Lumina
Mark

Parables and Questions

Mark 12·Punjabi Bible

1ਤਾਂ ਉਹ ਵੀ ਮਰਿਯਮ ਨਾਲ ਆਪਣੇ ਨਾਮ ਦਰਜ ਕਰਵਾਉਣ ਗਿਆ ਕਿਉਂਕਿ ਮਰਿਯਮ ਉਸ ਨਾਲ ਵਿਆਹ ਲਈ ਮੰਗੀ ਹੋਈ ਸੀ ਪਰ ਹੁਣ ਮਰਿਯਮ ਗਰਭਵਤੀ ਸੀ।"

2ਜਦੋਂ ਯੂਸੁਫ਼ ਅਤੇ ਮਰਿਯਮ ਬੈਤਲਹਮ ਵਿੱਚ ਸਨ ਤਾਂ ਮਰਿਯਮ ਦਾ ਬੱਚਾ ਜਣਨ ਦਾ ਸਮੇਂ ਆ ਗਿਆ।"

3ਉਸ ਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉੱਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿੱਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉੱਥੇ ਇੱਕ ਖੁਰਲੀ ਵਿੱਚ ਰੱਖਿਆ।"

4ਕੁਝ ਆਜੜੀਆਂ ਨੇ ਯਿਸੂ ਬਾਰੇ ਸੁਣਿਆ ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ।"

5ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ।"

Mark 12 illustration - Mark Chapter 12

6ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।"

7ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ।"

8ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”"

9ਉੱਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖੜ੍ਹੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ:"

10“ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”"

Mark 12 illustration - Mark Chapter 12

11ਦੂਤ ਆਜੜੀਆਂ ਨੂੰ ਛੱਡ ਕੇ ਫ਼ੇਰ ਸੁਰਗ ਨੂੰ ਵਾਪਸ ਮੁੜ ਗਏ। ਆਜੜੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।”"

12ਉਹ ਛੇਤੀ ਹੀ ਚੱਲੇ ਗਏ ਅਤੇ ਉੱਥੇ ਉਨ੍ਹਾਂ ਨੇ ਯੂਸੁਫ਼ ਅਤੇ ਮਰਿਯਮ ਨੂੰ ਵੇਖਿਆ ਅਤੇ ਬਾਲਕ ਨੂੰ ਖੁਰਲੀ ਵਿੱਚ ਪਿਆ ਹੋਇਆ ਵੇਖਿਆ।"

13ਜਦੋਂ ਆਜੜੀਆਂ ਨੇ ਉਸ ਬਾਲਕ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬਾਲਕ ਬਾਰੇ ਉਨ੍ਹਾਂ ਨੂੰ ਦਿੱਤਾ ਗਿਆ ਸੀ।"

14ਉਹ ਸਾਰੇ ਲੋਕ ਜਿਨ੍ਹਾਂ ਨੇ ਆਜੜੀਆਂ ਦਾ ਸੰਦੇਸ਼ ਸੁਣਿਆ, ਹੈਰਾਨ ਸਨ।"

15ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ।"

Mark 12 illustration - Mark Chapter 12

16ਆਜੜੀ ਉਹ ਸਭ ਗੱਲਾਂ ਬਾਰੇ ਵੇਖ-ਸੁਣਕੇ ਪਰਮੇਸ਼ੁਰ ਦਾ ਧੰਨਵਾਦ ਤੇ ਉਸਤਤਿ ਕਰਦੇ ਹੋਏ ਆਪਣੇ ਘਰਾਂ ਵੱਲ ਵਾਪਸ ਮੁੜ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ।"

17ਜਦੋਂ ਬਾਲਕ ਅੱਠਾਂ ਦਿਨਾਂ ਦਾ ਹੋਇਆ, ਤਾਂ ਉਸਦੀ ਸੁੰਨਤ ਹੋਈ ਅਤੇ ਉਸਦਾ ਨਾਮ ਯਿਸੂ ਰੱਖਿਆ ਗਿਆ। ਇਹ ਨਾਮ ਬਾਲਕ ਦੇ ਮਰਿਯਮ ਦੀ ਕੁੱਖ ਚੋਂ ਪੈਦਾ ਹੋਣ ਤੋਂ ਪਹਿਲਾਂ ਹੀ ਇੱਕ ਦੂਤ ਨੇ ਰੱਖਿਆ ਸੀ।"

18ਯਿਸੂ ਦਾ ਮੰਦਰ ਵਿੱਚ ਸਮਰਪਣ ਜਦੋਂ ਮਰਿਯਮ ਲਈ ਮੂਸਾ ਦੀ ਸ਼ਰ੍ਹਾ ਮੁਤਾਬਕ ਸ਼ੁੱਧ ਹੋਣ ਦਾ ਸਮਾਂ ਆਇਆ ਤਾਂ ਮਰਿਯਮ ਅਤੇ ਯੂਸੁਫ਼ ਯਿਸੂ ਨੂੰ, ਪ੍ਰਭੂ ਨੂੰ ਸਮਰਪਿਤ ਕਰਨ ਲਈ, ਯਰੂਸ਼ਲਮ ਵਿੱਚ ਲਿਆਏ।"

19ਜਿਵੇਂ ਕਿ ਇਹ ਪ੍ਰਭੂ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ ਕਿ, “ਹਰ ਪਰਿਵਾਰ ਦਾ ਪਹਿਲਾ ਜਨਮਿਆਂ ਨਰ ਬੱਚਾ ‘ਪ੍ਰਭੂ ਨੂੰ ਅਰਪਿਤ ਕੀਤਾ ਜਾਣਾ ਚਾਹੀਦਾ ਹੈ।’”"

20ਪ੍ਰਭੂ ਦੇ ਨੇਮ ਤਾਂ ਇਹ ਵੀ ਆਖਦਾ ਹੈ ਕਿ ਤੁਹਾਨੂੰ, “ਦੋ ਘੁੱਗੀਆਂ ਦਾ ਜੋੜਾਂ ਜਾਂ ਦੋ ਕਬੂਤਰਾਂ ਦਾ ਬਲੀਦਾਨ ਜ਼ਰੂਰ ਦੇਣਾ ਚਾਹੀਦਾ ਹੈ।” ਤਾਂ ਯੂਸੁਫ਼ ਅਤੇ ਮਰਿਯਮ ਵੀ ਯਰੂਸ਼ਲਮ ਵਿੱਚ ਇਸੇ ਮਕਸਦ ਲਈ ਗਏ ਸਨ।"

Mark 12 illustration - Mark Chapter 12

21ਸਿਮਓਨ ਯਿਸੂ ਨੂੰ ਵੇਖਦਾ ਹੈ ਉੱਥੇ ਯਰੂਸ਼ਲਮ ਵਿੱਚ ਸਿਮਓਨ ਨਾਉਂ ਦਾ ਇੱਕ ਆਦਮੀ ਸੀ ਜੋ ਕਿ ਧਰਮੀ ਅਤੇ ਚੰਗਾ ਮਨੁੱਖ ਸੀ। ਉਹ ਇਸ ਉਡੀਕ ਵਿੱਚ ਸੀ ਕਿ ਕਦੋਂ ਪਰਮੇਸ਼ੁਰ ਇਸਰਾਏਲ ਨੂੰ ਬਚਾਵੇਗਾ। ਉਸ ਅੰਦਰ ਪਵਿੱਤਰ ਆਤਮਾ ਦਾ ਵਾਸਾ ਸੀ।"

22ਸਿਮਓਨ ਨੂੰ ਪਵਿੱਤਰ ਆਤਮਾ ਨੇ ਦੱਸਿਆ ਕਿ ਜਦ ਤੱਕ ਉਹ ਪ੍ਰਭੂ ਦੇ ਮਸੀਹ ਨੂੰ ਵੇਖਦਾ ਨਹੀਂ, ਉਹ ਨਹੀਂ ਮਰ ਸੱਕਦਾ।"

23ਸਿਮਓਨ ਆਤਮਾ ਦੀ ਅਗਵਾਈ ਨਾਲ ਮੰਦਰ ਵਿੱਚ ਆਇਆ। ਉਸ ਸਮੇਂ ਯੂਸੁਫ਼ ਅਤੇ ਮਰਿਯਮ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਕਰਨ ਲਈ ਮੰਦਰ ਵਿੱਚ ਗਏ। ਉਹ ਬਾਲਕ ਯਿਸੂ ਨੂੰ ਮੰਦਰ ਵਿੱਚ ਲਿਆਏ।"

24ਸਿਮਓਨ ਨੇ ਬਾਲਕ ਨੂੰ ਆਪਣੀਆਂ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਨ ਲੱਗਾ:"

25“ਪ੍ਰਭੂ! ਹੁਣ ਤੂੰ ਮੈਨੂੰ ਆਪਣੇ ਵਚਨ ਅਨੁਸਾਰ ਆਪਣੇ ਦਾਸ ਨੂੰ ਸ਼ਾਂਤੀ ਨਾਲ ਮਰ ਜਾਣ ਦੇ।"

Mark 12 illustration - Mark Chapter 12

26ਮੈਂ ਤੇਰੀ ਮੁਕਤੀ ਨੂੰ ਆਪਣੀ ਅੱਖੀਂ ਵੇਖਿਆ ਹੈ।"

27ਤੂੰ ਉਸ ਨੂੰ ਸਾਰੀਆਂ ਕੌਮਾਂ ਅੱਗੇ ਤਿਆਰ ਕੀਤਾ ਹੈ।"

28ਇਹ ਬਾਲਕ ਗੈਰ-ਯਹੂਦੀਆਂ ਨੂੰ ਤੇਰਾ ਰਸਤਾ ਦਰਸਾਉਣ ਲਈ ਜੋਤ ਹੈ ਅਤੇ ਉਹ ਤੇਰੇ ਇਸਰਾਏਲ ਦੇ ਆਪਣੇ ਲੋਕਾਂ ਲਈ ਮਹਿਮਾ ਹੈ।”"

29ਉਸ ਦੇ ਮਾਤਾ-ਪਿਤਾ, ਯਿਸੂ ਬਾਰੇ ਜੋ ਆਖਿਆ ਗਿਆ ਸੀ, ਸੁਣਕੇ ਹੈਰਾਨ ਰਹਿ ਗਏ।"

30ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉੱਠਣਗੇ। ਉਹ ਪਰਮੇਸ਼ੁਰ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ।"

Mark 12 illustration - Mark Chapter 12

31ਇਹ ਨਿਸ਼ਾਨ ਬਹੁਤ ਸਾਰੇ ਲੋਕਾਂ ਦੀਆਂ ਸੋਚਾਂ ਨੂੰ ਪ੍ਰਕਾਸ਼ਮਾਨ ਕਰੇਗਾ। ਅਤੇ ਤੂੰ ਵੀ ਬਹੁਤ ਗੰਭੀਰ ਦਰਦ ਅਨੁਭਵ ਕਰੇਂਗਾ ਜਿਵੇਂ ਕਿ ਤਲਵਾਰ ਤੇਰੇ ਦਿਲ ਵਿੱਚ ਧਸ ਰਹੀ ਹੋਵੇ।”"

32ਆੱਨਾ ਦਾ ਯਿਸੂ ਨੂੰ ਵੇਖਣਾ ਆੱਨਾ ਨਾਉਂ ਦੀ ਇੱਕ ਨਬੀਆ ਸੀ, ਅਤੇ ਉਹ ਅਸ਼ੇਰ ਦੇ ਘਰਾਣੇ ਵਿੱਚੋਂ ਫ਼ਨੂਏਲ ਦੀ ਧੀ ਸੀ। ਉਹ ਬੜੀ ਬਜ਼ੁਰਗ ਸੀ। ਉਹ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ 7 ਸਾਲ ਰਹੀ ਸੀ।"

33ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸ ਨੇ ਕਦੇ ਮੰਦਰ ਨਹੀਂ ਸੀ ਛੱਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ।"

34ਉਸੇ ਵਕਤ ਉਹ ਅੰਦਰ ਆਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ। ਉਸ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਬਾਲਕ ਬਾਰੇ ਦੱਸਿਆ ਜੋ ਪਰਮੇਸ਼ੁਰ ਦੇ ਇੰਤਜ਼ਾਰ ਵਿੱਚ ਸਨ, ਕਿ ਉਹ ਆਕੇ ਯਰੂਸ਼ਲਮ ਦਾ ਛੁਟਕਾਰਾ ਕਰੇ।"

35ਯੂਸੁਫ਼ ਅਤੇ ਮਰਿਯਮ ਵਾਪਸ ਘਰ ਨੂੰ ਪਰਤੇ ਯੂਸੁਫ਼ ਅਤੇ ਮਰਿਯਮ, ਪ੍ਰਭੂ ਦੇ ਨੇਮ ਅਨੁਸਾਰ ਸਭ ਕੁਝ ਕਰਨ ਤੋਂ ਬਾਦ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਆਏ।"

Mark 12 illustration - Mark Chapter 12

36ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਦੇ ਨਾਲ ਸੀ।"

37ਯਿਸੂ ਇੱਕ ਬੱਚੇ ਦੇ ਰੂਪ ਵਿੱਚ ਹਰ ਸਾਲ ਯਿਸੂ ਦੇ ਮਾਂ-ਬਾਪ ਪਸਾਹ ਦੇ ਤਿਉਹਾਰ ਤੇ ਯਰੂਸ਼ਲਮ ਜਾਂਦੇ ਹੁੰਦੇ ਸਨ।"

38ਜਦ ਯਿਸੂ ਬਾਰ੍ਹਾਂ ਵਰ੍ਹਿਆਂ ਦਾ ਸੀ ਤਾਂ ਉਹ ਹਮੇਸ਼ਾ ਵਾਂਗ ਤਿਉਹਾਰ ਤੇ ਗਏ।"

39ਜਦੋਂ ਤਿਉਹਾਰ ਖਤਮ ਹੋ ਗਿਆ ਅਤੇ ਜਦੋਂ ਉਹ ਵਾਪਸ ਘਰ ਪਰਤ ਰਹੇ ਸਨ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਠਹਿਰ ਗਿਆ, ਪਰ ਉਸ ਦੇ ਮਾਪੇ ਇਸ ਬਾਰੇ ਨਹੀਂ ਜਾਣਦੇ ਸਨ।"

40ਇਹ ਸੋਚਕੇ ਕਿ ਉਹ ਯਾਤਰੀਆਂ ਦੇ ਸਮੂਹ ਵਿੱਚ ਹੀ ਹੋਵੇਗਾ ਉਹ ਸਾਰਾ ਦਿਨ ਸਫ਼ਰ ਕਰਦੇ ਰਹੇ, ਤਾਂ ਕੁਝ ਦੇਰ ਬਾਦ ਉਨ੍ਹਾਂ ਨੇ ਉਸ ਨੂੰ ਆਪਣੇ ਨਜ਼ਦੀਕੀ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚੋਂ ਲੱਭਣਾ ਸ਼ੁਰੂ ਕੀਤਾ।"

Mark 12 illustration - Mark Chapter 12

41ਫ਼ੇਰ ਜਦੋਂ ਉਹ ਉਸ ਨੂੰ ਨਾ ਲੱਭ ਸੱਕੇ ਤਾਂ ਉਹ ਉਸ ਨੂੰ ਲੱਭਦੇ ਹੋਏ ਯਰੂਸ਼ਲਮ ਵਾਪਸ ਚੱਲੇ ਗਏ।"

42ਤਿੰਨਾਂ ਦਿਨਾਂ ਬਾਦ ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚ ਗੁਰੂਆਂ ਵਿੱਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਨੂੰ ਪ੍ਰਸ਼ਨ ਪੁੱਛਦਿਆਂ ਲੱਭਿਆ।"

43ਸਭ ਸੁਣਨ ਵਾਲੇ ਉਸ ਦੇ ਸਵਾਲਾਂ-ਜਵਾਬਾਂ ਅਤੇ ਸਮਝ ਨੂੰ ਵੇਖਕੇ ਹੈਰਾਨ ਹੋ ਰਹੇ ਸਨ।"

44ਜਦੋਂ ਯਿਸੂ ਦੇ ਮਾਪਿਆਂ ਨੇ ਉਸ ਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸ ਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲੱਭ ਰਹੇ ਸਾਂ।”"

Chapter Complete

You have read Mark 12

44 verses