1ਫ਼ਿਰ ਉਸ ਦੇ ਸਾਰੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਨੱਸ ਗਏ।"
2ਇੱਕ ਜਵਾਨ ਆਦਮੀ ਯਿਸੂ ਦਾ ਪਿੱਛਾ ਕਰ ਰਿਹਾ ਸੀ ਉਸ ਨੇ ਸਿਰਫ਼ ਇੱਕ ਪਤਲਾ ਕੱਪੜਾ ਲਿਆ ਹੋਇਆ ਸੀ। ਲੋਕਾਂ ਨੇ ਉਸ ਨੂੰ ਵੀ ਫ਼ੜਨ ਦੀ ਕੋਸ਼ਿਸ਼ ਕੀਤੀ।"
3ਪਰ ਉਸ ਨੇ ਆਪਣਾ ਪਤਲਾ ਕੱਪੜਾ ਉਨ੍ਹਾਂ ਦੇ ਹੱਥਾਂ ਵਿੱਚ ਹੀ ਛੱਡ ਦਿੱਤਾ ਅਤੇ ਨੰਗਾ ਹੀ ਉੱਥੋਂ ਭੱਜ ਗਿਆ।"
4ਯਿਸੂ ਨੂੰ ਯਹੂਦੀ ਆਗੂਆਂ ਅੱਗੇ ਪੇਸ਼ ਕੀਤਾ ਗਿਆ ਜਿਨ੍ਹਾਂ ਲੋਕਾਂ ਨੇ ਉਸ ਨੂੰ ਗਿਰਫ਼ਤਾਰ ਕੀਤਾ ਸੀ ਉਹ ਉਸ ਨੂੰ ਸਰਦਾਰ ਜਾਜਕ ਦੇ ਘਰ ਲੈ ਗਏ ਜਿੱਥੇ ਕਿ ਸਾਰੇ ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਇਕੱਠੇ ਹੋਏ ਸਨ।"
5ਪਤਰਸ ਕੁਝ ਵਿੱਥ ਤੇ ਉਸ ਦੇ ਪਿੱਛੇ-ਪਿੱਛੇ ਰਿਹਾ ਪਰ ਉਸ ਦੇ ਨੇੜੇ ਨਾ ਗਿਆ। ਉਹ ਸਰਦਾਰ ਜਾਜਕ ਦੇ ਘਰ ਦੇ ਵਿਹੜੇ ਅੰਦਰ ਚੱਲਿਆ ਗਿਆ। ਅਤੇ ਉਹ ਸਿਪਾਹੀਆਂ ਨਾਲ ਬੈਠਕੇ ਅੱਗ ਨਾਲ ਆਪਣੇ-ਆਪ ਨੂੰ ਸੇਕਣ ਲੱਗਾ।"

6ਪ੍ਰਧਾਨ ਜਾਜਕ ਅਤੇ ਸਾਰੀ ਯਹੂਦੀ ਸਭਾ ਨੇ ਯਿਸੂ ਦੇ ਵਿਰੁੱਧ ਕੋਈ ਪ੍ਰਮਾਣ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਉਸ ਨੂੰ ਮਾਰ ਸੱਕਣ, ਪਰ ਉਹ ਅਜਿਹਾ ਨਾ ਕਰ ਸੱਕੇ।"
7ਬੜੇ ਲੋਕ ਉਸ ਦੇ ਖਿਲਾਫ਼ ਝੂਠੀਆਂ ਗੱਲਾਂ ਆਖਣ ਲੱਗੇ ਪਰ ਕਿਸੇ ਦੀ ਗਵਾਹੀ ਦੂਜੇ ਨਾਲ ਨਹੀਂ ਸੀ ਮਿਲਦੀ।"
8ਫ਼ਿਰ ਕਈ ਲੋਕਾਂ ਨੇ ਉੱਠ ਕੇ ਉਸ ਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ ਕਿ,"
9“ਅਸੀਂ ਇਸ ਆਦਮੀ ਨੂੰ ਇਹ ਕਹਿੰਦਿਆਂ ਸੁਣਿਆ, ‘ਮੈਂ ਇਸ ਮੰਦਰ ਨੂੰ, ਜੋ ਹੱਥਾਂ ਨਾਲ ਬਣਾਇਆ ਗਿਆ ਹੈ, ਢਾਹ ਦੇਵਾਂਗਾ ਅਤੇ ਇਸਦੀ ਜਗ੍ਹਾ, ਦੂਜਾ ਤਿੰਨਾਂ ਦਿਨਾਂ ਵਿੱਚ ਨਵਾਂ ਖੜ੍ਹਾ ਕਰ ਦੇਵਾਂਗਾ ਜਿਹੜਾ ਕਿ ਹੱਥਾਂ ਨਾਲ ਨਹੀਂ ਬਣਾਇਆ ਹੋਵੇਗਾ।’”"
10ਹਾਲੇ ਵੀ ਇਨ੍ਹਾਂ ਲੋਕਾਂ ਦੀ ਗਵਾਹੀ ਇੱਕ ਦੂਜੇ ਨਾਲ ਨਹੀਂ ਮਿਲੀ।"

11ਸਰਦਾਰ ਜਾਜਕ ਲੋਕਾਂ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, “ਇਹ ਲੋਕ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ। ਕੀ ਤੂੰ ਆਪਣੇ-ਆਪ ਨੂੰ ਬਚਾਉਣ ਲਈ ਕੋਈ ਸਫ਼ਾਈ ਦੇਣਾ ਚਾਹੁੰਦਾ ਹੈਂ? ਕੀ ਉਹ ਸੱਚ ਆਖ ਰਹੇ ਹਨ?”"
12ਪਰ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਚੁੱਪ ਰਿਹਾ। ਫ਼ੇਰ ਸਰਦਾਰ ਜਾਜਕ ਨੇ ਉਸ ਨੂੰ ਇੱਕ ਹੋਰ ਪ੍ਰਸ਼ਨ ਪੁੱਛਿਆ, “ਕੀ ਤੂੰ ਮਸੀਹ ਹੈ, ਪਰਮ ਪ੍ਰਧਾਨ ਪਰਮੇਸ਼ੁਰ ਦਾ ਪੁੱਤਰ ਹੈਂ?”"
13ਯਿਸੂ ਨੇ ਆਖਿਆ, “ਹਾਂ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ਅਤੇ ਭਵਿੱਖ ਵਿੱਚ ਤੁਸੀਂ ਮਨੁੱਖ ਦੇ ਪੁੱਤਰ ਨੂੰ ਅੱਤ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਅਤੇ ਸੁਰਗ ਦੇ ਬੱਦਲਾਂ ਵਿੱਚ ਆਉਂਦਾ ਵੇਖੋਂਗੇ।”"
14ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ, ਤਾਂ ਉਸ ਨੂੰ ਬੜਾ ਕਰੋਧ ਆਇਆ। ਗੁੱਸੇ ਨਾਲ ਉਸ ਨੇ ਆਪਣੇ ਕੱਪੜੇ ਪਾੜਕੇ ਆਖਿਆ, “ਹੁਣ ਸਾਨੂੰ ਕਿਸੇ ਹੋਰ ਗਵਾਹ ਦੀ ਲੋੜ ਨਹੀਂ।"
15ਜੋ ਸਾਰੀਆਂ ਗੱਲਾਂ ਉਸ ਨੇ ਪਰਮੇਸ਼ੁਰ ਦੇ ਖਿਲਾਫ਼ ਆਖੀਆਂ ਹਨ ਤੁਸੀਂ ਸਭ ਨੇ ਸੁਣੀਆਂ। ਤੁਸੀਂ ਕੀ ਸੋਚਦੇ ਹੋ?” ਸਭ ਲੋਕਾਂ ਨੇ ਕਿਹਾ ਕਿ ਯਿਸੂ ਦੋਸ਼ੀ ਹੈ ਅਤੇ ਉਸ ਨੂੰ ਮੌਤ ਦਾ ਦੰਡ ਮਿਲਣਾ ਚਾਹਿਦਾ ਹੈ।"

16ਕੁਝ ਲੋਕਾਂ ਨੇ ਉਸ ਉੱਪਰ ਥੁਕਿਆ ਅਤੇ ਕੁਝ ਨੇ ਉਸ ਦੇ ਚਿਹਰੇ ਨੂੰ ਢੱਕ ਕੇ ਉਸ ਨੂੰ ਮੁੱਕੇ ਮਾਰੇ ਅਤੇ ਕਿਹਾ, “ਸਾਨੂੰ ਵਿਖਾ ਕਿ ਤੂੰ ਨਬੀ ਹੈ!” ਫ਼ਿਰ ਸਿਪਾਹੀ ਉਸ ਨੂੰ ਦੂਰ ਲੈ ਗਏ ਅਤੇ ਉਸ ਨੂੰ ਕੁੱਟਿਆ।"
17ਪਤਰਸ ਇਹ ਕਹਿੰਦਿਆਂ ਡਰਿਆ ਕਿ ਉਹ ਯਿਸੂ ਨੂੰ ਜਾਣਦਾ ਹੈ ਉਸ ਵਕਤ, ਪਤਰਸ ਥੱਲੇ ਵਿਹੜੇ ਵਿੱਚ ਸੀ। ਸਰਦਾਰ ਜਾਜਕ ਦੀ ਇੱਕ ਗੋਲੀ ਆਈ ਅਤੇ ਉਸ ਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ।"
18ਉਹ ਉਸ ਵੱਲ ਨਿਗਾਹ ਕਰਕੇ ਬੋਲੀ, “ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।”"
19ਪਰ ਪਤਰਸ ਨੇ ਕਿਹਾ ਮੈਂ ਉਸ ਦੇ ਨਾਲ ਨਹੀਂ ਸੀ ਅਤੇ ਆਖਣ ਲੱਗਾ, “ਮੈਨੂੰ ਨਹੀਂ ਪਤਾ ਅਤੇ ਨਾ ਹੀ ਮੈਨੂੰ ਸਮਝ ਆ ਰਹੀ ਹੈ ਕਿ ਤੂੰ ਕੀ ਕਹਿ ਰਹੀ ਹੈਂ।” ਫ਼ਿਰ ਪਤਰਸ ਉੱਥੋਂ ਉੱਠ ਕੇ ਡਿਓਢੀ ਵੱਲ ਨੂੰ ਚੱਲਾ ਗਿਆ।"
20ਜਦੋਂ ਗੋਲੀ ਨੇ ਉਸ ਨੂੰ ਉੱਥੇ ਖੜ੍ਹਾ ਵੇਖਿਆ, ਉਸ ਨੇ ਉੱਥੇ ਖੜ੍ਹੇ ਲੋਕਾਂ ਨੂੰ ਫ਼ਿਰ ਆਖਿਆ, “ਇਹ ਆਦਮੀ ਉਨ੍ਹਾਂ ਵਿੱਚੋਂ ਇੱਕ ਹੈ।”"

21ਪਤਰਸ ਫ਼ਿਰ ਉਸ ਦੇ ਕਹਿਣੇ ਤੋਂ ਮੁੱਕਰ ਗਿਆ। ਕੁਝ ਦੇਰ ਬਾਦ, ਕੁਝ ਲੋਕ ਪਤਰਸ ਦੇ ਕੋਲ ਖੜ੍ਹੇ ਸਨ ਅਤੇ ਉਹ ਕਹਿਣ ਲੱਗੇ, “ਅਸੀਂ ਜਾਣਦੇ ਹਾਂ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ। ਕਿਉਂਕਿ ਤੂੰ ਗਲੀਲ ਤੋਂ ਹੈਂ।”"
22ਪਰ ਪਤਰਸ ਆਪਣੇ-ਆਪ ਨੂੰ ਸਰਾਪਣ ਲੱਗਾ ਅਤੇ ਦ੍ਰਿੜਤਾ ਨਾਲ ਆਖਿਆ, “ਮੈਂ ਸੌਹ ਖਾਂਦਾ ਹਾਂ ਕਿ ਜਿਸ ਆਦਮੀ ਦੀ ਤੁਸੀਂ ਗੱਲ ਕਰਦੇ ਹੋ ਮੈਂ ਉਸ ਨੂੰ ਨਹੀਂ ਜਾਣਦਾ।”"
23ਜਦੋਂ ਪਤਰਸ ਨੇ ਇਹ ਕਿਹਾ, “ਕੁੱਕੜ ਨੇ ਦੂਜੀ ਬਾਂਗ ਦਿੱਤੀ। ਫ਼ਿਰ ਪਤਰਸ ਨੇ ਯਾਦ ਕੀਤਾ ਕਿ ਯਿਸੂ ਨੇ ਉਸ ਨੂੰ ਕੀ ਕਿਹਾ ਸੀ; ਕਿ ਕੁੱਕੜ ਦੇ ਦੂਜੀ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰੀ ਮੇਰਾ ਇਨਕਾਰ ਕਰੇਂਗਾ ਕਿ ਮੈਂ ਯਿਸੂ ਨੂੰ ਨਹੀਂ ਜਾਣਦਾ।” ਤਦ ਪਤਰਸ ਬੜਾ ਦੁੱਖੀ ਹੋਇਆ ਅਤੇ ਰੋਣ ਲੱਗ ਪਿਆ।"
24ਗਵਰਨਰ ਪਿਲਾਤੁਸ ਦੇ ਯਿਸੂ ਨਾਲ ਸਵਾਲ ਬਹੁਤ ਹੀ ਤੜਕੇ, ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ, ਨੇਮ ਦੇ ਉਪਦੇਸ਼ਕ ਅਤੇ ਸਾਰੀ ਯਹੂਦੀ ਸਭਾ ਨੇ ਇੱਕ ਵਿਉਂਤ ਬਣਾਈ, ਉਨ੍ਹਾਂ ਨੇ ਯਿਸੂ ਨੂੰ ਬੰਨ੍ਹਿਆ ਅਤੇ ਰਾਜਪਾਲ ਕੋਲ ਲੈ ਗਏ, ਅਤੇ ਉਨ੍ਹਾਂ ਨੇ ਉਸ ਨੂੰ ਪਿਲਾਤੁਸ ਦੇ ਹਵਾਲੇ ਕਰ ਦਿੱਤਾ।"
25ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਬਾਦਸ਼ਾਹ ਹੈ?” ਯਿਸੂ ਨੇ ਕਿਹਾ ਜੋ ਕੁਝ ਤੁਸੀਂ ਕਿਹਾ ਉਹ ਠੀਕ ਹੈ।"

26ਪ੍ਰਧਾਨ ਜਾਜਕ ਬਿਨਾ ਸਬੂਤ ਉਸ ਦੇ ਵਿਰੁੱਧ ਬਹੁਤ ਸਾਰੇ ਗਵਾਹ ਲਿਆਏ।"
27ਤਾਂ ਪਿਲਾਤੁਸ ਨੇ ਯਿਸੂ ਨੂੰ ਹੋਰ ਸਵਾਲ ਪੁੱਛਿਆ, “ਤੂੰ ਜਾਣਦਾ ਹੈ ਕਿ ਇਹ ਲੋਕ ਤੇਰੇ ਤੇ ਬਹੁਤ ਸਾਰੀਆਂ ਗੱਲਾਂ ਦਾ ਦੋਸ਼ ਲਾ ਰਹੇ ਹਨ। ਕੀ ਤੂੰ ਕੋਈ ਜਵਾਬ ਨਹੀਂ ਦੇਵੇਂਗਾ?”"
28ਪਰ ਅਜੇ ਵੀ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਪਿਲਾਤੁਸ ਉਸ ਨੂੰ ਵੇਖਕੇ ਹੈਰਾਨ ਸੀ।"
29ਪਿਲਾਤੁਸ ਯਿਸੂ ਨੂੰ ਛੁਡਾਉਣ ਤੋਂ ਅਸਮਰਥ ਰਿਹਾ ਹਰ ਸਾਲ ਪਸਾਹ ਦੇ ਤਿਉਹਾਰ ਤੇ ਰਾਜਪਾਲ ਇੱਕ ਕੈਦੀ, ਜਿਸ ਲਈ ਲੋਕ ਅਰਜ ਕਰਦੇ ਸਨ ਉਸ ਨੂੰ ਮੁਕਤ ਕਰਦਾ ਸੀ।"
30ਉਸ ਵਕਤ, ਬਰੱਬਾਸ ਨਾਂ ਦਾ ਇੱਕ ਕੈਦੀ ਹੋਰ ਵਿਦਰੋਹੀਆਂ ਦੇ ਨਾਲ ਕੈਦ ਵਿੱਚ ਸੀ, ਜਿਨ੍ਹਾਂ ਨੇ ਵਿਦ੍ਰੋਹਾਂ ਦੇ ਵੇਲੇ ਕਤਲ ਕੀਤੇ ਸਨ।"

31ਲੋਕ ਪਿਲਾਤੁਸ ਕੋਲ ਇੱਕ ਕੈਦੀ ਨੂੰ ਮੁਕਤ ਕਰਵਾਉਣ ਲਈ ਆਏ।"
32ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਯਹੂਦੀਆਂ ਦੇ ਬਾਦਸ਼ਾਹ ਨੂੰ ਛੱਡ ਦੇਵਾਂ?”"
33ਪਿਲਾਤੁਸ ਜਾਣਦਾ ਸੀ ਕਿ ਉਨ੍ਹਾਂ ਨੇ ਯਿਸੂ ਨੂੰ ਈਰਖਾ ਕਾਰਣ ਹੀ ਉਸ ਹੱਥੀ ਫ਼ੜਵਾਇਆ ਸੀ।"
34ਪਰ ਪ੍ਰਧਾਨ ਜਾਜਕਾਂ ਨੇ ਲੋਕਾਂ ਨੂੰ ਚੁੱਕਿਆ ਕਿ ਉਹ ਯਿਸੂ ਦੀ ਥਾਵੇਂ ਬਰੱਬਾਸ ਨੂੰ ਆਜ਼ਾਦ ਕਰਵਾਉਣ ਲਈ ਜੋਰ ਪਾਉਣ।"
35ਪਿਲਾਤੁਸ ਨੇ ਫ਼ੇਰ ਲੋਕਾਂ ਨੂੰ ਪੁੱਛਿਆ, “ਤਾਂ ਤੁਸੀਂ ਮੈਥੋਂ ਇਸ ਵਿਅਕਤੀ ਨਾਲ, ਜੋ ਯਹੂਦੀਆਂ ਦਾ ਬਾਦਸ਼ਾਹ ਕਹਾਉਂਦਾ ਹੈ, ਕੀ ਕਰਾਉਣਾ ਚਾਹੁੰਦੇ ਹੋ?”"

36ਲੋਕਾਂ ਨੇ ਫ਼ਿਰ ਤੋਂ ਰੌਲਾ ਪਾਇਆ, “ਇਸ ਨੂੰ ਸਲੀਬ ਦਿਓ।”"
37ਪਿਲਾਤੁਸ ਨੇ ਪੁੱਛਿਆ, “ਕਿਉਂ? ਇਸਨੇ ਕੀ ਪਾਪ ਕੀਤਾ ਹੈ?” ਪਰ ਲੋਕ ਹੋਰ ਜ਼ੋਰ-ਜ਼ੋਰ ਦੀ ਚੀਕਣ ਲੱਗੇ, “ਇਸ ਨੂੰ ਸਲੀਬ ਤੇ ਚੜ੍ਹਾ ਦੇਵੋ।”"
38ਪਿਲਾਤੁਸ ਲੋਕਾਂ ਨੂੰ ਖੁਸ਼ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਲੋਕਾਂ ਲਈ ਬਰੱਬਾਸ ਨੂੰ ਅਜ਼ਾਦ ਕਰ ਦਿੱਤਾ ਅਤੇ ਸਿਪਾਹੀਆਂ ਨੂੰ ਯਿਸੂ ਨੂੰ ਕੋੜੇ ਮਾਰਨ ਨੂੰ ਆਖਿਆ। ਫ਼ਿਰ ਉਸ ਨੇ ਯਿਸੂ ਨੂੰ ਸਲੀਬ ਦੇਣ ਲਈ ਸਿਪਾਹੀਆਂ ਦੇ ਹਵਾਲੇ ਕਰ ਦਿੱਤਾ।"
You have read Mark 8
38 verses