Lumina
Mark

More Healings and Calling of the Twelve

Mark 3·Punjabi Bible

1ਫ਼ਰੀਸੀਆਂ ਨੇ ਕਿਹਾ, “ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਕਿ ਕੋਈ ਵੀ ਮਨੁੱਖ ਆਪਣੀ ਪਤਨੀ ਨੂੰ ਤਲਾਕਨਾਮਾ ਲਿਖਕੇ ਤਲਾਕ ਦੇ ਸੱਕਦਾ ਹੈ।”"

2ਯਿਸੂ ਨੇ ਆਖਿਆ, “ਮੂਸਾ ਨੇ ਤੁਹਾਨੂੰ ਇਹ ਹੁਕਮ ਇਸ ਲਈ ਲਿਖਿਆ ਕਿਉਂਕਿ ਤੁਹਾਡੇ ਦਿਲ ਸਖ਼ਤ ਸਨ।"

3ਜਦੋਂ ਪਰਮੇਸ਼ੁਰ ਨੇ ਇਹ ਦੁਨੀਆਂ ਨੂੰ ਸਿਰਜਿਆ, ‘ਉਸਨੇ ਲੋਕਾਂ ਨੂੰ ਨਰ ਅਤੇ ਨਾਰੀ ਬਣਾਇਆ।’"

4‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਵੇਗਾ।"

5ਅਤੇ ਉਹ ਇੱਕ ਸਰੀਰ ਹੋ ਜਾਵਣਗੇ। ਇਸ ਲਈ ਉਹ ਦੋ ਨਹੀਂ ਸਗੋਂ ਇੱਕ ਹੋਣਗੇ।’"

Mark 3 illustration - Mark Chapter 3

6ਇਸ ਲਈ ਜੋ ਵੀ ਪਰਮੇਸ਼ੁਰ ਨੇ ਇਕੱਠਿਆਂ ਕੀਤਾ ਹੈ, ਮਨੁੱਖ ਨੂੰ ਉਹ ਵੱਖਰਾ ਨਹੀਂ ਕਰਨਾ ਚਾਹੀਦਾ।”"

7ਬਾਦ ਵਿੱਚ ਜਦੋਂ ਚੇਲੇ ਘਰ ਵਿੱਚ ਸਨ ਤਾਂ ਉਨ੍ਹਾਂ ਫ਼ੇਰ ਉਸ ਨੂੰ ਤਲਾਕ ਬਾਰੇ ਪੁੱਛਿਆ ਤਾਂ"

8ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ।"

9ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।”"

10ਯਿਸੂ ਦਾ ਬੱਚਿਆਂ ਨੂੰ ਸਵੀਕਾਰਨਾ ਲੋਕੀ ਆਪਣੇ ਛੋਟੇ ਬੱਚਿਆਂ ਨੂੰ ਉਸ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਨ੍ਹਾਂ ਨੂੰ ਛੋਹਵੇ ਪਰ ਉਸ ਦੇ ਚੇਲਿਆਂ ਨੇ ਉਨ੍ਹਾਂ ਲੋਕਾਂ ਨੂੰ ਬੱਚਿਆਂ ਨੂੰ ਉਸ ਕੋਲ ਲਿਆਉਣ ਤੋਂ ਵਰਿਜਆ।"

Mark 3 illustration - Mark Chapter 3

11ਜਦੋਂ ਯਿਸੂ ਨੇ ਚੇਲਿਆਂ ਨੂੰ ਇਉਂ ਕਰਦਿਆਂ ਵੇਖਿਆ ਤਾਂ ਉਸ ਨੂੰ ਇਹ ਮਾੜਾ ਲੱਗਾ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦੇਵੋ। ਉਨ੍ਹਾਂ ਨੂੰ ਰੋਕੋ ਨਾ ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲਈ ਹੈ ਜੋ ਇਹੋ ਜਿਹੇ ਬੱਚਿਆਂ ਵਰਗੇ ਹਨ।"

12ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮਨੁੱਖ ਪਰਮੇਸ਼ੁਰ ਦੇ ਰਾਜ ਨੂੰ ਬਾਲਕ ਵਾਂਗ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ।”"

13ਤਾਂ ਯਿਸੂ ਨੇ ਉਨ੍ਹਾਂ ਨੂੰ ਕੁਛੜ ਚੁੱਕਿਆ, ਉਨ੍ਹਾਂ ਤੇ ਹੱਥ ਰੱਖਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।"

14ਇੱਕ ਅਮੀਰ ਆਦਮੀ ਦਾ ਯਿਸੂ ਨੂੰ ਮੰਨਣ ਤੋਂ ਇਨਕਾਰ ਕਰਨਾ ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸ ਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”"

15ਉਸ ਨੇ ਆਖਿਆ, “ਤੂੰ ਮੈਨੂੰ ਸਤਿਗੁਰੂ ਕਿਉਂ ਬੁਲਾਉਂਦਾ ਹੈਂ? ਕੋਈ ਮਨੁੱਖ ਸਤਿ ਨਹੀਂ ਹੈ ਕੇਵਲ ਪਰਮੇਸ਼ੁਰ ਹੀ ਸਤਿ ਹੈ।"

Mark 3 illustration - Mark Chapter 3

16ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’”"

17ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਮੰਨਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।”"

18ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿੱਛੇ ਹੋ ਤੁਰ।”"

19ਪਰ ਉਹ ਆਦਮੀ ਬਹੁਤ ਨਿਰਾਸ਼ ਹੋਇਆ ਅਤੇ ਉਦਾਸੀ ਨਾਲ ਉੱਥੋਂ ਚੱਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ।"

20ਤਦ ਯਿਸੂ ਨੇ ਆਲੇ-ਦੁਆਲੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ।”"

Mark 3 illustration - Mark Chapter 3

21ਯਿਸੂ ਨੇ ਇਸ ਕਥਨ ਤੇ ਚੇਲੇ ਬੜੇ ਹੈਰਾਨ ਹੋਏ ਪਰ ਉਸ ਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ!"

22ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਲੰਘਣਾ ਸੌਖਾ ਹੈ ਪਰ ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਔਖਾ ਹੈ!”"

23ਚੇਲੇ ਹੋਰ ਵੀ ਜ਼ਿਆਦਾ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਆਖਣ ਲੱਗੇ, “ਤਾਂ ਫ਼ੇਰ ਕੌਣ ਬਚ ਸੱਕਦਾ ਹੈ?”"

24ਯਿਸੂ ਨੇ ਚੇਲਿਆਂ ਵੱਲ ਵੇਖਿਆ ਅਤੇ ਆਖਿਆ, “ਇਹ ਮਨੁੱਖ ਨਾਲ ਅਸੰਭਵ ਹੈ ਪਰ ਸਿਰਫ਼ ਪਰਮੇਸ਼ੁਰ ਨਾਲ ਸੰਭਵ ਹੈ। ਕਿਉਂਕਿ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”"

25ਪਤਰਸ ਨੇ ਯਿਸੂ ਨੂੰ ਕਿਹਾ, “ਤੁਹਾਡਾ ਅਨੁਸਰਣ ਕਰਨ ਲਈ ਅਸੀਂ ਆਪਣਾ ਸਭ ਕੁਝ ਤਿਆਗ ਦਿੱਤਾ ਹੈ।”"

Mark 3 illustration - Mark Chapter 3

26ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵੱਧ ਪ੍ਰਾਪਤ ਕਰੇਗਾ।"

27ਇਸ ਦੁਨੀਆਂ ਵਿੱਚ ਉਸ ਨੂੰ ਵੱਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਦੇ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸ ਨੂੰ ਸਦੀਪਕ ਜੀਵਨ ਵੀ ਮਿਲੇਗਾ।"

28ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵੇਲੇ ਬੜਾ ਉੱਚਾ ਹੈ, ਭਵਿੱਖ ਵਿੱਚ ਉਨ੍ਹਾਂ ਦਾ ਰੁਤਬਾ ਸਭ ਤੋਂ ਨੀਵੇਂ ਦਰਜੇ ਦਾ ਹੋਵੇਗਾ ਅਤੇ ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵਕਤ ਬਹੁਤ ਨੀਵਾਂ ਹੈ ਆਉਣ ਵਾਲੇ ਸਮੇਂ ਵਿੱਚ ਬੜੇ ਉੱਚੇ ਰੁਤਬੇ ਦੇ ਹੋਣਗੇ।”"

29ਯਿਸੂ ਦਾ ਆਪਣੀ ਮੌਤ ਬਾਰੇ ਫ਼ੇਰ ਗੱਲ ਕਰਨਾ ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸ ਦੇ ਚੇਲੇ ਹੈਰਾਨ ਸਨ, ਪਰ ਜਿਹੜੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸ ਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇੱਕਲਿਆਂ ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰ ਸੱਕਦਾ ਹੈ।"

30ਉਸ ਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸ ਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।"

Mark 3 illustration - Mark Chapter 3

31ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕਣਗੇ। ਉਹ ਉਸ ਨੂੰ ਕੋੜਿਆਂ ਨਾਲ ਮਾਰਨਗੇ ਅਤੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿੱਛੋਂ ਫਿਰ ਜੀਅ ਉੱਠੇਗਾ।”"

32ਯਾਕੂਬ ਅਤੇ ਯੂਹੰਨਾ ਦਾ ਉਸਤੋਂ ਮਦਦ ਮੰਗਣਾ ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣਕੇ ਉਸ ਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”"

33ਯਿਸੂ ਨੇ ਆਖਿਆ, “ਤੁਸੀਂ ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦੇ ਹੋ?”"

34ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!”"

35ਉਸ ਨੇ ਕਿਹਾ, “ਤੁਹਾਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁੱਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸੱਕਦੇ ਹੋ?”"

Chapter Complete

You have read Mark 3

35 verses