Lumina
Luke

Luke 23

Luke 23·Punjabi Bible

1ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇਨਕਾਰ ਕਰਦੇ ਹੋ।"

2“ਮੈਨੂੰ ਲੋਕਾਂ ਤੋਂ ਉਸਤਤਿ ਕਰਾਉਣ ਦੀ ਲੋੜ ਨਹੀਂ।"

3ਪਰ ਮੈਂ ਤੁਹਾਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਨਹੀਂ।"

4ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਵੋਂਗੇ।"

5ਤੁਸੀਂ ਇੱਕ ਦੂਜੇ ਤੋਂ ਉਸਤਤਿ ਚਾਹੁੰਦੇ ਹੋ। ਪਰ ਤੁਸੀਂ ਉਸ ਉਸਤਤਿ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸੱਕਦੇ ਹੋ?"

Luke 23 illustration - Luke Chapter 23

6ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਵਿੱਚ ਰੱਖੀ ਹੋਈ ਹੈ।"

7ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ। ਤੁਸੀਂ ਮੇਰੇ ਤੇ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ।"

8ਕਿਉਂਕਿ ਤੁਸੀਂ ਉਸ ਦੀਆਂ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਕਰੋਂਗੇ।”"

9ਯਿਸੂ ਪੰਜ ਹਜ਼ਾਰ ਤੋਂ ਵੱਧ ਲੋਕਾਂ ਨੂੰ ਭੋਜਨ ਦਿੰਦਾ ਇਸ ਤੋਂ ਬਾਦ ਯਿਸੂ ਗਲੀਲ ਝੀਲ ਅਰਥਾਤ ਤਿਬਿਰਿਯਾਸ ਝੀਲ ਦੇ ਦੂਜੇ ਪਾਸੇ ਚੱਲਿਆ ਗਿਆ।"

10ਬਹੁਤ ਸਾਰੇ ਲੋਕ ਉਸ ਦੇ ਨਾਲ ਗਏ। ਉਹ ਇਸ ਲਈ ਗਏ ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਕਰਿਸ਼ਮੇ ਵੇਖੇ ਸਨ।"

Luke 23 illustration - Luke Chapter 23

11ਯਿਸੂ ਪਹਾੜੀ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ।"

12ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਆ ਰਿਹਾ ਸੀ।"

13ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫਿਲਿਪੁੱਸ ਨੂੰ ਆਖਿਆ, “ਅਸੀਂ ਕਿੱਥੋਂ ਉਚਿਤ ਰੋਟੀ ਖਰੀਦ ਸੱਕਦੇ ਹਾਂ ਤਾਂ ਜੋ ਉਹ ਸਾਰੇ ਖਾ ਸੱਕਦੇ ਹਨ।”"

14ਯਿਸੂ ਨੇ ਇਹ ਪ੍ਰਸ਼ਨ ਫਿਲਿਪੁੱਸ ਨੂੰ ਪਰੱਖਣ ਵਾਸਤੇ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।"

15ਫਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਸਾਰੇ ਇੱਕ ਮਹੀਨੇ ਲਈ ਕੰਮ ਕਰੀਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁਕੜਾ ਹੀ ਦੇਣ ਯੋਗ ਹੋਵਾਂਗੇ।”"

Luke 23 illustration - Luke Chapter 23

16ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸਮਊਨ ਪਤਰਸ ਦਾ ਭਰਾ ਸੀ, ਉਸ ਨੇ ਆਖਿਆ,"

17“ਏਥੇ ਇੱਕ ਬੱਚਾ ਹੈ ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨੇ ਸਾਰੇ ਲੋਕਾਂ ਲਈ ਕਿਵੇਂ ਕਾਫੀ ਹੋਣਗੀਆਂ?”"

18ਯਿਸੂ ਨੇ ਆਖਿਆ, “ਲੋਕਾਂ ਨੂੰ ਆਖੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ। ਤਾਂ ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।"

19ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ। ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾਂ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।"

20ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁਕੜੇ ਇਕੱਠੇ ਕਰ ਲਓ, ਕੁਝ ਵੀ ਜਾਇਆ ਨਾ ਕਰੋ।”"

Luke 23 illustration - Luke Chapter 23

21ਤਾਂ ਚੇਲਿਆਂ ਨੇ ਬਚੇ ਹੋਏ ਟੁਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਛੱਡੀਆਂ ਗਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁਕੜਿਆਂ ਨਾਲ 12 ਟੋਕਰੀਆਂ ਭਰੀਆਂ।"

22ਯਿਸੂ ਦੀ ਕਰਾਮਾਤ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ ਜਿਸਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”"

23ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਬਾਦਸ਼ਾਹ ਬਨਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋਕੇ ਇੱਕਲਾ ਹੀ ਪਹਾੜਾਂ ਵੱਲ ਚੱਲਿਆ ਗਿਆ।"

24ਯਿਸੂ ਦਾ ਪਾਣੀ ਉੱਤੇ ਚੱਲਣਾ ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਨੂੰ ਚੱਲੇ ਗਏ।"

25ਪਹਿਲਾਂ ਤੋਂ ਹੀ ਹਨੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਰਤਿਆ ਸੀ। ਚੇਲੇ ਕਿਸ਼ਤੀ ਵਿੱਚ ਬੈਠੇ ਅਤੇ ਕਫਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਦੂਜੇ ਪਾਰ ਸੀ।"

Luke 23 illustration - Luke Chapter 23

26ਤੇਜ਼ ਹਵਾ ਚੱਲ ਰਹੀ ਸੀ। ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।"

27ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਦੇ ਅਗ੍ਹਾਂ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ। ਉਹ ਪਾਣੀ ਉੱਤੇ ਚੱਲ ਰਿਹਾ ਸੀ। ਚੇਲੇ ਯਿਸੂ ਨੂੰ ਕਿਸ਼ਤੀ ਦੇ ਨੇੜੇ ਆਉਂਦਾ ਵੇਖ ਡਰ ਗਏ।"

28ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਹਾਂ ਡਰੋ ਨਾ।”"

29ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਅੰਦਰ ਚੜ੍ਹਾ ਕੇ ਖੁਸ਼ ਹੋ ਗਏ। ਉਸਤੋਂ ਬਾਦ ਜਿੱਥੇ ਉਨ੍ਹਾਂ ਨੇ ਪੁੱਜਣਾ ਸੀ, ਬੇੜੀ ਉੱਥੇ ਪਹੁੰਚੀ।"

30ਲੋਕ ਯਿਸੂ ਨੂੰ ਭਾਲਦੇ ਹਨ ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇੱਕਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।"

Luke 23 illustration - Luke Chapter 23

31ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਦ ਰੋਟੀ ਖਾਧੀ ਸੀ।"

32ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫਰਨਾਹੂਮ ਨੂੰ ਆ ਗਏ।"

33ਯਿਸੂ ਜੀਵਨ ਦੀ ਰੋਟੀ ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਰਲੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਤੁਸੀਂ ਇੱਥੇ ਕਦੋਂ ਆਏ?”"

34ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਕਰਿਸ਼ਮੇ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂ ਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।"

35ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”"

Luke 23 illustration - Luke Chapter 23

36ਭੀੜ ਨੇ ਪੁੱਛਿਆ, “ਉਹ ਕਿਹੜੀਆਂ ਕਰਨੀਆਂ ਹਨ ਜਿਹੜੀਆਂ ਪਰਮੇਸ਼ੁਰ ਸਾਥੋਂ ਕਰਨ ਦੀ ਆਸ ਰੱਖਦਾ ਹੈ?”"

37ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਥੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਵਿੱਚ ਵਿਸ਼ਵਾਸ ਕਰੋ।”"

38ਭੀੜ ਨੇ ਪੁੱਛਿਆ, “ਤੂੰ ਕਿਹੜਾ ਕਰਿਸ਼ਮਾ ਕਰੇਂਗਾ ਕਿ ਅਸੀਂ ਵੇਖ ਸੱਕੀਏ ਅਤੇ ਵਿਸ਼ਵਾਸ ਕਰ ਸੱਕੀਏ? ਤੂੰ ਕੀ ਕਰਨ ਵਾਲਾ ਹੈ?"

39ਸਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।’”"

40ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਮੂਸਾ ਨਹੀਂ ਸੀ ਜਿਸਨੇ ਤੁਹਾਨੂੰ ਸਵਰਗ ਵੱਲੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ।"

Luke 23 illustration - Luke Chapter 23

41ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”"

42ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾ ਦੇਵੀਂ।”"

43ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।"

44ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਨਿਹਚਾ ਨਹੀਂ ਕਰਦੇ।"

45ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦਿੰਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।"

Luke 23 illustration - Luke Chapter 23

46ਕਿਉਂਕਿ ਮੈਂ ਸਵਰਗ ਤੋਂ ਆਪਣੀ ਖੁਦ ਦੀ ਇੱਛਾ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।"

47ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ। ਉਹ, ਜਿਸਨੇ ਮੈਨੂੰ ਭੇਜਿਆ ਹੈ, ਇਹੀ ਆਸ ਰੱਖਦਾ ਹੈ।"

48ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਨਿਹਚਾ ਰੱਖਦਾ ਹੈ ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਉੱਠਾਵਾਂਗਾ।”"

49ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗ ਪਏ ਕਿਉਂਕਿ ਉਸ ਨੇ ਆਖਿਆ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”"

50ਯਹੂਦੀਆਂ ਨੇ ਆਖਿਆ, “ਉਹ ਯਿਸੂ ਹੈ। ਉਹ ਯੂਸੁਫ਼ ਦ ਪੁੱਤਰ ਹੈ। ਅਸੀਂ ਉਸ ਦੇ ਮਾਤਾ ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇ ਕਹਿ ਸੱਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”"

Luke 23 illustration - Luke Chapter 23

51ਪਰ ਯਿਸੂ ਨੇ ਆਖਿਆ, “ਆਪਣੇ-ਆਪ ਵਿੱਚ ਬੁੜ-ਬੁੜਾਉਨਾ ਬੰਦ ਕਰੋ।"

52ਕੋਈ ਵੀ ਵਿਅਕਤੀ ਮੇਰੇ ਤੱਕ ਨਹੀਂ ਆ ਸੱਕਦਾ ਜਦੋਂ ਤੱਕ ਕਿ ਪਿਤਾ ਜਿਸਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਤੱਕ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ।"

53ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ।’ ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿਖਦਾ ਹੈ ਮੇਰੇ ਤੱਕ ਆਉਂਦਾ।"

54ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਤੋਂ ਆਇਆ ਹੈ, ਉਹੀ ਹੈ ਜਿਸਨੇ ਪਿਤਾ ਨੂੰ ਵੇਖਿਆ।"

55“ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਨਿਹਚਾ ਰੱਖਦਾ ਹੈ ਸਦੀਪਕ ਜੀਵਨ ਪਾਉਂਦਾ ਹੈ।"

Luke 23 illustration - Luke Chapter 23

56ਮੈਂ ਹੀ ਜੀਵਨ ਦੀ ਰੋਟੀ ਹਾਂ।"

Chapter Complete

You have read Luke 23

56 verses