Lumina
Luke

Luke 4

Luke 4·Punjabi Bible

1ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡ ਕੇ ਦੂਜੇ ਘਰ ਨਾ ਜਾਣਾ।"

2“ਅਤੇ ਜਦੋਂ ਤੁਸੀਂ ਇੱਕ ਨਗਰ ਵਿੱਚ ਪ੍ਰਵੇਸ਼ ਕਰੋ ਅਤੇ ਲੋਕ ਤੁਹਾਡਾ ਸੁਆਗਤ ਕਰਨ ਤਾਂ ਉਹੀ ਭੋਜਨ ਖਾਓ ਜੋ ਉਹ ਤੁਹਾਨੂੰ ਦੇਣ।"

3ਅਤੇ ਉੱਥੇ ਦੋ ਬਿਮਾਰ ਲੋਕਾਂ ਨੂੰ ਜਾਕੇ ਰਾਜੀ ਕਰਨਾ ਅਤੇ ਉਨ੍ਹਾਂ ਨੂੰ ਜਾਕੇ ਆਖਣਾ, ‘ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਰਿਹਾ ਹੈ।’"

4“ਅਤੇ ਜਦੋਂ ਤੁਸੀਂ ਕਿਸੇ ਨਗਰ ਵਿੱਚ ਜਾਓ ਅਤੇ ਲੋਕ ਤੁਹਾਡਾ ਸੁਆਗਤ ਨਾ ਕਰਨ ਤਾਂ ਉਸ ਸ਼ਹਿਰ ਦੀਆਂ ਗਲੀਆਂ ਵਿੱਚ ਜਾਓ ਅਤੇ ਕਹੋ,"

5‘ਅਸੀਂ ਤੁਹਾਡੇ ਨਗਰ ਦੀ ਧੂੜ, ਵੀ ਝਾੜ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’"

Luke 4 illustration - Luke Chapter 4

6ਮੈਂ ਤੁਹਾਨੂੰ ਦੱਸਦਾ ਹਾਂ, ਕਿ ਨਿਆਂ ਦੇ ਦਿਨ ਸਦੂਮ ਦੇ ਲੋਕਾਂ ਦਾ ਹਾਲ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਚੰਗਾ ਹੋਵੇਗਾ।”"

7ਯਿਸੂ ਵੱਲੋਂ ਨਿਹਚਾਹੀਣਾ ਨੂੰ ਚੌਕਸੀ “ਖੁਰਾਜ਼ੀਨ ਤੇਰੇ ਤੇ ਲਾਹਨਤ, ਬੈਤਸੈਦਾ ਤੇਰੇ ਤੇ ਲਾਹਨਤ। ਮੈਂ ਤੁਹਾਡੇ ਦਰਮਿਆਨ ਬਹੁਤ ਸਾਰੇ ਕਰਿਸ਼ਮੇ ਕੀਤੇ। ਜੇ ਮੈਂ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਹੁੰਦੇ ਤਾਂ ਉਨ੍ਹਾਂ ਨੇ ਕਦੋਂ ਦੇ ਆਪਣੇ ਜੀਵਨ ਬਦਲ ਲਏ ਹੁੰਦੇ। ਅਤੇ ਤੱਪੜ ਪਹਿਨ ਕੇ ਆਪਣੇ ਉੱਪਰ ਸੁਆਹ ਮਲ ਲੈਂਦੇ ਇਹ ਦਰਸ਼ਾਉਣ ਲਈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਮੰਗਦੇ ਹਨ।"

8ਪਰ ਨਿਆਂ ਦੇ ਦਿਨ ਸੂਰ ਅਤੇ ਸੈਦਾ ਕੋਲੋਂ ਤੁਹਾਡਾ ਹਸ਼ਰ ਵੱਧ ਮਾੜਾ ਹੋਵੇਗਾ।"

9ਅਤੇ ਤੂੰ ਕਫ਼ਰਨਾਹੂਮ! ਕੀ ਤੂੰ ਸੋਚਦਾ ਹੈਂ ਕਿ ਤੂੰ ਸੁਰਗਾਂ ਤੱਕ ਉੱਚਾ ਚੁੱਕਿਆ ਜਾਵੇਗਾ? ਨਹੀਂ! ਤੂੰ ਮੌਤ ਦੀ ਥਾਵੇਂ ਥੱਲੇ ਸੁੱਟਿਆ ਜਾਵੇਂਗਾ।"

10“ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸ ਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”"

Luke 4 illustration - Luke Chapter 4

11ਸ਼ੈਤਾਨ ਦਾ ਡਿੱਗਣਾ ਜਦੋਂ 72 ਆਦਮੀ ਆਪਣੀ ਯਾਤਰਾ ਤੋਂ ਵਾਪਸ ਮੁੜੇ ਤਾਂ ਉਹ ਬੜੇ ਖੁਸ਼ ਸਨ। ਉਨ੍ਹਾਂ ਆਖਿਆ, “ਪ੍ਰਭੂ, ਜਦੋਂ ਅਸੀਂ ਤੇਰੇ ਨਾਮ ਦਾ ਜ਼ਿਕਰ ਕੀਤਾ ਤਾਂ ਭੂਤਾਂ ਨੇ ਵੀ ਸਾਡੀ ਆਗਿਆ ਦਾ ਪਾਲਣ ਕੀਤਾ।”"

12ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ।"

13ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂੰਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ।"

14ਪਰ ਪ੍ਰਸੰਨ ਨਾ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।”"

15ਯਿਸੂ ਦਾ ਪਿਤਾ ਅੱਗੇ ਪ੍ਰਾਰਥਨਾ ਕਰਨਾ ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਾਲਾਕ ਲੋਕਾਂ ਤੋਂ ਲੁਕਾਇਆ, ਪਰ ਬੱਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।"

Luke 4 illustration - Luke Chapter 4

16“ਮੇਰੇ ਪਿਤਾ ਨੇ ਮੈਨੂੰ ਸਭ ਕੁਝ ਸੌਂਪਿਆ ਹੈ। ਕੋਈ ਮਨੁੱਖ ਨਹੀਂ ਜਾਣਦਾ ਹੈ ਕਿ ਪੁੱਤਰ ਕੌਣ ਹੈ, ਕੇਵਲ ਪਿਤਾ ਜਾਣਦਾ ਹੈ। ਅਤੇ ਇਹ ਵੀ ਕੇਵਲ ਪੁੱਤਰ ਹੀ ਜਾਣਦਾ ਹੈ ਕਿ ਪਿਤਾ ਕੌਣ ਹੈ। ਅਤੇ ਜਿਹੜੇ ਲੋਕਾਂ ਨੂੰ ਪੁੱਤਰ ਪ੍ਰਗਟ ਕਰਨਾ ਚਾਹੇਗਾ ਕਿ ਪਿਤਾ ਕੌਣ ਹੈ ਕੇਵਲ ਓਹੀ ਪਿਤਾ ਨੂੰ ਜਾਣ ਸੱਕਣਗੇ।”"

17ਤਦ ਉਹ ਆਪਣੇ ਚੇਲਿਆਂ ਵੱਲ ਮੁੜਿਆ, ਅਤੇ ਉਨ੍ਹਾਂ ਨੂੰ ਗੁਪਤ ਤਰੀਕੇ ਨਾਲ ਕਿਹਾ, “ਧੰਨ ਹਨ ਉਹ ਅੱਖੀਆਂ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।"

18ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸੱਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸੱਕੇ।”"

19ਨੇਕ ਸਾਮਰੀਆਂ ਬਾਰੇ ਦ੍ਰਿਸ਼ਟਾਂਤ ਤਦ ਇੱਕ ਨੇਮ ਦਾ ਉਪਦੇਸ਼ਕ ਉੱਠ ਖਲੋਇਆ। ਉਹ ਯਿਸੂ ਨੂੰ ਪਰੱਖਣਾ ਚਾਹੁੰਦਾ ਸੀ ਤਾਂ ਉਸ ਨੇ ਕਿਹਾ, “ਗੁਰੂ ਜੀ! ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ।”"

20ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਵਿੱਚ ਕੀ ਪੜ੍ਹਿਆ ਹੈ?”"

Luke 4 illustration - Luke Chapter 4

21ਉਸ ਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮਾ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ।’ ਅਤੇ, ‘ਆਪਣੇ ਗੁਆਂਢੀ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।’”"

22ਯਿਸੂ ਨੇ ਉਸ ਨੂੰ ਆਖਿਆ, “ਤੂੰ ਬਿਲਕੁਲ ਦਰੁਸਤ ਜਵਾਬ ਦਿੱਤਾ ਹੈ, ਇਸ ਤੇ ਅਮਲ ਕਰੇਂ ਤਾਂ ਤੂੰ ਜਿਉਂਦਾ ਰਹੇਂਗਾ।”"

23ਉਹ ਆਦਮੀ ਦਰਸ਼ਾਉਣਾ ਚਾਹੁੰਦਾ ਸੀ ਕਿ ਉਹ ਸਵਾਲ ਪੁੱਛਣ ਵਿੱਚ ਸਹੀ ਸੀ, ਇਸ ਲਈ ਉਸ ਨੇ ਯਿਸੂ ਨੂੰ ਆਖਿਆ, “ਮੇਰਾ ਗੁਆਂਢੀ ਕੌਣ ਹੈ?”"

24ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਨੇ ਉਸ ਦੇ ਕੱਪੜੇ ਪਾੜ ਦਿੱਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਨੂੰ ਅੱਧ ਮੋਇਆ ਛੱਡ ਕੇ ਚੱਲੇ ਗਏ।"

25“ਸੱਬਬ ਨਾਲ ਇੱਕ ਯਹੂਦੀ ਜਾਜਕ ਉਸ ਸੜਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸੜਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ।"

Luke 4 illustration - Luke Chapter 4

26ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆ, ਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ।"

27“ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿੱਥੇ ਉਹ ਅੱਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇੜੇ ਆਇਆ ਅਤੇ ਬੰਦੇ ਨੂੰ ਵੇਖਿਆ, ਅਤੇ ਉਸ ਉੱਤੇ ਤਰਸ ਖਾਧਾ।"

28ਉਹ ਉਸ ਦੇ ਨੇੜੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸ ਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸ ਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸ ਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉੱਥੇ ਜਾਕੇ ਉਸਦੀ ਟਹਿਲ ਕੀਤੀ।"

29ਅਗਲੇ ਦਿਨ ਉਸ ਨੇ ਦੋ ਚਾਂਦੀ ਦੇ ਸਿੱਕੇ ਕੱਢੇ ਅਤੇ ਸਰ੍ਹਾਂ ਵਾਲੇ ਨੂੰ ਦਿੱਤੇ ਅਤੇ ਉਸ ਨੂੰ ਆਖਿਆ, ‘ਇਸ ਘਾਇਲ ਮਨੁੱਖ ਦੀ ਦੇਖਭਾਲ ਕਰੀ। ਜੇਕਰ ਤੂੰ ਇਸਤੋਂ ਵੱਧ ਪੈਸਾ ਇਸ ਮਨੁੱਖ ਉੱਪਰ ਖਰਚ ਕਰੇ ਤਾਂ ਜਦੋਂ ਮੈਂ ਇੱਥੇ ਦੋਬਾਰਾ ਵਾਪਸ ਆਵਾਂਗਾ ਤਾਂ ਤੈਨੂੰ ਮੋੜ ਦੇਵਾਂਗਾ।’”"

30ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?”"

Luke 4 illustration - Luke Chapter 4

31ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇ, ਜਿਸਨੇ ਉਸ ਉੱਪਰ ਰਹਿਮ ਦਰਸਾਇਆ।” ਤਾਂ ਯਿਸੂ ਨੇ ਉਸ ਨੂੰ ਕਿਹਾ, “ਤਾਂ ਜਾ, ਤੂੰ ਵੀ ਜਾਕੇ ਇਵੇਂ ਹੀ ਕਰ।”"

32ਮਰਿਯਮ ਅਤੇ ਮਾਰਥਾ ਜਦੋਂ ਯਿਸੂ ਅਤੇ ਉਸ ਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਨਿਉਂਤਾ ਦਿੱਤਾ।"

33ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸ ਦੇ ਬਚਨ ਸੁਣ ਰਹੀ ਸੀ।"

34ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿੱਧੀ ਯਿਸੂ ਕੋਲ ਗਈ ਅਤੇ ਉਸ ਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇੱਕਲਿਆਂ ਕਰਨ ਲਈ ਛੱਡ ਗਈ ਹੈ। ਉਸ ਨੂੰ ਆਖੋ ਕਿ ਮੇਰੀ ਮਦਦ ਕਰੇ।”"

35ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ।"

Luke 4 illustration - Luke Chapter 4

36ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।”"

37ਯਿਸੂ ਪ੍ਰਾਰਥਨਾ ਬਾਰੇ ਉਪਦੇਸ਼ ਦਿੰਦਾ ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸ ਦੇ ਇੱਕ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿੱਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿੱਖਾਈ ਸੀ।”"

38ਯਿਸੂ ਨੇ ਚੇਲਿਆਂ ਨੂੰ ਆਖਿਆ, “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਇਹ ਆਖੋ: ‘ਹੇ ਪਿਤਾ! ਤੇਰਾ ਨਾਮ ਹਮੇਸ਼ਾ ਪਵਿੱਤਰ ਮੰਨਿਆ ਜਾਵੇ, ਅਤੇ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਰਾਜ ਆਵੇ।"

39ਹਰ ਰੋਜ ਸਾਨੂੰ ਉਹ ਰੋਟੀ ਦੇ, ਜੋ ਸਾਨੂੰ ਲੋੜੀਦੀ ਹੈ।"

40ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ ਅਤੇ ਸਾਨੂੰ ਪਰੱਖੇ ਨਾ ਜਾਣ ਦੇਵੀਂ।’”"

Luke 4 illustration - Luke Chapter 4

41ਲਗਾਤਾਰ ਮੰਗਦੇ ਰਹੋ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਕਿਸੇ ਹਾਲਾਤ ਵਿੱਚ, ਤੁਹਾਡੇ ਵਿੱਚੋਂ ਕੋਈ ਇੱਕ ਅੱਧੀ ਰਾਤ ਆਪਣੇ ਮਿੱਤਰ ਦੇ ਘਰ ਜਾਕੇ ਆਖੇ ਕਿ, ਕਿਰਪਾ ਕਰਕੇ ਮੈਨੂੰ ਤਿੰਨ ਰੋਟੀਆਂ ਦੇ, ‘ਕਿਉਂਕਿ ਮੇਰਾ ਇੱਕ ਮਿੱਤਰ ਸਫ਼ਰ ਤੋਂ ਮੇਰੇ ਘਰ ਆਇਆ ਹੈ, ਪਰ ਮੇਰੇ ਕੋਲ ਉਸ ਨੂੰ ਖੁਆਉਣ ਲਈ ਕੁਝ ਨਹੀਂ ਹੈ।’"

42ਮੰਨ ਲਵੋ ਜੇਕਰ ਤੁਹਾਡਾ ਮਿੱਤਰ ਘਰ ਦੇ ਅੰਦਰੋ ਹੀ ਤੁਹਾਨੂੰ ਜਵਾਬ ਦਿੰਦਾ ਹੈ, ‘ਚਲਾ ਜਾ! ਮੈਨੂੰ ਤੰਗ ਨਾ ਕਰ! ਦਰਵਾਜਾ ਪਹਿਲਾਂ ਹੀ ਬੰਦ ਪਿਆ ਹੈ। ਮੈਂ ਅਤੇ ਮੇਰੇ ਬੱਚੇ ਮੰਜੇ ਤੇ ਸੁੱਤੇ ਪਏ ਹਨ ਤੇ ਮੈਂ ਹੁਣ ਉੱਠ ਕੇ ਤੈਨੂੰ ਰੋਟੀਆਂ ਦੇਣ ਦੀ ਜ਼ਹਿਮਤ ਨਹੀਂ ਕਰ ਸੱਕਦਾ।’"

43ਮੈਂ ਤੁਹਾਨੂੰ ਦੱਸਦਾ ਹਾਂ ਕਿ ਭਾਵੇਂ ਉਹ ਤੁਹਾਨੂੰ ਉੱਠ ਕੇ ਰੋਟੀ ਦੇਣੀ ਪਸੰਦ ਨਹੀਂ ਕਰਦਾ ਕਿਉਂਕਿ ਉਹ ਤੇਰਾ ਮਿੱਤਰ ਹੈ। ਪਰ ਕਿਉਂਕਿ ਤੁਸੀਂ ਬਾਰ-ਬਾਰ ਪੁੱਛ ਰਹੇ ਹੋ, ਉਹ ਉੱਠੇਗਾ ਅਤੇ ਜੋ ਤੁਹਾਨੂੰ ਚਾਹੀਦਾ ਹੈ ਦੇ ਦੇਵੇਗਾ।"

44ਇਸ ਲਈ ਮੈਂ ਆਖਦਾ ਹਾਂ ਕਿ ਤੁਸੀਂ ਪਰਮੇਸ਼ੁਰ ਕੋਲ ਨਿਰੰਤਰ ਮੰਗੋਂਗੇ ਤਾਂ ਉਹ ਤੁਹਾਨੂੰ ਦੇਵੇਗਾ। ਜੇਕਰ ਢੂਂਡੋਂਗੇ ਤਾਂ ਉਹ ਤੁਹਾਨੂੰ ਲੱਭੇਗਾ, ਲਗਾਤਾਰ ਖੜਕਾਉਂਦੇ ਰਹੋ ਤਾਂ ਤੁਹਾਡੇ ਲਈ ਦਰਵਾਜਾ ਖੋਲ੍ਹਿਆ ਜਾਵੇਗਾ।"

Chapter Complete

You have read Luke 4

44 verses