1ਪੁੱਤਰ ਨੇ ਉਸ ਨੂੰ ਆਖਿਆ, ‘ਪਿਤਾ ਜੀ, ਮੈਂ ਪਰਮੇਸ਼ੁਰ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ, ਹੁਣ ਮੈਂ ਇਸ ਕਾਬਿਲ ਨਹੀਂ ਕਿ ਤੁਹਾਡਾ ਪੁੱਤਰ ਸਦਾਵਾਂ।’"
2“ਪਰ ਪਿਤਾ ਨੇ ਆਪਣੇ ਨੋਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵੱਧੀਆ ਕੱਪੜੇ ਲਿਆਓ ਅਤੇ ਉਸ ਨੂੰ ਪੁਆਓ। ਉਸਦੀ ਉਂਗਲ ਚ ਛਾਪ ਪਾਓ ਅਤੇ ਉਸ ਦੇ ਪੈਰਾਂ ਵਿੱਚ ਜੁੱਤੀ ਪੁਆਵੋ।"
3ਇੱਕ ਮੋਟਾ ਵਛਾ ਲਿਆਓ ਅਤੇ ਉਸ ਨੂੰ ਕੱਟੋ। ਅਸੀਂ ਦਾਵਤ ਕਰੀਏ ਅਤੇ ਅਨੰਦ ਕਰੀਏ।"
4ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਹੁਣ ਇਹ ਜਿਉਂਦਾ ਹੈ। ਉਹ ਗੁਆਚ ਗਿਆ ਸੀ ਅਤੇ ਹੁਣ ਲੱਭ ਗਿਆ ਹੈ।’ ਤਾਂ ਸਾਰੇ ਜਸ਼ਨ ਮਨਾਉਣ ਲੱਗੇ।"
5ਵੱਡੇ ਪੁੱਤਰ ਦਾ ਪਰਤਨਾ “ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਵਾਪਸ ਮੁੜ ਰਿਹਾ ਸੀ, ਅਤੇ ਘਰ ਦੇ ਨਜ਼ਦੀਕ ਆਇਆ ਤਾਂ ਉਸ ਨੇ ਨੱਚਣ ਅਤੇ ਗਾਉਣ ਦੀਆਂ ਅਵਾਜ਼ਾਂ ਸੁਣੀਆਂ।"

6ਉਸ ਨੇ ਇੱਕ ਨੌਕਰ ਨੂੰ ਸੱਦਿਆ ਅਤੇ ਪੁੱਛਿਆ, ‘ਇਹ ਸਭ ਕੀ ਹੋ ਰਿਹਾ ਹੈ?’"
7ਨੌਕਰ ਨੇ ਆਖਿਆ, ‘ਤੁਹਾਡਾ ਭਰਾ ਵਾਪਸ ਆ ਗਿਆ ਹੈ। ਤੁਹਾਡੇ ਪਿਤਾ ਜੀ ਬਹੁਤ ਖੁਸ਼ ਹਨ, ਕਿਉਂਕਿ ਉਹ ਠੀਕ-ਠਾਕ ਘਰ ਵਾਪਸ ਆ ਗਿਆ ਹੈ, ਇਸ ਲਈ ਉਸ ਨੇ ਦਾਅਵਤ ਲਈ ਸਭ ਤੋਂ ਮੋਟਾ ਵੱਛਾ ਵੱਢਿਆ ਹੈ।’"
8“ਵੱਡਾ ਪੁੱਤਰ ਇੰਨਾ ਗੁੱਸੇ ਵਿੱਚ ਸੀ ਕਿ ਉਹ ਖੁਸ਼ੀ ਵਿੱਚ ਸ਼ਰੀਕ ਨਹੀਂ ਹੋਣਾ ਚਾਹੁੰਦਾ ਸੀ। ਫ਼ੇਰ ਉਸਦਾ ਪਿਤਾ ਬਾਹਰ ਆਇਆ ਅਤੇ ਉਸ ਨੂੰ ਅੰਦਰ ਆਉਣ ਦੀ ਬੇਨਤੀ ਕੀਤੀ।"
9ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਂ ਇੰਨੇ ਸਾਲਾਂ ਤੋਂ ਤੁਹਾਡੀ ਸੇਵਾ ਕਰ ਰਿਹਾ ਹਾਂ ਅਤੇ ਮੈਂ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਕਦੇ ਵੀ ਮੈਨੂੰ ਮੇਰੇ ਮਿੱਤਰਾਂ ਨਾਲ ਦਾਅਵਤ ਕਰਨ ਲਈ ਇੱਕ ਬੱਕਰੀ ਵੀ ਨਹੀਂ ਦਿੱਤੀ।"
10ਪਰ ਜਦੋਂ ਤੁਹਾਡਾ ਇਹ ਪੁੱਤਰ ਜਿਹੜਾ ਕੰਜਰੀਆਂ ਤੇ ਤੁਹਾਡਾ ਸਾਰਾ ਪੈਸਾ ਬਰਬਾਦ ਕਰਕੇ ਵਾਪਸ ਆਇਆ ਹੈ, ਉਸ ਲਈ ਤੁਸੀਂ ਮੋਟਾ ਵੱਛਾ ਵੱਢਿਆ ਹੈ।’"

11“ਪਰ ਪਿਤਾ ਨੇ ਵੱਡੇ ਪੁੱਤਰ ਨੂੰ ਕਿਹਾ, ‘ਪੁੱਤਰ ਤੂੰ ਹਮੇਸ਼ਾ ਮੇਰੇ ਕੋਲ ਹੈਂ, ਇਸ ਲਈ ਜੋ ਕੁਝ ਮੇਰਾ ਹੈ ਸੋ ਤੇਰਾ ਹੀ ਹੈ।"
12ਪਰ ਸਾਨੂੰ ਦਾਅਵਤ ਕਰਨੀ ਚਾਹੀਦੀ ਹੈ ਅਤੇ ਖੁਸ਼ ਹੋਣਾ ਚਾਹੀਦਾ ਹੈ ਕਿਉਂਕਿ ਇਹ ਤੇਰਾ ਭਰਾ, ਮਰ ਗਿਆ ਸੀ, ਪਰ ਉਹ ਫ਼ਿਰ ਜਿਉਂਦਾ ਹੋ ਗਿਆ ਹੈ। ਜਿਹੜਾ ਗੁਆਚਿਆ ਹੋਇਆ ਸੀ ਹੁਣ ਲੱਭ ਗਿਆ ਹੈ।’”"
13ਸੱਚਾ ਧਨ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਇੱਕ ਵਾਰ ਇੱਕ ਬੜਾ ਧਨਵਾਨ ਆਦਮੀ ਸੀ। ਉਸ ਨੇ ਆਪਣਾ ਕਾਰੋਬਾਰ ਸੰਭਾਲਣ ਲਈ ਇੱਕ ਮੁਖਤਿਆਰ ਰੱਖਿਆ। ਬਾਦ ਵਿੱਚ ਉਸ ਨੂੰ ਪਤਾ ਚੱਲਿਆ ਕਿ ਉਸਦਾ ਮੁਖਤਿਆਰ ਉਸ ਨਾਲ ਧੋਖਾ ਕਰ ਰਿਹਾ ਹੈ।"
14ਤਾਂ ਉਸ ਨੇ ਉਸ ਨੂੰ ਅੰਦਰ ਬੁਲਾਇਆ ਅਤੇ ਕਿਹਾ, ‘ਤੇਰੇ ਬਾਰੇ ਮੈਂ ਇਹ ਸਭ ਕੀ ਸੁਣ ਰਿਹਾ ਹਾਂ। ਮੈਨੂੰ ਮੇਰੇ ਸਾਰੇ ਪੈਸੇ ਦਾ ਹਿਸਾਬ ਦੇ। ਤੂੰ ਇਸ ਤੋਂ ਬਾਦ ਮੇਰਾ ਮੁਖਤਿਆਰ ਨਹੀਂ ਹੋ ਸੱਕਦਾ।’"
15“ਬਾਅਦ ਵਿੱਚ ਮੁਖਤਿਆਰ ਨੇ ਆਪਣੇ ਮਨ ਵਿੱਚ ਸੋਚਿਆ, ‘ਹੁਣ ਮੈਂ ਕੀ ਕਰਾਂਗਾ? ਮੇਰਾ ਮਾਲਕ ਤਾਂ ਮੈਨੂੰ ਮੇਰੀ ਨੋਕਰੀ ਤੋਂ ਹਟਾ ਰਿਹਾ ਹੈ। ਮੇਰੇ ਵਿੱਚ ਖੋਦਣ ਦੀ ਤਾਕਤ ਨਹੀਂ ਹੈ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।"

16ਮੈਂ ਜਾਣ ਗਿਆ ਕਿ ਮੈਂ ਕੀ ਕਰਾਂ, ਜਿਸ ਵੇਲੇ ਮੈਂ ਮੁਖਤਿਆਰੀ ਤੋਂ ਹਟਾਇਆ ਜਾਵਾਂਗਾ, ਮੈਂ ਕੁਝ ਅਜਿਹਾ ਕਰਾਂਗਾ ਕਿ ਲੋਕ ਆਪਣੇ ਘਰਾਂ ਵਿੱਚ ਮੇਰਾ ਸਵਾਗਤ ਕਰਨਗੇ।’"
17“ਤਾਂ ਉਸ ਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ-ਇੱਕ ਕਰਕੇ ਆਪਣੇ ਕੋਲ ਸੱਦਿਆ ਅਤੇ ਪਹਿਲੇ ਨੂੰ ਕਿਹਾ, ‘ਤੂੰ ਮੇਰੇ ਮਾਲਕ ਦਾ ਕਿੰਨਾ ਦੇਣਾ ਹੈ।’"
18ਉਸ ਮਨੁੱਖ ਨੇ ਆਖਿਆ, ‘ਮੈਂ ਉਸ ਦੇ ਜੈਤੂਨ ਦੇ ਤੇਲ ਦੇ ਅੱਠ ਹਜ਼ਾਰ ਪੌਂਡ ਦੇਣੇ ਹਨ।’ ਤਾਂ ਮੁਖਤਿਆਰ ਨੇ ਉਸ ਨੂੰ ਕਿਹਾ, ‘ਆਪਣੀ ਵਹੀ ਲੈ ਅਤੇ ਬੈਠਕੇ ਚਾਰ ਹਜ਼ਾਰ ਪੌਂਡ ਲਿਖ ਦੇ।’"
19“ਤਾਂ ਮੁਖਤਿਆਰ ਨੇ ਦੂਸਰੇ ਆਦਮੀ ਨੂੰ ਸੱਦਿਆ, ‘ਤੂੰ ਮੇਰੇ ਮਾਲਕ ਦੇ ਕਿੰਨੇ ਦੇਣੇ ਹਨ?’ ਉਸ ਮਨੁੱਖ ਨੇ ਜਵਾਬ ਦਿੱਤਾ, ‘ਮੈਂ ਉਸ ਨੂੰ ਕਣਕ ਦੇ ਸੱਠ ਹਜ਼ਾਰ ਪੌਂਡ ਦੇਣਦਾਰ ਹਾਂ’, ਮੁਖਤਿਆਰ ਨੇ ਉਸ ਨੂੰ ਆਖਿਆ, ‘ਆਪਣੀ ਵਹੀ ਲੈ ਅਤੇ ਛੇਤੀ ਬੈਠ ਕੇ ਪੰਜਾਹ ਹਜ਼ਾਰ ਪੌਂਡ ਲਿਖ ਦੇ।’"
20“ਬਾਅਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸ ਨੇ ਬੜੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵੱਧੇਰੇ ਚਲਾਕੀ ਕਰਦੇ ਹਨ।"

21“ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਲਈ ਦੋਸਤ ਪ੍ਰਾਪਤ ਕਰਨ ਵਾਸਤੇ ਤੁਹਾਡੇ ਕੋਲ ਜਿੰਨੀ ਵੀ ਦੁਨਿਆਵੀ ਦੌਲਤ ਹੈ, ਇਸਤੇਮਾਲ ਕਰੋ। ਜਦੋਂ ਦੁਨਿਆਵੀ ਦੌਲਤ ਮੁੱਕ ਜਾਵੇਗੀ ਤਾਂ ਤੁਹਾਡਾ ਸਦੀਵੀ ਘਰਾਂ ਵਿੱਚ ਸੁਆਗਤ ਕੀਤਾ ਜਾਵੇਗਾ।"
22ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸੱਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸੱਕਦਾ ਹੈ।"
23ਜੇਕਰ ਤੁਸੀਂ ਇਹ ਸਾਬਤ ਨਹੀਂ ਕਰ ਸੱਕਦੇ ਕਿ ਤੁਸੀਂ ਦੁਨਿਆਵੀ ਦੌਲਤ ਨਾਲ ਵਿਸ਼ਵਾਸਯੋਗ ਹੋ, ਤਾਂ ਫ਼ਿਰ ਤੁਹਾਨੂੰ ਸੱਚੀ ਦੌਲਤ ਕੌਣ ਸੌਂਪੇਗਾ?"
24ਜੇਕਰ ਤੁਸੀਂ ਇਹ ਸਾਬਤ ਨਹੀਂ ਕਰਦੇ ਕਿ ਤੁਸੀਂ ਦੂਜਿਆਂ ਦੀ ਮਲਕੀਅਤ ਨਾਲ ਵਫਾਦਾਰ ਨਹੀਂ ਹੋ ਤਾਂ ਫ਼ਿਰ ਤੁਹਾਨੂੰ ਆਪਣੇ ਲਈ ਕੌਣ ਮਲਕੀਅਤ ਦੇਵੇਗਾ?"
25“ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪਰਮੇਸ਼ੁਰ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸੱਕਦੇ।”"

26ਪਰਮੇਸ਼ੁਰ ਦਾ ਨੇਮ ਨਹੀਂ ਬਦਲਿਆ ਜਾ ਸੱਕਦਾ ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ।"
27ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਹਮਣੇ ਆਪਣੇ-ਆਪ ਨੂੰ ਬੜਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪਰਮੇਸ਼ੁਰ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”"
28“ਪਰਮੇਸ਼ੁਰ ਜਾਣਦਾ ਹੈ ਕਿ ਲੋਕ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦੀ ਯੂਹੰਨਾ ਦੇ ਸਮੇਂ ਤੱਕ ਮੁਨਾਦੀ ਹੋ ਚੁੱਕੀ ਸੀ। ਉਸਤੋਂ ਬਾਦ ਪਰਮੇਸ਼ੁਰ ਦੇ ਰਾਜ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਪਰਮੇਸ਼ੁਰ ਦੇ ਰਾਜ ਵਿੱਚ ਆਉਣ ਲਈ ਜੋਰ-ਜਬਰਦਸਤੀ ਕਰ ਰਹੇ ਹਨ।"
29ਸ਼ਰ੍ਹਾ ਦੇ ਇੱਕ ਅੱਖਰ ਦੇ ਇੱਕ ਹਿੱਸੇ ਦੇ ਬਦਲਣ ਨਾਲੋਂ ਅਕਾਸ਼ ਅਤੇ ਧਰਤੀ ਦਾ ਮਿਟ ਜਾਣਾ ਸੌਖਾ ਹੈ।"
30ਤਲਾਕ ਅਤੇ ਦੂਜਾ ਵਿਆਹ “ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।”"

31ਅਮੀਰ ਆਦਮੀ ਅਤੇ ਲਾਜ਼ਰ ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।"
32ਉੱਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸਰੀਰ ਫ਼ੋੜਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ।"
33ਉਸ ਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸ ਦੇ ਫ਼ੋੜਿਆਂ ਨੂੰ ਵੀ ਚੱਟਦੇ।"
34“ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸ ਨੂੰ ਲਿਆ ਅਤੇ ਅਬਰਾਹਾਮ ਗੋਦ ਵਿੱਚ ਜਾ ਰੱਖਿਆ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ।"
35ਉਸ ਨੇ ਪਤਾਲ ਵਿੱਚੋਂ ਜਿੱਥੇ ਉਹ ਦੁੱਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।"

36ਤਾਂ ਉਸ ਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿੱਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁੱਖ ਝੱਲ ਰਿਹਾ ਹਾਂ।’"
37“ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾੜੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁੱਖ ਭੋਗ ਰਿਹਾ ਹੈ ਤੇ ਤੂੰ ਦੁੱਖ।"
38ਇਸਤੋਂ ਇਲਾਵਾ ਤੁਹਾਡੇ ਤੇ ਸਾਡੇ ਵਿੱਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਅਗਰ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਤਾਂ ਉਹ ਉਧਰ ਨਹੀਂ ਜਾ ਸੱਕਦਾ ਅਤੇ ਨਾ ਹੀ ਕੋਈ ਉਧਰੋਂ ਇਧਰ ਆ ਸੱਕਦਾ ਹੈ।’"
39“ਤਾਂ ਅਮੀਰ ਆਦਮੀ ਨੇ ਕਿਹਾ ‘ਫ਼ੇਰ ਪਿਤਾ ਅਬਰਾਹਾਮ ਮੈਂ ਤੇਰੇ ਅੱਗੇ ਲਾਜ਼ਰ ਨੂੰ ਧਰਤੀ ਤੇ ਮੇਰੇ ਪਿਤਾ ਦੇ ਘਰ ਭੇਜਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ਮੇਰੇ ਪੰਜ ਭਰਾ ਹਨ।"
40ਲਾਜ਼ਰ ਜਾਕੇ ਮੇਰੇ ਭਰਾਵਾਂ ਨੂੰ ਚੁਕੰਨਾ ਕਰ ਆਵੇ ਕਿ ਉਹ ਇਸ ਪਤਾਲ ਦੇ ਨਰਕ ਕੁੰਡ ਵਿੱਚ ਨਾ ਆਉਣ।’"

41“ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ।’"
42“ਪਰ ਉਸ ਧਨਵਾਨ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ! ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਕੋਲ ਜਾਵੇ ਤਾਂ ਉਹ ਵਿਸ਼ਵਾਸ ਕਰਨਗੇ ਅਤੇ ਆਪਣੇ ਦਿਲ ਅਤੇ ਜੀਵਨ ਬਦਲ ਲੈਣਗੇ।’"
43“ਪਰ ਅਬਰਾਹਾਮ ਨੇ ਉਸ ਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸ ਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੋਵੇ।’”"
44ਪਾਪਾਂ ਦਾ ਕਾਰਣ ਨਾ ਬਣੋ ਅਤੇ ਮਾਫ਼ੀ ਲਈ ਤਿਆਰ ਰਹੋ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਯਕੀਨੀ ਤੌਰ ਤੇ ਅਜਿਹੀਆਂ ਗੱਲਾਂ ਹੋਣਗੀਆਂ ਜੋ ਲੋਕਾਂ ਲਈ ਪਾਪ ਦਾ ਕਾਰਣ ਬਣਨਗੀਆਂ। ਪਰ ਇਹ ਉਸ ਬੰਦੇ ਲਈ ਭਿਆਨਕ ਹੋਵੇਗਾ ਜੋ ਇਨ੍ਹਾਂ ਗੱਲਾਂ ਦਾ ਕਾਰਣ ਹੋਵੇਗਾ।"
45ਇਨ੍ਹਾਂ ਕਮਜ਼ੋਰ ਲੋਕਾਂ ਨੂੰ ਪਾਪ ਕਮਾਉਣ ਦਾ ਕਾਰਣ ਬਨਣ ਨਾਲੋਂ ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲ ਵਿੱਚ ਚੱਕੀ ਦਾ ਪੁੜ ਬੰਨ੍ਹਕੇ ਉਸ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ।"

46ਖਬਰਦਾਰ ਰਹੋ! “ਜੇਕਰ ਤੁਹਾਡਾ ਭਰਾ ਪਾਪ ਕਰੇ ਤਾਂ ਉਸ ਨੂੰ ਦੱਸੋ ਕਿ ਉਹ ਗਲਤ ਹੈ। ਜੇਕਰ ਉਹ ਮਾਫ਼ੀ ਮੰਗਦਾ ਹੈ ਤਾਂ ਉਸ ਨੂੰ ਮਾਫ਼ ਕਰ ਦਿਉ।"
47ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸ ਨੂੰ ਖਿਮਾ ਕਰ ਦਿਉ।”"
48ਤੇਰਾ ਵਿਸ਼ਵਾਸ ਕਿੰਨਾ ਵੱਡਾ ਹੈ ਰਸੂਲਾਂ ਨੇ ਯਿਸੂ ਨੂੰ ਕਿਹਾ, “ਸਾਡਾ ਵਿਸ਼ਵਾਸ ਵੱਧਾ।”"
49ਪ੍ਰਭੂ ਨੇ ਆਖਿਆ, “ਜੇਕਰ ਤੁਹਾਨੂੰ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਵੀ ਹੁਕਮ ਦੇ ਸੱਕਦੇ ਹੋ, ‘ਜਾ, ਆਪਣੇ-ਆਪ ਨੂੰ ਉਖਾੜ ਤੇ ਸਮੁੰਦਰ ਵਿੱਚ ਲੱਗ ਜਾ’ ਤਾਂ ਉਹ ਤੁਹਾਡੀ ਗੱਲ ਮੰਨ ਲਵੇਗਾ।"
50ਚੰਗੇ ਸੇਵਕ ਬਣੋ “ਫ਼ਰਜ ਕਰੋ ਤੁਹਾਡੇ ਵਿੱਚੋਂ ਕਿਸੇ ਇੱਕ ਕੋਲ ਨੇਕਰ ਹੋਵੇ ਜੋ ਖੇਤਾਂ ਵਿੱਚ ਕੰਮ ਕਰਦਾ ਹੋਵੇ, ਹੱਲ ਵਾਹੁੰਦਾ ਹੋਵੇ ਜਾਂ ਭੇਡਾਂ ਦੀ ਰੱਖਵਾਲੀ ਕਰਦਾ ਹੋਵੇ, ਜਦੋਂ ਉਹ ਖੇਤ ਤੋਂ ਵਾਪਸ ਆਉਂਦਾ ਹੈ, ਕੀ ਤੁਸੀਂ ਉਸ ਨੂੰ ਆਖੋਂਗੇ, ‘ਛੇਤੀ ਆ ਅਤੇ ਭੋਜਨ ਲਈ ਬੈਠ ਜਾ?’"

51ਨਹੀਂ! ਤੁਸੀਂ ਆਪਣੇ ਸੇਵਕ ਨੂੰ ਆਖੋਂਗੇ, ‘ਮੇਰੇ ਲਈ ਰਾਤ ਦਾ ਭੋਜਨ ਤਿਆਰ ਕਰ, ਕੱਪੜੇ ਪਾ ਅਤੇ ਜਦੋਂ ਤੀਕ ਮੈਂ ਖਾਂਦਾ ਤੇ ਪੀਂਦਾ ਹਾਂ, ਮੇਰੀ ਸੇਵਾ ਕਰ। ਫ਼ਿਰ ਤੂੰ ਖਾ ਪੀ ਸੱਕਦਾ ਹੈਂ।"
52ਕੀ ਉਹ ਆਪਣੇ ਆਦੇਸ਼ ਨੂੰ ਮੰਨਣ ਲਈ ਅਤੇ ਆਪਣੇ ਉਸ ਨੋਕਰ ਦਾ ਧੰਨਵਾਦ ਕਰਨ ਲਈ ਮਜਬੂਰ ਹੈ।"
53ਇਸੇ ਤਰ੍ਹਾਂ ਤੁਹਾਡੇ ਨਾਲ ਹੁੰਦਾ ਹੈ? ਜੇ ਤੁਸੀਂ ਉਹ ਸਭ ਕੁਝ ਉਵੇਂ ਹੀ ਕੀਤਾ ਹੈ, ਜਿਵੇਂ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਤਾਂ ਤੁਹਾਨੂੰ ਆਖਣਾ ਚਾਹੀਦਾ ਹੈ ਕਿ ਅਸੀਂ ਕਿਸੇ ਖਾਸ ਧੰਨਵਾਦ ਦੇ ਲਾਇੱਕ ਨਹੀਂ। ਅਸੀਂ ਤਾਂ ਸਿਰਫ਼ ਉਹੀ ਕੁਝ ਕੀਤਾ ਹੈ ਜੋ ਕੁਝ ਸਾਨੂੰ ਕਰਨਾ ਚਾਹੀਦਾ ਹੈ।’”"
54ਧੰਨਵਾਦੀ ਬਣੋ ਜਦੋਂ ਯਿਸੂ ਯਰੂਸ਼ਲਮ ਵੱਲ ਜਾ ਰਿਹਾ ਸੀ। ਉਹ ਗਲੀਲ ਅਤੇ ਸਾਮਰਿਯਾ ਰਾਹੀਂ ਲੰਘਿਆ।"
55ਜਦੋਂ ਉਹ ਇੱਕ ਪਿੰਡ ਵਿੱਚ ਵੜ ਰਿਹਾ ਸੀ, ਉੱਥੇ ਉਸ ਨੂੰ ਦਸ ਕੋੜ੍ਹੀ ਮਿਲੇ। ਉਹ ਉਸ ਤੋਂ ਥੋੜੀ ਦੂਰੀ ਤੇ ਖੜ੍ਹੇ ਹੋ ਗਏ।"

56ਪਰ ਉਨ੍ਹਾਂ ਸਾਰਿਆਂ ਨੇ ਉਸ ਅੱਗੇ ਤਰਲਾ ਕੀਤਾ, “ਯਿਸੂ ਸੁਆਮੀ, ਕਿਰਪਾ ਕਰਕੇ ਸਾਡੇ ਤੇ ਰਹਿਮ ਕਰ।”"
57ਜਦੋਂ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਵੇਖਿਆ ਤਾਂ ਕਿਹਾ, “ਜਾਓ ਅਤੇ ਆਪਣੇ-ਆਪ ਨੂੰ ਜਾਕੇ ਜਾਜਕਾਂ ਨੂੰ ਦਿਖਾਵੋ।” ਜਦੋਂ ਉਹ ਦਸ ਆਦਮੀ ਜਾਜਕਾਂ ਵੱਲ ਜਾ ਰਹੇ ਸਨ ਤਾਂ ਉਹ ਠੀਕ ਹੋ ਚੁੱਕੇ ਸਨ।"
58ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪਰਮੇਸ਼ੁਰ ਦੀ ਉਸਤਤਿ ਕਰਨ ਲੱਗਾ।"
59ਉਸ ਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਧੰਨਵਾਦ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ।"
60ਯਿਸੂ ਨੇ ਜਵਾਬ ਦਿੱਤਾ, “ਕੀ ਸਾਰੇ ਦਸ ਚੰਗੇ ਨਹੀਂ ਹੋਏ, ਬਾਕੀ ਦੇ ਨੌ ਕਿੱਥੇ ਹਨ?"

61ਕੀ ਇਹ ਵਿਦੇਸ਼ੀ ਸਾਮਰਿਯਾ ਤੋਂ ਹੈ, ਜੋ ਸਿਰਫ ਇੱਕ ਪਰਮੇਸ਼ੁਰ ਦੀ ਉਸਤਤਿ ਲਈ ਵਾਪਸ ਆਇਆ ਹੈ?”"
62ਤਦ ਯਿਸੂ ਨੇ ਉਸ ਨੂੰ ਆਖਿਆ, “ਖੜ੍ਹਾ ਹੋ! ਅਤੇ ਜਾ। ਤੇਰੇ ਵਿਸ਼ਵਾਸ ਨੇ ਹੀ ਤੈਨੂੰ ਰਾਜੀ ਕੀਤਾ ਹੈ।”"
You have read Luke 9
62 verses