1ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਹਮਣੇ ਉੱਠ ਖਲੋਇਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚੱਲਾ ਗਿਆ।"
2ਉਹ ਹੈਰਾਨ ਸਨ ਅਤੇ ਉਨ੍ਹਾਂ ਨੇ ਪੂਰੀ ਇੱਜਤ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਅੱਜ ਅਸੀਂ ਹੈਰਾਨੀ ਭਰੀਆਂ ਗੱਲਾਂ ਵੇਖਿਆਂ ਹਨ।”"
3ਲੇਵੀ ਯਿਸੂ ਮਗਰ ਹੋ ਪਿਆ ਇਸਤੋਂ ਬਾਦ ਯਿਸੂ ਬਾਹਰ ਗਿਆ ਉਸ ਨੇ ਇੱਕ ਮਸੂਲੀਏ ਲੇਵੀ ਨੂੰ ਮਸੂਲ ਦੀ ਚੌਕੀਂ ਤੇ ਬੈਠੇ ਵੇਖਿਆ। ਯਿਸੂ ਨੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ!”"
4ਲੇਵੀ ਸਭ ਕੁਝ ਛੱਡ ਕੇ ਉਸ ਦੇ ਪਿੱਛੇ ਹੋ ਤੁਰਿਆ।"
5ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇੱਕਤਰ ਹੋਏ ਸਨ।"

6ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਯਿਸੂ ਦੇ ਚੇਲਿਆਂ ਨੂੰ ਸ਼ਿਕਾਇਤ ਕੀਤੀ “ਤੁਸੀਂ ਮਸੂਲੀਆਂ ਅਤੇ ਪਾਪੀਆਂ ਨਾਲ ਕਿਉਂ ਖਾ-ਪੀ ਰਹੇ ਹੋ?”"
7ਯਿਸੂ ਨੇ ਉਨ੍ਹਾਂ ਨੂੰ ਆਖਿਆ, “ਇਹ ਬਿਮਾਰ ਮਨੁੱਖ ਹਨ, ਜਿਨ੍ਹਾਂ ਨੂੰ ਵੈਦ ਦੀ ਜ਼ਰੂਰਤ ਹੈ ਨਾ ਕਿ ਤੰਦਰੁਸਤਾਂ ਨੂੰ।"
8ਮੈਂ ਪਾਪੀਆਂ ਨੂੰ ਉਨ੍ਹਾਂ ਦੇ ਦਿਲ ਅਤੇ ਜੀਵਨ ਬਦਲਣ ਲਈ ਆਖਣ ਲਈ ਆਇਆ ਹਾਂ, ਨਾ ਕਿ ਧਰਮੀਆਂ ਨੂੰ।”"
9ਯਿਸੂ ਦਾ ਵਰਤ ਬਾਰੇ ਸਵਾਲ ਦਾ ਜਵਾਬ ਦੇਣਾ ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।”"
10ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਲਾੜੇ ਦੇ ਦੋਸਤਾਂ ਤੋਂ ਵਰਤ ਰੱਖਵਾ ਸੱਕਦੇ ਹੋ ਜਦੋਂ ਤੱਕ ਕਿ ਲਾੜਾ ਉਨ੍ਹਾਂ ਦੇ ਨਾਲ ਹੁੰਦਾ ਹੈ?"

11ਪਰ ਵਕਤ ਆਵੇਗਾ ਜਦੋਂ ਲਾੜਾ ਉਨ੍ਹਾਂ ਤੋਂ ਲੈ ਲਿਆ ਜਾਵੇਗਾ। ਉਸ ਵਕਤ ਉਹ ਵਰਤ ਰੱਖਣਗੇ।”"
12ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ, “ਕੋਈ ਵੀ ਮਨੁੱਖ ਨਵੇਂ ਕੱਪੜੇ ਦੀ ਟਾਕੀ ਪਾੜਕੇ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਜੇਕਰ ਉਹ ਇਹ ਕਰਦਾ ਹੈ ਤਾਂ ਉਹ ਨਵੀਂ ਪੁਸ਼ਾਕ ਨੂੰ ਖਰਾਬ ਕਰ ਲਵੇਗਾ, ਪਰ ਹਾਂ ਨਵੀਂ ਪੁਸ਼ਾਕ ਦੀ ਟਾਕੀ ਵੀ ਪੁਰਾਣੀ ਪੋਸ਼ਾਕ ਤੇ ਮੇਲ ਨਹੀਂ ਖਾਂਦੀ।"
13ਲੋਕ ਨਵੀਂ ਮੈਅ ਨੂੰ ਕਦੇ ਵੀ ਪੁਰਾਣੀ ਮਸ਼ਕਾਂ ਵਿੱਚ ਨਹੀਂ ਪਾਉਂਦੇ। ਕਿਉਂ? ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਉਨ੍ਹਾਂ ਵਿੱਚੋਂ ਡੁਲ੍ਹ ਜਾਵੇਗੀ ਅਤੇ ਮਸ਼ਕਾਂ ਨਸ਼ਟ ਹੋ ਜਾਣਗੀਆਂ।"
14ਇਸੇ ਲਈ ਲੋਕ ਨਵੀਂ ਮੈਅ ਹਮੇਸ਼ਾ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।"
15ਅਤੇ ਪੁਰਾਣੀ ਮੈਅ ਪੀਕੇ ਨਵੀਂ ਕੋਈ ਨਹੀਂ ਚਾਹੁੰਦਾ। ਕਿਉਂ? ਕਿਉਂਕਿ ਉਹ ਆਖਦਾ ਹੈ ਕਿ, ‘ਪੁਰਾਣੀ ਮੈਅ ਹੀ ਵੱਧੀਆ ਹੈ।’”"

16ਯਿਸੂ ਸਬਤ ਦੇ ਦਿਨ ਦਾ ਪ੍ਰਭੂ ਹੈ ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸ ਦੇ ਕੁਝ ਚੇਲੇ ਕਣਕ ਦੇ ਸਿੱਟੇ ਤੋੜਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ।"
17ਕੁਝ ਫ਼ਰੀਸੀਆਂ ਨੇ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ? ਸਬਤ ਦੇ ਦਿਨ ਨੇਮ ਦੇ ਮੁਤਾਬਿਕ ਇੰਝ ਕਰਨ ਦੀ ਇਜਾਜ਼ਤ ਨਹੀਂ ਹੈ।”"
18ਯਿਸੂ ਨੇ ਆਖਿਆ, “ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ, ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ।"
19ਕੀ ਤੁਸੀਂ ਨਹੀਂ ਪੜ੍ਹਿਆ ਕਿ ਉਹ ਪਰਮੇਸ਼ੁਰ ਦੇ ਘਰ ਵੜਿਆ, ਤੇ ਉਸ ਨੇ ਉਹ ਰੋਟੀ ਚੁੱਕੀ ਜੋ ਕਿ ਪਰਮੇਸ਼ੁਰ ਨੂੰ ਭੇਂਟ ਕੀਤੀ ਗਈ ਸੀ ਕੁਝ ਖੁਦ ਖਾਧੀ ਅਤੇ ਕੁਝ ਉਨ੍ਹਾਂ ਲੋਕਾਂ ਨੂੰ ਦਿੱਤੀ, ਜੋ ਉਸ ਦੇ ਨਾਲ ਸਨ। ਇਹ ਨੇਮ ਦੇ ਵਿਰੁੱਧ ਸੀ ਜਦ ਕਿ ਨੇਮ ਤਾਂ ਇਹੀ ਆਖਦਾ ਹੈ ਕਿ ਕੇਵਲ ਜਾਜਕ ਹੀ ਉਸ ਰੋਟੀ ਦਾ ਸੇਵਨ ਕਰ ਸੱਕਦਾ ਹੈ।”"
20ਤਦ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”"

21ਯਿਸੂ ਸਬਤ ਦੇ ਦਿਨ ਇੱਕ ਆਦਮੀ ਨੂੰ ਰਾਜੀ ਕਰਦਾ ਹੈ ਇੱਕ ਹੋਰ ਸਬਤ ਦੇ ਦਿਨ ਉਹ ਯਹੂਦੀ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣ ਲਈ ਗਿਆ। ਉੱਥੇ ਇੱਕ ਆਦਮੀ ਸੀ ਜਿਸਦੇ ਸੱਜੇ ਹੱਥ ਨੂੰ ਅਧਰੰਗ ਸੀ।"
22ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸ ਨੂੰ ਸਬਤ ਦੇ ਦਿਨ ਰਾਜੀ ਕਰੇਗਾ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸ ਨੂੰ ਦੋਸ਼ੀ ਠਹਿਰਾ ਸੱਕਣ।"
23ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ। ਅਤੇ ਉਸ ਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉੱਠ ਅਤੇ ਵਿੱਚਾਲੇ ਆਕੇ ਖੜ੍ਹਾ ਹੋ ਜਾ।” ਤਾਂ ਉਸ ਨੇ ਇੰਝ ਹੀ ਕੀਤਾ।"
24ਤਦ ਯਿਸੂ ਨੇ ਲੋਕਾਂ ਨੂੰ ਪੁੱਛਿਆ, “ਮੈਂ ਤੁਹਾਨੂੰ ਪੁੱਛਦਾ ਹਾਂ ਕਿ ਸਬਤ ਦੇ ਦਿਨ ਕੀ ਕਰਨ ਦੀ ਇਜਾਜ਼ਤ ਹੈ? ਚੰਗਿਆਈ ਕਰਨ ਦੀ ਜਾਂ ਬਦੀ? ਕਿਸੇ ਦੇ ਪ੍ਰਾਣ ਨਸ਼ਟ ਕਰਨ ਦੀ ਜਾਂ ਕਿਸੇ ਦੇ ਪ੍ਰਾਣਾਂ ਨੂੰ ਬਚਾਉਣ ਦੀ?”"
25ਯਿਸੂ ਦੇ ਆਲੇ-ਦੁਆਲੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇਖਿਆ ਅਤੇ ਬਿਮਾਰ ਆਦਮੀ ਨੂੰ ਆਖਿਆ, “ਮੈਨੂੰ ਆਪਣਾ ਹੱਥ ਵਿਖਾ।” ਜਦ ਉਸ ਅਧਰੰਗੀ ਮਨੁੱਖ ਨੇ ਆਪਣਾ ਹੱਥ ਵਿਖਾਉਣ ਲਈ ਬਾਹਰ ਕੱਢਿਆ ਤਾਂ ਉਹ ਬਿਲਕੁਲ ਠੀਕ ਸੀ।"

26ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”"
27ਯਿਸੂ ਦਾ ਬਾਰ੍ਹਾਂ ਰਸੂਲਾਂ ਨੂੰ ਚੁਨਣਾ ਉਨ੍ਹੀ ਦਿਨੀ ਯਿਸੂ ਇੱਕ ਪਹਾੜ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ।"
28ਅਗਲੀ ਸਵੇਰ ਉਸ ਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ। ਉਨ੍ਹਾਂ ਬਾਰ੍ਹਾਂ ਰਸੂਲਾਂ ਦੇ ਨਾਂ ਸਨ:"
29ਸ਼ਮਊਨ (ਜਿਸ ਨੂੰ ਯਿਸੂ ਨੇ ਪਤਰਸ ਨਾਂ ਦਿੱਤਾ) ਅਤੇ ਉਸਦਾ ਭਰਾ ਅੰਦ੍ਰਿਯਾਸ, ਯਾਕੂਬ ਅਤੇ ਯੂਹੰਨਾ, ਫ਼ਿਲਿਪੁੱਸ ਅਤੇ ਬਰਥੁਲਮਈ,"
30ਮੱਤੀ, ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੇਤੇਸ ਕਹਾਉਂਦਾ ਸੀ।"

31ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸੱਕਰਿਯੋਤੀ (ਇਹ ਉਹੀ ਯਾਕੂਬ ਦਾ ਪੁੱਤਰ ਯਹੂਦਾ ਹੈ ਜੋ ਬਾਦ ਵਿੱਚ ਯਿਸੂ ਨੂੰ ਉਸ ਦੇ ਦੁਸ਼ਮਣਾਂ ਦੇ ਹੱਥ ਫ਼ੜਵਾਉਂਦਾ ਹੈ)।"
32ਯਿਸੂ ਦਾ ਲੋਕਾਂ ਨੂੰ ਉਪਦੇਸ਼ ਦੇਣਾ ਅਤੇ ਰਾਜੀ ਕਰਨਾ ਯਿਸੂ ਅਤੇ ਰਸੂਲ ਪਹਾੜ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉੱਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ।"
33ਉਹ ਸਾਰੇ ਯਿਸੂ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਚੰਗੇ ਹੋਣ ਲਈ ਉਸ ਕੋਲ ਆਏ ਸਨ। ਜਿਹੜੇ ਲੋਕ ਭਰਿਸ਼ਟ ਆਤਮਿਆਂ ਤੋਂ ਪੀੜਿਤ ਸਨ ਉਹ ਵੀ ਰਾਜੀ ਕੀਤੇ ਗਏ।"
34ਸਾਰੇ ਲੋਕ ਯਿਸੂ ਨੂੰ ਛੂਹਣਾ ਚਾਹੁੰਦੇ ਸਨ ਕਿਉਂਕਿ ਉਸ ਵਿੱਚੋਂ ਸ਼ਕਤੀ ਨਿਕਲ ਕੇ ਲੋਕਾਂ ਨੂੰ ਰਾਜੀ ਕਰਦੀ ਸੀ।"
35ਯਿਸੂ ਨੇ ਆਪਣੇ ਚੇਲਿਆਂ ਵੱਲ ਵੇਖਿਆ ਤੇ ਆਖਿਆ, “ਗਰੀਬ ਲੋਕੋ! ਤੁਸੀਂ ਧੰਨ ਹੋ, ਕਿਉਂਕਿ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।"

36ਤੁਸੀਂ ਜੋ ਹੁਣ ਭੁੱਖੇ ਹੋ, ਧੰਨ ਹੋ ਕਿਉਂਕਿ ਤੁਹਾਨੂੰ ਸੰਤੁਸ਼ਟ ਕੀਤਾ ਜਾਵੇਗਾ। ਤੁਸੀਂ ਜੋ ਹੁਣ ਰੋ ਰਹੇ ਹੋ ਧੰਨ ਹੋ ਕਿਉਂਕਿ ਮਗਰੋਂ ਤੁਸੀਂ ਹੱਸੋਂਗੇ।"
37“ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇੱਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ।"
38ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ।"
39“ਤੁਹਾਡੇ ਤੇ ਲਾਹਨਤ, ਅਮੀਰ ਲੋਕੋ, ਕਿਉਂਕਿ ਤੁਹਾਡੇ ਕੋਲ ਸਭ ਸੁੱਖ ਹਨ।"
40ਤੁਹਾਡੇ ਤੇ ਲਾਹਨਤ, ਜਿਹੜੇ ਹੁਣ ਰੱਜੇ ਹੋਏ ਹੋ ਮਗਰੋਂ ਤੁਸੀਂ ਭੁੱਖੇ ਰਹੋਂਗੇ। ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ, ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ।"

41“ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।"
42ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ “ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ।"
43ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ।"
44ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸ ਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ।"
45ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸ ਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸ ਨੂੰ ਵਾਪਸ ਨਾ ਮੰਗੋ।"

46ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ।"
47“ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।"
You have read Mark 15
47 verses