Lumina
Luke

Luke 6

Luke 6·Punjabi Bible

1ਇਸੇ ਲਈ ਪਰਮੇਸ਼ੁਰ ਦੇ ਗਿਆਨ ਨੇ ਆਖਿਆ, ‘ਮੈਂ ਉਨ੍ਹਾਂ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ। ਉਹ ਉਨ੍ਹਾਂ ਵਿੱਚੋਂ ਕੁਝ ਇੱਕ ਨੂੰ ਮਾਰ ਦੇਣਗੇ ਅਤੇ ਦੂਜਿਆਂ ਨੂੰ ਦੰਡ ਦੇਣਗੇ।’"

2“ਇਸ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਦੁਨੀਆਂ ਦੇ ਮੁੱਢ ਤੋਂ ਹੀ ਨਬੀਆਂ ਨੂੰ ਮਾਰਨ ਦਾ ਫ਼ਲ ਭੁਗਤਨਾ ਪਵੇਗਾ।"

3ਤੁਹਾਨੂੰ ਸਾਰੇ ਕਤਲਾਂ ਦੇ ਫ਼ਲ ਦਾ ਸਾਹਮਣਾ ਕਰਨਾ ਪਵੇਗਾ ਹਾਬਲ ਦੇ ਕਤਲ ਤੋਂ ਲੈ ਕੇ ਜ਼ਕਰਯਾਹ ਦੇ ਕਤਲ ਤੱਕ, ਜੋ ਜਗਵੇਦੀ ਅਤੇ ਮੰਦਰ ਦੇ ਵਿੱਚਕਾਰ ਮਾਰਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਸਭ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਜਿੰਮੇਦਾਰ ਠਹਿਰਾਇਆ ਜਾਵੇਗਾ।"

4“ਨੇਮ ਦੇ ਉਪਦੇਸ਼ਕੋ ਤੁਹਾਡੇ ਤੇ ਲਾਹਨਤ, ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਚੁੱਕ ਲਈ ਹੈ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕੀਤਾ ਅਤੇ ਤੁਸੀਂ ਉਨ੍ਹਾਂ ਨੂੰ ਵੀ ਅੜਚਨ ਪਾਈ ਜਿਹੜੇ ਪ੍ਰਵੇਸ਼ ਕਰਨਾ ਚਾਹੁੰਦੇ ਸਨ।”"

5ਜਦੋਂ ਯਿਸੂ ਉਹ ਥਾਂ ਛੱਡ ਰਿਹਾ ਸੀ ਤਾਂ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਬੜੇ ਸਵਾਲ ਕਰਕੇ ਭਿਆਨਕਤਾ ਨਾਲ ਉਸਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ।"

Luke 6 illustration - Luke Chapter 6

6ਉਹ ਉਸ ਨੂੰ ਅਨੇਕਾਂ ਵਿਛਿਆਂ ਬਾਰੇ ਔਖੇ ਸਵਾਲ ਪੁੱਛਣ ਲੱਗੇ ਤਾਂ ਜੋ ਉਹ ਕੁਝ ਅਜਿਹਾ ਕਹੇ ਜਿਸ ਨੂੰ ਉਹ ਗਲਤ ਸਾਬਿਤ ਕਰ ਸੱਕਣ।"

7ਫ਼ਰੀਸੀਆਂ ਵਰਗੇ ਨਾ ਬਣੋ ਇਸੇ ਵਿੱਚਕਾਰ ਕਈ ਹਜ਼ਾਰ ਲੋਕ ਇਕੱਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।"

8ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦੱਸਿਆ ਨਹੀਂ ਜਾਵੇਗਾ।"

9ਜੋ ਕੁਝ ਤੁਸੀਂ ਹਨੇਰੇ ਵਿੱਚ ਆਖਿਆ ਉਹ ਚਾਨਣ ਵਿੱਚ ਸੁਣਿਆ ਜਾਵੇਗ਼ਾ। ਅਤੇ ਜੋ ਕੁਝ ਗੱਲਾਂ ਤੁਸੀਂ ਬੰਦ ਕਮਰਿਆਂ ਵਿੱਚ ਖੁਸਰ-ਫੁਸਰ ਕਰਦੇ ਹੋ, ਘਰ ਦੇ ਕੋਠਿਆਂ ਉੱਪਰੋਂ ਪੁਕਾਰ ਕੇ ਸੁਣਾਈਆਂ ਜਾਣਗੀਆਂ।”"

10ਸਿਰਫ਼ ਪਰਮੇਸ਼ੁਰ ਤੋਂ ਡਰੋ ਤਾਂ ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੇ ਮਿੱਤਰੋ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਤੋਂ ਨਾ ਡਰੋ ਜੋ ਸਰੀਰ ਨੂੰ ਮਾਰ ਸੱਕਦੇ ਹਨ, ਪਰ ਇਸਤੋਂ ਵੱਧ ਉਹ ਕੁਝ ਨਹੀਂ ਕਰ ਸੱਕਦੇ।"

Luke 6 illustration - Luke Chapter 6

11ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦਾ ਇਖਤਿਆਰ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ।"

12“ਕੀ ਪੰਜ ਚਿੱੜੀਆਂ ਦੋ ਪੈਸਿਆਂ ਲਈ ਨਹੀਂ ਵਿੱਕਦੀਆਂ? ਪਰ ਪਰਮੇਸ਼ੁਰ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਭੁੱਲਦਾ।"

13ਹਾਂ ਪਰਮੇਸ਼ੁਰ ਜਾਣਦਾ ਹੈ ਕਿ ਤੁਹਾਡੇ ਸਿਰ ਉੱਪਰ ਕਿੰਨੇ ਵਾਲ ਹਨ। ਡਰੋ ਨਹੀਂ, ਤੁਸੀਂ ਬਹੁਤ ਸਾਰੇ ਪੰਛੀਆਂ ਨਾਲੋਂ ਕਿਤੇ ਉੱਤਮ ਹੋ।"

14ਯਿਸੂ ਤੋਂ ਸ਼ਰਮਿੰਦਾ ਨਾ ਹੋਵੇ “ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਲੋਕਾਂ ਅੱਗੇ ਇਹ ਇਕਰਾਰ ਕਰੇ ਕਿ ਉਹ ਮੇਰੇ ਨਾਲ ਸੰਬੰਧਿਤ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਸਦਾ ਇਕਰਾਰ ਪਰਮੇਸ਼ੁਰ ਦੇ ਦੂਤਾਂ ਅੱਗੇ ਕਰੇਗਾ ਕਿ ਉਹ ਵਿਅਕਤੀ ਉਸ ਨਾਲ ਸੰਬੰਧਿਤ ਹੈ।"

15ਪਰ ਜੇਕਰ ਕੋਈ ਲੋਕਾਂ ਅੱਗੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਅੱਗੇ ਉਸਦਾ ਵੀ ਇਨਕਾਰ ਕੀਤਾ ਜਾਵੇਗਾ।"

Luke 6 illustration - Luke Chapter 6

16“ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸੱਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।"

17“ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ।"

18ਘਬਰਾਓ ਨਹੀਂ ਕਿਉਂਕਿ ਉਸ ਸਮੇਂ ਪਵਿੱਤਰ ਆਤਮਾ ਤੁਹਾਨੂੰ ਸੂਝ ਦੇਵੇਗਾ ਕਿ ਤੁਹਾਨੂੰ ਕੀ ਆਖਣਾ ਚਾਹੀਦਾ ਹੈ।”"

19ਯਿਸੂ ਦਾ ਸੁਆਰਥ ਬਾਰੇ ਖਬਰਦਾਰ ਕਰਨਾ ਭੀੜ ਵਿੱਚੋਂ ਇੱਕ ਮਨੁੱਖ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਸਾਡੇ ਪਿਤਾ ਦੀ ਸੰਪਤੀ ਮੇਰੇ ਨਾਲ ਵੰਡਣ ਲਈ ਕਹੋ।”"

20ਪਰ ਯਿਸੂ ਨੇ ਉਸ ਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?”"

Luke 6 illustration - Luke Chapter 6

21ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।”"

22ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ।"

23ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।’"

24“ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ।"

25ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’"

Luke 6 illustration - Luke Chapter 6

26“ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’"

27“ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।”"

28ਪਰਮੇਸ਼ੁਰ ਦਾ ਰਾਜ ਪਹਿਲਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂਣ ਲਈ ਜੋ ਖਾਣ ਦੀ ਲੋੜ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸਰੀਰ ਢੱਕਣ ਲਈ ਕੱਪੜਿਆਂ ਦੀ ਫ਼ਿਕਰ ਕਰੋ।"

29ਕਿਉਂਕਿ ਜ਼ਿੰਦਗੀ ਖਾਣ ਤੋਂ ਕਿਤੇ ਵੱਧ ਮਹੱਤਵਯੋਗ ਹੈ ਅਤੇ ਸਰੀਰ ਕੱਪੜਿਆਂ ਨਾਲੋਂ।"

30ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵੱਧ ਮੁੱਲਵਾਨ ਹੋ।"

Luke 6 illustration - Luke Chapter 6

31ਤੁਹਾਡੇ ਵਿੱਚੋਂ ਕੌਣ ਹੈ ਜਿਹੜਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵੱਧਾ ਸੱਕਦਾ ਹੈ।"

32ਇਸ ਲਈ ਜੇਕਰ ਤੁਸੀਂ ਇੰਨੀ ਛੋਟੀ ਗੱਲ ਵੀ ਨਹੀਂ ਕਰ ਸੱਕਦੇ ਤਾਂ ਫ਼ਿਰ ਤੁਸੀਂ ਬਾਕੀ ਗੱਲਾਂ ਬਾਰੇ ਚਿੰਤਾ ਕਿਉਂ ਕਰਦੇ ਹੋ?"

33“ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵੱਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵੱਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ।"

34ਪਰਮੇਸ਼ੁਰ ਤਾਂ ਖੇਤ ਵਿੱਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹੜਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋੜੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵੱਧੇਰੇ ਨਹੀਂ ਸਜਾਵੇਗਾ।"

35“ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ।"

Luke 6 illustration - Luke Chapter 6

36ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਭਾਲਦੀਆਂ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ।"

37ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।"

38ਧਨ ਉੱਤੇ ਨਿਰਭਰ ਨਾ ਹੋਵੋ “ਛੋਟੇ ਇੱਜੜ, ਡਰ ਨਾ! ਕਿਉਂਕਿ ਤੇਰਾ ਪਿਤਾ ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ।"

39ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸ ਨੂੰ ਚੋਰ ਚੁਰਾ ਸੱਕਦਾ ਹੈ ਅਤੇ ਨਾ ਹੀ ਇਸ ਨੂੰ ਕੀੜੇ ਨਸ਼ਟ ਕਰ ਸੱਕਦੇ ਹਨ।"

40ਕਿਉਂਕਿ ਜਿੱਥੇ ਤੁਹਾਡਾ ਖਜਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।"

Luke 6 illustration - Luke Chapter 6

41ਹਮੇਸ਼ਾ ਤਿਆਰ ਰਹੋ “ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ।"

42ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਅਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖੜਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ।"

43ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।"

44ਇਨ੍ਹਾਂ ਨੌਕਰਾਂ ਨੂੰ ਭਾਵੇਂ ਅੱਧੀ ਰਾਤ ਤੱਕ ਜਾਂ ਉਸਤੋਂ ਦੇਰ ਤੱਕ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਕਰਨੀ ਪਵੇ। ਪਰ ਉਹ ਬੜੇ ਖੁਸ਼ ਹੋਣਗੇ ਜੇਕਰ ਉਨ੍ਹਾਂ ਦਾ ਮਾਲਕ ਆਉਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਉਡੀਕ ਵਿੱਚ ਪਾਉਂਦਾ ਹੈ।"

45“ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵੜਨ ਹੀ ਨਾ ਦਿੰਦਾ।"

Luke 6 illustration - Luke Chapter 6

46ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸ ਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”"

47ਵਫਾਦਾਰ ਸੇਵਕ ਕੌਣ ਹੈ? ਪਤਰਸ ਨੇ ਕਿਹਾ, “ਪ੍ਰਭੂ! ਕੀ ਇਹ ਸਿਰਫ਼ ਸਾਡੇ ਲਈ ਆਖ ਰਿਹਾ ਹੈਂ ਜਾਂ ਸਭਨਾ ਲਈ।”"

48ਤਾਂ ਪ੍ਰਭੂ ਨੇ ਆਖਿਆ, “ਉਹ ਕਿਹੜਾ ਸਿਆਣਾ ਅਤੇ ਵਿਸ਼ਵਾਸਯੋਗ ਨੌਕਰ ਹੈ ਜਿਸ ਨੂੰ ਮਾਲਕ ਦੂਜੇ ਨੌਕਰਾਂ ਉੱਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਸਮਗਰੀ ਦੀ ਪੂਰਤੀ ਲਈ ਨਿਯੁਕਤ ਕਰੇਗ਼ਾ?"

49ਧੰਨ ਹੈ ਉਹ ਨੌਕਰ ਜਿਸ ਨੂੰ ਜਦੋਂ ਉਸਦਾ ਮਾਲਕ ਆਵੇ ਤਾਂ ਦਿੱਤਾ ਹੋਇਆ ਕੰਮ ਕਰਦਾ ਪਾਵੇ।"

Chapter Complete

You have read Luke 6

49 verses