Lumina
Mark

Anointing, Last Supper, Arrest

Mark 14·Punjabi Bible

1ਯਹੂਦਾਹ ਯਾਕੂਬ ਦਾ ਪੁੱਤਰ ਸੀ, ਯਾਕੂਬ ਇਸਹਾਕ ਦਾ, ਇਸਹਾਕ ਅਬਰਾਹਾਮ ਦਾ ਪੁੱਤਰ ਸੀ ਅਤੇ ਅਬਰਾਹਾਮ ਤਾਰਹ ਦਾ ਪੁੱਤਰ ਸੀ ਅਤੇ ਤਾਰਹ ਨਹੋਰ ਦਾ ਪੁੱਤਰ ਸੀ।"

2ਨਹੋਰ ਸਰੂਗ ਦਾ ਪੁੱਤਰ ਸੀ, ਸਰੂਗ ਰਊ ਦਾ ਅਤੇ ਰਊ ਪਲਗ ਦਾ, ਪਲਗ ਏਬਰ ਦਾ ਅਤੇ ਏਬਰ ਸ਼ਲਹ ਦਾ ਪੁੱਤਰ ਸੀ।"

3ਸ਼ਲਹ ਕੇਨਾਨ ਦਾ ਪੁੱਤਰ ਸੀ, ਕੇਨਾਨ ਅਰਪਕਸ਼ਾਦ ਦਾ ਅਤੇ ਉਹ ਸ਼ੇਮ ਦਾ ਪੁੱਤਰ ਸੀ, ਸ਼ੇਮ ਨੂੰਹ ਦਾ ਪੁੱਤਰ ਸੀ ਅਤੇ ਨੂੰਹ ਲਾਮਕ ਦਾ ਪੁੱਤਰ ਸੀ।"

4ਲਾਮਕ ਮਥੂਸਲਹ ਦਾ ਪੁੱਤਰ ਸੀ, ਮਥੂਸਲਹ ਹਨੋਕ ਦਾ, ਹਨੋਕ ਯਰਦ ਦਾ ਪੁੱਤਰ ਸੀ ਅਤੇ ਯਰਦ ਮਹਲਲੇਲ ਦਾ ਪੁੱਤਰ ਸੀ, ਮਹਲਲੇਲ ਕੇਨਾਨ ਦਾ ਪੁੱਤਰ ਸੀ।"

5ਕੇਨਾਨ ਅਨੋਸ਼ ਦਾ ਪੁੱਤਰ ਸੀ, ਅਨੋਸ਼ ਸੇਥ ਦਾ ਪੁੱਤਰ ਸੀ, ਸੇਥ ਆਦਮ ਦਾ ਪੁੱਤਰ ਸੀ ਅਤੇ ਆਦਮ ਪਰਮੇਸ਼ੁਰ ਦਾ ਪੁੱਤਰ ਸੀ।"

Mark 14 illustration - Mark Chapter 14

6ਯਿਸੂ ਦਾ ਸ਼ੈਤਾਨ ਵੱਲੋਂ ਪਰਤਾਇਆ ਜਾਣਾ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋਕੇ ਯਰਦਨ ਨਦੀ ਤੋਂ ਮੁੜਿਆ ਤਾਂ ਆਤਮਾ ਉਸ ਨੂੰ ਉਜਾੜ ਵਿੱਚ ਲੈ ਗਿਆ।"

7ਉੱਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰੱਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸ ਨੂੰ ਬੜੀ ਭੁੱਖ ਲੱਗੀ।"

8ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਵੇ।”"

9ਯਿਸੂ ਨੇ ਜਵਾਬ ਦਿੱਤਾ, “ਇਹ ਲਿਖਿਆ ਗਿਆ ਹੈ ਕਿ: ‘ਇਹ ਸਿਰਫ਼ ਰੋਟੀ ਹੀ ਨਹੀਂ ਜੋ ਮਨੁੱਖ ਨੂੰ ਜਿਉਂਦਾ ਰੱਖਦੀ ਹੈ।’”"

10ਫ਼ਿਰ ਸ਼ੈਤਾਨ ਉਸ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ ਅਤੇ ਇੱਕ ਪਲ ਵਿੱਚ ਦੁਨੀਆਂ ਦੀਆਂ ਤਮਾਮ ਪਾਤਸ਼ਾਹੀਆਂ ਵਿਖਾਈਆਂ।"

Mark 14 illustration - Mark Chapter 14

11ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸੱਕਦਾ ਹਾਂ।"

12ਅਤੇ ਜੇਕਰ ਤੂੰ ਮੇਰੇ ਚਰਨਾਂ ਤੇ ਡਿੱਗ ਮੇਰੀ ਉਪਾਸਨਾ ਕਰੇਂ ਮੈਂ ਇਹ ਸਭ ਰਾਜ ਤੈਨੂੰ ਦਿੰਦਾ ਹਾਂ।”"

13ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ: ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”"

14ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਕੁੱਦ ਜਾ।"

15ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ: ‘ਪਰਮੇਸ਼ੁਰ ਤੇਰੇ ਲਈ ਆਪਣੇ ਦੂਤਾਂ ਨੂੰ ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’"

Mark 14 illustration - Mark Chapter 14

16ਅਤੇ ਇਹ ਵੀ ਲਿਖਿਆ ਹੋਇਆ ਹੈ ਕਿ! ‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।’”"

17ਯਿਸੂ ਨੇ ਜਵਾਬ ਦਿੱਤਾ, “ਪਰ ਪੋਥੀਆਂ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ।’”"

18ਤਾਂ ਸ਼ੈਤਾਨ ਜਦੋਂ ਸਾਰਾ ਪਰਤਾਵਾ ਕਰ ਚੁੱਕਾ ਤਾਂ ਫ਼ੇਰ ਕਿਸੇ ਹੋਰ ਚੰਗੇ ਵਕਤ ਦੀ ਉਡੀਕ ਕਰਦਾ ਉਸ ਕੋਲੋਂ ਦੂਰ ਚੱਲਾ ਗਿਆ।"

19ਯਿਸੂ ਦਾ ਲੋਕਾਂ ਨੂੰ ਉਪਦੇਸ਼ ਦੇਣਾ ਯਿਸੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਲੀਲ ਨੂੰ ਵਾਪਸ ਆਇਆ, ਅਤੇ ਉਸ ਇਲਾਕੇ ਦੇ ਹਰ ਪਾਸੇ ਉਸਦੀ ਕੀਰਤੀ ਫ਼ੈਲ ਗਈ।"

20ਯਿਸੂ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਹਰੇਕ ਨੇ ਉਸਦੀ ਉਸਤਤਿ ਕੀਤੀ।"

Mark 14 illustration - Mark Chapter 14

21ਯਿਸੂ ਦਾ ਆਪਣੇ ਨਗਰ ਵਿੱਚ ਜਾਣਾ ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿੱਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪੜ੍ਹਨ ਲਈ ਖੜ੍ਹਾ ਹੋ ਗਿਆ।"

22ਯਸਾਯਾਹ ਨਬੀ ਦੀ ਪੋਥੀ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਇਹ ਪੋਥੀ ਖੋਲ੍ਹਕੇ ਉਹ ਸਫ਼ਾ ਕੱਢਿਆ, ਜਿੱਥੇ ਇਹ ਲਿਖਿਆ ਹੋਇਆ ਸੀ:"

23“ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸ ਨੇ ਮੈਨੂੰ ਗਰੀਬਾਂ ਨੂੰ ਖੁਸ਼ਖਬਰੀ ਦੇਣ ਲਈ ਮਸਹ ਕੀਤਾ ਹੈ। ਉਸ ਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,"

24ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇੜੇ ਆ ਗਿਆ ਹੈ।”"

25ਫ਼ਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਥੱਲੇ ਬੈਠ ਗਿਆ। ਪ੍ਰਾਰਥਨਾ ਸਥਾਨ ਵਿੱਚ ਹਰ ਇੱਕ ਦੀ ਨਜ਼ਰ ਉਸਤੇ ਜੰਮ ਗਈ।"

Mark 14 illustration - Mark Chapter 14

26ਫ਼ਿਰ ਯਿਸੂ ਨੇ ਉਨ੍ਹਾਂ ਨੂੰ ਆਖਣਾ ਸ਼ੁਰੂ ਕੀਤਾ, ਅਤੇ ਕਿਹਾ, “ਜਿਹੜਾ ਅਗੰਮੀ ਵਾਕ ਹੁਣੇ ਤੁਸੀਂ ਪੋਥੀਆਂ ਵਿੱਚੋਂ ਸੁਣਿਆ ਹੈ, ਹੁਣ ਪੂਰਣ ਹੈ।”"

27ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸ ਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸੱਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”"

28ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਤੁਸੀਂ ਇਹ ਕਹਾਵਤ ਜ਼ਰੂਰ ਮੇਰੇ ਉੱਤੇ ਲਾਗੂ ਕਰੋਂਗੇ ਕਿ ‘ਹੇ ਵੈਦ! ਆਪਣੇ-ਆਪ ਨੂੰ ਰਾਜੀ ਕਰ।’ ਜੋ ਕੁਝ ਤੂੰ ਕਫ਼ਰਨਾਹੂਮ ਵਿੱਚ ਕੀਤਾ ਹੈ ‘ਅਸੀਂ ਉਹ ਸੁਣਿਆ ਹੈ, ਉਹ ਗੱਲਾਂ ਤੂੰ ਇੱਥੇ ਆਪਣੇ ਨਗਰ ਵਿੱਚ ਵੀ ਕਰ!’”"

29ਤਦ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਵੀ ਨਬੀ ਕਦੇ ਆਪਣੇ ਨਗਰ ਵਿੱਚ ਪਰਵਾਨ ਨਹੀਂ ਹੁੰਦਾ।"

30“ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉੱਥੇ ਬਹੁਤ ਵਿਧਵਾਵਾਂ ਸਨ।"

Mark 14 illustration - Mark Chapter 14

31ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਕਿਸੇ ਵਿਧਵਾ ਕੋਲ ਨਹੀਂ ਭੇਜਿਆ ਗਿਆ। ਉਸ ਨੂੰ ਸੈਦਾ ਇਲਾਕੇ ਦੇ ਨਗਰ ਵਿੱਚ ਸਿਰਫ਼ ਸਰਿਪਥ ਦੀ ਵਿਧਵਾ ਕੋਲ ਭੇਜਿਆ ਗਿਆ ਸੀ।"

32“ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ, ਪਰ ਉਨ੍ਹਾਂ ਵਿੱਚੋਂ ਸੀਰਿਆ ਦੇਸ਼ ਦੇ ਨਾਮਨ ਤੋਂ ਬਿਨਾ ਕਿਸੇ ਵੀ ਕੋੜ੍ਹੀ ਨੂੰ ਰਾਜੀ ਨਾ ਕੀਤਾ ਗਿਆ।”"

33ਪ੍ਰਾਰਥਨਾ ਸਥਾਨ ਵਿੱਚ ਬੈਠੇ ਤਮਾਮ ਲੋਕਾਂ ਨੇ ਇਹ ਸਭ ਗੱਲਾਂ ਸੁਣੀਆਂ ਤਾਂ ਉਹ ਬੜੇ ਗੁੱਸੇ ਵਿੱਚ ਆਏ।"

34ਉਹ ਖੜ੍ਹੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕੱਢਿਆ। ਉਨ੍ਹਾਂ ਨੇ ਉਸਦਾ ਪਹਾੜੀ ਦੀ ਟਿਸੀ ਤੱਕ, ਜਿੱਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿੱਛਾ ਕੀਤਾ ਤਾਂ ਜੋ ਉਹ ਉਸ ਨੂੰ ਖੜ੍ਹੀ ਚੱਟਾਨ ਤੋਂ ਹੇਠਾਂ ਸੁੱਟ ਸੱਕਣ।"

35ਪਰ ਯਿਸੂ ਉਨ੍ਹਾਂ ਵਿੱਚੋਂ ਦੀ ਲੰਘਕੇ ਆਪਣੇ ਰਾਹ ਚੱਲਿਆ ਗਿਆ।"

Mark 14 illustration - Mark Chapter 14

36ਯਿਸੂ ਦਾ ਇੱਕ ਮਨੁੱਖ ਨੂੰ ਠੀਕ ਕਰਨਾ ਜਿਸ ਅੰਦਰ ਪ੍ਰੇਤ ਆਤਮਾ ਸੀ ਜਦੋਂ ਉਹ ਗਲੀਲ ਦੇ ਕਫ਼ਰਨਾਹੂਮ ਵਿੱਚ ਪਹੁੰਚਿਆ ਤਾਂ ਉਸ ਨੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।"

37ਲੋਕ ਉਸ ਦੇ ਉਪਦੇਸ਼ ਤੇ ਹੈਰਾਨ ਹੋ ਗਏ ਕਿਉਂਕਿ ਉਹ ਅਧਿਕਾਰ ਨਾਲ ਬੋਲਿਆ।"

38ਪ੍ਰਾਰਥਨਾ ਸਥਾਨ ਤੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ, ਉਹ ਆਦਮੀ ਉੱਚੀ ਅਵਾਜ਼ ਵਿੱਚ ਚੀਕਿਆ,"

39“ਹੇ ਨਾਸਰਤ ਦੇ ਯਿਸੂ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਇੱਥੇ ਸਾਨੂੰ ਤਬਾਹ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਕਿ ਤੂੰ ਕੌਣ ਹੈਂ ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।”"

40ਪਰ ਯਿਸੂ ਨੇ ਉਸ ਨੂੰ ਰੋਕਕੇ ਤਾੜਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਹਮਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।"

Mark 14 illustration - Mark Chapter 14

41ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”"

42ਉਸ ਖੇਤ੍ਰ ਦੇ ਸਾਰੇ ਭਾਗਾਂ ਵਿੱਚ ਯਿਸੂ ਬਾਰੇ ਖਬਰ ਫ਼ੈਲਣੀ ਸ਼ੁਰੂ ਹੋ ਗਿਆ।"

43ਯਿਸੂ ਦਾ ਪਤਰਸ ਦੀ ਮਾਤਾ ਨੂੰ ਰਾਜੀ ਕਰਨਾ ਫ਼ਿਰ ਉਹ ਪ੍ਰਾਰਥਨਾ ਸਥਾਨ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਬੜੀ ਬਿਮਾਰ ਸੀ, ਉਸ ਨੂੰ ਬੜਾ ਤੇਜ ਬੁਖਾਰ ਸੀ। ਉਨ੍ਹਾਂ ਨੇ ਯਿਸੂ ਨੂੰ ਉਸਦੀ ਮਦਦ ਕਰਨ ਲਈ ਕਿਹਾ।"

44ਯਿਸੂ ਨੇ ਉਸ ਦੇ ਬਿਸਤਰੇ ਦੇ ਨਜ਼ਦੀਕ ਖੜ੍ਹਾ ਹੋਕੇ ਬੁਖਾਰ ਨੂੰ ਝਿੜਕਿਆ। ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖੜ੍ਹੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।"

45ਯਿਸੂ ਦਾ ਹੋਰ ਬਹੁਤ ਸਾਰੇ ਲੋਕਾਂ ਨੂੰ ਰਾਜੀ ਕਰਨਾ ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀੜਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ।"

Mark 14 illustration - Mark Chapter 14

46ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।"

47ਯਿਸੂ ਦਾ ਹੋਰ ਸ਼ਹਿਰਾਂ ਵਿੱਚ ਜਾਣਾ ਜਿਵੇਂ ਦਿਨ ਸ਼ੁਰੂ ਹੋਇਆ, ਯਿਸੂ ਉਹ ਥਾਂ ਛੱਡ ਕੇ ਇੱਕ ਇੱਕਾਂਤ ਥਾਂ ਤੇ ਚੱਲਾ ਗਿਆ ਪਰ ਭੀੜ ਉਸਦੀ ਭਾਲ ਵਿੱਚ ਗਈ ਅਤੇ ਆਖਿਰ ਰਾਤ ਵੇਲੇ ਉਸ ਜਗ੍ਹਾ ਪਹੁੰਚ ਗਈ, ਜਿੱਥੇ ਉਹ ਸੀ। ਅਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ ਉਹ ਉੱਥੋਂ ਨਾ ਜਾਵੇ।"

48ਪਰ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਹੋਰ ਨਗਰਾਂ ਵਿੱਚ ਵੀ ਜਾਣਾ ਹੈ। ਕਿਉਂਕਿ ਮੈਂ ਇਸੇ ਉਦੇਸ਼ ਲਈ ਭੇਜਿਆ ਗਿਆ ਹਾਂ।”"

49ਇਸ ਤਰ੍ਹਾਂ ਯਿਸੂ ਨੇ ਯਹੂਦਿਯਾ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਨਾ ਜਾਰੀ ਰੱਖਿਆ।"

50ਪਤਰਸ, ਯਾਕੂਬ ਅਤੇ ਯੂਹੰਨਾ ਯਿਸੂ ਦਾ ਅਨੁਸਰਣ ਕਰਦੇ ਹਨ ਯਿਸੂ ਗਨੇਸਰਤ ਦੀ ਝੀਲ ਕੰਢੇ ਖੜ੍ਹਾ ਸੀ ਅਤੇ ਭੀੜ ਪਰਮੇਸ਼ੁਰ ਦੇ ਉਪਦੇਸ਼ ਸੁਨਣ ਲਈ, ਉਸ ਦੇ ਆਸ-ਪਾਸ ਇਕੱਠੀ ਹੋ ਰਹੀ ਸੀ।"

Mark 14 illustration - Mark Chapter 14

51ਫ਼ਿਰ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਦੇਖੀਆਂ। ਬੇੜੀਆਂ ਵਿੱਚੋਂ ਮਾਛੀ ਬਾਹਰ ਆਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ।"

52ਯਿਸੂ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਸ਼ਮਊਨ ਦੀ ਸੀ ਅਤੇ ਉਸ ਨੇ ਬੇੜੀ ਨੂੰ ਕੰਢੇ ਤੋਂ ਥੋੜੀ ਦੂਰ ਲੈ ਜਾਣ ਲਈ ਆਖਿਆ, ਤਾਂ ਉਹ ਬੇੜੀ ਵਿੱਚ ਬੈਠਕੇ ਕੰਢੇ ਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ।"

53ਜਦੋਂ ਉਹ ਬੋਲ ਕੇ ਹਟਿਆ, ਉਸ ਨੇ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀਆਂ ਵਿੱਚ ਜਾਓ ਅਤੇ ਮੱਛੀਆਂ ਲਈ ਆਪਣੇ ਜਾਲ ਪਾਣੀ ਵਿੱਚ ਸੁੱਟੋ।”"

54ਸ਼ਮਊਨ ਨੇ ਜਵਾਬ ਦਿੱਤਾ, “ਮਾਲਕ! ਅਸੀਂ ਸਾਰੀ ਰਾਤ ਮੱਛੀਆਂ ਫ਼ੜਨ ਲਈ ਬਹੁਤ ਕੋਸ਼ਿਸ਼ ਕਰਦੇ ਰਹੇ, ਪਰ ਸਾਡੇ ਹੱਥ ਕੁਝ ਵੀ ਨਹੀਂ ਲੱਗਾ। ਪਰ ਤੁਸੀਂ ਆਖਦੇ ਹੋ ਕਿ ਮੈਂ ਜਾਲ ਪਾਣੀ ਵਿੱਚ ਪਾਵਾਂ। ਇਸ ਲਈ ਮੈਂ ਇੰਝ ਹੀ ਕਰਦਾ ਹਾਂ ਜਿਵੇਂ ਤੁਸੀਂ ਆਖਦੇ ਹੋ।”"

55ਸਭ ਮਾਛੀਆਂ ਨੇ ਆਪਣੇ ਜਾਲ ਪਾਣੀ ਵਿੱਚ ਪਾਏ ਤਾਂ ਉਨ੍ਹਾਂ ਦੇ ਜਾਲ ਮੱਛੀਆਂ ਨਾਲ ਇਸ ਕਦਰ ਭਾਰੇ ਹੋ ਗਏ ਹੋ ਕਿ ਉਹ ਭਾਰ ਨਾਲ ਟੁੱਟਣੇ ਸ਼ੁਰੂ ਹੋ ਗਏ।"

Mark 14 illustration - Mark Chapter 14

56ਉਨ੍ਹਾਂ ਨੇ ਦੂਜੀ ਬੇੜੀ ਵਿੱਚ ਬੈਠੇ ਆਪਣੇ ਹੋਰਨਾਂ ਸਾਥੀਆਂ ਨੂੰ ਆਪਣੀ ਮਦਦ ਲਈ ਬੁਲਾਇਆ। ਜਦੋਂ ਉਨ੍ਹਾਂ ਦੇ ਮਿੱਤਰ ਮਦਦ ਲਈ ਆਏ ਤਾਂ ਉਨ੍ਹਾਂ ਦੀਆਂ ਦੋਨੇ ਬੇੜੀਆਂ ਇਸ ਕਦਰ ਮੱਛੀਆਂ ਨਾਲ ਭਰ ਗਈਆਂ ਕਿ ਇੰਝ ਮਾਲੂਮ ਹੁੰਦਾ ਸੀ ਕਿ ਬੇੜੀਆਂ ਹੁਣੇ ਹੀ ਡੁੱਬ ਜਾਣਗੀਆਂ।"

57ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ।"

58ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਬੜੇ ਹੈਰਾਨ ਹੋਏ। (ਯਾਕੂਬ ਅਤੇ ਯੂਹੰਨਾ ਸ਼ਮਊਨ ਨਾਲ ਸਾਂਝਾ ਕੰਮ ਕਰਦੇ ਸਨ।) ਯਿਸੂ ਨੇ ਸ਼ਮਊਨ ਨੂੰ ਕਿਹਾ, “ਭੈਭੀਤ ਨਾ ਹੋ! ਹੁਣ ਤੋਂ ਤੂੰ ਲੋਕਾਂ ਨੂੰ ਇਕੱਠਾ ਕਰਨ ਦਾ ਕੰਮ ਕਰੇਂਗਾ।”"

59ਫ਼ੇਰ ਉਨ੍ਹਾਂ ਨੇ ਆਪਣੀਆਂ ਬੇੜੀਆਂ ਨੂੰ ਕੰਢੇ ਤੇ ਲਿਆਂਦਾ। ਅਤੇ ਉਨ੍ਹਾਂ ਨੇ ਸਭ ਕੁਝ ਪਿੱਛੇ ਛੱਡ ਦਿੱਤਾ ਅਤੇ ਯਿਸੂ ਦੇ ਮਗਰ ਹੋ ਤੁਰੇ।"

60ਯਿਸੂ ਦਾ ਇੱਕ ਕੋੜ੍ਹੀ ਨੂੰ ਰਾਜੀ ਕਰਨਾ ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉੱਥੇ ਕੋੜ੍ਹ ਨਾਲ ਭਰਿਆ ਹੋਇਆ ਇੱਕ ਬੰਦਾ ਸੀ। ਜਦੋਂ ਉਸ ਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸ ਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸੱਕਦੇ ਹੋਂ।”"

Mark 14 illustration - Mark Chapter 14

61ਯਿਸੂ ਨੇ ਆਪਣਾ ਹੱਥ ਬਾਹਰ ਫ਼ੈਲਾਕੇ ਉਸ ਨੂੰ ਛੋਹਿਆ ਅਤੇ ਉਸ ਨੂੰ ਆਖਿਆ, “ਮੈਂ ਤੈਨੂੰ ਰਾਜੀ ਕਰਨਾ ਚਾਹੁੰਦਾ ਹਾਂ, ਰਾਜੀ ਹੋ ਜਾ!” ਤੁਰੰਤ ਹੀ ਕੋੜ੍ਹ ਗਾਇਬ ਹੋ ਗਿਆ।"

62ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਭੇਂਟ ਚੜ੍ਹਾ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”"

63ਪਰ ਯਿਸੂ ਦੀ ਚਰਚਾ ਵੱਧ ਤੋਂ ਵੱਧ ਫ਼ੈਲਦੀ ਗਈ। ਲੋਕਾਂ ਦੀ ਭੀੜ ਉਸ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਰਾਜੀ ਹੋਣ ਲਈ ਉਸ ਕੋਲ ਆਈ।"

64ਪਰ ਅਕਸਰ ਯਿਸੂ ਇੱਕਾਂਤ ਵਾਲੀਆਂ ਥਾਵਾਂ ਤੇ ਪ੍ਰਾਰਥਨਾ ਕਰਨ ਲਈ ਚੱਲਿਆ ਜਾਂਦਾ ਸੀ।"

65ਯਿਸੂ ਦਾ ਇੱਕ ਅਧਰੰਗੀ ਨੂੰ ਠੀਕ ਕਰਨਾ ਇੱਕ ਦਿਨ ਯਿਸੂ ਜਦੋਂ ਲੋਕਾਂ ਨੂੰ ਉਪਦੇਸ਼ ਦੇ ਰਿਹਾ ਸੀ ਤਾਂ ਫ਼ਰੀਸੀ, ਅਤੇ ਕੁਝ ਨੇਮ ਦੇ ਉਪਦੇਸ਼ਕ ਵੀ ਉੱਥੇ ਬੈਠੇ ਹੋਏ ਸਨ। ਉਹ ਗਲੀਲ ਅਤੇ ਯਹੂਦਿਯਾ ਦੇ ਹਰ ਨਗਰ ਤੋਂ ਅਤੇ ਯਰੂਸ਼ਲਮ ਤੋਂ ਵੀ ਆਏ ਸਨ। ਲੋਕਾਂ ਨੂੰ ਚੰਗਾ ਕਰਨ ਲਈ, ਪ੍ਰਭੂ ਦੀ ਸ਼ਕਤੀ ਉਸ ਦੇ ਨਾਲ ਸੀ।"

Mark 14 illustration - Mark Chapter 14

66ਉੱਥੇ ਇੱਕ ਮਨੁੱਖ ਸੀ ਜਿਸ ਨੂੰ ਅਧਰੰਗ ਹੋਇਆ ਸੀ। ਕੁਝ ਲੋਕ ਉਸ ਨੂੰ ਮੰਜੀ ਤੇ ਚੁੱਕ ਕੇ ਲਿਆਏ। ਉਹ ਆਦਮੀ ਚਾਹੁੰਦੇ ਸਨ ਕਿ ਉਹ ਇਸ ਅਧਰੰਗੀ ਨੂੰ ਅੰਦਰ ਲੈਜਾਕੇ ਯਿਸੂ ਦੇ ਸਾਹਮਣੇ ਰੱਖਣ।"

67ਪਰ ਉੱਥੇ ਇੰਨੀ ਭੀੜ ਸੀ ਕਿ ਜਦ ਉਨ੍ਹਾਂ ਨੂੰ ਅੰਦਰ ਜਾਣ ਦਾ ਕੋਈ ਢੰਗ ਨਾ ਦਿਸਿਆ ਫ਼ਿਰ ਉਹ ਛੱਤ ਉੱਤੇ ਚੜ੍ਹ੍ਹੇ ਅਤੇ ਉਨ੍ਹਾਂ ਨੇ ਕੁਝ ਖਪਰੈਲਾਂ ਕੱਢੀਆਂ ਅਤੇ ਭੀੜ ਦੇ ਵਿੱਚਕਾਰ ਅਤੇ ਠੀਕ ਯਿਸੂ ਦੇ ਸਾਹਮਣੇ ਉਸ ਬਿਮਾਰ ਮਨੁੱਖ ਨੂੰ ਉਸ ਦੇ ਬਿਸਤਰੇ ਸਮੇਤ ਹੇਠਾਂ ਲਾਹ ਦਿੱਤਾ।"

68ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖਕੇ ਬਿਮਾਰ ਮਨੁੱਖ ਨੂੰ ਕਿਹਾ, “ਮਿੱਤਰ, ਤੇਰੇ ਪਾਪ ਬਖਸ਼ੇ ਗਏ ਹਨ।”"

69ਯਹੂਦੀ, ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਪਸ ਵਿੱਚ ਸੋਚਿਆ, “ਇਹ ਕੌਣ ਆਦਮੀ ਹੈ ਜੋ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ? ਕਿਉਂਕਿ ਕੇਵਲ ਪਰਮੇਸ਼ੁਰ ਹੀ ਪਾਪ ਮਾਫ਼ ਕਰ ਸੱਕਦਾ ਹੈ।”"

70ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸ ਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿੱਚਾਰ ਕਿਉਂ ਪੈਦਾ ਹੋ ਰਹੇ ਹਨ?"

Mark 14 illustration - Mark Chapter 14

71ਕਿਹੜੀ ਗੱਲ ਸੌਖੀ ਹੈ? ਇਹ ਆਖਣਾ ‘ਤੇਰੇ ਪਾਪ ਮਾਫ਼ ਹੋ ਗਏ ਹਨ’, ‘ਜਾਂ ਉੱਠ ਅਤੇ ਚੱਲ।’"

72ਪਰ ਮੈਂ ਤੁਹਾਨੂੰ ਇਹ ਸਬੂਤ ਦਿਆਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਤਾਂ ਉਸ ਨੇ ਅਧਰੰਗੀ ਮਨੁੱਖ ਨੂੰ ਆਖਿਆ। “ਮੈਂ ਤੈਨੂੰ ਕਹਿੰਦਾ ਹਾਂ, ਖੜ੍ਹਾ ਹੋ ਆਪਣਾ ਬਿਸਤਰਾ ਚੁੱਕ ਅਤੇ ਘਰ ਨੂੰ ਜਾ।”"

Chapter Complete

You have read Mark 14

72 verses