Lumina
Mark

Rejection and Feeding 5000

Mark 6·Punjabi Bible

1ਯਿਸੂ ਨੇਮ ਦੇ ਉਪਦੇਸ਼ਕਾਂ ਦੀ ਅਲੋਚਨਾ ਕਰਦਾ ਉਹ ਲਗਾਤਾਰ ਉਪਦੇਸ਼ ਦਿੰਦਾ ਰਿਹਾ ਅਤੇ ਆਖਿਆ, “ਨੇਮ ਦੇ ਉਪਦੇਸ਼ਕਾਂ ਤੋਂ ਸਾਵੱਧਾਨ ਰਹੋ। ਉਹ ਲੰਬੇ ਚੋਗੇ ਪਾਕੇ ਇਹ ਵਿਖਾਉਣ ਲਈ ਕਿ ਉਹ ਮਹੱਤਵਪੂਰਣ ਹਨ, ਇਧਰ-ਉਧਰ ਭਟਕਦੇ ਰਹਿੰਦੇ ਹਨ। ਅਤੇ ਬਜ਼ਾਰਾਂ ਵਿੱਚ ਲੋਕ ਉਨ੍ਹਾਂ ਨੂੰ ਇੱਜ਼ਤ ਦੇਣ ਦੇ ਇਛੁੱਕ ਹਨ।"

2ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਅਤੇ ਦਾਵਤਾਂ ਵਿੱਚ ਵੱਡੇ ਅਹੁਦੇ ਦੀਆਂ ਕੁਰਸੀਆਂ ਤੇ ਬੈਠਣਾ ਚਾਹੁੰਦੇ ਹਨ।"

3ਉਹ ਵਿਧਵਾਵਾਂ ਦੇ ਘਰਾਂ ਨੂੰ ਵੀ ਲੁੱਟ ਲੈਂਦੇ ਹਨ, ਅਤੇ ਚੰਗੇ ਬਨਣ ਲਈ ਵਿਖਾਵੇ ਕਰਨ ਵਾਸਤੇ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਬਹੁਤ ਸਜ਼ਾ ਦੇਵੇਗਾ।”"

4ਇੱਕ ਵਿਧਵਾ ਦੇਣ ਦਾ ਮਤਲਬ ਦੱਸਦੀ ਹੈ ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ।"

5ਫ਼ਿਰ ਇੱਕ ਗਰੀਬ ਵਿਧਵਾ ਆਈ ਅਤੇ ਉਸ ਨੇ ਦੋ ਛੋਟੇ-ਛੋਟੇ ਤਾਂਬੇ ਦੇ ਸਿੱਕੇ ਭੇਟਾ ਕੀਤੇ ਜੋ ਕਿ ਇੱਕ ਪੈਸੇ ਦੇ ਤੁੱਲ ਵੀ ਨਹੀਂ ਸਨ।"

Mark 6 illustration - Mark Chapter 6

6ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵੱਧੇਰੇ ਹਨ।"

7ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸ ਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸ ਨੇ ਅਰਪਣ ਕੀਤਾ ਹੈ ਉਹ ਉਸ ਦੇ ਆਪਣੇ ਜਿਉਣ ਵਾਸਤੇ ਸੀ।”"

8ਮੰਦਰ ਦਾ ਭਵਿੱਖ ਵਿੱਚ ਹੋਣ ਵਾਲਾ ਵਿਨਾਸ਼ ਜਦੋਂ ਯਿਸੂ ਮੰਦਰ ਵਾਲੀ ਥਾਂ ਛੱਡ ਕੇ ਜਾ ਰਿਹਾ ਸੀ ਤਾਂ ਉਸ ਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ ਵੇਖੋ! ਇਸ ਮੰਦਰ ਦੀਆਂ ਇਮਾਰਤਾਂ ਕਿੰਨੀਆਂ ਖੂਬਸੂਰਤ ਹਨ ਤੇ ਕਿੰਨੇ ਵੱਡੇ-ਵੱਡੇ ਪੱਥਰਾਂ ਦੀਆਂ ਬਣੀਆਂ ਹੋਈਆਂ ਹਨ!”"

9ਉਸ ਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖੜ੍ਹਾ ਨਹੀਂ ਰਹੇਗਾ।”"

10ਬਾਦ ਵਿੱਚ ਉਹ ਜੈਤੂਨ ਦੇ ਪਹਾੜ ਉੱਤੇ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨਾਲ ਇੱਕਲਾ ਬੈਠਾ ਸੀ। ਉਥੋ ਉਹ ਮੰਦਰ ਵੇਖ ਸੱਕਦੇ ਸਨ। ਤਾਂ ਉਨ੍ਹਾਂ ਚੇਲਿਆਂ ਨੇ ਉਸ ਨੂੰ ਪੁੱਛਿਆ।"

Mark 6 illustration - Mark Chapter 6

11“ਸਾਨੂੰ ਇਹ ਦੱਸ ਕਿ ਇਹ ਸਭ ਕਦੋਂ ਵਾਪਰੇਗਾ? ਅਤੇ ਇਸਦਾ ਕੀ ਸਬੂਤ ਹੈ ਕਿ ਇਹ ਸਭ ਵਾਪਰਣ ਵਾਲਾ ਹੈ?”"

12ਯਿਸੂ ਚੇਲਿਆਂ ਨੂੰ ਆਖਣ ਲੱਗਾ, “ਹੋਸ਼ਿਆਰ ਰਹੋ! ਕਿਸੇ ਨੂੰ ਵੀ ਆਪਣੇ-ਆਪ ਨੂੰ ਗੁਮਰਾਹ ਨਾ ਕਰਨ ਦਿਓ।"

13ਬਹੁਤ ਸਾਰੇ ਲੋਕ ਮੇਰੇ ਨਾਂ ਵਿੱਚ ਆਖਣਗੇ, ‘ਮੈਂ ਓਹੋ ਹਾਂ’ ਇਉ ਉਹ ਬਹੁਤ ਸਾਰੇ ਲੋਕਾਂ ਨੂੰ ਮੂਰਖ ਬਨਾਉਣਗੇ।"

14ਤੁਸੀਂ ਬਹੁਤ ਸਾਰੀਆਂ ਜੰਗਾਂ, ਜਿਹੜੀਆਂ ਕਿ ਹੋਣਗੀਆਂ, ਉਨ੍ਹਾਂ ਦੀਆਂ ਕਹਾਣੀਆਂ ਬਾਰੇ ਸੁਣੋਂਗੇ। ਪਰ ਤੁਸੀਂ ਘਬਰਾਉਣਾ ਨਾ। ਅੰਤ ਆਉਣ ਤੋਂ ਪਹਿਲਾਂ ਇਹ ਸਭ ਘਟਨਾਵਾਂ ਵਾਪਰਨੀਆਂ ਚਾਹੀਦੀਆਂ ਹਨ ਪਰ ਅੰਤ ਹਾਲੇ ਆਉਣ ਵਾਲਾ ਹੈ।"

15ਕਿਉਂਕਿ ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਲੜੇਗੀ, ਇੱਕ ਰਾਜ ਇੱਕ ਰਾਜ ਦੂਜੇ ਰਾਜ ਦੇ ਵਿਰੁੱਧ ਲੜੇਗਾ। ਅਤੇ ਇੱਕ ਵਕਤ ਆਵੇਗਾ ਜਦੋਂ ਲੋਕਾਂ ਕੋਲ ਖਾਣ ਲਈ ਕੁਝ ਵੀ ਨਹੀਂ ਹੋਵੇਗਾ। ਧਰਤੀ ਦੇ ਵੱਖ-ਵੱਖ ਭਾਗਾਂ ਵਿੱਚ ਭੂਚਾਲ ਆਉਣਗੇ। ਇਹ ਗੱਲਾਂ ਸੂਤਕ ਦੇ ਦਰਦ ਵਰਗੀਆਂ ਹੋਣਗੀਆਂ।"

Mark 6 illustration - Mark Chapter 6

16“ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁੱਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖੜ੍ਹੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।"

17ਸਭ ਤੋਂ ਪਹਿਲਾਂ ਇਹ ਜ਼ਰੂਰੀ ਹੈ ਕਿ ਇੰਜੀਲ ਦਾ ਪ੍ਰਚਾਰ ਸਾਰੀਆਂ ਕੌਮਾਂ ਨੂੰ ਕੀਤਾ ਜਾਵੇ।"

18ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪਰਮੇਸ਼ੁਰ ਦੁਆਰਾ ਦੱਸਿਆ ਜਾਵੇਗਾ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।"

19“ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ੜਵਾਉਨਗੇ। ਪਿਓ ਆਪਣੇ ਬੱਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ੜਵਾਉਣਗੇ।"

20ਮੇਰੇ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਪਰ ਜਿਹੜਾ ਅੰਤ ਤੱਕ ਸਬਰ ਨਾਲ ਇਹ ਸਭ ਸਹੇਗਾ ਉਹੀ ਬਚਾਇਆ ਜਾਵੇਗਾ।"

Mark 6 illustration - Mark Chapter 6

21“ਤੁਸੀਂ ਉਸ ‘ਭਿਆਨਕ ਚੀਜ਼ ਨੂੰ ਵੇਖੋਂਗੇ ਜਿਹੜੀ ਤਬਾਹੀ ਲਿਆਉਂਦੀ ਹੈ।’ ਤੁਸੀਂ ਇਸ ਨੂੰ ਉਸ ਜਗ੍ਹਾ ਵੇਖੋਂਗੇ ਜਿੱਥੇ ਇਸ ਨੂੰ ਨਹੀਂ ਆਉਣਾ ਚਾਹੀਦਾ ਹੈ।” (ਤੁਸੀਂ ਜਿਹੜਾ ਇਸ ਨੂੰ ਪੜ੍ਹਦਾ ਸਮਝਣਾ ਚਾਹੀਦਾ ਕਿ ਇਸਦਾ ਕੀ ਅਰਥ ਹੈ।) “ਉਸ ਸਮੇਂ, ਯਹੂਦਿਯਾ ਵਿੱਚਲੇ ਲੋਕਾਂ ਨੂੰ ਪਹਾੜਾਂ ਵੱਲ ਨੂੰ ਭੱਜ ਜਾਣਾ ਚਾਹੀਦਾ ਹੈ।"

22ਲੋਕਾਂ ਨੂੰ ਬਿਨਾ ਕਿਸੇ ਦੇਰੀ ਦੇ ਭੱਜ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਘਰ ਦੀ ਛੱਤ ਤੇ ਹੈ ਉਸ ਨੂੰ ਥੱਲਿਉਂ ਆਪਣੇ ਘਰੋਂ ਕੁਝ ਲੈਣ ਲਈ ਨਹੀਂ ਜਾਣਾ ਚਾਹੀਦਾ।"

23ਜੇਕਰ ਕੋਈ ਮਨੁੱਖ ਖੇਤ ਵਿੱਚ ਹੈ, ਉਸ ਨੂੰ ਆਪਣਾ ਕੁੜਤਾ ਲੈਣ ਵਾਪਸ ਨਹੀਂ ਆਉਣਾ ਚਾਹੀਦਾ।"

24“ਉਹ ਵਕਤ ਗਰਭਵਤੀ ਔਰਤਾਂ ਲਈ ਅਤੇ ਉਨ੍ਹਾਂ ਲਈ ਬਹੁਤ ਮਾੜਾ ਹੋਵੇਗਾ ਜਿਹੜੀਆਂ ਦੁੱਧ ਪੀਂਦੇ ਨਿਆਣਿਆਂ ਦੀਆਂ ਮਾਵਾਂ ਹਨ।"

25ਪ੍ਰਾਰਥਨਾ ਕਰਨਾ ਕਿ ਇਹ ਸਭ ਸਰਦੀਆਂ ਵਿੱਚ ਨਾ ਵਾਪਰੇ।"

Mark 6 illustration - Mark Chapter 6

26ਭਲਾ ਕਿਉਂ? ਓਨ੍ਹੀ ਦਿਨੀ, ਜਿਹੜੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈ ਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪਰਮੇਸ਼ੁਰ ਨੇ ਇਹ ਦੁਨੀਆਂ ਸਾਜੀ ਸੀ, ਇੱਥੇ ਭਵਿੱਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵੱਧ ਮੁਸ਼ਕਿਲਾਂ ਹੋਣਗੀਆਂ।"

27ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ।"

28“ਉਸ ਵਕਤ ਕੁਝ ਲੋਕ ਤੁਹਾਨੂੰ ਇਹ ਵੀ ਆਖਣਗੇ, ‘ਵੇਖੋ! ਮਸੀਹ ਇੱਥੇ ਹੈ’ ਕੁਝ ਹੋਰ ਲੋਕ ਸ਼ਾਇਦ ਇਹ ਵੀ ਆਖਣ, ‘ਉਹ ਉੱਥੇ ਹੈ!’ ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ।"

29ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।"

30ਇਸ ਲਈ ਪੂਰੇ ਚੌਕਸ ਰਹਿਣਾ। ਇਸੇ ਲਈ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਚੌਕਸ ਕਰ ਦਿੱਤਾ ਹੈ।"

Mark 6 illustration - Mark Chapter 6

31“ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ, ‘ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ।"

32ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਵਿੱਚਲੀਆਂ ਸ਼ਕਤੀਆਂ ਹਿੱਲ ਜਾਣਗੀਆਂ।’"

33“ਤਦ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਮਹਾਨ ਸ਼ਕਤੀ ਅਤੇ ਮਹਿਮਾ ਨਾਲ ਆਉਂਦਾ ਵੇਖਣਗੇ।"

34ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਧਰਤੀ ਦੇ ਚਾਰੀ ਪਾਸੀਂ ਭੇਜੇਗਾ। ਦੂਤ ਉਸ ਦੇ ਚੁਣੇ ਹੋਇਆਂ ਨੂੰ ਧਰਤੀ ਦੀ ਹਰ ਕੌਮ ਵਿੱਚੋਂ ਇਕੱਠਾ ਕਰਨਗੇ।"

35“ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿੱਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪੱਤੇ ਉੱਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ।"

Mark 6 illustration - Mark Chapter 6

36ਇਸੇ ਤਰ੍ਹਾਂ ਤੁਸੀਂ ਜਦੋਂ ਵੇਖੋਂ ਕਿ ਅਜਿਹੀਆਂ ਗੱਲਾਂ ਹੁੰਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ ਤਾਂ ਤੁਹਾਨੂੰ ਪਤਾ ਲੱਗੇਗਾ ਕਿ ਸਮਾਂ ਨੇੜੇ ਹੀ ਨਹੀਂ ਸਗੋਂ ਬੂਹੇ ਉੱਤੇ ਹੈ।"

37ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਹ ਸਭ ਗੱਲਾਂ ਇਸ ਪੀੜ੍ਹੀ ਦੇ ਜਿਉਂਦੇ ਜੀ ਵਾਪਰਨਗੀਆਂ।"

38ਸਾਰੀ ਦੁਨੀਆਂ, ਅਕਾਸ਼ ਅਤੇ ਧਰਤੀ ਸਭ ਨਸ਼ਟ ਕੀਤੇ ਜਾਣਗੇ। ਪਰ ਮੇਰੇ ਬਚਨ ਕਦੇ ਵੀ ਨਸ਼ਟ ਨਹੀਂ ਹੋਣਗੇ।"

39“ਕੋਈ ਨਹੀਂ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ ਹੀ ਇਹ ਜਾਣਦਾ ਕਿ ਉਹ ਵਕਤ ਕਦੋਂ ਆਵੇਗਾ। ਪਰ ਸਿਰਫ਼ ਪਿਤਾ ਜਾਣਦਾ ਹੈ।"

40ਚੌਕਸ ਰਹੋ! ਅਤੇ ਹਰ ਸਮੇਂ ਤਿਆਰ ਰਹੋ! ਪਤਾ ਨਹੀਂ ਉਹ ਘੜੀ ਕਿਸ ਵੇਲੇ ਆ ਜਾਵੇ।"

Mark 6 illustration - Mark Chapter 6

41“ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸ ਨੇ ਆਪਣਾ ਘਰ ਛੱਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।"

42ਇਸ ਲਈ ਤੁਸੀਂ ਹਮੇਸ਼ਾ ਤੱਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁੜ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅੱਧੀ ਰਾਤ ਵੇਲੇ ਜਾਂ ਬਹੁਤ ਹੀ ਤੜਕੇ ਜਾਂ ਸੂਰਜ ਚੜ੍ਹ੍ਹਨ ਤੋਂ ਬਾਦ ਆਵੇਗਾ।"

43ਉਹ ਝੱਟ ਹੀ ਵਾਪਸ ਆ ਸੱਕਦਾ ਹੈ। ਜੇਕਰ ਤੁਸੀਂ ਹਮੇਸ਼ਾ ਚੌਕਸ ਰਹੋ ਜਦੋਂ ਉਹ ਆਵੇ ਤਾਂ ਤੁਸੀਂ ਸੁੱਤੇ ਨਾ ਹੋਵੋ।"

44ਮੈਂ ਇਹ ਤੁਹਾਨੂੰ ਵੀ ਅਤੇ ਹਰ ਮਨੁੱਖ ਨੂੰ ਵੀ ਕਹਿੰਦਾ ਹਾਂ ਕਿ ‘ਜਾਗਦੇ ਰਹੋ।’”"

45ਯਹੂਦੀ ਆਗੂਆਂ ਦੀ ਯਿਸੂ ਨੂੰ ਮਾਰਨ ਦੀ ਵਿਉਂਤ ਦੋ ਦਿਨਾਂ ਪਿੱਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਆਉਣ ਵਾਲਾ ਸੀ। ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਕਿ ਉਸ ਨੂੰ ਕਿਵੇ ਛੱਲ ਨਾਲ ਫ਼ੜ ਸੱਕਣ ਤੇ ਜਾਨੋਂ ਮਾਰ ਸੁੱਟਣ?"

Mark 6 illustration - Mark Chapter 6

46ਉਨ੍ਹਾਂ ਆਖਿਆ, “ਪਰ ਅਸੀਂ ਤਿਉਹਾਰ ਦੇ ਸਮੇਂ ਉਸ ਨੂੰ ਨਹੀਂ ਮਾਰ ਸੱਕਦੇ ਕਿਉਂਕਿ ਅਸੀਂ ਨਹੀਂ ਚਾਹੁੰਦੇ ਕਿ ਲੋਕ ਕ੍ਰੋਧ ਵਿੱਚ ਆਕੇ ਕੋਈ ਹੰਗਾਮਾ ਕਰਨ।”"

47ਇੱਕ ਔਰਤ ਵੱਲੋਂ ਵਿਸ਼ੇਸ਼ ਕਾਰਜ ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਾਰਡ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਡੋਲ੍ਹ ਦਿੱਤੀ।"

48ਉੱਥੇ ਬੈਠੇ ਕੁਝ ਲੋਕਾਂ ਨੇ ਇਹ ਵੇਖਿਆ ਅਤੇ ਗੁੱਸੇ ਹੋ ਗਏ ਅਤੇ ਇਸ ਬਾਰੇ ਇੱਕ ਦੂਜੇ ਨਾਲ ਗੱਲਾਂ ਕਰਨ ਲੱਗੇ। ਉਨ੍ਹਾਂ ਆਖਿਆ, “ਉਸਨੇ ਇਸ ਅਤਰ ਨੂੰ ਫ਼ਿਜ਼ੂਲ ਕਿਉਂ ਗੁਆਇਆ।"

49ਕਿਉਂਕਿ ਉਹ ਅਤਰ ਇੱਕ ਸਾਲ ਦੀ ਮਿਹਨਤ ਜਿੰਨਾ ਸੀ ਅਤੇ ਇਹੀ ਅਤਰ ਵੇਚਕੇ ਇਸਦਾ ਪੈਸਾ ਗਰੀਬ ਲੋਕਾਂ ਵਿੱਚ ਵੰਡਿਆ ਜਾਂਦਾ ਤਾਂ ਕਿੰਨਾ ਚੰਗਾ ਹੁੰਦਾ।” ਇਉਂ ਉਹ ਉਸ ਔਰਤ ਦੀ ਅਲੋਚਨਾ ਕਰਨ ਲੱਗੇ।"

50ਯਿਸੂ ਨੇ ਆਖਿਆ, “ਤੁਸੀਂ ਉਸ ਨੂੰ ਇੱਕਲਾ ਛੱਡ ਦਿਉ। ਤੁਸੀਂ ਉਸ ਨੂੰ ਪਰੇਸ਼ਾਨ ਨਾ ਕਰੋ? ਉਸ ਨੇ ਮੇਰੇ ਲਈ ਬਹੁਤ ਚੰਗਾ ਕੰਮ ਕੀਤਾ ਹੈ।"

Mark 6 illustration - Mark Chapter 6

51ਕਿਉਂਕਿ ਗਰੀਬ ਲੋਕ ਤਾਂ ਹਮੇਸ਼ਾ ਤੁਹਾਡੇ ਨਾਲ ਹੀ ਰਹਿਣੇ ਹਨ ਅਤੇ ਤੁਸੀਂ ਜਦੋਂ ਚਾਹੋਂ ਉਨ੍ਹਾਂ ਦੀ ਮਦਦ ਕਰ ਸੱਕਦੇ ਹੋ। ਪਰ ਮੈਂ ਹਮੇਸ਼ਾ ਤੁਹਾਡੇ ਕੋਲ ਨਹੀਂ ਰਹਿਣਾ।"

52ਉਸ ਨੇ ਉਹੀ ਕੀਤਾ ਜੋ ਉਹ ਕਰ ਸੱਕਦੀ ਸੀ। ਉਸ ਨੇ ਮੇਰੇ ਸਰੀਰ ਤੇ ਅਤਰ ਡੋਲ੍ਹਿਆ। ਉਸ ਨੇ ਇਹ ਮਿਥੇ ਸਮੇਂ ਤੋਂ ਪਹਿਲਾਂ ਮੇਰੇ ਸਰੀਰ ਨੂੰ ਦਫ਼ਨਾਉਣ ਲਈ ਤਿਆਰ ਕੀਤਾ ਹੈ।"

53ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਸਾਰੀ ਦੁਨੀਆਂ ਵਿੱਚ ਜਿੱਥੇ ਕਿਤੇ ਖੁਸ਼ਖਬਰੀ ਦਾ ਪ੍ਰਚਾਰ ਹੋਵੇਗਾ, ਉੱਥੇ ਜੋ ਇਸਨੇ ਕੀਤਾ ਹੈ, ਉਹ ਵੀ ਕਿਹਾ ਜਾਵੇਗ਼ਾ। ਅਤੇ ਲੋਕ ਇਸ ਨੂੰ ਯਾਦ ਰੱਖਣਗੇ।”"

54ਯਹੂਦਾ ਦਾ ਯਿਸੂ ਦੇ ਦੁਸ਼ਮਨਾਂ ਦੀ ਮਦਦ ਲਈ ਰਾਜ਼ੀ ਹੋਣਾ ਤਦ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਪ੍ਰਧਾਨ ਜਾਜਕ ਕੋਲ ਗਿਆ। ਉਸਦਾ ਨਾਂ ਸੀ ਯਹੂਦਾ ਇਸੱਕਰਿਯੋਤੀ ਅਤੇ ਇਹ ਯਿਸੂ ਨੂੰ ਉਸ ਦੇ ਵੈਰੀਆਂ ਦੇ ਹਵਾਲੇ ਕਰਨਾ ਚਾਹੁੰਦਾ ਸੀ।"

55ਪ੍ਰਧਾਨ ਜਾਜਕ ਇਹ ਸੁਣਕੇ ਬੜੇ ਖੁਸ਼ ਹੋਏ ਅਤੇ ਇਸ ਬਦਲੇ ਉਸ ਨੂੰ ਰੁਪਏ ਦੇਣ ਦਾ ਵਾਅਦਾ ਕੀਤਾ। ਇਸ ਲਈ ਉਹ ਉਸ ਨੂੰ ਫ਼ੜਵਾਉਣ ਦਾ ਮੌਕਾ ਵੇਖ ਰਿਹਾ ਸੀ।"

Mark 6 illustration - Mark Chapter 6

56ਪਸਾਹ ਦਾ ਭੋਜਨ ਇਹ ਯਹੂਦੀਆਂ ਦੇ ਪਤੀਰੀ ਰੋਟੀ ਦੇ ਤਿਉਹਾਰ ਦਾ ਪਹਿਲਾ ਦਿਨ ਸੀ। ਇਹ ਉਹ ਸਮਾਂ ਸੀ ਜਦੋਂ ਉਹ ਪਸਾਹ ਦੇ ਲੇਲੇ ਦਾ ਬਲਿਦਾਨ ਕਰਦੇ ਸਨ। ਤਾਂ ਯਿਸੂ ਦੇ ਚੇਲਿਆਂ ਨੇ ਉਸ ਨੂੰ ਕਿਹਾ, “ਤੂੰ ਸਾਥੋਂ ਆਪਣੇ ਵਾਸਤੇ ਪਸਾਹ ਦਾ ਭੋਜਨ ਕਿੱਥੇ ਤਿਆਰ ਕਰਾਉਣਾ ਚਾਹੁੰਨਾ ਹੈਂ?”"

Chapter Complete

You have read Mark 6

56 verses