1ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।"
2ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸੱਕਣ।"
3“ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।"
4ਦਿਆਲੂ ਹੋਵੋ ਜਿਵੇਂ ਕਿ ਤੁਹਾਡਾ ਪਿਤਾ ਵੀ ਦਿਆਲੂ ਹੈ।"
5ਆਪਣੇ-ਆਪ ਨੂੰ ਜਾਣੋ “ਦੂਜਿਆਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਵੀ ਨਿਰਨਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ।"

6ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵੱਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸ ਨੂੰ ਫ਼ੜਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।”"
7ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।"
8ਕੋਈ ਵੀ ਚੇਲਾ ਆਪਣੇ ਗੁਰੂ ਤੋਂ ਵੱਡਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿੱਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ।"
9“ਤੁਸੀਂ ਉਸ ਕੱਖ ਦੇ ਕਣ ਨੂੰ ਕਿਉਂ ਵੇਖਦੇ ਹੋ ਜਿਹੜਾ ਤੁਹਾਡੇ ਭਰਾ ਦੀ ਅੱਖ ਵਿੱਚ ਹੈ। ਜਦੋਂ ਕਿ ਤੁਸੀਂ ਉਸ ਸ਼ਤੀਰ ਨੂੰ ਨਹੀਂ ਵੇਖਦੇ ਜਿਹੜਾ ਤੁਹਾਡੀ ਆਪਣੀ ਅੱਖ ਵਿੱਚ ਹੈ?"
10ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਵੀਰ, ਮੈਨੂੰ ਤੇਰੀ ਅੱਖ ਚੋਂ ਕੱਖ ਦਾ ਕਣ ਕੱਢ ਲੈਣਦੇ’ ਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅੱਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਨੂੰ ਕੱਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਕੱਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸੱਕਦੇ ਹੋ।"

11ਦੋ ਤਰ੍ਹਾਂ ਦਾ ਫ਼ਲ “ਇੱਕ ਚੰਗਾ ਰੁੱਖ ਮਾੜਾ ਫ਼ਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਰੁੱਖ ਵੱਧੀਆ ਫ਼ਲ ਦਿੰਦਾ ਹੈ।"
12ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋੜਦੇ ਅਤੇ ਨਾ ਹੀ ਝਾੜੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸੱਕਦੇ ਹਨ।"
13ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸ ਦੇ ਦਿਲ ਵਿੱਚ ਇੱਕਤ੍ਰਿਤ ਹਨ।"
14ਦੋ ਕਿਸਮ ਦੇ ਲੋਕ “ਤੁਸੀਂ ਮੈਨੂੰ ‘ਪ੍ਰਭੂ, ਪ੍ਰਭੂ’, ਕਿਉਂ ਬੁਲਾਉਂਦੇ ਹੋ ਜਦੋਂ ਕਿ ਜੋ ਮੈਂ ਆਖਦਾ ਹਾਂ ਤੁਸੀਂ ਉਹ ਨਹੀਂ ਕਰਦੇ?"
15ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਤਰ੍ਹਾਂ ਦਾ ਵਿਅਕਤੀ ਹੈ: ਹਰ ਉਹ ਮਨੁੱਖ ਜੋ ਮੇਰੇ ਕੋਲ ਆਕੇ ਮੇਰੇ ਉਪਦੇਸ਼ਾਂ ਨੂੰ ਸੁਣਦਾ ਹੈ ਅਤੇ ਉਨ੍ਹਾਂ ਤੇ ਅਮਲ ਕਰਦਾ ਹੈ।"

16ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਂਹ ਧਰਦਾ ਹੈ। ਹੜ੍ਹ ਆਉਂਦਾ ਹੈ ਅਤੇ ਹੜ੍ਹ ਦਾ ਪਾਣੀ ਉਸ ਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹੜ੍ਹ ਉਸ ਘਰ ਨੂੰ ਹਿਲਾ ਨਹੀਂ ਸੱਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।"
17“ਪਰ ਉਹ ਜਿਹੜਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹੜ੍ਹ ਆਇਆ ਤਾਂ ਬੜੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”"
18ਯਿਸੂ ਦਾ ਇੱਕ ਨੌਕਰ ਨੂੰ ਠੀਕ ਕਰਨਾ ਜਦੋਂ ਯਿਸੂ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਤੱਕ ਪਹੁੰਚਾ ਚੁੱਕਾ ਤਾਂ ਉਹ ਕਫ਼ਰਨਾਹੂਮ ਵੱਲ ਗਿਆ।"
19ਉੱਥੇ ਇੱਕ ਸੈਨਾ ਅਧਿਕਾਰੀ ਸੀ। ਉਸਦਾ ਨੌਕਰ ਬੜਾ ਬਿਮਾਰ ਸੀ, ਅਤੇ ਮਰਨ ਕਿਨਾਰੇ ਸੀ। ਉਸ ਨੂੰ ਨੌਕਰ ਨਾਲ ਬੜਾ ਪਿਆਰ ਸੀ।"
20ਜਦੋਂ ਅਧਿਕਾਰੀ ਨੂੰ ਯਿਸੂ ਬਾਰੇ ਪਤਾ ਲੱਗਾ ਉਸ ਨੇ ਕੁਝ ਬਜ਼ੁਰਗ ਯਹੂਦੀ ਆਗੂਆਂ ਨੂੰ ਯਿਸੂ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆਵੇ ਅਤੇ ਉਸ ਦੇ ਨੌਕਰ ਨੂੰ ਬਚਾਵੇ।"
You have read Mark 16
20 verses