Lumina
Mark

Triumphal Entry; Cleansing the Temple

Mark 11·Punjabi Bible

1ਉਸ ਨੇ ਸ਼ਕਤੀਸ਼ਾਲੀ ਹਾਕਮਾਂ ਨੂੰ ਉਨ੍ਹਾਂ ਦੇ ਸਿੰਘਾਸਨਾਂ ਤੋਂ ਹਟਾ ਦਿੱਤਾ ਹੈ ਅਤੇ ਉਸ ਨੇ ਦੀਨ ਲੋਕਾਂ ਨੂੰ ਉੱਚਾ ਉੱਠਾਇਆ।"

2ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾ ਦਿੱਤਾ ਅਤੇ ਅਮੀਰ ਲੋਕਾਂ ਨੂੰ ਖਾਲੀ ਹੱਥੀ ਭੇਜ ਦਿੱਤਾ।"

3ਉਹ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਆਇਆ ਜਿਨ੍ਹਾਂ ਨੂੰ ਉਸ ਨੇ ਆਪਣੀ ਸੇਵਾ ਲਈ ਚੁਣਿਆ ਸੀ। ਉਸ ਨੇ ਸਾਨੂੰ ਆਪਣੀ ਮਿਹਰ ਵਿਖਾਈ ਤਾਂ ਜੋ ਅਸੀਂ ਉਸ ਨੂੰ ਯਾਦ ਰੱਖੀਏ।"

4ਇਸ ਤਰ੍ਹਾਂ ਉਸ ਨੇ ਸਾਡੇ ਪੁਰਖਿਆਂ, ਅਬਰਾਹਾਮ ਅਤੇ ਉਸਦੀਆਂ ਉਲਾਦਾਂ, ਨਾਲ ਕੀਤਾ ਵਚਨ ਸਦੀਵੀ ਪੂਰਾ ਕੀਤਾ।”"

5ਮਰਿਯਮ ਇਲੀਸਬਤ ਨਾਲ ਤਿੰਨ ਕੁ ਮਹੀਨੇ ਰਹੀ ਅਤੇ ਫ਼ਿਰ ਘਰ ਮੁੜ ਆਈ।"

Mark 11 illustration - Mark Chapter 11

6ਯੂਹੰਨਾ ਦਾ ਜਨਮ ਜਦੋਂ ਇਲੀਸਬਤ ਦੇ ਜਣਨ ਦਾ ਵੇਲਾ ਆ ਗਿਆ ਤਾਂ ਉਸ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ।"

7ਜਦੋਂ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਸੁਣਿਆ ਕਿ ਪ੍ਰਭੂ ਨੇ ਉਸ ਉੱਪਰ ਆਪਣੀ ਮਹਾਨ ਦਯਾ ਵਿਖਾਈ ਹੈ ਤਾਂ ਉਹ ਉਸ ਦੇ ਨਾਲ ਜਸ਼ਨ ਮਨਾਉਣ ਲਈ ਆਏ।"

8ਜਦੋਂ ਬਾਲਕ ਅੱਠਾਂ ਦਿਨਾਂ ਦਾ ਹੋ ਗਿਆ ਤਾਂ ਉਹ ਲੋਕ ਬੱਚੇ ਦੀ ਸੁੰਨਤ ਕਰਨ ਲਈ ਆਏ ਅਤੇ ਉਸਦਾ ਨਾਉਂ ਜ਼ਕਰਯਾਹ ਰੱਖਣ ਲੱਗੇ, ਕਿਉਂਕਿ ਇਹੀ ਉਸ ਦੇ ਪਿਤਾ ਦਾ ਨਾਉਂ ਸੀ।"

9ਪਰ ਉਸਦੀ ਮਾਤਾ ਨੇ ਆਖਿਆ, “ਨਹੀਂ! ਉਹ ਯੂਹੰਨਾ ਸਦਵਾਏਗਾ।”"

10ਫ਼ਿਰ ਉਨ੍ਹਾਂ ਨੇ ਉਸ ਨੂੰ ਕਿਹਾ, “ਤੇਰੇ ਸਾਕਾਂ ਵਿੱਚੋਂ ਕੋਈ ਵੀ ਅਜਿਹਾ ਨਹੀਂ ਹੈ ਜੋ ਇਸ ਨਾਉਂ ਨਾਲ ਸਦਵਾਉਂਦਾ ਹੋਵੇ।”"

Mark 11 illustration - Mark Chapter 11

11ਤਦ ਉਨ੍ਹਾਂ ਨੇ ਉਸ ਦੇ ਪਿਤਾ ਵੱਲ ਇਸ਼ਾਰਾ ਕੀਤਾ “ਉਹ ਉਸਦਾ ਕੀ ਨਾਉਂ ਰੱਖਣਾ ਚਾਹੁੰਦਾ ਹੈ?”"

12ਤਾਂ ਉਸ ਨੇ ਲਿਖਣ ਵਾਸਤੇ ਕੁਝ ਮੰਗਵਾਕੇ ਉਸ ਉੱਪਰ ਲਿਖਿਆ ਕਿ, “ਇਸਦਾ ਨਾਮ ਯੂਹੰਨਾ ਹੈ।” ਸਾਰੇ ਲੋਕ ਵੇਖਕੇ ਹੈਰਾਨ ਰਹਿ ਗਏ।"

13ਫ਼ੇਰ ਤੁਰੰਤ ਹੀ ਉਸਦਾ ਮੂੰਹ ਖੁਲ੍ਹ ਗਿਆ ਅਤੇ ਬੋਲਣ ਲਗ ਪਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕਰਨੀ ਸ਼ੁਰੂ ਕਰ ਦਿੱਤੀ।"

14ਤਾਂ ਸਾਰੇ ਆਂਢੀ-ਗੁਆਂਢੀ ਇਹ ਵੇਖਕੇ ਘਬਰਾ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਖੇਤ੍ਰ ਵਿੱਚ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਚਰਚਾ ਕਰਨ ਲੱਗ ਪਏ।"

15ਸਾਰੇ ਲੋਕ ਜਿਨ੍ਹਾਂ ਨੇ ਵੀ ਅਜਿਹੀਆਂ ਗੱਲਾਂ ਸੁਣੀਆਂ ਉਹ ਹੈਰਾਨ ਹੋਏ ਅਤੇ ਪੁੱਛਿਆ, “ਇਹ ਬੱਚਾ ਕੀ ਬਣੇਂਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਦੇ ਨਾਲ ਸੀ।"

Mark 11 illustration - Mark Chapter 11

16ਜ਼ਕਰਯਾਹ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਤਦ ਯੂਹੰਨਾ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਿਆ ਅਤੇ ਉਹ ਲੋਕਾਂ ਨੂੰ ਦੱਸਣ ਲਗਾ ਕਿ ਭਵਿੱਖ ਵਿੱਚ ਕੀ ਵਾਪਰੇਗਾ:"

17“ਉਸਤਤਿ ਹੋਵੇ ਇਸਰਾਏਲ ਦੇ ਪ੍ਰਭੂ ਦੀ, ਕਿਉਂ ਜੋ ਉਹ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ।"

18ਉਸ ਨੇ ਸਾਨੂੰ ਆਪਣੇ ਸੇਵਕ ਦਾਊਦ ਦੇ ਪਰਿਵਾਰ ਵਿੱਚੋਂ ਸ਼ਕਤੀਸ਼ਾਲੀ ਮੁਕਤੀਦਾਤਾ ਬਖਸ਼ਿਆ ਹੈ।"

19ਉਸ ਨੇ ਅਜਿਹਾ ਉਸ ਵਾਦੇ ਲਈ ਕੀਤਾ ਜਿਹੜਾ ਉਸ ਨੇ ਬਹੁਤ ਪਹਿਲਾਂ ਆਪਣੇ ਨਬੀਆਂ ਰਾਹੀਂ ਕੀਤਾ ਸੀ।"

20ਉਸ ਨੇ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਲੋਕਾਂ ਦੇ ਹੱਥਾਂ ਤੋਂ ਬਚਾਉਣ ਦਾ ਵਾਦਾ ਕੀਤਾ ਜੋ ਸਾਨੂੰ ਨਫ਼ਰਤ ਕਰਦੇ ਹਨ।"

Mark 11 illustration - Mark Chapter 11

21ਪਰਮੇਸ਼ੁਰ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ।"

22ਉਸ ਨੇ ਅਬਰਾਹਾਮ, ਸਾਡੇ ਪੂਰਵਜ ਨਾਲ ਇਕਰਾਰ ਕੀਤਾ"

23ਕਿ ਉਹ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਛੁਟਕਾਰਾ ਦੁਆਵੇਗਾ ਤਾਂ ਜੋ ਅਸੀਂ ਉਸਦੀ ਨਿਰਭੈ ਹੋਕੇ ਸੇਵਾ ਕਰ ਸੱਕੀਏ"

24ਅਸੀਂ ਆਪਣੀ ਸਾਰੀ ਜ਼ਿੰਦਗੀ ਵਿੱਚ ਉਸ ਦੇ ਸਾਹਮਣੇ ਪਵਿੱਤਰ ਅਤੇ ਧਰਮੀ ਰਹਾਂਗੇ।"

25“ਹੇ ਬਾਲਕ, ਹੁਣ ਤੂੰ ਅੱਤ ਉੱਚ ਪਰਮੇਸ਼ੁਰ ਦਾ ਨਬੀ ਅਖਵਾਏਂਗਾ ਕਿਉਂਕਿ ਤੂੰ ਪ੍ਰਭੂ ਦੇ ਅੱਗੇ-ਅੱਗੇ ਜਾਵੇਂਗਾ ਅਤੇ ਉਸ ਲਈ ਰਾਹ ਤਿਆਰ ਕਰੇਂਗਾ।"

Mark 11 illustration - Mark Chapter 11

26ਅਤੇ ਤੂੰ ਉਸ ਦੇ ਲੋਕਾਂ ਨੂੰ ਦੱਸੇਂਗਾ ਕਿ ਉਹ ਆਪਣੇ ਪਾਪਾਂ ਦੀ ਮਾਫ਼ੀ ਰਾਹੀਂ ਬਚਾਏ ਜਾਣਗੇ।"

27“ਸਾਡੇ ਪਰਮੇਸ਼ੁਰ ਦੀ ਮਹਾਨ ਦਯਾ ਦੇ ਕਾਰਣ, ਇੱਕ ਨਵੀਂ ਸਵੇਰ ਸਾਡੇ ਉੱਪਰ ਆਵੇਗੀ।"

28ਇਹ ਨਵੀਂ ਸਵੇਰ ਉਨ੍ਹਾਂ ਲੋਕਾਂ ਤੇ ਚਮਕੇਗੀ ਜੋ ਹਨੇਰੇ ਅਤੇ ਮੌਤ ਦੇ ਪਰਛਾਵੇਂ ਵਿੱਚ ਰਹਿ ਰਹੇ ਹਨ। ਤਾਂ ਜੋ ਸਾਡੇ ਕਦਮ ਸ਼ਾਂਤੀ ਵੱਲ ਵੱਧ ਸੱਕਣ।”"

29ਇਉਂ ਉਹ ਛੋਟਾ ਬੱਚਾ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣਿਆ। ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ, ਉਜਾੜ ਵਿੱਚ ਰਿਹਾ।"

30ਯਿਸੂ ਦਾ ਜਨਮ ਉਸ ਸਮੇਂ ਔਗੁਸਤੁਸ ਕੈਸਰ ਵੱਲੋਂ ਇਹ ਆਦੇਸ਼ ਹੋਇਆ ਕਿ ਸਾਰੇ ਰੋਮ ਵਾਸੀਆਂ ਨੂੰ ਮਰਦੁਮ-ਸ਼ੁਮਾਰੀ ਵਾਸਤੇ ਆਪਣੇ ਨਾਮ ਦਰਜ ਕਰਾਉਣੇ ਚਾਹੀਦੇ ਹਨ।"

Mark 11 illustration - Mark Chapter 11

31ਇਹ ਪਹਿਲੀ ਵਾਰੀ ਸੀ, ਜੋ ਮਰਦੁਮ-ਸ਼ੁਮਾਰੀ ਦੀਆਂ ਕਿਤਾਬਾਂ ਵਿੱਚ ਸਾਰੇ ਲੋਕਾਂ ਨੂੰ ਦਰਜ ਕੀਤਾ ਜਾਣਾ ਸੀ। ਇਹ ਉਸ ਸਮੇਂ ਕੀਤਾ ਗਿਆ ਸੀ ਜਦੋਂ ਸੂਰੀਆਂ ਦਾ ਰਾਜਪਾਲ ਕੁਰੇਨਯੁਸ ਸੀ।"

32ਇਸ ਲਈ ਹਰ ਕੋਈ ਆਪੋ-ਆਪਣੇ ਨਗਰ ਵਿੱਚ ਆਪਣਾ ਨਾਉਂ ਦਰਜ ਕਰਵਾਉਣ ਲਈ ਗਿਆ।"

33ਤਾਂ ਯੂਸੁਫ਼ ਗਲੀਲ ਦੇ ਸ਼ਹਿਰ ਨਾਸਰਤ ਤੋਂ ਵਿਦਾ ਹੋਇਆ। ਉਹ ਯਹੂਦਿਯਾ ਵਿੱਚ ਬੈਤਲਹਮ ਦੇ ਨਗਰ ਨੂੰ ਗਿਆ। ਇਹ ਨਗਰ ਦਾਊਦ ਦਾ ਨਗਰ ਕਹਾਉਂਦਾ ਸੀ। ਯੂਸੁਫ਼ ਉੱਥੇ ਇਸ ਲਈ ਗਿਆ ਕਿਉਂਕਿ ਉਹ ਦਾਊਦ ਦੇ ਘਰਾਣੇ ਵਿੱਚੋਂ ਸੀ।"

Chapter Complete

You have read Mark 11

33 verses