1ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚੱਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।"
2“ਕੋਈ ਵੀ ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਅਤੇ ਕੋਈ ਨੌਕਰ ਆਪਣੇ ਮਾਲਕ ਨਾਲੋਂ ਵੱਡਾ ਨਹੀਂ"
3ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ‘ਮਾਲਕ ਨੂੰ ਬਆਲ-ਜ਼ਬੂਲ’ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸੱਦਿਆ ਜਾਵੇਗਾ।"
4ਪਰਮੇਸ਼ੁਰ ਤੋਂ ਡਰੋ ਲੋਕਾਂ ਤੋਂ ਨਹੀਂ “ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹੜੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ।"
5ਜੋ ਕੁਝ ਵੀ ਮੈਂ ਤੁਹਾਨੂੰ ਹਨੇਰੇ ਵਿੱਚ ਆਖ ਰਿਹਾ ਹਾਂ ਤੁਸੀਂ ਉਸ ਨੂੰ ਚਾਨਣ ਵਿੱਚ ਆਖੋ ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋਂ ਉਸਦਾ ਖੁੱਲੇਆਮ ਪ੍ਰਚਾਰ ਕਰੋ।"

6“ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ।"
You have read Malachi 4
6 verses