Lumina
Mark

Signs of the End

Mark 13·Punjabi Bible

1ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੈਨੂੰ ਮੇਰੇ ਪਿਤਾ ਦੇ ਘਰ ਵਿੱਚ ਹੋਣਾ ਚਾਹੀਦਾ ਸੀ।”"

2ਪਰ ਉਹ ਯਿਸੂ ਦੇ ਉੱਤਰ ਨੂੰ ਨਾ ਸਮਝ ਸੱਕੇ।"

3ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।"

4ਯਿਸੂ ਸਿਆਣਪ ਅਤੇ ਸ਼ਰੀਰਕ ਤੌਰ ਤੇ ਵੱਧਿਆ, ਅਤੇ ਉਸ ਨੂੰ ਪਰਮੇਸ਼ੁਰ ਅਤੇ ਲੋਕਾਂ ਦੋਨਾਂ ਵੱਲੋਂ ਕਿਰਪਾ ਪ੍ਰਾਪਤ ਸੀ।"

5ਯੂਹੰਨਾ ਦੇ ਪ੍ਰਚਾਰ ਤਿਬਿਰਿਯੁਸ ਕੈਸਰ ਦੇ ਪੰਦਰ੍ਹਵੇਂ ਵਰ੍ਹੇ ਵਿੱਚ, ਇਹ ਆਦਮੀ ਕੈਸਰ ਦੇ ਅਧੀਨ ਸਨ: ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ, ਹੇਰੋਦੇਸ ਯਹੂਦਿਯਾ ਦਾ ਹਾਕਮ, ਹੇਰੋਦੇਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤ੍ਰੱਖੋਨੀਤਿਸ, ਲੁਸਨਿਯੁਸ ਅਬਿਲੇਨੇ ਦਾ ਹਾਕਮ।"

Mark 13 illustration - Mark Chapter 13

6ਅਨਾਸ ਅਤੇ ਕਯਾਫ਼ਾ ਸਰਦਾਰ ਜਾਜਕ ਸਨ। ਉਸ ਸਮੇਂ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ, ਉਜਾੜ ਵਿੱਚ ਪਰਮੇਸ਼ੁਰ ਦਾ ਸੰਦੇਸ਼ ਪਹੁੰਚਿਆ।"

7ਤਾਂ ਉਹ ਯਰਦਨ ਨਦੀ ਦੇ ਆਸ-ਪਾਸ ਦੇ ਸਾਰੇ ਇਲਾਕਿਆਂ ਵਿੱਚ ਗਿਆ ਅਤੇ ਲੋਕਾਂ ਨੂੰ ਪ੍ਰਚਾਰ ਕੀਤਾ ਕਿ ਉਹ ਆਪਣੇ ਦਿਲਾਂ ਅਤੇ ਜੀਵਨ ਨੂੰ ਬਦਲਣ ਅਤੇ ਆਪਣੇ ਪਾਪਾਂ ਦੀ ਮੁਆਫ਼ੀ ਲਈ ਬਪਤਿਸਮਾ ਲੈਣ।"

8ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ: ‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ ਉਸ ਦੇ ਮਾਰਗ ਨੂੰ ਸਿੱਧਾ ਕਰੋ।"

9ਹਰ ਘਾਟੀ ਭਰੀ ਜਾਵੇਗੀ, ਹਰ ਪਹਾੜ ਅਤੇ ਟਿੱਬਾ ਪੱਧਰਾ ਕੀਤਾ ਜਾਵੇਗਾ। ਟੇਢੇ ਰਾਹਾਂ ਨੂੰ ਸਿੱਧਿਆਂ ਕੀਤਾ ਜਾਵੇਗਾ ਅਤੇ ਉੱਚੇ ਨੀਵੇਂ ਰਾਹਾਂ ਨੂੰ ਸਮਤਲ ਕੀਤਾ ਜਾਵੇਗਾ।"

10ਅਤੇ ਹਰ ਇੱਕ ਮਨੁੱਖ ਪਰਮੇਸ਼ੁਰ ਦੀ ਮੁਕਤੀ ਬਾਰੇ ਜਾਣ ਜਾਵੇਗਾ।’”"

Mark 13 illustration - Mark Chapter 13

11ਯੂਹੰਨਾ ਨੇ ਉਸ ਭੀੜ ਨੂੰ ਆਖਿਆ, ਜੋ ਉਸ ਕੋਲ ਬਪਤਿਸਮਾ ਲੈਣ ਆਈ ਸੀ, “ਤੁਸੀਂ ਜ਼ਹਿਰੀਲੇ ਨਾਗਾਂ ਵਰਗੇ ਹੋ! ਤੁਹਾਨੂੰ ਆਉਣ ਵਾਲੀ ਕਰੋਪੀ ਤੋਂ ਭੱਜਣਾ ਕਿਸਨੇ ਦੱਸਿਆ?"

12ਤੁੱਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਇਹ ਪ੍ਰਮਾਣਿਤ ਕਰਨ ਕਿ ਤੁਸੀਂ ਸੱਚਮੁੱਚ ਆਪਣੇ ਹਿਰਦੇ ਬਦਲੇ ਹਨ। ਤੁਸੀਂ ਆਪਣੇ ਆਪ ਵਿੱਚ ਇਹ ਨਾ ਆਖੋ ‘ਅਬਰਾਹਾਮ ਸਾਡਾ ਪਿਤਾ ਹੈ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਤਾਂ ਇਨ੍ਹਾਂ ਪੱਥਰਾਂ ਵਿੱਚੋਂ ਵੀ ਬਾਲਕ ਪੈਦਾ ਕਰ ਸੱਕਦਾ ਹੈ।"

13ਕੁਲਹਾੜਾ ਹੁਣ ਬਿਰਛਾਂ ਨੂੰ ਵੱਢਣ ਲਈ ਤਿਆਰ ਹੈ। ਜਿਹੜਾ ਵੀ ਬਿਰਛ ਚੰਗੇ ਫ਼ਲ ਨਹੀਂ ਦੇਵੇਗਾ, ਉਸ ਨੂੰ ਵੱਢੱਕੇ ਅੱਗ ਵਿੱਚ ਸੁੱਟਿਆ ਜਾਵੇਗਾ।”"

14ਤਾਂ ਲੋਕਾਂ ਨੇ ਯੂਹੰਨਾ ਤੋਂ ਪੁੱਛਿਆ, “ਸਾਨੂੰ ਕੀ ਕਰਨਾ ਚਾਹੀਦਾ ਹੈ?”"

15ਉਸ ਨੇ ਉੱਤਰ ਦਿੱਤਾ, “ਜੇਕਰ ਕਿਸੇ ਕੋਲ ਦੋ ਕਮੀਜ਼ਾਂ ਹਨ, ਤਾਂ ਉਸ ਨੂੰ ਉਨ੍ਹਾਂ ਨਾਲ ਸਾਂਝਿਆਂ ਕਰਨ ਦਿਉ ਜਿਸ ਕੋਲ ਇੱਕ ਵੀ ਨਹੀਂ ਹੈ। ਅਤੇ ਜੇਕਰ ਕਿਸੇ ਕੋਲ ਭੋਜਨ ਹੈ ਤਾਂ ਉਸ ਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਕਰਨ ਦਿਉ ਜਿਨ੍ਹਾਂ ਕੋਲ ਨਹੀਂ ਹੈ।”"

Mark 13 illustration - Mark Chapter 13

16ਮਸੂਲੀਏ ਵੀ ਬਪਤਿਸਮਾ ਲੈਣ ਲਈ ਆਏ। ਉਨ੍ਹਾਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”"

17ਉਸ ਲਈ ਉਸ ਨੇ ਜਵਾਬ ਦਿੱਤਾ, “ਜਿੰਨੇ ਦਾ ਤੁਹਾਨੂੰ ਆਦੇਸ਼ ਹੈ ਉਸਤੋਂ ਵੱਧ ਇੱਕਤਰ ਨਾ ਕਰੋ।”"

18ਸਿਪਾਹੀਆਂ ਨੇ ਯੂਹੰਨਾ ਨੂੰ ਆਖਿਆ, “ਸਾਨੂੰ ਦੱਸ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜਬਰਦਸਤੀ ਕਿਸੇ ਤੋਂ ਪੈਸਾ ਇਕੱਠਾ ਨਾ ਕਰੋ। ਕਿਸੇ ਤੇ ਕੋਈ ਇਲਜ਼ਾਮ ਲਾਕੇ ਕੁਝ ਨਾ ਲਵੋ, ਸਿਰਫ਼ ਆਪਣੀ ਤਨਖਾਹ ਉੱਤੇ ਹੀ ਖੁਸ਼ ਰਹੋ।”"

19ਸਭ ਲੋਕ ਮਸੀਹ ਨੂੰ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਬਾਰੇ ਇਹ ਵਿੱਚਾਰ ਕਰ ਰਹੇ ਸਨ ਕਿ “ਹੋ ਸੱਕਦਾ ਉਹ ਖੁਦ ਮਸੀਹ ਹੋਵੇ।”"

20ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹੜਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁੱਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।"

Mark 13 illustration - Mark Chapter 13

21ਉਸ ਦੇ ਹੱਥ ਵਿੱਚ ਇੱਕ ਤੰਗਲੀ ਹੈ ਜਿਸ ਨਾਲ ਉਹ ਗਾਹੇ ਹੋਏ ਦਾਣਿਆਂ ਨੂੰ ਸਾਫ਼ ਕਰੇਗਾ। ਉਹ ਕਣਕ ਨੂੰ ਇਕੱਠਾ ਕਰਕੇ ਆਪਣੇ ਗੁਦਾਮ ਵਿੱਚ ਪਾਵੇਗਾ ਅਤੇ ਤੂੜੀ ਨੂੰ ਅਲੱਗ ਕਰਕੇ, ਉਸ ਅੱਗ ਵਿੱਚ ਸੁੱਟ ਦੇਵੇਗਾ ਜਿਹੜੀ ਕਿ ਕਦੇ ਬੁੱਝਣ ਵਾਲੀ ਨਹੀਂ ਹੈ।”"

22ਇਸ ਤਰ੍ਹਾਂ, ਉਹ ਉਨ੍ਹਾਂ ਨੂੰ ਹੋਰ ਬਹੁਤ ਸਾਰੇ ਬਚਨ ਦੱਸਦਾ ਅਤੇ ਉਨ੍ਹਾਂ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕਰਦਾ।"

23ਯੂਹੰਨਾ ਦੇ ਕਾਰਜ ਕਿਵੇਂ ਖਤਮ ਹੋਏ ਯੂਹੰਨਾ ਨੇ ਹਾਕਮ ਹੇਰੋਦੇਸ ਨੂੰ ਉਸ ਦੇ ਆਪਣੇ ਭਰਾ ਦੀ ਪਤਨੀ ਹੇਰੋਦਿਆਸ ਨਾਲ ਨਾਜਾਇਜ਼ ਸੰਬੰਧ ਹੋਣ ਲਈ ਝਿੜਕਿਆ।"

24ਇਸ ਤਰ੍ਹਾਂ ਹੇਰੋਦੇਸ ਨੇ ਯੂਹੰਨਾ ਨੂੰ ਕੈਦ ਕਰ ਦਿੱਤਾ ਅਤੇ ਇੱਕ ਹੋਰ ਦੁਸ਼ਟ ਕਰਨੀ ਆਪਣੀਆਂ ਦੁਸ਼ਟ ਕਰਨੀਆਂ ਦੀ ਸੂਚੀ ਵਿੱਚ ਸ਼ਾਮਿਲ ਕਰ ਲਈ।"

25ਯੂਹੰਨਾ ਨੇ ਯਿਸੂ ਨੂੰ ਬਪਤਿਸਮਾ ਦਿੱਤਾ ਜਦੋਂ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਜਾ ਰਿਹਾ ਸੀ, ਤਦ ਯਿਸੂ ਨੂੰ ਵੀ ਬਪਤਿਸਮਾ ਦਿੱਤਾ ਗਿਆ ਅਤੇ ਜਦੋਂ ਯਿਸੂ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਕਾਸ਼ ਖੁਲ੍ਹ ਗਿਆ,"

Mark 13 illustration - Mark Chapter 13

26ਪਵਿੱਤਰ ਆਤਮਾ ਘੁੱਗੀ ਦੇ ਰੂਪ ਵਿੱਚ ਉਸ ਉੱਪਰ ਆਇਆ ਅਤੇ ਫ਼ੇਰ ਸੁਰਗਾਂ ਤੋਂ ਇੱਕ ਬਾਣੀ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈ! ਮੈਂ ਤੈਨੂੰ ਪਿਆਰ ਕਰਦਾ ਹਾਂ ਅਤੇ ਤੇਰੇ ਤੇ ਬਹੁਤ ਖੁਸ਼ ਹਾਂ।”"

27ਯੂਸੁਫ਼ ਦਾ ਪਾਰਿਵਾਰਿਕ ਇਤਿਹਾਸ ਜਦੋਂ ਯਿਸੂ ਨੇ ਉਪਦੇਸ਼ ਦੇਣੇ ਸ਼ੁਰੂ ਕੀਤੇ, ਉਸ ਵਕਤ ਉਹ ਤਕਰੀਬਨ ਤੀਹ ਕੁ ਸਾਲਾਂ ਦਾ ਸੀ। ਉਹ ਯੂਸੁਫ਼ ਦਾ ਪੁੱਤਰ ਮੰਨਿਆ ਜਾਂਦਾ ਸੀ। ਜੋ ਕਿ ਹੇਲੀ ਦਾ ਪੁੱਤਰ ਸੀ।"

28ਹੇਲੀ ਮੱਥਾਤ ਦਾ ਪੁੱਤਰ ਸੀ ਅਤੇ ਮੱਥਾਤ ਲੇਵੀ ਦਾ। ਲੇਵੀ ਮਲਕੀ ਦਾ ਪੁੱਤਰ ਸੀ ਅਤੇ ਮਲਕੀ ਯੰਨਾਈ ਦਾ ਅਤੇ ਯੰਨਾਈ ਯੂਸੁਫ਼ ਦਾ ਪੁੱਤਰ ਸੀ।"

29ਯੂਸੁਫ਼ ਮਤਿੱਥਯਾਹ ਦਾ ਪੁੱਤਰ ਸੀ ਅਤੇ ਮਤਿੱਥਯਾਹ ਅਮੋਸ਼ ਦਾ। ਅਮੋਸ਼ ਨਹੂਮ ਦਾ ਪੁੱਤਰ ਸੀ ਅਤੇ ਨਹੂਮ ਹਸਲੀ ਦਾ। ਹਸਲੀ ਨਗਈ ਦਾ ਪੁੱਤਰ ਸੀ।"

30ਨਗਈ ਮਾਹੱਥ ਦਾ ਪੁੱਤਰ ਸੀ ਅਤੇ ਮਾਹੱਥ ਮਤਿਥਯਾਹ ਦਾ ਪੁੱਤਰ ਸੀ ਤੇ ਮਤਿਥਯਾਹ ਸ਼ਿਮਈ ਦਾ। ਸ਼ਿਮਈ ਯੋਸੇਕ ਦਾ ਪੁੱਤਰ ਸੀ ਤੇ ਯੋਸੇਕ ਯਹੂਦਾਹ ਦਾ ਪੁੱਤਰ ਸੀ।"

Mark 13 illustration - Mark Chapter 13

31ਯਹੂਦਾਹ ਯੋਹਾਨਾਨ ਦਾ ਪੁੱਤਰ ਸੀ ਤੇ ਯੋਹਾਨਾਨ ਰੇਸਹ ਦਾ ਅਤੇ ਰੇਸਹ ਜ਼ਰੁੱਬਾਬਲ ਦਾ ਪੁੱਤਰ ਸੀ ਅਤੇ ਜ਼ਰੁੱਬਾਬਲ ਸ਼ਅਲਤੀਏਲ ਦਾ। ਸ਼ਾਲਤੀਏਲ ਨੇਰੀ ਦਾ ਪੁੱਤਰ ਸੀ"

32ਨੇਰੀ ਮਲਕੀ ਦਾ, ਮਲਕੀ ਅੱਦੀ ਦਾ ਪੁੱਤਰ ਸੀ ਅਤੇ ਅੱਦੀ ਕੋਸਾਮ ਦਾ। ਕੋਸਾਮ ਅਲਮੋਦਾਮ ਦਾ ਪੁੱਤਰ ਸੀ ਅਤੇ ਅਲਮੋਦਾਮ ਏਰ ਦਾ।"

33ਏਰ ਯੋਸ਼ੇ ਦਾ ਪੁੱਤਰ ਸੀ ਅਤੇ ਯੋਸ਼ੇ ਅਲੀਅਜ਼ਰ ਦਾ। ਅਲੀਅਜ਼ਰ ਯੋਰਾਮ ਦਾ ਪੁੱਤਰ ਸੀ, ਅਤੇ ਯੋਰਾਮ ਮੱਤਾਥ ਦਾ ਅਤੇ ਮੱਤਾਥ ਲੇਵੀ ਦਾ ਪੁੱਤਰ ਸੀ।"

34ਲੇਵੀ ਸਿਮਓਨ ਦਾ ਪੁੱਤਰ ਸੀ ਤੇ ਸਿਮਓਨ ਯਹੂਦਾਹ ਦਾ। ਯਹੂਦਾਹ ਯੂਸੁਫ਼ ਦਾ ਪੁੱਤਰ ਅਤੇ ਯੂਸੁਫ਼ ਯੋਨਾਨ ਦਾ ਅਤੇ ਯੋਨਾਨ ਅਲਯਾਕੀਮ ਦਾ ਪੁੱਤਰ ਸੀ।"

35ਅਲਯਾਕੀਮ ਮੱਲਯੇ ਦਾ ਪੁੱਤਰ ਸੀ, ਮੱਲਯੇ ਮੈਨਾਨ ਅਤੇ ਮੈਨਾਨ ਮਤਥੇ ਦਾ ਪੁੱਤਰ ਸੀ ਤੇ ਮਤਥੇ ਨਾਥਾਨ ਦਾ ਅਤੇ ਨਾਥਾਨ ਦਾਊਦ ਦਾ ਪੁੱਤਰ ਸੀ।"

Mark 13 illustration - Mark Chapter 13

36ਦਾਊਦ ਯੱਸੀ ਦਾ ਪੁੱਤਰ ਸੀ, ਯੱਸੀ ਓਬੇਦ ਦਾ ਅਤੇ ਓਬੇਦ ਬੋਅਜ਼ ਦਾ ਅਤੇ ਬੋਅਜ਼ ਸਲਮੋਨ ਦਾ ਪੁੱਤਰ ਸੀ ਅਤੇ ਸਲਮੋਨ ਨਹਸ਼ੋਨ ਦਾ ਪੁੱਤਰ ਸੀ।"

37ਨਹਸ਼ੋਨ ਅੰਮੀਨਾਦਾਬ ਦਾ ਪੁੱਤਰ ਸੀ ਅਤੇ ਉਹ ਅਰਨੀ ਦਾ। ਅਰਨੀ ਹਸਰੋਨ ਦਾ ਅਤੇ ਹਸਰੋਨ ਪਰਸ ਦਾ ਪੁੱਤਰ ਸੀ ਅਤੇ ਪਰਸ ਯਹੂਦਾਹ ਦਾ।"

Chapter Complete

You have read Mark 13

37 verses