Lumina
Luke

Luke 8

Luke 8·Punjabi Bible

1ਵੇਖੋ! ਹੁਣ ਤੁਹਾਡਾ ਘਰ ਖਾਲੀ ਛੱਡ ਦਿੱਤਾ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਉਨੀ ਦੇਰ ਫ਼ਿਰ ਨਹੀਂ ਵੇਖ ਸੱਕਦੇ ਜਦ ਤੀਕ ਤੁਸੀਂ ਇਹ ਨਹੀਂ ਆਖਦੇ, ‘ਉਹ ਧੰਨ ਹੈ! ਜਿਹੜਾ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ”"

2ਕੀ ਸਬਤ ਦੇ ਦਿਨ ਕਿਸੇ ਨੂੰ ਰਾਜੀ ਕਰਨਾ ਯੋਗ ਹੈ? ਇੱਕ ਸਬਤ ਦੇ ਦਿਨ ਯਿਸੂ ਇੱਕ ਪ੍ਰਧਾਨ ਫ਼ਰੀਸੀ ਦੇ ਘਰ ਉਸ ਨਾਲ ਭੋਜਨ ਕਰਨ ਲਈ ਗਿਆ। ਉੱਥੇ ਸਭ ਲੋਕ ਬੜੇ ਧਿਆਨ ਨਾਲ ਯਿਸੂ ਨੂੰ ਵੇਖ ਰਹੇ ਸਨ।"

3ਇੱਕ ਆਦਮੀ ਜਿਸ ਨੂੰ ਜਲੋਧਰੀ ਸੀ ਉਸ ਦੇ ਸਾਹਮਣੇ ਕੀਤਾ ਗਿਆ।"

4ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪੁੱਛਿਆ, “ਸਬਤ ਦੇ ਦਿਨ ਕਿਸੇ ਨੂੰ ਰਾਜੀ ਕਰਨਾ ਠੀਕ ਹੈ ਜਾਂ ਗਲਤ?”"

5ਪਰ ਉਹ ਚੁੱਪ ਵੱਟੀ ਰਹੇ। ਤਾਂ ਯਿਸੂ ਨੇ ਉਸ ਆਦਮੀ ਨੂੰ ਫ਼ੜਕੇ, ਰਾਜੀ ਕੀਤਾ ਅਤੇ ਉਸ ਨੂੰ ਭੇਜ ਦਿਤਾ।"

Luke 8 illustration - Luke Chapter 8

6ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਕਿਹਾ, “ਜੇਕਰ ਤੁਹਾਡਾ ਪੁੱਤਰ ਜਾਂ ਕੋਈ ਕੰਮ ਕਰਦਾ ਜਾਨਵਰ, ਖੂਹ ਵਿੱਚ ਸਬਤ ਦੇ ਦਿਨ ਡਿੱਗ ਪਵੇ, ਤਾਂ ਤੁਸੀਂ ਜਾਣਦੇ ਹੋ ਕਿ ਤੁਸੀਂ ਝੱਟ ਉਸ ਨੂੰ ਖੂਹ ਵਿੱਚੋਂ ਕੱਢ ਲਵੋਂਗੇ।”"

7ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਉਸਦਾ ਜਵਾਬ ਨਾ ਦੇ ਸੱਕੇ, ਜੋ ਯਿਸੂ ਨੇ ਕਿਹਾ ਸੀ।"

8ਆਪਣੇ-ਆਪ ਨੂੰ ਬਹੁਤਾ ਮਹੱਤਵਪੂਰਣ ਨਾ ਸਮਝੋ ਉਸ ਸਮੇਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਵਿੱਚੋਂ ਕੁਝ ਮਹਿਮਾਨ, ਆਪਣੇ ਵਾਸਤੇ, ਉਸ ਖਾਣੇ ਦੀ ਮੇਜ ਤੇ ਮਹੱਤਵਪੂਰਣ ਥਾਵਾਂ ਚੁਣ ਰਹੇ ਸਨ ਤਾਂ ਉਸ ਨੇ ਇਹ ਦ੍ਰਿਸ਼ਟਾਂਤ ਦਿੱਤਾ,"

9“ਜੇਕਰ ਕੋਈ ਵਿਅਕਤੀ ਤੁਹਾਨੂੰ ਵਿਆਹ ਤੇ ਨਿਉਂਤਾ ਦਿੰਦਾ ਹੈ ਤਾਂ ਸਭ ਤੋਂ ਵੱਧੀਆ ਜਗ੍ਹਾ ਤੇ ਨਾ ਬੈਠੇ ਕਿਉਂਕਿ ਹੋ ਸੱਕਦਾ ਹੈ ਕਿ ਮੇਜਬਾਨ ਨੇ ਤੁਹਾਡੇ ਤੋਂ ਵੀ ਵੱਧ ਮਹੱਤਵਪੂਰਣ ਵਿਅਕਤੀ ਨੂੰ ਨਿਉਂਤਾ ਦਿੱਤਾ ਹੋਵੇ।"

10ਜਦੋਂ ਤੁਸੀਂ ਸਭ ਤੋਂ ਵੱਧੀਆ ਜਗ੍ਹਾ ਤੇ ਬੈਠੋ ਹੋ, ਤਾਂ ਹੋ ਸੱਕਦਾ ਕਿ ਮੇਜਬਾਨ ਤੁਹਾਡੇ ਕੋਲ ਆਣਕੇ ਤੁਹਾਨੂੰ ਆਖੇ, ‘ਆਪਣੀ ਜਗ੍ਹਾ ਇਸ ਆਦਮੀ ਨੂੰ ਦਿਉ!’ ਫ਼ੇਰ ਤੁਹਾਨੂੰ ਅਪਮਾਣਿਤਾਂ ਵਾਂਗ ਸਭ ਤੋਂ ਪਿੱਛਲੀ ਥਾਂ ਤੇ ਜਾਕੇ ਬੈਠਣਾ ਪਵੇਗਾ।"

Luke 8 illustration - Luke Chapter 8

11“ਇਸ ਲਈ ਜਦੋਂ ਤੁਹਾਨੂੰ ਕੋਈ ਬੁਲਾਵਾ ਦਿੰਦਾ ਹੈ ਤਾਂ ਜਾਵੋ ਤੇ ਅਜਿਹੀ ਥਾਂ ਤੇ ਬੈਠੋ ਜਿਹੜੀ ਆਮ ਹੋਵੇ ਖਾਸ ਨਹੀਂ। ਤਾਂ ਉਹ ਮਨੁੱਖ ਜਿਸਨੇ ਤੁਹਾਨੂੰ ਸੱਦਾ ਦਿੱਤਾ ਸੀ ਤੁਹਾਡੇ ਕੋਲ ਆਕੇ ਤੁਹਾਨੂੰ ਆਖੇਗਾ, ‘ਮਿੱਤਰ, ਆ ਅਤੇ ਇਸ ਵੱਧ ਮਹੱਤਵਪੂਰਣ ਜਗ੍ਹਾ ਤੇ ਬੈਠ।’ ਤਾਂ ਫ਼ਿਰ ਬਾਕੀ ਸਾਰੇ ਮਹਿਮਾਨਾਂ ਦੇ ਸਾਹਮਣੇ ਤੇਰੀ ਇੱਜ਼ਤ ਹੋਵੇਗੀ।"

12ਹਰ ਕੋਈ ਜੋ ਆਪਣੇ-ਆਪ ਨੂੰ ਮਹਾਨ ਬਣਾਉਂਦਾ ਹੈ ਉਹ ਨਿਮ੍ਰ ਬਣਾਇਆ ਜਾਵੇਗਾ। ਪਰ ਜੋ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਉਸ ਨੂੰ ਮਹਾਨ ਬਣਾਇਆ ਜਾਵੇਗਾ।”"

13ਤੁਹਾਨੂੰ ਇਨਾਮ ਦਿੱਤਾ ਜਾਵੇਗਾ ਤਾਂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, ਜਿਸਨੇ ਉਸ ਨੂੰ ਸੱਦਾ ਦਿੱਤਾ ਸੀ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜਨ ਲਈ ਲੋਕਾਂ ਨੂੰ ਨਿਉਂਤਾ ਦੇਵੇ ਤਾਂ ਸਿਰਫ਼ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਅਤੇ ਧਨਵਾਨ ਗੁਆਂਢੀਆਂ ਨੂੰ ਹੀ ਸੱਦਾ ਨਾ ਦੇਵੀ। ਜੇ ਤੂੰ ਉਨ੍ਹਾਂ ਨੂੰ ਨਿਉਂਤਾ ਦਿੰਦਾ ਹੈਂ ਤਾਂ, ਉਹ ਵੀ ਤੈਨੂੰ ਸੱਦਾ ਦੇਣਗੇ ਅਤੇ ਤੂੰ ਆਪਣਾ ਇਨਾਮ ਪ੍ਰਾਪਤ ਕਰ ਲਵੇਂਗਾ।"

14ਇਸ ਦੀ ਬਜਾਇ, ਜਦੋਂ ਵੀ ਤੂੰ ਦਾਵਤ ਦੇਵੇਂ ਤਾਂ ਗਰੀਬਾਂ, ਲੰਗੜਿਆਂ, ਟੁੰਡਿਆਂ, ਅਤੇ ਅੰਨ੍ਹਿਆਂ ਲੋਕਾਂ ਨੂੰ ਨਿਉਂਤਾ ਦੇ।"

15ਤਾਂ ਤੇਰੇ ਤੇ ਕਿਰਪਾ ਹੋਵੇਗੀ, ਕਿਉਂਕਿ ਇਨ੍ਹਾਂ ਲੋਕਾਂ ਕੋਲ ਤੈਨੂੰ ਬਦਲੇ ਵਿੱਚ ਵਾਪਸ ਦੇਣ ਲਈ ਕੁਝ ਨਹੀਂ ਹੋਵੇਗਾ। ਤਾਂ ਜਦੋਂ ਧਰਮੀ ਲੋਕ ਮੁਰਦਿਆਂ ਵਿੱਚੋਂ ਜੀਅ ਉੱਠਣਗੇ ਤਦ, ਤੈਨੂੰ ਤੇਰਾ ਫ਼ਲ ਦਿੱਤਾ ਜਾਵੇਗਾ।”"

Luke 8 illustration - Luke Chapter 8

16ਵੱਡੇ ਭੋਜਨ ਬਾਰੇ ਇੱਕ ਦ੍ਰਿਸ਼ਟਾਂਤ ਯਿਸੂ ਨਾਲ ਮੇਜ ਤੇ ਬੈਠਾ ਇੱਕ ਆਦਮੀ ਇਹ ਸਾਰੀਆਂ ਗੱਲਾਂ ਸੁਣ ਰਿਹਾ ਸੀ। ਤਾਂ ਉਸ ਆਦਮੀ ਨੇ ਯਿਸੂ ਨੂੰ ਕਿਹਾ, “ਧੰਨ ਹੋਵੇਗਾ ਉਹ ਮਨੁੱਖ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਰੋਟੀ ਖਾਵੇਗਾ।”"

17ਯਿਸੂ ਨੇ ਉਸ ਨੂੰ ਆਖਿਆ, “ਇੱਕ ਵਾਰ ਇੱਕ ਆਦਮੀ ਨੇ ਇੱਕ ਬਹੁਤ ਵੱਡੀ ਦਾਅਵਤ ਦਿੱਤੀ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਨਿਉਂਤਾ ਦਿੱਤਾ।"

18ਜਦੋਂ ਖਾਣ ਦਾ ਵੇਲਾ ਹੋਇਆ ਉਸ ਆਦਮੀ ਨੇ ਆਪਣੇ ਨੌਕਰ ਨੂੰ ਮਹਿਮਾਨਾਂ ਨੂੰ ਬੁਲਾਉਣ ਲਈ ਅਤੇ ਇਹ ਆਖਣ ਲਈ ਭੇਜਿਆ, ‘ਆ ਜਾਵੋ! ਖਾਣਾ ਤਿਆਰ ਹੈ।’"

19ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਆ ਸੱਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’"

20ਦੂਜੇ ਮਨੁੱਖ ਨੇ ਕਿਹਾ, ‘ਮੈਂ ਬਲਦਾਂ ਦੀਆਂ ਪੰਜ ਜੋੜੀਆਂ ਹੁਣੇ-ਹੁਣੇ ਖਰੀਦੀਆਂ ਹਨ, ਅਤੇ ਮੈਂ ਹੁਣ ਉਨ੍ਹਾਂ ਨੂੰ ਦੇਖਣ ਜਾ ਰਿਹਾ ਹਾਂ ਕਿ ਉਹ ਕਿਵੇ ਕੰਮ ਕਰਦੇ ਹਨ, ਇਸ ਲਈ ਮੈਨੂੰ ਖਿਮਾ ਕਰੋ।’"

Luke 8 illustration - Luke Chapter 8

21ਤੀਜੇ ਮਨੁੱਖ ਨੇ ਕਿਹਾ, ‘ਮੇਰਾ ਹੁਣੇ-ਹੁਣੇ ਵਿਆਹ ਹੋਇਆ ਹੈ, ਮੈਂ ਨਹੀਂ ਆ ਸੱਕਦਾ।’"

22“ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬੜਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁੰਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇੱਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’"

23“ਬਾਦ ਵਿੱਚ ਨੌਕਰ ਨੇ ਆਕੇ ਕਿਹਾ, ‘ਮਾਲਕ ਤੂੰ ਮੈਨੂੰ ਜੋ ਕਰਨ ਲਈ ਕਿਹਾ ਮੈਂ ਓਹੀ ਕੀਤਾ, ਹੋਰ ਲੋਕਾਂ ਲਈ ਹਾਲੇ ਵੀ ਬਹੁਤ ਥਾਂ ਖਾਲੀ ਪਈ ਹੈ।’"

24ਮਾਲਕ ਨੇ ਨੌਕਰ ਨੂੰ ਕਿਹਾ, ‘ਵੱਡੀਆਂ ਸੜਕਾਂ ਅਤੇ ਨਗਰਾਂ ਵੱਲ ਜਾ ਅਤੇ ਉਨ੍ਹਾਂ ਲੋਕਾਂ ਨੂੰ ਆਉਣ ਲਈ ਮਜਬੂਰ ਕਰ। ਮੈਂ ਆਪਣੇ ਘਰ ਨੂੰ ਲੋਕਾਂ ਨਾਲ ਭਰਿਆ ਵੇਖਣਾ ਚਾਹੁੰਦਾ ਹਾਂ।"

25ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਵੀ ਨਿਉਂਤਾ ਦਿੱਤਾ ਗਿਆ ਸੀ। ਉਹ ਮੇਰਾ ਰਾਤ ਦਾ ਭੋਜਨ ਕਦੇ ਨਹੀਂ ਕਰਨਗੇ।’”"

Luke 8 illustration - Luke Chapter 8

26ਤੁਹਾਨੂੰ ਅਵਸ਼ ਪਹਿਲਾਂ ਵਿਉਂਤ ਬਨਾਉਣੀ ਚਾਹੀਦੀ ਹੈ ਯਿਸੂ ਨਾਲ ਵੱਡੀ ਭੀੜ ਚੱਲ ਰਹੀ ਸੀ, ਅਤੇ ਯਿਸੂ ਉਨ੍ਹਾਂ ਵੱਲ ਮੁੜਿਆ ਅਤੇ ਆਖਿਆ।"

27“ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬੱਚਿਆਂ ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸੱਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵੱਧ ਆਪਣੀ ਜ਼ਿੰਦਗੀ ਨਾਲੋਂ ਵੀ ਵੱਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।"

28ਕੋਈ ਵੀ ਮਨੁੱਖ ਜਿਹੜਾ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਹੀਂ ਆ ਸੱਕਦਾ ਉਹ ਮੇਰਾ ਚੇਲਾ ਨਹੀਂ ਹੋ ਸੱਕਦਾ।"

29“ਜੇਕਰ ਤੁਸੀਂ ਕੋਈ ਇਮਾਰਤ ਬਨਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਬੈਠਕੇ ਸੋਚਣਾ ਚਾਹੀਦਾ ਹੈ ਕਿ ਇਸ ਉੱਤੇ ਕਿੰਨਾ ਖਰਚਾ ਹੋਵੇਗਾ। ਤੇ ਤੁਹਾਨੂੰ ਇਹ ਵੀ ਹਿਸਾਬ ਲਗਾਉਣਾ ਪਵੇਗਾ ਕਿ ਇਸ ਕਾਰਜ ਦੇ ਪੂਰਾ ਕਰਨ ਲਈ ਕੀ ਤੁਹਾਡੇ ਪਾਸ ਕਾਫ਼ੀ ਧਨ ਹੈ।"

30ਜੇਕਰ ਤੁਸੀਂ ਇੰਝ ਨਹੀਂ ਕਰਦੇ ਹੋ ਤਾਂ ਹੋ ਸੱਕਦਾ ਹੈ ਕਿ ਤੁਸੀਂ ਕੰਮ ਸ਼ੁਰੂ ਤਾਂ ਕਰਵਾ ਲਵੋ ਪਰ ਪੂਰਾ ਕਰਨ ਦੇ ਸਮਰੱਥ ਨਾ ਹੋਵੋ। ਜੇਕਰ ਤੁਸੀਂ ਇਸ ਨੂੰ ਪੂਰਾ ਨਹੀਂ ਕਰ ਸੱਕਦੇ, ਤਾਂ ਜੋ ਕੋਈ ਇਸ ਨੂੰ ਵੇਖੇਗਾ ਤੁਹਾਡੇ ਉੱਤੇ ਹੱਸਣਾ ਸ਼ੁਰੂ ਕਰ ਦੇਵੇਗਾ।"

Luke 8 illustration - Luke Chapter 8

31ਉਹ ਆਖਣਗੇ ‘ਇਸ ਆਦਮੀ ਨੇ ਬਨਾਉਣਾ ਤਾਂ ਸ਼ੁਰੂ ਕਰ ਲਿਆ ਪਰ ਉਹ ਇਸ ਨੂੰ ਮੁਕੰਮਲ ਨਹੀਂ ਕਰ ਸੱਕਾ।’"

32“ਜੇਕਰ ਕੋਈ ਬਾਦਸ਼ਾਹ ਕਿਸੇ ਦੂਸਰੇ ਬਾਦਸ਼ਾਹ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਬੈਠਕੇ ਸੋਚਣਾ ਚਾਹੀਦਾ ਹੈ ਕਿ ਕੀ ਉਹ ਆਪਣੀ ਦਸ ਹਜ਼ਾਰ ਸੈਨਕਾਂ ਦੀ ਸੈਨਾ ਨਾਲ ਉਸ ਰਾਜੇ ਨੂੰ ਹਰਾ ਸੱਕਦਾ ਹੈ ਜੋ ਉਸ ਦੇ ਵਿਰੁੱਧ ਵੀਹ ਹਜ਼ਾਰ ਸੈਨਕਾਂ ਦੀ ਸੈਨਾ ਲੈ ਕੇ ਆਉਂਦਾ ਹੈ?"

33ਜੇਕਰ ਉਹ ਸੋਚਦਾ ਹੈ ਕਿ ਉਹ ਉਸ ਦੂਜੇ ਰਾਜੇ ਨੂੰ ਹਰਾਉਣ ਦੇ ਯੋਗ ਨਹੀਂ ਹੈ, ਤਾਂ ਉਹ ਸ਼ਾਂਤੀ ਦੇ ਕਰਾਰ ਨਾਲ ਆਪਣੇ ਕੁਝ ਆਦਮੀਆਂ ਨੂੰ ਉਸ ਕੋਲ ਭੇਜੇਗਾ।"

34“ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਮੇਰੇ ਪਿੱਛੇ ਲੱਗਣ ਤੋਂ ਪਹਿਲਾਂ ਵਿਉਂਤ ਬਨਾਉਣੀ ਚਾਹੀਦੀ ਹੈ। ਮੇਰੇ ਪਿੱਛੇ ਲੱਗਣ ਲਈ ਤੁਹਾਨੂੰ ਆਪਣੀ ਹਰ ਚੀਜ਼ ਛੱਡਣੀ ਪਵੇਗੀ। ਜੇਕਰ ਤੁਸੀਂ ਅਜਿਹਾ ਨਹੀਂ ਕਰੋਂਗੇ, ਤਾਂ ਤੁਸੀਂ ਮੇਰੇ ਚੇਲੇ ਨਹੀਂ ਹੋ ਸੱਕਦੇ।"

35ਆਪਣਾ ਪ੍ਰਭਾਵ ਨਾ ਛੱਡੋ “ਲੂਣ ਚੰਗਾ ਹੈ, ਪਰ ਜੇਕਰ ਇਹ ਆਪਣਾ ਲੂਣਾਪਣ ਗੁਆ ਲਵੇ ਤਾਂ ਫ਼ਿਰ ਇਹ ਵਿਅਰਥ ਹੈ। ਤੁਸੀਂ ਫ਼ਿਰ ਇਸ ਨੂੰ ਸਲੂਣਾ ਨਹੀਂ ਕਰ ਸੱਕਦੇ।"

Luke 8 illustration - Luke Chapter 8

36ਨਾ ਤਾਂ ਇਹ ਮਿੱਟੀ ਲਈ ਇਸਤੇਮਾਲ ਹੁੰਦਾ ਹੈ ਅਤੇ ਨਾ ਹੀ ਇਸ ਨੂੰ ਖਾਦ ਵਾਂਗ ਇਸਤੇਮਾਲ ਕੀਤਾ ਜਾ ਸੱਕਦਾ ਹੈ। ਲੋਕ ਇਸ ਨੂੰ ਇਵੇਂ ਹੀ ਸੁੱਟ ਦਿੰਦੇ ਹਨ। “ਕੰਨਾਂ ਵਾਲੇ ਵਿਅਕਤੀ ਨੂੰ ਸੁਨਣ ਦਿਉ।”"

37ਸੁਰਗ ਵਿੱਚ ਮੌਜ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਯਿਸੂ ਕੋਲ ਉਸ ਨੂੰ ਸੁਨਣ ਲਈ ਆਏ।"

38ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਸ਼ਿਕਾਇਤ ਕਰਨ ਲੱਗੇ, “ਵੇਖੋ! ਇਹ ਆਦਮੀ ਪਾਪੀ ਲੋਕਾਂ ਨੂੰ ਕਬੂਲਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਪੀਂਦਾ ਵੀ ਹੈ।”"

39ਫ਼ਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਬਿਆਨ ਕੀਤਾ:"

40“ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ। ਤਾਂ ਕੀ ਉਹ ਬਾਕੀ ਦੀਆਂ ਨੜਿੰਨਵੇ ਭੇਡਾਂ ਨੂੰ ਇੱਕਲੀਆਂ ਛੱਡ ਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲੱਭ ਨਾ ਲਵੇ।"

Luke 8 illustration - Luke Chapter 8

41ਤੇ ਜਦੋਂ ਉਸ ਨੂੰ ਉਹ ਗੁਆਚੀ ਹੋਈ ਭੇਡ ਲੱਭ ਜਾਂਦੀ ਹੈ, ਤਾਂ ਉਹ ਮਨੁੱਖ ਬੜਾ ਖੁਸ਼ ਹੁੰਦਾ ਹੈ ਅਤੇ ਖੁਸ਼ੀ ਨਾਲ ਉਸ ਨੂੰ ਆਪਣੇ ਮੋਢਿਆ ਉੱਤੇ ਚੁੱਕ ਲੈਂਦਾ ਹੈ।"

42ਉਹ ਘਰ ਜਾਂਦਾ ਹੈ। ਉਹ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਇਕੱਠਿਆਂ ਕਰਦਾ ਹੈ ਅਤੇ ਉਨ੍ਹਾਂ ਨੂੰ ਆਖਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਆਪਣੀ ਗੁਆਚੀ ਹੋਈ ਭੇਡ ਮਿਲ ਗਈ ਹੈ।’"

43ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਨੜਿੰਨਵਿਆਂ ਚੰਗਿਆਂ ਬੰਦਿਆਂ ਨਾਲੋਂ, ਜਿਨ੍ਹਾਂ ਨੂੰ ਆਪਣੇ ਦਿਲ ਬਦਲਣ ਦੀ ਜ਼ਰੂਰਤ ਨਹੀਂ, ਇੱਕ ਪਾਪੀ ਬੰਦੇ ਲਈ ਸਵਰਗ ਵਿੱਚ ਵੱਧੇਰੇ ਖੁਸ਼ੀ ਹੁਦੀ ਹੈ ਜੋ ਆਪਣੇ ਦਿਲ ਨੂੰ ਬਦਲ ਲੈਂਦਾ ਹੈ।"

44“ਫ਼ਰਜ ਕਰੋ ਇੱਕ ਔਰਤ ਕੋਲ ਦਸ ਚਾਂਦੀ ਦੇ ਸਿੱਕੇ ਹਨ। ਉਨ੍ਹਾਂ ਵਿੱਚੋਂ ਇੱਕ ਗੁਆਚ ਜਾਂਦਾ ਹੈ, ਉਹ ਦੀਵਾ ਜਗਾਉਂਦੀ ਹੈ ਅਤੇ ਧਿਆਨ ਨਾਲ ਉਸ ਗੁਆਚੇ ਹੋਏ ਸਿੱਕੇ ਨੂੰ ਲੱਭਦੀ ਹੋਈ ਸੰਭਰਦੀ ਹੈ, ਜਦੋਂ ਤੱਕ ਕਿ ਉਹ ਉਸ ਨੂੰ ਲੱਭ ਨਹੀਂ ਲੈਂਦੀ।"

45ਜਦੋਂ ਉਹ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲੈਂਦੀ ਹੈ ਤਾਂ ਉਹ ਆਪਣੇ ਮਿੱਤਰਾਂ ਤੇ ਗਆਂਢੀਆਂ ਨੂੰ ਇਕੱਠਿਆ ਕਰਦੀ ਹੈ ਤੇ ਆਖਦੀ ਹੈ, ‘ਮੇਰੇ ਨਾਲ ਰਲ ਕੇ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰਾ ਗੁਆਚਾ ਹੋਇਆ ਸਿੱਕਾ ਲੱਭ ਪਿਆ ਹੈ।’"

Luke 8 illustration - Luke Chapter 8

46ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਦੋਂ ਪ੍ਰਸੰਨਤਾ ਹੁੰਦੀ ਹੈ ਜਦੋਂ ਇੱਕ ਪਾਪੀ ਆਪਣਾ ਦਿਲ ਬਦਲਦਾ ਹੈ।”"

47ਜਿਹੜਾ ਪੁੱਤਰ ਘਰ ਛੱਡ ਕੇ ਗਿਆ ਸੀ ਤਾਂ ਯਿਸੂ ਨੇ ਕਿਹਾ, “ਇੱਕ ਮਨੁੱਖ ਦੇ ਦੋ ਪੁੱਤਰ ਸਨ।"

48ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਨੂੰ ਮੇਰੀ ਜਾਇਦਾਦ ਦਾ ਹਿੱਸਾ ਦੇ ਦੇਵੋ।’ ਤਾਂ ਪਿਤਾ ਨੇ ਜਾਇਦਾਦ ਨੂੰ ਆਪਣੇ ਦੋਹਾਂ ਪੁੱਤਰਾ ਵਿੱਚ ਵੰਡ ਦਿੱਤਾ।"

49“ਥੋੜੇ ਹੀ ਸਮੇਂ ਬਾਅਦ ਛੋਟੇ ਪੁੱਤਰ ਨੇ ਆਪਣੀ ਜਾਇਦਾਦ ਦਾ ਸਾਰਾ ਹਿੱਸਾ ਇਕੱਠਾ ਕੀਤਾ ਅਤੇ ਇੱਕ ਦੂਸਰੇ ਦੇਸ਼ ਦੀ ਯਾਤਰਾ ਨੂੰ ਚੱਲਿਆ ਗਿਆ। ਉਸ ਨੇ ਉੱਥੇ ਜਾਕੇ ਮੂਰੱਖਾਂ ਵਾਂਗ ਆਪਣਾ ਧਨ ਉਡਾ ਦਿੱਤਾ।"

50ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸ ਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ।"

Luke 8 illustration - Luke Chapter 8

51ਉਹ ਉਸ ਦੇਸ਼ ਦੇ ਕਿਸੇ ਨਿਵਾਸੀ ਕੋਲ ਗਿਆ ਤਾਂ ਉਸ ਆਦਮੀ ਨੇ ਉਸ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।"

52ਮੁੰਡਾ ਇੰਨਾ ਭੁੱਖਾ ਸੀ ਕਿ ਜਿਹੜੀਆਂ ਛਿਲਕਾਂ ਸੂਰ ਖਾਂਦੇ ਸਨ ਉਹ ਖਾਣੀਆਂ ਚਾਹੁੰਦਾ ਸੀ। ਪਰ ਕਿਸੇ ਨੇ ਉਸ ਨੂੰ ਖਾਣ ਲਈ ਕੁਝ ਨਾ ਦਿੱਤਾ।"

53“ਤਾਂ ਉਸ ਲੜਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸ ਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇੱਥੇ ਭੁੱਖ ਨਾਲ ਮਰ ਰਿਹਾ ਹਾਂ।"

54ਮੈਂ ਇੱਥੋਂ ਉੱਠ ਕੇ ਆਪਣੇ ਪਿਤਾ ਕੋਲ ਜਾਵਾਂਗਾ ਤੇ ਜਾਕੇ ਉਸ ਨੂੰ ਆਖਾਂਗਾ, ਪਿਤਾ ਜੀ, ਮੈਂ ਪਰਮੇਸ਼ੁਰ ਅਤੇ ਤੁਹਾਡੇ ਵਿਰੁੱਧ ਅੱਗੇ ਪਾਪ ਕੀਤਾ ਹੈ।"

55ਮੈਂ ਤੁਹਾਡਾ ਪੁੱਤਰ ਕਹਾਉਣ ਦੇ ਕਾਬਿਲ ਨਹੀਂ ਹਾਂ ਇਸ ਲਈ ਤੁਸੀਂ ਮੈਨੂੰ ਆਪਣੇ ਇੱਕ ਨੋਕਰ ਦੀ ਤਰ੍ਹਾਂ ਹੀ ਰੱਖ ਲਵੋ।’"

Luke 8 illustration - Luke Chapter 8

56ਸੋ ਪੁੱਤਰ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। ਪੁੱਤਰ ਦੀ ਵਾਪਸੀ “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸ ਦੇ ਪਿਤਾ ਨੇ ਉਸ ਨੂੰ ਆਉਂਦਿਆਂ ਵੇਖਿਆ ਅਤੇ ਉਸ ਉਪਰ ਤਰਸ ਆਇਆ ਅਤੇ ਉਹ ਉਸ ਵੱਲ ਭੱਜਿਆ ਅਤੇ ਉਸ ਨੂੰ ਗਲ ਨਾਲ ਲਾਇਆ ਅਤੇ ਉਸ ਨੂੰ ਚੁੰਮਿਆ।"

Chapter Complete

You have read Luke 8

56 verses