1ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ।"
2ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।"
3ਯਿਸੂ ਅਤੇ ਯੂਹੰਨਾ ਬਪਤਿਸਮਾ ਦੇਣ ਵਾਲਾ ਇਸ ਪਿੱਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਗਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।"
4ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲਿਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦੇ ਰਿਹਾ ਸੀ ਕਿਉਂਕਿ ਉੱਥੇ ਅਥਾਹ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾ ਰਹੇ ਸਨ।"
5ਇਹ ਗੱਲ ਯੂਹੰਨਾ ਨੂੰ ਕੈਦ ਭੇਜਣ ਤੋਂ ਪਹਿਲਾਂ ਵਾਪਰੀ।"

6ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁੱਧਤਾ ਬਾਰੇ ਬਹਿਸ ਕੀਤੀ।"
7ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਜਾ ਰਹੇ ਸਨ।”"
8ਯੂਹੰਨਾ ਨੇ ਉੱਤਰ ਦਿੱਤਾ, “ਬੰਦਾ ਉਹੀ ਪ੍ਰਾਪਤ ਕਰ ਸੱਕਦਾ ਹੈ ਜੋ ਉਸ ਨੂੰ ਪਰਮੇਸ਼ੁਰ ਦਿੰਦਾ।"
9ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ ‘ਮੈਂ ਮਸੀਹ ਨਹੀਂ ਹਾਂ ਪਰ ਮੈਂ ਪਰਮੇਸ਼ੁਰ ਦੁਆਰਾ ਉਸ ਵਾਸਤੇ ਰਾਹ ਬਨਾਉਣ ਲਈ ਭੇਜਿਆ ਗਿਆ ਸੀ।’"
10ਲਾੜੀ ਕੇਵਲ ਲਾੜੇ ਵਾਸਤੇ ਹੀ ਹੈ। ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾੜੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।"

11ਉਸ ਨੂੰ ਵੱਧਣਾ ਚਾਹੀਦਾ ਹੈ ਅਤੇ ਮੈਨੂੰ ਘਟਣਾ ਚਾਹੀਦਾ ਹੈ।"
12ਉਹ ਸਵਰਗ ਤੋਂ ਆਉਂਦਾ ਹੈ “ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ।"
13ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।"
14ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।"
15ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ।"

16ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ।"
17ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”"
18ਸਾਮਰਿਯਾ ਵਿੱਚ ਇੱਕ ਔਰਤ ਨਾਲ ਯਿਸੂ ਦੀਆਂ ਗੱਲਾਂ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਯਿਸੂ ਦੇ ਵੱਧ ਚੇਲੇ ਬਣ ਰਹੇ ਹਨ ਤੇ ਉਹ ਬਪਤਿਸਮਾ ਵੀ ਲੈ ਰਹੇ ਹਨ।"
19(ਭਾਵੇਂ ਯਿਸੂ ਖੁਦ ਬਪਤਿਸਮਾ ਨਹੀਂ ਦੇ ਰਿਹਾ ਸੀ ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦੇ ਰਹੇ ਸਨ। ਯਿਸੂ ਇਹ ਜਾਣਦਾ ਸੀ ਕਿ ਫ਼ਰੀਸੀਆਂ ਨੇ ਉਸ ਬਾਰੇ ਸੁਣ ਲਿਆ ਸੀ।)"
20ਇਸ ਲਈ ਯਿਸੂ ਨੇ ਯਹੂਦਿਯਾ ਛੱਡ ਦਿੱਤਾ ਅਤੇ ਮੁੜ ਗਲੀਲ ਨੂੰ ਚੱਲਿਆ ਗਿਆ।"

21ਗਲੀਲ ਨੂੰ ਜਾਣ ਲੱਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਲੰਘਣਾ ਪੈਂਦਾ ਸੀ।"
22ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਵਿੱਚ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।"
23ਯਾਕੂਬ ਦਾ ਖੂਹ ਉੱਥੇ ਸੀ। ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਚੁੱਕਾ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ। ਲਗਭਗ ਦੁਪਿਹਰ ਦਾ ਸਮਾਂ ਸੀ।"
24ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਥੋੜਾ ਪਾਣੀ ਪੀਣ ਲਈ ਦੇ।”"
25ਇਹ ਗੱਲ ਉਦੋਂ ਵਾਪਰੀ ਜਦੋਂ ਯਿਸੂ ਦੇ ਚੇਲੇ ਨਗਰ ਅੰਦਰ ਕੁਝ ਭੋਜਨ ਖਰੀਦਣ ਗਏ ਹੋਏ ਸਨ।"

26ਉਸ ਸਾਮਰੀ ਔਰਤ ਨੇ ਆਖਿਆ, “ਮੈਂ ਵਿਸਮਤ ਹਾਂ ਕਿ ਤੁਸੀਂ ਮੈਥੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ ਅਤੇ ਮੈਂ ਇੱਕ ਸਾਮਰੀ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।"
27ਯਿਸੂ ਨੇ ਆਖਿਆ, “ਤੂੰ ਨਹੀਂ ਜਾਣਦੀ ਪਰਮੇਸ਼ੁਰ ਕੀ ਦਿੰਦਾ ਹੈ। ਤੇ ਇਹ ਵੀ ਨਹੀਂ ਜਾਣਦੀ ਕਿ ਮੈਂ ਜਿਸਨੇ ਪਾਣੀ ਮੰਗਿਆ ਹੈ, ਕੌਣ ਹਾਂ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅਮ੍ਰਿਤ ਜਲ ਦਿੱਤਾ ਹੁੰਦਾ।”"
28ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਲਈ ਕੋਈ ਭਾਂਡਾ ਵੀ ਨਹੀਂ ਹੈ।"
29ਕੀ ਤੁਸੀਂ ਸਾਡੇ ਪੂਰਵਜ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”"
30ਯਿਸੂ ਨੇ ਜਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ।"

31ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”"
32ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਭਰਨ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”"
33ਯਿਸੂ ਨੇ ਉਸ ਨੂੰ ਆਖਿਆ, “ਜਾਹ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”"
34ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।"
35ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਏਂ ਉਹ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”"

36ਉਸ ਔਰਤ ਨੇ ਕਿਹਾ, “ਸ਼੍ਰੀ ਮਾਨ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।"
37ਸਾਡੇ ਪਿਉ-ਦਾਦੇ ਇਸ ਪਰਬਤ ਤੇ ਉਪਾਸਨਾ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਉਪਾਸਨਾ ਕਰਨੀ ਚਾਹੀਦੀ ਹੈ।”"
38ਯਿਸੂ ਨੇ ਆਖਿਆ, “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਉਪਾਸਨਾ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।"
You have read Luke 21
38 verses