1ਯਿਸੂ ਸਵਰਗ ਨੂੰ ਵਾਪਸ ਜਾਂਦਾ ਹੈ ਜਦੋਂ ਯਿਸੂ ਉਨ੍ਹਾਂ ਨਾਲ ਗੱਲ ਕਰ ਹਟਿਆ, ਤਾਂ ਉਹ ਉੱਪਰ ਸਵਰਗ ਵਿੱਚ ਚੁੱਕ ਲਿਆ ਗਿਆ ਅਤੇ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।"
2ਤਾਂ ਉਸ ਦੇ ਚੇਲੇ ਚੱਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।"
3ਲੂਕਾ ਯਿਸੂ ਦੇ ਜਨਮ ਬਾਰੇ ਲਿਖਦਾ ਹੈ ਪਿਆਰੇ ਥਿਉਫ਼ਿਲੁਸ, ਜੋ ਘਟਨਾਵਾਂ ਸਾਡੇ ਦਰਮਿਆਨ ਵਾਪਰੀਆਂ ਹਨ, ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦਾ ਇਤਿਹਾਸ ਲਿਖਣ ਦੀ ਕੋਸ਼ਿਸ਼ ਕੀਤੀ ਹੈ।"
4ਜੋ ਕੁਝ ਅਸੀਂ ਦੂਜਿਆਂ ਕੋਲੋਂ ਸਿੱਖਿਆ ਉਨ੍ਹਾਂ ਨੇ ਵੀ ਉਹੀ ਗੱਲਾਂ ਲਿਖੀਆਂ ਹਨ। ਇਹ ਉਨ੍ਹਾਂ ਵੱਲੋਂ ਹੈ ਜਿਨ੍ਹਾਂ ਨੇ ਮੁਢੋਂ ਹੀ ਇਹ ਵਾਪਰਦਿਆਂ ਆਪਣੀ ਅੱਖੀਂ ਵੇਖਿਆ ਅਤੇ ਜਿਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਕੇ ਪਰਮੇਸ਼ੁਰ ਦੀ ਸੇਵਾ ਕੀਤੀ।"
5ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬੜੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ।"

6ਤਾਂ ਜੋ ਤੁਸੀਂ ਜਾਣ ਸੱਕੋਂ ਕਿ ਤੁਹਾਨੂੰ ਜੋ ਕੁਝ ਵੀ ਸਿੱਖਾਇਆ ਗਿਆ ਹੈ ਉਹ ਸਭ ਸੱਚ ਹੈ।"
7ਜ਼ਕਰਯਾਹ ਅਤੇ ਇਲੀਸਬਤ ਉਨ੍ਹਾਂ ਦਿਨਾਂ ਵਿੱਚ ਜਦੋਂ ਹੇਰੋਦੇਸ ਯਹੂਦਿਯਾ ਵਿੱਚ ਰਾਜ ਕਰਦਾ ਸੀ, ਉੱਥੇ ਜ਼ਕਰਯਾਹ ਨਾਉਂ ਦਾ ਇੱਕ ਜਾਜਕ ਸੀ। ਉਹ ਅਬੀਯਾਹ ਦੇ ਜਾਜਕ ਸਮੂਹ ਵਿੱਚੋਂ ਸੀ ਅਤੇ ਉਸਦੀ ਪਤਨੀ ਦਾ ਨਾਉਂ ਇਲੀਸਬਤ ਸੀ ਅਤੇ ਉਹ ਹਾਰੂਨ ਦੇ ਖਾਨਦਾਨ ਵਿੱਚੋਂ ਸੀ।"
8ਉਹ ਦੋਨੋਂ ਜੀਅ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਬੜੇ ਚੰਗੇ ਸਨ, ਉਨ੍ਹਾਂ ਨੇ ਪ੍ਰਭੂ ਦੇ ਸਾਰੇ ਆਦੇਸ਼ਾਂ ਅਤੇ ਅਸੂਲਾਂ ਨੂੰ ਬੜੇ ਧਿਆਨ ਨਾਲ ਮੰਨਿਆ। ਉਹ ਦੋਨੋ ਜਨੇ ਦੋਸ਼ ਰਹਿਤ ਸਨ।"
9ਪਰ ਜ਼ਕਰਯਾਹ ਅਤੇ ਇਲੀਸਬਤ ਦੇ ਕੋਈ ਔਲਾਦ ਨਹੀਂ ਸੀ। ਇਲੀਸਬਤ ਬਾਂਝ ਸੀ ਅਤੇ ਉਹ ਦੋਵੇਂ ਵੱਡੀ ਉਮਰ ਦੇ ਸਨ।"
10ਜ਼ਕਰਯਾਹ ਆਪਣੇ ਸਮੂਹ ਲਈ ਮੰਦਰ ਵਿੱਚ ਜਾਜਕ ਦੇ ਤੌਰ ਤੇ ਕਾਰਜ ਕਰਦਾ ਸੀ। ਉਹ ਉੱਥੇ ਪਰਮੇਸ਼ੁਰ ਨੂੰ ਸੇਵਾ ਭੇਟ ਕਰਨ ਲਈ ਉਪਸਥਿਤ ਸੀ।"

11ਜਦੋਂ ਉਸ ਦੇ ਸਮੂਹ ਦੀ ਵਾਰੀ ਆਈ, ਤਾਂ ਉਸ ਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ।"
12ਜਿਸ ਵਕਤ ਧੂਪ ਧੁਖਾਉਣ ਦਾ ਵੇਲਾ ਸੀ, ਸਾਰੇ ਲੋਕ ਇਕੱਠੇ ਹੋਕੇ ਮੰਦਰ ਦੇ ਬਾਹਰ ਪ੍ਰਾਰਥਨਾ ਕਰ ਰਹੇ ਸਨ।"
13ਤਦ ਜ਼ਕਰ੍ਯਾਹ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਪ੍ਰਭੂ ਦਾ ਇੱਕ ਦੂਤ ਖਲੋਤਾ ਦਿਖਿਆ।"
14ਜਦੋਂ ਜ਼ਕਰਯਾਹ ਨੇ ਦੂਤ ਨੂੰ ਵੇਖਿਆ ਤਾਂ ਉਹ ਬੜਾ ਘਬਰਾ ਗਿਆ ਅਤੇ ਡਰ ਨੇ ਉਸ ਨੂੰ ਘੇਰ ਲਿਆ।"
15ਫ਼ੇਰ ਦੂਤ ਨੇ ਉਸ ਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪਰਮੇਸ਼ੁਰ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ।"

16ਤੈਨੂੰ ਬੜੀ ਖੁਸ਼ੀ ਅਤੇ ਅਨੰਦ ਮਿਲੇਗਾ ਅਤੇ ਬਹੁਤ ਸਾਰੇ ਹੋਰ ਲੋਕ ਵੀ ਯੂਹੰਨਾ ਦੀ ਜੰਮਣ ਤੇ ਖੁਸ਼ ਹੋਣਗੇ।"
17ਕਿਉਂ ਕਿ ਉਹ ਪ੍ਰਭੂ ਦੀ ਦ੍ਰਿਸ਼ਟੀ ਵਿੱਚ ਮਹਾਨ ਹੋਵੇਗਾ। ਉਹ ਕਦੇ ਵੀ ਕੋਈ ਮੈਅ ਜਾਂ ਨਸ਼ੀਲੀ ਚੀਜ਼ ਨਹੀਂ ਪੀਵੇਗਾ। ਅਤੇ ਉਹ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਪੈਦਾ ਹੋਵੇਗਾ।"
18“ਉਹ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਪ੍ਰਭੂ ਉਨ੍ਹਾਂ ਦੇ ਪਰਮੇਸ਼ੁਰ ਵੱਲ ਵਾਪਸ ਲਿਆਵੇਗਾ।"
19ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸ ਦੇ ਬੱਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹੜੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।”"
20ਜ਼ਕਰਯਾਹ ਨੇ ਦੂਤ ਨੂੰ ਪੁੱਛਿਆ, “ਮੈਨੂੰ ਕਿਵੇਂ ਪਤਾ ਲੱਗੇ ਕਿ ਜੋ ਤੂੰ ਆਖਿਆ ਹੈ ਉਹ ਸੱਚ ਹੈ ਕਿਉਂਕਿ ਮੇਰੀ ਪਤਨੀ ਅਤੇ ਮੈਂ ਖੁਦ ਕਾਫ਼ੀ ਬੁੱਢੇ ਹੋ ਗਏ ਹਾਂ।”"

21ਦੂਤ ਨੇ ਫ਼ਰਮਾਇਆ, “ਮੈਂ ਜ਼ਿਬਰਾਏਲ ਹਾਂ ਜੋ ਕਿ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹੈ। ਮੈਨੂੰ ਤੇਰੇ ਨਾਲ ਗੱਲਾਂ ਕਰਨ ਅਤੇ ਤੈਨੂੰ ਇਹ ਖੁਸ਼ਖਬਰੀ ਦੱਸਣ ਲਈ ਭੇਜਿਆ ਗਿਆ ਹੈ।"
22ਹੁਣ ਸੁਣ, ਜਦੋਂ ਤੱਕ ਇਹ ਗੱਲਾਂ ਪੂਰੀਆਂ ਨਾ ਹੋ ਜਾਣ ਤੂੰ ਚੁੱਪ ਰਹੇਂਗਾ ਅਤੇ ਬੋਲਣ ਦੇ ਯੋਗ ਨਹੀਂ ਹੋਵੇਂਗਾ। ਕਿਉਂ ਕਿ ਤੂੰ ਮੇਰੀਆਂ ਆਖੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ, ਜਿਹੜੀਆਂ ਨਿਯੁਕਤ ਸਮੇਂ ਤੇ ਪੂਰੀਆਂ ਹੋਣਗੀਆਂ।”"
23ਬਾਹਰ ਲੋਕ ਅਜੇ ਵੀ ਜ਼ਕਰਯਾਹ ਦਾ ਇੰਤਜ਼ਾਰ ਕਰ ਰਹੇ ਸਨ। ਉਹ ਹੈਰਾਨ ਸਨ ਕਿ ਉਸ ਨੇ ਮੰਦਰ ਅੰਦਰ ਇੰਨਾ ਸਮਾਂ ਲਾਇਆ।"
24ਜਦੋਂ ਉਹ ਬਾਹਰ ਆਇਆ ਤਾਂ ਉਹ ਲੋਕਾਂ ਨਾਲ ਗੱਲ ਨਾ ਕਰ ਸੱਕਿਆ। ਉਸ ਨੇ ਮੰਦਰ ਵਿੱਚ ਕੋਈ ਦਰਸ਼ਨ ਵੇਖਿਆ ਸੀ, ਕਿਉਂਕਿ ਉਹ ਗੂੰਗਾ ਹੋ ਗਿਆ ਸੀ ਅਤੇ ਉਹ ਸਿਰਫ਼ ਲੋਕਾਂ ਨਾਲ ਇਸ਼ਾਰੇ ਹੀ ਕਰ ਸੱਕਿਆ।"
25ਜਦੋਂ ਉਸ ਦੀ ਸੇਵਾ ਮੁਕੰਮਲ ਹੋ ਗਈ ਤਾਂ ਉਹ ਘਰ ਵਾਪਿਸ ਮੁੜ ਆਇਆ।"

26ਫ਼ਿਰ ਕੁਝ ਦਿਨਾਂ ਪਿੱਛੋਂ ਉਸਦੀ ਪਤਨੀ ਇਲੀਸਬਤ ਗਰਭਵਤੀ ਹੋ ਗਈ ਅਤੇ ਉਹ ਪੰਜ ਮਹੀਨਿਆਂ ਵਾਸਤੇ ਘਰੋਂ ਬਾਹਰ ਨਾ ਗਈ। ਉਸ ਨੇ ਆਖਿਆ,"
27“ਪ੍ਰਭੂ ਨੇ ਮੇਰੀ ਹਾਲਤ ਵੇਖੀ ਸੀ ਅਤੇ ਹੁਣ ਮੇਰੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਹੈ। ਉਸ ਨੇ ਲੋਕਾਂ ਅੱਗੇ ਮੇਰਾ ਬਾਂਝ ਹੋਣ ਦਾ ਕਲੰਕ ਦੂਰ ਕਰਨ ਲਈ ਕਾਰਵਾਈ ਕੀਤੀ।”"
28ਕੁਆਰੀ ਮਰਿਯਮ ਜਦੋਂ ਇਲੀਸਬਤ ਗਰਭ ਅਵਸਥਾ ਦੇ ਛੇਵੇਂ ਮਹੀਨੇ ਵਿੱਚ ਸੀ ਤਾਂ ਜ਼ਿਬਰਾਏਲ ਦੂਤ ਨੂੰ ਪਰਮੇਸ਼ੁਰ ਦੇ ਵੱਲੋਂ ਨਾਸਰਤ ਨਾਮੀ ਗਲੀਲ ਦੇ ਇੱਕ ਨਗਰ ਦੇ ਵਿੱਚ ਇੱਕ ਕੁਆਰੀ ਕੁੜੀ ਕੋਲ ਭੇਜਿਆ ਗਿਆ। ਉਸ ਕੁੜੀ ਦੀ ਦਾਊਦ ਦੇ ਪਰਿਵਾਰ ਵਿੱਚੋਂ ਯੂਸੁਫ਼ ਨਾਉਂ ਦੇ ਇੱਕ ਆਦਮੀ ਨਾਲ ਕੁੜਮਾਈ ਹੋਈ ਸੀ, ਅਤੇ ਉਸ ਕੁੜੀ ਦਾ ਨਾਮ ਮਰਿਯਮ ਸੀ।"
29ਦੂਤ ਉਸ ਕੁੜੀ ਕੋਲ ਆਇਆ ਅਤੇ ਆਖਿਆ, “ਮੁਬਾਰਕ ਹੋਵੇ! ਪ੍ਰਭੂ ਤੇਰੇ ਨਾਲ ਹੈ ਅਤੇ ਤੇਰੇ ਤੇ ਪ੍ਰਭੂ ਨੇ ਆਪਣੀ ਕਿਰਪਾ ਵਿਖਾਈ ਹੈ।”"
30ਜਦੋਂ ਉਸ ਨੇ ਦੂਤ ਦੇ ਸ਼ਬਦ ਸੁਣੇ, ਉਹ ਪਰੇਸ਼ਾਨ ਹੋ ਗਈ ਅਤੇ ਘਬਰਾ ਗਈ। ਉਹ ਸੋਚਣ ਲੱਗੀ, “ਇਸ ਸ਼ੁਭਕਾਮਨਾ ਦਾ ਕੀ ਅਰਥ ਹੋਇਆ।”"

31ਦੂਤ ਨੇ ਉਸ ਨੂੰ ਆਖਿਆ, “ਮਰਿਯਮ, ਤੂੰ ਘਬਰਾ ਨਾ, ਕਿਉਂ ਕਿ ਪਰਮੇਸ਼ੁਰ ਤੇਰੇ ਤੇ ਬੜਾ ਪ੍ਰਸੰਨ ਹੈ।"
32ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਜਣੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ।"
33ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ।"
34ਉਹ ਹਮੇਸ਼ਾ ਲਈ ਇਸਰਾਏਲੀਆਂ ਤੇ ਹਕੂਮਤ ਕਰੇਗਾ ਅਤੇ ਉਸਦਾ ਰਾਜ ਕਦੀ ਵੀ ਖਤਮ ਨਹੀਂ ਹੋਵੇਗਾ।”"
35ਤਾਂ ਮਰਿਯਮ ਨੇ ਦੂਤ ਨੂੰ ਪੁੱਛਿਆ, “ਇਹ ਕਿਵੇਂ ਵਾਪਰੇਗਾ? ਮੈਂ ਤਾਂ ਅਜੇ ਕੁਆਰੀ ਹਾਂ!”"

36ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਉੱਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਛਾਇਆ ਕਰੇਗੀ ਅਤੇ ਇਸ ਲਈ ਜਿਹੜਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।"
37ਅਤੇ ਸੁਣ, ਤੇਰੀ ਰਿਸ਼ਤੇਦਾਰ ਇਲੀਸਬਤ ਵੀ ਗਰਭਵਤੀ ਹੈ। ਭਾਵੇਂ ਉਹ ਬੜੀ ਬੁੱਢੀ ਹੈ ਪਰ ਉਸ ਨੂੰ ਬੱਚਾ ਹੋਣ ਵਾਲਾ ਹੈ। ਉਹ ਔਰਤ, ਜਿਸ ਨੂੰ ਲੋਕ ਬਾਂਝ ਆਖਦੇ ਸਨ, ਇਸ ਨੂੰ ਗਰਭਵਤੀ ਹੋਈ ਨੂੰ ਛੇ ਮਹੀਨੇ ਹੋ ਗਏ ਹਨ!"
38ਕਿਉਂ ਕਿ ਪਰਮੇਸ਼ੁਰ ਲਈ ਕੁਝ ਵੀ ਅਸੰਭਵ ਨਹੀਂ ਹੈ।”"
39ਮਰਿਯਮ ਨੇ ਕਿਹਾ, “ਮੈਂ ਤਾਂ ਪ੍ਰਭੂ ਦੀ ਦਾਸੀ ਹਾਂ ਸੋ ਮੇਰੇ ਨਾਲ ਸਭ ਤੇਰੇ ਕਹੇ ਅਨੁਸਾਰ ਹੀ ਵਾਪਰੇ!” ਤਦ ਦੂਤ ਉਸ ਪਾਸੋਂ ਚੱਲਾ ਗਿਆ।"
40ਮਰਿਯਮ ਦਾ ਜ਼ਕਰਯਾਹ ਅਤੇ ਇਲੀਸਬਤ ਕੋਲ ਜਾਣਾ ਮਰਿਯਮ ਤਿਆਰ ਹੋਈ ਅਤੇ ਛੇਤੀ ਹੀ ਯਹੂਦਿਯਾ ਦੇ ਪਹਾੜੀ ਇਲਾਕੇ ਦੇ ਇੱਕ ਨਗਰ ਨੂੰ ਗਈ।"

41ਫ਼ਿਰ ਉਹ ਜ਼ਕਰਯਾਹ ਦੇ ਘਰ ਜਾ ਵੜੀ ਅਤੇ ਇਲੀਸਬਤ ਨੂੰ ਸਲਾਮ ਕੀਤਾ।"
42ਜਦੋਂ ਇਲੀਸਬਤ ਨੇ ਮਰਿਯਮ ਦੀਆਂ ਸ਼ੁਭਕਾਮਨਾਵਾਂ ਸੁਣੀਆਂ ਤਾਂ ਉਸਦੀ ਕੁੱਖ ਵਿੱਚ ਬੱਚਾ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਈ।"
43ਉਸ ਨੇ ਉੱਚੀ ਅਵਾਜ਼ ਵਿੱਚ ਆਖਿਆ, “ਤੂੰ ਸਭ ਔਰਤਾਂ ਤੋਂ ਵੱਧੇਰੇ ਧੰਨ ਹੈ। ਅਤੇ ਉਹ ਜੋ ਬਾਲਕ ਤੈਨੂੰ ਪੈਦਾ ਹੋਵੇਗਾ ਉਹ ਵੀ ਧੰਨ ਹੈ।"
44ਮੇਰੇ ਪ੍ਰਭੂ ਦੀ ਮਾਤਾ ਦਾ ਮੇਰੇ ਕੋਲ ਆਉਣ ਦਾ ਭਾਗ ਮੈਨੂੰ ਕਿਵੇਂ ਪ੍ਰਾਪਤ ਹੋਇਆ!"
45ਮੈਂ ਕਿੰਨੀ ਖੁਸ਼ਨਸੀਬ ਹਾਂ। ਜਦੋਂ ਮੈਂ ਤੇਰੀ ਅਵਾਜ਼ ਸੁਣੀ ਤਾਂ ਮੇਰੀ ਕੁੱਖ ਅੰਦਰਲਾ ਬੱਚਾ ਖੁਸ਼ੀ ਨਾਲ ਉੱਛਲ ਪਿਆ।"

46ਤੂੰ ਸੱਚ-ਮੁੱਚ ਧੰਨ ਹੈ! ਕਿਉਂਕਿ ਤੂੰ ਵਿਸ਼ਵਾਸ ਕੀਤਾ ਹੈ ਕਿ, ਜਿਹੜੀਆਂ ਗੱਲਾਂ ਪ੍ਰਭੂ ਨੇ ਤੈਨੂੰ ਕਹੀਆਂ, ਉਹ ਜ਼ਰੂਰ ਪੂਰੀਆਂ ਹੋਣਗੀਆਂ।”"
47ਮਰਿਯਮ ਪਰਮੇਸ਼ੁਰ ਦੀ ਉਸਤਤਿ ਕਰਦੀ ਹੈ ਤਾਂ ਮਰਿਯਮ ਨੇ ਕਿਹਾ,"
48“ਮੇਰਾ ਆਤਮਾ ਪ੍ਰਭੂ ਦੀ ਉਸਤਤਿ ਕਰਦਾ ਹੈ ਮੇਰਾ ਦਿਲ ਬੜਾ ਖੁਸ਼ ਹੈ ਕਿਉਂਕਿ ਪਰਮੇਸ਼ੁਰ ਮੇਰਾ ਮੁਕਤੀਦਾਤਾ ਹੈ।"
49ਉਸ ਨੇ ਆਪਣੀ ਦੀਨ ਦਾਸੀ ਵੱਲ ਆਪਣਾ ਧਿਆਨ ਦਿੱਤਾ ਹੈ। ਹਾਂ, ਹੁਣ ਤੋਂ ਸਭ ਮੈਨੂੰ ਧੰਨ ਆਖਣਗੇ,"
50ਕਿਉਂਕਿ, ਇਸ ਸਰਬ ਸ਼ਕਤੀਮਾਨ ਨੇ ਮੇਰੇ ਲਈ ਮਹਾਨ ਕਾਰਜ ਕੀਤੇ ਹਨ ਅਤੇ ਉਸਦਾ ਨਾਮ ਪਵਿੱਤਰ ਹੈ।"

51ਜਿਹੜੇ ਲੋਕ ਉਸਤੋਂ ਡਰਦੇ ਹਨ ਉਹ ਉਨ੍ਹਾਂ ਤੇ, ਅਤੇ ਉਨ੍ਹਾਂ ਦੀਆਂ ਉਲਾਦਾਂ ਤੇ ਮਿਹਰਬਾਨ ਹੁੰਦਾ ਹੈ।"
52ਉਸ ਨੇ ਆਪਣੀਆਂ ਬਾਹਾਂ ਦੀ ਤਾਕਤ ਵਿਖਾਈ। ਉਸ ਨੇ ਹੰਕਾਰੀ ਲੋਕਾਂ ਨੂੰ ਉਨ੍ਹਾਂ ਦੀਆਂ ਹੰਕਾਰੀ ਸੋਚਾਂ ਨਾਲ ਖਿੰਡਾ ਦਿੱਤਾ।"
You have read Mark 10
52 verses