1ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸ ਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ।"
2ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।"
3ਜਾਓ ਅਤੇ ਪ੍ਰਚਾਰ ਕਰੋ ‘ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।’"
4ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦਿਆਂ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸ ਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ।"
5ਆਪਣੇ ਕਮਰ ਕਸਿਆਂ ਵਿੱਚ ਸੋਨਾ, ਚਾਂਦੀ ਨਾ ਤਾਂਬਾ ਕੁਝ ਵੀ ਨਾ ਲਿਓ।"

6ਨਾ ਹੀ ਆਪਣੇ ਨਾਲ ਕੋਈ ਝੋਲਾ ਚੁੱਕੋ। ਆਪਣੇ ਸਫ਼ਰ ਵਿੱਚ ਸਿਰਫ਼ ਉਹੀ ਕੱਪੜੇ ਅਤੇ ਉਹੀ ਜੁੱਤੀ ਲਿਓ ਜਿਹੜੀ ਤੁਸੀਂ ਪਾਈ ਹੋਈ ਹੈ। ਨਾ ਹੀ ਤੁਸੀਂ ਆਪਣੇ ਨਾਲ ਲਾਠੀ ਲੈਣੀ ਹੈ। ਇੱਕ ਕਾਮੇ ਨੂੰ ਹੱਕ ਹੈ ਕਿ ਜੋ ਉਸ ਨੂੰ ਚਾਹੀਦਾ ਲੈ ਸੱਕਦਾ ਹੈ।"
7“ਜਦ ਤੁਸੀਂ ਕਿਸੇ ਨਗਰ ਜਾਂ ਸ਼ਹਿਰ ਵਿੱਚ ਵੜੋ ਤਾਂ ਇਹ ਪੁੱਛੋ ਕਿ ਇੱਥੇ ਲਾਇੱਕ ਮਨੁੱਖ ਕੌਣ ਹੈ। ਅਤੇ ਜਿੰਨਾ ਚਿਰ ਕਿਤੇ ਹੋਰ ਨਾ ਜਾਵੋ ਉੱਥੇ ਹੀ ਠਹਿਰੇ ਰਹੋ।"
8ਅਤੇ ਉਸ ਘਰ ਵਿੱਚ ਵੜਦਿਆਂ ਹੀ ਉਸਦੀ ਸੁੱਖ ਮੰਗੋ।"
9ਜੇਕਰ ਉਸ ਘਰ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਹਨ। ਜੋ ਸ਼ਾਂਤੀ ਤੁਸੀਂ ਉਨ੍ਹਾਂ ਲਈ ਚਾਹੀ ਉਹ ਉਨ੍ਹਾਂ ਦੀ ਹੋਵੇ। ਪਰ ਜੇਕਰ ਉਹ ਤੁਹਾਡਾ ਸੁਆਗਤ ਨਹੀਂ ਕਰਦੇ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਨਹੀਂ ਹਨ। ਤਾਂ ਜੋ ਸ਼ਾਂਤੀ ਤੁਸੀਂ ਉਨ੍ਹਾਂ ਨੂੰ ਬਖਸ਼ੀ ਉਹ ਵਾਪਸ ਲੈ ਲਵੋ।"
10ਜੇਕਰ ਕੋਈ ਘਰ ਜਾਂ ਸ਼ਹਿਰ ਤੁਹਾਡਾ ਸੁਆਗਤ ਨਾ ਕਰੇ, ਅਤੇ ਤੁਹਾਡੇ ਸ਼ਬਦਾਂ ਵੱਲ ਧਿਆਨ ਨਾ ਦੇਵੇ, ਤਾਂ ਜਦੋਂ ਤੁਸੀਂ ਉਹ ਜਗ੍ਹਾ ਛੱਡੋਂ ਤਾਂ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।"

11ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਦਾ ਹਾਲ ਸਦੂਮ ਅਤੇ ਅਮੂਰਾਹ ਦੇ ਦੇਸ਼ ਨਾਲੋਂ ਵੀ ਭਿਆਨਕ ਹੋਵੇਗਾ।"
12ਯਿਸੂ ਦਾ ਮੁਸ਼ਕਲਾਂ ਬਾਰੇ ਖਬਰਦਾਰ ਕਰਨਾ “ਸੁਣੋ! ਮੈਂ ਤੁਹਾਨੂੰ ਭੇਡਾਂ ਵਾਂਗ ਬਘਿਆੜਾਂ ਵਿੱਚ ਭੇਜਦਾ ਹਾਂ। ਸੋ ਤੁਸੀਂ ਸਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।"
13ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਨਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋੜੇ ਮਾਰਨਗੇ।"
14ਤੁਸੀਂ ਮੇਰੇ ਕਾਰਣ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਵੋਗੇ। ਤੁਸੀਂ ਮੇਰੇ ਬਾਰੇ ਉਨ੍ਹਾਂ ਰਾਜਿਆਂ, ਰਾਜਪਾਲਾਂ ਅਤੇ ਲੋਕਾਂ ਨੂੰ ਦੱਸੋਂਗੇ ਜਿਹੜੇ ਗੈਰ-ਯਹੂਦੀ ਹਨ।"
15ਪਰ ਜਦੋਂ ਲੋਕ ਤੁਹਾਨੂੰ ਗਿਰਫ਼ਤਾਰ ਕਰਨ, ਤਾਂ ਇਹ ਚਿੰਤਾ ਨਾ ਕਰੋ ਕਿ ਇਸ ਬਾਰੇ ਕੀ ਆਖੀਏ ਅਤੇ ਉਨ੍ਹਾਂ ਨੂੰ ਕਿਵੇਂ ਦੱਸੀਏ। ਕਿਉਂਕਿ ਜਿਹੜੇ ਤੁਹਾਨੂੰ ਸ਼ਬਦ ਆਖਣੇ ਚਾਹੀਦੇ ਹਨ ਉਹ ਉਸੇ ਘੜੀ ਤੁਹਾਨੂੰ ਦਿੱਤੇ ਜਾਣਗੇ।"

16ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋਵੋਂਗੇ, ਸਗੋਂ ਤੁਹਾਡੇ ਪਿਤਾ ਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੋਵੇਗਾ।"
17“ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਅਪਣੇ ਬੱਚਿਆਂ ਦੇ ਵਿਰੁੱਧ ਖੜ੍ਹੇ ਹੋ ਜਾਣਗੇ ਅਤੇ ਬੱਚੇ ਆਪਣੇ ਮਾਪਿਆਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ।"
18ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ।"
You have read Malachi 3
18 verses