Lumina
Luke

Luke 2

Luke 2·Punjabi Bible

1ਅਤੇ ਲੋਕ ਇਹ ਸਭ ਵੇਖਣ ਲਈ ਬਾਹਰ ਨਿਕਲੇ ਤਾਂ ਲੋਕ ਯਿਸੂ ਕੋਲ ਆਏ ਅਤੇ ਉਸ ਆਦਮੀ ਨੂੰ ਯਿਸੂ ਦੇ ਚਰਣਾ ਵਿੱਚ ਬੈਠਾ ਪਾਇਆ। ਹੁਣ ਉਹ ਬੰਦਾ ਸਜਿਆ ਹੋਇਆ ਸੀ ਅਤੇ ਉਸਦਾ ਦਿਮਾਗ ਵੀ ਸਹੀ ਸੀ ਕਿਉਂਕਿ ਭੂਤਾਂ ਨੇ ਉਸ ਨੂੰ ਛੱਡ ਦਿੱਤਾ ਸੀ।"

2ਇਹ ਸਭ ਵੇਖ ਲੋਕੀ ਭੈਭੀਤ ਹੋ ਗਏ। ਜਿਨ੍ਹਾਂ ਲੋਕਾਂ ਨੇ ਵੇਖਿਆ ਸੀ ਕਿ ਕਿਵੇਂ ਯਿਸੂ ਨੇ ਉਸ ਨੂੰ ਰਾਜੀ ਕੀਤਾ ਸੀ ਉਨ੍ਹਾਂ ਨੇ ਇਸਦੀ ਵਿਆਖਿਆ ਬਾਕੀ ਲੋਕਾਂ ਨੂੰ ਵੀ ਕੀਤੀ ਕਿ ਯਿਸੂ ਨੇ ਕਿਵੇਂ ਉਸ ਵਿਅਕਤੀ ਨੂੰ ਚੰਗਾ ਕੀਤਾ ਸੀ।"

3ਤਾਂ ਗਿਰਸੇਨੀਆ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉੱਥੋਂ ਦੂਰ ਚੱਲਾ ਜਾਵੇ ਕਿਉਂਕਿ ਉਹ ਸਭ ਬਹੁਤ ਡਰ ਗਏ ਸਨ। ਤਾਂ ਯਿਸੂ ਬੇੜੀ ਤੇ ਚੜ੍ਹ੍ਹ ਕੇ ਮੁੜ ਗਲੀਲ ਵੱਲ ਨੂੰ ਮੁੜਿਆ।"

4ਜਿਸ ਮਨੁੱਖ ਨੂੰ ਉਸ ਨੇ ਠੀਕ ਕੀਤਾ ਸੀ ਉਸ ਨੇ ਯਿਸੂ ਦੇ ਨਾਲ ਜਾਣ ਦੀ ਬੇਨਤੀ ਕੀਤੀ।"

5ਪਰ ਯਿਸੂ ਨੇ ਇਹ ਕਹਿ ਕਿ ਉਸ ਆਦਮੀ ਨੂੰ ਭੇਜ ਦਿੱਤਾ ਕਿ, “ਉਹ ਆਪਣੇ ਘਰ ਵਾਪਸ ਜਾਕੇ ਲੋਕਾਂ ਨੂੰ ਦੱਸੇ ਕਿ ਪਰਮੇਸ਼ੁਰ ਨੇ ਤੇਰੇ ਲਈ ਕੀ ਕੀਤਾ ਹੈ?” ਤਾਂ ਉਸ ਆਦਮੀ ਨੇ ਸਾਰੇ ਸ਼ਹਿਰ ਵਿੱਚ ਜਾਕੇ ਦੱਸਿਆ ਕਿ ਯਿਸੂ ਨੇ ਉਸ ਲਈ ਕੀ ਕੀਤਾ ਸੀ।"

Luke 2 illustration - Luke Chapter 2

6ਯਿਸੂ ਦਾ ਇੱਕ ਮਰੀ ਕੁੜੀ ਨੂੰ ਜੀਵਨ ਬਖਸ਼ਨਾ ਅਤੇ ਬਿਮਾਰ ਔਰਤ ਨੂੰ ਠੀਕ ਕਰਨਾ ਜਦੋਂ ਯਿਸੂ ਗਲੀਲ ਵਾਪਸ ਮੁੜਿਆ ਤਾਂ ਲੋਕਾਂ ਨੇ ਗਲੀਲ ਵਿੱਚ ਉਸਦਾ ਸੁਆਗਤ ਕੀਤਾ। ਸਭ ਲੋਕ ਉਸਦੀ ਉਡੀਕ ਕਰ ਰਹੇ ਸਨ।"

7ਜੈਰੂਸ ਨਾਮ ਦਾ ਇੱਕ ਮਨੁੱਖ ਯਿਸੂ ਕੋਲ ਆਇਆ ਜੋ ਕਿ ਪ੍ਰਾਰਥਨਾ ਸਥਾਨ ਦਾ ਆਗੂ ਸੀ। ਜੈਰੂਸ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਅਰਜੋਈ ਕੀਤੀ ਕਿ ਉਹ ਉਸ ਦੇ ਘਰ ਚੱਲੇ।"

8ਜੈਰੂਸ ਦੀ ਇੱਕਲੀ ਧੀ, ਜੋ ਕਿ ਬਾਰ੍ਹਾਂ ਸਾਲਾਂ ਦੀ ਸੀ, ਮਰਨ ਕਿਨਾਰੇ ਸੀ। ਜਦੋਂ ਯਿਸੂ ਜੈਰੂਸ ਦੇ ਘਰ ਜਾ ਰਿਹਾ ਸੀ ਤਾਂ ਸਾਰੇ ਪਾਸਿਉਂ ਲੋਕ ਉਸ ਨੂੰ ਧੱਕੇ ਦੇ ਰਹੇ ਸਨ।"

9ਉੱਥੇ ਇੱਕ ਔਰਤ ਆਈ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਖੂਨ ਆ ਰਿਹਾ ਸੀ। ਉਹ ਆਪਣਾ ਸਾਰਾ ਧਨ ਆਪਣੇ ਇਲਾਜ ਲਈ ਵੈਦਾਂ ਉੱਪਰ ਖਰਚ ਚੁੱਕੀ ਸੀ, ਪਰ ਕੋਈ ਵੀ ਵੈਦ ਉਸ ਨੂੰ ਰਾਜੀ ਨਾ ਕਰ ਸੱਕਿਆ।"

10ਤਾਂ ਔਰਤ ਪਿੱਛੋਂ ਦੀ ਯਿਸੂ ਦੇ ਨੇੜੇ ਆਈ ਅਤੇ ਉਸ ਦੇ ਚੋਗੇ ਦੇ ਕਿਨਾਰੇ ਨੂੰ ਛੂਹਿਆ। ਉਸੇ ਪਲ ਉਸਦਾ ਖੂਨ ਵਗਣਾ ਬੰਦ ਹੋ ਗਿਆ।"

Luke 2 illustration - Luke Chapter 2

11ਤਦ ਯਿਸੂ ਨੇ ਆਖਿਆ, “ਕਿਸਨੇ ਮੈਨੂੰ ਛੂਹਿਆ ਹੈ?” ਸਭ ਲੋਕਾਂ ਆਖਿਆ ਕਿ ਉਨ੍ਹਾਂ ਨੇ ਉਸ ਨੂੰ ਨਹੀਂ ਛੋਹਿਆ। ਪਤਰਸ ਨੇ ਕਿਹਾ, “ਸੁਆਮੀ, ਤੇਰੇ ਆਲੇ-ਦੁਆਲੇ ਇੰਨੇ ਲੋਕ ਹਨ ਕਿ ਉਹ ਤੇਰੇ ਉੱਤੇ ਡਿੱਗ ਰਹੇ ਹਨ।”"

12ਪਰ ਯਿਸੂ ਨੇ ਕਿਹਾ, “ਨਹੀਂ! ਕਿਸੇ ਨੇ ਮੈਨੂੰ ਛੋਹਿਆ ਹੈ ਅਤੇ ਮੈਂ ਆਪਣੇ ਵਿੱਚੋਂ ਸ਼ਕਤੀ ਬਾਹਰ ਜਾਂਦੀ ਮਹਿਸੂਸ ਕੀਤੀ ਹੈ।”"

13ਜਦੋਂ ਉਸ ਔਰਤ ਨੇ ਮਹਿਸੂਸ ਕੀਤਾ ਕਿ ਮੈਂ ਲੁਕ ਨਹੀਂ ਸੱਕਦੀ। ਤਾਂ ਉਹ ਕੰਬਦੀ ਹੋਈ ਬਾਹਰ ਆਈ ਅਤੇ ਯਿਸੂ ਅੱਗੇ ਆਕੇ ਝੁਕ ਗਈ। ਜਦੋਂ ਸਾਰੇ ਲੋਕੀ ਸੁਣ ਰਹੇ ਸਨ ਤਾਂ ਉਸ ਨੇ ਦੱਸਿਆ ਕਿ ਕਿਉਂ ਉਸ ਨੇ ਯਿਸੂ ਨੂੰ ਛੋਹਿਆ ਸੀ। ਤਦ ਉਸ ਨੇ ਦੱਸਿਆ ਕਿ ਉਸੇ ਵਕਤ ਉਸ ਨੂੰ ਅਰਾਮ ਆ ਗਿਆ ਸੀ ਜਦੋਂ ਹੀ ਉਸ ਨੇ ਯਿਸੂ ਨੂੰ ਛੂਹਿਆ ਸੀ।"

14ਯਿਸੂ ਨੇ ਉਸ ਨੂੰ ਕਿਹਾ, “ਮੇਰੀ ਬੱਚੀ, ਤੂੰ ਇਸ ਲਈ ਰਾਜੀ ਹੋ ਗਈ ਹੈਂ ਕਿਉਂਕਿ ਤੈਨੂੰ ਵਿਸ਼ਵਾਸ ਹੈ, ਸ਼ਾਂਤ ਹੋਕੇ ਜਾਹ।”"

15ਜਦੋਂ ਯਿਸੂ ਅਜੇ ਬੋਲ ਹੀ ਰਿਹਾ ਸੀ ਤਾਂ ਪ੍ਰਾਰਥਨਾ ਸਥਾਨ ਤੋਂ ਜੈਰੁਸ ਦੇ ਘਰੋਂ ਇੱਕ ਆਦਮੀ ਆਇਆ ਅਤੇ ਉਸ ਨੇ ਆਕੇ ਜੈਰੁਸ ਨੂੰ ਆਖਿਆ, “ਤੇਰੀ ਪੁੱਤਰੀ ਮਰ ਗਈ ਹੈ, ਇਸ ਲਈ ਤੂੰ ਸੁਆਮੀ ਨੂੰ ਹੋਰ ਪਰੇਸ਼ਾਨ ਨਾ ਕਰ।”"

Luke 2 illustration - Luke Chapter 2

16ਯਿਸੂ ਨੇ ਇਹ ਸਭ ਸੁਣਿਆ ਤਾਂ ਜੈਰੁਸ ਨੂੰ ਆਖਿਆ, “ਡਰ ਨਾ। ਸਿਰਫ਼ ਵਿਸ਼ਵਾਸ ਕਰ, ਤੇਰੀ ਕੁੜੀ ਬਿਲਕੁਲ ਰਾਜੀ ਹੋ ਜਾਵੇਗੀ।”"

17ਯਿਸੂ ਜੈਰੁਸ ਦੇ ਘਰ ਪਹੁੰਚਿਆ ਅਤੇ ਉਸ ਨੇ ਆਪਣੇ ਨਾਲ ਸਿਰਫ਼ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਂ-ਬਾਪ ਨੂੰ ਹੀ ਘਰ ਅੰਦਰ ਆਉਣ ਦਿੱਤਾ।"

18ਉਸ ਨੇ ਹੋਰ ਕਿਸੇ ਨੂੰ ਵੀ ਅੰਦਰ ਆਉਣ ਤੋਂ ਰੋਕ ਦਿੱਤਾ। ਸਭ ਰੋ ਰਹੇ ਸਨ ਅਤੇ ਮਾਤਮ ਮਨਾ ਰਹੇ ਸਨ ਕਿਉਂਕਿ ਉਹ ਜਾਣਦੇ ਸਨ ਕਿ ਕੁੜੀ ਮਰ ਚੁੱਕੀ ਸੀ। ਪਰ ਯਿਸੂ ਨੇ ਕਿਹਾ, “ਰੋਵੋ ਨਹੀਂ। ਉਹ ਮਰੀ ਨਹੀਂ ਉਹ ਸਿਰਫ਼ ਸੁੱਤੀ ਹੋਈ ਹੈ।”"

19ਸਾਰੇ ਲੋਕ ਯਿਸੂ ਉੱਪਰ ਹੱਸੇ ਕਿਉਂਕਿ ਉਹ ਜਾਣਦੇ ਸਨ ਕਿ ਕੁੜੀ ਮਰ ਚੁੱਕੀ ਸੀ।"

20ਪਰ ਯਿਸੂ ਨੇ ਉਸਦਾ ਹੱਥ ਆਪਣੇ ਹੱਥ ਵਿੱਚ ਲਿਆ ਅਤੇ ਉਸ ਨੂੰ ਪੁਕਾਰਿਆ, “ਛੋਟੀ ਬੱਚੀ! ਖੜ੍ਹੀ ਹੋ ਜਾਹ!”"

Luke 2 illustration - Luke Chapter 2

21ਉਸਦਾ ਆਤਮਾ ਉਸ ਦੇ ਸਰੀਰ ਵਿੱਚ ਵਾਪਸ ਪਰਤ ਆਇਆ ਤੇ ਉਹ ਝੱਟ ਉੱਠ ਖਲੋਤੀ। ਯਿਸੂ ਨੇ ਕਿਹਾ, “ਉਸ ਨੂੰ ਕੁਝ ਖਾਣ ਲਈ ਦੇਵੋ।”"

22ਕੁੜੀ ਦੇ ਮਾਪੇ ਇਹ ਸਭ ਵੇਖਕੇ ਹੈਰਾਨ ਰਹਿ ਗਏ। ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਹ ਕਿਸੇ ਨੂੰ ਨਾ ਦੱਸਣਾ।"

23ਯਿਸੂ ਵੱਲੋਂ ਬਾਰ੍ਹਾਂ ਰਸੂਲਾਂ ਨੂੰ ਭੇਜਣਾ ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਕੱਠਿਆਂ ਸੱਦਿਆ ਅਤੇ ਉਨ੍ਹਾਂ ਨੂੰ ਰੋਗੀਆਂ ਨੂੰ ਰਾਜੀ ਕਰਨ ਦਾ ਇਖ਼ਤਿਆਰ ਦਿੱਤਾ ਅਤੇ ਸਾਰੇ ਭੂਤਾਂ ਤੇ ਇਖਤਿਆਰ ਦਿੱਤਾ।"

24ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਲਈ ਬਿਮਾਰਾਂ ਨੂੰ ਠੀਕ ਕਰਨ ਲਈ ਬਾਹਰ ਭੇਜਿਆ।"

25ਅਤੇ ਉਸ ਨੇ ਰਸੂਲਾਂ ਨੂੰ ਆਖਿਆ, “ਜਦੋਂ ਤੁਸੀਂ ਸਫ਼ਰ ਕਰੋ ਤਾਂ ਰਾਹ ਲਈ ਕੁਝ ਨਾ ਲਵੋ, ਨਾ ਕੋਈ ਸੋਟੀ, ਨਾ ਝੋਲਾ ਨਾ ਰੋਟੀ ਅਤੇ ਨਾ ਹੀ ਪੈਸੇ। ਸਿਰਫ਼ ਜੋ ਕੱਪੜੇ ਤੁਸੀਂ ਪਾਏ ਹੋਏ ਹਨ ਉਹੀ ਸਫ਼ਰ ਵਿੱਚ ਲੈ ਕੇ ਜਾਵੋ।"

Luke 2 illustration - Luke Chapter 2

26ਅਤੇ ਜਿਸ ਘਰ ਜਾਵੋ ਅੱਗੇ ਹੋਰ ਜਗ੍ਹਾ ਤੁਰਨ ਤੱਕ ਉੱਥੇ ਹੀ ਰੁਕੋ।"

27ਅਤੇ ਜਿੱਥੇ ਵੀ ਲੋਕ ਤੁਹਾਡਾ ਸੁਆਗਤ ਨਹੀਂ ਕਰਦੇ, ਜਦੋਂ ਤੁਸੀਂ ਉਹ ਨਗਰ ਛੱਡੋਂ, ਤਾਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇ ਤੌਰ ਤੇ ਆਪਣੇ ਪੈਰਾਂ ਦੀ ਧੂੜ ਝਾੜ ਦੇਵੋ।”"

28ਇਉਂ ਰਸੂਲ ਬਾਹਰ ਜਾਕੇ ਹਰ ਇੱਕ ਨਗਰ, ਸ਼ਹਿਰ, ਹਰ ਥਾਂ ਤੇ ਜਾਕੇ ਖੁਸ਼ਖਬਰੀ ਸੁਣਾਉਂਦੇ ਅਤੇ ਲੋਕਾਂ ਦੇ ਰੋਗ ਦੂਰ ਕਰਦੇ।"

29ਹੇਰੋਦੇਸ ਯਿਸੂ ਬਾਰੇ ਸ਼ਸ਼ੋਪੰਚ ਵਿੱਚ ਜੋ ਵੀ ਗੱਲਾਂ ਵਾਪਰ ਰਹੀਆਂ ਸਨ ਰਾਜਾ ਹੇਰੋਦੇਸ ਉਨ੍ਹਾਂ ਬਾਰੇ ਜਾਣ ਗਿਆ। ਇਸ ਲਈ ਉਹ ਪਰੇਸ਼ਾਨ ਹੋ ਗਿਆ ਕਿਉਂਕਿ ਕੁਝ ਲੋਕ ਆਖ ਰਹੇ ਸਨ ਕਿ “ਯੂਹੰਨਾ ਬਪਤਿਸਮਾ ਦੇਣ ਵਾਲਾ, ਮੁਰਦਿਆਂ ਵਿੱਚੋਂ ਜੀ ਉੱਠਿਆ ਹੈ।”"

30ਕੁਝ ਲੋਕ ਕਹਿੰਦੇ ਹਨ ਕਿ, “ਏਲੀਯਾਹ ਸਾਡੇ ਲਈ ਪ੍ਰਗਟ ਹੋਇਆ ਹੈ।” ਅਤੇ ਕੁਝ ਹੋਰ ਲੋਕਾਂ ਦਾ ਆਖਣਾ ਹੈ, “ਬਹੁਤ ਦੇਰ ਪਹਿਲਾਂ ਦੇ ਨਬੀਆਂ ਵਿੱਚੋਂ ਕੋਈ ਨਬੀ ਜੀਅ ਉੱਠਿਆ ਹੈ।”"

Luke 2 illustration - Luke Chapter 2

31ਹੇਰੋਦੇਸ ਨੇ ਕਿਹਾ ਕਿ, “ਯੂਹੰਨਾ ਦਾ ਸਿਰ ਤਾਂ ਮੈਂ ਵਢਾ ਚੁੱਕਿਆ ਹਾਂ ਤਾਂ ਇਹ ਫ਼ਿਰ ਹੁਣ ਕੌਣ ਹੈ ਜਿਸਦੇ ਬਾਰੇ ਮੈਂ ਇਹੋ ਜਿਹੀਆਂ ਗੱਲਾਂ ਸੁਣ ਰਿਹਾ ਹਾਂ?” ਅਤੇ ਉਸ ਨੇ ਯਿਸੂ ਨੂੰ ਵੇਖਣ ਦੀ ਭਾਲ ਜਾਰੀ ਰੱਖੀ।"

32ਯਿਸੂ ਦਾ ਪੰਜ ਹਜ਼ਾਰ ਤੋਂ ਵੱਧ ਨੂੰ ਭੋਜਨ ਕਰਵਾਉਣਾ ਜਦੋਂ ਉਹ ਸਾਰੇ ਰਸੂਲ ਵਾਪਸ ਆਏ ਤਾਂ ਉਨ੍ਹਾਂ ਨੇ ਆਕੇ ਯਿਸੂ ਨੂੰ ਆਪਣੇ ਕੀਤੇ ਹੋਏ ਸਾਰੇ ਕੰਮਾਂ ਦੀ ਤਫ਼ਸੀਲ ਦੱਸੀ। ਤਾਂ ਯਿਸੂ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ ਅਤੇ ਉਹ ਆਪਣੇ-ਆਪ ਨਗਰ ਬੈਤਸੈਦਾ ਨੂੰ ਤੁਰ ਪਏ।"

33ਪਰ ਜਦ ਹੀ ਲੋਕਾਂ ਨੂੰ ਯਿਸੂ ਦੇ ਉੱਥੇ ਪਹੁੰਚਣ ਦਾ ਪਤਾ ਲੱਗਾ ਉਹ ਉਸ ਦੇ ਪਿੱਛੇ ਹੋ ਤੁਰੇ ਤਾਂ ਫ਼ੇਰ ਯਿਸੂ ਨੇ ਉਨ੍ਹਾਂ ਲੋਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦ੍ਰਿਸ਼ਟਾਂਤ ਦਿੱਤੇ ਅਤੇ ਬਿਮਾਰ ਲੋਕਾਂ ਨੂੰ ਰਾਜੀ ਕੀਤਾ।"

34ਦੁਪਿਹਰ ਤੋਂ ਬਾਅਦ, ਬਾਰ੍ਹਾਂ ਰਸੂਲ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਮਿਹਰਬਾਨੀ ਕਰਕੇ ਭੀੜ ਨੂੰ ਜਾਣ ਲਈ ਕਹੋ ਤਾਂ ਜੋ ਉਹ ਨੇੜੇ ਦੇ ਪਿੰਡਾਂ, ਖੇਤਾਂ ਵਿੱਚ ਜਾਕੇ ਕੁਝ ਖਾਣ ਲਈ ਲੱਭ ਸੱਕਣ ਕਿਉਂ ਜੋ ਅਸੀਂ ਇੱਥੇ ਦੂਰ ਬੀਆਵਾਨ ਵਿੱਚ ਹਾਂ।”"

35ਪਰ ਯਿਸੂ ਨੇ ਰਸੂਲਾਂ ਨੂੰ ਆਖਿਆ, “ਤੁਸੀਂ ਉਨ੍ਹਾਂ ਦੇ ਖਾਣ ਦਾ ਕੁਝ ਪ੍ਰਬੰਧ ਕਰੋ!” ਰਸੂਲਾਂ ਨੇ ਆਖਿਆ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਵੱਧ ਕੁਝ ਨਹੀਂ ਹੈ। ਸਾਨੂੰ ਆਸ ਹੈ ਕਿ ਤੁਸੀਂ ਨਹੀਂ ਚਾਹੋਂਗੇ ਕਿ ਅਸੀਂ ਜਾਈਏ ਅਤੇ ਇਨ੍ਹਾਂ ਸਾਰੇ ਲੋਕਾਂ ਲਈ ਭੋਜਨ ਲਿਆਈਏ?”"

Luke 2 illustration - Luke Chapter 2

36(ਉੱਥੇ ਪੰਜ ਹਜ਼ਾਰ ਦੇ ਕਰੀਬ ਆਦਮੀ ਇੱਕਤਰ ਸਨ।) ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਲੋਕਾਂ ਨੂੰ ਕਹੋ ਕਿ ਉਹ ਪੰਜਾਹ-ਪੰਜਾਹ ਦਾ ਇੱਕ ਗੁੱਟ ਬਣਾਕੇ ਪੰਗਤਾਂ ਵਿੱਚ ਬੈਠ ਜਾਣ।”"

37ਚੇਲਿਆਂ ਨੇ ਉਸਦਾ ਹੁਕਮ ਮੰਨਿਆ ਅਤੇ ਸਾਰੇ ਲੋਕਾਂ ਨੂੰ ਪੰਗਤਾਂ ਵਿੱਚ ਬਿਠਾ ਦਿੱਤਾ।"

38ਤਾਂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ ਅਤੇ ਅਸਮਾਨ ਵੱਲ ਤੱਕ ਕੇ ਉਸ ਲਈ ਪਰਮੇਸ਼ੁਰ ਦਾ ਸ਼ੁਕਰ ਕੀਤਾ। ਤਾਂ ਯਿਸੂ ਨੇ ਉਨ੍ਹਾਂ ਨੂੰ ਤੋੜਿਆ ਅਤੇ ਚੇਲਿਆਂ ਨੂੰ ਲੋਕਾਂ ਵਿੱਚ ਵੰਡ ਦੇਣ ਲਈ ਦੇ ਦਿੱਤੀਆਂ।"

39ਸਭ ਲੋਕਾਂ ਨੇ ਆਪਣੀ ਸੰਤੁਸ਼ਟੀ ਮੁਤਾਬਿਕ ਖਾਧਾ। ਜਦੋਂ ਉਨ੍ਹਾਂ ਨੇ ਬਚੇ ਹੋਏ ਟੁਕੜਿਆਂ ਨੂੰ ਇਕੱਠਿਆਂ ਕੀਤਾ, ਉਨ੍ਹਾਂ ਨਾਲ ਬਾਰ੍ਹਾਂ ਟੋਕਰੀਆਂ ਭਰ ਗਈਆਂ ਸਨ।"

40ਪਤਰਸ ਆਖਦਾ ਯਿਸੂ ਹੀ ਮਸੀਹ ਹੈ ਇੱਕ ਵਾਰ ਜਦੋਂ ਯਿਸੂ ਇੱਕਲਿਆਂ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਦੇ ਚੇਲੇ ਉਸ ਕੋਲ ਆਏ। ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”"

Luke 2 illustration - Luke Chapter 2

41ਚੇਲਿਆਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ, ਦੂਜੇ ਕਹਿੰਦੇ ਹਨ ਤੂੰ ਏਲੀਯਾਹ ਹੈ ਅਤੇ ਕੁਝ ਦੂਸਰੇ ਆਖਦੇ ਹਨ ਕਿ ਤੂੰ ਪ੍ਰਾਚੀਨ ਕਾਲ ਵਿੱਚ ਹੋ ਚੁੱਕੇ ਨਬੀਆਂ ਵਿੱਚੋਂ ਹੈ ਜਿਹੜਾ ਦੁਬਾਰਾ ਜੀਵਨ ਵਿੱਚ ਆ ਗਿਆ ਹੈ।”"

42ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਕੀ ਆਖਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਮਸੀਹ ਜੋ ਕਿ ਪਰਮੇਸ਼ੁਰ ਵੱਲੋਂ ਹੈ।”"

43ਯਿਸੂ ਨੇ ਉਨ੍ਹਾਂ ਨੂੰ ਚੌਕਸ ਕੀਤਾ ਕਿ ਇਹ ਗੱਲ ਕਿਸੇ ਨੂੰ ਨਹੀਂ ਦੱਸਣੀ।"

44ਯਿਸੂ ਆਖਦਾ ਹੈ ਕਿ ਉਸ ਨੂੰ ਮਰਨਾ ਪਵੇਗਾ ਉਸ ਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀ ਉੱਠੇਗਾ।”"

45ਉਸ ਨੇ ਸਭਨਾਂ ਨੂੰ ਆਖਿਆ, “ਜੇਕਰ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੇ-ਆਪ ਨੂੰ ਤਿਆਗਣਾ ਚਾਹੀਦਾ ਹੈ ਅਤੇ ਰੋਜ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲਣਾ ਚਾਹੀਦਾ ਹੈ।"

Luke 2 illustration - Luke Chapter 2

46ਕਿਉਂਕਿ ਜਿਹੜਾ ਵੀ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸ ਨੂੰ ਗੁਆ ਲਵੇਗਾ ਪਰ ਜੋ ਕੋਈ ਆਪਣਾ ਜੀਵਨ ਮੇਰੇ ਲਈ ਬਲੀਦਾਨ ਕਰੇਗਾ ਉਹ ਉਸ ਨੂੰ ਬਚਾ ਲਵੇਗਾ।"

47ਕੀ ਫ਼ਾਇਦਾ ਜੇਕਰ ਕੋਈ ਮਨੁੱਖ ਪੂਰਾ ਜਗਤ ਕਮਾਵੇ ਪਰ ਆਪਣਾ-ਆਪ ਨਸ਼ਟ ਕਰ ਲਵੇ ਜਾਂ ਆਪਣਾ-ਆਪ ਗੁਆ ਲਵੇ?"

48ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਾਵੇਗਾ ਤਾਂ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ।"

49ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨੇ ਇਸ ਵੇਲੇ ਇੱਥੇ ਮੌਜੂਦ ਹਨ ਉਨ੍ਹਾਂ ਵਿੱਚੋਂ ਕੁਝ ਮੌਤ ਦਾ ਸੁਆਦ ਨਹੀਂ ਚਖਣਗੇ ਜਦ ਤੱਕ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖ ਲੈਣ।”"

50ਮੂਸਾ, ਏਲੀਯਾਹ ਅਤੇ ਯਿਸੂ ਯਿਸੂ ਦੇ ਇਹ ਆਖਣ ਤੋਂ ਅੱਠ ਕੁ ਦਿਨਾਂ ਬਾਦ, ਉਸ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਲਿਆ ਅਤੇ ਇੱਕ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਗਿਆ।"

Luke 2 illustration - Luke Chapter 2

51ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਦੇ ਮੂੰਹ ਦਾ ਰੰਗ ਰੂਪ ਬਦਲਣਾ ਸ਼ੁਰੂ ਹੋ ਗਿਆ। ਉਸ ਦੇ ਵਸਤਰ ਚਿੱਟੇ ਚਮਕੀਲੇ ਹੋ ਗਏ।"

52ਉਸ ਵਕਤ ਦੋ ਆਦਮੀ ਯਿਸੂ ਨਾਲ ਗੱਲਾਂ ਕਰ ਰਹੇ ਸਨ ਜੋ ਕਿ ਮੂਸਾ ਅਤੇ ਏਲੀਯਾਹ ਸਨ।"

Chapter Complete

You have read Luke 2

52 verses