਾਂ ਦਾ ਵਿਸ਼ਵਾਸ ਨਹੀਂ ਕੀਤਾ, ਕਿਉਂਕਿ ਉਨ੍ਹਾਂ ਦੇ ਸ਼ਬਦ ਉਨ੍ਹਾਂ ਲਈ ਮੂਰੱਖਤਾ ਵਾਲੀਆਂ ਗੱਲਾਂ ਵਾਂਗ ਸਨ।"

5ਪਰ ਪਤਰਸ ਉੱਠਿਆ ਅਤੇ ਕਬਰ ਵੱਲ ਨੂੰ ਦੌੜਿਆ, ਪਰ ਉਸ ਨੇ ਸਿਰਫ਼ ਮਲਮਲ ਦਾ ਕੱਪੜਾ ਵੇਖਿਆ ਜਿਸ ਵਿੱਚ ਯਿਸੂ ਦਾ ਸਰੀਰ ਲਪੇਟਿਆ ਹੋਇਆ ਸੀ। ਇਸ ਸਭ ਬਾਰੇ ਹੈਰਾਨੀ ਨਾਲ ਭਰਿਆ, ਉਹ ਉੱਥੋਂ ਚੱਲਾ ਗਿਆ।"

Luke 18 illustration - Luke Chapter 18

6ਇੰਮਊਸ ਦੀ ਸੜਕ ਤੇ ਉਸੇ ਦਿਨ, ਯਿਸੂ ਦੇ ਦੋ ਚੇਲੇ ਇੰਮਊਸ ਸ਼ਹਿਰ ਨੂੰ ਜਾ ਰਹੇ ਸਨ ਜੋ ਕਿ ਯਰੂਸ਼ਲਮ ਤੋਂ ਸੱਤ ਮੀਲ ਸੀ।"

7ਉਹ ਇੱਕ ਦੂਸਰੇ ਨਾਲ ਇਨ੍ਹਾਂ ਸਭ ਗੱਲਾਂ ਬਾਰੇ ਗੱਲਾਂ ਕਰ ਰਹੇ ਸਨ।"

8ਜਦੋਂ ਉਹ ਇਨ੍ਹਾਂ ਗੱਲਾਂ ਬਾਰੇ ਚਰਚਾ ਕਰ ਰਹੇ ਸਨ, ਯਿਸੂ ਖੁਦ ਉਨ੍ਹਾਂ ਨਾਲ ਰਲ ਗਿਆ ਅਤੇ ਉਨ੍ਹਾਂ ਨਾਲ ਚੱਲਣ ਲੱਗ ਪਿਆ।"

9ਪਰ ਉਨ੍ਹਾਂ ਦੀਆਂ ਅੱਖਾਂ ਨੇ ਉਸ ਨੂੰ ਪਛਾਨਣ ਨਹੀਂ ਦਿੱਤਾ।"

10ਤਦ ਯਿਸੂ ਨੇ ਕਿਹਾ, “ਜਦੋਂ ਤੁਸੀਂ ਤੁਰ ਰਹੇ ਸੀ ਉਹ ਕੀ ਸੀ ਜਿਸ ਬਾਰੇ ਤੁਸੀਂ ਚਰਚਾ ਕਰ ਰਹੇ ਸੀ?” ਉਹ ਦੋਨੋ ਮਨੁੱਖ ਖਲੋ ਗਏ, ਉਨ੍ਹਾਂ ਦੇ ਚਿਹਰੇ ਬੜੇ ਉਦਾਸ ਨਜ਼ਰ ਆ ਰਹੇ ਸਨ।"

Luke 18 illustration - Luke Chapter 18

11ਉਨ੍ਹਾਂ ਵਿੱਚੋਂ ਇੱਕ ਜਿਸਦਾ ਨਾਂ ਕਲਿਉਪਸ ਸੀ, ਨੇ ਕਿਹਾ, “ਯਰੂਸ਼ਲਮ ਸ਼ਹਿਰ ਵਿੱਚ ਤੂੰ ਹੀ ਇੱਕ ਅਜਿਹਾ ਮਨੁੱਖ ਹੋਵੇਂਗਾ ਜਿਸ ਨੂੰ ਇਹ ਨਹੀਂ ਪਤਾ ਕਿ ਉੱਥੇ ਪਿੱਛਲੇ ਕੁਝ ਦਿਨੀ ਕੀ ਵਾਪਰਿਆ ਸੀ।”"

12ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ?” ਉਨ੍ਹਾਂ ਨੇ ਉਸ ਨੂੰ ਕਿਹਾ, “ਇਹ ਨਾਸਰਤ ਦੇ ਯਿਸੂ ਬਾਰੇ ਹੈ। ਉਹ ਪਰਮੇਸ਼ੁਰ ਅਤੇ ਲੋਕਾਂ ਲਈ ਇੱਕ ਮਹਾਨ ਨਬੀ ਸੀ। ਇਹ ਉਸ ਨੇ ਸ਼ਕਤੀਸ਼ਾਲੀ ਬਚਨਾਂ ਅਤੇ ਕਰਨੀਆ ਦੁਆਰਾ ਸਾਬਤ ਕਰ ਦਿੱਤਾ।"

13ਪਰ ਸਾਡੇ ਪ੍ਰਧਾਨ ਜਾਜਕਾਂ ਨੇ ਉਸ ਨੂੰ ਸਜ਼ਾ ਦੇਣ ਲਈ ਮੌਤ ਦੇ ਹਵਾਲੇ ਕਰ ਦਿੱਤਾ। ਅਤੇ ਉਨ੍ਹਾਂ ਨੇ ਉਸ ਨੂੰ ਸਲੀਬ ਉੱਪਰ ਠੋਕ ਦਿੱਤਾ।"

14ਪਰ ਸਾਨੂੰ ਆਸ ਸੀ ਕਿ ਉਹੀ ਸੀ ਜੋ ਇਸਰਾਏਲ ਨੂੰ ਛੁਟਕਾਰਾ ਦੇ ਦਿੰਦਾ। ਪਰ ਉਸੇ ਦੌਰਾਨ ਇਹ ਸਭ ਵਾਪਰ ਗਿਆ। “ਯਿਸੂ ਨੂੰ ਮਰਿਆਂ ਤਿੰਨ ਦਿਨ ਹੋ ਗਏ ਹਨ।"

15ਪਰ ਸਾਡੀਆਂ ਕੁਝ ਔਰਤਾਂ ਨੇ ਸਾਨੂੰ ਕੁਝ ਹੈਰਾਨੀਜਨਕ ਖਬਰ ਦਿੱਤੀ।"

Luke 18 illustration - Luke Chapter 18

16ਅੱਜ ਸਵੇਰ ਵੇਲੇ ਇਹ ਔਰਤਾਂ ਯਿਸੂ ਦੀ ਕਬਰ ਵੱਲ ਗਈਆਂ। ਪਰ ਉਸਦਾ ਸਰੀਰ ਉਸ ਵਿੱਚ ਨਾ ਲੱਭਿਆ। ਉਹ ਆਈਆਂ ਅਤੇ ਸਾਨੂੰ ਕਿਹਾ ਕਿ ਉਨ੍ਹਾਂ ਨੇ ਇੱਕ ਦਰਸ਼ਨ ਵੇਖਿਆ ਹੈ ਅਤੇ ਦਰਸ਼ਨ ਵਿੱਚ ਦੂਤਾਂ ਨੇ ਉਨ੍ਹਾਂ ਨੂੰ ਕਿਹਾ ਕਿ ਯਿਸੂ ਜਿਉਂਦਾ ਹੈ।"

17ਸਾਡੇ ਸਮੂਹ ਦੇ ਕੁਝ ਲੋਕ ਵੀ ਕਬਰ ਵੇਖਣ ਲਈ ਗਏ, ਅਤੇ ਉਨ੍ਹਾਂ ਨੇ ਵੀ ਉਹੀ ਕੁਝ ਵੇਖਿਆ ਜੋ ਔਰਤਾਂ ਨੇ ਆਖਿਆ ਸੀ। ਉਨ੍ਹਾਂ ਨੇ ਕਬਰ ਵੇਖੀ ਪਰ ਉੱਥੇ ਯਿਸੂ ਨਾ ਲੱਭਿਆ।”"

18ਤਦ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਕਿਹਾ, “ਤੁਸੀਂ ਮੂਰਖ ਹੋ ਅਤੇ ਸਮਝਣ ਵਿੱਚ ਢਿੱਲੇ ਹੋ। ਜੋ ਕੁਝ ਨਬੀਆਂ ਨੇ ਆਖਿਆ ਹੈ ਤੁਹਾਨੂੰ ਉਸ ਸਭ ਕਾਸੇ ਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ।"

19ਉਨ੍ਹਾਂ ਨੇ ਆਖਿਆ, ਕਿ ਮਸੀਹ ਨੂੰ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਸਭ ਕਸ਼ਟਾਂ ਵਿੱਚੋਂ ਲੰਘਣਾ ਜ਼ਰੂਰੀ ਸੀ।”"

20ਫ਼ਿਰ ਯਿਸੂ ਨੇ ਮੁੱਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ।"

Luke 18 illustration - Luke Chapter 18

21ਜਦੋਂ ਉਹ ਇੰਮਊਸ ਸ਼ਹਿਰ ਦੇ ਨੇੜੇ ਪਹੁੰਚੇ ਤਾਂ ਉਸ ਨੇ ਉੱਥੇ ਨਾ ਰੁਕਦੇ ਹੋਏ ਅੱਗੇ ਨੂੰ ਜਾਣ ਦਾ ਇਸ਼ਾਰਾ ਕੀਤਾ।"

22ਪਰ ਉਨ੍ਹਾਂ ਨੇ ਜੋਰ ਪੂਰਵਕ ਉਸ ਨੂੰ ਬੇਨਤੀ ਕੀਤੀ, “ਸਾਡੇ ਨਾਲ ਠਹਿਰ ਜਾ, ਕਾਫ਼ੀ ਸਮਾਂ ਹੋ ਗਿਆ ਹੈ, ਲੱਗਭੱਗ ਰਾਤ ਹੋ ਗਈ ਹੈ।” ਤਾਂ ਉਹ ਉਨ੍ਹਾਂ ਨਾਲ ਠਹਿਰਨ ਲਈ ਅੰਦਰ ਚੱਲਿਆ ਗਿਆ।"

23ਤਦ ਯਿਸੂ ਉਨ੍ਹਾਂ ਨਾਲ ਰੋਟੀ ਖਾਣ ਲਈ ਬੈਠ ਗਿਆ ਅਤੇ ਉਸ ਨੇ ਰੋਟੀ ਹੱਥ ਵਿੱਚ ਫ਼ੜਕੇ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀ ਤੋੜੀ ਅਤੇ ਉਨ੍ਹਾਂ ਨੂੰ ਦੇ ਦਿੱਤੀ।"

24ਉਸ ਵਕਤ ਉਨ੍ਹਾਂ ਮਨੁੱਖਾਂ ਦੀਆਂ ਅੱਖਾਂ ਖੁਲ੍ਹੀਆਂ ਅਤੇ ਉਨ੍ਹਾਂ ਨੇ ਯਿਸੂ ਨੂੰ ਪਛਾਣ ਲਿਆ। ਪਰ ਜਦੋਂ ਉਹ ਉਸ ਨੂੰ ਵੇਖਣ ਲੱਗੇ ਤਾਂ ਉਹ ਅਲੋਪ ਹੋ ਗਿਆ।"

25ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰੱਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ।"

Luke 18 illustration - Luke Chapter 18

26ਉਹ ਤੁਰੰਤ ਹੀ ਉੱਠੇ ਅਤੇ ਯਰੂਸ਼ਲਮ ਨੂੰ ਮੁੜੇ। ਉੱਥੇ ਉਨ੍ਹਾਂ ਨੇ ਗਿਆਰਾਂ ਰਸੂਲਾਂ ਅਤੇ ਬਾਕੀ ਚੇਲਿਆਂ ਨੂੰ ਇਕੱਠੇ ਹੋਏ ਦੇਖਿਆ।"

27ਉਹ ਕਹਿ ਰਹੇ ਸਨ, “ਪ੍ਰਭੂ ਯਿਸੂ ਸੱਚਮੁੱਚ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਉਹ ਸ਼ਮਊਨ ਪਤਰਸ ਨੂੰ ਵਿਖਾਈ ਵੀ ਦਿੱਤਾ ਹੈ।”"

28ਤਦ ਉਨ੍ਹਾਂ ਦੋਹਾਂ ਮਨੁੱਖਾਂ ਨੇ, ਰਸਤੇ ਵਿੱਚ ਜੋ ਘਟਨਾ ਵਾਪਰੀ ਸੀ ਉਨ੍ਹਾਂ ਨੂੰ ਉਸਦਾ ਹਾਲ ਸੁਣਾਇਆ। ਉਹਨਾਂ ਨੇ ਇਹ ਵੀ ਜਾਕੇ ਦੱਸਿਆ ਕਿ ਉਨ੍ਹਾਂ ਨੂੰ ਯਿਸੂ ਦੀ ਪਛਾਣ ਤਦ ਆਈ ਜਦੋਂ ਉਹ ਰੋਟੀ ਤੋੜ ਰਿਹਾ ਸੀ।"

29ਯਿਸੂ ਦਾ ਆਪਣੇ ਚੇਲਿਆਂ ਅੱਗੇ ਪ੍ਰਗਟ ਹੋਣਾ ਜਦੋਂ ਉਹ ਦੋ ਆਦਮੀ ਇਹ ਗੱਲਾਂ ਦੂਜਿਆਂ ਨੂੰ ਸੁਣਾ ਰਹੇ ਸਨ ਤਾਂ ਯਿਸੂ ਆਇਆ ਅਤੇ ਸਮੂਹ ਵਿੱਚ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”"

30ਪਰ ਸਭ ਚੇਲੇ ਵਿਆਕੁਲ ਹੋਕੇ ਡਰ ਗਏ। ਉਹ ਇਹ ਸਮਝੇ ਕਿ ਉਹ ਕਿਸੇ ਭੂਤ ਨੂੰ ਵੇਖ ਰਹੇ ਹਨ।"

Luke 18 illustration - Luke Chapter 18

31ਪਰ ਯਿਸੂ ਨੇ ਕਿਹਾ, “ਤੁਸੀਂ ਜੋ ਵੇਖ ਰਹੇ ਹੋ ਉਸਤੇ ਸ਼ੰਕਾ ਕਿਉਂ ਕਰ ਰਹੇ ਹੋ?"

32ਵੇਖੋ! ਮੇਰੇ ਹੱਥਾਂ ਅਤੇ ਮੇਰੇ ਪੈਰਾਂ ਵੱਲ ਵੇਖੋ। ਇਹ ਮੈਂ ਹੀ ਹਾਂ, ਮੈਨੂੰ ਛੁਹਕੇ ਵੇਖੋ। ਮੈਂ ਜਿਉਂਦਾ-ਜਾਗਦਾ ਹਾਂ। ਭੂਤ ਦਾ ਸਰੀਰ ਇਵੇਂ ਦਾ ਤਾਂ ਨਹੀਂ ਹੁੰਦਾ।”"

33ਜਦੋਂ ਯਿਸੂ ਨੇ ਉਨ੍ਹਾਂ ਨੂੰ ਇਹ ਕੁਝ ਆਖਿਆ, ਉਸ ਨੇ ਇਸਦੇ ਨਾਲ ਆਪਣੇ ਹੱਥ ਅਤੇ ਪੈਰ ਵਿਖਾਏ।"

34ਚੇਲੇ ਹੈਰਾਨ ਸਨ ਅਤੇ ਯਿਸੂ ਨੂੰ ਜਿਉਂਦਾ ਵੇਖਕੇ ਅਨੰਦ ਨਾਲ ਭਰ ਗਏ। ਪਰ ਅਜੇ ਵੀ ਉਹ ਵਿਸ਼ਵਾਸ ਨਾ ਕਰ ਸੱਕੇ। ਫ਼ਿਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਇੱਥੇ ਤੁਹਾਡੇ ਕੋਲ ਖਾਣ ਲਈ ਕੁਝ ਭੋਜਨ ਹੈ?”"

35ਉਨ੍ਹਾਂ ਨੇ ਉਸ ਨੂੰ ਭੁੱਜੀ ਮੱਛੀ ਦਾ ਟੁਕੜਾ ਦਿੱਤਾ।"

Luke 18 illustration - Luke Chapter 18

36ਯਿਸੂ ਨੇ ਉਨ੍ਹਾਂ ਕੋਲੋਂ ਲੈ ਕੇ ਉਨ੍ਹਾਂ ਦੇ ਸਾਹਮਣੇ ਉਹ ਖਾ ਲਿਆ।"

37ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਪੁਸਤਕਾਂ ਵਿੱਚ ਅਤੇ ਜ਼ਬੂਰਾਂ ਦੀਆਂ ਪੋਥੀਆਂ ਵਿੱਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”"

38ਫਿਰ ਯਿਸੂ ਨੇ ਉਨ੍ਹਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਪੋਥੀਆਂ ਨੂੰ ਸਮਝ ਸੱਕਣ।"

39ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਹੀ ਹੈ ਜੋ ਲਿਖਿਆ ਗਿਆ ਹੈ: ਮਸੀਹ ਜ਼ਰੂਰ ਮਰੇਗਾ ਅਤੇ ਫੇਰ ਮੌਤ ਤੋਂ ਤੀਜੇ ਦਿਨ ਜੀਅ ਉੱਠੇਗਾ।"

40ਜੋ ਕੁਝ ਵਾਪਰਿਆ ਹੈ ਤੁਸੀਂ ਉਸ ਦੇ ਗਵਾਹ ਹੋ। ਹੁਣ ਤੁਹਾਨੂੰ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸੋ ਕਿ ਉਹਨਾਂ ਨੂੰ ਆਪਣੇ ਪਾਪਾਂ ਲਈ ਦੁੱਖੀ ਹੋਣਾ ਹੀ ਚਾਹੀਦਾ ਹੈ। ਅਤੇ ਆਪਣੇ ਦਿਲ ਬਦਲ ਲੈਣੇ ਚਾਹੀਦੇ ਹਨ, ਤਾਂ ਹੀ ਪਰਮੇਸ਼ੁਰ ਉਨ੍ਹਾਂ ਦੇ ਪਾਪ ਮਾਫ਼ ਕਰੇਗਾ। ਤੂਹਾਨੂੰ ਇਹ ਸੰਦੇਸ਼ ਮੇਰੇ ਨਾਮ ਤੇ ਯਰੂਸ਼ਲਮ ਤੋਂ ਲੈ ਕੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਪਰਚਾਰ ਕਰਨਾ ਚਾਹੀਦਾ ਹੈ।"

Luke 18 illustration - Luke Chapter 18

41ਸੁਣੋ! ਜੋ ਮੇਰੇ ਪਿਤਾ ਨੇ ਤੁਹਾਡੇ ਨਾਲ ਵਾਦਾ ਕੀਤਾ ਹੈ ਕਿ ਮੈਂ ਤੁਹਾਨੂੰ ਭੇਜਾਂਗਾ। ਪਰ ਜਦ ਤੱਕ ਤੁਸੀਂ ਸਵਰਗ ਤੋਂ ਸ਼ਕਤੀ ਪ੍ਰਾਪਤ ਨਾ ਕਰ ਲਵੋਂ ਓਨਾ ਚਿਰ ਤੁਹਾਨੂੰ ਯਰੂਸ਼ਲਮ ਵਿੱਚ ਰਹਿਣਾ ਪਵੇਗਾ।”"

42ਯਿਸੂ ਦਾ ਸੁਰਗ ਨੂੰ ਪਰਤਨਾ ਯਦ ਯਿਸੂ ਆਪਣੇ ਚੇਲਿਆਂ ਨੂੰ ਯਰੂਸ਼ਲਮ ਤੋਂ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ। ਉਸ ਨੇ ਆਪਣੇ ਹੱਥ ਉਤਾਂਹ ਨੂੰ ਚੁੱਕੇ ਅਤੇ ਆਪਣੇ ਚੇਲਿਆਂ ਨੂੰ ਅਸੀਸ ਦਿੱਤੀ।"

43ਜਦੋਂ ਯਿਸੂ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਸ ਨੂੰ ਉਨ੍ਹਾਂ ਤੋਂ ਅਲੱਗ ਕੀਤਾ ਗਿਆ ਅਤੇ ਸੁਰਗ ਵੱਲ ਲਿਜਾਇਆ ਗਿਆ।"

Chapter Complete

You have read Luke 18

43 verses