Lumina
Mark

Traditions and Healing the Deaf

Mark 7·Punjabi Bible

1ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਸ਼ਹਿਰ ਵਿੱਚ ਭੇਜਿਆ। ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸ਼ਹਿਰ ਵੱਲ ਜਾਵੋ ਅਤੇ ਉੱਥੇ ਤੁਹਾਨੂੰ ਇੱਕ ਆਦਮੀ ਪਾਣੀ ਦਾ ਘੜਾ ਚੁੱਕੀ ਆਉਂਦਾ ਮਿਲੇਗਾ। ਉਹ ਤੁਹਾਡੇ ਵੱਲ ਆਵੇਗਾ ਤਾਂ ਤੁਸੀਂ ਉਸ ਦੇ ਪਿੱਛੇ ਹੋ ਤੁਰਨਾ।"

2ਉਹ ਆਦਮੀ ਇੱਕ ਘਰ ਵੱਲ ਜਾਵੇਗਾ ਤਾਂ ਤੁਸੀਂ ਵੀ ਉਸ ਘਰ ਵਿੱਚ ਜਾਕੇ ਉਸ ਦੇ ਮਾਲਕ ਨੂੰ ਆਖਣਾ, ‘ਗੁਰੂ ਪੁੱਛਦਾ ਹੈ ਕਿ ਸਾਨੂੰ ਉਹ ਕਮਰਾ ਵਿਖਾ ਜਿੱਥੇ ਉਹ ਅਤੇ ਉਸ ਦੇ ਚੇਲੇ ਪਸਾਹ ਦਾ ਭੋਜਨ ਖਾ ਸੱਕਣ।’"

3ਮਾਲਕ ਤੁਹਾਨੂੰ ਘਰ ਦੇ ਉੱਪਰ ਇੱਕ ਵੱਡਾ ਚੁਬਾਰਾ ਵਿਖਾਏਗਾ। ਅਤੇ ਉਹ ਕਮਰਾ ਜੋ ਸਾਡੇ ਲਈ ਤਿਆਰ ਹੈ, ਉੱਥੇ ਜਾਕੇ ਸਾਡੇ ਲਈ ਭੋਜਨ ਦੀ ਤਿਆਰੀ ਕਰੋ।”"

4ਇਉਂ ਉਹ ਚੇਲੇ ਸ਼ਹਿਰ ਵੱਲ ਨੂੰ ਚੱਲੇ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਆਖਿਆ ਸੀ, ਅਤੇ ਉੱਥੇ ਹੀ ਚੇਲਿਆਂ ਨੇ ਪਸਾਹ ਦੇ ਭੋਜਨ ਦੀ ਤਿਆਰੀ ਕੀਤੀ।"

5ਸ਼ਾਮ ਦੇ ਵੇਲੇ, ਯਿਸੂ ਬਾਰ੍ਹਾਂ ਰਸੂਲਾਂ ਨਾਲ ਆਇਆ।"

Mark 7 illustration - Mark Chapter 7

6ਜਦੋਂ ਉਹ ਸਾਰੇ ਖਾ ਰਹੇ ਸਨ ਤਾਂ ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਜੋ ਇੱਕ ਮੇਰੇ ਨਾਲ ਖਾ ਰਿਹਾ ਹੈ ਮੈਨੂੰ ਫ਼ੜਵਾਏਗਾ।”"

7ਚੇਲੇ ਇਹ ਸੁਣਕੇ ਬੜੇ ਉਦਾਸ ਹੋਏ ਅਤੇ ਹਰ ਇੱਕ ਨੇ ਉਸ ਨੂੰ ਕਿਹਾ, “ਯਕੀਨਨ, ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ?”"

8ਉਸ ਨੇ ਆਖਿਆ, “ਜੋ ਆਦਮੀ ਮੈਨੂੰ ਫ਼ੜਵਾਏਗਾ ਉਹ ਤੁਹਾਡੇ ਬਾਰ੍ਹਾਂ ਵਿੱਚੋਂ ਹੀ ਹੈ ਅਤੇ ਇਹ ਉਹ ਹੈ ਜੋ ਮੇਰੇ ਭੋਜਨ ਵਾਲੇ ਕਟੋਰੇ ਵਿੱਚ ਮੇਰੇ ਨਾਲ ਹੀ ਹੱਥ ਪਾਉਂਦਾ ਹੈ।"

9ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, ਮਨੁੱਖ ਦਾ ਪੁੱਤਰ ਮਰ ਜਾਵੇਗਾ। ਪਰ ਜੋ ਉਸ ਨੂੰ ਫ਼ੜਵਾਏਗਾ ਉਸ ਲਈ ਇਹ ਬਹੁਤ ਬੁਰਾ ਹੋਵੇਗਾ। ਇਸ ਨਾਲੋਂ ਤਾਂ ਚੰਗਾ ਸੀ ਕਿ ਉਹ ਆਦਮੀ ਪੈਦਾ ਹੀ ਨਾ ਹੁੰਦਾ।”"

10ਪ੍ਰਭੂ ਦਾ ਰਾਤ ਦਾ ਖਾਣਾ ਜਦੋਂ ਉਹ ਭੋਜਨ ਖਾ ਰਹੇ ਸਨ, ਯਿਸੂ ਨੇ ਰੋਟੀ ਲਈ ਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਰੋਟੀ ਤੋੜੀ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀ ਅਤੇ ਆਖਿਆ, “ਇਹ ਰੋਟੀ ਫ਼ੜੋ ਤੇ ਖਾ ਲਵੋ, ਇਹ ਮੇਰਾ ਸਰੀਰ ਹੈ।”"

Mark 7 illustration - Mark Chapter 7

11ਤਾਂ ਉਸ ਨੇ ਦਾਖ ਰਸ ਦਾ ਪਿਆਲਾ ਫ਼ੜਿਆ ਤੇ ਫ਼ਿਰ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤਾ। ਸਭ ਨੇ ਉਸ ਪਿਆਲੇ ਵਿੱਚੋਂ ਉਹ ਦਾਖ ਰਸ ਪੀਤਾ।"

12ਤਾਂ ਫ਼ਿਰ ਯਿਸੂ ਨੇ ਆਖਿਆ, “ਇਹ ਮੇਰਾ ਲਹੂ ਹੈ, ਇਹ ਨਵੇਂ ਕਰਾਰ ਦਾ ਲਹੂ ਹੈ ਜਿਹੜਾ ਬਹੁਤਿਆਂ ਲਈ ਵਹਾਇਆ ਗਿਆ ਹੈ"

13ਮੈਂ ਤੁਹਾਨੂੰ ਸੱਚ ਆਖਦਾ ਹੈ। ਮੈਂ ਇਹ ਦਾਖ ਰਸ ਫ਼ੇਰ ਨਹੀਂ ਪੀਵਾਂਗਾ, ਜਦੋਂ ਮੈਂ ਇਹ ਪਰਮੇਸ਼ੁਰ ਦੇ ਰਾਜ ਵਿੱਚ ਪੀਵਾਂਗਾ ਇਹ ਨਵਾਂ ਹੋਵੇਗਾ।”"

14ਉਨ੍ਹਾਂ ਸਾਰਿਆਂ ਨੇ ਮਿਲਕੇ ਇੱਕ ਗੀਤ ਗਾਇਆ ਅਤੇ ਜੈਤੂਨ ਦੇ ਪਹਾੜ ਨੂੰ ਚੱਲੇ ਗਏ।"

15ਯਿਸੂ ਦੇ ਸਾਰੇ ਚੇਲੇ ਉਸ ਨੂੰ ਛੱਡ ਜਾਣਗੇ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਸਾਰੇ ਆਪਣਾ ਵਿਸ਼ਵਾਸ ਗੁਆ ਲਵੋਂਗੇ। ਇਉਂ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੈਂ ਆਜੜੀ ਨੂੰ ਮਾਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।’"

Mark 7 illustration - Mark Chapter 7

16ਪਰ ਮੈਂ ਮਰਨ ਉਪਰੰਤ ਮੁੜ ਜਿਉਣ ਦੇ ਬਾਦ ਗਲੀਲ ਨੂੰ ਜਾਵਾਂਗਾ। ਤੁਹਾਡੇ ਉੱਥੇ ਪਹੁੰਚਣ ਤੋਂ ਪਹਿਲਾਂ ਮੈਂ ਉੱਥੇ ਹੋਵਾਂਗਾ।”"

17ਤਾਂ ਪਤਰਸ ਨੇ ਕਿਹਾ, “ਭਾਵੇ ਸਾਰੇ ਚੇਲੇ ਤੇਰੇ ਤੇ ਵਿਸ਼ਵਾਸ ਛੱਡ ਦੇਣ ਪਰ ਮੈਂ ਨਹੀਂ ਛੱਡਾਂਗਾ।”"

18ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅੱਜ ਹੀ, ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ?”"

19ਪਰ ਪਤਰਸ ਨੇ ਬੜੀ ਦ੍ਰਿੜ੍ਹਤਾ ਨਾਲ ਕਿਹਾ, “ਮੈਂ ਇਹ ਕਦੇ ਵੀ ਨਹੀਂ ਕਹਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਉਸ ਨੂੰ ਇੰਝ ਹੀ ਆਖਿਆ।"

20ਯਿਸੂ ਦਾ ਇੱਕਲਿਆਂ ਪ੍ਰ੍ਰਾਰਥਨਾ ਕਰਨਾ ਫ਼ੇਰ ਯਿਸੂ ਆਤੇ ਉਸ ਦੇ ਚੇਲੇ ਗਥਸਮਨੀ ਨਾਂ ਦੀ ਇੱਕ ਜਗ੍ਹਾ ਤੇ ਗਏ ਅਤੇ ਉਸ ਨੇ ਜਾਕੇ ਆਪਣੇ ਚੇਲਿਆਂ ਨੂੰ ਕਿਹਾ, “ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਇੱਥੇ ਬੈਠੋ।”"

Mark 7 illustration - Mark Chapter 7

21ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬੜਾ ਦੁੱਖੀ ਅਤੇ ਦਿਲਗੀਰ ਸੀ।"

22ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰਾ ਆਤਮਾ ਬੜਾ ਉਦਾਸ ਬਲਕਿ ਮਰਨ ਤੀਕਰ ਉਦਾਸ ਹੈ। ਇੱਥੇ ਠਹਿਰੋ ਅਤੇ ਜਾਗਦੇ ਰਹੋ।”"

23ਯਿਸੂ ਉਨ੍ਹਾਂ ਤੋਂ ਥੋੜੀ ਹੋਰ ਅੱਗੇ ਗਿਆ ਅਤੇ ਜ਼ਮੀਨ ਤੇ ਡਿੱਗਕੇ ਪ੍ਰਾਰਥਨਾ ਕੀਤੀ ਕਿ ਜੇ ਸੰਭਵ ਹੋਵੇ ਤਾਂ ਦੁੱਖਾਂ ਦਾ ਇਹ ਸਮਾਂ ਉਸ ਤੋਂ ਟਲ ਜਾਵੇ।"

24ਉਸ ਨੇ ਪ੍ਰਾਰਥਨਾ ਕੀਤੀ, “ਅੱਬਾ, ਹੇ ਪਿਤਾ, ਤੂੰ ਸਭ ਕੁਝ ਕਰ ਸੱਕਦਾ ਹੈਂ। ਇਹ ਦੁੱਖਾਂ ਦਾ ਪਿਆਲਾ ਮੈਥੋਂ ਲੈ ਲਵੋ, ਤਾਂ ਵੀ ਜੋ ਮੈਂ ਚਾਹੁੰਦਾ ਹਾਂ ਉਹ ਨਾ ਹੋਵੇ, ਉਹੀ ਹੋਵੇ ਜੋ ਤੈਨੂੰ ਭਾਵੇ।”"

25ਤਾਂ ਉਹ ਵਾਪਸ ਆਪਣੇ ਚੇਲਿਆਂ ਕੋਲ ਗਿਆ ਤਾਂ ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਸ ਨੇ ਪਤਰਸ ਨੂੰ ਕਿਹਾ, “ਹੇ ਸ਼ਮਊਨ! ਕੀ ਤੂੰ ਸੌਂ ਰਿਹਾ ਹੈ? ਕੀ ਤੂੰ ਇੱਕ ਘੜੀ ਵਾਸਤੇ ਨਹੀਂ ਜਾਗ ਸੱਕਦਾ?"

Mark 7 illustration - Mark Chapter 7

26ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋ। ਆਤਮਾ ਤਾਂ ਇਛੁਕ ਹੈ, ਪਰ ਤੁਹਾਡਾ ਸਰੀਰ ਕਮਜ਼ੋਰ ਹੈ”"

27ਯਿਸੂ ਫ਼ਿਰ ਉੱਥੇ ਗਿਆ ਅਤੇ ਉਹੋਂ ਗੱਲਾਂ ਆਖਕੇ ਪ੍ਰਾਰਥਨਾ ਕੀਤੀ।"

28ਫ਼ਿਰ ਉਹ ਚੇਲਿਆਂ ਕੋਲ ਵਾਪਸ ਆਇਆ ਅਤੇ ਉਸ ਨੇ ਫ਼ਿਰ ਉਨ੍ਹਾਂ ਨੂੰ ਸੁੱਤਿਆਂ ਪਾਇਆ। ਉਨ੍ਹਾਂ ਦੀਆਂ ਅੱਖਾਂ ਬੜੀਆਂ ਥੱਕੀਆਂ ਹੋਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਉਸ ਨੂੰ ਕੀ ਜਵਾਬ ਦੇਣ।"

29ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ੜਵਾਏ ਜਾਣ ਦਾ ਵਕਤ ਆ ਗਿਆ ਹੈ।"

30ਉੱਠੋ, ਸਾਨੂੰ ਚੱਲਣਾ ਚਾਹੀਦਾ ਹੈ! ਵੇਖੋ! ਮੇਰਾ ਫ਼ੜਵਾਉਣ ਵਾਲਾ ਨੇੜੇ ਆ ਗਿਆ ਹੈ!”"

Mark 7 illustration - Mark Chapter 7

31ਯਿਸੂ ਦਾ ਗਿਰਫ਼ਤਾਰ ਹੋਣਾ ਜਦੋਂ ਉਹ ਅਜੇ ਬੋਲ ਹੀ ਰਿਹਾ ਸੀ ਕਿ ਯਹੂਦਾ ਉੱਥੇ ਪਹੁੰਚਿਆ, ਜਿਹੜਾ ਕਿ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਸੀ, ਅਤੇ ਉਸ ਨਾਲ ਹੋਰ ਵੀ ਬੜੇ ਲੋਕ ਸਨ ਜੋ ਕਿ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਵੱਲੋਂ ਭੇਜੇ ਗਏ ਸਨ, ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਸਨ।"

32ਯਹੂਦਾ ਨੇ ਲੋਕਾਂ ਨੂੰ ਇਹ ਸੰਕੇਤ ਦੇਣ ਵਾਸਤੇ ਕਿ ਕੌਣ ਯਿਸੂ ਹੈ, ਵਿਉਂਤ ਬਣਾਈ। ਉਸ ਨੇ ਆਖਿਆ, “ਜਿਸ ਆਦਮੀ ਨੂੰ ਮੈਂ ਚੁੰਮਾਂ, ਉਹੀ ਯਿਸੂ ਹੈ। ਤੁਸੀਂ ਉਸ ਨੂੰ ਗਿਰਫ਼ਤਾਰ ਕਰ ਲੈਣਾ ਅਤੇ ਉਸ ਨੂੰ ਨਿਗਰਾਨੀ ਨਾਲ ਲੈ ਜਾਣਾ।”"

33ਤਾਂ ਯਹੂਦਾ ਸਿੱਧਾ ਉਸ ਕੋਲ ਆਇਆ ਅਤੇ ਆਖਿਆ, “ਗੁਰੂ!” ਅਤੇ ਫ਼ਿਰ ਉਸ ਨੇ ਯਿਸੂ ਨੂੰ ਚੁੰਮਿਆ।"

34ਤਦ ਲੋਕਾਂ ਨੇ ਉਸ ਨੂੰ ਬੰਨ੍ਹ ਦਿੱਤਾ ਅਤੇ ਗਿਰਫ਼ਤਾਰ ਕਰ ਲਿਆ।"

35ਯਿਸੂ ਦੇ ਚੇਲਿਆਂ ਵਿੱਚੋਂ ਕੋਲ ਖੜੋਤੇ ਇੱਕ ਚੇਲੇ ਨੇ ਆਪਣੀ ਤਲਵਾਰ ਕੱਢੀ ਅਤੇ ਤਲਵਾਰ ਸਰਦਾਰ ਜਾਜਕ ਦੇ ਇੱਕ ਨੋਕਰ ਦੇ ਕੰਨ ਤੇ ਚਲਾਈ ਅਤੇ ਆਪਣੀ ਤਲਵਾਰ ਨਾਲ ਉਸਦਾ ਕੰਨ ਵੱਢ ਦਿੱਤਾ।"

Mark 7 illustration - Mark Chapter 7

36ਤਦ ਯਿਸੂ ਨੇ ਕਿਹਾ, “ਕੀ ਤੁਸੀਂ ਮੈਨੂੰ ਮੁਜਰਮ ਕਰਾਰ ਦਿੰਦੇ ਹੋ ਅਤੇ ਮੈਨੂੰ ਤਲਵਾਰਾਂ ਅਤੇ ਡਾਂਗਾ ਨਾਲ ਗਿਰਫ਼ਤਾਰ ਕਰਨ ਆਏ ਹੋ?"

37ਪਰ ਰੋਜ਼ ਮੈਂ ਮੰਦਰ ਵਿੱਚ ਉਪਦੇਸ਼ ਦਿੰਦਾ, ਤੁਹਾਡੇ ਨਾਲ ਹੁੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ? ਪਰ ਇਹ ਸਭ ਇਸ ਲਈ ਹੋਇਆ ਕਿ ਪੋਥੀਆਂ ਪੂਰੀਆਂ ਹੋਣ।”"

Chapter Complete

You have read Mark 7

37 verses