1ਮੂਸਾ ਅਤੇ ਏਲੀਯਾਹ ਵੀ ਬੜੇ ਚਮਕ ਰਹੇ ਸਨ ਅਤੇ ਉਹ ਯਿਸੂ ਨਾਲ ਉਸਦੀ ਮੌਤ ਬਾਰੇ ਗੱਲ ਕਰ ਰਹੇ ਸਨ ਜਿਹੜੀ ਕਿ ਯਰੂਸ਼ਲਮ ਵਿੱਚ ਵਾਪਰਨ ਵਾਲੀ ਸੀ।"
2ਪਰ ਪਤਰਸ ਅਤੇ ਉਸ ਦੇ ਸਾਥੀ ਗਹਿਰੀ ਨੀਂਦ ਸੁੱਤੇ ਹੋਏ ਸਨ। ਪਰ ਜਦੋਂ ਉਹ ਜਾਗੇ ਉਨ੍ਹਾਂ ਨੇ ਯਿਸੂ ਦੀ ਮਹਿਮਾ ਵੇਖੀ ਅਤੇ ਉਸ ਨਾਲ ਦੋ ਹੋਰ ਆਦਮੀਆਂ ਨੂੰ ਖੜ੍ਹੇ ਵੇਖਿਆ।"
3ਜਦੋਂ ਮੂਸਾ ਅਤੇ ਏਲੀਯਾਹ ਵਾਪਸ ਜਾ ਰਹੇ ਸਨ ਤਾਂ ਪਤਰਸ ਨੇ ਕਿਹਾ, “ਸੁਆਮੀ, ਸਾਡੇ ਲਈ ਇੱਥੇ ਰਹਿਣਾ ਚੰਗਾ ਹੈ। ਅਸੀਂ ਇੱਥੇ ਤਿੰਨ ਤੰਬੂ ਲਾਵਾਂਗੇ ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਵਾਸਤੇ।” ਪਰ ਪਤਰਸ ਨਹੀਂ ਜਾਣਦਾ ਸੀ ਕਿ ਉਹ ਕੀ ਆਖ ਰਿਹਾ ਹੈ।"
4ਜਦੋਂ ਹਾਲੇ ਪਤਰਸ ਗੱਲਾਂ ਕਰ ਰਿਹਾ ਸੀ ਤਾਂ ਚਾਰ ਚੁਫ਼ੇਰੇ ਇੱਕ ਬੱਦਲ ਛਾਇਆ ਤਾਂ ਉਹ ਡਰ ਗਏ ਜਦੋਂ ਉਹ ਬੱਦਲ ਵਿੱਚ ਘਿਰ ਗਏ।"
5ਤਾਂ ਬੱਦਲ ਵਿੱਚੋਂ ਇੱਕ ਅਵਾਜ਼ ਆਈ ਅਤੇ ਕਿਹਾ, “ਇਹ ਮੇਰਾ ਪੁੱਤਰ ਹੈ! ਇਹ ਉਹ ਹੈ ਜਿਸ ਨੂੰ ਮੈਂ ਚੁਣਿਆ ਹੈ ਅਤੇ ਤੁਸੀਂ ਸਾਰੇ ਇਸਦੀ ਸੁਣੋ।”"

6ਜਦੋਂ ਅਵਾਜ਼ ਅਲੋਪ ਹੋ ਗਈ ਤਾਂ ਉੱਥੇ ਕੇਵਲ ਯਿਸੂ ਹੀ ਸੀ। ਤਾਂ ਪਤਰਸ, ਯਾਕੂਬ ਅਤੇ ਯੂਹੰਨਾ ਚੁੱਪ ਰਹੇ ਉਨ੍ਹਾਂ ਨੇ ਜੋ ਕੁਝ ਵੀ ਵੇਖਿਆ ਸੀ ਉਸ ਬਾਰੇ ਕਿਸੇ ਨੂੰ ਵੀ ਕੁਝ ਵੀ ਸੂਚਿਤ ਨਹੀਂ ਕੀਤਾ।"
7ਯਿਸੂ ਦਾ ਇੱਕ ਬਾਲਕ ਨੂੰ ਠੀਕ ਕਰਨਾ ਜਿਸ ਅੰਦਰ ਭਰਿਸ਼ਟ ਆਤਮਾ ਸੀ ਅਗਲੇ ਦਿਨ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਪਹਾੜੀ ਤੋਂ ਵਾਪਸ ਪਰਤ ਆਏ। ਲੋਕਾਂ ਦਾ ਇੱਕ ਵੱਡਾ ਸਮੂਹ ਯਿਸੂ ਨੂੰ ਮਿਲਿਆ।"
8ਭੀੜ ਵਿੱਚੋਂ ਇੱਕ ਆਦਮੀ ਚੀਕਿਆ, “ਹੇ ਗੁਰੂ! ਮੇਹਰਬਾਨੀ ਕਰਕੇ ਮੇਰੇ ਪੁੱਤਰ ਨੂੰ ਵੇਖੋ। ਉਹ ਮੇਰਾ ਇੱਕਲੌਤਾ ਪੁੱਤਰ ਹੈ।"
9ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸ ਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸ ਨੂੰ ਕਦੀ ਵੀ ਨਹੀਂ ਛੱਡਦਾ।"
10ਮੈਂ ਤੁਹਾਡੇ ਚੇਲਿਆਂ ਨੂੰ ਵੀ ਅਰਜੋਈ ਕੀਤੀ ਕਿ ਉਹ ਮੇਰੇ ਬਾਲਕ ਵਿੱਚੋਂ ਇਸ ਭ੍ਰਿਸ਼ਟ ਆਤਮਾ ਨੂੰ ਕੱਢ ਦੇਣ ਪਰ ਉਹ ਅਜਿਹਾ ਨਾ ਕਰ ਸੱਕੇ।”"

11ਯਿਸੂ ਨੇ ਆਖਿਆ, “ਹੇ ਬੇਪਰਤੀਤ ਅਤੇ ਭ੍ਰਸ਼ਟ ਪੀੜ੍ਹੀ! ਕਿੰਨਾ ਚਿਰ ਮੈਂ ਤੇਰੇ ਨਾਲ ਰਹਾਂਗਾ। ਕਿੰਨਾ ਚਿਰ ਮੈਂ ਤੇਰੇ ਨਾਲ ਧੀਰਜਵਾਨ ਰਹਾਂਗਾ।” ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਆਪਣੇ ਬਾਲਕ ਨੂੰ ਇੱਥੇ ਲਿਆ।”"
12ਜਦੋਂ ਬਾਲਕ ਆ ਰਿਹਾ ਸੀ ਤਾਂ ਭੂਤ ਨੇ ਬਾਲਕ ਨੂੰ ਮਿਰਗੀ ਦੀ ਹਾਲਤ ਵਿੱਚ ਜ਼ਮੀਨ ਤੇ ਪਟਕਿਆ ਤਾਂ ਬਾਲਕ ਆਪਣੇ-ਆਪ ਤੇ ਕਾਬੂ ਗੁਆ ਬੈਠਾ ਪਰ ਯਿਸੂ ਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਰਾਜੀ ਕੀਤਾ ਅਤੇ ਬਾਲਕ ਨੂੰ ਉਸ ਦੇ ਪਿਤਾ ਦੇ ਹਵਾਲੇ ਕਰ ਦਿੱਤਾ।"
13ਸਾਰੇ ਲੋਕ ਉਨ੍ਹਾਂ ਸਾਰੀਂ ਗੱਲਾਂ ਤੇ ਹੈਰਾਨ ਸਨ ਜੋ ਯਿਸੂ ਕਰ ਰਿਹਾ ਸੀ। ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਯਿਸੂ ਦੀਆਂ ਮਹਾਨ ਗੱਲਾਂ ਤੇ ਸਭ ਲੋਕ ਹੈਰਾਨ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,"
14“ਉਹ ਗੱਲਾਂ ਜੋ ਮੈਂ ਤੁਹਾਨੂੰ ਹੁਣ ਦੱਸ ਰਿਹਾ ਹਾਂ ਇਨ੍ਹਾਂ ਨੂੰ ਧਿਆਨ ਨਾਲ ਸੁਣੋ ਕਿ: ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ।”"
15ਪਰ ਚੇਲੇ ਇਹ ਨਾ ਸਮਝ ਸੱਕੇ ਕਿ ਉਹ ਕੀ ਆਖ ਰਿਹਾ ਹੈ। ਅਰਥ ਉਨ੍ਹਾਂ ਤੋਂ ਛੁਪਿਆ ਹੋਇਆ ਸੀ ਇਸ ਲਈ ਉਹ ਇਹ ਸਮਝ ਨਾ ਸੱਕੇ। ਪਰ ਉਹ ਇਸ ਬਾਰੇ ਯਿਸੂ ਨੂੰ ਪੁੱਛਣ ਤੋਂ ਘਬਰਾਉਦੇ ਸਨ।"

16ਸਭ ਤੋਂ ਮਹੱਤਵਪੂਰਣ ਮਨੁੱਖ ਯਿਸੂ ਦੇ ਚੇਲਿਆਂ ਵਿੱਚਕਾਰ ਇੱਕ ਤਕਰਾਰ ਸ਼ੁਰੂ ਹੋਈ ਕਿ ਉਨ੍ਹਾਂ ਵਿੱਚੋਂ ਕਿਹੜਾ ਵਿਅਕਤੀ ਮਹੱਤਵਪੂਰਣ ਹੈ?"
17ਉਹ ਜਾਣਦਾ ਸੀ ਕਿ ਉਹ ਕੀ ਸੋਚ ਰਹੇ ਹਨ ਤਾਂ ਉਸ ਨੇ ਇੱਕ ਬਾਲਕ ਨੂੰ ਲਿਆ ਅਤੇ ਉਸ ਛੋਟੇ ਬਾਲਕ ਨੂੰ ਆਪਣੇ ਕੋਲ ਖੜ੍ਹਾ ਕਰ ਲਿਆ ਅਤੇ ਫ਼ਿਰ ਆਪਣੇ ਚੇਲਿਆਂ ਨੂੰ ਕਿਹਾ,"
18“ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਂਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵੱਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵੱਧ ਮਹੱਤਵਪੂਰਣ ਮਨੁੱਖ ਹੈ।”"
19ਜਿਹੜਾ ਮਨੁੱਖ ਤੁਹਾਡੇ ਖਿਲਾਫ਼ ਨਹੀਂ ਉਹ ਤੁਹਾਡਾ ਹੀ ਹੈ ਯੂਹੰਨਾ ਨੇ ਅੱਗੋਂ ਆਖਿਆ, “ਪ੍ਰਭੂ, ਅਸੀਂ ਇੱਕ ਬੰਦੇ ਨੂੰ ਤੇਰੇ ਨਾਮ ਵਿੱਚ ਭੂਤਾਂ ਨੂੰ ਕੱਢਦੇ ਵੇਖਿਆ। ਅਸੀਂ ਉਸ ਨੂੰ ਇਉਂ ਕਰਨ ਤੋਂ ਵਰਜਿਆ ਕਿਉਂਕਿ ਉਹ ਸਾਡੇ ਸਮੂਹ ਵਿੱਚੋਂ ਨਹੀਂ ਹੈ।”"
20ਯਿਸੂ ਨੇ ਯੂਹੰਨਾ ਨੂੰ ਆਖਿਆ, “ਉਸ ਨੂੰ ਨਾ ਰੋਕੋ, ਕਿਉਂਕਿ ਉਹ ਜੋ ਤੁਹਾਡੇ ਵਿਰੁੱਧ ਨਹੀਂ, ਉਹ ਤੁਹਾਡੇ ਪਾਸੇ ਹੈ।”"

21ਸਾਮਰਿਯਾ ਸ਼ਹਿਰ ਉਹ ਵਕਤ ਨੇੜੇ ਆ ਰਿਹਾ ਸੀ ਜਦੋਂ ਯਿਸੂ ਛੱਡ ਕੇ ਸੁਰਗ ਵੱਲ ਜਾਵੇਗਾ।"
22ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸ ਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ।"
23ਪਰ ਸਾਮਰਿਯਾ ਦੇ ਲੋਕਾਂ ਨੇ ਯਿਸੂ ਦਾ ਸੁਆਗਤ ਨਹੀਂ ਕੀਤਾ ਕਿਉਂਕਿ ਉਹ ਯਰੂਸ਼ਲਮ ਵੱਲ ਜਾ ਰਿਹਾ ਸੀ।"
24ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖਕੇ ਕਿਹਾ, “ਪ੍ਰਭੂ ਜੀ, ਕੀ ਤੇਰੀ ਮਰਜ਼ੀ ਹੈ ਕਿ ਅਸੀਂ ਹੁਕਮ ਕਰੀਏ ਕਿ ਸਵਰਗ ਤੋਂ ਅੱਗ ਵਰ੍ਹੇ ਤੇ ਇਨ੍ਹਾਂ ਨੂੰ ਨਸ਼ਟ ਕਰ ਦੇਵੇ?”"
25ਪਰ ਯਿਸੂ ਮੁੜਿਆ ਅਤੇ ਉਨ੍ਹਾਂ ਨੂੰ ਝਿੜਕਿਆ।"

26ਫ਼ਿਰ ਉਹ ਅਤੇ ਉਸ ਦੇ ਚੇਲੇ ਦੂਸਰੇ ਸ਼ਹਿਰ ਨੂੰ ਚੱਲ ਪਏ।"
27ਯਿਸੂ ਦਾ ਅਨੁਸਰਣ ਕਰਨਾ ਜਦੋਂ ਉਹ ਰਾਹ ਤੇ ਚੱਲੇ ਜਾ ਰਹੇ ਸਨ ਤਾਂ ਕਿਸੇ ਨੇ ਯਿਸੂ ਨੂੰ ਕਿਹਾ, “ਜਿੱਥੇ ਕਿਤੇ ਵੀ ਤੁਸੀਂ ਜਾਵੋ, ਮੈਂ ਤੁਹਾਡਾ ਪਿੱਛਾ ਕਰਾਂਗਾ।”"
28ਯਿਸੂ ਨੇ ਆਖਿਆ, “ਲੂੰਬੜੀਆਂ ਦੇ ਰਹਿਣ ਲਈ ਘੁਰਨੇ ਹਨ ਅਤੇ ਪੰਛੀਆਂ ਦੇ ਰਹਿਣ ਲਈ ਆਲ੍ਹਣੇ। ਪਰ ਮਨੁੱਖ ਦੇ ਪੁੱਤਰ ਦੇ ਸਿਰ ਧਰਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ।”"
29ਯਿਸੂ ਨੇ ਇੱਕ ਹੋਰ ਮਨੁੱਖ ਨੂੰ ਕਿਹਾ, “ਮੇਰੇ ਪਿੱਛੇ ਤੁਰ ਆ!” ਪਰ ਆਦਮੀ ਨੇ ਆਖਿਆ, “ਪ੍ਰਭੂ ਜੀ! ਕਿਰਪਾ ਕਰਕੇ ਮੈਨੂੰ ਜਾਣ ਦੀ ਆਗਿਆ ਦੇਵੋ ਤਾਂ ਜੋ ਮੈਂ ਪਹਿਲਾਂ ਆਪਣੇ ਪਿਓ ਨੂੰ ਦਫ਼ਨਾ ਆਵਾਂ।”"
30ਪਰ ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦੱਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।”"

31ਦੂਜੇ ਆਦਮੀ ਨੇ ਆਖਿਆ, “ਪ੍ਰਭੂ, ਮੈਂ ਤੁਹਾਡੇ ਮਗਰ ਤੁਰਾਂਗਾ। ਪਰ ਪਹਿਲਾਂ ਮੈਨੂੰ ਆਗਿਆ ਦੇਵੋ ਕਿ ਮੈਂ ਆਪਣੇ ਪਰਿਵਾਰ ਨੂੰ ਅਲਵਿਦਾ ਆਖ ਆਵਾਂ।”"
32ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹੱਲ ਤੇ ਰੱਖਕੇ ਪਿੱਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇੱਕ ਨਹੀਂ ਹੈ।”"
33ਯਿਸੂ ਵੱਲੋਂ 72 ਮਨੁੱਖ ਭੇਜੇ ਜਾਣੇ ਇਸਤੋਂ ਬਾਦ ਪ੍ਰਭੂ ਨੇ 72 ਹੋਰ ਆਦਮੀ ਚੁਣੇ। ਉਸ ਨੇ ਉਨ੍ਹਾਂ ਨੂੰ ਦੋ-ਦੋ ਆਦਮੀਆਂ ਦੇ ਸਮੂਹਾਂ ਵਿੱਚ ਕੀਤਾ। ਅਤੇ ਉਨ੍ਹਾਂ ਨੂੰ ਸਾਰੇ ਨਗਰਾਂ ਅਤੇ ਸਾਰੀਆਂ ਥਾਵਾਂ ਤੇ ਆਪਣੇ ਅੱਗੇ-ਅੱਗੇ ਭੇਜਿਆ ਜਿੱਥੇ ਉਹ ਖੁਦ ਜਾਣ ਵਾਲਾ ਸੀ।"
34ਉਸ ਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।"
35“ਤੁਸੀਂ ਜਾਓ। ਪਰ ਸਾਵੱਧਾਨ ਰਹੋ! ਮੈਂ ਤੁਹਾਨੂੰ ਬਘਿਆੜਾਂ ਵਿੱਚ ਲੇਲਿਆਂ ਵਾਂਗ ਭੇਜ ਰਿਹਾ ਹਾਂ।"

36ਆਪਣੇ ਨਾਲ ਕੋਈ ਪੈਸਾ, ਥੈਲਾ, ਜਾਂ ਜੁੱਤੇ ਵਗੈਰਾ ਨਾ ਲੈਣਾ ਅਤੇ ਨਾ ਹੀ ਰਾਹ ਜਾਂਦੇ ਲੋਕਾਂ ਨਾਲ ਗੱਲੀ ਲੱਗਣਾ।"
37ਜਿਸ ਘਰ ਵਿੱਚ ਵੀ ਤੁਸੀਂ ਜਾਵੋ ਪਹਿਲਾਂ ਇਹ ਆਖੋ ਕਿ ‘ਇਸ ਘਰ ਵਿੱਚ ਸ਼ਾਂਤੀ ਰਹੇ।’"
38ਜੇਕਰ ਉੱਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸ ਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ।"
You have read Luke 3
38 verses