1ਕਿਉਂਕਿ ਹਰੇਕ ਜੋ ਮੰਗਦਾ ਹੈ ਉਸ ਨੂੰ ਮਿਲਦਾ ਹੈ, ਜੋ ਲੱਭਦਾ ਹੈ ਉਹ ਪ੍ਰਾਪਤ ਕਰਦਾ ਹੈ, ਅਤੇ ਜਿਹੜਾ ਮਨੁੱਖ ਦਰਵਾਜ਼ਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।"
2ਤੁਹਾਡੇ ਵਿੱਚੋਂ ਕਿਹੜਾ ਹੈ ਜੋ ਇੱਕ ਪਿਤਾ ਵਜੋਂ ਆਪਣੇ ਪੁੱਤਰ ਨੂੰ ਸੱਪ ਦੇਵੇਗਾ ਜਦ ਕਿ ਉਹ ਮੱਛੀ ਮੰਗਦਾ ਹੈ।"
3ਜਾਂ ਜਦੋਂ ਉਹ ਆਂਡਾ ਮੰਗੇ ਤਾਂ ਤੁਸੀਂ ਬਿੱਛੂ ਦੇਵੋਂਗੇ? ਨਹੀਂ!"
4ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵੱਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”"
5ਯਿਸੂ ਦਾ ਅਧਿਕਾਰ ਪਰਮੇਸ਼ੁਰ ਵੱਲੋਂ ਹੈ ਇੱਕ ਵਾਰ ਯਿਸੂ ਇੱਕ ਆਦਮੀ ਵਿੱਚੋਂ ਭੂਤ ਕੱਢ ਰਿਹਾ ਸੀ। ਜੋ ਕਿ ਭੂਤ ਦੇ ਕਬਜ਼ੇ ਕਾਰਣ ਗੂੰਗਾ ਸੀ, ਜਦੋਂ ਭੂਤ ਬਾਹਰ ਆਇਆ ਤਾਂ ਆਦਮੀ ਨੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ਘਟਨਾ ਤੇ ਲੋਕ ਬੜੇ ਹੈਰਾਨ ਹੋ ਗਏ।"

6ਪਰ ਕੁਝ ਲੋਕਾਂ ਨੇ ਕਿਹਾ, “ਉਹ ਭੂਤਾਂ ਦੇ ਸ਼ਾਸਕ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”"
7ਅਤੇ ਹੋਰਾਂ ਨੇ ਉਸ ਨੂੰ ਪਰੱਖਣ ਲਈ ਸਵਰਗ ਵੱਲੋਂ ਨਿਸ਼ਾਨ ਦਰਸ਼ਾਉਣ ਲਈ ਆਖਿਆ।"
8ਪਰ ਯਿਸੂ ਉਨ੍ਹਾਂ ਦੇ ਮਨ ਦੀਆਂ ਜਾਣਦਾ ਸੀ ਸੋ ਉਸ ਨੇ ਲੋਕਾਂ ਨੂੰ ਆਖਿਆ, “ਇੱਕ ਰਾਜ, ਜੋ ਵੰਡਿਆ ਹੋਇਆ ਅਤੇ ਆਪਣੇ ਵਿਰੁੱਧ ਲੜਦਾ ਹੈ, ਨਸ਼ਟ ਹੋ ਜਾਵੇਗਾ। ਅਤੇ ਇੰਝ ਹੀ ਇੱਕ ਘਰ ਜਿਹੜਾ ਕਿ ਵੰਡਿਆ ਹੋਇਆ ਹੈ ਅਤੇ ਆਪਣੇ ਵਿਰੁੱਧ ਲੜਦਾ ਹੈ, ਢਹਿ ਜਾਵੇਗਾ।"
9ਜੇਕਰ ਸ਼ੈਤਾਨ ਆਪਸ ਵਿੱਚ ਵੰਡਿਆ ਹੋਇਆ ਹੈ ਤਾਂ ਉਨ੍ਹਾਂ ਦਾ ਰਾਜ ਕਿਵੇਂ ਠਹਿਰੇਗਾ? ਮੈਂ ਅਜਿਹਾ ਇਸ ਲਈ ਆਖਦਾ ਕਿਉਂਕਿ ਤੁਸੀਂ ਆਖਦੇ ਹੋ ਕਿ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕੱਢਦਾ ਹਾਂ।"
10ਅਤੇ ਜੇਕਰ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕੱਢਦਾ ਹਾਂ ਤਾਂ ਫ਼ਿਰ ਤੁਹਾਡੇ ਚੇਲੇ ਕਿਸ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਬਾਹਰ ਕੱਢਦੇ ਹਨ? ਇਉਂ ਤੁਹਾਡੇ ਆਪਣੇ ਲੋਕ ਹੀ ਇਹ ਸਾਬਤ ਕਰ ਰਹੇ ਹਨ ਕਿ ਤੁਸੀਂ ਗਲਤ ਹੋ।"

11ਦੂਜੇ ਪਾਸੇ ਮੈਂ ਪਰਮੇਸ਼ੁਰ ਦੀ ਸ਼ਕਤੀ ਦੀ ਸਹਾਇਤਾ ਨਾਲ ਭੂਤ ਬਾਹਰ ਕੱਢਦਾ ਹਾਂ। ਇਸਦਾ ਅਰਥ ਇਹ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਪਹੁੰਚਿਆ ਹੈ।"
12“ਜਦੋਂ ਕੋਈ ਤਾਕਤਵਰ ਮਨੁੱਖ ਪੂਰੀ ਤਰ੍ਹਾਂ ਹਥਿਆਰ ਬੰਦ ਹੁੰਦਾ ਹੈ ਅਤੇ ਆਪਣੇ ਘਰ ਦੀ ਰੱਖਵਾਲੀ ਕਰ ਰਿਹਾ ਹੁੰਦਾ ਹੈ, ਤਾਂ ਉਸਦੀ ਸੰਪਤੀ ਸੁਰੱਖਿਅਤ ਹੁੰਦੀ ਹੈ।"
13ਪਰ ਜੇਕਰ ਵੱਧੇਰੇ ਸ਼ਕਤੀਸ਼ਾਲੀ ਆਦਮੀ ਉਸਤੇ ਹਮਲਾ ਕਰਦਾ ਹੈ ਅਤੇ ਉਸ ਨੂੰ ਹਰਾ ਦਿੰਦਾ ਹੈ ਤਾਂ, ਜਿਨ੍ਹਾਂ ਹਥਿਆਰਾਂ ਉੱਤੇ ਉਹ ਨਿਰਭਰ ਸੀ, ਉਹ ਉਨ੍ਹਾਂ ਨੂੰ ਲੈ ਲੈਂਦਾ ਹੈ। ਅਤੇ ਦੂਜਿਆਂ ਨਾਲ ਲੁੱਟ ਦਾ ਸਮਾਨ ਵੰਡ ਲੈਂਦਾ ਹੈ।"
14“ਜੇਕਰ ਕੋਈ ਮੇਰੇ ਨਾਲ ਨਹੀਂ, ਓਹ ਮੇਰੇ ਵਿਰੁੱਧ ਹੈ। ਅਤੇ ਜੇਕਰ ਉਹ ਮੇਰੇ ਨਾਲ ਇਕੱਠਾ ਨਹੀਂ ਕਰਦਾ, ਓੁਹ ਖਿੰਡਾਉਂਦਾ ਹੈ।"
15ਖਾਲੀ ਮਨੁੱਖ “ਜਦੋਂ ਕੋਈ ਭ੍ਰਿਸ਼ਟ ਆਤਮਾ ਕਿਸੇ ਮਨੁੱਖ ਵਿੱਚੋਂ ਬਾਹਰ ਆਉਂਦਾ ਹੈ, ਉਹ ਸੁੱਕੀਆਂ ਥਾਵਾਂ ਵਿੱਚੋਂ ਲੰਘਦਾ ਹੋਇਆ ਅਰਾਮ ਕਰਨ ਲਈ ਜਗ੍ਹਾ ਲੱਭਦਾ ਫ਼ਿਰਦਾ ਹੈ। ਪਰ ਜਦੋਂ ਉਸ ਨੂੰ ਅਰਾਮ ਕਰਨ ਲਈ ਕੋਈ ਥਾਂ ਨਹੀਂ ਲੱਭਦੀ। ਤਾਂ ਉਹ ਆਖਦਾ ਹੈ, ‘ਮੈਂ ਜਿਸ ਘਰ ਨੂੰ ਛੱਡ ਕੇ ਆਇਆ ਸੀ ਉੱਥੇ ਹੀ ਜਾ ਰਿਹਾ ਹਾਂ।’"

16ਫ਼ਿਰ ਉਹ ਵਾਪਸ ਆਉਂਦਾ ਹੈ ਅਤੇ ਜਦੋਂ ਉਹ ਉਸ ਥਾਂ ਨੂੰ ਸਾਫ਼ ਅਤੇ ਸੱਜਿਆ ਸਵਰਿਆ ਵੇਖਦਾ ਹੈ।"
17ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹੜੇ ਉਸ ਨਾਲੋਂ ਵੀ ਵੱਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧ ਭੈੜੀ ਹੋ ਜਾਂਦੀ ਹੈ।”"
18ਜਿਹੜੇ ਮਨੁੱਖ ਵਾਸਤਵ ਵਿੱਚ ਖੁਸ਼ ਹਨ ਜਦੋਂ ਯਿਸੂ ਨੇ ਇਹ ਸਾਰੀਆਂ ਗੱਲਾਂ ਆਖੀਆਂ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਧੰਨ ਹੈ ਉਹ ਮਾਂ ਜਿਸਦੀ ਕੁੱਖੋਂ ਤੂੰ ਜਨਮ ਲਿਆ ਤੇ ਜਿਸਦਾ ਤੂੰ ਦੁੱਧ ਪੀਤਾ ਹੈ।”"
19ਪਰ ਯਿਸੂ ਨੇ ਆਖਿਆ, “ਇਹ ਸੱਚ ਹੈ, ਪਰ ਉਹ ਲੋਕ ਵੱਧੇਰੇ ਧੰਨ ਹੋਣਗੇ ਜੋ ਪਰਮੇਸ਼ੁਰ ਦੇ ਬਚਨਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਦੇ ਮੁਤਾਬਿਕ ਹੀ ਚੱਲਦੇ ਹਨ।”"
20ਸਾਨੂੰ ਸਬੂਤ ਦੇਵੋ ਜਦੋਂ ਉਸ ਦੇ ਕੋਲ ਬਹੁਤ ਲੋਕੀ ਇਕੱਠੇ ਹੁੰਦੇ ਗਏ ਤਾਂ ਉਸ ਨੇ ਆਖਿਆ, “ਇਹ ਭ੍ਰਿਸ਼ਟ ਪੀੜ੍ਹੀ ਹੈ, ਇਹ ਪਰਮੇਸ਼ੁਰ ਦੇ ਸਬੂਤ ਵਜੋਂ ਕਰਿਸ਼ਮੇ ਜਾਂ ਨਿਸ਼ਾਨ ਚਾਹੰਦੀ ਹੈ। ਪਰ ਉਨ੍ਹਾਂ ਨੂੰ ਸਬੂਤ ਵਜੋਂ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ ਸਿਵਾਇ ਯੂਨਾਹ ਦੇ ਕਰਿਸ਼ਮੇ ਤੋਂ।"

21ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਹੋਇਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਲਈ ਹੋਵੇਗਾ।"
22ਨਿਆਂ ਦੇ ਦਿਨ ਦੱਖਣ ਦੀ ਰਾਣੀ ਖੜ੍ਹੀ ਹੋਵੇਗੀ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲੇਗੀ। ਕਿਉਂ? ਕਿਉਂਕਿ ਉਹ ਧਰਤੀ ਦੇ ਦੂਸਰੇ ਸਿਰੇ ਤੋਂ ਸੁਲੇਮਾਨ ਦਾ ਗਿਆਨ ਸੁਨਣ ਲਈ ਆਈ ਸੀ। ਅਤੇ ਵੇਖੋ ਇੱਥੇ ਕੋਈ ਸੁਲੇਮਾਨ ਨਾਲੋਂ ਵੀ ਵੱਡਾ ਹੈ।"
23“ਨਿਆਂ ਦੇ ਦਿਨ ਨੀਨਵਾਹ ਦੇ ਲੋਕ ਖੜ੍ਹੇ ਹੋਣਗੇ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲਣਗੇ। ਕਿਉਂ? ਕਿਉਂਕਿ ਜਦੋਂ ਉਨ੍ਹਾਂ ਨੇ ਯੂਨਾਹ ਦੇ ਪ੍ਰਚਾਰ ਸੁਣੇ ਤਾਂ ਉਨ੍ਹਾਂ ਨੇ ਆਪਣੇ ਹਿਰਦੇ ਬਦਲ ਲਏ ਸਨ। ਅਤੇ ਹੁਣ ਵੇਖੋ ਯੂਨਾਹ ਨਾਲੋਂ ਵੀ ਵੱਧੇਰੇ ਮਹਾਨ ਕੋਈ ਇੱਥੇ ਹੈ।"
24ਦੁਨੀਆਂ ਲਈ ਰੌਸ਼ਨੀ ਬਣੋ “ਕੋਈ ਵੀ ਦੀਵਾ ਜਗਾਕੇ ਉਸ ਨੂੰ ਛੁਪਾਉਂਦਾ ਨਹੀਂ ਜਾਂ ਭਾਂਡੇ ਥੱਲੇ ਨਹੀਂ ਰੱਖਦਾ, ਸਗੋਂ ਇਸ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਕਿ ਇਹ ਆਉਣ ਵਾਲੇ ਲੋਕਾਂ ਦੇ ਰਾਹ ਨੂੰ ਰੌਸ਼ਨ ਕਰੇ।"
25ਤੇਰੀ ਅੱਖ ਤੇਰੇ ਸਰੀਰ ਦਾ ਚਾਨਣ ਹੈ, ਇਸ ਲਈ ਜੇਕਰ ਤੇਰੀਆਂ ਅੱਖਾਂ ਚੰਗੀਆਂ ਹਨ, ਤਾਂ ਤੇਰਾ ਸਾਰਾ ਸਰੀਰ ਵੀ ਚਾਨਣ ਨਾਲ ਭਰਪੂਰ ਹੈ। ਪਰ ਜੇਕਰ ਤੇਰੀਂ ਅੱਖਾਂ ਵਿੱਚ ਖੋਟ ਹੈ ਤਾਂ ਤੇਰਾ ਸਰੀਰ ਵੀ ਹਨੇਰੇ ਨਾਲ ਭਰਪੂਰ ਹੈ।"

26ਇਸ ਲਈ ਸਾਵੱਧਾਨ ਰਹਿਣਾ, ਕਿਤੇ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਨਾ ਹੋ ਜਾਵੇ।"
27ਜੇਕਰ ਤੁਹਾਡਾ ਸਾਰਾ ਸਰੀਰ ਰੌਸ਼ਨੀ ਨਾਲ ਭਰਪੂਰ ਹੈ ਅਤੇ ਜੇ ਇਸਦਾ ਕੋਈ ਵੀ ਅੰਗ ਹਨੇਰੇ ਵਿੱਚ ਨਹੀਂ ਹੈ, ਫ਼ੇਰ ਸਾਰਾ ਸਰੀਰ ਰੌਸ਼ਨੀ ਨਾਲ ਭਰਪੂਰ ਹੋਵੇਗਾ, ਜਿਵੇਂ ਕਿ ਇੱਕ ਦੀਪਕ ਦੀ ਰੌਸ਼ਨੀ ਸਭ ਉੱਤੇ ਚਮਕਦੀ ਹੈ।”"
28ਯਿਸੂ ਵੱਲੋਂ ਫ਼ਰੀਸੀਆਂ ਦੀ ਨਿੰਦਿਆ ਜਦੋਂ ਯਿਸੂ ਗੱਲ ਕਰ ਹਟਿਆ, ਇੱਕ ਫ਼ਰੀਸੀ ਨੇ ਉਸ ਨੂੰ ਆਪਣੇ ਨਾਲ ਭੋਜਨ ਕਰਨ ਲਈ ਬੇਨਤੀ ਕੀਤੀ। ਤਾਂ ਯਿਸੂ ਮੇਜ ਤੇ ਬੈਠ ਗਿਆ।"
29ਪਰ ਫ਼ਰੀਸੀ ਹੈਰਾਨ ਸੀ ਜਦੋਂ ਉਸ ਨੇ ਵੇਖਿਆ ਕਿ ਯਿਸੂ ਨੇ ਭੋਜਨ ਖਾਣ ਤੋਂ ਪਹਿਲਾਂ ਆਪਣੇ ਹੱਥ ਨਹੀਂ ਧੋਤੇ ਸਨ।"
30ਪਰ ਪ੍ਰਭੂ ਨੇ ਉਸ ਨੂੰ ਕਿਹਾ, “ਤੁਸੀਂ ਫ਼ਰੀਸੀ ਆਪਣੇ ਪਿਆਲੇ ਅਤੇ ਥਾਲੀਆਂ ਬਾਹਰੋਂ ਹੀ ਸਾਫ਼ ਕਰਦੇ ਹੋ ਪਰ ਤੁਹਾਡਾ ਅੰਦਰ ਲਾਲਚ ਅਤੇ ਬਦੀ ਨਾਲ ਭਰਪੂਰ ਹੈ।"

31ਹੇ ਮੂਰੱਖੋ! ਕੀ ਜਿਸਨੇ ਬਾਹਰ ਨੂੰ ਬਣਾਇਆ, ਉਸ ਨੇ ਹੀ, ਅੰਦਰ ਨੂੰ ਨਹੀਂ ਬਣਾਇਆ?"
32ਇਸ ਲਈ ਜੋ ਕੁਝ ਵੀ ਅੰਦਰ ਹੈ, ਉਹ ਲੋੜਵੰਦ ਨੂੰ ਦਿਉ। ਫ਼ੇਰ ਤੁਹਾਡੇ ਲਈ ਸਭ ਕੁਝ ਸ਼ੁੱਧ ਹੋ ਜਾਵੇਗਾ।"
33“ਫ਼ਰੀਸੀਓ ਤੁਹਾਡੇ ਤੇ ਲਾਹਨਤ ਹੈ ਕਿਉਂਕਿ ਤੁਸੀਂ ਆਪਣੇ ਪੁਦੀਨੇ, ਹਰਮਲ ਪਤੇ ਅਤੇ ਤੁਹਾਡੇ ਬਾਗ ਵਿੱਚ ਉੱਗੇ ਹੋਰ ਸਾਰੇ ਪੌਦਿਆਂ ਦਾ ਦਸਵੰਧ ਤਾਂ ਦਿੰਦੇ ਹੋ, ਪਰ ਤੁਸੀਂ ਨਿਆਂ ਅਤੇ ਪਰਮੇਸ਼ੁਰ ਦੇ ਪਿਆਰ ਨੂੰ ਟਾਲ ਦਿੰਦੇ ਹੋ। ਪਰ ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਉਹ ਵੀ ਕਰਦੇ ਅਤੇ ਇਨ੍ਹਾਂ ਨੂੰ ਵੀ ਨਾ ਛੱਡਦੇ।"
34“ਫ਼ਰੀਸੀਓ ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਪ੍ਰਾਰਥਨਾ ਸਥਾਨਾਂ ਵਿੱਚ ਮਹੱਤਵਪੂਰਣ ਜਗ੍ਹਾਵਾਂ ਅਤੇ ਬਜਾਰਾਂ ਵਿੱਚ ਸ਼ੁਭਕਾਮਨਾਵਾਂ ਚਾਹੁੰਦੇ ਹੋ।"
35ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਉਨ੍ਹਾਂ ਲੁਕੀਆਂ ਕਬਰਾਂ ਵਰਗੇ ਹੋ ਜਿਨ੍ਹਾਂ ਉੱਤੇ ਲੋਕੀ ਅਨਭੋਲ ਚੱਲਦੇ ਹਨ।”"

36ਨੇਮ ਦੇ ਉਪਦੇਸ਼ਕਾਂ ਵਿੱਚੋਂ ਕਿਸੇ ਇੱਕ ਨੇ ਯਿਸੂ ਨੂੰ ਕਿਹਾ, “ਗੁਰੂ! ਜਦੋਂ ਤੁਸੀਂ ਫ਼ਰੀਸੀਆਂ ਬਾਰੇ ਇਹ ਕੁਝ ਆਖ ਰਹੇ ਹੋ, ਤਾਂ ਤੁਸੀਂ ਸਾਡੀ ਸਭਾ ਨੂੰ ਵੀ ਨਿੰਦ ਰਹੇ ਹੋ।”"
37ਯਿਸੂ ਨੇ ਆਖਿਆ, “ਨੇਮ ਦੇ ਪ੍ਰਚਾਰਕੋ! ਤੁਹਾਡੇ ਤੇ ਲਾਹਨਤ। ਕਿਉਂਕਿ ਤੁਸੀਂ ਲੋਕਾਂ ਤੇ ਇੰਨਾ ਭਾਰ ਪਾਉਂਦੇ ਹੋ, ਜਿਸ ਨੂੰ ਚੁੱਕਣਾ ਉਹ ਬਹੁਤ ਮੁਸ਼ਕਿਲ ਮਹਿਸੂਸ ਕਰਦੇ ਹਨ ਪਰ ਤੁਸੀਂ ਖੁਦ ਇਸ ਨੂੰ ਇੱਕ ਉਂਗਲ ਨਾਲ ਵੀ ਨਹੀਂ ਛੂੰਹਦੇ।"
38ਤੁਹਾਡੇ ਤੇ ਲਾਹਨਤ, ਕਿਉਂਕਿ ਤੁਸੀਂ ਨਬੀਆਂ ਦੇ ਮਕਬਰੇ ਬਣਾਉਂਦੇ ਹੋ ਪਰ ਇਹ ਉਹੀ ਨਬੀ ਹਨ ਜਿਨ੍ਹਾਂ ਨੂੰ ਤੁਹਾਡੇ ਪੁਰਖਿਆਂ ਨੇ ਮਾਰ ਦਿੱਤਾ ਸੀ।"
39ਇਸ ਤਰ੍ਹਾਂ ਤੁਸੀਂ ਸਮੂਹ ਲੋਕਾਂ ਨੂੰ ਦਰਸ਼ਾਉਂਦੇ ਹੋ ਕਿ ਤੁਸੀਂ ਆਪਣੇ ਪੁਰਖਿਆਂ ਦੇ ਕਾਰਜਾਂ ਨਾਲ ਸਹਿਮਤ ਹੋ। ਉਨ੍ਹਾਂ ਨੇ ਨਬੀਆਂ ਨੂੰ ਮਾਰਿਆ ਅਤੇ ਤੁਸੀਂ ਉਨ੍ਹਾਂ ਦੇ ਮਕਬਰੇ ਬਣਵਾਉਂਦੇ ਹੋ।"
You have read Luke 5
39 verses