Lumina
Malachi

Defective Sacrifices

Malachi 1·Punjabi Bible

1ਯਿਸੂ ਨੇ ਇਹ ਸੁਣਕੇ ਫ਼ਰੀਸੀਆਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ।"

2ਤੁਸੀਂ ਜਾਓ ਅਤੇ ਇਸ ਦਾ ਅਰਥ ਸਮਝੋ: ‘ਮੈਂ ਜਾਨਵਰਾਂ ਦਾ ਬਲੀਦਾਨ ਨਹੀਂ ਚਾਹੁੰਦਾ। ਮੈਂ ਲੋਕਾਂ ਵਿੱਚਕਾਰ ਮਿਹਰ ਚਾਹੁੰਦਾ ਹਾਂ।’ ਮੈਂ ਚੰਗੇ ਲੋਕਾਂ ਨੂੰ ਸੱਦਾ ਦੇਣ ਨਹੀਂ ਆਇਆ। ਮੈਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ।”"

3ਯਿਸੂ ਬਾਕੀ ਦੇ ਧਾਰਮਿਕ ਯਹੂਦੀਆਂ ਵਰਗਾ ਨਹੀਂ ਤਦ ਯੂਹੰਨਾ ਦੇ ਚੇਲਿਆਂ ਨੇ ਉਸ ਦੇ ਕੋਲ ਆਣ ਕੇ ਕਿਹਾ, “ਇਸਦਾ ਕੀ ਕਾਰਣ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”"

4ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾੜੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸੱਕਦੇ ਜਦੋਂ ਤੱਕ ਲਾੜਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ।"

5“ਕੋਈ ਵੀ ਨਵੇਂ ਕੱਪੜੇ ਦੀ ਟਾਕੀ ਪਾਟੇ ਹੋਏ ਪੁਰਾਣੇ ਕੱਪੜੇ ਤੇ ਨਹੀਂ ਲਾਉਂਦਾ, ਜੇਕਰ ਉਹ ਅਜਿਹਾ ਕਰਦਾ ਹੈ, ਤਾਂ ਟਾਕੀ ਸੁੰਗੜ ਜਾਵੇਗੀ ਅਤੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਉਹ ਛੇਕ ਹੋਰ ਵੀ ਖਰਾਬ ਦਿਸੇਗਾ।"

Malachi 1 illustration - Malachi Chapter 1

6ਕੋਈ ਵੀ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ। ਮੰਨ ਲਵੋ ਕਿ ਉਹ ਅਜਿਹਾ ਕਰਨ, ਤਾਂ ਪੁਰਾਣੀਆਂ ਮਸ਼ਕਾਂ ਪਾਟ ਜਾਣਗੀਆਂ, ਮੈਅ ਵਗ ਜਾਵੇਗੀ ਅਤੇ ਮਸ਼ਕਾਂ ਦਾ ਨਾਸ਼ ਹੋ ਜਾਵੇਗਾ। ਇਸ ਲਈ ਲੋਕ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ। ਇਸ ਤਰ੍ਹਾਂ, ਮੈਅ ਅਤੇ ਮਸ਼ਕਾਂ ਦੋਵੇ ਚੰਗੀਆਂ ਰਹਿੰਦੀਆਂ ਹਨ।”"

7ਯਿਸੂ ਦਾ ਮੋਈ ਕੁੜੀ ਨੂੰ ਪ੍ਰਾਣ ਦੇਣਾ ਅਤੇ ਬਿਮਾਰ ਔਰਤ ਨੂੰ ਰਾਜ਼ੀ ਕਰਨਾ ਜਦ ਯਿਸੂ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਤਾਂ ਪ੍ਰਰਥਨਾ ਸਥਾਨ ਦੇ ਇੱਕ ਆਗੂ ਨੇ ਆਣਕੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, “ਮੇਰੀ ਬੇਟੀ ਹੁਣੇ ਮਰੀ ਹੈ। ਪਰ ਤੁਸੀਂ ਆਓ ਅਤੇ ਆਕੇ ਉਸ ਨੂੰ ਆਪਣੇ ਹੱਥ ਨਾਲ ਛੂਹੋ ਉਹ ਫ਼ੇਰ ਜੀ ਪਵੇਗੀ।”"

8ਫ਼ੇਰ ਯਿਸੂ ਉੱਠਿਆ ਅਤੇ ਆਪਣੇ ਚੇਲਿਆਂ ਸਣੇ ਉਸ ਦੇ ਮਗਰ ਤੁਰ ਪਿਆ।"

9ਉੱਥੇ ਇੱਕ ਔਰਤ, ਜਿਸਦੇ ਬਾਰ੍ਹਾਂ ਵਰ੍ਹਿਆਂ ਤੋਂ ਲਹੂ ਵਗ ਰਿਹਾ ਸੀ, ਉਸ ਨੇ ਪਿੱਛੋ ਦੀ ਆਣਕੇ ਯਿਸੂ ਦੇ ਚੋਗੇ ਦਾ ਪੱਲਾ ਛੋਹਿਆ।"

10ਕਿਉਂਕਿ ਉਸ ਨੇ ਸੋਚਿਆ, “ਜੇਕਰ ਮੈਂ ਸਿਰਫ਼ ਉਸ ਦੇ ਚੋਗੇ ਨੂੰ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”"

Malachi 1 illustration - Malachi Chapter 1

11ਯਿਸੂ ਮੁੜਿਆ ਅਤੇ ਉਸ ਨੂੰ ਵੇਖਕੇ ਆਖਿਆ: “ਪਿਆਰੀ ਔਰਤ ਖੁਸ਼ ਰਹਿ। ਤੇਰੀ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।” ਉਹ ਔਰਤ ਉਸੇ ਪਲ ਚੰਗੀ ਹੋ ਗਈ।"

12ਫ਼ੇਰ ਯਿਸੂ ਪੂਜਾ ਸਥਾਨ ਦੇ ਆਗੂ ਦੇ ਘਰ ਗਿਆ। ਅਤੇ ਯਿਸੂ ਨੇ ਵੇਖਿਆ ਕੁਝ ਲੋਕ ਜਨਾਜ਼ੇ ਵਾਸਤੇ ਸੰਗੀਤਕ ਧੁਨੀ ਪੈਦਾ ਕਰ ਰਹੇ ਸਨ ਅਤੇ ਉੱਥੇ ਕੁੜੀ ਨੂੰ ਮਰੀ ਵੇਖਕੇ ਰੋ-ਪਿਟ ਰਹੇ ਹਨ।"

13ਤਾਂ ਉਸ ਨੇ ਆਖਿਆ, “ਚਲੇ ਜਾਵੋ, ਕਿਉਂਕਿ ਕੁੜੀ ਮਰੀ ਨਹੀਂ ਸਗੋਂ ਸੁੱਤੀ ਪਈ ਹੈ,” ਪਰ ਉਹ ਉਸ ਉੱਤੇ ਹੱਸੇ।"

14ਜਦੋਂ ਲੋਕਾਂ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ, ਤਾਂ ਉਹ ਉਸ ਕਮਰੇ ਵਿੱਚ ਗਿਆ ਜਿੱਥੇ ਕੁੜੀ ਸੀ। ਉਸ ਨੇ ਉਸਦਾ ਹੱਥ ਫ਼ੜਿਆ, ਅਤੇ ਉਹ ਖੜ੍ਹੀ ਹੋ ਗਈ,"

Chapter Complete

You have read Malachi 1

14 verses