1ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਰੱਬੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”"
2ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਅੰਜੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”"
3ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਮੁੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜ੍ਹਦੇ ਅਤੇ ਉੱਤਰਦੇ ਵੇਖੋਂਗੇ।”"
4ਕਾਨਾ ਵਿੱਚ ਵਿਆਹ ਦੋ ਦਿਨਾਂ ਦੇ ਬਾਦ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ। ਯਿਸੂ ਦੀ ਮਾਤਾ ਉੱਥੇ ਸੀ।"
5ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ।"

6ਉੱਥੇ ਮੈਅ ਕਾਫ਼ੀ ਨਹੀਂ ਸੀ। ਅਤੇ ਜਦੋਂ ਇਹ ਮੁੱਕ ਗਈ ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਮੈਅ ਨਹੀਂ ਹੈ।”"
7ਯਿਸੂ ਨੇ ਉੱਤਰ ਦਿੱਤਾ, “ਮੇਰਾ ਇਸ ਨਾਲ ਕੀ ਸਰੋਕਾਰ, ਮੇਰਾ ਸਮਾਂ ਅਜੇ ਨਹੀਂ ਆਇਆ।”"
8ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”"
9ਉਸ ਥਾਂ ਤੇ ਪੱਥਰ ਦੇ ਛੇ ਵੱਡੇ ਜਲ ਦੇ ਮੱਟ ਸਨ। ਯਹੂਦੀ ਇਸ ਤਰ੍ਹਾਂ ਦੇ ਜਲ ਮੱਟ ਸ਼ੁੱਧੀਕਰਨ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਜਲ ਮਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਜਲ ਰੱਖਿਆ ਜਾ ਸੱਕਦਾ ਹੈ।"
10ਯਿਸੂ ਨੇ ਉਨ੍ਹਾਂ ਟਹਿਲੂਆਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨੱਕੋ-ਨਕ ਭਰ ਦਿੱਤਾ।"

11ਫਿਰ ਯਿਸੂ ਨੇ ਟਹਿਲੂਆਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਟਹਿਲੂਆਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।"
12ਉਸ ਨੇ ਉਹ ਜਲ ਚਖ ਕੇ ਵੇਖਿਆ। ਉਹ ਮੈਅ ਬਣ ਚੁੱਕੀ ਸੀ। ਉਸ ਨੂੰ ਪਤਾ ਨਹੀਂ ਸੀ ਕਿ ਮੈਅ ਕਿੱਥੋਂ ਆਈ ਹੈ। ਪਰ ਜਿਨ੍ਹਾਂ ਟਹਿਲੂਆਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸੀ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ।"
13ਅਤੇ ਉਸ ਨੂੰ ਆਖਿਆ, “ਹਮੇਸ਼ਾ ਲੋਕ ਪਹਿਲਾਂ ਚੰਗੀ ਮੈਅ ਦਿੰਦੇ ਹਨ, ਜਦੋਂ ਮਹਿਮਾਨ ਸ਼ਰਾਬੀ ਹੁੰਦੇ ਹਨ ਫ਼ੇਰ ਉਹ ਸਸਤੀ ਮੈਅ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵੱਧੀਆ ਮੈਅ ਰੱਖੀ ਹੈ।”"
14ਇਹ ਪਹਿਲਾ ਕਰਿਸ਼ਮਾ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਾਨਤਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਇਸ ਵਿੱਚ ਵਿਸ਼ਵਾਸ ਕੀਤਾ।"
15ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸਦੀ ਮਾਤਾ, ਉਸ ਦੇ ਭਰਾ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।"

16ਯਿਸੂ ਮੰਦਰ ਵਿੱਚ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ। ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਮੰਦਰ ਨੂੰ ਗਿਆ।"
17ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਘੁੱਗੀਆਂ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।"
18ਯਿਸੂ ਨੇ ਰੱਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।"
19ਫ਼ਿਰ ਯਿਸੂ ਨੇ ਘੁੱਗੀਆਂ ਵੇਚਣ ਵਾਲੇ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਮੰਡੀ ਨਾ ਬਣਾਓ।”"
20ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਦੀ ਗੈਰਤ ਮੇਨੂੰ ਖਾ ਜਾਵੇਗੀ।”"

21ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਇੱਕ ਕਰਿਸ਼ਮਾ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”"
22ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।”"
23ਯਹੂਦੀਆਂ ਨੇ ਆਖਿਆ, “ਲੋਕਾਂ ਨੇ ਇਹ ਮੰਦਰ ਬਨਾਉਣ ਲਈ 46 ਸਾਲ ਲਾਏ ਕੀ ਤੁਸੀਂ ਇਸਦਾ ਨਿਰਮਾਣ ਤਿੰਨਾਂ ਦਿਨਾਂ ਵਿੱਚ ਕਰ ਦਿਉਂਗੇ?”"
24ਪਰ ਜਿਸ ਮੰਦਰ ਦਾ ਜ਼ਿਕਰ ਯਿਸੂ ਨੇ ਕੀਤਾ ਸੀ, ਉਹ ਉਸਦਾ ਆਪਣਾ ਸਰੀਰ ਸੀ।"
25ਯਿਸੂ ਦੇ ਪੁਨਰ-ਉਥਾਨ ਤੋਂ ਬਾਦ ਉਸ ਦੇ ਚੇਲਿਆਂ ਨੂੰ ਬਾਦ ਵਿੱਚ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪੋਥੀ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਤੇ ਵੀ ਵਿਸ਼ਵਾਸ ਕੀਤਾ।"

26ਯਿਸੂ ਪਸਾਹ ਦੇ ਤਿਓਹਾਰ ਲਈ ਯਰੂਸ਼ਲਮ ਵਿੱਚ ਸੀ। ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ ਕਿਉਂਕਿ ਜੋ ਕਰਿਸ਼ਮੇ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।"
27ਪਰ ਯਿਸੂ ਨੇ ਉਨ੍ਹਾਂ ਤੇ ਯਕੀਨ ਨਾ ਕੀਤਾ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।"
28ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਉਹ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।"
29ਯਿਸੂ ਅਤੇ ਨਿਕੋਦੇਮੁਸ ਉੱਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।"
30ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸੱਕਦਾ।”"

31ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸੱਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”"
32ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਜੰਮ ਸੱਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰ ਨਹੀਂ ਵੜ ਸੱਕਦਾ!”"
33ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ।"
34ਸਰੀਰ ਤੋਂ ਸਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ।"
35ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’"

36ਹਵਾ ਉਸ ਪਾਸੇ ਹੀ ਚਲਦੀ ਹੈ ਜਿੱਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸੱਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”"
37ਨਿਕੋਦੇਮੁਸ ਨੇ ਪੁੱਛਿਆ, “ਇਹ ਕਿਵੇਂ ਸੰਭਵ ਹੋ ਸੱਕਦਾ?”"
38ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?"
39ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।"
40ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?"

41ਮਨੁੱਖ ਦੇ ਪੁੱਤਰ ਤੋਂ ਬਿਨਾ, ਜੋ ਕਿ ਸਵਰਗ ਤੋਂ ਹੇਠਾਂ ਉਤਰਿਆ ਸੀ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।"
42“ਜਿਸ ਤਰ੍ਹਾ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਣਾ ਜ਼ਰੂਰੀ ਹੈ।"
43ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਸਦੀਪਕ ਜੀਵਨ ਪਾ ਸੱਕਦਾ ਹੈ।”"
44ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ।"
45ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।"

46ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।"
47ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।"
You have read Luke 20
47 verses